(Source: Poll of Polls)
Punjab Breaking News LIVE: ਗੈਂਗਸਟਰਾਂ ਵੱਲੋਂ ਪੁਲਿਸ ਕਾਂਸਟੇਬਲ ਦੀ ਗੋਲੀ ਮਾਰ ਕੇ ਹੱਤਿਆ, ਸਿੱਖ ਜਥੇਬੰਦੀਆਂ ਨੇ ਕੀਤਾ ਵੱਡਾ ਐਲਾਨ, ਸਿੱਖ ਜਥੇਬੰਦੀਆਂ ਨੇ ਕੀਤਾ ਵੱਡਾ ਐਲਾਨ, ਪੰਜਾਬ 'ਚ ਠੰਢ ਦਾ ਕਹਿਰ
Punjab Breaking News LIVE 09 January 2023: ਗੈਂਗਸਟਰਾਂ ਵੱਲੋਂ ਪੁਲਿਸ ਕਾਂਸਟੇਬਲ ਦੀ ਗੋਲੀ ਮਾਰ ਕੇ ਹੱਤਿਆ, ਸਿੱਖ ਜਥੇਬੰਦੀਆਂ ਨੇ ਕੀਤਾ ਵੱਡਾ ਐਲਾਨ, ਸਿੱਖ ਜਥੇਬੰਦੀਆਂ ਨੇ ਕੀਤਾ ਵੱਡਾ ਐਲਾਨ, ਪੰਜਾਬ 'ਚ ਠੰਢ ਦਾ ਕਹਿਰ
LIVE
Background
Punjab Breaking News LIVE 09 January 2023: ਫਗਵਾੜਾ 'ਚ ਦੇਰ ਰਾਤ ਗੈਂਗਸਟਰਾਂ ਵੱਲੋਂ ਪੁਲਿਸ ਕਾਂਸਟੇਬਲ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਨੂੰ ਸੈਲਿਊਟ ਕਰਦਿਆਂ ਇੱਕ ਕਰੋੜ ਰੁਪਏ ਐਕਸ ਗ੍ਰੇਸ਼ੀਆ ਗ੍ਰਾਂਟ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਐਚਡੀਐਫਸੀ ਬੈਂਕ ਵੱਲੋਂ 1 ਕਰੋੜ ਰੁਪਏ ਦਾ ਬੀਮਾ ਭੁਗਤਾਨ ਦਿੱਤਾ ਜਾਏਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ ਸ਼ਹੀਦ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਬੈਲਟ ਨੰ. 886/ਕੇਪੀਟੀ, ਜਿਸ ਨੇ ਡਿਊਟੀ ਦੌਰਾਨ ਕੁਰਬਾਨੀ ਦਿੱਤੀ ਹੈ, ਨੂੰ ਸੈਲਿਊਟ। ਪੰਜਾਬ ਸਰਕਾਰ 1 ਕਰੋੜ ਰੁਪਏ ਦੀ ਐਕਸ ਗ੍ਰੇਸ਼ੀਆ ਗ੍ਰਾਂਟ ਦੇਵੇਗੀ। HDFC ਬੈਂਕ ਵੱਲੋਂ 1 ਕਰੋੜ ਰੁਪਏ ਦਾ ਹੋਰ ਬੀਮਾ ਭੁਗਤਾਨ ਕੀਤਾ ਜਾਵੇਗਾ। ਅਸੀਂ ਆਪਣੇ ਸ਼ਹੀਦਾਂ ਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਖੜ੍ਹੇ ਹਾਂ। ਸੀਐਮ ਭਗਵੰਤ ਮਾਨ ਵੱਲੋਂ ਗੈਂਗਸਟਰਾਂ ਨਾਲ ਲੋਹਾ ਲੈਂਦੇ ਸ਼ਹੀਦ ਹੋਏ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਨੂੰ ਇੱਕ ਕਰੋੜ ਦੇਣ ਦਾ ਐਲਾਨ
ਕੜਾਕੇ ਦੀ ਠੰਢ 'ਚ ਚੰਡੀਗੜ੍ਹ ਦੀ ਹੱਦ 'ਤੇ ਡਟੀਆਂ ਸਿੱਖ ਜਥੇਬੰਦੀਆਂ ਨੇ ਕੀਤਾ ਵੱਡਾ ਐਲਾਨ
Chandigarh News: ਕੜਾਕੇ ਦੀ ਠੰਢ ਵਿੱਚ ਸਿੱਖ ਜਥੇਬੰਦੀਆਂ ਚੰਡੀਗੜ੍ਹ ਦੀ ਹੱਦ ਉੱਪਰ ਡਟੀਆਂ ਹੋਈਆਂ ਹਨ। ਇਹ ਜਥੇਬੰਦੀਆਂ ਬੰਦੀ ਸਿੰਘਾਂ ਦੀ ਰਿਹਾਈ, 328 ਸਰੂਪਾਂ ਦੇ ਮਾਮਲੇ, ਬੇਅਦਬੀ ਦੀਆਂ ਘਟਨਾਵਾਂ ਤੇ ਬਹਿਬਲ ਕਲਾਂ ਗੋਲੀਕਾਂਡ ਆਦਿ ਮੁੱਦਿਆਂ ’ਤੇ ਇਨਸਾਫ ਦੀ ਮੰਗ ਕਰ ਰਹੀਆਂ ਹਨ। ਕੌਮੀ ਇਨਸਾਫ਼ ਮੋਰਚਾ ਮੁਹਾਲੀ-ਚੰਡੀਗੜ੍ਹ, ਹਵਾਰਾ ਕਮੇਟੀ ਤੇ ਪੰਥਕ ਕਮੇਟੀ ਸਮੇਤ ਹੋਰ ਸਿੱਖ ਜਥੇਬੰਦੀਆਂ ਦੇ ਸਾਂਝੇ ਬੈਨਰ ਹੇਠ ਇਹ ਮੋਰਚਾ ਲਾਇਆ ਗਿਆ ਹੈ। ਕੜਾਕੇ ਦੀ ਠੰਢ 'ਚ ਚੰਡੀਗੜ੍ਹ ਦੀ ਹੱਦ 'ਤੇ ਡਟੀਆਂ ਸਿੱਖ ਜਥੇਬੰਦੀਆਂ ਨੇ ਕੀਤਾ ਵੱਡਾ ਐਲਾਨ
ਕਸੂਤੇ ਘਿਰਦੇ ਜਾ ਰਹੇ ਸੰਦੀਪ ਸਿੰਘ, ਹੁਣ ਮਹਿਲਾ ਕੋਚ ਨੂੰ ਇੱਕ ਕਰੋੜ ਦੀ ਪੇਸ਼ਕਸ਼ ਦੇ ਖੁੱਲ੍ਹਣਗੇ ਰਾਜ
Chandigarh News: ਹਰਿਆਣਾ ਦੇ ਸਾਬਕਾ ਖੇਡ ਮੰਤਰੀ ਸੰਦੀਪ ਸਿੰਘ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੰਦੀਪ ਸਿੰਘ ਖ਼ਿਲਾਫ਼ ਛੇੜਛਾੜ ਦੇ ਮਾਮਲੇ ਦੀ ਜਾਂਚ ਕਰ ਰਹੀ ਪੜਤਾਲੀਆ ਟੀਮ ਨੇ ਜੂਨੀਅਰ ਮਹਿਲਾ ਕੋਚ ਨੂੰ ਇੱਕ ਕਰੋੜ ਰੁਪਏ ਤੇ ਵਿਦੇਸ਼ ਜਾਣ ਦੀ ਪੇਸ਼ਕਸ਼ ਕਰਨ ਦੇ ਮਾਮਲੇ ਵਿੱਚ ਹਰਿਆਣਾ ਰਾਜ ਅਥਲੈਟਿਕਸ ਐਸੋਸੀਏਸ਼ਨ ਦੇ ਮੈਂਬਰ ਨੂੰ ਨੋਟਿਸ ਜਾਰੀ ਕਰਦਿਆਂ ਅੱਜ ਪੁੱਛ-ਪੜਤਾਲ ਲਈ ਸੱਦਿਆ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਪੁਲਿਸ ਨੇ ਸੰਦੀਪ ਸਿੰਘ ਖ਼ਿਲਾਫ਼ ਦਰਜ ਕੇਸ ਵਿੱਚ ਆਈਪੀਸੀ ਦੀ ਧਾਰਾ 509 ਜੋੜ ਦਿੱਤੀ ਹੈ। ਕਸੂਤੇ ਘਿਰਦੇ ਜਾ ਰਹੇ ਸੰਦੀਪ ਸਿੰਘ, ਹੁਣ ਮਹਿਲਾ ਕੋਚ ਨੂੰ ਇੱਕ ਕਰੋੜ ਦੀ ਪੇਸ਼ਕਸ਼ ਦੇ ਖੁੱਲ੍ਹਣਗੇ ਰਾਜ
ਸੰਘਣੀ ਧੁੰਦ ਤੇ ਸੀਤ ਲਹਿਰ ਦੀ ਲਪੇਟ 'ਚ ਦਿੱਲੀ ਤੇ ਪੰਜਾਬ
Weather Update: ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਦੇਸ਼ ਵਿੱਚ ਹੱਡ ਭੰਨਵੀਂ ਠੰਢ ਪੈ ਰਹੀ ਹੈ। ਜਿੱਥੇ ਪਹਾੜੀ ਇਲਾਕਿਆਂ ਵਿੱਚ ਬਰਫ਼ਬਾਰੀ ਹੁੰਦੀ ਹੈ, ਉੱਥੇ ਮੈਦਾਨੀ ਇਲਾਕਿਆਂ ਵਿੱਚ ਸੰਘਣੀ ਧੁੰਦ ਛਾਈ ਰਹਿੰਦੀ ਹੈ। ਹਾਲਾਂਕਿ ਦਿੱਲੀ ਵਾਸੀਆਂ ਨੂੰ ਇਸ ਸਰਦੀ ਤੋਂ ਰਾਹਤ ਮਿਲਣ ਵਾਲੀ ਹੈ। ਆਈਐਮਡੀ ਨੇ ਐਤਵਾਰ (8 ਜਨਵਰੀ) ਨੂੰ ਕਿਹਾ ਕਿ ਦਿੱਲੀ-ਐਨਸੀਆਰ ਅਤੇ ਉੱਤਰੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਸੰਘਣੀ ਧੁੰਦ ਅਤੇ ਸੀਤ ਲਹਿਰ ਦਾ ਕਹਿਰ ਮੰਗਲਵਾਰ (10 ਜਨਵਰੀ) ਤੋਂ ਘੱਟ ਜਾਵੇਗਾ। ਸੰਘਣੀ ਧੁੰਦ ਅਤੇ ਸੀਤ ਲਹਿਰ ਦੀ ਲਪੇਟ 'ਚ ਦਿੱਲੀ ਤੇ ਪੰਜਾਬ
ਜਲੰਧਰ 'ਚ ਮਿਲੇ 2 ਕੋਰੋਨਾ ਇਨਫੈਕਟਿਡ ਮਰੀਜ਼
Corona Case in Punjab : ਪੰਜਾਬ 'ਚ ਕੋਰੋਨਾ ਦਾ ਖ਼ਤਰਾ ਬਰਕਰਾਰ ਹੈ। ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਪਿਛਲੇ ਸਮੇਂ ਦੇ ਮੁਕਾਬਲੇ ਕੋਵਿਡ ਟੈਸਟਿੰਗ ਵਿੱਚ ਵਾਧਾ ਹੋਇਆ ਹੈ ਪਰ 8 ਜਨਵਰੀ ਨੂੰ, 7 ਜ਼ਿਲ੍ਹੇ ਅਜਿਹੇ ਰਹੇ ਜਿੱਥੇ ਕੋਵਿਡ ਟੈਸਟਿੰਗ 100 ਤੋਂ ਘੱਟ ਸੀ। ਪਹਿਲਾਂ ਦੀ ਤਰਜ਼ 'ਤੇ ਸਭ ਤੋਂ ਵੱਧ 866 ਕੋਵਿਡ ਟੈਸਟ ਜਲੰਧਰ ਵਿੱਚ ਕੀਤੇ ਗਏ ਸਨ। ਜਲੰਧਰ ਤੋਂ ਹੀ 2 ਹੋਰ ਨਵੇਂ ਕੋਰੋਨਾ ਮਰੀਜ਼ ਮਿਲੇ ਹਨ। ਇਸ ਨਾਲ ਸੂਬੇ ਵਿੱਚ ਐਕਟਿਵ ਕੇਸਾਂ ਦੀ ਕੁੱਲ ਗਿਣਤੀ 33 ਹੋ ਗਈ ਹੈ। ਜਲੰਧਰ 'ਚ ਮਿਲੇ 2 ਕੋਰੋਨਾ ਇਨਫੈਕਟਿਡ ਮਰੀਜ਼
Charanjit Singh Channi: ਸਾਬਕਾ ਸੀਐਮ ਚਰਨਜੀਤ ਚੰਨੀ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ
ਪੰਜਾਬ ਦੇ ਸਾਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਹਾਈਕੋਰਟ ਨੇ ਮਾਨਸਾ ਅਦਾਲਤ ਦੀ ਕਾਰਵਾਈ 'ਤੇ ਅਗਲੇ ਹੁਕਮਾਂ ਤੱਕ ਰੋਕ ਲਾ ਦਿੱਤੀ ਹੈ। ਚਰਨਜੀਤ ਚੰਨੀ ਨੇ 12 ਜਨਵਰੀ ਨੂੰ ਮਾਨਸਾ ਦੀ ਅਦਾਲਤ ਵਿੱਚ ਪੇਸ਼ ਹੋਣਾ ਸੀ। ਯਾਦ ਰਹੇ ਮਾਨਸਾ ਅਦਾਲਤ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਸੰਮਨ ਜਾਰੀ ਕੀਤਾ ਸੀ। ਪੁਲਿਸ ਰਾਹੀਂ ਚੰਨੀ ਨੂੰ ਸੰਮਨ ਭੇਜ ਕੇ ਪੇਸ਼ ਹੋਣ ਲਈ ਕਿਹਾ ਸੀ। ਅਮਰੀਕਾ ਤੋਂ ਪਰਤਣ ਮਗਰੋਂ ਚੰਨੀ ਨੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਰਾਤ ਕੱਟੀ ਸੀ। ਇਸ ਦੌਰਾਨ ਹੀ ਪੁਲਿਸ ਨੇ ਉਨ੍ਹਾਂ ਨੂੰ ਸੰਮਨ ਸੌਂਪਿਆ ਸੀ। ਚੰਨੀ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਉੱਪਰ ਇਲਜ਼ਾਮ ਲਾਏ ਸੀ ਕਿ ਉਨ੍ਹਾਂ ਨੂੰ ਸਿਆਸੀ ਬਦਲਾਖੋਰੀ ਤਹਿਤ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
IAS PCS officers srtike: ਵਿਜੀਲੈਂਸ ਦੀ ਕਾਰਵਾਈ ਤੋਂ ਭੜਕੇ ਅਫਸਰ ਤੇ ਮੁਲਾਜ਼ਮ, ਭਗਵੰਤ ਮਾਨ ਸਰਕਾਰ ਖਿਲਾਫ ਵੱਡਾ ਐਲਾਨ
ਆਈਏਐਸ ਤੇ ਪੀਸੀਐਸ ਅਫਸਰ ਪੰਜਾਬ ਸਰਕਾਰ ਖਿਲਾਫ ਡਟ ਗਏ ਹਨ। ਅਫਸਰਾਂ ਦੀ ਯੂਨੀਅਨ ਵਿਜੀਲੈਂਸ ਬਿਉਰੋ ਵੱਲੋਂ ਪੀਸੀਐਸ ਨਰਿੰਦਰ ਸਿੰਘ ਧਾਲੀਵਾਲ ਤੇ ਆਈਏਐਸ ਅਧਿਕਾਰੀ ਨੀਲਿਮਾ ਖ਼ਿਲਾਫ਼ ਕੀਤੀ ਕਾਰਵਾਈ ਤੋਂ ਭੜਕ ਗਏ ਹਨ। ਇਸ ਦੇ ਨਾਲ ਹੀ ਮਾਲ ਮਹਿਕਮੇ ਦੇ ਹੋਰ ਅਫਸਰ ਤੇ ਮੁਲਾਜ਼ਮ ਵੀ ਹੜਤਾਲ ਉੱਪਰ ਚਲੇ ਗਏ ਹਨ। ਇਸ ਨਾਲ ਪੂਰੇ ਸੂਬੇ ਵਿੱਚ ਕੰਮ ਰੁਕ ਗਿਆ ਹੈ। ਹਾਸਲ ਜਾਣਕਾਰੀ ਮੁਤਾਬਕ ਵਿਜੀਲੈਂਸ ਦੀ ਕਾਰਵਾਈ ਵਿਰੁੱਧ ਆਈਏਐਸ ਤੇ ਪੀਸੀਐਸ ਜਥੇਬੰਦੀ ਵੱਲੋਂ 9 ਤੋਂ 13 ਜਨਵਰੀ ਤੱਕ ਸਮੂਹਿਕ ਛੁੱਟੀ ਉੱਤੇ ਜਾਣ ਬਾਅਦ ਜ਼ਿਲ੍ਹਾ ਮਾਲ ਅਫਸਰਾਂ, ਤਹਿਸੀਲਦਾਰਾਂ, ਨਾਇਬ ਤਹਿਸੀਲਦਾਰਾਂ, ਸਬ ਰਜਿਸਟਰਾਰ, ਜੁਆਇੰਟ ਸਬ ਰਜਿਸਟਰਾਰ, ਡੀਸੀ ਦਫਤਰ ਕਾਮਿਆਂ, ਪਟਵਾਰੀਆਂ ਤੇ ਕਾਨੂੰਗੋਆਂ ਵੱਲੋਂ ਸਮੂਹਿਕ ਛੁੱਟੀ ਉੱਤੇ ਜਾਣ ਨਾਲ ਸੂਬਾ ਭਰ ’ਚ ਮਾਲ ਵਿਭਾਗ ਦਾ ਕੰਮ ਠੱਪ ਹੋ ਗਿਆ ਹੈ।
Moga news: ਮੋਗਾ ਦੇ ਸਰਕਾਰੀ ਹਸਪਤਾਲ 'ਚ ਹੋਇਆ ਗੁੰਡਾਗਰਦੀ ਦਾ ਨੰਗਾ ਨਾਚ
ਮੋਗਾ ਦੇ ਸਰਕਾਰੀ ਹਸਪਤਾਲ ਦੇ ਵਾਰਡ ਅੰਦਰ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ ਹੈ। ਇਹ ਘਟਨਾ ਬੀਤੀ ਦੇਰ ਰਾਤ ਉਸ ਸਮੇਂ ਵਾਪਰੀ, ਜਦੋਂ ਮਰੀਜ਼ ਜਸਪ੍ਰੀਤ ਸਿੰਘ ਮੋਗਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਸੀ। ਦੱਸ ਦੇਈਏ ਕਿ ਬੀਤੇ ਕੱਲ੍ਹ ਦੁਪਹਿਰ 3 ਵਜੇ ਦੇ ਕਰੀਬ ਮੋਗਾ ਦੇ ਬੁੱਕਣਵਾਲਾ ਰੋਡ 'ਤੇ ਜਸਪ੍ਰੀਤ ਸਿੰਘ ਦੀ ਕੁਝ ਵਿਅਕਤੀਆਂ ਵੱਲੋਂ ਕੁੱਟਮਾਰ ਕੀਤੀ ਗਈ ਸੀ, ਜਿਸ ਦੀ ਸੀ.ਸੀ.ਟੀ.ਵੀ. ਵੀ ਹੈ। ਇਸ ਝਗੜੇ ਵਿੱਚ ਜਸਪ੍ਰੀਤ ਸਿੰਘ ਜ਼ਖਮੀ ਹੋ ਗਿਆ ਸੀ , ਜਿਸਨੂੰ ਮੋਗਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।
Jalandhar News: ਲਤੀਫਪੁਰਾ ਉਜਾੜੇ 'ਤੇ ਪੰਜਾਬ ਸਰਕਾਰ ਨੇ ਨਹੀਂ ਸੌਂਪੀ ਰਿਪੋਰਟ
ਜਲੰਧਰ ਦੇ ਲਤੀਫਪੁਰਾ ਵਿੱਚ ਘਰ ਢਾਹੁਣ ਦਾ ਮਾਮਲਾ ਸ਼ਾਂਤ ਨਹੀਂ ਹੋ ਰਿਹਾ। ਇੱਕ ਪਾਸੇ ਪੀੜਤ ਲੋਕ ਡਟੇ ਹੋਏ ਹਨ ਤੇ ਦੂਜੇ ਪਾਸੇ ਸਿਆਸੀ ਪਾਰਟੀਆਂ ਵੀ ਇਸ ਨੂੰ ਜ਼ੋਰਸ਼ੋਰ ਨਾਲ ਉਠਾ ਰਹੀਆਂ ਹਨ। ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਤੋਂ ਇਲਾਵਾ ਹੋਰ ਸਮਾਜਿਕ ਤੇ ਜਨਤਕ ਜਥੰਬਦੀਆਂ ਵੀ ਸੰਘਰਸ਼ ਵਿੱਚ ਕੁੱਦ ਪਈਆਂ ਹਨ। ਇਸ ਨਾਲ ਭਗਵੰਤ ਮਾਨ ਸਰਕਾਰ ਦੀ ਮੁਸ਼ਕਲ ਲਗਾਤਾਰ ਵਧਦੀ ਜਾ ਰਹੀ ਹੈ।
Weather Update: ਮੌਸਮ ਵਿਭਾਗ ਦੀ ਭਵਿੱਖਬਾਣੀ! 12 ਜਨਵਰੀ ਨੂੰ ਪਏਗਾ ਮੀਂਹ
ਮੌਸਮ ਵਿਭਾਗ ਨੇ 12 ਜਨਵਰੀ ਨੂੰ ਚੰਡੀਗੜ੍ਹ ਤੇ ਨਾਲ ਲੱਗਦੇ ਇਲਾਕਿਆਂ ਵਿੱਚ ਹਲਕਾ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਇਸ ਨਾਲ ਲੋਕਾਂ ਨੂੰ ਠੰਢ ਤੇ ਕੋਹਰੇ ਤੋਂ ਰਾਹਤ ਮਿਲ ਸਕਦੀ ਹੈ। ਚੰਡੀਗੜ੍ਹ ਵਿੱਚ ਕਈ ਦਿਨਾਂ ਤੋਂ ਲਗਾਤਾਰ ਠੰਢ ਦਾ ਕਹਿਰ ਜਾਰੀ ਹੈ। ਅੱਜ ਵੀ ਸਵੇਰ ਸਮੇਂ ਸੰਘਣੀ ਧੁੰਦ ਤੇ ਸੀਤ ਲਹਿਰ ਦਾ ਕਹਿਰ ਹੈ। ਸ਼ਹਿਰ ਵਿੱਚ ਐਤਵਾਰ ਨੂੰ ਪਾਰਾ ਆਮ ਨਾਲੋਂ 8 ਡਿਗਰੀ ਸੈਲਸੀਅਸ ਹੇਠਾਂ ਡਿੱਗ ਗਿਆ। ਠੰਢ ਵਧਣ ਕਰਕੇ ਸਾਰਾ ਦਿਨ ਲੋਕਾਂ ਨੂੰ ਕੰਬਣੀ ਛਿੜੀ ਰਹੀ, ਜਿਸ ਕਰਕੇ ਲੋਕਾਂ ਨੂੰ ਵਾਹਨ ਚਲਾਉਣ ਸਮੇਂ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਹੈ। ਹੁਣ ਮੌਸਮ ਵਿਭਾਗ ਨੇ 12 ਜਨਵਰੀ ਨੂੰ ਸ਼ਹਿਰ ਵਿੱਚ ਹਲਕਾ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ।