Punjab Breaking News LIVE: ਸਾਬਕਾ ਸੀਐਮ ਚੰਨੀ ਦੀਆਂ ਵਧੀਆਂ ਮੁਸ਼ਕਲਾਂ, ਸ਼੍ਰੋਮਣੀ ਕਮੇਟੀ ਚੋਣਾਂ 'ਚ ਅੜਿੱਕਾ, ਮੂੰਗੀ ਦੇ ਕਾਸ਼ਤਕਾਰਾਂ ਨੂੰ ਵੱਡਾ ਤੋਹਫਾ, ਪਾਰਾ ਹੋਵੇਗਾ 40 ਤੋਂ ਪਾਰ
Punjab Breaking News LIVE 09 June, 2023: ਸਾਬਕਾ ਸੀਐਮ ਚੰਨੀ ਦੀਆਂ ਵਧੀਆਂ ਮੁਸ਼ਕਲਾਂ, ਸ਼੍ਰੋਮਣੀ ਕਮੇਟੀ ਚੋਣਾਂ 'ਚ ਅੜਿੱਕਾ, ਮੂੰਗੀ ਦੇ ਕਾਸ਼ਤਕਾਰਾਂ ਨੂੰ ਵੱਡਾ ਤੋਹਫਾ, ਪਾਰਾ ਹੋਵੇਗਾ 40 ਤੋਂ ਪਾਰ
LIVE
Background
Punjab Breaking News LIVE 09 June, 2023: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਕਾਂਗਰਸੀ ਆਗੂ ਚਰਨਜੀਤ ਚੰਨੀ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਚੰਨੀ 'ਤੇ ਜਿੱਥੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਲੱਗ ਰਹੇ ਹਨ, ਉੱਥੇ ਹੀ ਹੁਣ ਉਨ੍ਹਾਂ 'ਤੇ ਮੁੱਖ ਮੰਤਰੀ ਦੇ ਅਹੁਦੇ ਦੀ ਦੁਰਵਰਤੋਂ ਕਰਨ ਦੇ ਵੀ ਦੋਸ਼ ਲੱਗ ਰਹੇ ਹਨ। ਇਹ ਦੋਸ਼ ਉਸ ਦੇ ਭਾਣਜੇ ਹਨੀ ਸਿੰਘ ਨਾਲ ਜੁੜੇ ਹੋਏ ਹਨ। ਹੁਣ ਪੰਜਾਬ ਵਿਜੀਲੈਂਸ ਨੇ ਹਨੀ ਨੂੰ ਉਸ ਸਮੇਂ ਦਿੱਤੀਆਂ ਵੀਵੀਆਈਪੀ ਸਹੂਲਤਾਂ ਬਾਰੇ ਵੀ ਜਾਂਚ ਸ਼ੁਰੂ ਕਰ ਦਿੱਤੀ ਹੈ। ਵਿਜੀਲੈਂਸ ਡਾਇਰੈਕਟਰ ਨੇ ਡੀਜੀਪੀ ਦਫ਼ਤਰ ਤੋਂ ਹਨੀ ਨੂੰ ਦਿੱਤੀ ਗਈ ਸੁਰੱਖਿਆ, ਉਸ ਦੇ ਨਾਲ ਆਏ ਕਮਾਂਡੋਜ਼ ਤੇ ਐਸਕਾਰਟ ਜਿਪਸੀ ਦੇ ਵੇਰਵੇ ਮੰਗੇ ਹਨ। ਉਸ ਨੂੰ ਦੋ ਐਸਕਾਰਟ ਵਾਹਨ ਤੇ 18 ਤੋਂ 22 ਕਮਾਂਡੋ ਮੁਹੱਈਆ ਕਰਵਾਏ ਗਏ ਸਨ, ਜੋ 24 ਘੰਟੇ ਉਸ ਦੇ ਨਾਲ ਰਹਿੰਦੇ ਸਨ। ਹੁਣ ਚੰਨੀ ਦੇ ਭਾਣਜੇ 'ਤੇ ਵਿਜੀਲੈਂਸ ਦਾ ਸ਼ਿਕੰਜਾ, ਹਨੀ ਨੂੰ ਦਿੱਤੀਆਂ ਵੀਵੀਆਈਪੀ ਸਹੂਲਤਾਂ ਦੀ ਹੋਏਗੀ ਜਾਂਚ
ਅਜੇ ਨਹੀਂ ਹੋਣਗੀਆਂ ਸ਼੍ਰੋਮਣੀ ਕਮੇਟੀ ਚੋਣਾਂ! ਕੇਂਦਰ ਸਰਕਾਰ ਦੇ ਨਿਰਦੇਸ਼ ਮਗਰੋਂ ਵੀ ਕਈ ਅੜਿੱਕੇ
SGPC Elections: ਸ਼੍ਰੋਮਣੀ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਹਿੱਲਜੁੱਲ ਸ਼ੁਰੂ ਹੋ ਗਈ ਹੈ। ਗੁਰਦੁਆਰਾ ਚੋਣ ਕਮਿਸ਼ਨ ਨੇ ਸ਼੍ਰੋਮਣੀ ਕਮੇਟੀ ਚੋਣਾਂ ਲਈ ਸਿੱਖ ਵੋਟਰਾਂ ਦੀ ਰਜਿਸਟ੍ਰੇਸ਼ਨ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦਾ ਨਾਲ ਹੀ ਵੱਖ-ਵੱਖ ਸਿਆਸੀ ਤੇ ਪੰਥਕ ਧਿਰਾਂ ਵੀ ਸਰਗਰਮ ਹੋ ਗਈਆਂ ਹਨ। ਚਰਚਾ ਹੈ ਕਿ ਕੇਂਦਰ ਸਰਕਾਰ ਇਹ ਚੋਣਾਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਰਵਾਉਣ ਦੇ ਰੌਂਅ ਵਿੱਚ ਹੈ ਪਰ ਹੁਣ ਇਹ ਸੰਭਵ ਨਹੀਂ ਜਾਪ ਰਿਹਾ। ਅਜੇ ਨਹੀਂ ਹੋਣਗੀਆਂ ਸ਼੍ਰੋਮਣੀ ਕਮੇਟੀ ਚੋਣਾਂ! ਕੇਂਦਰ ਸਰਕਾਰ ਦੇ ਨਿਰਦੇਸ਼ ਮਗਰੋਂ ਵੀ ਕਈ ਅੜਿੱਕੇ
ਮੂੰਗੀ ਦੇ ਕਾਸ਼ਤਕਾਰਾਂ ਦੇ ਹੋਣਗੇ ਵਾਰੇ-ਨਿਆਰੇ!
Punjab News: ਪੰਜਾਬ ਵਿੱਚ ਮੂੰਗੀ ਦੀ ਕਾਸ਼ਤ ਮੁੜ ਵਧ ਸਕਦੀ ਹੈ। ਪੰਜਾਬ ਸਰਕਾਰ ਦੀ ਹੱਲਾਸ਼ੇਰੀ ਮਗਰੋਂ ਹੁਣ ਕੇਂਦਰ ਸਰਕਾਰ ਨੇ ਵੀ ਮੂੰਗੀ ਦੇ ਕਾਸ਼ਤਕਾਰਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਕੇਂਦਰ ਸਰਕਾਰ ਨੇ ਮੂੰਗੀ ਦੀ ਐਮਐਸਪੀ 10.35 ਪ੍ਰਤੀਸ਼ਤ ਵਧ ਕੇ 8,558 ਰੁਪਏ ਪ੍ਰਤੀ ਕੁਇੰਟਲ ਕਰ ਦਿੱਤੀ ਹੈ। ਇਹ ਪਿਛਲੇ ਸਾਲ 7755 ਰੁਪਏ ਸੀ। ਪੰਜਾਬ ਸਰਕਾਰ ਨੇ ਐਲਾਨ ਕੀਤਾ ਕਿ ਕਿਸਾਨਾਂ ਦੀ ਸਾਰੀ ਮੂੰਗੀ ਐਮਐਸਪੀ ਉੱਪਰ ਖਰੀਦੀ ਜਾਏਗੀ। ਦਰਅਸਲ ਪੰਜਾਬ ਸਰਕਾਰ ਨੇ ਪਿਛਲੇ ਸਾਲ ਕਿਸਾਨਾਂ ਨੂੰ ਮੂੰਗੀ ਦੀ ਕਾਸ਼ਤ ਲਈ ਉਤਸ਼ਾਹਿਤ ਕੀਤਾ ਸੀ। ਪੰਜਾਬ ਅੰਦਰ ਮੂੰਗੀ ਦੀ ਕਾਸ਼ਤ ਹੇਠ ਰਕਬਾ ਵਧਿਆ ਸੀ ਪਰ ਇਸ ਵਾਰ ਕਿਸਾਨਾਂ ਨੇ ਘੱਟ ਉਤਸ਼ਾਹ ਵਿਖਾਇਆ ਹੈ। ਹੁਣ ਕੇਂਦਰ ਸਰਕਾਰ ਵੱਲੋਂ ਮੂੰਗੀ ਦੀ ਐਮਐਸਪੀ 10.35 ਪ੍ਰਤੀਸ਼ਤ ਵਧਾ ਦਿੱਤੀ ਹੈ। ਇਸ ਨਾਲ ਪੰਜਾਬ ਅੰਦਰ ਮੂੰਗੀ ਦੀ ਕਾਸ਼ਤ ਵਧ ਸਕਦੀ ਹੈ। ਮੂੰਗੀ ਦੇ ਕਾਸ਼ਤਕਾਰਾਂ ਦੇ ਹੋਣਗੇ ਵਾਰੇ-ਨਿਆਰੇ!
ਅੱਜ ਪਾਰਾ ਹੋਵੇਗਾ 40 ਤੋਂ ਪਾਰ ! ਦਿੱਲੀ-ਯੂਪੀ ਸਮੇਤ ਇਨ੍ਹਾਂ ਸੂਬਿਆਂ 'ਚ ਹੀਟਵੇਵ ਦਾ ਅਲਰਟ
Weather Updates : ਜੂਨ ਮਹੀਨੇ ਦੀ ਸ਼ੁਰੂਆਤ ਮੀਂਹ ਨਾਲ ਹੋਈ, ਜਿਸ ਕਾਰਨ ਮੌਸਮ ਸੁਹਾਵਣਾ ਬਣਿਆ ਰਿਹਾ। ਹਾਲਾਂਕਿ ਵੀਰਵਾਰ (8 ਜੂਨ) ਤੋਂ ਤਾਪਮਾਨ ਫਿਰ ਵਧਣਾ ਸ਼ੁਰੂ ਹੋ ਗਿਆ ਹੈ। ਮੌਸਮ ਵਿਭਾਗ ਅਨੁਸਾਰ ਇਸ ਹਫ਼ਤੇ ਸਖ਼ਤ ਗਰਮੀ ਪੈਣ ਦੀ ਸੰਭਾਵਨਾ ਹੈ। ਆਈਐਮਡੀ ਤੋਂ ਜਾਰੀ ਅੰਕੜਿਆਂ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਰਾਸ਼ਟਰੀ ਰਾਜਧਾਨੀ ਸਮੇਤ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਪਾਰਾ 42 ਡਿਗਰੀ ਨੂੰ ਪਾਰ ਕਰਨ ਦੀ ਸੰਭਾਵਨਾ ਹੈ। ਤੇਜ਼ ਗਰਮ ਹਵਾ ਚੱਲਣ ਦੀ ਵੀ ਸੰਭਾਵਨਾ ਹੈ। ਅੱਜ ਪਾਰਾ ਹੋਵੇਗਾ 40 ਤੋਂ ਪਾਰ ! ਦਿੱਲੀ-ਯੂਪੀ ਸਮੇਤ ਇਨ੍ਹਾਂ ਸੂਬਿਆਂ 'ਚ ਹੀਟਵੇਵ ਦਾ ਅਲਰਟ
Ranjit Bawa First Time Speaks ABout IT Raid AT Home: ਰਣਜੀਤ ਬਾਵਾ ਨੇ ਪਹਿਲੀ ਵਾਰ ਘਰ ਪਈ IT Raid ਬਾਰੇ ਕੀਤਾ ਖੁਲਾਸਾ
ਪੰਜਾਬੀ ਗਾਇਕ ਰਣਜੀਤ ਬਾਵਾ ਇਨ੍ਹੀਂ ਦਿਨੀਂ ਆਪਣੀ ਫਿਲਮ 'ਲੈਂਬਰਗਿੰਨੀ' ਦੇ ਚੱਲਦੇ ਸੁਰਖੀਆਂ ਵਿੱਚ ਹਨ। ਇਸ ਫਿਲਮ ਵਿੱਚ ਰਣਜੀਤ ਬਾਵਾ ਨਾਲ ਮਾਡਲ ਅਤੇ ਅਦਾਕਾਰਾ ਮਾਹਿਰਾ ਸ਼ਰਮਾ ਅਹਿਮ ਭੂਮਿਕਾ ਵਿੱਚ ਦਿਖਾਈ ਦੇ ਰਹੀ ਹੈ। ਇਸ ਵਿਚਕਾਰ ਰਣਜੀਤ ਬਾਵਾ ਵੱਲੋਂ ਆਪਣੀ ਫਿਲਮ ਦੇ ਪ੍ਰਮੋਸ਼ਨ ਦੌਰਾਨ ਪਹਿਲੀ ਵਾਰ ਘਰ ਪਈ ਇਨਕਮ ਟੈਕਸ ਰੇਡ ਬਾਰੇ ਗੱਲ ਕੀਤੀ ਗਈ। ਜਿਸ ਵਿੱਚ ਕਲਾਕਾਰ ਵੱਲੋਂ ਕੀਤੇ ਖੁਲਾਸੇ ਸੁਣ ਤੁਸੀ ਵੀ ਹੈਰਾਨ ਰਹਿ ਜਾਵੋਗੇ। KIDDAAN ਇੰਸਟਾਗ੍ਰਾਮ ਉੱਪਰ ਇੱਕ ਵੀਡੀਓ ਸਾਂਝਾ ਕੀਤਾ ਗਿਆ ਹੈ।
Punjab News: ਹੁਣ ਮਾਨਸਾ 'ਚ ਹੋਏਗੀ ਕੈਬਨਿਟ ਮੀਟਿੰਗ, ਕਈ ਅਹਿਮ ਫੈਸਲਿਆਂ 'ਤੇ ਲੱਗੇਗੀ ਮੋਹਰ
ਪੰਜਾਬ ਮੰਤਰੀ ਮੰਡਲ ਦੀ ਅਗਲੀ ਮੀਟਿੰਗ ਮਾਨਸਾ ਵਿੱਚ ਹੋਵੇਗੀ। ਇਸ ਦੀ ਜਾਣਕਾਰੀ ਸੀਐਮ ਭਗਵੰਤ ਮਾਨ ਨੇ ਟਵੀਟ ਕਰਕੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ‘ਸਰਕਾਰ ਤੁਹਾਡੇ ਦੁਆਰ’ ਦੀ ਕੜੀ ਤਹਿਤ ਕੀਤੇ ਵਾਅਦੇ ਅਨੁਸਾਰ ਪੰਜਾਬ ਸਰਕਾਰ ਦੀ ਅਹਿਮ ਕੈਬਨਿਟ ਮੀਟਿੰਗ 10 ਜੂਨ ਨੂੰ ਦੁਪਹਿਰ 12 ਵਜੇ ਸ਼ੁਰੂ ਹੋਵੇਗੀ। ਸੀਐਮ ਮਾਨ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਜਾਣਗੇ। ਇਸ ਸਬੰਧੀ ਹੋਰ ਜਾਣਕਾਰੀ ਵੀ ਜਲਦੀ ਦੇਣ ਲਈ ਕਿਹਾ।
Punjab News: ਹੁਣ ਮਾਨਸਾ 'ਚ ਹੋਏਗੀ ਕੈਬਨਿਟ ਮੀਟਿੰਗ, ਕਈ ਅਹਿਮ ਫੈਸਲਿਆਂ 'ਤੇ ਲੱਗੇਗੀ ਮੋਹਰ
ਪੰਜਾਬ ਮੰਤਰੀ ਮੰਡਲ ਦੀ ਅਗਲੀ ਮੀਟਿੰਗ ਮਾਨਸਾ ਵਿੱਚ ਹੋਵੇਗੀ। ਇਸ ਦੀ ਜਾਣਕਾਰੀ ਸੀਐਮ ਭਗਵੰਤ ਮਾਨ ਨੇ ਟਵੀਟ ਕਰਕੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ‘ਸਰਕਾਰ ਤੁਹਾਡੇ ਦੁਆਰ’ ਦੀ ਕੜੀ ਤਹਿਤ ਕੀਤੇ ਵਾਅਦੇ ਅਨੁਸਾਰ ਪੰਜਾਬ ਸਰਕਾਰ ਦੀ ਅਹਿਮ ਕੈਬਨਿਟ ਮੀਟਿੰਗ 10 ਜੂਨ ਨੂੰ ਦੁਪਹਿਰ 12 ਵਜੇ ਸ਼ੁਰੂ ਹੋਵੇਗੀ। ਸੀਐਮ ਮਾਨ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਜਾਣਗੇ। ਇਸ ਸਬੰਧੀ ਹੋਰ ਜਾਣਕਾਰੀ ਵੀ ਜਲਦੀ ਦੇਣ ਲਈ ਕਿਹਾ।
Punjab News: ਕੈਨੇਡਾ ਵਿੱਚ ਫਸੇ 700 ਵਿਦਿਆਰਥੀਆਂ ਨੂੰ ਰਾਹਤ, ਪੀਐਮ ਟਰੂਡੋ ਨੇ ਕੀਤਾ ਵੱਡਾ ਐਲਾਨ
ਕੈਨੇਡਾ ਵਿੱਚ ਫਸੇ 700 ਵਿਦਿਆਰਥੀਆਂ ਲਈ ਰਾਹਤ ਦੀ ਖਬਰ ਹੈ। ਕੈਨੇਡਾ ਸਰਕਾਰ ਨੇ ਉਨ੍ਹਾਂ ਦਾ ਮਾਮਲਾ ਵਿਚਾਰਨ ਦਾ ਭਰੋਸਾ ਦਿੱਤਾ ਹੈ। ਇਹ ਵਿਦਿਆਰਥੀ ਫਰਜ਼ੀ ਦਾਖ਼ਲਾ ਪੱਤਰਾਂ ਕਾਰਨ ਕੈਨੇਡਾ ਤੋਂ ਡਿਪੋਰਟ ਕਰਨ ਦੀ ਕਾਰਵਾਈ ਦਾ ਸਾਹਮਣਾ ਕਰ ਰਹੇ ਹਨ। ਵਿਦਿਆਰਥੀਆਂ ਵੱਲੋਂ ਰੋਸ ਪ੍ਰਦਰਸ਼ਨ ਤੇ ਭਾਰਤ ਵਿੱਚੋਂ ਉੱਠ ਰਹੀ ਮੰਗ ਮਗਰੋਂ ਕੈਨੇਡਾ ਸਰਕਾਰ ਨੇ ਨਰਮੀ ਵਿਖਾਈ ਹੈ।
Indira Gandhi Killing In Exhibition: ਕੈਨੇਡਾ 'ਚ ਇੰਦਰਾ ਗਾਂਧੀ ਦੀ ਹੱਤਿਆ ਦੀ ਝਾਕੀ ਨੂੰ ਲੈ ਕੇ ਭੜਕੀ ਕਾਂਗਰਸ
ਕੈਨੇਡਾ ਦੇ ਸ਼ਹਿਰ ਬਰੈਂਪਟਨ 'ਚ ਖਾਲਿਸਤਾਨ ਸਮਰਥਕਾਂ ਨੇ 5 ਕਿਲੋਮੀਟਰ ਲੰਬੀ ਪਰੇਡ ਕੱਢੀ, ਜਿਸ ਦੀ ਝਾਕੀ 'ਚ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਦਾ ਦ੍ਰਿਸ਼ ਦਿਖਾਇਆ ਗਿਆ। ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਇਸ ਘਟਨਾ ਦੀ ਨਿੰਦਾ ਕਰਦੇ ਹੋਏ ਇਸ ਨੂੰ ਘਿਨਾਉਣੀ ਕਾਰਵਾਈ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਤੋਂ ਇਹ ਮਾਮਲਾ ਕੈਨੇਡਾ ਸਰਕਾਰ ਕੋਲ ਉਠਾਉਣ ਦੀ ਮੰਗ ਕੀਤੀ ਹੈ।