ਪੜਚੋਲ ਕਰੋ

Punjab Breaking News LIVE: ਪੰਜਾਬ ਵਿਧਾਨ ਸਭਾ 'ਚ ਖੜਕਾ-ਦੜਕਾ, ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੀ ਅੰਮ੍ਰਿਤਸਰ ਫੇਰੀ, ਭਗਵੰਤ ਮਾਨ ਸਰਕਾਰ ਖਿਲਾਫ ਬੀਜੇਪੀ ਦਾ ਮਾਰਚ

Punjab Breaking News LIVE 09 March, 2023: ਪੰਜਾਬ ਵਿਧਾਨ ਸਭਾ 'ਚ ਖੜਕਾ-ਦੜਕਾ, ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੀ ਅੰਮ੍ਰਿਤਸਰ ਫੇਰੀ, ਭਗਵੰਤ ਮਾਨ ਸਰਕਾਰ ਖਿਲਾਫ ਬੀਜੇਪੀ ਦਾ ਮਾਰਚ

LIVE

Key Events
Punjab Breaking News LIVE: ਪੰਜਾਬ ਵਿਧਾਨ ਸਭਾ 'ਚ ਖੜਕਾ-ਦੜਕਾ, ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੀ ਅੰਮ੍ਰਿਤਸਰ ਫੇਰੀ, ਭਗਵੰਤ ਮਾਨ ਸਰਕਾਰ ਖਿਲਾਫ ਬੀਜੇਪੀ ਦਾ ਮਾਰਚ

Background

Punjab Breaking News LIVE 09 March, 2023: 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਗੜ੍ਹ ਵਿੱਚ ਜਾ ਕੇ ਉਨ੍ਹਾਂ ਨੂੰ ਖੁੱਲ੍ਹੀ ਚੁਣੌਤੀ ਦਿੱਤੀ ਹੈ। ਭਾਈ ਅੰਮ੍ਰਿਤਪਾਲ ਸਿੰਘ ਨੇ ਕਿਹਾ ਹੈ ਕਿ ਰਾਜਾ ਵੜਿੰਗ ਵਿਧਾਨ ਸਭਾ ਵਿੱਚ ਮੇਰੀ ਗ੍ਰਿਫਤਾਰੀ ਦੀ ਮੰਗ ਕਰ ਰਿਹਾ ਹੈ। ਉਸ ਦੇ ਆਪਣੇ ਇਲਾਕੇ ਵਿੱਚ ਚਿੱਟਾ ਵਿਕ ਰਿਹਾ ਹੈ। ਮੇਰੀ ਗ੍ਰਿਫਤਾਰੀ ਦੀ ਮੰਗ ਤੋਂ ਪਹਿਲਾਂ ਉਹ ਆਪਣੇ ਇਲਾਕੇ ਵਿੱਚ ਆ ਕੇ ਚਿੱਟਾ ਵਿਕਣਾ ਬੰਦ ਕਰਾਵੇ। ਭਾਈ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਉਸ ਨੂੰ ਮੁਆਫੀ ਮੰਗਣੀ ਚਾਹਦੀ ਹੈ ਕਿ ਆਪਣੇ ਇਲਾਕੇ ਵਿੱਚ ਚਿੱਟੇ ਤੇ ਕੰਟਰੋਲ ਨਹੀਂ ਕਰ ਸਕਿਆ। ਰਾਜਾ ਵੜਿੰਗ ਦੇ ਗੜ੍ਹ 'ਚ ਜਾ ਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਖੁੱਲ੍ਹੀ ਚੁਣੌਤੀ

ਪੰਜਾਬ ਵਿਧਾਨ ਸਭਾ 'ਚ ਅੱਜ ਫਿਰ ਹੋਏਗਾ ਖੜਕਾ-ਦੜਕਾ

Punjab Vidhan Sabha: ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਅੱਜ ਚੌਥੇ ਦਿਨ ਦੀ ਕਾਰਵਾਈ ਸ਼ੁਰੂ ਹੋਈ ਹੈ। ਅੱਜ ਪ੍ਰਸ਼ਨ ਕਾਲ ਦੇ ਨਾਲ ਹੀ ਸਦਨ ਵਿੱਚ ਗਰਮੀ ਵੇਖਣ ਨੂੰ ਮਿਲੀ। ਅੱਜ ਵੀ ਸਦਨ 'ਚ ਹੰਗਾਮਾ ਹੋਣ ਦੇ ਪੂਰੇ ਆਸਾਰ ਹਨ। ਅੱਜ ਪੰਜਾਬ ਵਿਧਾਨ ਸਭਾ ’ਚ ਕੈਂਸਰ ਦੇ ਮਰੀਜ਼ਾਂ ਦੇ ਬੱਸ ਸਫ਼ਰ ਦੌਰਾਨ ਨਾਲ ਜਾ ਰਹੇ ਆਸ਼ਰਿਤਾਂ ਨੂੰ ਮੁਫ਼ਤ ਬੱਸ ਪਾਸ ਦੇਣ ਦਾ ਮੁੱਦਾ ਉੱਠਿਆ। ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਟਵੀਟ ਕਰਕੇ ਕਿਹਾ ਹੈ ਕਿ ਨਾ ਇੱਧਰ ਦੀ ਨਾ ਉੱਧਰ ਦੀ, ਗੱਲ ਹੋਵੇਗੀ ਵਿਧਾਨ ਸਭਾ ਵਿੱਚ ਪੰਜਾਬ ਦੀ। ਸਵਾਲ ਹੋਣਗੇ ਪੰਜਾਬੀਆਂ ਦੇ ਪੰਜਾਬ ਲਈ। ਪੰਜਾਬ ਵਿਧਾਨ ਸਭਾ 'ਚ ਅੱਜ ਫਿਰ ਹੋਏਗਾ ਘੜਕਾ-ਦੜਕਾ

ਅੱਜ ਅੰਮ੍ਰਿਤਸਰ ਆਉਣਗੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ

Punjab News: ਭਾਰਤ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਅੰਮ੍ਰਿਤਸਰ ਦੌਰੇ 'ਤੇ ਆ ਰਹੇ ਹਨ। ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਅੰਮ੍ਰਿਤਸਰ ਸ਼ਹਿਰ ਨੂੰ ਪੰਜ ਸੈਕਟਰਾਂ ਵਿੱਚ ਵੰਡਿਆ ਗਿਆ ਹੈ। ਆਪਣੇ ਚਾਰ ਘੰਟੇ ਦੇ ਅੰਮ੍ਰਿਤਸਰ ਦੌਰੇ ਦੌਰਾਨ ਰਾਸ਼ਟਰਪਤੀ ਹਰਿਮੰਦਰ ਸਾਹਿਬ, ਜਲਿਆਂਵਾਲਾ ਬਾਗ, ਦੁਰਗਿਆਣਾ ਮੰਦਰ ਤੇ ਸ਼੍ਰੀ ਰਾਮਤੀਰਥ ਦੇ ਦਰਸ਼ਨ ਕਰਨਗੇ। ਇਸ ਕਾਰਨ ਦੁਪਹਿਰ 1 ਤੋਂ 4 ਵਜੇ ਤੱਕ ਪੂਰੇ ਸ਼ਹਿਰ ਦੀ ਆਵਾਜਾਈ ਪ੍ਰਭਾਵਿਤ ਰਹਿਣ ਵਾਲੀ ਹੈ। ਅੱਜ ਅੰਮ੍ਰਿਤਸਰ ਆਉਣਗੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ

ਭਗਵੰਤ ਮਾਨ ਸਰਕਾਰ ਨੂੰ ਅੱਜ ਘੇਰੇਗੀ ਬੀਜੇਪੀ

Punjab Vidhan Sabha: ਬੀਜੇਪੀ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਦੇ ਬਾਹਰ ਧਰਨਾ ਲਾਇਆ ਜਾ ਰਿਹਾ ਹੈ। ਇਹ ਧਰਨਾ ਪੰਜਾਬ ਵਿੱਚ ਵਿਗੜ ਰਹੀ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਲੈ ਕੇ ਲਾਇਆ ਜਾ ਰਿਹਾ ਹੈ। ਬੀਜੇਪੀ ਦਾ ਕਹਿਣਾ ਹੈ ਕਿ ਸੂਬੇ ਵਿੱਚ ਰੋਜ਼ਾਨਾ ਵਾਪਰ ਰਹੀਆਂ ਕਤਲ, ਫਿਰੌਤੀ, ਡਕੈਤੀਆਂ, ਥਾਣਿਆਂ ’ਤੇ ਕਬਜ਼ਿਆਂ ਦੀਆਂ ਘਟਨਾਵਾਂ ਕਾਰਨ ਪੰਜਾਬ ਦੇ ਲੋਕ ਡਰੇ ਹੋਏ ਹਨ। ਇਸ ਲਈ ਸਰਕਾਰ ਨੂੰ ਜਗਾਉਣ ਦੀ ਲੋੜ ਹੈ। ਭਗਵੰਤ ਮਾਨ ਸਰਕਾਰ ਨੂੰ ਅੱਜ ਘੇਰੇਗੀ ਬੀਜੇਪੀ

ਮੌਸਮ ਨੇ ਲਈ ਕਰਵਟ, ਦਿੱਲੀ-NCR 'ਚ ਬਾਰਿਸ਼ ਤੋਂ ਬਾਅਦ ਮਿਲੀ ਗਰਮੀ ਤੋਂ ਰਾਹਤ

Weather Update: ਹੋਲੀ ਵਾਲੇ ਦਿਨ ਵੀ ਮੌਸਮ ਖੁਸ਼ਗਵਾਰ ਨਜ਼ਰ ਆਇਆ। ਬੁੱਧਵਾਰ (8 ਮਾਰਚ) ਦੀ ਸ਼ਾਮ ਨੂੰ ਦਿੱਲੀ-ਐੱਨਸੀਆਰ ਦੇ ਕਈ ਇਲਾਕਿਆਂ 'ਚ ਬੂੰਦਾ-ਬਾਂਦੀ ਹੋਈ, ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ। ਦੁਪਹਿਰ ਤੋਂ ਹੀ ਆਸਮਾਨ 'ਤੇ ਸੰਘਣੇ ਬੱਦਲ ਛਾ ਗਏ ਅਤੇ ਤੇਜ਼ ਹਵਾਵਾਂ ਚੱਲਣ ਲੱਗੀਆਂ। ਵੀਰਵਾਰ ਸਵੇਰੇ ਵੀ ਮੌਸਮ ਸੁਹਾਵਣਾ ਬਣਿਆ ਰਿਹਾ। ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ (9-10 ਮਾਰਚ) ਵਿੱਚ ਪੂਰਬੀ ਉੱਤਰ ਪ੍ਰਦੇਸ਼, ਬਿਹਾਰ, ਪੱਛਮੀ ਬੰਗਾਲ ਅਤੇ ਉੜੀਸਾ ਵਿੱਚ ਗਰਜ਼-ਤੂਫ਼ਾਨ ਅਤੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਨੇ ਲਈ ਕਰਵਟ, ਦਿੱਲੀ-NCR 'ਚ ਬਾਰਿਸ਼ ਤੋਂ ਬਾਅਦ ਮਿਲੀ ਗਰਮੀ ਤੋਂ ਰਾਹਤ

15:52 PM (IST)  •  09 Mar 2023

ਹਥਿਆਰਾਂ ਦੇ ਲਾਇਸੰਸ ਕੈਂਸਲ ਕਰਕੇ ਭਗਵੰਤ ਮਾਨ ਸਰਕਾਰ ਸਾਡਾ ਸ਼ਿਕਾਰ ਖੇਡਣ ਦੀ ਤਿਆਰੀ ਕਰ ਰਹੀ: ਭਾਈ ਅੰਮ੍ਰਿਤਪਾਲ ਸਿੰਘ

ਹਥਿਆਰਾਂ ਦੇ ਲਾਇਸੰਸ ਕੈਂਸਲ ਕਰਨ ਦੀਆਂ ਰਿਪੋਰਟਾਂ ਮਗਰੋਂ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਪੰਜਾਬ ਸਰਕਾਰ ਉਪਰ ਜੰਮ ਕੇ ਵਰ੍ਹੇ ਹਨ। ਉਨ੍ਹਾਂ ਕਿਹਾ ਹੈ ਕਿ ਸਰਕਾਰ ਸਾਡੇ ਹਥਿਆਰਾਂ ਦੇ ਲਾਇਸੰਸ ਕੈਂਸਲ ਕਰਕੇ ਸਾਡਾ ਸ਼ਿਕਾਰ ਖੇਡਣ ਦੀ ਤਿਆਰੀ ਕਰ ਰਹੀ ਹੈ। ਭਾਈ ਅੰਮ੍ਰਿਤਪਾਲ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਸਕਿਊਰਟੀ ਵਾਪਸ ਲੈ ਕੇ ਸਿੱਧੂ ਮੂਸੇਵਾਲਾ ਦਾ ਕਤਲ ਕਰਵਾ ਦਿੱਤਾ ਸੀ। ਹੁਣ ਸਿੱਧੂ ਮੂਸੇਵਾਲਾ ਦੇ ਮਾਪੇ ਧਰਨੇ 'ਤੇ ਬੈਠਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਰਕਾਰਾਂ ਨੂੰ ਸ਼ਰਮ ਆਉਣੀ ਚਾਹੀਦੀ ਹੈ।

15:18 PM (IST)  •  09 Mar 2023

Kotakpura Goli Kand:  ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਨੇ ਫਰੀਦਕੋਟ ਦੀ ਜ਼ਿਲ੍ਹਾ ਅਦਾਲਤ 'ਚ ਦਾਇਰ ਕੀਤੀ ਅਗਾਊਂ ਜ਼ਮਾਨਤ ਲਈ ਪਟੀਸ਼ਨ

ਕੋਟਕਪੂਰਾ ਗੋਲੀ ਕਾਂਡ ਮਾਮਲੇ 'ਚ ਚਾਰਜਸ਼ੀਟ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਫਰੀਦਕੋਟ ਦੀ ਜ਼ਿਲ੍ਹਾ ਅਦਾਲਤ 'ਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਹੈ। ਇਸ ਦੌਰਾਨ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ 'ਚ 14 ਮਾਰਚ ਨੂੰ ਸੁਣਵਾਈ ਹੋਵੇਗੀ। 

14:55 PM (IST)  •  09 Mar 2023

Punjab News: ਸ਼੍ਰੋਮਣੀ ਕਮੇਟੀ ਨੇ ਰਾਸ਼ਟਰਪਤੀ ਕੋਲ ਚੁੱਕਿਆ ਬੰਦੀ ਸਿੱਖਾਂ ਦੀ ਰਿਹਾਈ ਦਾ ਮੁੱਦਾ

ਅੱਜ ਅੰਮ੍ਰਿਤਸਰ ਪਹੁੰਚੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਸ਼੍ਰੋਮਣੀ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਮੰਗ ਪੱਤਰ ਸੌਂਪਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਉਨ੍ਹਾਂ ਦਾ ਸਵਾਗਤ ਕੀਤਾ ਤੇ ਧੰਨਵਾਦ ਵੀ ਕੀਤਾ। ਉਨ੍ਹਾਂ ਸਿੱਖ ਕੌਮ ਦੀ ਤਰਫੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਜੋ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਕੈਦ ਹਨ। ਮੰਗ ਪੱਤਰ ਵਿੱਚ ਦੱਸਿਆ ਗਿਆ ਕਿ 1984 ਵਿੱਚ ਆਪ੍ਰੇਸ਼ਨ ਬਲੂ ਸਟਾਰ ਸਮੇਂ ਉਹ ਸਿੱਖ ਸੰਘਰਸ਼ ਦੇ ਰਾਹ ਤੁਰ ਪਏ ਜਿਸ ਮਗਰੋਂ ਉਨ੍ਹਾਂ ਨੂੰ ਸਜ਼ਾਵਾਂ ਹੋਈਆਂ। ਹੁਣ ਲੰਬੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਇਹ ਕੈਦੀ ਆਪਣੀ ਸਜ਼ਾ ਪੂਰੀ ਕਰ ਚੁੱਕੇ ਹਨ। ਉਨ੍ਹਾਂ ਦੀ ਰਿਹਾਈ ਲਈ ਭਾਰਤ ਸਰਕਾਰ ਨੂੰ ਕਈ ਪੱਤਰ ਲਿਖੇ ਗਏ ਹਨ। ਇਸ ਦੇ ਬਾਵਜੂਦ ਉਨ੍ਹਾਂ ਦੀ ਰਿਹਾਈ ਨਹੀਂ ਹੋਈ।

14:00 PM (IST)  •  09 Mar 2023

Amritasr News: ਰਾਸ਼ਟਰਪਤੀ ਦਰੋਪਤੀ ਮੁਰਮੂ ਪਹੁੰਚੇ ਅੰਮ੍ਰਿਤਸਰ

ਰਾਸ਼ਟਰਪਤੀ ਦਰੋਪਤੀ ਮੁਰਮੂ ਅੱਜ ਅੰਮ੍ਰਿਤਸਰ ਪਹੁੰਚੇ ਹਨ। ਉਨ੍ਹਾਂ ਨੇ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦਾ ਹਵਾਈ ਅੱਡੇ ’ਤੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੇ ਹੋਰ ਹਸਤੀਆਂ ਨੇ ਸਵਾਗਤ ਕੀਤਾ। ਸ਼੍ਰੀ ਦਰਬਾਰ ਸਾਹਿਬ ਪੁੱਜਣ ’ਤੇ ਸ਼‍੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਉਨ੍ਹਾਂ ਨੂੰ ਜੀ ਆਇਆ ਆਖਿਆ। ਉਨ੍ਹਾਂ ਪਰਿਕਰਮਾ ਕੀਤੀ ਤੇ ਗੁਰੂ ਘਰ ਵਿੱਚ ਮਥਾ ਟੇਕਿਆ।

13:33 PM (IST)  •  09 Mar 2023

Punjab Vidhan Sabha: ਪੰਜਾਬ ਵਿਧਾਨ ਸਭਾ 'ਚ ਗੂੰਜਿਆ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਮਲਾ

ਪੰਜਾਬ ਵਿਧਾਨ ਸਭਾ 'ਚ ਅੱਜ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਮਲਾ ਗੂੰਜਿਆ। ਕਾਂਗਰਸ ਦੇ ਵਿਧਾਇਕਾਂ ਨੇ ਭਗਵੰਤ ਮਾਨ ਸਰਕਾਰ ਨੂੰ ਨਿਸ਼ਾਨਾ ਬਣਾਉਂਦਿਆਂ ਹਮਲਾਵਰ ਰੁਖ ਅਖਤਿਆਰ ਕੀਤਾ। ਵਿਰੋਧੀ ਧਿਰ ਕਾਂਗਰਸ ਨੇ ਪੰਜਾਬ ਸਰਕਾਰ ਨੂੰ ਘੇਰਦਿਆਂ ਸਦਨ ਵਿੱਚੋਂ ਵਾਕਆਊਟ ਕਰ ਦਿੱਤਾ। ਹਾਸਲ ਜਾਣਕਾਰੀ ਮੁਤਾਬਕ ਸੱਤਾਧਾਰੀ ਆਮ ਆਦਮੀ ਪਾਰਟੀ ਤੇ ਵਿਰੋਧੀ ਧਿਰ ਕਾਂਗਰਸ ਦੇ ਮੈਂਬਰਾਂ ਵਿਚਾਲੇ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਵਾਪਸ ਲੈਣ ਦੇ ਮਾਮਲੇ ’ਤੇ ਤਿੱਖੀ ਬਹਿਸ ਹੋਈ। ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਤੇ ਕਾਂਗਰਸੀ ਆਗੂ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਵਿਚਾਲੇ ਗਰਮਾ-ਗਰਮੀ ਹੋਈ। 

Load More
New Update
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget