Punjab Breaking News LIVE: ਪੰਜਾਬ ਵਿਧਾਨ ਸਭਾ 'ਚ ਖੜਕਾ-ਦੜਕਾ, ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੀ ਅੰਮ੍ਰਿਤਸਰ ਫੇਰੀ, ਭਗਵੰਤ ਮਾਨ ਸਰਕਾਰ ਖਿਲਾਫ ਬੀਜੇਪੀ ਦਾ ਮਾਰਚ
Punjab Breaking News LIVE 09 March, 2023: ਪੰਜਾਬ ਵਿਧਾਨ ਸਭਾ 'ਚ ਖੜਕਾ-ਦੜਕਾ, ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੀ ਅੰਮ੍ਰਿਤਸਰ ਫੇਰੀ, ਭਗਵੰਤ ਮਾਨ ਸਰਕਾਰ ਖਿਲਾਫ ਬੀਜੇਪੀ ਦਾ ਮਾਰਚ
ਹਥਿਆਰਾਂ ਦੇ ਲਾਇਸੰਸ ਕੈਂਸਲ ਕਰਨ ਦੀਆਂ ਰਿਪੋਰਟਾਂ ਮਗਰੋਂ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਪੰਜਾਬ ਸਰਕਾਰ ਉਪਰ ਜੰਮ ਕੇ ਵਰ੍ਹੇ ਹਨ। ਉਨ੍ਹਾਂ ਕਿਹਾ ਹੈ ਕਿ ਸਰਕਾਰ ਸਾਡੇ ਹਥਿਆਰਾਂ ਦੇ ਲਾਇਸੰਸ ਕੈਂਸਲ ਕਰਕੇ ਸਾਡਾ ਸ਼ਿਕਾਰ ਖੇਡਣ ਦੀ ਤਿਆਰੀ ਕਰ ਰਹੀ ਹੈ। ਭਾਈ ਅੰਮ੍ਰਿਤਪਾਲ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਸਕਿਊਰਟੀ ਵਾਪਸ ਲੈ ਕੇ ਸਿੱਧੂ ਮੂਸੇਵਾਲਾ ਦਾ ਕਤਲ ਕਰਵਾ ਦਿੱਤਾ ਸੀ। ਹੁਣ ਸਿੱਧੂ ਮੂਸੇਵਾਲਾ ਦੇ ਮਾਪੇ ਧਰਨੇ 'ਤੇ ਬੈਠਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਰਕਾਰਾਂ ਨੂੰ ਸ਼ਰਮ ਆਉਣੀ ਚਾਹੀਦੀ ਹੈ।
ਕੋਟਕਪੂਰਾ ਗੋਲੀ ਕਾਂਡ ਮਾਮਲੇ 'ਚ ਚਾਰਜਸ਼ੀਟ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਫਰੀਦਕੋਟ ਦੀ ਜ਼ਿਲ੍ਹਾ ਅਦਾਲਤ 'ਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਹੈ। ਇਸ ਦੌਰਾਨ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ 'ਚ 14 ਮਾਰਚ ਨੂੰ ਸੁਣਵਾਈ ਹੋਵੇਗੀ।
ਅੱਜ ਅੰਮ੍ਰਿਤਸਰ ਪਹੁੰਚੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਸ਼੍ਰੋਮਣੀ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਮੰਗ ਪੱਤਰ ਸੌਂਪਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਉਨ੍ਹਾਂ ਦਾ ਸਵਾਗਤ ਕੀਤਾ ਤੇ ਧੰਨਵਾਦ ਵੀ ਕੀਤਾ। ਉਨ੍ਹਾਂ ਸਿੱਖ ਕੌਮ ਦੀ ਤਰਫੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਜੋ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਕੈਦ ਹਨ। ਮੰਗ ਪੱਤਰ ਵਿੱਚ ਦੱਸਿਆ ਗਿਆ ਕਿ 1984 ਵਿੱਚ ਆਪ੍ਰੇਸ਼ਨ ਬਲੂ ਸਟਾਰ ਸਮੇਂ ਉਹ ਸਿੱਖ ਸੰਘਰਸ਼ ਦੇ ਰਾਹ ਤੁਰ ਪਏ ਜਿਸ ਮਗਰੋਂ ਉਨ੍ਹਾਂ ਨੂੰ ਸਜ਼ਾਵਾਂ ਹੋਈਆਂ। ਹੁਣ ਲੰਬੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਇਹ ਕੈਦੀ ਆਪਣੀ ਸਜ਼ਾ ਪੂਰੀ ਕਰ ਚੁੱਕੇ ਹਨ। ਉਨ੍ਹਾਂ ਦੀ ਰਿਹਾਈ ਲਈ ਭਾਰਤ ਸਰਕਾਰ ਨੂੰ ਕਈ ਪੱਤਰ ਲਿਖੇ ਗਏ ਹਨ। ਇਸ ਦੇ ਬਾਵਜੂਦ ਉਨ੍ਹਾਂ ਦੀ ਰਿਹਾਈ ਨਹੀਂ ਹੋਈ।
ਰਾਸ਼ਟਰਪਤੀ ਦਰੋਪਤੀ ਮੁਰਮੂ ਅੱਜ ਅੰਮ੍ਰਿਤਸਰ ਪਹੁੰਚੇ ਹਨ। ਉਨ੍ਹਾਂ ਨੇ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦਾ ਹਵਾਈ ਅੱਡੇ ’ਤੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੇ ਹੋਰ ਹਸਤੀਆਂ ਨੇ ਸਵਾਗਤ ਕੀਤਾ। ਸ਼੍ਰੀ ਦਰਬਾਰ ਸਾਹਿਬ ਪੁੱਜਣ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਉਨ੍ਹਾਂ ਨੂੰ ਜੀ ਆਇਆ ਆਖਿਆ। ਉਨ੍ਹਾਂ ਪਰਿਕਰਮਾ ਕੀਤੀ ਤੇ ਗੁਰੂ ਘਰ ਵਿੱਚ ਮਥਾ ਟੇਕਿਆ।
ਪੰਜਾਬ ਵਿਧਾਨ ਸਭਾ 'ਚ ਅੱਜ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਮਲਾ ਗੂੰਜਿਆ। ਕਾਂਗਰਸ ਦੇ ਵਿਧਾਇਕਾਂ ਨੇ ਭਗਵੰਤ ਮਾਨ ਸਰਕਾਰ ਨੂੰ ਨਿਸ਼ਾਨਾ ਬਣਾਉਂਦਿਆਂ ਹਮਲਾਵਰ ਰੁਖ ਅਖਤਿਆਰ ਕੀਤਾ। ਵਿਰੋਧੀ ਧਿਰ ਕਾਂਗਰਸ ਨੇ ਪੰਜਾਬ ਸਰਕਾਰ ਨੂੰ ਘੇਰਦਿਆਂ ਸਦਨ ਵਿੱਚੋਂ ਵਾਕਆਊਟ ਕਰ ਦਿੱਤਾ। ਹਾਸਲ ਜਾਣਕਾਰੀ ਮੁਤਾਬਕ ਸੱਤਾਧਾਰੀ ਆਮ ਆਦਮੀ ਪਾਰਟੀ ਤੇ ਵਿਰੋਧੀ ਧਿਰ ਕਾਂਗਰਸ ਦੇ ਮੈਂਬਰਾਂ ਵਿਚਾਲੇ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਵਾਪਸ ਲੈਣ ਦੇ ਮਾਮਲੇ ’ਤੇ ਤਿੱਖੀ ਬਹਿਸ ਹੋਈ। ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਤੇ ਕਾਂਗਰਸੀ ਆਗੂ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਵਿਚਾਲੇ ਗਰਮਾ-ਗਰਮੀ ਹੋਈ।
ਅਮਰੀਕਾ ਨੇ ਇੰਟੈਲੀਜੈਂਸ ਕਮਿਊਨਿਟੀ ਦੀ ਸਾਲਾਨਾ ਰਿਪੋਰਟ ਪੇਸ਼ ਕੀਤੀ ਹੈ। ਇਸ 'ਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਵਧਦੇ ਤਣਾਅ 'ਤੇ ਚਿੰਤਾ ਪ੍ਰਗਟਾਈ ਗਈ ਹੈ। ਰਿਪੋਰਟ 'ਚ ਇਸ ਗੱਲ ਨੂੰ ਲੈ ਕੇ ਚਿਤਾਵਨੀ ਜ਼ਾਹਰ ਕੀਤੀ ਗਈ ਹੈ ਕਿ ਪਾਕਿਸਤਾਨ ਭਾਰਤ ਦੇ ਅੰਦਰ ਕੋਈ ਵੱਡਾ ਅੱਤਵਾਦੀ ਹਮਲਾ ਕਰ ਸਕਦਾ ਹੈ। ਰਿਪੋਰਟ 'ਚ ਕਿਹਾ ਗਿਆ ਹੈ ਕਿ ਕੰਟਰੋਲ ਰੇਖਾ 'ਤੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਟਕਰਾਅ ਵਧ ਸਕਦਾ ਹੈ। ਕਮਿਊਨਿਟੀ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਪਾਕਿਸਤਾਨ ਦਾ ਭਾਰਤ ਵਿਰੋਧੀ ਅੱਤਵਾਦੀਆਂ ਅਤੇ ਅੱਤਵਾਦੀ ਸਮੂਹਾਂ ਦਾ ਸਮਰਥਨ ਕਰਨ ਦਾ ਲੰਬਾ ਇਤਿਹਾਸ ਰਿਹਾ ਹੈ। ਇਸ ਦੇ ਮੱਦੇਨਜ਼ਰ ਕੰਟਰੋਲ ਰੇਖਾ 'ਤੇ ਸੰਭਾਵਿਤ ਟਕਰਾਅ ਅਮਰੀਕਾ ਲਈ ਚਿੰਤਾ ਦਾ ਵਿਸ਼ਾ ਹੈ।
ਪੰਜਾਬ ਦੇ ਕਿਸਾਨਾਂ ਲਈ ਵੱਡੀ ਖੁਸ਼ਖਬਰੀ ਹੈ। ਸੂਬੇ ’ਚ 4000 ਏਕੜ ਜ਼ਮੀਨ ਦਾ 11,000 ਤੋਂ ਵੱਧ ਕਾਸ਼ਤਕਾਰਾਂ ਨੂੰ ਮਾਲਕੀ ਦਾ ਹੱਕ ਮਿਲਣ ਜਾ ਰਿਹਾ ਹੈ। ਇਸ ਸਬੰਧੀ ਬਿੱਲ ਨੂੰ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਮਨਜ਼ੂਰੀ ਦੇ ਦਿੱਤੀ ਹੈ।
'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਗਿੱਦੜਬਾਹ ਹਲਕੇ 'ਚ ਚਿੱਟਾ ਵਿਕਣ ਦੇ ਦੋਸ਼ਾਂ 'ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜਵਾਬ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਬਿਨਾਂ ਸ਼ੱਕ ਉਨ੍ਹਾਂ ਦੇ ਇਲਾਕੇ 'ਚ ਚਿੱਟਾ ਵਿਕ ਰਿਹਾ ਹੋਏਗਾ ਕਿਉਂਕਿ ਇਹ ਪੂਰੇ ਪੰਜਾਬ 'ਚ ਵਿਕ ਰਿਹਾ ਹੈ ਪਰ ਇਸ ਨਾਲ ਉਹ ਵਿਧਾਨ ਸਭਾ 'ਚ ਅੰਮ੍ਰਿਤਪਾਲ ਸਿੰਘ ਦੇ ਮੁੱਦੇ 'ਤੇ ਬੋਲਣ ਤੋਂ ਨਹੀਂ ਰੁਕਣਗੇ ਕਿਉਂਕਿ ਲਾਅ ਤੇ ਆਰਡਰ ਵੀ ਇੱਕ ਗੰਭੀਰ ਮਸਲਾ ਹੈ। ਰਾਜਾ ਵੜਿੰਗ ਨੇ ਕਿਹਾ ਕਿ ਮੇਰੇ ਇਲਾਕੇ ਵਿੱਚ ਬਾਕੀ ਇਲਾਕਿਆਂ ਦੇ ਮੁਕਾਬਲੇ ਘੱਟ ਚਿੱਟਾ ਵਿਕਦਾ ਹੋਏਗਾ। ਉਨ੍ਹਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਇਸ ਤਰ੍ਹਾਂ ਬੋਲਣ ਨਾਲ ਉਹ ਵਿਧਾਨ ਸਭਾ 'ਚ ਆਪਣਾ ਮੁੱਦਾ ਚੁੱਕਣ ਤੋਂ ਰੁਕਣ ਵਾਲੇ ਨਹੀਂ।
ਅੰਮ੍ਰਿਤਸਰ ਸਥਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬਾਹਰ ਖਾਲਿਸਤਾਨ ਦੇ ਸਮਰਥਨ ਵਿੱਚ ਨਾਅਰੇ ਲਿਖੇ ਗਏ ਹਨ। ਇਸ ਦੇ ਨਾਲ ਹੀ ਸਿੱਖ ਫਾਰ ਜਸਟਿਸ (ਐਸਐਫਜੇ) ਦੇ ਗੁਰਪਤਵੰਤ ਸਿੰਘ ਪੰਨੂ ਦੀ ਵੀਡੀਓ ਵੀ ਵਾਇਰਲ ਹੋਈ ਹੈ। ਇਹ ਨਾਅਰੇ ਬੈਨਰ 'ਤੇ ਲਿਖੇ ਗਈ ਗਏ ਸਨ, ਜਿਸ ਨੂੰ ਬਾਅਦ 'ਚ ਹਟਾ ਦਿੱਤਾ ਗਿਆ। ਉਂਝ ਇਸ ਕਾਰਵਾਈ ਨੇ ਸੁਰੱਖਿਆ ਏਜੰਸੀਆਂ ਦੀ ਨੀਂਦ ਵੀ ਉਡਾ ਦਿੱਤੀ ਹੈ ਕਿਉਂਕਿ ਇਹ ਬੈਨਰ ਅਤਿ ਸੰਵੇਦਨਸ਼ੀਲ ਸਥਾਨ ਜਿੱਥੇ ਜੀ-20 ਦੀ ਬੈਠਕ ਹੋਣੀ ਹੈ, ਦੇ ਬਾਹਰ ਲਾਇਆ ਗਿਆ ਸੀ।
ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਅੱਜ ਚੌਥੇ ਦਿਨ ਦੀ ਕਾਰਵਾਈ ਸ਼ੁਰੂ ਹੋਈ ਹੈ। ਅੱਜ ਪ੍ਰਸ਼ਨ ਕਾਲ ਦੇ ਨਾਲ ਹੀ ਸਦਨ ਵਿੱਚ ਗਰਮੀ ਵੇਖਣ ਨੂੰ ਮਿਲੀ। ਅੱਜ ਵੀ ਸਦਨ 'ਚ ਹੰਗਾਮਾ ਹੋਣ ਦੇ ਪੂਰੇ ਆਸਾਰ ਹਨ। ਅੱਜ ਪੰਜਾਬ ਵਿਧਾਨ ਸਭਾ ’ਚ ਕੈਂਸਰ ਦੇ ਮਰੀਜ਼ਾਂ ਦੇ ਬੱਸ ਸਫ਼ਰ ਦੌਰਾਨ ਨਾਲ ਜਾ ਰਹੇ ਆਸ਼ਰਿਤਾਂ ਨੂੰ ਮੁਫ਼ਤ ਬੱਸ ਪਾਸ ਦੇਣ ਦਾ ਮੁੱਦਾ ਉੱਠਿਆ। ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਟਵੀਟ ਕਰਕੇ ਕਿਹਾ ਹੈ ਕਿ ਨਾ ਇੱਧਰ ਦੀ ਨਾ ਉੱਧਰ ਦੀ, ਗੱਲ ਹੋਵੇਗੀ ਵਿਧਾਨ ਸਭਾ ਵਿੱਚ ਪੰਜਾਬ ਦੀ। ਸਵਾਲ ਹੋਣਗੇ ਪੰਜਾਬੀਆਂ ਦੇ ਪੰਜਾਬ ਲਈ ।
ਹੋਲੀ ਵਾਲੇ ਦਿਨ ਵੀ ਮੌਸਮ ਖੁਸ਼ਗਵਾਰ ਨਜ਼ਰ ਆਇਆ। ਬੁੱਧਵਾਰ (8 ਮਾਰਚ) ਦੀ ਸ਼ਾਮ ਨੂੰ ਦਿੱਲੀ-ਐੱਨਸੀਆਰ ਦੇ ਕਈ ਇਲਾਕਿਆਂ 'ਚ ਬੂੰਦਾ-ਬਾਂਦੀ ਹੋਈ, ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ। ਦੁਪਹਿਰ ਤੋਂ ਹੀ ਆਸਮਾਨ 'ਤੇ ਸੰਘਣੇ ਬੱਦਲ ਛਾ ਗਏ ਅਤੇ ਤੇਜ਼ ਹਵਾਵਾਂ ਚੱਲਣ ਲੱਗੀਆਂ। ਵੀਰਵਾਰ ਸਵੇਰੇ ਵੀ ਮੌਸਮ ਸੁਹਾਵਣਾ ਬਣਿਆ ਰਿਹਾ। ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ (9-10 ਮਾਰਚ) ਵਿੱਚ ਪੂਰਬੀ ਉੱਤਰ ਪ੍ਰਦੇਸ਼, ਬਿਹਾਰ, ਪੱਛਮੀ ਬੰਗਾਲ ਅਤੇ ਉੜੀਸਾ ਵਿੱਚ ਗਰਜ਼-ਤੂਫ਼ਾਨ ਅਤੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।
ਪਿਛੋਕੜ
Punjab Breaking News LIVE 09 March, 2023: 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਗੜ੍ਹ ਵਿੱਚ ਜਾ ਕੇ ਉਨ੍ਹਾਂ ਨੂੰ ਖੁੱਲ੍ਹੀ ਚੁਣੌਤੀ ਦਿੱਤੀ ਹੈ। ਭਾਈ ਅੰਮ੍ਰਿਤਪਾਲ ਸਿੰਘ ਨੇ ਕਿਹਾ ਹੈ ਕਿ ਰਾਜਾ ਵੜਿੰਗ ਵਿਧਾਨ ਸਭਾ ਵਿੱਚ ਮੇਰੀ ਗ੍ਰਿਫਤਾਰੀ ਦੀ ਮੰਗ ਕਰ ਰਿਹਾ ਹੈ। ਉਸ ਦੇ ਆਪਣੇ ਇਲਾਕੇ ਵਿੱਚ ਚਿੱਟਾ ਵਿਕ ਰਿਹਾ ਹੈ। ਮੇਰੀ ਗ੍ਰਿਫਤਾਰੀ ਦੀ ਮੰਗ ਤੋਂ ਪਹਿਲਾਂ ਉਹ ਆਪਣੇ ਇਲਾਕੇ ਵਿੱਚ ਆ ਕੇ ਚਿੱਟਾ ਵਿਕਣਾ ਬੰਦ ਕਰਾਵੇ। ਭਾਈ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਉਸ ਨੂੰ ਮੁਆਫੀ ਮੰਗਣੀ ਚਾਹਦੀ ਹੈ ਕਿ ਆਪਣੇ ਇਲਾਕੇ ਵਿੱਚ ਚਿੱਟੇ ਤੇ ਕੰਟਰੋਲ ਨਹੀਂ ਕਰ ਸਕਿਆ। ਰਾਜਾ ਵੜਿੰਗ ਦੇ ਗੜ੍ਹ 'ਚ ਜਾ ਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਖੁੱਲ੍ਹੀ ਚੁਣੌਤੀ
ਪੰਜਾਬ ਵਿਧਾਨ ਸਭਾ 'ਚ ਅੱਜ ਫਿਰ ਹੋਏਗਾ ਖੜਕਾ-ਦੜਕਾ
Punjab Vidhan Sabha: ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਅੱਜ ਚੌਥੇ ਦਿਨ ਦੀ ਕਾਰਵਾਈ ਸ਼ੁਰੂ ਹੋਈ ਹੈ। ਅੱਜ ਪ੍ਰਸ਼ਨ ਕਾਲ ਦੇ ਨਾਲ ਹੀ ਸਦਨ ਵਿੱਚ ਗਰਮੀ ਵੇਖਣ ਨੂੰ ਮਿਲੀ। ਅੱਜ ਵੀ ਸਦਨ 'ਚ ਹੰਗਾਮਾ ਹੋਣ ਦੇ ਪੂਰੇ ਆਸਾਰ ਹਨ। ਅੱਜ ਪੰਜਾਬ ਵਿਧਾਨ ਸਭਾ ’ਚ ਕੈਂਸਰ ਦੇ ਮਰੀਜ਼ਾਂ ਦੇ ਬੱਸ ਸਫ਼ਰ ਦੌਰਾਨ ਨਾਲ ਜਾ ਰਹੇ ਆਸ਼ਰਿਤਾਂ ਨੂੰ ਮੁਫ਼ਤ ਬੱਸ ਪਾਸ ਦੇਣ ਦਾ ਮੁੱਦਾ ਉੱਠਿਆ। ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਟਵੀਟ ਕਰਕੇ ਕਿਹਾ ਹੈ ਕਿ ਨਾ ਇੱਧਰ ਦੀ ਨਾ ਉੱਧਰ ਦੀ, ਗੱਲ ਹੋਵੇਗੀ ਵਿਧਾਨ ਸਭਾ ਵਿੱਚ ਪੰਜਾਬ ਦੀ। ਸਵਾਲ ਹੋਣਗੇ ਪੰਜਾਬੀਆਂ ਦੇ ਪੰਜਾਬ ਲਈ। ਪੰਜਾਬ ਵਿਧਾਨ ਸਭਾ 'ਚ ਅੱਜ ਫਿਰ ਹੋਏਗਾ ਘੜਕਾ-ਦੜਕਾ
ਅੱਜ ਅੰਮ੍ਰਿਤਸਰ ਆਉਣਗੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ
Punjab News: ਭਾਰਤ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਅੰਮ੍ਰਿਤਸਰ ਦੌਰੇ 'ਤੇ ਆ ਰਹੇ ਹਨ। ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਅੰਮ੍ਰਿਤਸਰ ਸ਼ਹਿਰ ਨੂੰ ਪੰਜ ਸੈਕਟਰਾਂ ਵਿੱਚ ਵੰਡਿਆ ਗਿਆ ਹੈ। ਆਪਣੇ ਚਾਰ ਘੰਟੇ ਦੇ ਅੰਮ੍ਰਿਤਸਰ ਦੌਰੇ ਦੌਰਾਨ ਰਾਸ਼ਟਰਪਤੀ ਹਰਿਮੰਦਰ ਸਾਹਿਬ, ਜਲਿਆਂਵਾਲਾ ਬਾਗ, ਦੁਰਗਿਆਣਾ ਮੰਦਰ ਤੇ ਸ਼੍ਰੀ ਰਾਮਤੀਰਥ ਦੇ ਦਰਸ਼ਨ ਕਰਨਗੇ। ਇਸ ਕਾਰਨ ਦੁਪਹਿਰ 1 ਤੋਂ 4 ਵਜੇ ਤੱਕ ਪੂਰੇ ਸ਼ਹਿਰ ਦੀ ਆਵਾਜਾਈ ਪ੍ਰਭਾਵਿਤ ਰਹਿਣ ਵਾਲੀ ਹੈ। ਅੱਜ ਅੰਮ੍ਰਿਤਸਰ ਆਉਣਗੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ
ਭਗਵੰਤ ਮਾਨ ਸਰਕਾਰ ਨੂੰ ਅੱਜ ਘੇਰੇਗੀ ਬੀਜੇਪੀ
Punjab Vidhan Sabha: ਬੀਜੇਪੀ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਦੇ ਬਾਹਰ ਧਰਨਾ ਲਾਇਆ ਜਾ ਰਿਹਾ ਹੈ। ਇਹ ਧਰਨਾ ਪੰਜਾਬ ਵਿੱਚ ਵਿਗੜ ਰਹੀ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਲੈ ਕੇ ਲਾਇਆ ਜਾ ਰਿਹਾ ਹੈ। ਬੀਜੇਪੀ ਦਾ ਕਹਿਣਾ ਹੈ ਕਿ ਸੂਬੇ ਵਿੱਚ ਰੋਜ਼ਾਨਾ ਵਾਪਰ ਰਹੀਆਂ ਕਤਲ, ਫਿਰੌਤੀ, ਡਕੈਤੀਆਂ, ਥਾਣਿਆਂ ’ਤੇ ਕਬਜ਼ਿਆਂ ਦੀਆਂ ਘਟਨਾਵਾਂ ਕਾਰਨ ਪੰਜਾਬ ਦੇ ਲੋਕ ਡਰੇ ਹੋਏ ਹਨ। ਇਸ ਲਈ ਸਰਕਾਰ ਨੂੰ ਜਗਾਉਣ ਦੀ ਲੋੜ ਹੈ। ਭਗਵੰਤ ਮਾਨ ਸਰਕਾਰ ਨੂੰ ਅੱਜ ਘੇਰੇਗੀ ਬੀਜੇਪੀ
ਮੌਸਮ ਨੇ ਲਈ ਕਰਵਟ, ਦਿੱਲੀ-NCR 'ਚ ਬਾਰਿਸ਼ ਤੋਂ ਬਾਅਦ ਮਿਲੀ ਗਰਮੀ ਤੋਂ ਰਾਹਤ
Weather Update: ਹੋਲੀ ਵਾਲੇ ਦਿਨ ਵੀ ਮੌਸਮ ਖੁਸ਼ਗਵਾਰ ਨਜ਼ਰ ਆਇਆ। ਬੁੱਧਵਾਰ (8 ਮਾਰਚ) ਦੀ ਸ਼ਾਮ ਨੂੰ ਦਿੱਲੀ-ਐੱਨਸੀਆਰ ਦੇ ਕਈ ਇਲਾਕਿਆਂ 'ਚ ਬੂੰਦਾ-ਬਾਂਦੀ ਹੋਈ, ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ। ਦੁਪਹਿਰ ਤੋਂ ਹੀ ਆਸਮਾਨ 'ਤੇ ਸੰਘਣੇ ਬੱਦਲ ਛਾ ਗਏ ਅਤੇ ਤੇਜ਼ ਹਵਾਵਾਂ ਚੱਲਣ ਲੱਗੀਆਂ। ਵੀਰਵਾਰ ਸਵੇਰੇ ਵੀ ਮੌਸਮ ਸੁਹਾਵਣਾ ਬਣਿਆ ਰਿਹਾ। ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ (9-10 ਮਾਰਚ) ਵਿੱਚ ਪੂਰਬੀ ਉੱਤਰ ਪ੍ਰਦੇਸ਼, ਬਿਹਾਰ, ਪੱਛਮੀ ਬੰਗਾਲ ਅਤੇ ਉੜੀਸਾ ਵਿੱਚ ਗਰਜ਼-ਤੂਫ਼ਾਨ ਅਤੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਨੇ ਲਈ ਕਰਵਟ, ਦਿੱਲੀ-NCR 'ਚ ਬਾਰਿਸ਼ ਤੋਂ ਬਾਅਦ ਮਿਲੀ ਗਰਮੀ ਤੋਂ ਰਾਹਤ
- - - - - - - - - Advertisement - - - - - - - - -