Punjab Breaking News LIVE: ਕਟਾਰੂਚੱਕ ਦੀਆਂ ਮੁਸ਼ਕਲਾਂ ਵਧ ਸਕਦੀਆਂ, ਸਾਥੀਆਂ ਨੇ ਮਾਰ ਮੁਕਾਇਆ ਗੈਂਗਸਟਰ ਸੁੱਖਾ ਬਾੜੇਵਾਲੀਆ ?
Punjab Breaking News LIVE 09 May, 2023: ਕਟਾਰੂਚੱਕ ਦੀਆਂ ਮੁਸ਼ਕਲਾਂ ਵਧ ਸਕਦੀਆਂ, ਸਾਥੀਆਂ ਨੇ ਮਾਰ ਮੁਕਾਇਆ ਗੈਂਗਸਟਰ ਸੁੱਖਾ ਬਾੜੇਵਾਲੀਆ?, ਅੰਮ੍ਰਿਤਸਰ ਧਮਾਕੇ ਦੇ ਅੱਤਵਾਦੀਆਂ ਨਾਲ ਜੁੜੇ ਤਾਰ ?
ਪੰਜਾਬ ਸਰਕਾਰ ਵੱਲੋਂ ਸ਼ਹੀਦ ਦੇ ਪਰਿਵਾਰ ਪ੍ਰਤੀ ਉਦਾਸੀਨਤਾ ਦਿਖਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਕਾਰਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਫਟਕਾਰ ਲਗਾਈ ਹੈ। ਇਸ ਦੇ ਨਾਲ ਹੀ 5 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਸ਼ਹੀਦ ਦੀ ਪਤਨੀ ਦੀ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਅਦਾਲਤ ਵੱਲੋਂ ਸਰਕਾਰ ਨੂੰ ਕਿਹਾ ਗਿਆ ਕਿ ਦੇਸ਼ ਦੀਆਂ ਸਰਹੱਦਾਂ 'ਤੇ ਫ਼ੌਜੀ ਸਾਡੀ ਸੁਰੱਖਿਆ ਕਰਦੇ ਹਨ ਤਾਂ ਜੋ ਦੁਸ਼ਮਣ ਫ਼ੌਜਾਂ ਦੇ ਹਮਲਿਆਂ ਤੋਂ ਬਚਿਆ ਜਾ ਸਕੇ। ਆਪਣੀ ਜਾਨ ਕੁਰਬਾਨ ਕਰਨ ਵਾਲੇ ਉਨ੍ਹਾਂ ਦੇ ਪਰਿਵਾਰਾਂ ਪ੍ਰਤੀ ਅਜਿਹਾ ਰਵੱਈਆ ਸਹੀ ਨਹੀਂ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਭਰ ਵਿੱਚ 900 ਦੇ ਕਰੀਬ ਨਾਕੇਬੰਦੀਆਂ ਕੀਤੀਆਂ ਗਈਆਂ ਹਨ। ਸਾਰੇ ਜ਼ਿਲ੍ਹਿਆਂ ਵਿੱਚ ਆਈਜੀ ਰੈਂਕ ਦੇ ਅਧਿਕਾਰੀ ਖ਼ੁਦ ਫੀਲਡ ਵਿੱਚ ਸਰਚ ਆਪਰੇਸ਼ਨ ਚਲਾ ਰਹੇ ਹਨ। ਇਸ ਤਲਾਸ਼ੀ ਦੌਰਾਨ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਜਾਵੇਗਾ। ਇਸ ਦੇ ਨਾਲ ਹੀ ਸ਼ਰਾਰਤੀ ਅਨਸਰਾਂ ਨੂੰ ਵੀ ਫੜਿਆ ਜਾਵੇਗਾ। ਸੁਰੱਖਿਆ ਕਰਮੀਆਂ ਨੂੰ ਜਨਤਕ ਥਾਵਾਂ 'ਤੇ ਹਰ ਸਮੇਂ ਚੌਕਸ ਰਹਿਣ ਲਈ ਕਿਹਾ ਗਿਆ ਹੈ। ਇਹ ਸਰਚ ਦੋ ਦਿਨਾਂ ਤੱਕ ਚੱਲੇਗੀ।
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਰਾਜਧਾਨੀ ਇਸਲਾਮਾਬਾਦ 'ਚ ਗ੍ਰਿਫਤਾਰ ਕਰ ਲਿਆ ਗਿਆ ਹੈ। ਇਮਰਾਨ ਖਾਨ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ ਦੇ ਵਕੀਲ ਫੈਜ਼ਲ ਚੌਧਰੀ ਨੇ ਸਾਬਕਾ ਪ੍ਰਧਾਨ ਮੰਤਰੀ ਦੀ ਗ੍ਰਿਫਤਾਰੀ ਦੀ ਪੁਸ਼ਟੀ ਕੀਤੀ ਹੈ। ਪਾਕਿਸਤਾਨ ਰੇਂਜਰਾਂ ਨੇ ਇਮਰਾਨ ਖਾਨ ਨੂੰ ਇਸਲਾਮਾਬਾਦ ਹਾਈ ਕੋਰਟ ਦੇ ਬਾਹਰੋਂ ਗ੍ਰਿਫਤਾਰ ਕੀਤਾ ਹੈ। ਇਮਰਾਨ ਨੂੰ 'ਅਲਕਾਦਿਰ ਟਰੱਸਟ ਕੇਸ' 'ਚ ਗ੍ਰਿਫਤਾਰ ਕੀਤਾ ਗਿਆ ਹੈ। ਪੀਟੀਆਈ ਨੇਤਾ ਇਮਰਾਨ ਦੀ ਗ੍ਰਿਫਤਾਰੀ ਤੋਂ ਬਾਅਦ ਉਨ੍ਹਾਂ ਦੇ ਸਮਰਥਕ ਗੁੱਸੇ 'ਚ ਆ ਗਏ ਹਨ। ਪੀਟੀਆਈ ਨੇ ਇਮਰਾਨ ਦੀ ਗ੍ਰਿਫਤਾਰੀ ਤੋਂ ਬਾਅਦ ਵਿਰੋਧ ਪ੍ਰਦਰਸ਼ਨ ਦਾ ਐਲਾਨ ਕੀਤਾ ਹੈ।
ਹੁਣ ਭਾਰਤੀ ਫੌਜ ਵਿੱਚ ਮੂਲ ਕੇਡਰ ਤੇ ਨਿਯੁਕਤੀ ਦੇ ਬਾਵਜੂਦ, ਬ੍ਰਿਗੇਡੀਅਰ ਤੇ ਇਸ ਤੋਂ ਉੱਪਰ ਦੇ ਰੈਂਕ ਦੇ ਅਧਿਕਾਰੀਆਂ ਲਈ ਇੱਕ ਸਮਾਨ ਵਰਦੀ ਲਿਆਉਣ ਦਾ ਫੈਸਲਾ ਕੀਤਾ ਗਿਆ ਹੈ। ਸੂਤਰਾਂ ਦਾ ਕਹਿਣਾ ਹੈ ਕਿ ਇਹ ਫੈਸਲਾ ਹਾਲ ਹੀ ਵਿੱਚ ਹੋਈ ਫੌਜ ਕਮਾਂਡਰਾਂ ਦੀ ਕਾਨਫਰੰਸ ਦੌਰਾਨ ਵਿਸਥਾਰਤ ਵਿਚਾਰ-ਵਟਾਂਦਰੇ ਤੋਂ ਬਾਅਦ ਲਿਆ ਗਿਆ ਹੈ। ਹਾਲਾਂਕਿ ਕਰਨਲ ਤੇ ਇਸ ਤੋਂ ਹੇਠਲੇ ਰੈਂਕ ਦੇ ਅਧਿਕਾਰੀਆਂ ਦੀ ਵਰਦੀ ਵਿੱਚ ਕੋਈ ਬਦਲਾਅ ਨਹੀਂ ਹੋਵੇਗਾ।
ਪੰਜਾਬ ਵਿੱਚ ਨਸ਼ਾ ਤਸਕਰਾਂ ਤੇ ਸ਼ਰਾਰਤੀ ਅਨਸਰਾਂ ਦੀ ਸ਼ਾਮਤ ਆ ਗਈ ਹੈ। ਪੰਜਾਬ ਪੁਲਿਸ ਨੇ ਇਸ ਲਈ ਆਪਰੇਸ਼ਨ ਵਿਜੀਲ ਚਲਾਇਆ ਹੈ। ਅਪ੍ਰੇਸ਼ਨ ਵਿਜੀਲ ਦੇ ਨਿਸ਼ਾਨੇ 'ਤੇ ਨਸ਼ਾ ਤਸਕਰ, ਸਮਾਜ ਵਿਰੋਧੀ ਅਨਸਰ ਤੇ ਸ਼ਰਾਰਤੀ ਅਨਸਰ ਹਨ। ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਸਾਰੀ ਕਾਰਵਾਈ ਦੀ ਨਿਗਰਾਨੀ ਕਰ ਰਹੇ ਹਨ।
ਪੰਜਾਬ ਵਿੱਚ ਨਸ਼ਾ ਤਸਕਰਾਂ ਤੇ ਸ਼ਰਾਰਤੀ ਅਨਸਰਾਂ ਦੀ ਸ਼ਾਮਤ ਆ ਗਈ ਹੈ। ਪੰਜਾਬ ਪੁਲਿਸ ਨੇ ਇਸ ਲਈ ਆਪਰੇਸ਼ਨ ਵਿਜੀਲ ਚਲਾਇਆ ਹੈ। ਅਪ੍ਰੇਸ਼ਨ ਵਿਜੀਲ ਦੇ ਨਿਸ਼ਾਨੇ 'ਤੇ ਨਸ਼ਾ ਤਸਕਰ, ਸਮਾਜ ਵਿਰੋਧੀ ਅਨਸਰ ਤੇ ਸ਼ਰਾਰਤੀ ਅਨਸਰ ਹਨ। ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਸਾਰੀ ਕਾਰਵਾਈ ਦੀ ਨਿਗਰਾਨੀ ਕਰ ਰਹੇ ਹਨ।
ਆਂਧਰਾ ਪ੍ਰਦੇਸ਼ ਰਾਜ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਜਤਿੰਦਰਜੀਤ ਸਿੰਘ ਦੀ ਅਗਵਾਈ ਵਿੱਚ ਸਿੱਖ ਭਾਈਚਾਰੇ ਦੇ ਇੱਕ ਵਫ਼ਦ ਨੇ ਸੋਮਵਾਰ ਨੂੰ ਮੁੱਖ ਮੰਤਰੀ ਵਾਈਐਸ ਜਗਨ ਮੋਹਨ ਰੈਡੀ ਨਾਲ ਉਨ੍ਹਾਂ ਦੇ ਕੈਂਪ ਦਫ਼ਤਰ ਵਿੱਚ ਮੁਲਾਕਾਤ ਕੀਤੀ ਹੈ। ਇਸ ਦੌਰਾਨ ਸਿੱਖ ਨੁਮਾਇੰਦਿਆਂ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਉਹ ਕਈ ਦਹਾਕਿਆਂ ਤੋਂ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਰਹਿ ਰਹੇ ਹਨ ਤੇ ਸਰਕਾਰੀ ਸਕੀਮਾਂ ਤੇ ਲਾਭ ਪ੍ਰਾਪਤ ਕਰ ਰਹੇ ਹਨ, ਜੋ ਪਿੰਡਾਂ ਤੇ ਵਾਰਡ ਸਕੱਤਰਾਂ ਰਾਹੀਂ ਪ੍ਰਾਪਤ ਹਨ।
ਨਸ਼ਾ ਤਸਕਰੀ ਦੇ ਦੋਸ਼ 'ਚ ਬਰਖਾਸਤ ਕੀਤੇ ਗਏ ਥਾਣੇਦਾਰ ਇੰਦਰਜੀਤ ਸਿੰਘ ਦੇ ਮਾਮਲੇ 'ਚ ਪੰਜਾਬ ਦੇ ਗ੍ਰਹਿ ਵਿਭਾਗ ਨੇ ਡੀ.ਜੀ.ਪੀ.ਪੰਜਾਬ ਨੂੰ ਇੱਕ ਹੋਰ ਪੱਤਰ ਲਿਖਿਆ ਹੈ, ਜਿਸ 'ਚ ਕਿਹਾ ਗਿਆ ਹੈ ਕਿ ਡੀ.ਜੀ.ਪੀ. ਨੇ ਪਿਛਲੇ ਪੱਤਰ ਵਿੱਚ ਇੰਦਰਜੀਤ ਸਿੰਘ ਬਾਰੇ ਜਾਣਕਾਰੀ ਨਹੀਂ ਦਿੱਤੀ ਗਈ।
ਸਲਮਾਨ ਖਾਨ ਨੂੰ ਕਈ ਦਿਨਾਂ ਤੋਂ ਧਮਕੀਆਂ ਮਿਲ ਰਹੀਆਂ ਹਨ। ਹਾਲਾਂਕਿ ਹਾਲ ਹੀ 'ਚ ਇੱਕ ਨਾਬਾਲਗ ਨੂੰ ਫੜਿਆ ਗਿਆ ਸੀ ਪਰ ਪੁਲਿਸ ਨੂੰ ਧਮਕੀ ਭਰੀ ਮੇਲ ਭੇਜਣ ਵਾਲਾ ਵਿਅਕਤੀ ਕਾਫੀ ਸਮੇਂ ਤੋਂ ਪੁਲਿਸ ਦੀ ਭਾਲ 'ਚ ਹੈ। ਹੁਣ ਪੁਲਿਸ ਨੇ ਇਸ ਵਿਅਕਤੀ ਖਿਲਾਫ ਲੁੱਕ ਆਊਟ ਨੋਟਿਸ ਜਾਰੀ ਕਰ ਦਿੱਤਾ ਹੈ। ਗੌਰਤਲਬ ਹੈ ਕਿ ਇਹ ਸ਼ੱਕੀ ਮੁਲਜ਼ਮ ਹਰਿਆਣਾ ਦਾ ਵਸਨੀਕ ਹੈ ਅਤੇ ਯੂਕੇ ਵਿੱਚ ਦਵਾਈ ਦੀ ਪੜ੍ਹਾਈ ਕਰ ਰਿਹਾ ਹੈ।
ਮੱਧ ਪ੍ਰਦੇਸ਼ ਤੋਂ ਇੱਕ ਦਰਦਨਾਕ ਹਾਦਸਾ ਸਾਹਮਣੇ ਆਇਆ ਹੈ। ਖਰਗੋਨ ਜ਼ਿਲ੍ਹੇ ਵਿੱਚ ਇੱਕ ਬੱਸ 50 ਫੁੱਟ ਉੱਚੇ ਪੁਲ ਤੋਂ ਨਦੀ ਵਿੱਚ ਡਿੱਗ ਗਈ, ਜਿਸ ਵਿੱਚ ਹੁਣ ਤੱਕ 15 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਇਹ ਹਾਦਸਾ ਖਰਗੋਨ ਠੀਕਰੀ ਮਾਰਗ 'ਤੇ ਵਾਪਰਿਆ। ਘਟਨਾ ਦੇ ਸਮੇਂ ਬੱਸ 'ਚ 40 ਦੇ ਕਰੀਬ ਲੋਕ ਸਵਾਰ ਸਨ, ਜਿਨ੍ਹਾਂ 'ਚੋਂ 15 ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਸੂਚਨਾ ਮਿਲਣ 'ਤੇ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਅਤੇ ਸਾਰੇ ਜ਼ਖਮੀਆਂ ਨੂੰ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ, ਜਿੱਥੇ ਸਾਰਿਆਂ ਦਾ ਇਲਾਜ ਚੱਲ ਰਿਹਾ ਹੈ।
ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਕੱਲ੍ਹ ਵੋਟਿੰਗ ਹੋਏਗੀ। ਇਸ ਤੋਂ ਪਹਿਲਾਂ ਉਮੀਦਵਾਰਾਂ ਦੀਆਂ ਧੜਕਣਾਂ ਤੇਜ਼ ਹੋ ਗਈਆਂ ਹਨ। ਸੋਮਵਾਰ ਸ਼ਾਮ ਛੇ ਵਜੇ ਪ੍ਰਚਾਰ ਖਤਮ ਹੋ ਗਿਆ ਹੈ। ਉਧਰ ਚੋਣਾਂ ਲਈ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਚੋਣ ਲਈ 1972 ਪੋਲਿੰਗ ਸਟੇਸ਼ਨਾਂ ’ਤੇ 9865 ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।
ਕੇਰਲ ਹਾਈ ਕੋਰਟ ਵੱਲੋਂ ਫਿਲਮ 'ਦਿ ਕੇਰਲਾ ਸਟੋਰੀ' 'ਤੇ ਪਾਬੰਦੀ ਲਾਉਣ ਤੋਂ ਇਨਕਾਰ ਕਰਨ ਦੇ ਹੁਕਮਾਂ ਵਿਰੁੱਧ ਪਟੀਸ਼ਨਰ ਸੁਪਰੀਮ ਕੋਰਟ ਪੁੱਜੇ। ਸੀਨੀਅਰ ਵਕੀਲ ਕਪਿਲ ਸਿੱਬਲ ਨੇ ਜਲਦੀ ਸੁਣਵਾਈ ਦੀ ਬੇਨਤੀ ਕੀਤੀ। ਚੀਫ਼ ਜਸਟਿਸ ਨੇ 15 ਮਈ ਨੂੰ ਸੁਣਵਾਈ ਦੀ ਗੱਲ ਕੀਤੀ।
ਸਾਮਨਾ ਦੇ ਸੰਪਾਦਕੀ ਰਾਹੀਂ ਗੁਜਰਾਤ ਅਤੇ ਮਹਾਰਾਸ਼ਟਰ ਤੋਂ ਲਾਪਤਾ ਲੜਕੀਆਂ ਨੂੰ ਲੈ ਕੇ ਕਈ ਸਵਾਲ ਖੜ੍ਹੇ ਕੀਤੇ ਗਏ ਹਨ। 'ਸਾਮਨਾ' ਦੇ ਸੰਪਾਦਕੀ 'ਚ ਲਿਖਿਆ ਗਿਆ ਹੈ ਕਿ 'ਗੁਜਰਾਤ 'ਚੋਂ ਪਿਛਲੇ 5 ਸਾਲਾਂ 'ਚ 40 ਹਜ਼ਾਰ ਔਰਤਾਂ ਅਤੇ ਲੜਕੀਆਂ ਗਾਇਬ ਹੋ ਗਈਆਂ ਹਨ। ਇਹ ਇਲਜ਼ਾਮ ਪੀਐਮ ਮੋਦੀ ਦੇ ਵਿਰੋਧੀਆਂ ਨੇ ਨਹੀਂ ਲਗਾਇਆ ਹੈ, ਇਹ ਜਾਣਕਾਰੀ ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ ਨੇ ਸਾਂਝੀ ਕੀਤੀ ਹੈ। ਹੈਰਾਨ ਕਰਨ ਵਾਲੇ ਖੁਲਾਸੇ ਤੋਂ ਬਾਅਦ ਹੋ ਸਕਦਾ ਹੈ NCRB ਨੂੰ ਹਮੇਸ਼ਾ ਲਈ ਤਾਲਾ ਲਾ ਦਿੱਤਾ ਜਾਵੇ।
ਕੈਨੇਡਾ ਬਾਰਡਰ ਸਕਿਓਰਿਟੀ ਏਜੰਸੀ ਨੇ ਕੈਨੇਡਾ 'ਚ ਪੜ੍ਹ ਰਹੇ ਭਾਰਤੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦਿੱਤਾ ਹੈ। ਕੈਨੇਡਾ ਬਾਰਡਰ ਸਕਿਓਰਿਟੀ ਨੇ 700 ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦੇ ਨੋਟਿਸ ਜਾਰੀ ਕਰ ਕੇ ਕੁਝ ਦਿਨਾਂ ਦੇ ਅੰਦਰ ਕੈਨੇਡਾ ਛੱਡਣ ਦੇ ਹੁਕਮ ਦਿੱਤੇ ਹਨ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਵਿਦਿਆਰਥੀਆਂ ਨੇ ਜਲੰਧਰ ਦੀ ਇੱਕ ਏਜੰਸੀ ਐਜੂਕੇਸ਼ਨ ਮਾਈਗ੍ਰੇਸ਼ਨ ਰਾਹੀਂ ਕੈਨੇਡਾ ਦਾ ਸਟੱਡੀ ਵੀਜ਼ਾ ਲਿਆ ਸੀ, ਕੈਨੇਡਾ ਵਿੱਚ ਇਸ ਤਰ੍ਹਾਂ ਦੀ ਸਿੱਖਿਆ ਨਾਲ ਧੋਖਾਧੜੀ ਦਾ ਇਹ ਪਹਿਲਾ ਮਾਮਲਾ ਹੈ।
ਪਾਕਿਸਤਾਨ 'ਚ ਸ਼ਰੇਆਮ ਕਤਲ ਕੀਤੇ ਗਏ ਖਾਲਿਸਤਾਨੀ ਪਰਮਜੀਤ ਸਿੰਘ ਪੰਜਵੜ ਦਾ ਅੰਤਿਮ ਸੰਸਕਾਰ ਲਾਹੌਰ 'ਚ ਕਰ ਦਿੱਤਾ ਗਿਆ ਹੈ। ਪਰਿਵਾਰ ਉਸ ਦੀ ਮ੍ਰਿਤਕ ਦੇਹ ਨੂੰ ਪਾਕਿਸਤਾਨ ਤੋਂ ਤਰਨ ਤਾਰਨ ਦੇ ਪਿੰਡ ਪੰਜਵੜ ਵਿਖੇ ਅੰਤਿਮ ਸੰਸਕਾਰ ਲਈ ਲਿਆਉਣਾ ਚਾਹੁੰਦਾ ਸੀ। ਹੁਣ ਪਰਿਵਾਰ ਨੇ ਪਰਮਜੀਤ ਦੀ ਅੰਤਿਮ ਅਰਦਾਸ ਤੋਂ ਪਹਿਲਾਂ ਪਿੰਡ ਵਿੱਚ ਹੀ 13 ਮਈ ਨੂੰ ਪਾਠ ਰੱਖਵਾਉਣ ਦਾ ਫੈਸਲਾ ਕੀਤਾ ਹੈ। ਹਾਸਲ ਜਾਣਕਾਰੀ ਅਨੁਸਾਰ ਪੰਜਵੜ ਦਾ ਅੰਤਿਮ ਸੰਸਕਾਰ ਲਾਹੌਰ ਦੇ ਬਾਬੂ-ਸਾਬੂ ਸ਼ਮਸ਼ਾਨਘਾਟ ਵਿੱਚ ਕੀਤਾ ਗਿਆ ਹੈ। ਜਿੱਥੇ ਗੁਰਦੁਆਰਾ ਸ਼ਹੀਦ ਸਿੰਘ ਸਿੰਘਣੀਆ ਦੇ ਗ੍ਰੰਥੀ ਰਣਜੀਤ ਸਿੰਘ ਫਾਨੀ ਨੇ ਸਸਕਾਰ ਤੋਂ ਪਹਿਲਾਂ ਅੰਤਿਮ ਅਰਦਾਸ ਕੀਤੀ।
ਲੁਧਿਆਣਾ ਵਿੱਚ ਸਿਆਸਤਦਾਨਾਂ ਦੇ ਚਹੇਤੇ ਗੈਂਗਸਟਰ ਸੁੱਖਾ ਬਾੜੇਵਾਲੀਆ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਹੁਣ ਸਾਹਮਣੇ ਆਇਆ ਹੈ ਕਿ ਕਾਤਲ ਕੋਈ ਹੋਰ ਨਹੀਂ ਸਗੋਂ ਉਸ ਦੇ ਸਾਥੀ ਰੋਹਿਤ ਈਸ਼ੂ, ਬੱਬੂ ਤੇ ਆਸਾ ਹੀ ਦੱਸੇ ਜਾ ਰਹੇ ਹਨ। ਉਂਝ ਫਿਲਹਾਲ ਪੁਲਿਸ ਇਸ ਮਾਮਲੇ 'ਚ ਰੋਹਿਤ ਈਸ਼ੂ ਤੇ ਬੱਬੂ ਨੂੰ ਸ਼ਾਮਲ ਮੰਨ ਰਹੀ ਹੈ ਪਰ ਆਸਾ ਬਾਰੇ ਵੀ ਜਾਂਚ ਜਾਰੀ ਹੈ। ਗੈਂਗਸਟਰ ਸੁੱਖਾ ਬਾੜੇਵਾਲੀਆ ਖਿਲਾਫ਼ ਸ਼ਹਿਰ ’ਚ ਕਤਲ, ਕਤਲ ਦੀ ਕੋਸ਼ਿਸ਼, ਲੁੱਟ-ਖੋਹ, ਚੋਰੀ ਤੇ ਡਕੈਤੀ ਸਮੇਤ ਹੋਰ ਕਈ ਤਰ੍ਹਾਂ ਦੇ 23 ਕੇਸ ਦਰਜ ਹਨ। ਉਹ ਪਹਿਲਾਂ ਵੀ ਕਈ ਵਾਰ ਜੇਲ੍ਹ ’ਚ ਜਾ ਚੁੱਕਿਆ ਹੈ।
ਅੰਮ੍ਰਿਤਸਰ 'ਚ ਹਰਿਮੰਦਰ ਸਾਹਿਬ ਨੇੜੇ ਵਿਰਾਸਤੀ ਮਾਰਗ 'ਤੇ 32 ਘੰਟਿਆਂ 'ਚ ਹੋਏ ਦੋ ਧਮਾਕਿਆਂ ਤੋਂ ਬਾਅਦ ਹੁਣ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੇਰ ਰਾਤ ਐਨਆਈਏ ਦੀ ਟੀਮ ਅੰਮ੍ਰਿਤਸਰ ਪਹੁੰਚੀ। ਟੀਮ ਨੇ ਘਟਨਾ ਵਾਲੀ ਥਾਂ ਨੂੰ ਦੁਬਾਰਾ ਬਣਾਇਆ ਅਤੇ ਪੂਰੇ ਇਲਾਕੇ ਦਾ ਮੁਆਇਨਾ ਵੀ ਕੀਤਾ। ਇਸ ਦੌਰਾਨ ਪੰਜਾਬ ਪੁਲਿਸ ਦੀਆਂ ਟੀਮਾਂ ਵੀ ਚੌਕਸ ਰਹੀਆਂ।
ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਹੋਏ ਨੂੰ ਸਾਲ ਹੋ ਗਿਆ ਹੈ ਪਰ ਉਹ ਅਜੇ ਵੀ ਸੁਰਖੀਆਂ ਵਿੱਚ ਬਣਿਆ ਹੋਇਆ ਹੈ। ਸਿੱਧੂ ਮੂਸੇਵਾਲਾ ਦੇ ਮਾਪੇ ਇਨਸਾਫ ਲਈ ਸਰਕਾਰ ਨੂੰ ਘੇਰ ਰਹੇ ਹਨ ਤੇ ਦੂਜੇ ਪਾਸੇ ਤਾਜ਼ਾ ਖਬਰ ਆਈ ਹੈ ਕਿ ਪਿੰਡ ਮੂਸਾ ਵਿੱਚ ਸਿੱਧੂ ਮੂਸੇਵਾਲਾ ਦੇ ਘਰ ਤੇ ਉਸ ਦੀ ਯਾਦਗਾਰ ਨੇੜੇ ਮਾਨਸਾ ਪੁਲਿਸ ਨੇ ਅਚਨਚੇਤ ਸੁਰੱਖਿਆ ਦੇ ਸਖਤ ਬੰਦੋਬਸਤ ਕਰ ਦਿੱਤੇ ਹਨ। ਪੁਲਿਸ ਮੁਤਾਬਕ ਇਹ ਸੁਰੱਖਿਆ ਪ੍ਰਬੰਧ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ ਮਿਲ ਰਹੀਆਂ ਧਮਕੀਆਂ ਕਰਕੇ ਕੀਤੇ ਗਏ ਹਨ।
ਪਿਛੋਕੜ
Punjab Breaking News LIVE 09 May, 2023: ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੀ ਰਿਪੋਰਟ ਮਗਰੋਂ ਪੰਜਾਬ ਸਰਕਾਰ ਨੇ ਕਥਿਤ ਅਸ਼ਲੀਲ ਵੀਡੀਓ ਦੀ ਜਾਂਚ ਕਰਵਾਉਣ ਦਾ ਫੈਸਲਾ ਕੀਤਾ ਹੈ। ਵਿਰੋਧੀ ਧਿਰਾਂ ਕਟਾਰੂਚੱਕ ਨੂੰ ਬਰਖਾਸਤ ਕਰਨ ਲਈ ਦਬਾਅ ਬਣਾ ਰਹੀਆਂ ਹਨ ਪਰ ਫਿਲਹਾਲ ਦੀ ਘੜੀ ਇਹ ਮਾਮਲਾ ਲਟਕ ਗਿਆ ਹੈ। ਹੁਣ ਵਧ ਸਕਦੀਆਂ ਮੰਤਰੀ ਕਟਾਰੂਚੱਕ ਦੀਆਂ ਮੁਸ਼ਕਲਾਂ
ਸਾਥੀਆਂ ਨੇ ਮਾਰ ਮੁਕਾਇਆ ਗੈਂਗਸਟਰ ਸੁੱਖਾ ਬਾੜੇਵਾਲੀਆ?
Ludhiana News: ਲੁਧਿਆਣਾ ਵਿੱਚ ਸਿਆਸਤਦਾਨਾਂ ਦੇ ਚਹੇਤੇ ਗੈਂਗਸਟਰ ਸੁੱਖਾ ਬਾੜੇਵਾਲੀਆ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਹੁਣ ਸਾਹਮਣੇ ਆਇਆ ਹੈ ਕਿ ਕਾਤਲ ਕੋਈ ਹੋਰ ਨਹੀਂ ਸਗੋਂ ਉਸ ਦੇ ਸਾਥੀ ਰੋਹਿਤ ਈਸ਼ੂ, ਬੱਬੂ ਤੇ ਆਸਾ ਹੀ ਦੱਸੇ ਜਾ ਰਹੇ ਹਨ। ਉਂਝ ਫਿਲਹਾਲ ਪੁਲਿਸ ਇਸ ਮਾਮਲੇ 'ਚ ਰੋਹਿਤ ਈਸ਼ੂ ਤੇ ਬੱਬੂ ਨੂੰ ਸ਼ਾਮਲ ਮੰਨ ਰਹੀ ਹੈ ਪਰ ਆਸਾ ਬਾਰੇ ਵੀ ਜਾਂਚ ਜਾਰੀ ਹੈ। ਗੈਂਗਸਟਰ ਸੁੱਖਾ ਬਾੜੇਵਾਲੀਆ ਖਿਲਾਫ਼ ਸ਼ਹਿਰ ’ਚ ਕਤਲ, ਕਤਲ ਦੀ ਕੋਸ਼ਿਸ਼, ਲੁੱਟ-ਖੋਹ, ਚੋਰੀ ਤੇ ਡਕੈਤੀ ਸਮੇਤ ਹੋਰ ਕਈ ਤਰ੍ਹਾਂ ਦੇ 23 ਕੇਸ ਦਰਜ ਹਨ। ਉਹ ਪਹਿਲਾਂ ਵੀ ਕਈ ਵਾਰ ਜੇਲ੍ਹ ’ਚ ਜਾ ਚੁੱਕਿਆ ਹੈ। ਸਾਥੀਆਂ ਨੇ ਮਾਰ ਮੁਕਾਇਆ ਗੈਂਗਸਟਰ ਸੁੱਖਾ ਬਾੜੇਵਾਲੀਆ?
ਅਧਿਆਪਕਾਂ ਵੱਲੋਂ ਸਕੂਲ ਆਫ਼ ਐਮੀਨੈਂਸ ਤੇ ਪੀਐਮ ਸ੍ਰੀ ਸਕੂਲ ਸਰਕਾਰੀ ਸਿੱਖਿਆ ਦਾ ਉਜਾੜਾ ਕਰਾਰ
Jalandhar News: ਅਧਿਆਪਕ ਯੂਨੀਅਨ ਨੇ ਕਿਹਾ ਹੈ ਕਿ ਕੇਂਦਰ ਦੀ ਭਾਜਪਾ ਤੇ ਪੰਜਾਬ ਦੀ ‘ਆਪ’ ਸਰਕਾਰ ਸਿੱਖਿਆ ਨੀਤੀ 2020 ਲਾਗੂ ਕਰਕੇ ਸਰਕਾਰੀ ਸਿੱਖਿਆ ਨੂੰ ਤਬਾਹੀ ਵੱਲ ਲਿਜਾ ਰਹੀਆਂ ਹਨ। ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਨੇ ਸਕੂਲ ਆਫ਼ ਐਮੀਨੈਂਸ ਤੇ ਪੀਐਮ ਸ੍ਰੀ ਸਕੂਲਾਂ ਨੂੰ ਸਰਕਾਰੀ ਸਿੱਖਿਆ ਦਾ ਉਜਾੜਾ ਕਰਾਰ ਦਿੱਤਾ ਹੈ। ਅਧਿਆਪਕ ਆਗੂਆਂ ਨੇ ਮੰਗ ਕੀਤੀ ਕਿ ਵਿਭਾਗ ਅੰਦਰ ਠੇਕਾ ਆਧਾਰ ’ਤ ਕੰਮ ਕਰਦੇ ਹਰੇਕ ਕੈਟਾਗਰੀ ਦੇ ਅਧਿਆਪਕਾਂ ਨੂੰ ਵਿਭਾਗ ਵਿੱਚ ਸ਼ਾਮਲ ਕਰਕੇ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਜਾਣ, ਸਿੱਖਿਆ ਨੀਤੀ 2020 ਰੱਦ ਕੀਤੀ ਜਾਵੇ, ਸਕੂਲ ਆਫ ਐਮੀਨੈਂਸ ਤੇ ਪੀਐਮ ਸ੍ਰੀ ਸਕੂਲਾਂ ਦੀ ਸਕੀਮ ਵਾਪਸ ਲਈ ਜਾਵੇ। ਅਧਿਆਪਕਾਂ ਵੱਲੋਂ ਸਕੂਲ ਆਫ਼ ਐਮੀਨੈਂਸ ਤੇ ਪੀਐਮ ਸ੍ਰੀ ਸਕੂਲ ਸਰਕਾਰੀ ਸਿੱਖਿਆ ਦਾ ਉਜਾੜਾ ਕਰਾਰ
ਅੰਮ੍ਰਿਤਸਰ ਧਮਾਕੇ ਦੇ ਅੱਤਵਾਦੀਆਂ ਨਾਲ ਜੁੜੇ ਤਾਰ ?
Amritsar Blast: ਅੰਮ੍ਰਿਤਸਰ 'ਚ ਹਰਿਮੰਦਰ ਸਾਹਿਬ ਨੇੜੇ ਵਿਰਾਸਤੀ ਮਾਰਗ 'ਤੇ 32 ਘੰਟਿਆਂ 'ਚ ਹੋਏ ਦੋ ਧਮਾਕਿਆਂ ਤੋਂ ਬਾਅਦ ਹੁਣ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੇਰ ਰਾਤ ਐਨਆਈਏ ਦੀ ਟੀਮ ਅੰਮ੍ਰਿਤਸਰ ਪਹੁੰਚੀ। ਟੀਮ ਨੇ ਘਟਨਾ ਵਾਲੀ ਥਾਂ ਨੂੰ ਦੁਬਾਰਾ ਬਣਾਇਆ ਅਤੇ ਪੂਰੇ ਇਲਾਕੇ ਦਾ ਮੁਆਇਨਾ ਵੀ ਕੀਤਾ। ਇਸ ਦੌਰਾਨ ਪੰਜਾਬ ਪੁਲਿਸ ਦੀਆਂ ਟੀਮਾਂ ਵੀ ਚੌਕਸ ਰਹੀਆਂ। ਅੰਮ੍ਰਿਤਸਰ ਧਮਾਕੇ ਦੇ ਅੱਤਵਾਦੀਆਂ ਨਾਲ ਜੁੜੇ ਤਾਰ ?
ਸਿੱਧੂ ਮੂਸੇਵਾਲਾ ਦੀ ਰਿਹਾਇਸ਼ 'ਤੇ ਸਖਤ ਸੁਰੱਖਿਆ ਪ੍ਰਬੰਧ
Sidhu Moosewala News: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਹੋਏ ਨੂੰ ਸਾਲ ਹੋ ਗਿਆ ਹੈ ਪਰ ਉਹ ਅਜੇ ਵੀ ਸੁਰਖੀਆਂ ਵਿੱਚ ਬਣਿਆ ਹੋਇਆ ਹੈ। ਸਿੱਧੂ ਮੂਸੇਵਾਲਾ ਦੇ ਮਾਪੇ ਇਨਸਾਫ ਲਈ ਸਰਕਾਰ ਨੂੰ ਘੇਰ ਰਹੇ ਹਨ ਤੇ ਦੂਜੇ ਪਾਸੇ ਤਾਜ਼ਾ ਖਬਰ ਆਈ ਹੈ ਕਿ ਪਿੰਡ ਮੂਸਾ ਵਿੱਚ ਸਿੱਧੂ ਮੂਸੇਵਾਲਾ ਦੇ ਘਰ ਤੇ ਉਸ ਦੀ ਯਾਦਗਾਰ ਨੇੜੇ ਮਾਨਸਾ ਪੁਲਿਸ ਨੇ ਅਚਨਚੇਤ ਸੁਰੱਖਿਆ ਦੇ ਸਖਤ ਬੰਦੋਬਸਤ ਕਰ ਦਿੱਤੇ ਹਨ। ਪੁਲਿਸ ਮੁਤਾਬਕ ਇਹ ਸੁਰੱਖਿਆ ਪ੍ਰਬੰਧ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ ਮਿਲ ਰਹੀਆਂ ਧਮਕੀਆਂ ਕਰਕੇ ਕੀਤੇ ਗਏ ਹਨ। ਸਿੱਧੂ ਮੂਸੇਵਾਲਾ ਦੀ ਰਿਹਾਇਸ਼ 'ਤੇ ਸਖਤ ਸੁਰੱਖਿਆ ਪ੍ਰਬੰਧ
- - - - - - - - - Advertisement - - - - - - - - -