Punjab Breaking News LIVE: ਭੂਚਾਲ ਨਾਲ ਕੰਬੀ ਧਰਤੀ, ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਚੋਣ, ਪੰਜਾਬ ਦੇ 17 ਜ਼ਿਲ੍ਹਿਆਂ ਲਈ ਯੈਲੋ ਅਲਰਟ, ਵਿਧਾਇਕ ਗੁਰਦਿੱਤ ਸੇਖੋਂ ਦੀ ਕਾਰ ਹਾਦਸੇ ਦਾ ਸ਼ਿਕਾਰ
Punjab Breaking News, 09 November 2022 LIVE Updates: ਭੂਚਾਲ ਨਾਲ ਕੰਬੀ ਧਰਤੀ, ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਚੋਣ, ਪੰਜਾਬ ਦੇ 17 ਜ਼ਿਲ੍ਹਿਆਂ ਲਈ ਯੈਲੋ ਅਲਰਟ, ਵਿਧਾਇਕ ਗੁਰਦਿੱਤ ਸੇਖੋਂ ਦੀ ਕਾਰ ਹਾਦਸੇ ਦਾ ਸ਼ਿਕਾਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀਆਂ ਚੋਣਾਂ ਹੋ ਗਈਆਂ ਹਨ ਅਤੇ ਨਵਾਂ ਪ੍ਰਧਾਨ ਚੁਣਿਆ ਜਾ ਚੁੱਕਾ ਹੈ। ਹਰਜਿੰਦਰ ਸਿੰਘ ਧਾਮੀ ਨੇ ਬੀਬੀ ਜਗੀਰ ਕੌਰ ਨੂੰ ਹਰਾ ਦਿੱਤਾ ਹੈ। ਧਾਮੀ ਨੂੰ 104 ਵੋਟਾਂ ਪਈਆਂ ਹਨ। ਜਦਕਿ 42 ਵੋਟਾਂ ਬੀਬੀ ਜਗੀਰ ਕੌਰ ਨੂੰ ਪਈਆਂ ਹਨ। ਪ੍ਰਧਾਨ ਦੇ ਅਹੁਦੇ ਲਈ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਜਿੰਦਰ ਸਿੰਘ ਧਾਮੀ ਅਤੇ ਅਕਾਲੀ ਦਲ ਦੀ ਬਾਗੀ ਉਮੀਦਵਾਰ ਬੀਬੀ ਜਗੀਰ ਕੌਰ ਵਿਚਕਾਰ ਮੁਕਾਬਲਾ ਕਾਫ਼ੀ ਜ਼ਿਆਦਾ ਔਖਾ ਸੀ।ਬੀਬੀ ਜਗੀਰ ਕੌਰ ਦੇ ਮੈਦਾਨ ਵਿੱਚ ਉਤਰਨ ਨਾਲ ਇਸ ਵਾਰ ਚੋਣ ਕਾਫ਼ੀ ਦਿਲਚਸਪ ਰਹੀ।
ਅੰਮ੍ਰਿਤਸਰ 'ਚ ਡੇਂਗੂ ਬਹੁਤ ਜ਼ਿਆਦਾ ਫੈਲ ਗਿਆ ਹੈ। ਇਸ ਦੀ ਲਪੇਟ 'ਚ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੀ ਆ ਗਏ ਹਨ। ਕੈਬਨਿਟ ਮੰਤਰੀ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ।
ਅਮਰੀਕਾ 'ਚ ਮੱਧਕਾਲੀ ਚੋਣਾਂ ਹੋ ਰਹੀਆਂ ਹਨ ਅਤੇ ਮੰਗਲਵਾਰ ਨੂੰ ਇਸ ਲਈ ਵੋਟਿੰਗ ਹੋ ਚੁੱਕੀ ਹੈ। ਵੋਟਰ ਇਹ ਫੈਸਲਾ ਕਰਨ ਲਈ ਆਪਣੀ ਵੋਟ ਪਾਉਂਦੇ ਹਨ ਕਿ ਸੈਨੇਟ ਅਤੇ ਪ੍ਰਤੀਨਿਧੀ ਸਭਾ, ਡੈਮੋਕਰੇਟਸ ਜਾਂ ਰਿਪਬਲਿਕਨ ਨੂੰ ਕੌਣ ਕੰਟਰੋਲ ਕਰੇਗਾ। ਤਾਜ਼ਾ ਰੁਝਾਨਾਂ ਦੇ ਅਨੁਸਾਰ, ਟਰੰਪ ਦੀ ਪਾਰਟੀ ਰਿਪਬਲਿਕਨ 186 ਸੀਟਾਂ 'ਤੇ ਅੱਗੇ ਚੱਲ ਰਹੀ ਹੈ, ਜਦੋਂ ਕਿ ਡੈਮੋਕਰੇਟਸ ਪ੍ਰਤੀਨਿਧੀ ਸਭਾ ਦੀਆਂ 162 ਸੀਟਾਂ 'ਤੇ ਅੱਗੇ ਹਨ। ਮੀਡੀਆ ਰਿਪੋਰਟਾਂ ਮੁਤਾਬਕ ਸੈਨੇਟ 'ਚ 46 ਸੀਟਾਂ 'ਤੇ ਅੱਗੇ ਚੱਲ ਰਹੀਆਂ ਦੋਵੇਂ ਪਾਰਟੀਆਂ ਨੂੰ ਲੈ ਕੇ ਸਖ਼ਤ ਸਥਿਤੀ ਬਣੀ ਹੋਈ ਹੈ।
ਪੰਜਾਬ 'ਚ ਮੌਸਮ ਬਦਲਣ ਵਾਲਾ ਹੈ। ਮੌਸਮ ਵਿਭਾਗ ਨੇ ਸੂਬੇ ਦੇ ਮਾਝਾ, ਦੁਆਬਾ ਅਤੇ ਪੂਰਬੀ ਮਾਲਵਾ ਖੇਤਰ ਦੇ 17 ਜ਼ਿਲ੍ਹਿਆਂ ਲਈ ਅਗਲੇ ਤਿੰਨ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਇਨ੍ਹਾਂ ਜ਼ਿਲ੍ਹਿਆਂ ਵਿੱਚ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ ਸੰਘਣੀ ਧੁੰਦ ਵੀ ਪੈਣੀ ਸ਼ੁਰੂ ਹੋ ਜਾਵੇਗੀ। ਮੌਸਮ ਵਿਭਾਗ ਅਨੁਸਾਰ ਬੁੱਧਵਾਰ ਯਾਨੀ 9 ਨਵੰਬਰ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਤਰਨਤਾਰਨ, ਦੁਆਬਾ ਜ਼ਿਲੇ ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ), ਕਪੂਰਥਲਾ, ਜਲੰਧਰ ਅਤੇ ਪੂਰਬੀ ਮਾਲਵਾ ਜ਼ਿਲਿਆਂ ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਮਾਲੇਰਕੋਟਲਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਮੋਹਾਲੀ 'ਚ ਕੁਝ ਥਾਵਾਂ 'ਤੇ ਬਾਰਿਸ਼ ਹੋ ਸਕਦੀ ਹੈ।
ਅਗਲੇ ਹਫਤੇ ਬੈਂਕ ਕਰਮਚਾਰੀਆਂ ਦੇ ਹੜਤਾਲ (Bank Employees On Strike) 'ਤੇ ਜਾਣ ਕਾਰਨ ਬੈਂਕਿੰਗ ਸੇਵਾਵਾਂ (Banking Services) ਪ੍ਰਭਾਵਿਤ ਹੋ ਸਕਦੀਆਂ ਹਨ। ਬੈਂਕ ਕਰਮਚਾਰੀ 19 ਨਵੰਬਰ 2022 ਨੂੰ ਹੜਤਾਲ 'ਤੇ ਰਹਿਣਗੇ। ਆਲ ਇੰਡੀਆ ਬੈਂਕ ਇੰਪਲਾਈਜ਼ ਐਸੋਸੀਏਸ਼ਨ (All India Bank Employee Association) ਨੇ ਦੋ ਦਿਨਾਂ ਹੜਤਾਲ ਦਾ ਸੱਦਾ ਦਿੱਤਾ ਹੈ। ਬੈਂਕ ਆਫ ਬੜੌਦਾ ( Bank Of Baroda) ਨੇ ਸਟਾਕ ਐਕਸਚੇਂਜ (Stock Exhanges) ਦੇ ਕੋਲ ਇੱਕ ਰੈਗੂਲੇਟਰੀ ਫਾਈਲਿੰਗ ਵਿੱਚ ਕਿਹਾ ਹੈ ਕਿ ਜਨਰਲ ਸਕੱਤਰ, ਆਲ ਇੰਡੀਆ ਬੈਂਕ ਇੰਪਲਾਈਜ਼ ਐਸੋਸੀਏਸ਼ਨ (AIBEA) ਨੇ ਭਾਰਤੀ ਬੈਂਕ ਐਸੋਸੀਏਸ਼ਨ ( Indian Bank Association) ਨੂੰ ਹੜਤਾਲ 'ਤੇ ਜਾਣ ਦਾ ਨੋਟਿਸ ਜਾਰੀ ਕੀਤਾ ਹੈ। ਇਸ ਨੋਟਿਸ ਵਿੱਚ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ 19 ਨਵੰਬਰ 2022 ਨੂੰ ਹੜਤਾਲ ਕਰਨ ਦੀ ਗੱਲ ਕਹੀ ਹੈ।
ਫਰੀਦਕੋਟ ਤੋਂ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦੇਰ ਰਾਤ ਪੰਜਾਬ ਦੇ ਜ਼ਿਲ੍ਹਾ ਲੁਧਿਆਣਾ 'ਚ ਹਾਦਸੇ ਦਾ ਸ਼ਿਕਾਰ ਹੋ ਗਏ। ਵਿਧਾਇਕ ਗੁਰਦਿੱਤ ਸਿੰਘ ਦੀ ਸਰਕਾਰੀ ਗੱਡੀ ਨੂੰ ਨੁਕਸਾਨ ਪਹੁੰਚਿਆ ਹੈ। ਦੱਸਿਆ ਜਾ ਰਿਹਾ ਹੈ ਕਿ ਵਿਧਾਇਕ ਬੱਦੋਵਾਲ ਫਾਟਕ ਨੇੜੇ ਆ ਰਹੇ ਸਨ ਕਿ ਅਚਾਨਕ ਅੱਗੇ ਜਾ ਰਹੀ ਇੱਕ ਕਾਰ ਨੇ ਬ੍ਰੇਕ ਲਗਾ ਦਿੱਤੀ। ਵਿਜ਼ੀਬਿਲਟੀ ਹੋਣ ਕਾਰਨ ਉਨ੍ਹਾਂ ਦੀ ਕਾਰ ਪਿੱਛੇ ਤੋਂ ਟਕਰਾ ਗਈ।
ਪਿਛੋਕੜ
Punjab Breaking News, 09 November 2022 LIVE Updates: ਮੰਗਲਵਾਰ ਦੀ ਰਾਤ ਕਰੀਬ 2 ਵਜੇ ਦਿੱਲੀ-ਐੱਨਸੀਆਰ ਸਮੇਤ ਪੂਰੇ ਉੱਤਰ ਭਾਰਤ 'ਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਇਸ ਕਾਰਨ ਨੇਪਾਲ ਵਿੱਚ ਇੱਕ ਘਰ ਦੇ ਡਿੱਗਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 6 ਹੋ ਗਈ ਹੈ। ਰਿਐਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 6.3 ਮਾਪੀ ਗਈ। ਇਸ ਨਾਲ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਲੋਕ ਘਰਾਂ ਤੋਂ ਬਾਹਰ ਆ ਗਏ। ਇਸ ਦਾ ਕੇਂਦਰ ਗੁਆਂਢੀ ਦੇਸ਼ ਨੇਪਾਲ ਸੀ। ਭੂਚਾਲ ਦੇ ਝਟਕੇ ਲਗਭਗ 1 ਮਿੰਟ ਤੱਕ ਰੁਕ-ਰੁਕ ਕੇ ਮਹਿਸੂਸ ਕੀਤੇ ਗਏ। ਅੱਧੀ ਰਾਤ ਨੂੰ ਭੂਚਾਲ ਦੇ ਝਟਕਿਆਂ ਕਾਰਨ ਦਿੱਲੀ-NCR ਸਮੇਤ ਪੂਰਾ ਉੱਤਰੀ ਭਾਰਤ ਹਿੱਲਿਆ
SGPC ਦੇ ਪ੍ਰਧਾਨ ਲਈ ਵੋਟਿੰਗ ਅੱਜ, ਹਰਜਿੰਦਰ ਸਿੰਘ ਧਾਮੀ ਤੇ ਬੀਬੀ ਜਗੀਰ ਕੌਰ ਮੈਦਾਨ ’ਚ
SGPC Election: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਦੇ ਅਹੁਦੇ ਲਈ ਚੋਣ ਬੁੱਧਵਾਰ ਯਾਨੀ ਅੱਜ ਦੁਪਹਿਰ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਵੇਗੀ। ਮੌਜੂਦਾ ਪ੍ਰਧਾਨ ਅਤੇ ਅਕਾਲੀ ਦਲ ਦੇ ਉਮੀਦਵਾਰ ਹਰਜਿੰਦਰ ਸਿੰਘ ਧਾਮੀ ਨੂੰ ਅਕਾਲੀ ਦਲ ਵਿੱਚੋਂ ਕੱਢੀ ਗਈ ਬੀਬੀ ਜਗੀਰ ਕੌਰ ਦੀ ਚੁਣੌਤੀ ਨੂੰ ਲੈ ਕੇ ਸਖ਼ਤ ਟੱਕਰ ਹੈ। 157 ਮੈਂਬਰ ਬੈਲੇਟ ਪੇਪਰ ਰਾਹੀਂ ਆਪਣੀ ਵੋਟ ਪਾਉਣਗੇ। 79 ਵੋਟਾਂ ਪ੍ਰਾਪਤ ਕਰਨ ਵਾਲੇ ਉਮੀਦਵਾਰ ਦੀ ਜਿੱਤ ਯਕੀਨੀ ਹੈ। SGPC ਦੇ ਪ੍ਰਧਾਨ ਲਈ ਵੋਟਿੰਗ ਅੱਜ, ਹਰਜਿੰਦਰ ਸਿੰਘ ਧਾਮੀ ਤੇ ਬੀਬੀ ਜਗੀਰ ਕੌਰ ਮੈਦਾਨ ’ਚ
ਪੰਜਾਬ ਦੇ 17 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ
Weather Forecast Update Today: ਪੰਜਾਬ 'ਚ ਮੌਸਮ ਬਦਲਣ ਵਾਲਾ ਹੈ। ਮੌਸਮ ਵਿਭਾਗ ਨੇ ਸੂਬੇ ਦੇ ਮਾਝਾ, ਦੁਆਬਾ ਅਤੇ ਪੂਰਬੀ ਮਾਲਵਾ ਖੇਤਰ ਦੇ 17 ਜ਼ਿਲ੍ਹਿਆਂ ਲਈ ਅਗਲੇ ਤਿੰਨ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਇਨ੍ਹਾਂ ਜ਼ਿਲ੍ਹਿਆਂ ਵਿੱਚ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ ਸੰਘਣੀ ਧੁੰਦ ਵੀ ਪੈਣੀ ਸ਼ੁਰੂ ਹੋ ਜਾਵੇਗੀ। ਮੌਸਮ ਵਿਭਾਗ ਅਨੁਸਾਰ ਬੁੱਧਵਾਰ ਯਾਨੀ 9 ਨਵੰਬਰ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਤਰਨਤਾਰਨ, ਦੁਆਬਾ ਜ਼ਿਲੇ ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ), ਕਪੂਰਥਲਾ, ਜਲੰਧਰ ਅਤੇ ਪੂਰਬੀ ਮਾਲਵਾ ਜ਼ਿਲਿਆਂ ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਮਾਲੇਰਕੋਟਲਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਮੋਹਾਲੀ 'ਚ ਕੁਝ ਥਾਵਾਂ 'ਤੇ ਬਾਰਿਸ਼ ਹੋ ਸਕਦੀ ਹੈ। ਪੰਜਾਬ ਦੇ 17 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ
ਦਿਲਜੀਤ ਦੋਸਾਂਝ ਵੱਲੋਂ ਭਾਰਤ 'ਚ ਟੂਰ ਕਰਨ ਦਾ ਐਲਾਨ
Diljit Dosanjh Born To Shine World Tour In India: ਪੰਜਾਬੀ ਸਿੰਗਰ ਤੇ ਐਕਟਰ ਦਿਲਜੀਤ ਦੋਸਾਂਝ ਦੇ ਦੇਸ਼ ਦੁਨੀਆ ‘ਚ ਫ਼ੈਨਜ਼ ਹਨ। ਲੋਕ ਉਨ੍ਹਾਂ ਦੀ ਗਾਇਕੀ ਤੇ ਐਕਟਿੰਗ ਦੇ ਹੀ ਨਹੀਂ ਉਨ੍ਹਾਂ ਦੇ ਸੈਂਸ ਆਫ਼ ਹਿਊਮਰ ਦੇ ਵੀ ਫੈਨ ਹਨ। ਇੰਨੀਂ ਦਿਨੀਂ ਦਿਲਜੀਤ ਆਪਣੇ ‘ਬੋਰਨ ਟੂ ਸ਼ਾਈਨ’ ਵਰਲਡ ਟੂਰ ‘ਚ ਕਾਫ਼ੀ ਬਿਜ਼ੀ ਹਨ। ਉਨ੍ਹਾਂ ਨੇ ਹੁਣ ਤੱਕ ਅਮਰੀਕਾ, ਕੈਨੇਡਾ ਤੇ ਇੰਗਲੈਂਡ ‘ਚ ਲਾਈਵ ਸ਼ੋਅਜ਼ ਕੀਤੇ ਹਨ। ਹੁਣ ਦਿਲਜੀਤ ਦੋਸਾਂਝ ਆਪਣੇ ਇੰਡੀਅਨ ਫ਼ੈਨਜ਼ ਨੂੰ ਤੋਹਫ਼ਾ ਦੇਣ ਜਾ ਰਹੇ ਹਨ। ਜੀ ਹਾਂ, ਭਾਰਤ ‘ਚ ਜਿਹੜੇ ਫ਼ੈਨਜ਼ ਦੋਸਾਂਝ ਦੇ ਮਿਊਜ਼ਿਕ ਸ਼ੋਅ ਦਾ ਇੰਤਜ਼ਾਰ ਕਰ ਰਹੇ ਸੀ। ਉਨ੍ਹਾਂ ਦੇ ਲਈ ਇਹ ਚੰਗੀ ਖਬਰ ਹੋ ਸਕਦੀ ਹੈ, ਕਿਉਂਕਿ ਗਾਇਕ ਨੇ ਅਧਿਕਾਰਤ ਤੌਰ ‘ਤੇ ਅਪਣੇ ਭਾਰਤ ਟੂਰ ਦਾ ਐਲਾਨ ਕਰ ਦਿੱਤਾ ਹੈ। ਦੱਸ ਦਈਏ ਕਿ ਦਿਲਜੀਤ 9 ਦਸੰਬਰ ਨੂੰ ਮੁੰਬਈ ‘ਚ ਮਿਊਜ਼ਿਕ ਸ਼ੋਅ ਕਰਨ ਜਾ ਰਹੇ ਹਨ। ਦਿਲਜੀਤ ਦੋਸਾਂਝ ਵੱਲੋਂ ਭਾਰਤ 'ਚ ਟੂਰ ਕਰਨ ਦਾ ਐਲਾਨ
ਫਰੀਦਕੋਟ ਤੋਂ ਵਿਧਾਇਕ ਗੁਰਦਿੱਤ ਸੇਖੋਂ ਦੀ ਕਾਰ ਹਾਦਸੇ ਦਾ ਸ਼ਿਕਾਰ
ਫਰੀਦਕੋਟ ਤੋਂ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦੇਰ ਰਾਤ ਪੰਜਾਬ ਦੇ ਜ਼ਿਲ੍ਹਾ ਲੁਧਿਆਣਾ 'ਚ ਹਾਦਸੇ ਦਾ ਸ਼ਿਕਾਰ ਹੋ ਗਏ। ਵਿਧਾਇਕ ਗੁਰਦਿੱਤ ਸਿੰਘ ਦੀ ਸਰਕਾਰੀ ਗੱਡੀ ਨੂੰ ਨੁਕਸਾਨ ਪਹੁੰਚਿਆ ਹੈ। ਦੱਸਿਆ ਜਾ ਰਿਹਾ ਹੈ ਕਿ ਵਿਧਾਇਕ ਬੱਦੋਵਾਲ ਫਾਟਕ ਨੇੜੇ ਆ ਰਹੇ ਸਨ ਕਿ ਅਚਾਨਕ ਅੱਗੇ ਜਾ ਰਹੀ ਇੱਕ ਕਾਰ ਨੇ ਬ੍ਰੇਕ ਲਗਾ ਦਿੱਤੀ। ਵਿਜ਼ੀਬਿਲਟੀ ਹੋਣ ਕਾਰਨ ਉਨ੍ਹਾਂ ਦੀ ਕਾਰ ਪਿੱਛੇ ਤੋਂ ਟਕਰਾ ਗਈ। ਫਰੀਦਕੋਟ ਤੋਂ ਵਿਧਾਇਕ ਗੁਰਦਿੱਤ ਸੇਖੋਂ ਦੀ ਕਾਰ ਹਾਦਸੇ ਦਾ ਸ਼ਿਕਾਰ
- - - - - - - - - Advertisement - - - - - - - - -