Punjab Breaking News LIVE: ਦੂਜੇ ਸਿਹਤ ਮੰਤਰੀ ਦੀ ਵੀ ਹੋਏਗੀ ਛੁੱਟੀ? ਖਹਿਰਾ ਦੀ ਕੇਜਰੀਵਾਲ ਤੇ ਭਗਵੰਤ ਮਾਨ ਨੂੰ ਵੰਗਾਰ, ਹੁਣ ਐਡਵੋਕੇਟ ਜਨਰਲ ਦੇ ਭਰਾ ਨੂੰ ਲੈ ਕੇ ਹੰਗਾਮਾ, ਅੱਜ ਦੀਆਂ ਵੱਡੀਆਂ ਖਬਰਾਂ
Punjab Breaking News, 1 August 2022 LIVE Updates: ਦੂਜੇ ਸਿਹਤ ਮੰਤਰੀ ਦੀ ਵੀ ਹੋਏਗੀ ਛੁੱਟੀ? ਖਹਿਰਾ ਦੀ ਕੇਜਰੀਵਾਲ ਤੇ ਭਗਵੰਤ ਮਾਨ ਨੂੰ ਵੰਗਾਰ, ਹੁਣ ਐਡਵੋਕੇਟ ਜਨਰਲ ਦੇ ਭਰਾ ਨੂੰ ਲੈ ਕੇ ਹੰਗਾਮਾ, ਅੱਜ ਦੀਆਂ ਵੱਡੀਆਂ ਖਬਰਾਂ
LIVE
Background
Punjab Breaking News, 1 August 2022 LIVE Updates: ਆਮ ਆਦਮੀ ਪਾਰਟੀ ਦੀ ਸਰਕਾਰ ਜਿੱਥੇ ਆਪਣੇ ਕਈ ਫੈਸਲਿਆਂ ਕਰਕੇ ਚਰਚਾ ਵਿੱਚ ਹੈ, ਉੱਥੇ ਹੀ ਲੀਡਰ ਦਾ ਘੱਟ ਤਜਰਬਾ ਵੀ ਪਾਰਟੀ ਲਈ ਕਈ ਵਿਵਾਦ ਖੜ੍ਹੇ ਕਰ ਰਿਹਾ ਹੈ। ਇਹ ਸੰਯੋਗ ਦੀ ਹੀ ਗੱਲ ਹੈ ਕਿ ਇੱਕ ਤੋਂ ਬਾਅਦ ਦੂਜੇ ਸਿਹਤ ਮੰਤਰੀ ਨੇ ਆਮ ਆਦਮੀ ਪਾਰਟੀ ਦੀ ਹਾਲਤ ਕਸੂਤੀ ਬਣਾ ਦਿੱਤੀ ਹੈ। ਚਰਚਾ ਹੈ ਕਿ ਵਿਜੈ ਸਿੰਗਲਾ ਤੋਂ ਬਾਅਦ ਹੁਣ ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਦੀ ਵੀ ਛੁੱਟੀ ਹੋ ਸਕਦੀ ਹੈ। ਪਹਿਲਾਂ ਸਿਹਤ ਮੰਤਰੀ ਵਿਜੈ ਸਿੰਗਲਾ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਘਿਰ ਗਏ ਜਿਸ ਕਰਕੇ ਉਨ੍ਹਾਂ ਨੂੰ ਬਰਖਾਸਤ ਕਰਨਾ ਪਿਆ। ਇਸ ਮਗਰੋਂ ਚੇਤਨ ਸਿੰਘ ਜੌੜੇਮਾਜਰਾ ਨੂੰ ਸਿਹਤ ਮੰਤਰੀ ਬਣਾਇਆ ਗਿਆ ਜੋ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਦੇ ਵਾਈਸ ਚਾਂਸਲਰ ਡਾ. ਰਾਜ ਕੁਮਾਰ ਨਾਲ ਉਲਝ ਗਏ। ਇਸ ਨਾਲ ਪਾਰਟੀ ਦੀ ਕਸੂਤੀ ਹਾਲਤ ਬਣ ਗਈ ਹੈ। ਹੋਰ ਪੜ੍ਹੋ
ਪੰਚਾਇਤੀ ਜ਼ਮੀਨਾਂ 'ਤੋਂ ਕਬਜ਼ੇ ਹਟਾਉਣ 'ਤੇ ਖਹਿਰਾ ਦੀ ਕੇਜਰੀਵਾਲ ਤੇ ਭਗਵੰਤ ਮਾਨ ਨੂੰ ਵੰਗਾਰ
ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਵਾ ਰਹੀ ਹੈ। ਇਸ ਵਿਚਾਲੇ ਲਵਲੀ ਯੂਨੀਵਰਸਿਟੀ ਦਾ ਮੁੱਦਾ ਵੀ ਸਾਹਮਣੇ ਆਇਆ ਹੈ। ਕਾਂਗਰਸ ਦੇ ਸੀਨੀਅਰ ਵਿਧਾਇਕ ਸੁਖਪਾਲ ਖਹਿਰਾ ਨੇ ਟਵੀਟ ਕਰਕੇ ਇਸ 'ਤੇ ਸਵਾਲ ਚੁੱਕੇ ਹਨ। ਖਹਿਰਾ ਦਾ ਕਹਿਣਾ ਹੈ ਕਿ ਹੁਣ ਦੇਖਣਾ ਇਹ ਹੋਏਗਾ ਕਿ ਕੀ ਆਪ ਸਰਕਾਰ ਐਮਪੀ ਅਸ਼ੋਕ ਮਿੱਤਲ ਦੇ ਖਿਲਾਫ਼ ਜਾਂਦੀ ਹੈ ਜਾਂ ਨਹੀਂ। ਖਹਿਰਾ ਨੇ ਟਵੀਟ ਕੀਤਾ,"ਭਗਵੰਤ ਮਾਨ ਤੇ ਉਸ ਦੇ ਮੰਤਰੀ ਕੁਲਦੀਪ ਧਾਲੀਵਾਲ ਫਗਵਾੜਾ ਦੇ ਹਰਦਾਸਪੁਰਾ ਦੀ ਪੰਚਾਇਤੀ ਜ਼ਮੀਨ ਤੋਂ LPU ਦਾ ਨਾਜਾਇਜ਼ ਕਬਜ਼ਾ ਹਟਾਉਣ ਦੀ ਹਿੰਮਤ ਕਰਕੇ ਦਿਖਾਉਣ। ਆਓ ਦੇਖਦੇ ਹਾਂ ਕਿ ਅਰਵਿੰਦ ਕੇਜਰੀਵਾਲ ਆਪਣੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਜੋ ਲਵਲੀ ਯੂਨੀਵਰਸਿਟੀ ਦੇ ਮਾਲਕ ਹਨ, ਖਿਲਾਫ ਕੀ ਕਾਰਵਾਈ ਕਰਦੇ ਹਨ ਜਾਂ ਉਹ ਮੂਕ ਦਰਸ਼ਕ ਬਣੇ ਰਹਿੰਦੇ ਹਨ? ਪੰਚਾਇਤੀ ਜ਼ਮੀਨਾਂ 'ਤੋਂ ਕਬਜ਼ੇ ਹਟਾਉਣ 'ਤੇ ਖਹਿਰਾ ਦੀ ਕੇਜਰੀਵਾਲ ਤੇ ਭਗਵੰਤ ਮਾਨ ਨੂੰ ਵੰਗਾਰ
ਪੰਜਾਬ ਦੇ ਨਵੇਂ ਏਜੀ ਦੀ ਨਿਯੁਕਤੀ 'ਤੇ ਹੰਗਾਮਾ, ਕਾਂਗਰਸ ਨੇ ਭਰਾ ਨੂੰ ਲੀਗਲ ਸੈੱਲ ਦਾ ਚੇਅਰਮੈਨ ਨਿਯੁਕਤ ਕੀਤਾ
ਐਡਵੋਕੇਟ ਜਨਰਲ ਨੂੰ ਲੈ ਕੇ ਪੰਜਾਬ ਵਿੱਚ ਨਵਾਂ ਹੰਗਾਮਾ ਖੜ੍ਹਾ ਹੋ ਗਿਆ ਹੈ।ਹੁਣ ਕਾਂਗਰਸ ਨੇ ਨਵੇਂ ਐਡਵੋਕੇਟ ਜਨਰਲ (ਏਜੀ) ਨੇ ਵਿਨੋਦ ਘਈ ਦੇ ਭਰਾ ਐਡਵੋਕੇਟ ਬਿਪਿਨ ਘਈ ਨੂੰ ਲੀਗਲ ਸੈੱਲ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੱਲ੍ਹ ਸੂਚੀ ਜਾਰੀ ਕੀਤੀ। ਐਡਵੋਕੇਟ ਬਿਪਿਨ ਘਈ ਕਾਂਗਰਸ ਦੇ ਕਾਨੂੰਨੀ, ਮਨੁੱਖੀ ਅਧਿਕਾਰ ਅਤੇ ਆਰਟੀਆਈ ਵਿਭਾਗਾਂ ਦੀ ਦੇਖਭਾਲ ਕਰਨਗੇ। ਇਸ ਦੇ ਨਾਲ ਹੀ ਬੇਅਦਬੀ ਮਾਮਲੇ 'ਚ ਰਾਮ ਰਹੀਮ ਦੇ ਵਕੀਲ ਹੋਣ ਕਾਰਨ ਬਹਿਬਲ ਕਲਾਂ ਇਨਸਾਫ਼ ਮੋਰਚਾ ਨੇ ਵੀ ਸਰਕਾਰ ਤੋਂ ਐਡਵੋਕੇਟ ਜਨਰਲ ਨੂੰ ਹਟਾਉਣ ਦੀ ਮੰਗ ਕੀਤੀ ਹੈ।ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੋਟੀ ਦੇ ਅਪਰਾਧਿਕ ਵਕੀਲ ਵਿਨੋਦ ਘਈ ਦੀ ਨਿਯੁਕਤੀ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦਾ ਵਕੀਲ ਰਿਹਾ ਹੈ। ਪੰਜਾਬ ਦੇ ਨਵੇਂ ਏਜੀ ਦੀ ਨਿਯੁਕਤੀ 'ਤੇ ਹੰਗਾਮਾ, ਕਾਂਗਰਸ ਨੇ ਭਰਾ ਨੂੰ ਲੀਗਲ ਸੈੱਲ ਦਾ ਚੇਅਰਮੈਨ ਨਿਯੁਕਤ ਕੀਤਾ
Corona Cases: ਕੋਰੋਨਾ ਦਾ ਕਹਿਰ ਜਾਰੀ, ਪਿਛਲੇ 24 ਘੰਟਿਆਂ 'ਚ ਮਿਲੇ 16 ਹਜ਼ਾਰ ਤੋਂ ਵੱਧ ਨਵੇਂ ਮਰੀਜ਼
ਕੇਂਦਰੀ ਸਿਹਤ ਮੰਤਰਾਲੇ ਦੁਆਰਾ ਜਾਰੀ ਕੀਤੀ ਗਈ ਰਿਪੋਰਟ ਦੇ ਅਨੁਸਾਰ ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਸੰਕਰਮਣ ਦੇ 16,464 ਨਵੇਂ ਮਾਮਲੇ ਸਾਹਮਣੇ ਆਏ ਹਨ। ਨਵੇਂ ਅੰਕੜੇ ਦੇ ਨਾਲ, ਸੰਕਰਮਿਤਾਂ ਦੀ ਕੁੱਲ ਗਿਣਤੀ 4,40,36,275 ਹੋ ਗਈ ਹੈ। ਇਸ ਦੇ ਨਾਲ ਹੀ, ਇਸ ਵਾਇਰਸ (ਕੋਵਿਡ 19) ਨਾਲ ਮਰਨ ਵਾਲਿਆਂ ਦੀ ਕੁੱਲ ਗਿਣਤੀ 5,26,396 ਹੋ ਗਈ ਹੈ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵੱਧ ਕੇ 4,33,65,890 ਹੋ ਗਈ ਹੈ। ਦੂਜੇ ਪਾਸੇ ਜੇਕਰ ਐਕਟਿਵ ਕੇਸਾਂ ਦੀ ਗੱਲ ਕਰੀਏ ਤਾਂ ਇਹ ਗਿਣਤੀ 1,43,989 ਤੱਕ ਪਹੁੰਚ ਗਈ ਹੈ।Corona Cases: ਕੋਰੋਨਾ ਦਾ ਕਹਿਰ ਜਾਰੀ, ਪਿਛਲੇ 24 ਘੰਟਿਆਂ 'ਚ ਮਿਲੇ 16 ਹਜ਼ਾਰ ਤੋਂ ਵੱਧ ਨਵੇਂ ਮਰੀਜ਼
ਫਤਿਹਗੜ੍ਹ ਪੁਲਿਸ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਪੰਜ ਗੈਂਗਸਟਰਾਂ ਨੂੰ ਨਾਜਾਇਜ਼ ਹਥਿਆਰਾਂ ਸਮੇਤ ਕੀਤਾ ਗ੍ਰਿਫ਼ਤਾਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਗੈਂਗਸਟਰਾਂ 'ਤੇ ਸ਼ਿਕੰਜਾ ਕੱਸਦੇ ਹੋਏ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਪੁਲਿਸ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ 5 ਖ਼ਤਰਨਾਕ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 30 ਕਾਰਤੂਸਾਂ ਸਮੇਤ 8 ਨਾਜਾਇਜ਼ ਹਥਿਆਰ ਬਰਾਮਦ ਕੀਤੇ ਹਨ।
ਹਿਮਾਚਲ 'ਚ ਵੱਡਾ ਹਾਦਸਾ , 7 ਪੰਜਾਬੀ ਨੌਜਵਾਨਾਂ ਦੀ ਗੋਬਿੰਦ ਸਾਗਰ ਝੀਲ 'ਚ ਡੁੱਬਣ ਕਾਰਨ ਹੋਈ ਮੌਤ
ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਗੋਬਿੰਦ ਸਾਗਰ ਝੀਲ 'ਚ ਡੁੱਬਣ ਕਾਰਨ ਪੰਜਾਬ ਦੇ 7 ਨੌਜਵਾਨਾਂ ਦੀ ਮੌਤ ਹੋ ਗਈ ਹੈ। ਊਨਾ ਦੇ ਐੱਸ.ਪੀ. ਮੁਤਾਬਕ 7 ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਮ੍ਰਿਤਕ ਨੌਜਵਾਨ ਮੋਹਾਲੀ ਜ਼ਿਲ੍ਹੇ ਦੇ ਬਨੂੰੜ ਨਾਲ ਸਬੰਧਿਤ ਸੀ। ਗੋਬਿੰਦ ਸਾਗਰ ਲਾਠੀਆਂ ਨੇੜੇ ਝੀਲ ਵਿੱਚ ਨਹਾਉਣ ਲਈ ਉਤਰੇ ਤਾਂ ਅਚਾਨਕ ਡੁੱਬ ਗਏ। ਇਸ ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ ਹੈ।
ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵੱਲੋਂ ਪੰਚਾਇਤੀ ਜ਼ਮੀਨ 'ਤੇ ਕਬਜ਼ੇ ਨੂੰ ਲੈ ਕੇ ਪਿੰਡ ਦੇ ਸਰਪੰਚ ਨੇ ਕਿਹਾ - ਗੁਰਦੁਆਰਾ ਸਿੰਘ ਸਭਾ ਦੀ ਇਹ ਜ਼ਮੀਨ
ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਤੇ ਦੋਸ਼ ਸਨ ਕਿ ਉਨ੍ਹਾਂ ਨੇ ਪਿੰਡ ਹਰਦਾਸਪੁਰ ਦੀ ਪੰਚਾਇਤੀ ਜ਼ਮੀਨ 'ਤੇ ਕਬਜ਼ਾ ਕਰ ਲਿਆ ਹੈ। ਪਿੰਡ ਦੇ ਸਰਪੰਚ ਬਿੰਦਰ ਕੁਮਾਰ ਨੇ ਦੱਸਿਆ ਕਿ ਇਹ ਜ਼ਮੀਨ ਗੁਰਦੁਆਰਾ ਸਿੰਘ ਸਭਾ ਦੀ ਹੈ। 1933 ਵਿੱਚ ਇਹ ਜ਼ਮੀਨ ਗੁਰਦੁਆਰੇ ਨੂੰ ਦਾਨ ਵਜੋਂ ਦਿੱਤੀ ਗਈ ਸੀ। ਜਿਸ ਵਿੱਚੋਂ 54.5 ਕਨਾਲ ਜ਼ਮੀਨ ਪਿੰਡ ਦੇ ਅੰਦਰ ਅਤੇ 6.19 ਕਨਾਲ ਐਲਪੀਯੂ ਦੇ ਅੰਦਰ ਹੈ ,ਜਿਸ ਦੀ ਕਾਸ਼ਤ ਰਵਿੰਦਰ ਸਿੰਘ ਵੱਲੋਂ ਕੀਤੀ ਜਾ ਰਹੀ ਹੈ। ਇਹ ਜ਼ਮੀਨ ਉਸ ਨੂੰ ਠੇਕੇ ’ਤੇ ਦਿੱਤੀ ਗਈ ਹੈ। ਜਿਸ 'ਤੇ ਉਹ ਖੇਤੀ ਕਰਦਾ ਹੈ। ਐਲਪੀਯੂ ਦੇ ਕਬਜ਼ੇ ਦੇ ਮਾਮਲੇ ਬਾਰੇ ਉਨ੍ਹਾਂ ਕਿਹਾ ਕਿ ਇਸ ਵਿੱਚ ਐਲਪੀਯੂ ਦੀ ਕੋਈ ਭੂਮਿਕਾ ਨਹੀਂ ਹੈ, ਸਾਰੀ ਜ਼ਮੀਨ ਗੁਰਦੁਆਰੇ ਦੀ ਹੈ ਅਤੇ ਉਹ ਆਪਣੀ ਮਰਜ਼ੀ ਨਾਲ ਇਸ ਨੂੰ ਠੇਕੇ 'ਤੇ ਦੇ ਰਿਹਾ ਹੈ।
ਜਲੰਧਰ ਦੇ ਪਿੰਡ ਧੀਣਾ ਨੇੜੇ ਪਲਟੀ ਬੱਚਿਆਂ ਨਾਲ ਭਰੀ ਸਕੂਲ ਬੱਸ ,ਕਈ ਬੱਚਿਆਂ ਦੇ ਲੱਗੀਆਂ ਮਾਮੂਲੀ ਸੱਟਾਂ
ਜਲੰਧਰ ਕੈਂਟ ਦੇ ਨਾਲ ਲੱਗਦੇ ਪਿੰਡ ਧੀਣਾ ਨੇੜੇ ਮਾਨਵ ਸਹਿਯੋਗ ਸਕੂਲ ਦੀ ਬੱਸ ਖੇਤਾਂ ਵਿੱਚ ਪਲਟ ਗਈ ਹੈ। ਜਿਸ 'ਚ ਸਵਾਰ 9 ਦੇ ਕਰੀਬ ਬੱਚੇ ਜ਼ਖਮੀ ਹੋ ਗਏ ਹਨ, ਜਿਨ੍ਹਾਂ ਨੂੰ ਹਸਪਤਾਲ ਲਿਜਾ ਕੇ ਮੁੱਢਲੀ ਸਹਾਇਤਾ ਦੇ ਕੇ ਘਰ ਭੇਜ ਦਿੱਤਾ ਗਿਆ ਹੈ।
CM ਭਗਵੰਤ ਮਾਨ 5 ਅਗਸਤ ਨੂੰ ਕਰਨਗੇ ਮੁਹਿੰਮ ਦੀ ਸ਼ੁਰੂਆਤ , ਕੈਰੀ ਬੈਗ ਅਤੇ ਸਿੰਗਲ ਯੂਜ਼ ਪਲਾਸਟਿਕ ਹੋਵੇਗੀ ਬੈਨ : ਮੀਤ ਹੇਅਰ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਿਨਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵਾਤਾਵਰਨ ਦੇ ਮੁੱਦੇ 'ਤੇ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਹੈ ਕਿ ਸਾਰੀ ਦੁਨੀਆ ਵਾਤਾਵਰਨ ਨੂੰ ਬਚਾਉਣ ਵੱਲ ਧਿਆਨ ਦੇ ਰਹੀ ,ਅਸੀਂ ਵੀ ਮੁਹਿੰਮ ਸ਼ੁਰੂ ਕੀਤੀ ਹੈ। ਉਨ੍ਹਾਂ ਕਿਹਾ ਕਿ ਸਭ ਲੋਕ ਵਾਤਾਵਰਨ ਨੂੰ ਸੁਧਾਰਨ ਲਈ ਲੱਗੇ ਹੋਏ ਹਨ ਪਰ ਅਜੇ ਵੀ ਬਹੁਤ ਗਤਿਵਿਧੀਆਂ ਨੇ ਜਿਸ ਨਾਲ ਵਾਤਾਵਰਨ ਵਿਗੜ ਰਿਹਾ ਹੈ। ਸਾਡੀ ਪੰਜਾਬ ਨੂੰ ਸਾਫ ਸੁਥਰਾ ਰੱਖਣ ਦੀ ਮੁੱਢਲੀ ਜ਼ਿੰਮੇਵਾਰੀ ਹੈ