Punjab Breaking News LIVE: ਦੂਜੇ ਸਿਹਤ ਮੰਤਰੀ ਦੀ ਵੀ ਹੋਏਗੀ ਛੁੱਟੀ? ਖਹਿਰਾ ਦੀ ਕੇਜਰੀਵਾਲ ਤੇ ਭਗਵੰਤ ਮਾਨ ਨੂੰ ਵੰਗਾਰ, ਹੁਣ ਐਡਵੋਕੇਟ ਜਨਰਲ ਦੇ ਭਰਾ ਨੂੰ ਲੈ ਕੇ ਹੰਗਾਮਾ, ਅੱਜ ਦੀਆਂ ਵੱਡੀਆਂ ਖਬਰਾਂ

Punjab Breaking News, 1 August 2022 LIVE Updates: ਦੂਜੇ ਸਿਹਤ ਮੰਤਰੀ ਦੀ ਵੀ ਹੋਏਗੀ ਛੁੱਟੀ? ਖਹਿਰਾ ਦੀ ਕੇਜਰੀਵਾਲ ਤੇ ਭਗਵੰਤ ਮਾਨ ਨੂੰ ਵੰਗਾਰ, ਹੁਣ ਐਡਵੋਕੇਟ ਜਨਰਲ ਦੇ ਭਰਾ ਨੂੰ ਲੈ ਕੇ ਹੰਗਾਮਾ, ਅੱਜ ਦੀਆਂ ਵੱਡੀਆਂ ਖਬਰਾਂ

abp sanjha Last Updated: 01 Aug 2022 07:28 PM
ਫਤਿਹਗੜ੍ਹ ਪੁਲਿਸ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਪੰਜ ਗੈਂਗਸਟਰਾਂ ਨੂੰ ਨਾਜਾਇਜ਼ ਹਥਿਆਰਾਂ ਸਮੇਤ ਕੀਤਾ ਗ੍ਰਿਫ਼ਤਾਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਗੈਂਗਸਟਰਾਂ 'ਤੇ ਸ਼ਿਕੰਜਾ ਕੱਸਦੇ ਹੋਏ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਪੁਲਿਸ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ 5 ਖ਼ਤਰਨਾਕ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 30 ਕਾਰਤੂਸਾਂ ਸਮੇਤ 8 ਨਾਜਾਇਜ਼ ਹਥਿਆਰ ਬਰਾਮਦ ਕੀਤੇ ਹਨ।

ਹਿਮਾਚਲ 'ਚ ਵੱਡਾ ਹਾਦਸਾ , 7 ਪੰਜਾਬੀ ਨੌਜਵਾਨਾਂ ਦੀ ਗੋਬਿੰਦ ਸਾਗਰ ਝੀਲ 'ਚ ਡੁੱਬਣ ਕਾਰਨ ਹੋਈ ਮੌਤ

ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਗੋਬਿੰਦ ਸਾਗਰ ਝੀਲ 'ਚ ਡੁੱਬਣ ਕਾਰਨ ਪੰਜਾਬ ਦੇ 7 ਨੌਜਵਾਨਾਂ ਦੀ ਮੌਤ ਹੋ ਗਈ ਹੈ। ਊਨਾ ਦੇ ਐੱਸ.ਪੀ. ਮੁਤਾਬਕ 7 ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਮ੍ਰਿਤਕ ਨੌਜਵਾਨ ਮੋਹਾਲੀ ਜ਼ਿਲ੍ਹੇ ਦੇ ਬਨੂੰੜ ਨਾਲ ਸਬੰਧਿਤ ਸੀ। ਗੋਬਿੰਦ ਸਾਗਰ ਲਾਠੀਆਂ ਨੇੜੇ ਝੀਲ ਵਿੱਚ ਨਹਾਉਣ ਲਈ ਉਤਰੇ ਤਾਂ ਅਚਾਨਕ ਡੁੱਬ ਗਏ। ਇਸ ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ ਹੈ।

ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵੱਲੋਂ ਪੰਚਾਇਤੀ ਜ਼ਮੀਨ 'ਤੇ ਕਬਜ਼ੇ ਨੂੰ ਲੈ ਕੇ ਪਿੰਡ ਦੇ ਸਰਪੰਚ ਨੇ ਕਿਹਾ - ਗੁਰਦੁਆਰਾ ਸਿੰਘ ਸਭਾ ਦੀ ਇਹ ਜ਼ਮੀਨ

ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਤੇ ਦੋਸ਼ ਸਨ ਕਿ ਉਨ੍ਹਾਂ ਨੇ ਪਿੰਡ ਹਰਦਾਸਪੁਰ ਦੀ ਪੰਚਾਇਤੀ ਜ਼ਮੀਨ 'ਤੇ ਕਬਜ਼ਾ ਕਰ ਲਿਆ ਹੈ।  ਪਿੰਡ ਦੇ ਸਰਪੰਚ ਬਿੰਦਰ ਕੁਮਾਰ ਨੇ ਦੱਸਿਆ ਕਿ ਇਹ ਜ਼ਮੀਨ ਗੁਰਦੁਆਰਾ ਸਿੰਘ ਸਭਾ ਦੀ ਹੈ। 1933 ਵਿੱਚ ਇਹ ਜ਼ਮੀਨ ਗੁਰਦੁਆਰੇ ਨੂੰ ਦਾਨ ਵਜੋਂ ਦਿੱਤੀ ਗਈ ਸੀ। ਜਿਸ ਵਿੱਚੋਂ 54.5 ਕਨਾਲ ਜ਼ਮੀਨ ਪਿੰਡ ਦੇ ਅੰਦਰ ਅਤੇ 6.19 ਕਨਾਲ ਐਲਪੀਯੂ ਦੇ ਅੰਦਰ ਹੈ ,ਜਿਸ ਦੀ ਕਾਸ਼ਤ ਰਵਿੰਦਰ ਸਿੰਘ ਵੱਲੋਂ ਕੀਤੀ ਜਾ ਰਹੀ ਹੈ। ਇਹ ਜ਼ਮੀਨ ਉਸ ਨੂੰ ਠੇਕੇ ’ਤੇ ਦਿੱਤੀ ਗਈ ਹੈ। ਜਿਸ 'ਤੇ ਉਹ ਖੇਤੀ ਕਰਦਾ ਹੈ। ਐਲਪੀਯੂ ਦੇ ਕਬਜ਼ੇ ਦੇ ਮਾਮਲੇ ਬਾਰੇ ਉਨ੍ਹਾਂ ਕਿਹਾ ਕਿ ਇਸ ਵਿੱਚ ਐਲਪੀਯੂ ਦੀ ਕੋਈ ਭੂਮਿਕਾ ਨਹੀਂ ਹੈ, ਸਾਰੀ ਜ਼ਮੀਨ ਗੁਰਦੁਆਰੇ ਦੀ ਹੈ ਅਤੇ ਉਹ ਆਪਣੀ ਮਰਜ਼ੀ ਨਾਲ ਇਸ ਨੂੰ ਠੇਕੇ 'ਤੇ ਦੇ ਰਿਹਾ ਹੈ।

ਜਲੰਧਰ ਦੇ ਪਿੰਡ ਧੀਣਾ ਨੇੜੇ ਪਲਟੀ ਬੱਚਿਆਂ ਨਾਲ ਭਰੀ ਸਕੂਲ ਬੱਸ ,ਕਈ ਬੱਚਿਆਂ ਦੇ ਲੱਗੀਆਂ ਮਾਮੂਲੀ ਸੱਟਾਂ

ਜਲੰਧਰ ਕੈਂਟ ਦੇ ਨਾਲ ਲੱਗਦੇ ਪਿੰਡ ਧੀਣਾ ਨੇੜੇ ਮਾਨਵ ਸਹਿਯੋਗ ਸਕੂਲ ਦੀ ਬੱਸ ਖੇਤਾਂ ਵਿੱਚ ਪਲਟ ਗਈ ਹੈ। ਜਿਸ 'ਚ ਸਵਾਰ 9 ਦੇ ਕਰੀਬ ਬੱਚੇ ਜ਼ਖਮੀ ਹੋ ਗਏ ਹਨ, ਜਿਨ੍ਹਾਂ ਨੂੰ ਹਸਪਤਾਲ ਲਿਜਾ ਕੇ ਮੁੱਢਲੀ ਸਹਾਇਤਾ ਦੇ ਕੇ ਘਰ ਭੇਜ ਦਿੱਤਾ ਗਿਆ ਹੈ।

CM ਭਗਵੰਤ ਮਾਨ 5 ਅਗਸਤ ਨੂੰ ਕਰਨਗੇ ਮੁਹਿੰਮ ਦੀ ਸ਼ੁਰੂਆਤ , ਕੈਰੀ ਬੈਗ ਅਤੇ ਸਿੰਗਲ ਯੂਜ਼ ਪਲਾਸਟਿਕ ਹੋਵੇਗੀ ਬੈਨ : ਮੀਤ ਹੇਅਰ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਿਨਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵਾਤਾਵਰਨ ਦੇ ਮੁੱਦੇ 'ਤੇ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਹੈ ਕਿ ਸਾਰੀ ਦੁਨੀਆ ਵਾਤਾਵਰਨ ਨੂੰ ਬਚਾਉਣ ਵੱਲ  ਧਿਆਨ ਦੇ ਰਹੀ ,ਅਸੀਂ ਵੀ ਮੁਹਿੰਮ ਸ਼ੁਰੂ ਕੀਤੀ ਹੈ। ਉਨ੍ਹਾਂ ਕਿਹਾ ਕਿ ਸਭ ਲੋਕ ਵਾਤਾਵਰਨ ਨੂੰ ਸੁਧਾਰਨ ਲਈ ਲੱਗੇ ਹੋਏ ਹਨ ਪਰ ਅਜੇ ਵੀ ਬਹੁਤ ਗਤਿਵਿਧੀਆਂ ਨੇ ਜਿਸ ਨਾਲ ਵਾਤਾਵਰਨ ਵਿਗੜ ਰਿਹਾ ਹੈ। ਸਾਡੀ ਪੰਜਾਬ ਨੂੰ ਸਾਫ ਸੁਥਰਾ ਰੱਖਣ ਦੀ ਮੁੱਢਲੀ ਜ਼ਿੰਮੇਵਾਰੀ ਹੈ

ਵਿਜੀਲੈਂਸ ਬਿਊਰੋ ਨੇ ਨਾਇਬ ਕੋਰਟ ASI ਅਵਤਾਰ ਸਿੰਘ ਨੂੰ 7000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸ਼ਹਿਸ਼ੀਲਤਾ ਦੀ ਨੀਤੀ ਨੂੰ ਮੁੱਖ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਚਲਾਈ ਮੁਹਿੰਮ ਦੌਰਾਨ ਸੋਮਵਾਰ ਨੂੰ ਅਦਾਲਤੀ ਕੰਪਲੈਕਸ ਸਮਰਾਲਾ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਏ.ਐਸ.ਆਈ. ਅਵਤਾਰ ਸਿੰਘ ਨਾਇਬ ਕੋਰਟ ਨੂੰ 7000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। 

Punjab Govt: ਕੇਜਰੀਵਾਲ ਬੋਲੇ, ਵਿਰੋਧੀ ਪੁੱਛਦੇ ਸੀ ਪੈਸਾ ਕਿੱਥੋਂ ਆਵੇਗਾ, ਮੁਫ਼ਤ ਬਿਜਲੀ ਦਾ ਖਰਚਾ ਨਿਕਲ ਆਇਆ...

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ ਟੈਕਸ ਕੁਲੈਕਸ਼ਨ ਵਿੱਚ ਵੱਡੀ ਰਾਹਤ ਮਿਲੀ ਹੈ। ਪਿਛਲੇ ਸਾਲ ਪਹਿਲੀ ਤਿਮਾਹੀ 'ਚ ਸਰਕਾਰ ਨੂੰ 15000 ਕਰੋੜ ਦਾ ਟੈਕਸ ਮਿਲਿਆ ਸੀ ਜੋ ਇਸ ਵਾਰ 21000 ਕਰੋੜ ਤੱਕ ਪਹੁੰਚ ਗਿਆ ਹੈ। ਇਸ 'ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਲਈ ਬਿਜਲੀ ਮੁਫ਼ਤ ਕਰਨ ਦਾ ਸਾਰੇ ਸਾਲ ਦਾ ਖਰਚਾ ਨਿਕਲ ਆਇਆ ਹੈ।

Harpal Cheema: ਚਾਹੇ ਆਪਣੇ ਹੋਏ, ਚਾਹੇ ਬੇਗਾਨਾ, ਨਾਜਾਇਜ਼ ਜ਼ਮੀਨਾਂ ਛੁਡਵਾਈਆਂ ਜਾਣਗੀਆਂ: ਹਰਪਾਲ ਚੀਮਾ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਹੈ ਕਿ ਜੇਕਰ ਕਿਸੇ ਨੇ ਵੀ ਸਰਕਾਰੀ ਜ਼ਮੀਨ ਦੱਬੀ ਹੋਈ, ਉਹ ਛੁਡਾਈ ਜਾਵੇਗੀ। ਉਨ੍ਹਾਂ ਕਿਹਾ ਕਿ ਭਾਵੇਂ ਆਪਣਾ ਹੋਵੇ ਤੇ ਭਾਵੇਂ ਕੋਈ ਹੋਰ, ਨਾਜਾਇਜ਼ ਜ਼ਮੀਨਾਂ ਛੁਡਵਾਈਆਂ ਜਾਣਗੀਆਂ। ਉਂਝ ਚੀਮਾ ਨੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਉੱਤੇ ਲੱਗ ਰਹੇ ਨਾਜਾਇਜ਼ ਕਬਜ਼ੇ ਦੇ ਮਾਮਲੇ ਉੱਪਰ ਕਿਹਾ ਕਿ ਇਹ ਮਾਮਲਾ ਅਜੇ ਮੇਰੇ ਧਿਆਨ ਵਿੱਚ ਨਹੀਂ ਹੈ। 

Sukhbir Badal: ਪਿੰਡਾਂ 'ਚ ਜਾਇਜ਼ਾ ਲੈਣ ਗਏ ਸੁਖਬੀਰ ਬਾਦਲ ਨੂੰ AAP ਵਰਕਰਾਂ ਨੇ ਵਿਖਾਈਆਂ ਕਾਲੀਆਂ ਝੰਡੀਆਂ

ਹਲਕਾ ਬੱਲੂਆਣਾ ਦੇ ਪਿੰਡਾਂ ਵਿਚ ਬਣੇ ਹੜ੍ਹਾਂ ਵਰਗੇ ਹਾਲਾਤ ਕਾਰਨ ਖ਼ਰਾਬ ਹੋਈਆਂ ਫਸਲਾਂ ਦਾ ਜਾਇਜ਼ਾ ਲੈਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਿੰਡ ਗੱਦਾ ਡੋਬ, ਬੱਲੂਆਣਾ ਤੇ ਲਾਗਲੇ ਪਿੰਡਾਂ ਦਾ ਦੌਰਾ ਕੀਤਾ। ਇਸ ਦੌਰਾਨ ਆਮ ਆਦਮੀ ਪਾਰਟੀ ਦੀ ਬੱਲੂਆਣਾ ਇਕਾਈ ਵੱਲੋਂ ਪਿੰਡ ਗੱਦਾ ਡੋਬ ਵਿੱਚ ਸੁਖਬੀਰ ਬਾਦਲ ਨੂੰ ਕਾਲੇ ਝੰਡੇ ਵਿਖਾਏ ਗਏ ਹਨ। ਇਸ ਦੌਰਾਨ ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਸਵਾਲ ਚੁੱਕੇ ਹਨ। ਸੁਖਬੀਰ ਬਾਦਲ ਨੇ ਫਸਲਾਂ ਦੇ ਖਰਾਬੇ ਦਾ ਮੁਆਵਜ਼ਾ ਮੰਗਿਆ ਹੈ। ਉਨ੍ਹਾਂ ਮੀਂਹ ਨਾਲ ਖ਼ਰਾਬ ਹੋਈ ਫ਼ਸਲਾਂ ਦੀ ਗਿਰਦਾਵਰੀ ਕਰਵਾਉਣ ਦੀ ਮੰਗ ਕੀਤੀ ਹੈ।

Punjab Government: ਹਾਈਕੋਰਟ ਨੇ 2 ਹਫਤਿਆਂ 'ਚ ਮੁੱਖ ਸਕੱਤਰ ਦੀ ਨਿਯੁਕਤੀ ਦਾ ਰਿਕਾਰਡ ਮੰਗਿਆ

 ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਮੁੱਖ ਸਕੱਤਰ ਵੀਕੇ ਜੰਜੂਆ ਮਾਮਲੇ ਵਿੱਚ ਸਰਕਾਰ ਤੋਂ ਦੋ ਹਫ਼ਤਿਆਂ ਵਿੱਚ ਜਵਾਬ ਮੰਗਿਆ ਹੈ। ਪੰਜਾਬ ਸਰਕਾਰ ਨੂੰ ਉਸ ਨਾਲ ਸਬੰਧਤ ਕੇਸ ਦੇ ਦਸਤਾਵੇਜ਼ ਪੇਸ਼ ਕਰਨ ਲਈ ਕਿਹਾ ਗਿਆ ਹੈ। ਸੋਮਵਾਰ ਨੂੰ ਹਾਈ ਕੋਰਟ 'ਚ ਸੁਣਵਾਈ ਦੌਰਾਨ ਸਰਕਾਰ ਦੀ ਤਰਫੋਂ ਨਵੇਂ ਐਡਵੋਕੇਟ ਜਨਰਲ ਵਿਨੋਦ ਘਈ ਪੇਸ਼ ਹੋਏ। ਹਾਈਕੋਰਟ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਰਹੀ ਸੀ ਪਰ ਏਜੀ ਘਈ ਨੇ ਕਿਹਾ ਕਿ ਜੰਜੂਆ ਦੀ ਤਰੱਕੀ ਨਹੀਂ ਸਗੋਂ ਤਬਾਦਲਾ ਕੀਤਾ ਗਿਆ ਹੈ। ਇਸ ਤੋਂ ਬਾਅਦ ਹਾਈਕੋਰਟ ਨੇ ਪਹਿਲਾਂ ਉਸ ਨਾਲ ਜੁੜੇ ਪੂਰੇ ਮਾਮਲੇ ਦਾ ਰਿਕਾਰਡ ਦੇਣ ਲਈ ਕਿਹਾ। ਟੀਐਸ ਮਿਸ਼ਰਾ ਨੇ ਵੀਕੇ ਜੰਜੂਆ ਦੀ ਮੁੱਖ ਸਕੱਤਰ ਦੇ ਅਹੁਦੇ ਲਈ ਨਿਯੁਕਤੀ ਅਤੇ ਤਰੱਕੀ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਉਨ੍ਹਾਂ ਦੀ ਦਲੀਲ ਹੈ ਕਿ ਜੰਜੂਆ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਲੰਬਿਤ ਹੈ। ਅਜਿਹੇ 'ਚ ਉਨ੍ਹਾਂ ਨੂੰ ਮੁੱਖ ਸਕੱਤਰ ਬਣਾਉਣਾ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਹੈ।

Amarinder Singh Raja Warring: ਰਾਜਾ ਵੜਿੰਗ ਬੋਲੇ, 'ਆਪ' ਸਰਕਾਰ ਨੂੰ 21 ਤੋਪਾਂ ਦੀ ਸਲਾਮੀ

ਪੰਜਾਬ ਕਾਂਗਰਸ (Punjab Congress) ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (President Amarinder Singh Raja Waring) ਨੇ ਰੇਤੇ ਦੀਆਂ 14 ਰੇਹੜੀਆਂ ਜ਼ਬਤ ਕਰਨ ਲਈ 'ਆਮ ਆਦਮੀ ਪਾਰਟੀ' (AAP) ਨੂੰ ਘੇਰਿਆ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ (Punjab Govt) ਨੂੰ 21 ਤੋਪਾਂ ਦੀ ਸਲਾਮੀ ਦੇਣੀ ਬਣਦੀ ਹੈ। ਰਾਜਾ ਵੜਿੰਗ (Raja Waring) ਨੇ ਕਿਹਾ ਕਿ ਹੈ ਕਿ ਰੇਤ ਮਾਫੀਆ (sand mafia) ਦੀਆਂ ਵੱਡੀਆਂ ਮੱਛੀਆਂ ਨੂੰ ਬਖਸ਼ਿਆ ਜਾ ਰਿਹਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਟਵੀਟ ਕਰਦਿਆਂ ਲਿਖਿਆ, ਰੇਤ ਮਾਫੀਆ ਦੀ ਕਮਰ ਤੋੜਨ, 14 ਰੇਹੜੀਆਂ ਜ਼ਬਤ ਕਰਨ ਤੇ ਰੇਹੜੀ ਮਾਲਕਾਂ ਨੂੰ ਗ੍ਰਿਫਤਾਰ ਕਰਨ ਲਈ ਪੰਜਾਬ ਦੀ 'ਆਪ' ਸਰਕਾਰ ਨੂੰ 21 ਤੋਪਾਂ ਦੀ ਸਲਾਮੀ। ਰੇਹੀਆਂ ਖਿੱਚਣ ਵਾਲੇ "ਗਧਿਆਂ" ਦਾ ਕੀ ਬਣਿਆ? ਪੰਜਾਬ ਜਾਣਨਾ ਚਾਹੁੰਦਾ ਹੈ? ਆਮ ਲੋਕਾਂ ਨੂੰ ਤੰਗ ਕਰਨ ਲਈ ਆਮ ਆਦਮੀ ਪਾਰਟੀ ਦੀ ਚਾਲ, ਜਦੋਂਕਿ ਵੱਡੀਆਂ ਮੱਛੀਆਂ ਨੂੰ ਬਖਸ਼ਿਆ ਜਾ ਰਿਹਾ ਹੈ।

Raghav Chadha: ਰਾਘਵ ਚੱਢਾ ਦੀ ਚੇਅਰਮੈਨੀ ਦੇ ਮਾਮਲੇ 'ਚ ਹਾਈ ਕੋਰਟ ਦੀ 'ਆਪ' ਸਰਕਾਰ ਨੂੰ ਫਟਕਾਰ

ਰਾਘਵ ਚੱਢਾ ਦੀ ਸਲਾਹਕਾਰ ਕਮੇਟੀ ਦੇ ਚੇਅਰਮੈਨ ਵਜੋਂ ਨਿਯੁਕਤੀ ਨੂੰ ਲੈਕੇ ਹਾਈ ਕੋਰਟ ਵਿੱਚ ਸੁਣਵਾਈ ਹੋਈ ਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰਦਿਆਂ ਪੰਜਾਬ ਸਰਕਾਰ ਨੂੰ ਫੈਸਲਾ ਲੈਕੇ ਜਲਦ ਪਟੀਸ਼ਨ ਕਰਤਾ ਨੂੰ ਜਾਣੂ ਕਰਵਾਉਣ ਨੂੰ ਕਿਹਾ ਹੈ। ਚੀਫ਼ ਜਸਟਿਸ ਨੇ ਸਰਕਾਰ ਨੂੰ ਫਟਕਾਰ ਲਗਾਉਂਦਿਆਂ ਕਿਹਾ ਇਹ ਸੰਵਿਧਾਨ ਦੇ ਨਾਲ ਫਰਾਡ ਨਹੀਂ ਹੈ? ਕੀ ਇਕ ਅਜਿਹੇ ਵਿਅਕਤੀ ਨੂੰ ਸ਼ਕਤੀਆਂ ਦਿੱਤੀਆਂ ਗਈਆਂ ਜਿਸ ਨੂੰ ਪੰਜਾਬ ਦੇ ਲੋਕਾਂ ਨੇ ਚੁਣਿਆ ਹੀ ਨਹੀਂ। ਐਡਵੋਕੇਟ ਜਗਮੋਹਨ ਭੱਟੀ ਨੇ ਕਿਹਾ, ਚੀਫ਼ ਜਸਟਿਸ ਨੇ ਪੁੱਛਿਆ ਕੀ ਪੰਜਾਬ ਸਰਕਾਰ ਸੰਵਿਧਾਨ ਮੁਤਾਬਿਕ ਸਰਕਾਰ ਚਲਾਉਣ ਦੇ ਕਾਬਿਲ ਨਹੀਂ ਹੈ? ਕੋਰਟ ਵਿੱਚ ਸਰਕਾਰ ਨੇ ਇਹ ਵੀ ਮੰਨਿਆ ਕਿ ਹੁਣ ਇਸ ਮਸਲੇ ਵਿਚ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ। ਇਹ ਮੁੱਖ ਮੰਤਰੀ ਦਾ ਫੈਸਲਾ ਸੀ ਜਿਸ 'ਤੇ ਕੈਬਿਨਟ ਨੇ ਵੀ ਮੋਹਰ ਲਗਾਈ ਸੀ।

Commonwealth Games 2022: ਨਿਖਤ ਜ਼ਰੀਨ ਨੇ ਕਵਾਰਟਰ ਫ਼ਾਈਨਲ `ਚ ਬਣਾਈ ਜਗ੍ਹਾ

ਰਾਸ਼ਟਰਮੰਡਲ ਖੇਡਾਂ 2022 ਵਿੱਚ ਐਤਵਾਰ ਦਾ ਦਿਨ ਭਾਰਤ ਲਈ ਚੰਗਾ ਰਿਹਾ। ਐਤਵਾਰ ਨੂੰ ਭਾਰਤ ਵੇਟਲਿਫਟਿੰਗ ਵਿੱਚ ਦੋ ਸੋਨ ਤਗਮੇ ਜਿੱਤਣ ਵਿੱਚ ਕਾਮਯਾਬ ਰਿਹਾ। ਇਸ ਤੋਂ ਇਲਾਵਾ ਵਿਸ਼ਵ ਚੈਂਪੀਅਨ ਮੁੱਕੇਬਾਜ਼ ਨਿਖਤ ਜ਼ਰੀਨ (Nikhat Zareen) ਨੇ ਐਤਵਾਰ ਨੂੰ ਮਹਿਲਾ ਲਾਈਟਵੇਟ 50 ਕਿਲੋਗ੍ਰਾਮ ਭਾਰ ਵਰਗ ਦੇ ਕੁਆਰਟਰ ਫਾਈਨਲ 'ਚ ਪ੍ਰਵੇਸ਼ ਕੀਤਾ। ਹਾਲਾਂਕਿ, ਸ਼ਿਵ ਥਾਪਾ (63.5 ਕਿਲੋ) ਅਤੇ ਸੁਮਿਤ ਕੁੰਡੂ (75 ਕਿਲੋ) ਰਾਉਂਡ 16 ਵਿੱਚ ਹਾਰ ਕੇ ਬਾਹਰ ਹੋ ਗਏ।

MP Raghav Chadha: ਰਾਘਵ ਚੱਢਾ ਨੇ ਸੰਸਦ 'ਚ ਕਿਸਾਨਾਂ ਦੇ ਮੁੱਦਿਆਂ 'ਤੇ ਚਰਚਾ ਦੀ ਕੀਤੀ ਮੰਗ

ਪੰਜਾਬ ਤੋਂ ਰਾਜ ਸਭਾ ਐਮਪੀ ਰਾਘਵ ਚੱਢਾ ਨੇ ਸੰਸਦ 'ਚ ਕਿਸਾਨਾਂ ਦੇ ਮੁੱਦਿਆਂ 'ਤੇ ਚਰਚਾ ਦੀ ਮੰਗ ਕੀਤੀ ਹੈ।ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਐਮਐਸਪੀ ਦਿੱਤੀ ਜਾਵੇ।ਕਿਸਾਨੀ ਅੰਦੋਲਨ ਦੇ ਦੌਰਾਨ ਕਿਸਾਨਾਂ ਤੇ ਦਰਜ ਮੁਕੱਦਮੇ ਵਾਪਸ ਲਏ ਜਾਣ ਅਤੇ ਲਖੀਮਪੁਰ ਦੇ ਵਿਚ ਹੋਏ ਕਿਸਾਨਾਂ ਦੇ ਕਤਲੇਆਮ ਦੇ ਦੋਸ਼ੀ ਨੂੰ ਸਜ਼ਾ ਦਿੱਤੀ ਜਾਵੇ।'ਆਪ' ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਘੱਟੋ-ਘੱਟ ਸਮਰਥਨ ਮੁੱਲ ਦੇ ਮੁੱਦੇ 'ਤੇ ਨਿਯਮ 267 ਤਹਿਤ ਮੁਅੱਤਲੀ ਦਾ ਨੋਟਿਸ ਦਿੱਤਾ ਹੈ।

Manjinder Sirsa: ਜ਼ਮੀਨਾਂ 'ਤੇ ਨਾਜਾਇਜ਼ ਕਬਜ਼ਿਆਂ 'ਤੇ ਖੁਦ ਹੀ ਘਿਰੀ 'ਆਪ' ਸਰਕਾਰ, ਬੀਜੇਪੀ ਨੇ ਬੋਲਿਆ ਹਮਲਾ

ਜ਼ਮੀਨਾਂ 'ਤੇ ਨਾਜਾਇਜ਼ ਕਬਜ਼ਿਆਂ 'ਤੇ 'ਆਪ' ਸਰਕਾਰ ਖੁਦ ਹੀ ਘਿਰਦੀ ਜਾ ਰਹੀ ਹੈ। ਬੀਜੇਪੀ ਲੀਡਰ ਮਨਜਿੰਦਰ ਸਿਰਸਾ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਕੇਜਰੀਵਾਲ ਨੂੰ ਚੁਣੌਤੀ ਦਿੰਦਿਆਂ ਵੱਡਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ 'ਆਪ' ਦੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੀ ਮਾਲਕੀ ਵਾਲੀ ਲਵਲੀ ਯੂਨੀਵਰਸਿਟੀ ਦੇ ਕਬਜ਼ੇ ਹੇਠ ਕੁਝ ਪੰਚਾਇਤੀ ਜ਼ਮੀਨ ਦੀਆਂ ਰਿਪੋਰਟਾਂ ਹਨ। ਇਸ ਦੀ ਜਾਂਚ ਕਰਵਾ ਕੇ ਅਸ਼ੋਕ ਮਿੱਤਲ ਖਿਲਾਫ ਕਾਰਵਾਈ ਹੋਏ। ਉਨ੍ਹਾਂ ਕਿਹਾ ਅਸ਼ੋਕ ਮਿੱਤਲ ਦੀ ਸੰਸਥਾ ਤੋਂ ਨਾਜਾਇਜ਼ ਕਬਜ਼ਾ ਛੁਡਾਵਾ ਕੇ ਮੰਤਰੀ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਕੇਜਰੀਵਾਲ ਜ਼ੀਰੋ ਟੌਲਰੈਂਸ ਦੀ ਸਬੂਤ ਦੇਣ।

ਜ਼ਮੀਨਾਂ 'ਤੇ ਨਾਜਾਇਜ਼ ਕਬਜ਼ਿਆਂ 'ਤੇ 'ਆਪ' ਸਰਕਾਰ ਖੁਦ ਹੀ ਘਿਰਦੀ ਜਾ ਰਹੀ ਹੈ। ਬੀਜੇਪੀ ਲੀਡਰ ਮਨਜਿੰਦਰ ਸਿਰਸਾ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਕੇਜਰੀਵਾਲ ਨੂੰ ਚੁਣੌਤੀ ਦਿੰਦਿਆਂ ਵੱਡਾ ਹਮਲਾ ਕੀਤਾ ਹੈ।

ਜ਼ਮੀਨਾਂ 'ਤੇ ਨਾਜਾਇਜ਼ ਕਬਜ਼ਿਆਂ 'ਤੇ ਖੁਦ ਹੀ ਘਿਰੀ 'ਆਪ' ਸਰਕਾਰ, ਬੀਜੇਪੀ ਨੇ ਬੋਲਿਆ ਹਮਲਾ

ਜ਼ਮੀਨਾਂ 'ਤੇ ਨਾਜਾਇਜ਼ ਕਬਜ਼ਿਆਂ 'ਤੇ 'ਆਪ' ਸਰਕਾਰ ਖੁਦ ਹੀ ਘਿਰਦੀ ਜਾ ਰਹੀ ਹੈ। ਬੀਜੇਪੀ ਲੀਡਰ ਮਨਜਿੰਦਰ ਸਿਰਸਾ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਕੇਜਰੀਵਾਲ ਨੂੰ ਚੁਣੌਤੀ ਦਿੰਦਿਆਂ ਵੱਡਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ 'ਆਪ' ਦੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੀ ਮਾਲਕੀ ਵਾਲੀ ਲਵਲੀ ਯੂਨੀਵਰਸਿਟੀ ਦੇ ਕਬਜ਼ੇ ਹੇਠ ਕੁਝ ਪੰਚਾਇਤੀ ਜ਼ਮੀਨ ਦੀਆਂ ਰਿਪੋਰਟਾਂ ਹਨ। ਇਸ ਦੀ ਜਾਂਚ ਕਰਵਾ ਕੇ ਅਸ਼ੋਕ ਮਿੱਤਲ ਖਿਲਾਫ ਕਾਰਵਾਈ ਹੋਏ। ਉਨ੍ਹਾਂ ਕਿਹਾ ਅਸ਼ੋਕ ਮਿੱਤਲ ਦੀ ਸੰਸਥਾ ਤੋਂ ਨਾਜਾਇਜ਼ ਕਬਜ਼ਾ ਛੁਡਾਵਾ ਕੇ ਮੰਤਰੀ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਕੇਜਰੀਵਾਲ ਜ਼ੀਰੋ ਟੌਲਰੈਂਸ ਦੀ ਸਬੂਤ ਦੇਣ। 

Sukhpal Khaira: ਪੰਚਾਇਤੀ ਜ਼ਮੀਨਾਂ 'ਤੋਂ ਕਬਜ਼ੇ ਹਟਾਉਣ 'ਤੇ ਖਹਿਰਾ ਦੀ ਕੇਜਰੀਵਾਲ ਤੇ ਭਗਵੰਤ ਮਾਨ ਨੂੰ ਵੰਗਾਰ

ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਵਾ ਰਹੀ ਹੈ। ਇਸ ਵਿਚਾਲੇ ਲਵਲੀ ਯੂਨੀਵਰਸਿਟੀ ਦਾ ਮੁੱਦਾ ਵੀ ਸਾਹਮਣੇ ਆਇਆ ਹੈ। ਕਾਂਗਰਸ ਦੇ ਸੀਨੀਅਰ ਵਿਧਾਇਕ ਸੁਖਪਾਲ ਖਹਿਰਾ ਨੇ ਟਵੀਟ ਕਰਕੇ ਇਸ 'ਤੇ ਸਵਾਲ ਚੁੱਕੇ ਹਨ। ਖਹਿਰਾ ਦਾ ਕਹਿਣਾ ਹੈ ਕਿ ਹੁਣ ਦੇਖਣਾ ਇਹ ਹੋਏਗਾ ਕਿ ਕੀ ਆਪ ਸਰਕਾਰ ਐਮਪੀ ਅਸ਼ੋਕ ਮਿੱਤਲ ਦੇ ਖਿਲਾਫ਼ ਜਾਂਦੀ ਹੈ ਜਾਂ ਨਹੀਂ।

ਪੰਜਾਬ ਦੇ 36000 ਕੱਚੇ ਮੁਲਾਜ਼ਮਾਂ ਨੂੰ ਮਿਲ ਸਕਦੀ ਖੁਸ਼ਖਬਰੀ! ਕੈਬਨਿਟ ਸਬ ਕਮੇਟੀ ਦੀ ਮੀਟਿੰਗ ਅੱਜ

ਪੰਜਾਬ ਦੇ 36000 ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਬਣਾਈ ਕੈਬਨਿਟ ਸਬ ਕਮੇਟੀ ਦੀ ਅੱਜ ਮੀਟਿੰਗ ਹੋਏਗੀ। ਇਹ ਮੀਟਿੰਗ ਅੱਜ ਦੁਪਹਿਰ 2.30 ਵਜੇ ਮੀਟਿੰਗ ਹੋਵੇਗੀ। ਇਹ ਮੀਟਿੰਗ ਚੰਡੀਗੜ੍ਹ ਦੇ ਪੰਜਾਬ ਭਵਨ ਵਿੱਚ ਹੋਵੇਗੀ।

ਪਿਛੋਕੜ

Punjab Breaking News, 1 August 2022 LIVE Updates: ਆਮ ਆਦਮੀ ਪਾਰਟੀ ਦੀ ਸਰਕਾਰ ਜਿੱਥੇ ਆਪਣੇ ਕਈ ਫੈਸਲਿਆਂ ਕਰਕੇ ਚਰਚਾ ਵਿੱਚ ਹੈ, ਉੱਥੇ ਹੀ ਲੀਡਰ ਦਾ ਘੱਟ ਤਜਰਬਾ ਵੀ ਪਾਰਟੀ ਲਈ ਕਈ ਵਿਵਾਦ ਖੜ੍ਹੇ ਕਰ ਰਿਹਾ ਹੈ। ਇਹ ਸੰਯੋਗ ਦੀ ਹੀ ਗੱਲ ਹੈ ਕਿ ਇੱਕ ਤੋਂ ਬਾਅਦ ਦੂਜੇ ਸਿਹਤ ਮੰਤਰੀ ਨੇ ਆਮ ਆਦਮੀ ਪਾਰਟੀ ਦੀ ਹਾਲਤ ਕਸੂਤੀ ਬਣਾ ਦਿੱਤੀ ਹੈ। ਚਰਚਾ ਹੈ ਕਿ ਵਿਜੈ ਸਿੰਗਲਾ ਤੋਂ ਬਾਅਦ ਹੁਣ ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਦੀ ਵੀ ਛੁੱਟੀ ਹੋ ਸਕਦੀ ਹੈ। ਪਹਿਲਾਂ ਸਿਹਤ ਮੰਤਰੀ ਵਿਜੈ ਸਿੰਗਲਾ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਘਿਰ ਗਏ ਜਿਸ ਕਰਕੇ ਉਨ੍ਹਾਂ ਨੂੰ ਬਰਖਾਸਤ ਕਰਨਾ ਪਿਆ। ਇਸ ਮਗਰੋਂ ਚੇਤਨ ਸਿੰਘ ਜੌੜੇਮਾਜਰਾ ਨੂੰ ਸਿਹਤ ਮੰਤਰੀ ਬਣਾਇਆ ਗਿਆ ਜੋ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਦੇ ਵਾਈਸ ਚਾਂਸਲਰ ਡਾ. ਰਾਜ ਕੁਮਾਰ ਨਾਲ ਉਲਝ ਗਏ। ਇਸ ਨਾਲ ਪਾਰਟੀ ਦੀ ਕਸੂਤੀ ਹਾਲਤ ਬਣ ਗਈ ਹੈ।  ਹੋਰ ਪੜ੍ਹੋ


ਪੰਚਾਇਤੀ ਜ਼ਮੀਨਾਂ 'ਤੋਂ ਕਬਜ਼ੇ ਹਟਾਉਣ 'ਤੇ ਖਹਿਰਾ ਦੀ ਕੇਜਰੀਵਾਲ ਤੇ ਭਗਵੰਤ ਮਾਨ ਨੂੰ ਵੰਗਾਰ


ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਵਾ ਰਹੀ ਹੈ। ਇਸ ਵਿਚਾਲੇ ਲਵਲੀ ਯੂਨੀਵਰਸਿਟੀ ਦਾ ਮੁੱਦਾ ਵੀ ਸਾਹਮਣੇ ਆਇਆ ਹੈ। ਕਾਂਗਰਸ ਦੇ ਸੀਨੀਅਰ ਵਿਧਾਇਕ ਸੁਖਪਾਲ ਖਹਿਰਾ ਨੇ ਟਵੀਟ ਕਰਕੇ ਇਸ 'ਤੇ ਸਵਾਲ ਚੁੱਕੇ ਹਨ। ਖਹਿਰਾ ਦਾ ਕਹਿਣਾ ਹੈ ਕਿ ਹੁਣ ਦੇਖਣਾ ਇਹ ਹੋਏਗਾ ਕਿ ਕੀ ਆਪ ਸਰਕਾਰ ਐਮਪੀ ਅਸ਼ੋਕ ਮਿੱਤਲ ਦੇ ਖਿਲਾਫ਼ ਜਾਂਦੀ ਹੈ ਜਾਂ ਨਹੀਂ। ਖਹਿਰਾ ਨੇ ਟਵੀਟ ਕੀਤਾ,"ਭਗਵੰਤ ਮਾਨ ਤੇ ਉਸ ਦੇ ਮੰਤਰੀ ਕੁਲਦੀਪ ਧਾਲੀਵਾਲ ਫਗਵਾੜਾ ਦੇ ਹਰਦਾਸਪੁਰਾ ਦੀ ਪੰਚਾਇਤੀ ਜ਼ਮੀਨ ਤੋਂ LPU ਦਾ ਨਾਜਾਇਜ਼ ਕਬਜ਼ਾ ਹਟਾਉਣ ਦੀ ਹਿੰਮਤ ਕਰਕੇ ਦਿਖਾਉਣ। ਆਓ ਦੇਖਦੇ ਹਾਂ ਕਿ ਅਰਵਿੰਦ ਕੇਜਰੀਵਾਲ ਆਪਣੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਜੋ ਲਵਲੀ ਯੂਨੀਵਰਸਿਟੀ ਦੇ ਮਾਲਕ ਹਨ, ਖਿਲਾਫ ਕੀ ਕਾਰਵਾਈ ਕਰਦੇ ਹਨ ਜਾਂ ਉਹ ਮੂਕ ਦਰਸ਼ਕ ਬਣੇ ਰਹਿੰਦੇ ਹਨ? ਪੰਚਾਇਤੀ ਜ਼ਮੀਨਾਂ 'ਤੋਂ ਕਬਜ਼ੇ ਹਟਾਉਣ 'ਤੇ ਖਹਿਰਾ ਦੀ ਕੇਜਰੀਵਾਲ ਤੇ ਭਗਵੰਤ ਮਾਨ ਨੂੰ ਵੰਗਾਰ


ਪੰਜਾਬ ਦੇ ਨਵੇਂ ਏਜੀ ਦੀ ਨਿਯੁਕਤੀ 'ਤੇ ਹੰਗਾਮਾ, ਕਾਂਗਰਸ ਨੇ ਭਰਾ ਨੂੰ ਲੀਗਲ ਸੈੱਲ ਦਾ ਚੇਅਰਮੈਨ ਨਿਯੁਕਤ ਕੀਤਾ


ਐਡਵੋਕੇਟ ਜਨਰਲ ਨੂੰ ਲੈ ਕੇ ਪੰਜਾਬ ਵਿੱਚ ਨਵਾਂ ਹੰਗਾਮਾ ਖੜ੍ਹਾ ਹੋ ਗਿਆ ਹੈ।ਹੁਣ ਕਾਂਗਰਸ ਨੇ ਨਵੇਂ ਐਡਵੋਕੇਟ ਜਨਰਲ (ਏਜੀ) ਨੇ ਵਿਨੋਦ ਘਈ ਦੇ ਭਰਾ ਐਡਵੋਕੇਟ ਬਿਪਿਨ ਘਈ ਨੂੰ ਲੀਗਲ ਸੈੱਲ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੱਲ੍ਹ ਸੂਚੀ ਜਾਰੀ ਕੀਤੀ। ਐਡਵੋਕੇਟ ਬਿਪਿਨ ਘਈ ਕਾਂਗਰਸ ਦੇ ਕਾਨੂੰਨੀ, ਮਨੁੱਖੀ ਅਧਿਕਾਰ ਅਤੇ ਆਰਟੀਆਈ ਵਿਭਾਗਾਂ ਦੀ ਦੇਖਭਾਲ ਕਰਨਗੇ। ਇਸ ਦੇ ਨਾਲ ਹੀ ਬੇਅਦਬੀ ਮਾਮਲੇ 'ਚ ਰਾਮ ਰਹੀਮ ਦੇ ਵਕੀਲ ਹੋਣ ਕਾਰਨ ਬਹਿਬਲ ਕਲਾਂ ਇਨਸਾਫ਼ ਮੋਰਚਾ ਨੇ ਵੀ ਸਰਕਾਰ ਤੋਂ ਐਡਵੋਕੇਟ ਜਨਰਲ ਨੂੰ ਹਟਾਉਣ ਦੀ ਮੰਗ ਕੀਤੀ ਹੈ।ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੋਟੀ ਦੇ ਅਪਰਾਧਿਕ ਵਕੀਲ ਵਿਨੋਦ ਘਈ ਦੀ ਨਿਯੁਕਤੀ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦਾ ਵਕੀਲ ਰਿਹਾ ਹੈ। ਪੰਜਾਬ ਦੇ ਨਵੇਂ ਏਜੀ ਦੀ ਨਿਯੁਕਤੀ 'ਤੇ ਹੰਗਾਮਾ, ਕਾਂਗਰਸ ਨੇ ਭਰਾ ਨੂੰ ਲੀਗਲ ਸੈੱਲ ਦਾ ਚੇਅਰਮੈਨ ਨਿਯੁਕਤ ਕੀਤਾ


Corona Cases: ਕੋਰੋਨਾ ਦਾ ਕਹਿਰ ਜਾਰੀ, ਪਿਛਲੇ 24 ਘੰਟਿਆਂ 'ਚ ਮਿਲੇ 16 ਹਜ਼ਾਰ ਤੋਂ ਵੱਧ ਨਵੇਂ ਮਰੀਜ਼


 ਕੇਂਦਰੀ ਸਿਹਤ ਮੰਤਰਾਲੇ ਦੁਆਰਾ ਜਾਰੀ ਕੀਤੀ ਗਈ ਰਿਪੋਰਟ ਦੇ ਅਨੁਸਾਰ ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਸੰਕਰਮਣ ਦੇ 16,464 ਨਵੇਂ ਮਾਮਲੇ ਸਾਹਮਣੇ ਆਏ ਹਨ। ਨਵੇਂ ਅੰਕੜੇ ਦੇ ਨਾਲ, ਸੰਕਰਮਿਤਾਂ ਦੀ ਕੁੱਲ ਗਿਣਤੀ 4,40,36,275 ਹੋ ਗਈ ਹੈ। ਇਸ ਦੇ ਨਾਲ ਹੀ, ਇਸ ਵਾਇਰਸ (ਕੋਵਿਡ 19) ਨਾਲ ਮਰਨ ਵਾਲਿਆਂ ਦੀ ਕੁੱਲ ਗਿਣਤੀ 5,26,396 ਹੋ ਗਈ ਹੈ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵੱਧ ਕੇ 4,33,65,890 ਹੋ ਗਈ ਹੈ। ਦੂਜੇ ਪਾਸੇ ਜੇਕਰ ਐਕਟਿਵ ਕੇਸਾਂ ਦੀ ਗੱਲ ਕਰੀਏ ਤਾਂ ਇਹ ਗਿਣਤੀ 1,43,989 ਤੱਕ ਪਹੁੰਚ ਗਈ ਹੈ।Corona Cases: ਕੋਰੋਨਾ ਦਾ ਕਹਿਰ ਜਾਰੀ, ਪਿਛਲੇ 24 ਘੰਟਿਆਂ 'ਚ ਮਿਲੇ 16 ਹਜ਼ਾਰ ਤੋਂ ਵੱਧ ਨਵੇਂ ਮਰੀਜ਼


 

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.