(Source: ECI/ABP News/ABP Majha)
Punjab Breaking News LIVE: ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹਈਆ ਕਰਵਾਉਣਾ ਮਾਨ ਸਰਕਾਰ ਦੀ ਮੁੱਖ ਤਰਜੀਹ, ਹਰਜੋਤ ਸਿੰਘ ਬੈਂਸ ਵਲੋਂ ਜਾਤ ਅਤੇ ਬਰਾਦਰੀ ਅਧਾਰਿਤ ਨਾਵਾਂ ਵਾਲੇ ਸਾਰੇ ਸਰਕਾਰੀ ਸਕੂਲਾਂ ਦੇ ਨਾਮ ਬਦਲਣ ਦੇ ਹੁਕਮ, ਪੰਜਾਬ ਦੇ ਪਿੰਡਾਂ ਨੂੰ ਸ਼ਹਿਰੀ ਪੱਧਰ ਦੀਆਂ ਸਹੂਲਤਾਂ ਦੇਣਾ, ਮਾਨ ਸਰਕਾਰ ਦੀ ਤਰਜੀਹ: ਕੁਲਦੀਪ ਧਾਲੀਵਾਲ
Punjab Breaking News, 1 December 2022 LIVE Updates: Punjab Breaking News LIVE: ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹਈਆ ਕਰਵਾਉਣਾ ਮਾਨ ਸਰਕਾਰ ਦੀ ਮੁੱਖ ਤਰਜੀਹ,
LIVE
Background
Punjab Breaking News, 1 December 2022 LIVE Updates: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿਚ ਕੰਮ ਕਰਦੇ ਹੋਏ ਸਥਾਨਕ ਸਰਕਾਰਾਂ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੁਧਿਆਣਾ, ਗੋਬਿੰਦਗੜ੍ਹ ਅਤੇ ਸੰਗਰੂਰ ਵਿਖੇ ਵਿਕਾਸ ਕਾਰਜਾਂ ਤੇ 8.97 ਕਰੋੜ ਰੁਪਏ ਖਰਚ ਕਰਨ ਦਾ ਫੈਸਲਾ ਲਿਆ ਹੈ। ਇਹਨਾਂ ਕੰਮਾਂ ਲਈ ਵਿਭਾਗ ਵੱਲੋਂ ਦਫ਼ਤਰੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।
ਪੰਜਾਬ ਦੇ ਪਿੰਡਾਂ ਨੂੰ ਸ਼ਹਿਰੀ ਪੱਧਰ ਦੀਆਂ ਸਹੂਲਤਾਂ ਦੇਣਾ, ਮਾਨ ਸਰਕਾਰ ਦੀ ਤਰਜੀਹ: ਕੁਲਦੀਪ ਧਾਲੀਵਾਲ
Punjab News ‘’ਪੰਜਾਬ ਦੇ ਪਿੰਡਾਂ ਨੂੰ ਸ਼ਹਿਰੀ ਪੱਧਰ ਦੀਆਂ ਸਹੂਲਤਾਂ ਦੇਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਤਰਜੀਹ ਹੈ ਅਤੇ ਸੂਬੇ ਦੇ ਪੰਚ/ਸਰਪੰਚ ਅਤੇ ਪਿੰਡ ਵਾਸੀ ਰਾਜਨੀਤੀ ਅਤੇ ਧੜੇਬੰਦੀਆਂ ਤੋਂ ਉੱਪਰ ਉੱਠ ਕੇ ਪਿੰਡ ਦਾ ਵਿਕਾਸ ਕਰਨਾ ਯਕੀਨੀ ਬਣਾਉਣ।’’ ਇਹ ਪ੍ਰਗਟਾਵਾ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਵਿਕਾਸ ਭਵਨ ਐਸ.ਏ.ਐਸ ਨਗਰ ਵਿਖੇ ਇੱਥੇ ਸਾਉਣੀ ਦੇ ਆਮ ਇਜਲਾਸ ਅਤੇ ਪੰਚਾਇਤੀ ਰਾਜ ਦੇ ਚੁਣੇ ਹੋਏ ਨੁਮਾਇੰਦਿਆਂ ਲਈ ਵਿਸ਼ੇਸ਼ ਦੋ ਰੋਜ਼ਾ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ ਕਰਨ ਮੌਕੇ ਕੀਤਾ।
ਕੇਂਦਰ ਵਿਚਲੀ ਮੋਦੀ ਸਰਕਾਰ ਨੇ ਹੁਣ ਪੰਜਾਬ ਵਿਚਲੀ ਭਗਵੰਤ ਮਾਨ ਸਰਕਾਰ ਨੂੰ ਵਿੱਤੀ ਝਟਕਾ ਦਿੱਤਾ ਹੈ। ਕੇਂਦਰ ਸਰਕਾਰ ਨੇ ਪੰਜਾਬ ਨੂੰ ਪੇਂਡੂ ਵਿਕਾਸ ਫੰਡ ਤੁਰੰਤ ਜਾਰੀ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਇਸ ਨਾਲ ਪੰਜਾਬ ਦੇ ਦੇਹਾਤੀ ਇਲਾਕਿਆਂ ਵਿੱਚ ਪੇਂਡੂ ਲਿੰਕ ਸੜਕਾਂ ਦੀ ਨਵੀਂ ਉਸਾਰੀ ਤੇ ਮੁਰੰਮਤ ਦੇ ਪ੍ਰਾਜੈਕਟਾਂ ਨੂੰ ਬ੍ਰੇਕ ਲੱਗ ਸਕਦੀ ਹੈ। ਪੰਜਾਬ ਸਰਕਾਰ ਨੂੰ ਕੇਂਦਰ ਤੋਂ 2880 ਕਰੋੜ ਦੇ ਪੇਂਡੂ ਵਿਕਾਸ ਫੰਡ ਮਿਲਣ ਦੀ ਪੂਰੀ ਉਮੀਦ ਸੀ ਪਰ ਕੇਂਦਰ ਨੇ ਇਹ ਫੰਡ ਦੇਣ ਤੋਂ ਅਜੇ ਨਾਂਹ ਕਰ ਦਿੱਤੀ ਹੈ। ਮੋਦੀ ਸਰਕਾਰ ਦਾ ਭਗਵੰਤ ਮਾਨ ਸਰਕਾਰ ਨੂੰ ਵਿੱਤੀ ਝਟਕਾ
17.27 ਲੱਖ ਲਾਭਪਾਤਰੀਆਂ ਨੂੰ ਨਹੀਂ ਮਿਲ ਸਕੇਗਾ ਮੁਫ਼ਤ ਅਨਾਜ
Punjab News: ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਇੱਕ ਹੋਰ ਝਟਕਾ ਦਿੱਤਾ ਹੈ। ਕੇਂਦਰ ਸਰਕਾਰ ਨੇ ਪ੍ਰਧਾਨ ਮੰਤਰੀ ਗ਼ਰੀਬ ਅੰਨ ਕਲਿਆਣ ਯੋਜਨਾ ਤਹਿਤ ਭੇਜੇ ਜਾਂਦੇ ਅਨਾਜ ਵਿੱਚ ਕੱਟ ਲਾਇਆ ਹੈ। ਪੰਜਾਬ ਸਰਕਾਰ ਲਈ ਕੇਂਦਰੀ ਅਨਾਜ ’ਤੇ ਜਿਹੜਾ ਕੱਟ ਲਾਇਆ ਗਿਆ ਹੈ, ਉਸ ਦੀ ਪੂਰਤੀ ਕਿਸੇ ਚੁਣੌਤੀ ਤੋਂ ਘੱਟ ਨਹੀਂ। ਕੇਂਦਰੀ ਐਲੋਕੇਸ਼ਨ ਦੇ ਲਿਹਾਜ਼ ਨਾਲ 17.27 ਲੱਖ ਲਾਭਪਾਤਰੀਆਂ ਨੂੰ ਕੇਂਦਰੀ ਸਕੀਮ ਦਾ ਮੁਫ਼ਤ ਅਨਾਜ ਮਿਲ ਨਹੀਂ ਸਕੇਗਾ। ਪੰਜਾਬ ਸਰਕਾਰ ਆਪਣੀ ਤਰਫ਼ੋਂ ਪੂਰਤੀ ਕਰਦੀ ਹੈ ਤਾਂ ਇਹ ਅਨਾਜ ਮਿਲਣਾ ਸੰਭਵ ਹੋ ਸਕੇਗਾ। 17.27 ਲੱਖ ਲਾਭਪਾਤਰੀਆਂ ਨੂੰ ਨਹੀਂ ਮਿਲ ਸਕੇਗਾ ਮੁਫ਼ਤ ਅਨਾਜ
ਹਾਈਕੋਰਟ ਨੇ ਸ਼ਰਾਬ ਫੈਕਟਰੀ ਦੇ ਬਾਹਰ ਚੱਲ ਰਹੇ ਪ੍ਰਦਰਸ਼ਨ ਨੂੰ ਲੈ ਕੇ ਸਰਕਾਰ ਨੂੰ ਲਗਾਇਆ 15 ਕਰੋੜ ਰੁਪਏ ਜੁਰਮਾਨਾ
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਦਿੱਤਾ ਹੈ। ਹਾਈਕੋਰਟ ਨੇ ਫਿਰੋਜ਼ਪੁਰ ਸਥਿਤ ਮਾਲਬਰੋਸ ਦੀ ਸ਼ਰਾਬ ਫੈਕਟਰੀ ਦੇ ਬਾਹਰ ਚੱਲ ਰਹੇ ਪ੍ਰਦਰਸ਼ਨ ਨੂੰ ਲੈ ਕੇ ਅਹਿਮ ਫੈਸਲਾ ਦਿੱਤਾ ਹੈ। ਹਾਈਕੋਰਟ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਧਰਨਾ ਖਤਮ ਕਰਵਾਉਣ ਵਿੱਚ ਨਾਕਾਮ ਰਹੀ ਹੈ, ਇਸ ਲਈ ਹਾਈਕੋਰਟ ਨੇ ਸਰਕਾਰ ਨੂੰ 15 ਕਰੋੜ ਰੁਪਏ ਜੁਰਮਾਨਾ ਲਗਾਇਆ ਹੈ ਅਤੇ ਇਕ ਹਫਤੇ ਵਿੱਚ ਜਮ੍ਹਾਂ ਕਰਵਾਉਣ ਦੇ ਹੁਕਮ ਦਿੱਤੇ ਹਨ। ਦੱਸ ਦੇਈਏ ਕਿ ਪਹਿਲਾ ਵੀ ਸਰਕਾਰ ਨੂੰ 5 ਕਰੋੜ ਰੁਪਏ ਜੁਰਮਾਨਾ ਲਗਾਇਆ ਸੀ। ਹਾਈਕੋਰਟ ਨੇ ਸ਼ਰਾਬ ਫੈਕਟਰੀ ਦੇ ਬਾਹਰ ਚੱਲ ਰਹੇ ਪ੍ਰਦਰਸ਼ਨ ਨੂੰ ਲੈ ਕੇ ਸਰਕਾਰ ਨੂੰ ਲਗਾਇਆ 15 ਕਰੋੜ ਰੁਪਏ ਜੁਰਮਾਨਾ
ਪੰਜਾਬੀ ਗਾਇਕ ਦਲੇਰ ਮਹਿੰਦੀ ਦਾ ਗੁਰੂਗ੍ਰਾਮ ਸਥਿਤ ਫਾਰਮ ਹਾਊਸ ਸੀਲ
Punjabi Singer Daler Mehndi : ਮਸ਼ਹੂਰ ਪੰਜਾਬੀ ਗਾਇਕ ਦਲੇਰ ਮਹਿੰਦੀ ( Daler Mehndi ) ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ। ਇਸ ਵਾਰ ਸੁਰਖੀਆਂ 'ਚ ਆਉਣ ਦਾ ਕਾਰਨ ਉਸ ਦਾ ਗੀਤ ਨਹੀਂ ਸਗੋਂ ਹਰਿਆਣਾ ਦੇ ਗੁਰੂਗ੍ਰਾਮ 'ਚ ਉਸ ਖਿਲਾਫ ਹੋਈ ਕਾਰਵਾਈ ਹੈ। ਦਰਅਸਲ, ਗੁਰੂਗ੍ਰਾਮ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਮੰਗਲਵਾਰ ਨੂੰ ਸੋਹਨਾ ਵਿੱਚ ਦਮਦਮਾ ਝੀਲ ਨੇੜੇ ਗਾਇਕ ਦਲੇਰ ਮਹਿੰਦੀ ਸਮੇਤ ਤਿੰਨ ਲੋਕਾਂ ਦੇ ਫਾਰਮ ਹਾਊਸ ਨੂੰ ਸੀਲ ਕਰ ਦਿੱਤਾ। ਨਗਰ ਯੋਜਨਾ ਵਿਭਾਗ ਦੇ ਇਕ ਸੀਨੀਅਰ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਪੰਜਾਬੀ ਗਾਇਕ ਦਲੇਰ ਮਹਿੰਦੀ ਦਾ ਗੁਰੂਗ੍ਰਾਮ ਸਥਿਤ ਫਾਰਮ ਹਾਊਸ ਸੀਲ
ਮੁੱਖ ਮੰਤਰੀ ਭਗਵੰਤ ਮਾਨ ਦਾ ਦਾਅਵਾ , ਗੁਜਰਾਤ 'ਚ ਭਾਰੀ ਬਹੁਮਤ ਨਾਲ ਬਣੇਗੀ 'ਆਪ' ਦੀ ਸਰਕਾਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲੇ ਗੇੜ ਦੀਆਂ ਗੁਜਰਾਤ ਚੋਣਾਂ ਦੇ ਪ੍ਰਚਾਰ ਦੇ ਆਖਰੀ ਦਿਨ ਦਾਅਵਾ ਕੀਤਾ ਕਿ 8 ਦਸੰਬਰ ਨੂੰ ਐਲਾਨੇ ਜਾਣ ਵਾਲੇ ਨਤੀਜਿਆਂ 'ਚ ਆਮ ਆਦਮੀ ਪਾਰਟੀ (ਆਪ) ਭਾਰੀ ਬਹੁਮਤ ਨਾਲ ਗੁਜਰਾਤ ਵਿੱਚ ਸਰਕਾਰ ਬਣਾਏਗੀ। ਮੰਗਲਵਾਰ ਨੂੰ ਲਿੰਬੜੀ, ਬੋਟਾਦ, ਸੁਰੇਂਦਰ ਨਗਰ, ਦਸਾਦਾ ਅਤੇ ਵੀਰਾਮਗਾਮ ਸਮੇਤ ਵੱਖ-ਵੱਖ ਰੋਡ ਸ਼ੋਆਂ ਵਿੱਚ ਭਾਰੀ ਇਕੱਠਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਸ ਵਾਰ ਗੁਜਰਾਤ ਦੇ ਲੋਕ ਸਿਸਟਮ ਵਿੱਚ ਬਦਲਾਅ ਲਿਆਉਣ ਲਈ ਵੋਟ ਦੇਣਗੇ। ਉਹ ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਨਹੀਂ ਸਗੋਂ ਆਪਣੀ ਕਿਸਮਤ ਲਿਖਣਗੇ ਅਤੇ ਆਪਣੇ ਬੱਚਿਆਂ ਦੇ ਚੰਗੇ ਭਵਿੱਖ ਲਈ ਵੋਟ ਦੇਣਗੇ। ਮੁੱਖ ਮੰਤਰੀ ਭਗਵੰਤ ਮਾਨ ਦਾ ਦਾਅਵਾ , ਗੁਜਰਾਤ 'ਚ ਭਾਰੀ ਬਹੁਮਤ ਨਾਲ ਬਣੇਗੀ 'ਆਪ' ਦੀ ਸਰਕਾਰ
ਵਿਜੀਲੈਂਸ ਬਿਊਰੋ ਵਲੋਂ 1,15,000 ਰੁਪਏ ਦੀ ਰਿਸ਼ਵਤ ਲੈਣ ਵਾਲੇ ਸੇਵਾਮੁਕਤ ਐਸਐਮਓ ਵਿਰੁੱਧ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ
ਪੰਜਾਬ ਵਿਜੀਲੈਂਸ ਬਿਊਰੋ (ਵਿਜੀਲੈਂਸ ਬਿਊਰੋ) ਨੇ ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਸਿਵਲ ਹਸਪਤਾਲ ਮਜੀਠਾ ਵਿਖੇ ਤਾਇਨਾਤ ਰਹੇ ਸੀਨੀਅਰ ਮੈਡੀਕਲ ਅਫਸਰ (ਐਸ.ਐਮ.ਓ) ਡਾ: ਸਤਨਾਮ ਸਿੰਘ (ਹੁਣ ਸੇਵਾਮੁਕਤ) ਵਿਰੁੱਧ 1,15,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਐਸ.ਐਮ.ਓ, ਵਾਸੀ ਫਰੈਂਡਜ਼ ਐਵੀਨਿਊ, ਅੰਮ੍ਰਿਤਸਰ ਨੂੰ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ’ਤੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੀ ਜਾਂਚ ਉਪਰੰਤ ਗ੍ਰਿਫਤਾਰ ਕੀਤਾ ਗਿਆ ਹੈ।
ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹਈਆ ਕਰਵਾਉਣਾ ਮਾਨ ਸਰਕਾਰ ਦੀ ਮੁੱਖ ਤਰਜੀਹ
ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿਚ ਕੰਮ ਕਰਦੇ ਹੋਏ ਸਥਾਨਕ ਸਰਕਾਰਾਂ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੁਧਿਆਣਾ, ਗੋਬਿੰਦਗੜ੍ਹ ਅਤੇ ਸੰਗਰੂਰ ਵਿਖੇ ਵਿਕਾਸ ਕਾਰਜਾਂ ਤੇ 8.97 ਕਰੋੜ ਰੁਪਏ ਖਰਚ ਕਰਨ ਦਾ ਫੈਸਲਾ ਲਿਆ ਹੈ। ਇਹਨਾਂ ਕੰਮਾਂ ਲਈ ਵਿਭਾਗ ਵੱਲੋਂ ਦਫ਼ਤਰੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।
ਮੋਦੀ ਖਿਲਾਫ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਕਰਨ ਵਾਲਿਆਂ ਨੂੰ ਗੁਜਰਾਤ ਦੇ ਲੋਕਾਂ ਨੇ ਬੈਲਟ ਬਾਕਸ ਰਾਹੀ ਜਵਾਬ ਦਿੱਤਾ- ਅਮਿਤ ਸ਼ਾਹ
ਗੁਜਰਾਤ ਵਿੱਚ ਪਹਿਲੇ ਪੜਾਅ ਲਈ ਵੋਟਿੰਗ ਹੋ ਰਹੀ ਹੈ। ਇਸ ਦੌਰਾਨ 5 ਦਸੰਬਰ ਨੂੰ ਹੋਣ ਵਾਲੀਆਂ ਦੂਜੇ ਗੇੜ ਦੀਆਂ ਵੋਟਾਂ ਲਈ ਸਾਰੀਆਂ ਸਿਆਸੀ ਪਾਰਟੀਆਂ ਚੋਣ ਪ੍ਰਚਾਰ ਵਿੱਚ ਜੁਟੀਆਂ ਹੋਈਆਂ ਹਨ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀਰਵਾਰ (1 ਦਸੰਬਰ) ਨੂੰ ਸਾਨੰਦ, ਅਹਿਮਦਾਬਾਦ ਵਿੱਚ ਰੋਡ ਸ਼ੋਅ ਕੀਤਾ। ਇਸ ਦੌਰਾਨ ਉਨ੍ਹਾਂ ਨੇ ਗੁਜਰਾਤ, ਐਂਟੀ ਰੈਡੀਕਲ ਸੈੱਲ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਕਾਂਗਰਸ ਦੀਆਂ ਟਿੱਪਣੀਆਂ ਨੂੰ ਲੈ ਕੇ ਜਨਤਾ ਨੂੰ ਸੰਬੋਧਨ ਕੀਤਾ।
'ਕੌਣ ਨੇਤਾ ਮੋਦੀ ਨੂੰ ਜ਼ਿਆਦਾ ਗਾਲ੍ਹਾਂ ਕੱਢ ਸਕਦਾ ਹੈ, ਕਾਂਗਰਸ 'ਚ ਮੁਕਾਬਲਾ', ਪ੍ਰਧਾਨ ਮੰਤਰੀ ਦੇ 'ਰਾਵਣ' ਬਿਆਨ 'ਤੇ ਪਲਟਵਾਰ
ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਵੋਟਿੰਗ ਚੱਲ ਰਹੀ ਹੈ। ਦੂਜੇ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੂਬੇ ਵਿੱਚ ਦੂਜੇ ਪੜਾਅ ਲਈ ਚੋਣ ਰੈਲੀ ਕਰ ਰਹੇ ਹਨ। ਉਨ੍ਹਾਂ ਨੇ ਗੁਜਰਾਤ ਦੇ ਕਲੋਲ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕੀਤਾ। ਪੀਐਮ ਮੋਦੀ ਨੇ ਕਿਹਾ ਕਿ 2014 ਤੋਂ ਪਹਿਲਾਂ ਕਿਸੇ ਨੇ ਨਹੀਂ ਸੋਚਿਆ ਸੀ ਕਿ ਭਾਰਤ ਮੋਬਾਈਲ ਫੋਨਾਂ ਵਿੱਚ ਅਜਿਹੀ ਕ੍ਰਾਂਤੀ ਲਿਆਵੇਗਾ। ਜਦੋਂ ਤੁਸੀਂ ਮੈਨੂੰ 2014 ਵਿੱਚ ਦਿੱਲੀ ਭੇਜਿਆ ਸੀ, ਉਦੋਂ ਮੋਬਾਈਲ ਬਣਾਉਣ ਦੀਆਂ ਦੋ ਫੈਕਟਰੀਆਂ ਸਨ, ਅੱਜ 200 ਤੋਂ ਵੱਧ ਹਨ।
Amritsar News: ਸ਼੍ਰੋਮਣੀ ਕਮੇਟੀ ਵੱਲੋਂ ਦਾਸਤਾਨ-ਏ-ਸਰਹਿੰਦ ਫਿਲਮ ਦੇ ਰਿਲੀਜ਼ ’ਤੇ ਰੋਕ ਲਾਉਣ ਦੀ ਮੰਗ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਪਾਸੋਂ ਦਾਸਤਾਨ-ਏ-ਸਰਹਿੰਦ ਨਾਂ ਦੀ ਫਿਲਮ ਦੇ ਰਿਲੀਜ਼ ’ਤੇ ਰੋਕ ਲਾਉਣ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਬਿਆਨ ਵਿਚ ਐਡਵੋਕੇਟ ਧਾਮੀ ਨੇ ਆਖਿਆ ਕਿ ਇਸ ਫਿਲਮ ਵਿੱਚ ਦਸਵੇਂ ਪਾਤਸ਼ਾਹ ਜੀ ਦੇ ਛੋਟੇ ਸਾਹਿਬਜ਼ਾਦਿਆਂ ਨੂੰ ਫਿਲਮਾਇਆ ਗਿਆ ਹੈ, ਜਿਸ ਕਾਰਨ ਸੰਗਤ ਅੰਦਰ ਭਾਰੀ ਰੋਸ ਹੈ।