Punjab Breaking News LIVE: ਪਟਿਆਲਾ ਹਿੰਸਾ ਦੀਆਂ ਖੁੱਲ੍ਹ ਰਹੀਆਂ ਪਰਤਾਂ, ਇੰਟੈਲੀਜੈਂਸ ਰਿਪੋਰਟ 'ਚ ਅਲਰਟ ਦੇ ਬਾਵਜੂਦ ਪੁਲਿਸ ਰਹੀ ਸੁਸਤ
Punjab Breaking News, 1 May 2022 LIVE Updates: ਪਟਿਆਲਾ 'ਚ ਸ਼ੁੱਕਰਵਾਰ ਨੂੰ ਹੋਈ ਹਿੰਸਾ ਬਾਰੇ ਰਿਪੋਰਟ ਵਿੱਚ ਵੱਡਾ ਖੁਲਾਸਾ ਹੋਇਆ ਹੈ। ਇਹ ਪੁਲਿਸ ਵੱਲੋਂ ਇੰਟੈਲੀਜੈਂਸ ਰਿਪੋਰਟ ਨੂੰ ਨਜ਼ਰਅੰਦਾਜ਼ ਕਰਨ ਦਾ ਨਤੀਜਾ ਸੀ।
ਪੰਜਾਬ ਬੀਜੇਪੀ ਦੇ ਜਨਰਲ ਸਕੱਤਰ ਸੁਭਾਸ਼ ਸ਼ਰਮਾ ਨੇ ਪਟਿਆਲਾ ਹਿੰਸਾ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਗ੍ਰਹਿ ਮੰਤਰੀ ਵਜੋਂ ਅਸਤੀਫੇ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਵਿੱਚ ਜੋ ਹਿੰਸਾ ਹੋਈ ਤੇ ਜਿਸ ਤਰ੍ਹਾਂ ਕਾਲੀ ਮਾਤਾ ਦੇ ਮੰਦਰ ਬਾਹਰ ਗੋਲੀਆਂ ਤੇ ਤਲਵਾਰਾਂ ਚਲਾਈਆਂ ਗਈਆਂ, ਉਹ ਬਹੁਤ ਸ਼ਰਮਨਾਕ ਹੈ। ਸੁਭਾਸ਼ ਸ਼ਰਮਾ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਜਿਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਹੈ, ਕਹਿ ਰਹੇ ਹਨ ਕਿ ਵਿਰੋਧੀ ਧਿਰ ਦਾ ਹੱਥ ਹੈ। ਦੂਜੇ ਪਾਸੇ ਪੁਲਿਸ ਦੇ ਆਈਜੀ ਕਹਿ ਰਹੇ ਹਨ ਕਿ ਬਰਜਿੰਦਰ ਪਰਵਾਨਾ ਮਾਮਲੇ ਦਾ ਮਾਸਟਰ ਮਾਈਂਡ ਹੈ। ਇਸ ਤੋਂ ਸਪਸ਼ਟ ਹੈ ਕਿ ਤੁਸੀਂ ਵਿਰੋਧੀ ਧਿਰ 'ਤੇ ਬੇਬੁਨਿਆਦ ਦੋਸ਼ ਲਾ ਰਹੇ ਹੋ।
ਅਦਾਲਤ ਨੇ ਪਟਿਆਲਾ ਹਿੰਸਾ ਮਾਮਲੇ ਵਿੱਚ ਮਾਸਟਰਮਾਈਂਡ ਮੰਨੇ ਜਾ ਰਹੇ ਬਰਜਿੰਦਰ ਸਿੰਘ ਪਰਵਾਨਾ ਦਾ ਚਾਰ ਰੋਜ਼ਾ ਪੁਲਿਸ ਰਿਮਾਂਡ ਦਿੱਤਾ ਹੈ। ਪੁਲਿਸ ਉਸ ਤੋਂ ਪੁੱਛਗਿੱਛ ਕਰੇਗੀ। ਪਰਵਾਨਾ ਨੂੰ ਪਟਿਆਲਾ ਪੁਲਿਸ ਨੇ ਮੋਹਾਲੀ ਤੋਂ ਗ੍ਰਿਫਤਾਰ ਕੀਤਾ ਹੈ। ਪੁਲਿਸ ਮੁਤਾਬਕ ਬਰਜਿੰਦਰ ਪਰਵਾਨਾ ਦੇ ਭੜਕਾਉਣ ਉੱਪਰ ਹੀ ਖਾਲਿਸਤਾਨੀ ਦੇ ਸਮਰਥਨ ਵਿੱਚ ਮਾਰਚ ਕੱਢਿਆ ਗਿਆ ਸੀ।
ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਪਟਿਆਲਾ ਵਿੱਚ ਹਿੰਦੀ ਤੇ ਸਿੱਖ ਜਥੇਬੰਦੀਆਂ ਵਿਚਾਲੇ ਹੋਏ ਟਕਰਾਅ ਨੂੰ ਸੁਰੱਖਿਆ ਏਜੰਸੀਆਂ ਦੀ ਨਾਕਾਮੀ ਦੱਸਿਆ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਦਾ ਸ਼ਿਵ ਸੈਨਾ ਨਾਲ ਨਹੀਂ ਸਗੋਂ ਕੇਂਦਰ ਨਾਲ ਟਕਰਾਅ ਹੈ, ਜਿਹੜਾ ਪੰਥਕ ਮਸਲੇ ਹੱਲ ਨਹੀਂ ਕਰ ਰਿਹਾ। ਮਾਨ ਨੇ ਕਿਹਾ ਕਿ ਦੇਸ਼ ਦੀਆਂ ਸੂਹੀਆ ਏਜੰਸੀਆਂ ‘ਆਈਬੀ’ ਤੇ ‘ਰਾਅ’ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀਆਂ ਹਨ। ਇਨ੍ਹਾਂ ਕੋਲ ਕਿਸੇ ਮਾਮਲੇ ਵਿੱਚ ਅਗਾਊਂ ਸੂਚਨਾ ਨਹੀਂ ਹੁੰਦੀ, ਭਾਵੇਂ ਉਹ ਘਰੇਲੂ ਮਸਲੇ ਹੋਣ ਜਾਂ ਕੌਮਾਂਤਰੀ ਪੱਧਰ ਦੇ।
ਆਮ ਆਦਮੀ ਪਾਰਟੀ ਨੇ ਕਿਹਾ ਹੈ ਕਿ ਪੰਜਾਬ ਨੂੰ ਖਾਲਿਸਤਾਨ ਨਹੀਂ ਸਗੋਂ ਪੰਜਾਬ ਬਣਾਉਣਾ ਹੈ। ਪੰਜਾਬੀ ਮਾਂ ਬੋਲੀ, ਖੇਤੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ ਹੈ। ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਅੱਜ ਪ੍ਰੈੱਸ ਕਾਨਫਰੰਸ ਕਰਕੇ ਕਿਹਾ ਕਿ ਕਿਸੇ ਨੂੰ ਵੀ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਭੜਕਾਉਣ ਤੇ ਖਾਲਿਸਤਾਨ ਦੇ ਨਾਅਰੇ ਲਾਉਣ ਲਈ ਉਤਸ਼ਾਹਿਤ ਕਰਨ ਵਾਲੇ ਪਟਿਆਲਾ ਹਿੰਸਾ ਦੇ ਮਾਸਟਰ ਮਾਈਂਡ ਬਰਜਿੰਦਰ ਪਰਵਾਨਾ ਨੂੰ 48 ਘੰਟਿਆਂ ਦੇ ਅੰਦਰ ਗ੍ਰਿਫਤਾਰ ਕਰ ਲਿਆ ਗਿਆ। ਉਨ੍ਹਾਂ ਕਿ 6 ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਇਸ ਮਾਮਲੇ ਵਿੱਚ 9 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਮੁੱਖ ਮੰਤਰੀ ਭਗਵੰਤ ਮਾਨ ਦੀ ਸਖਤ ਹਦਾਇਤ ਤੋਂ ਬਾਅਦ ਪਟਿਆਲਾ ਹਿੰਸਾ ਮਾਮਲੇ 'ਚ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਹੁਣ ਤੱਕ ਕੁੱਲ ਨੌਂ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਵਿੱਚ ਮੁੱਖ ਤੌਰ 'ਤੇ ਹਰੀਸ਼ ਸਿੰਗਲਾ, ਜੱਗੀ ਪੰਡਿਤ, ਸ਼ੰਕਰ ਭਾਰਦਵਾਜ ਸ਼ਾਮਲ ਹਨ ਜਿਨਾਂ ਨੂੰ ਪਟਿਆਲਾ ਤੋਂ ਗ੍ਰਿਫਤਾਰ ਕੀਤਾ ਹੈ। ਇਸ ਮਾਮਲੇ ਦੇ ਮਾਸਟਰਮਾਈਂਡ ਮੰਨੇ ਜਾ ਰਹੇ ਬਰਜਿੰਦਰ ਸਿੰਘ ਪਰਵਾਨਾ ਨੂੰ ਮੋਹਾਲੀ ਤੋਂ ਗ੍ਰਿਫਤਾਰ ਕੀਤਾ ਹੈ। ਪੁਲਿਸ ਮੁਤਾਬਕ ਬਰਜਿੰਦਰ ਪਰਵਾਨਾ ਦੇ ਭੜਕਾਉਣ ਉੱਪਰ ਹੀ ਖਾਲਿਸਤਾਨੀ ਦੇ ਸਮਰਥਨ ਵਿੱਚ ਮਾਰਚ ਕੱਢਿਆ ਗਿਆ ਸੀ। ਇਸ ਤੋਂ ਇਲਾਵਾ ਕੁਲਦੀਪ ਸਿੰਘ, ਦਲਜੀਤ ਸਿੰਘ ਤੇ ਰਾਜਿੰਦਰ ਸਿੰਘ ਨੂੰ ਪਟਿਆਲਾ ਤੋਂ ਹਿਰਾਸਤ ਵਿੱਚ ਲਿਆ ਹੈ। ਪੁਲਿਸ ਨੇ ਦਵਿੰਦਰ ਸਿੰਘ ਨੂੰ ਜੀਂਦ, ਹਰਿਆਣਾ ਤੋਂ ਫੜਿਆ ਹੈ ਜਦੋਂਕਿ ਸ਼ਿਵਦੇਵ ਨੂੰ ਫਤਿਹਗੜ੍ਹ ਤੋਂ ਗ੍ਰਿਫਤਾਰ ਕੀਤਾ ਹੈ।
ਆਈਜੀ ਮੁਖਵਿੰਦਰ ਸਿੰਘ ਛੀਨਾ ਨੇ ਕਿਹਾ ਕਿ ਮੁਲਜ਼ਮ ਪਰਵਾਨਾ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਤੇ ਇਸ ਤੋਂ ਹੋਰ ਵੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇ। ਪੁਲਿਸ ਨੇ ਪਟਿਆਲਾ ਦੇ ਕਾਲੀ ਮਾਤਾ ਮੰਦਰ ਵਿਖੇ ਹੋਈ ਹਿੰਸਕ ਘਟਨਾ ਤੋਂ ਬਾਅਦ ਇਸ ਘਟਨਾ ਦੇ ਮਾਸਟਰ ਮਾਈਂਡ ਬਰਜਿੰਦਰ ਸਿੰਘ ਪਰਵਾਨਾ ਨੂੰ ਬੀਤੀ ਰਾਤ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਦੇ ਨਾਲ ਹੀ ਪਟਿਆਲਾ ਪੁਲਿਸ ਵੱਲੋਂ ਗੱਗੀ ਪੰਡਤ, ਸ਼ੰਕਰ ਭਾਰਦਵਾਜ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਕੇਸ ਵਿਚ ਹਰੀਸ਼ ਸਿੰਗਲਾ ਨੂੰ ਗ੍ਰਿਫਤਾਰ ਕਰਕੇ ਅਦਾਲਤ ਵਿਚ ਪੇਸ਼ ਕਰਕੇ ਉਸ ਦਾ ਦੋ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ।
ਪੰਜਾਬ ਸਰਕਾਰ ਵੱਲੋਂ ਪਟਿਆਲਾ ਦੇ ਨਵੇਂ ਲਾਏ ਗਏ ਆਈਜੀ ਮੁਖਵਿੰਦਰ ਸਿੰਘ ਛੀਨਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਨ੍ਹਾਂ ਨੂੰ ਕਲੀਅਰ ਕੱਟ ਮੈਸੇਜ ਦਿੱਤਾ ਕਿ ਪਟਿਆਲਾ ਹਿੰਸਾ ਦੀ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ। ਇਸ ਦੇ ਚੱਲਦਿਆਂ ਪਟਿਆਲਾ ਪੁਲਿਸ ਵੱਲੋਂ ਇਸ ਕੇਸ ਦੇ ਮਾਸਟਰ ਮਾਈਂਡ ਬਰਜਿੰਦਰ ਸਿੰਘ ਪਰਵਾਨਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਖਾਲਿਸਤਾਨ ਪੱਖੀ ਗੁਰਪਤਵੰਤ ਪੰਨੂ ਵੱਲੋਂ ਖ਼ਾਲਿਸਤਾਨ ਸਥਾਪਨਾ ਦਿਵਸ ਮਨਾਉਣ ਦੇ ਐਲਾਨ ਦੇ ਵਿਰੋਧ 'ਚ ਸ਼ਿਵ ਸੈਨਾ ਨੇ ਪਹਿਲੀ ਵਾਰ ਖਾਲਿਸਤਾਨ ਮੁਰਦਾਬਾਦ ਮਾਰਚ ਕੱਢਣ ਦਾ ਐਲਾਨ ਕੀਤਾ ਸੀ। ਸ਼ਿਵ ਸੈਨਾ ਦੇ ਲੀਡਰ ਹਰੀਸ਼ ਸਿੰਗਲਾ ਦੇ ਸਾਥੀਆਂ ਤੋਂ ਇਲਾਵਾ ਕੋਈ ਵੀ ਹਿੰਦੂ ਜਥੇਬੰਦੀ ਇਸ 'ਚ ਸ਼ਾਮਲ ਨਹੀਂ ਸੀ। ਇੰਟੈਲੀਜੈਂਸ ਨੇ ਟਕਰਾਅ ਤੋਂ 6 ਘੰਟੇ ਪਹਿਲਾਂ ਹੀ ਪੁਲਿਸ ਨੂੰ ਅਲਰਟ ਕਰ ਦਿੱਤਾ ਸੀ ਪਰ ਇਨ੍ਹਾਂ ਲੋਕਾਂ ਨੂੰ ਗ੍ਰਿਫ਼ਤਾਰ ਕਰਨਾ ਤਾਂ ਦੂਰ ਦੀ ਗੱਲ, ਪੁਲਿਸ ਨੇ ਬੈਰੀਕੇਡਿੰਗ ਵੀ ਨਹੀਂ ਕੀਤੀ ਸੀ। ਸਿਰਫ਼ ਇੱਕ ਸੜਕ 'ਤੇ ਬੈਰੀਕੇਡਿੰਗ ਕੀਤੀ ਗਈ ਸੀ। ਆਈਜੀ ਰਾਜੇਸ਼ ਅਗਰਵਾਲ ਸਥਿਤੀ ਨੂੰ ਸੰਭਾਲ ਨਹੀਂ ਸਕੇ।
ਪਟਿਆਲਾ 'ਚ ਸ਼ੁੱਕਰਵਾਰ ਨੂੰ ਹੋਈ ਹਿੰਸਾ ਬਾਰੇ ਰਿਪੋਰਟ ਵਿੱਚ ਵੱਡਾ ਖੁਲਾਸਾ ਹੋਇਆ ਹੈ। ਇਹ ਪੁਲਿਸ ਵੱਲੋਂ ਇੰਟੈਲੀਜੈਂਸ ਰਿਪੋਰਟ ਨੂੰ ਨਜ਼ਰਅੰਦਾਜ਼ ਕਰਨ ਦਾ ਨਤੀਜਾ ਸੀ। ਸ਼ਿਵ ਸੈਨਾ ਦੇ ਐਲਾਨ ਤੋਂ ਬਾਅਦ ਇੰਟੈਲੀਜੈਂਸ ਨੇ ਇੱਕ ਹਫ਼ਤਾ ਪਹਿਲਾਂ ਹੀ ਚਿਤਾਵਨੀ ਦਿੱਤੀ ਸੀ ਕਿ ਟਕਰਾਅ ਹੋ ਸਕਦਾ ਹੈ। ਜੇਕਰ ਪੁਲਿਸ ਚੌਕਸੀ ਨੂੰ ਗੰਭੀਰਤਾ ਨਾਲ ਲੈਂਦੀ ਤਾਂ ਟਕਰਾਅ ਨੂੰ ਟਾਲਿਆ ਜਾ ਸਕਦਾ ਸੀ। ਇਹ ਖੁਲਾਸਾ ਸੀਐਮ ਤੇ ਡੀਜੀਪੀ ਨੂੰ ਦਿੱਤੀ ਗਈ ਇੰਟੈਲੀਜੈਂਸ ਦੀ ਸ਼ੁਰੂਆਤੀ ਰਿਪੋਰਟ 'ਚ ਹੋਇਆ ਹੈ।
ਪਿਛੋਕੜ
Punjab Breaking News, 1 May 2022 LIVE Updates: ਪਟਿਆਲਾ 'ਚ ਸ਼ੁੱਕਰਵਾਰ ਨੂੰ ਹੋਈ ਹਿੰਸਾ ਬਾਰੇ ਰਿਪੋਰਟ ਵਿੱਚ ਵੱਡਾ ਖੁਲਾਸਾ ਹੋਇਆ ਹੈ। ਇਹ ਪੁਲਿਸ ਵੱਲੋਂ ਇੰਟੈਲੀਜੈਂਸ ਰਿਪੋਰਟ ਨੂੰ ਨਜ਼ਰਅੰਦਾਜ਼ ਕਰਨ ਦਾ ਨਤੀਜਾ ਸੀ। ਸ਼ਿਵ ਸੈਨਾ ਦੇ ਐਲਾਨ ਤੋਂ ਬਾਅਦ ਇੰਟੈਲੀਜੈਂਸ ਨੇ ਇੱਕ ਹਫ਼ਤਾ ਪਹਿਲਾਂ ਹੀ ਚਿਤਾਵਨੀ ਦਿੱਤੀ ਸੀ ਕਿ ਟਕਰਾਅ ਹੋ ਸਕਦਾ ਹੈ। ਜੇਕਰ ਪੁਲਿਸ ਚੌਕਸੀ ਨੂੰ ਗੰਭੀਰਤਾ ਨਾਲ ਲੈਂਦੀ ਤਾਂ ਟਕਰਾਅ ਨੂੰ ਟਾਲਿਆ ਜਾ ਸਕਦਾ ਸੀ। ਇਹ ਖੁਲਾਸਾ ਸੀਐਮ ਤੇ ਡੀਜੀਪੀ ਨੂੰ ਦਿੱਤੀ ਗਈ ਇੰਟੈਲੀਜੈਂਸ ਦੀ ਸ਼ੁਰੂਆਤੀ ਰਿਪੋਰਟ 'ਚ ਹੋਇਆ ਹੈ।
ਦੱਸ ਦਈਏ ਕਿ ਖਾਲਿਸਤਾਨ ਪੱਖੀ ਗੁਰਪਤਵੰਤ ਪੰਨੂ ਵੱਲੋਂ ਖ਼ਾਲਿਸਤਾਨ ਸਥਾਪਨਾ ਦਿਵਸ ਮਨਾਉਣ ਦੇ ਐਲਾਨ ਦੇ ਵਿਰੋਧ 'ਚ ਸ਼ਿਵ ਸੈਨਾ ਨੇ ਪਹਿਲੀ ਵਾਰ ਖਾਲਿਸਤਾਨ ਮੁਰਦਾਬਾਦ ਮਾਰਚ ਕੱਢਣ ਦਾ ਐਲਾਨ ਕੀਤਾ ਸੀ। ਸ਼ਿਵ ਸੈਨਾ ਦੇ ਲੀਡਰ ਹਰੀਸ਼ ਸਿੰਗਲਾ ਦੇ ਸਾਥੀਆਂ ਤੋਂ ਇਲਾਵਾ ਕੋਈ ਵੀ ਹਿੰਦੂ ਜਥੇਬੰਦੀ ਇਸ 'ਚ ਸ਼ਾਮਲ ਨਹੀਂ ਸੀ। ਇੰਟੈਲੀਜੈਂਸ ਨੇ ਟਕਰਾਅ ਤੋਂ 6 ਘੰਟੇ ਪਹਿਲਾਂ ਹੀ ਪੁਲਿਸ ਨੂੰ ਅਲਰਟ ਕਰ ਦਿੱਤਾ ਸੀ ਪਰ ਇਨ੍ਹਾਂ ਲੋਕਾਂ ਨੂੰ ਗ੍ਰਿਫ਼ਤਾਰ ਕਰਨਾ ਤਾਂ ਦੂਰ ਦੀ ਗੱਲ, ਪੁਲਿਸ ਨੇ ਬੈਰੀਕੇਡਿੰਗ ਵੀ ਨਹੀਂ ਕੀਤੀ ਸੀ। ਸਿਰਫ਼ ਇੱਕ ਸੜਕ 'ਤੇ ਬੈਰੀਕੇਡਿੰਗ ਕੀਤੀ ਗਈ ਸੀ। ਆਈਜੀ ਰਾਜੇਸ਼ ਅਗਰਵਾਲ ਸਥਿਤੀ ਨੂੰ ਸੰਭਾਲ ਨਹੀਂ ਸਕੇ।
ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਐਸਐਸਪੀ ਡਾ. ਨਾਨਕ ਸਿੰਘ ਨੇ ਬੈਰੀਕੇਡਿੰਗ ਨਹੀਂ ਕਰਵਾਈ। ਨਾ ਤਾਂ ਹੰਝੂ ਗੈਸ ਦੇ ਗੋਲੇ ਛੱਡੇ ਗਏ ਤੇ ਨਾ ਹੀ ਜਲ ਤੋਪਾਂ ਦਾ ਪ੍ਰਬੰਧ ਕੀਤਾ ਗਿਆ। ਉਹ ਆਪਣੀ ਪਿਸਤੌਲ ਤੇ ਹੋਰ ਮੁਲਾਜ਼ਮਾਂ ਦੀ ਏਕੇ-47 ਨਾਲ ਹਵਾ 'ਚ ਫ਼ਾਇਰ ਕਰਦੇ ਰਹੇ। ਪ੍ਰਦਰਸ਼ਨਕਾਰੀ ਪੁਲਿਸ ਦੇ ਸਾਹਮਣੇ ਨੱਚਦੇ ਨਜ਼ਰ ਆਏ।
ਐਸਐਸਪੀ 1 ਅਪ੍ਰੈਲ ਨੂੰ ਪਟਿਆਲਾ ਆਏ ਸਨ। ਲੰਬੇ ਸਮੇਂ ਤੋਂ ਤਾਇਨਾਤ ਐਸਪੀ ਸਿਟੀ ਹਰਪਾਲ ਸਿੰਘ ਨੂੰ ਸ਼ਹਿਰ ਬਾਰੇ ਪੂਰੀ ਜਾਣਕਾਰੀ ਸੀ। ਮਾਰਚ ਦੌਰਾਨ ਉਹ ਮੂਕ ਦਰਸ਼ਕ ਬਣੇ ਰਹੇ। ਡੀਐਸਪੀ ਅਸ਼ੋਕ ਕੁਮਾਰ ਗੁਰਦੁਆਰਾ ਦੁਖ ਨਿਵਾਰਨ ਤੋਂ ਲੈ ਕੇ ਸ੍ਰੀ ਕਾਲੀ ਦੇਵੀ ਮੰਦਰ ਤੱਕ ਹਰ ਥਾਂ ਹਾਜ਼ਰ ਸਨ। ਕਾਲੀ ਮਾਤਾ ਮੰਦਰ ਨੇੜੇ ਥਾਣਿਆਂ ਦੇ ਐਸਐਚਓ ਬਿਕਰਮਜੀਤ ਬਰਾੜ ਤੇ ਐਸਐਚਓ ਗੁਰਪ੍ਰੀਤ ਸਿੰਘ ਦੋਵੇਂ ਹੀ ਪੱਕੇ ਤੌਰ 'ਤੇ ਤਾਇਨਾਤ ਸਨ ਪਰ ਸਥਿਤੀ ਨੂੰ ਸੰਭਾਲ ਨਹੀਂ ਸਕੇ।
- - - - - - - - - Advertisement - - - - - - - - -