Punjab Breaking News LIVE: ਜਸਟਿਸ ਉਦੈ ਉਮੇਸ਼ ਲਲਿਤ ਭਾਰਤ ਦੇ 49ਵੇਂ ਚੀਫ਼ ਜਸਟਿਸ ਨਿਯੁਕਤ, ਮਜੀਠੀਆ ਨੂੰ ਕਈ ਮਹੀਨਿਆਂ ਬਾਅਦ ਮਿਲੀ ਜ਼ਮਾਨਤ, ਪੰਜਾਬ ਦੀ ਸਸਤੀ ਸ਼ਰਾਬ ਤੋਂ ਚੰਡੀਗੜ੍ਹੀਏ ਔਖੇ, ਸੀਐਮ ਭਗਵੰਤ ਮਾਨ ਦੀਆਂ ਹਵਾਈ ਗੇੜੀਆਂ 'ਤੇ ਪਰਦਾ, ..ਵੱਡੀਆਂ ਖਬਰਾਂ
Punjab Breaking News, 10 August 2022 LIVE Updates: ਮਜੀਠੀਆ ਨੂੰ ਕਈ ਮਹੀਨਿਆਂ ਬਾਅਦ ਮਿਲੀ ਜ਼ਮਾਨਤ, ਪੰਜਾਬ ਦੀ ਸਸਤੀ ਸ਼ਰਾਬ ਤੋਂ ਚੰਡੀਗੜ੍ਹੀਏ ਔਖੇ, ਸੀਐਮ ਭਗਵੰਤ ਮਾਨ ਦੀਆਂ ਹਵਾਈ ਗੇੜੀਆਂ 'ਤੇ ਪਰਦਾ...ਵੱਡੀਆਂ ਖਬਰਾਂ
ਸਾਧਵੀ ਜਿਨਸੀ ਸ਼ੋਸ਼ਣ, ਛਤਰਪਤੀ ਰਾਮਚੰਦਰ ਅਤੇ ਰਣਜੀਤ ਸਿੰਘ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਰਾਮ ਰਹੀਮ ਲਈ ਇਸ ਵਾਰ ਬਹੁਤ ਘੱਟ ਰੱਖੜੀਆਂ ਆਈਆਂ ਹਨ। ਰੋਹਤਕ ਦੀ ਸੁਨਾਰੀਆ ਜੇਲ 'ਚ ਬੰਦ ਰਾਮ ਰਹੀਮ ਲਈ ਇਸ ਵਾਰ ਕਰੀਬ 1300 ਰੱਖੜੀਆਂ ਦੇ ਲਿਫਾਫੇ ਪਹੁੰਚੇ ਹਨ। ਇਸ ਦੇ ਮੁਕਾਬਲੇ ਪਿਛਲੇ ਸਾਲ ਰਾਮ ਰਹੀਮ ਲਈ 30 ਤੋਂ 40 ਹਜ਼ਾਰ ਪੈਕਟ ਆਏ ਸੀ।
Commonwealth ਖੇਡਾਂ ਵਿਚ ਸਿਲਵਰ ਮੈਡਲ ਜਿੱਤਣ ਬਾਅਦ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕੈਪਟਨ ਹਰਮਨਪ੍ਰੀਤ ਕੌਰ ਸਮੇਤ 4 ਖਿਡਾਰਨਾਂ ਚੰਡੀਗੜ੍ਹ ਪਹੁੰਚੀਆਂ। ਏਅਰਪੋਰਟ ਤੇ ਚਾਰੋ ਖਿਡਾਰਨਾਂ ਦਾ ਪਰਿਵਾਰਕ ਮੈਂਬਰਾਂ ਵਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ
ਧੀਆਂ ਨੂੰ ਸਮਰਪਿਤ ਅਤੇ ਨੌਜਵਾਨ ਪੀੜ੍ਹੀ ਵਿੱਚ ਸੱਭਿਆਚਾਰਕ ਕਦਰਾਂ ਕੀਮਤਾਂ ਨਾਲ ਜੋੜਨ ਲਈ ਪੰਜਾਬ ਸਰਕਾਰ ਵੱਲੋਂ ਰਾਜ ਪੱਧਰੀ ਤੀਆਂ ਦਾ ਤਿਉਹਾਰ ਮੋਹਾਲੀ ਦੇ ਨਾਈਪਰ ਇੰਸਟੀਚਿਊਟ ਵਿਖੇ ਮਨਾਇਆ ਗਿਆ, ਜਿਸ ਵਿੱਚ ਮੁੱਖ ਮੰਤਰੀ ਦੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ, ਉਨ੍ਹਾਂ ਦੀ ਭੈਣ ਮਨਪ੍ਰੀਤ ਕੌਰ, ਡਾ. ਬਲਜੀਤ ਕੌਰ ਸਮਾਜਿਕ ਸੁਰੱਖਿਆ ਤੇ ਇਸਤਰੀ, ਤੇ ਬਾਲ ਵਿਕਾਸ ਵਿਭਾਗ, ਸੂਚਨਾ ਤੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਅਤੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਸਣੇ ਕਈ ਵਿਧਾਇਕਾਂ ਨੇ ਸ਼ਿਰਕਤ ਕੀਤੀ।
ਸਾਢੇ ਪੰਜ ਮਹੀਨਿਆਂ ਤੋਂ ਜੇਲ੍ਹ 'ਚ ਬੰਦ ਭਰਾ ਬਿਕਰਮ ਮਜੀਠੀਆ ਨੂੰ ਜ਼ਮਾਨਤ ਮਿਲਣ 'ਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਭਾਵੁਕ ਹੋ ਗਈ। ਉਹ ਸਵੇਰੇ ਹੀ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਪਹੁੰਚੀ ਸੀ। ਉਨ੍ਹਾਂ ਕਿਹਾ ਕਿ ਮੈਂ ਸਵੇਰੇ ਹੀ ਅਰਦਾਸ ਕਰਕੇ ਰੱਖੜੀ ਲੈ ਕੇ ਪਟਿਆਲਾ ਜੇਲ੍ਹ ਲਈ ਰਵਾਨਾ ਹੋਣ ਲੱਗੀ ਸੀ।
Corbevax Vaccine: ਕੇਂਦਰ ਸਰਕਾਰ ਨੇ Precaution dose ਦੇ ਤੌਰ 'ਤੇ ਟੀਕਾਕਰਨ ਪ੍ਰੋਗਰਾਮ ਵਿੱਚ ਕੋਰਬੈਕਸ ਵੈਕਸੀਨ ਨੂੰ ਸ਼ਾਮਲ ਕੀਤਾ ਹੈ। ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਨੇ ਰਾਜਾਂ ਨੂੰ ਪੱਤਰ ਲਿਖ ਕੇ ਇਹ ਜਾਣਕਾਰੀ ਦਿੱਤੀ ਹੈ। ਇਸ ਵਿੱਚ ਰਾਜਾਂ ਨੂੰ ਦੱਸਿਆ ਗਿਆ ਕਿ ਕੋਰਬੈਕਸ ਵੈਕਸੀਨ ਉਪਲਬਧ ਹੈ। ਹੁਣ ਇਸਦੀ ਵਰਤੋਂ ਸਾਵਧਾਨੀ ਦੇ ਤੌਰ 'ਤੇ ਕੀਤੀ ਜਾ ਸਕਦੀ ਹੈ। Corbex ਵੈਕਸੀਨ ਵੈਕਸੀਨ ਦੀ ਦੂਜੀ ਖੁਰਾਕ ਪ੍ਰਾਪਤ ਕਰਨ ਦੇ 6 ਮਹੀਨਿਆਂ ਦੇ ਅੰਦਰ ਦਿੱਤੀ ਜਾ ਸਕਦੀ ਹੈ। ਜਿਹੜੇ ਲੋਕ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਹਨ ਅਤੇ ਕੋਵੈਕਸੀਨ ਜਾਂ ਕੋਵਿਸ਼ੀਲਡ ਦੀ ਦੂਜੀ ਖੁਰਾਕ ਪ੍ਰਾਪਤ ਕਰ ਚੁੱਕੇ ਹਨ, ਉਹ Corbex ਵੈਕਸੀਨ ਲੈ ਸਕਦੇ ਹਨ।
ਚੰਡੀਗੜ੍ਹ, 10 ਅਗਸਤ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਪਿੰਡਾਂ ਦੀ ਕਾਇਆ-ਕਲਪ ਕਰਨ ਲਈ ਠੋਸ ਅਤੇ ਪ੍ਰਭਾਵਸ਼ਾਲੀ ਕਦਮ ਪੁੱਟੇ ਹਨ ਜਿਨ੍ਹਾਂ ਦੇ ਹੇਠ ਹੁਣ ਤੱਕ ਸੂਬੇ ਦੇ 43 ਪਿੰਡਾਂ ਨੂੰ ਓ.ਡੀ.ਐਫ਼ ਪਲੱਸ ਮਾਡਲ ਪਿੰਡ ਬਣਾ ਦਿੱਤਾ ਹੈ ਜਦਕਿ 662 ਪਿੰਡਾਂ ਨੇ ਓ. ਡੀ.ਐਫ਼ ਪਲੱਸ ਐਸਪਾਇਰਿੰਗ ਪਿੰਡਾਂ ਦਾ ਦਰਜਾ ਪ੍ਰਾਪਤ ਕਰ ਲਿਆ ਹੈ।
Punjab News: ਰੱਖੜੀ ਦੇ ਤਿਓਹਾਰ ਤੋਂ ਪਹਿਲਾਂ ਅਕਾਲੀ ਦਲ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਪਟਿਆਲਾ ਜੇਲ੍ਹ ਤੋਂ ਰਿਹਾਅ ਹੋ ਗਏ ਹਨ । ਜੇਲ੍ਹ ਤੋਂ ਬਾਹਰ ਆ ਕੇ ਮਜੀਠੀਆ ਦਾ ਭਰਵਾਂ ਸੁਆਗਤ ਕੀਤਾ ਗਿਆ। ਫੁੱਲਾਂ ਅਤੇ ਸਿਰੋਪਾਓ ਪਾ ਕੇ ਵਰਕਰਾਂ ਵੱਲੋਂ ਉਹਨਾਂ ਦਾ ਸੁਆਗਤ ਕੀਤਾ ਗਿਆ। ਮਜੀਠੀਆ ਵੱਲੋਂ ਵੀ ਉਹਨਾਂ ਦਾ ਧੰਨਵਾਦ ਕੀਤਾ ਗਿਆ।
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਨਿਯੁਕਤੀ ਵਾਰੰਟ 'ਤੇ ਹਸਤਾਖਰ ਕਰਨ ਤੋਂ ਬਾਅਦ ਬੁੱਧਵਾਰ ਨੂੰ ਜਸਟਿਸ ਉਦੈ ਉਮੇਸ਼ ਲਲਿਤ ਨੂੰ ਭਾਰਤ ਦੇ 49ਵੇਂ ਚੀਫ਼ ਜਸਟਿਸ ਵਜੋਂ ਨਿਯੁਕਤ ਕੀਤਾ ਗਿਆ ਸੀ। ਮੌਜੂਦਾ ਐਨਵੀ ਰਮਨਾ ਦੇ ਇੱਕ ਦਿਨ ਪਹਿਲਾਂ ਅਹੁਦਾ ਛੱਡਣ ਤੋਂ ਬਾਅਦ ਉਹ 27 ਅਗਸਤ ਨੂੰ ਅਹੁਦਾ ਸੰਭਾਲਣਗੇ।
ਚੰਡੀਗੜ੍ਹ : ਨਸ਼ਿਆਂ ਅਤੇ ਗੈਂਗਸਟਰਾਂ ਵਿਰੁੱਧ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਬੰਬੀਹਾ ਗੈਂਗ ਨਾਲ ਸਬੰਧਤ ਇੱਕ ਖ਼ਤਰਨਾਕ ਗੈਂਗਸਟਰ ਹਰਪ੍ਰੀਤ ਸਿੰਘ ਉਰਫ਼ ਹੈਪੀ ਭੁੱਲਰ ਨੂੰ ਉਸਦੇ ਦੋ ਸਾਥੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਹ ਹਥਿਆਰਾਂ ਅਤੇ ਨਸ਼ਿਆਂ ਦੀ ਸਰਹੱਦ ਪਾਰ ਤੋਂ ਤਸਕਰੀ ਵਿੱਚ ਲੱਗੇ ਹੋਏ ਸਨ। ਗ੍ਰਿਫਤਾਰ ਕੀਤੇ ਗਏ ਬਾਕੀ ਦੋ ਵਿਅਕਤੀਆਂ ਦੀ ਪਛਾਣ ਰਾਜਵਿੰਦਰ ਸਿੰਘ ਅਤੇ ਪਰਮਬੀਰ ਸਿੰਘ ਉਰਫ ਬੌਬੀ ਵਜੋਂ ਹੋਈ
ਪਿਛਲੇ ਸਾਲ 26 ਜਨਵਰੀ ਨੂੰ ਲਾਲ ਕਿਲ੍ਹਾ ਹਿੰਸਾ ਦੌਰਾਨ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਦੀ ਮੌਜੂਦਗੀ ਨੂੰ ਲੈ ਕੇ ਵਿਵਾਦ ਛਿੜ ਗਿਆ ਹੈ। ਕਾਂਗਰਸ ਸਰਕਾਰ 'ਚ ਡਿਪਟੀ ਸੀਐਮ ਰਹਿ ਚੁੱਕੇ ਸੁਖਜਿੰਦਰ ਰੰਧਾਵਾ ਨੇ ਰਾਘਵ ਚੱਢਾ ਦੇ ਪੁਰਾਣੇ ਬਿਆਨ ਦਾ ਵੀਡੀਓ ਸ਼ੇਅਰ ਕਰਕੇ ਆਮ ਆਦਮੀ ਪਾਰਟੀ (AAP) ਨੂੰ ਘੇਰਿਆ ਹੈ। ਰੰਧਾਵਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਤੇ ‘ਆਪ’ ਦਾ ਦੋਗਲਾਪਨ ਸਪਸ਼ਟ ਹੈ। ਸੁਪਰ ਸੀਐਮ ਰਾਘਵ ਚੱਢਾ ਨੇ ਦੀਪ ਸਿੱਧੂ ਨੂੰ ਦੇਸ਼ ਵਿਰੋਧੀ ਕਿਹਾ ਸੀ। ਉਨ੍ਹਾਂ ਦੇ ਹੀ ਮੰਤਰੀ ਨਾਲ ਦੀਪ ਸਿੱਧੂ ਨੇ ਲਾਲ ਕਿਲੇ 'ਤੇ ਕੇਸਰੀ ਝੰਡਾ ਲਗਾਇਆ ਸੀ। ਪਾਰਟੀ ਦਾ ਫਾਈਨਲ ਸਟੈਂਡ ਕੀ ਹੈ? ਜਨਤਾ ਤੇ ਅਸੀਂ ਜਾਣਨਾ ਚਾਹੁੰਦੇ ਹਾਂ। ਹਾਲਾਂਕਿ ਸੰਸਦ ਮੈਂਬਰ ਰਾਘਵ ਚੱਢਾ ਵੱਲੋਂ ਇਸ ਸਬੰਧੀ ਕੋਈ ਪ੍ਰਤੀਕਿਰਿਆ ਨਹੀਂ ਆਈ।
ਦਿਹਾਤੀ ਪੁਲਿਸ ਨੇ ਬੀਤੀ ਰਾਤ ਲੋਪੋਕੇ ਥਾਣੇ ਅਧੀਨ ਪੈਂਦੇ ਖੇਤਰ 'ਚ ਹੋਈ ਡ੍ਰੋਨ ਮੂਵਮੈਂਟ ਤੋਂ ਬਾਅਦ ਕੀਤੀ ਸਰਚ ਮਗਰੋਂ ਚਾਰ ਪਿਸਟਲ, ਅੱਠ ਮੈਗਜੀਨ ਤੇ 140 ਰਾਊਂਡ ਬਰਾਮਦ ਕੀਤੇ ਹਨ। ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਐਸਐਸਪੀ ਸਵਪਨ ਸ਼ਰਮਾ ਮੁਤਾਬਕ ਇਹ ਹਥਿਆਰਾਂ ਦੀ ਖੇਪ ਸਰਹੱਦ ਪਾਰੋਂ ਡਰੋਨ ਜ਼ਰੀਏ ਭੇਜੀ ਗਈ ਸੀ। ਪੁਲਿਸ ਨੇ ਤੁਰੰਤ ਇਲਾਕੇ 'ਚ ਸਰਚ ਆਪ੍ਰੇਸ਼ਨ ਸ਼ੁਰੂ ਕੀਤਾ ਤੇ ਸਰਹੱਦੀ ਇਲਾਕੇ 'ਚੋਂ ਇਹ ਹਥਿਆਰ ਬਰਾਮਦ ਹੋਣ ਤੋਂ ਬਾਅਦ ਪੁਲਿਸ ਨੇ ਪੁੱਛਗਿੱਛ ਲਈ ਚਾਰ ਵਿਅਕਤੀਆਂ ਨੂੰ ਹਿਰਾਸਤ 'ਚ ਲਿਆ ਹੈ।
ਮੁਹਾਲੀ ਜ਼ਿਲ੍ਹੇ ਵਿੱਚ ਪੰਚਾਇਤੀ ਜ਼ਮੀਨਾਂ ਦੇ ਕਬਜ਼ੇ ਛੁਡਵਾਉਣ ਦੇ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਲੱਗਾ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਝਟਕਾ ਦਿੰਦਿਆਂ 1200 ਏਕੜ ਜ਼ਮੀਨ 'ਤੇ ਸਥਿਤੀ ਜਿਉਂ ਦੀ ਤਿਉਂ ਰੱਖਣ ਦੇ ਹੁਕਮ ਦਿੱਤੇ ਹਨ। ਇਸ ਮਾਮਲੇ ਵਿੱਚ ਫੌਜਾ ਸਿੰਘ ਐਂਡ ਕੰਪਨੀ ਨੇ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ। ਦੱਸ ਦਈਏ ਕਿ ਪਿਛਲੇ ਦਿਨੀਂ ਪੰਚਾਇਤ ਮੰਤਰੀ ਤੇ ਮੁੱਖ ਮੰਤਰੀ ਕਬਜ਼ਾ ਛੁਡਵਾਉਣ ਲਈ ਛੋਟੀ ਵੱਡੀ ਨੰਗਲ ਗਏ ਸਨ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਸਵਾਲ ਕੀਤਾ ਕਿ ਅਜਿਹੀ ਕਾਰਵਾਈ ਕਿਵੇਂ ਕੀਤੀ ਗਈ। ਇਹ ਮਾਮਲਾ ਪੰਚਾਇਤ ਵਿਭਾਗ ਤੇ ਕੰਪਨੀ ਵਿਚਾਲੇ ਪਹਿਲਾਂ ਹੀ ਚੱਲ ਰਿਹਾ ਸੀ। ਇਸ ਮਾਮਲੇ ਦੀ ਸੁਣਵਾਈ 22 ਅਗਸਤ ਨੂੰ ਹੋਵੇਗੀ।
ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਅੱਠਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। ਇਸ ਦੇ ਨਾਲ ਹੀ ਰਾਸ਼ਟਰੀ ਜਨਤਾ ਦਲ ਦੇ ਨੇਤਾ ਤੇਜਸਵੀ ਯਾਦਵ ਨੇ ਉਪ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਹੈ। ਮੰਤਰੀ ਮੰਡਲ ਦੇ ਵਿਸਥਾਰ ਨੂੰ ਲੈ ਕੇ ਸਥਿਤੀ ਅਜੇ ਸਪੱਸ਼ਟ ਨਹੀਂ ਹੈ। ਉਹ ਸੱਤ ਪਾਰਟੀਆਂ ਦੇ ਗੱਠਜੋੜ ਦੀ ਅਗਵਾਈ ਕਰਨਗੇ। ਇਸ ਗਠਜੋੜ ਨੂੰ ਇੱਕ ਆਜ਼ਾਦ ਦਾ ਸਮਰਥਨ ਹਾਸਲ ਹੈ। ਮਹਾਗਠਜੋੜ ਵਿੱਚ ਜੇਡੀਯੂ, ਆਰਜੇਡੀ, ਕਾਂਗਰਸ, ਹਮ ਅਤੇ ਖੱਬੀਆਂ ਪਾਰਟੀਆਂ ਸ਼ਾਮਲ ਹਨ। ਰਾਜਪਾਲ ਫੱਗੂ ਚੌਹਾਨ ਨੇ ਉਨ੍ਹਾਂ ਨੂੰ ਰਾਜ ਭਵਨ ਵਿਖੇ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਈ। ਤੇਜਸਵੀ ਯਾਦਵ ਦੂਜੀ ਵਾਰ ਸੂਬੇ ਦੇ ਉਪ ਮੁੱਖ ਮੰਤਰੀ ਬਣੇ ਹਨ। ਇਸ ਮੌਕੇ ਤੇਜਸਵੀ ਯਾਦਵ ਆਪਣੀ ਪਤਨੀ ਨਾਲ ਪਹੁੰਚੇ। ਨਿਤੀਸ਼ ਕੁਮਾਰ ਪਹਿਲੀ ਵਾਰ ਸਾਲ 2000 ਵਿੱਚ ਸੱਤ ਦਿਨਾਂ ਲਈ ਮੁੱਖ ਮੰਤਰੀ ਬਣੇ ਸਨ। ਜਿਸ ਤੋਂ ਬਾਅਦ ਉਹ 22 ਸਾਲਾਂ ਦੇ ਸਫਰ 'ਚ 6 ਵਾਰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕ ਚੁੱਕੇ ਹਨ।
ਭਾਜਪਾ ਦੇ ਸੰਸਦ ਮੈਂਬਰ ਵਰੁਣ ਗਾਂਧੀ ਨੇ ਅੱਜ ਦੋਸ਼ ਲਾਇਆ ਕਿ ਰਾਸ਼ਨ ਕਾਰਡਧਾਰਕਾਂ ਨੂੰ ਤਿਰੰਗਾ ਖਰੀਦਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗਰੀਬਾਂ ਦੀ ਬੁਰਕੀ ਖੋਹ ਕੇ ਤਿਰੰਗੇ ਦੀ ਕੀਮਤ ਵਸੂਲਣੀ ਸ਼ਰਮਨਾਕ ਹੈ। ਸੋਸ਼ਲ ਮੀਡੀਆ ਉੱਪਰ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਰਾਸ਼ਨ ਕਾਰਡਧਾਰਕਾਂ ਤੋਂ ਤਿਰੰਗੇ ਲਈ 20-20 ਰੁਪਏ ਵਸੂਲੇ ਜਾ ਰਹੇ ਹਨ। ਪੀਲੀਭੀਤ ਤੋਂ ਲੋਕ ਸਭਾ ਮੈਂਬਰ ਗਾਂਧੀ ਨੇ ਵੀਡੀਓ ਸ਼ੇਅਰ ਕਰਦੇ ਹੋਏ ਟਵੀਟ ਕੀਤਾ, ‘ਇਹ ਮੰਦਭਾਗਾ ਹੋਵੇਗਾ ਜੇਕਰ 75ਵੇਂ ਸੁਤੰਤਰਤਾ ਦਿਵਸ ਦਾ ਜਸ਼ਨ ਗਰੀਬਾਂ 'ਤੇ ਬੋਝ ਬਣ ਜਾਂਦਾ ਹੈ। ਰਾਸ਼ਨ ਕਾਰਡਧਾਰਕਾਂ ਨੂੰ ਜਾਂ ਤਾਂ ਤਿਰੰਗਾ ਖਰੀਦਣ ਲਈ ਮਜਬੂਰ ਕੀਤਾ ਜਾ ਰਿਹਾ ਹੈ ਜਾਂ ਬਦਲੇ ਵਿੱਚ ਉਨ੍ਹਾਂ ਦੇ ਰਾਸ਼ਨ ਦੇ ਹਿੱਸੇ ਦੀ ਕਟੌਤੀ ਕੀਤੀ ਜਾ ਰਹੀ ਹੈ। ਹਰ ਭਾਰਤੀ ਦੇ ਦਿਲ 'ਚ ਵਸੇ ਤਿਰੰਗੇ ਦੀ ਕੀਮਤ ਗੁਰੀਬ ਦੀ ਬੁਰਕੀ ਖੋਹ ਕੇ ਵਸੂਲਣੀ ਸ਼ਰਮਨਾਕ ਹੈ।’
ਕਾਂਗਰਸ ਦੇ ਸੀਨੀਅਰ ਲੀਡਰ ਸੁਖਪਾਲ ਖਹਿਰਾ ਨੇ ਅੱਜ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਤੇ ਵਾਤਾਵਰਣ ਪ੍ਰੇਮੀ ਬਲਬੀਰ ਸਿੰਘ ਸੀਚੇਵਾਲ 'ਤੇ ਦੋਸ਼ ਲਾਇਆ ਕਿ ਉਨ੍ਹਾਂ ਨੇ ਕਪੂਰਥਲਾ ਜ਼ਿਲ੍ਹੇ ਦੇ ਦੋ ਪਿੰਡਾਂ ਦੀ 21 ਏਕੜ ਪੰਚਾਇਤੀ ਜ਼ਮੀਨ 'ਤੇ ਕਬਜ਼ਾ ਕੀਤਾ ਹੋਇਆ ਹੈ। ਖਹਿਰਾ ਨੇ ਕਿਹਾ ਹੈ ਕਿ ਸੀਚੇਵਾਲ ਨੇ ਇਸ ਜ਼ਮੀਨ 'ਤੇ ਗੈਰ ਕਾਸ਼ਤਕਾਰ ਵਜੋਂ ਕਬਜ਼ਾ ਕੀਤਾ ਹੋਇਆ ਹੈ। ਇਸ ਦੇ ਨਾਲ ਹੀ ਉਨ੍ਹਾਂ ਆਮ ਆਦਮੀ ਪਾਰਟੀ ਦੇ ਇੱਕ ਹੋਰ ਸੰਸਦ ਮੈਂਬਰ ਅਸ਼ੋਕ ਮਿੱਤਲ ’ਤੇ ਵੀ ਗੰਭੀਰ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਹੈ ਕਿ ਅਸ਼ੋਕ ਮਿੱਤਲ ਨੇ ਪਿੰਡ ਦੀ ਪੰਚਾਇਤ ਨੂੰ ਲੱਖਾਂ ਰੁਪਏ ਦੀ ਕੀਮਤ ਵਾਲੀ ਜ਼ਮੀਨ ਦੇ ਕੇ ਉਸ ਦੇ ਬਦਲੇ ਕਰੋੜਾਂ ਰੁਪਏ ਵਾਲੀ ਜ਼ਮੀਨ ਲਵਲੀ ਯੂਨੀਵਰਸਿਟੀ ਲਈ ਤਬਦੀਲ ਕਰ ਲਈ ਹੈ। ਉਨ੍ਹਾਂ ਕਿਹਾ ਕਿ ਜੋ ਜ਼ਮੀਨ ਪੰਚਾਇਤ ਨੂੰ ਦਿੱਤੀ ਗਈ ਹੈ ਉਹ ਬਿਲਕੁੱਲ ਬੇਕਾਰ ਸੀ।
ਕਈ ਮਹੀਨਿਆਂ ਤੋਂ ਜੇਲ੍ਹ ਅੰਦਰ ਡੱਕੇ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਨੂੰ ਜ਼ਮਾਨਤ ਮਿਲ ਗਈ ਹੈ। ਮਜੀਠੀਆ ਦੀ ਜ਼ਮਾਨਤ ਤੋਂ ਬਾਅਦ ਅਕਾਲੀ ਦਲ ਦੇ ਆਗੂ ਤੇ ਵਰਕਰ ਖੁਸ਼ ਹਨ। ਮਜੀਠੀਆ ਦੀ ਅੰਮ੍ਰਿਤਸਰ ਸਥਿਤ ਗ੍ਰੀਨ ਐਵੀਨਿਊ ਰਿਹਾਇਸ਼ 'ਤੇ ਅਕਾਲੀ ਵਰਕਰ ਨੱਚ ਕੇ ਤੇ ਇੱਕ-ਦੂਜੇ ਨੂੰ ਮਠਿਆਈਆਂ ਖਵਾ ਕੇ ਜਸ਼ਨ ਮਨਾ ਰਹੇ ਹਨ। ਉਨ੍ਹਾਂ ਦੀ ਭੈਣ ਹਰਸਿਮਰਤ ਬਾਦਲ ਨੇ ਵੀ ਜਮਾਨਤ ਮਿਲਣ ਮਗਰੋਂ ਪਰਮਾਤਮਾ ਦਾ ਸ਼ੁਕਰ ਕੀਤਾ ਹੈ। ਹਰਸਿਮਰਤ ਬਾਦਲ ਨੇ ਟਵੀਟ ਕਰਦਿਆਂ ਕਿਹਾ ਹੈ ਕਿ...ਅਕਾਲ ਪੁਰਖ ਦਾ ਕੋਟਾਨ-ਕੋਟਿ ਸ਼ੁਕਰਾਨਾ।
ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਮੀਟਰ ਰੀਡਰ ਐਸੋਸੀਏਸ਼ਨ ਪੰਜਾਬ ਦੇ ਨੁਮਾਇੰਦਿਆਂ ਦੀ ਗੱਲ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨਹੀਂ ਸੁਣ ਰਹੇ। ਇਸ ਲਈ ਹੁਣ ਮੀਟਰ ਰੀਡਰ ਪੰਜਾਬ ਦੇ ਨੁਮਾਇੰਦੇ ਬਿਜਲੀ ਮੰਤਰੀ ਦੀ ਰਿਹਾਇਸ਼ ਦਾ ਅੰਮ੍ਰਿਤਸਰ 'ਚ ਘਿਰਾਓ ਕਰ ਰਹੇ ਹਨ। ਮੀਟਰ ਰੀਡਰ ਐਸੋਸੀਏਸ਼ਨ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਰਿਹਾਇਸ਼ ਦੇ ਬਾਹਰ ਚਾਰ ਮਹੀਨੇ ਤੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਜਦਕਿ ਜੰਡਿਆਲਾ ਗੁਰੂ ਵਿਖੇ ਬਿਜਲੀ ਮੰਤਰੀ ਈਟੀਓ ਦੇ ਕੈਂਪ ਦਫਤਰ ਦੇ ਬਾਹਰ ਪਿਛਲੇ 17 ਦਿਨਾਂ ਤੋਂ ਧਰਨਾ ਦੇ ਰਹੇ ਹਨ। ਬਿਜਲੀ ਮੰਤਰੀ ਵੱਲੋਂ ਗੱਲ ਨਾ ਸੁਣੇ ਜਾਣ ਤੇ ਨਾ ਮਿਲਣ ਦੇ ਰੋਸ ਵਜੋਂ ਅੱਜ ਮੀਟਰ ਰੀਡਰ ਇਕੱਠੇ ਹੋ ਕੇ ਅੰਮ੍ਰਿਤਸਰ ਉਨ੍ਹਾਂ ਦੀ ਰਿਹਾਇਸ਼ ਦਾ ਘਿਰਾਓ ਕਰਨ ਪੁੱਜ ਗਏ।
ਅਦਾਕਾਰ ਆਮਿਰ ਖਾਨ ਨੇ ਅੱਜ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਆਮਿਰ ਖਾਨ ਦੀ ਫਿਲਮ 'ਲਾਲ ਸਿੰਘ ਚੱਢਾ' ਕੱਲ੍ਹ ਰਿਲੀਜ਼ ਹੋਣ ਜਾ ਰਹੀ ਹੈ। ਫਿਲਮ ਨੂੰ ਲੈ ਕੇ ਕਾਫੀ ਵਿਵਾਦ ਵੀ ਚੱਲ ਰਿਹਾ ਹੈ। ਫਿਲਮ 'ਲਾਲ ਸਿੰਘ ਚੱਢਾ' ਦਾ ਸੋਸ਼ਲ ਮੀਡੀਆ 'ਤੇ ਵੀ ਵਿਰੋਧ ਹੋ ਰਿਹਾ ਹੈ। ਫਿਲਮ 'ਲਾਲ ਸਿੰਘ ਚੱਢਾ' ਰਿਲੀਜ਼ ਹੋਣ ਤੋਂ ਪਹਿਲਾਂ ਆਮਿਰ ਖਾਨ ਅੱਜ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਆਮਿਰ ਖਾਨ ਦੇ ਨਾਲ ਮੋਨਾ ਸਿੰਘ ਤੇ ਫਿਲਮ ਦੀ ਟੀਮ ਵੀ ਮੌਜੂਦ ਸੀ। ਆਮਿਰ ਖਾਨ ਦੇ ਸ਼੍ਰੀ ਹਰਿਮੰਦਰ ਸਾਹਿਬ ਆਉਣ ਦੀ ਜਾਣਕਾਰੀ ਮੀਡੀਆ ਨੂੰ ਨਹੀਂ ਦਿੱਤੀ ਗਈ।
ਫਰੀਦਕੋਟ ਦੀ ਅਦਾਲਤ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ। ਪੁਲਿਸ ਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਕੋਟਕਪੂਰਾ ਦੇ ਕੱਪੜਾ ਵਪਾਰੀ ਤੋਂ 50 ਲੱਖ ਦੀ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਪੁੱਛਗਿੱਛ ਕਰੇਗੀ। ਅੱਜ ਪੰਜਾਬ ਪੁਲਿਸ ਲਾਰੈਂਸ ਬਿਸ਼ਨੋਈ ਨੂੰ ਮੋਗਾ ਤੋਂ ਫਰੀਦਕੋਟ ਲੈ ਗਈ। ਇੱਥੇ ਕੋਟਕਪੂਰਾ ਦੇ ਕੱਪੜਾ ਵਪਾਰੀ ਤੋਂ 50 ਲੱਖ ਦੀ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਬਿਸ਼ਨੋਈ ਨੂੰ ਫਰੀਦਕੋਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ 2 ਦਿਨਾਂ ਲਈ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ।
ਪੰਜਾਬ ਅੰਦਰ ਰਜਿਸਟਰੀਆਂ 'ਤੇ ਲੱਗੀ ਬ੍ਰੇਕ ਮਗਰੋਂ ਅੱਜ ਪੰਜਾਬ ਸਰਕਾਰ ਨੇ ਹਾਈ ਲੈਵਲ ਮੀਟਿੰਗ ਬੁਲਾ ਲਈ ਹੈ। ਇਹ ਮੀਟਿੰਗ ਪੰਜਾਬ ਭਵਨ ਵਿਖੇ ਦੁਪਹਿਰ 12 ਵਜੇ ਸੱਦੀ ਗਈ ਹੈ। ਮੀਟਿੰਗ ਵਿੱਚ ਜ਼ਮੀਨਾਂ ਤੇ ਪਲਾਟਾਂ ਦੀਆਂ ਰਜਿਸਟਰੀਆਂ ਲਈ NOCs ਦਾ ਮਾਮਲਾ ਵਿਚਾਰਿਆ ਜਾਵੇਗਾ। ਸੂਤਰਾਂ ਮੁਤਾਬਕ ਇਸ ਮੀਟਿੰਗ ਵਿੱਚ ਕਈ ਕੈਬਨਿਟ ਮੰਤਰੀ ਸ਼ਾਮਲ ਹੋਣਗੇ। ਮੀਟਿੰਗ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ, ਬ੍ਰਹਮ ਸ਼ੰਕਰ ਜ਼ਿੰਪਾ ਤੇ ਇੰਦਰਬੀਰ ਸਿੰਘ ਨਿੱਝਰ ਸ਼ਾਮਲ ਹੋਣਗੇ।
ਸ਼੍ਰੋਮਣੀ ਅਕਾਲੀ ਦਲ ਵਿੱਚ ਲੀਡਰਸ਼ਿਪ ਨੂੰ ਲੈ ਕੇ ਘਮਾਸਾਣ ਸ਼ੁਰੂ ਹੋ ਗਿਆ ਹੈ। ਪਾਰਟੀ ਅੰਦਰ ਬਾਗੀ ਸੁਰਾਂ ਉੱਠਣ ਲੱਗੀਆਂ ਹਨ। ਕਈ ਸੀਨੀਅਰ ਲੀਡਰਾਂ ਦਾ ਮੰਨਣਾ ਹੈ ਕਿ ਉਪਰਲੀ ਲੀਡਪਸ਼ਿਪ ਬਦਲੇ ਬਗੈਰ ਪਾਰਟੀ ਦਾ ਵੱਕਾਰ ਬਹਾਲ ਹੋਣਾ ਔਖਾ ਹੈ। ਅਜਿਹੇ ਵਿੱਚ 'ਏਬੀਪੀ ਸਾਂਝਾ' ਵੱਲੋਂ ਸਵਾਲ ਪੁੱਛਿਆ ਗਿਆ ਕਿ ਕੀ ਸ਼੍ਰੋਮਣੀ ਅਕਾਲੀ ਦਲ ਦੀ ਮੁੜ ਸਥਾਪਤੀ ਲਈ ਲੀਡਰਸ਼ਿਪ 'ਚ ਤਬਦੀਲੀ ਦੀ ਲੋੜ? ਇਸ ਸਰਵੇ ਵਿੱਚ 85 ਫੀਸਦੀ ਲੋਕਾਂ ਨੇ ਕਿਹਾ ਹਾਂ ਲੀਡਰਸ਼ਿਪ ਬਦਲੀ ਜਾਣੀ ਚਾਹੀਦੀ ਹੈ। ਇਸ ਸਰਵੇ ਵਿੱਚ ਨੌਂ ਫੀਸਦੀ ਲੋਕਾਂ ਨੇ ਕਿਹਾ ਕਿ ਲੀਡਰਸ਼ਿਪ ਬਦਲਣ ਦੀ ਲੋੜ ਨਹੀਂ ਜਦੋਂ ਕਿ ਛੇ ਫੀਸਦੀ ਲੋਕਾਂ ਨੇ ਕਿਹਾ ਕਿ ਇਸ ਬਾਰੇ ਉਹ ਕੁਝ ਨਹੀਂ ਕਹਿ ਸਕਦੇ। ਇਹ ਸਰਵੇ 24 ਘੰਟਿਆਂ ਦਾ ਹੈ ਜੋ ਅਜੇ ਵੀ ਲਾਈਵ ਹੈ। ਇਸ ਲਈ ਅੰਕੜਾ ਤਬਦੀਲ ਵੀ ਹੋ ਸਕਦਾ ਹੈ।
ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੂੰ ਜ਼ਮਾਨਤ ਮਿਲ ਗਈ ਹੈ।ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੂੰ ਜ਼ਮਾਨਤ ਮਿਲ ਗਈ ਹੈ।ਉਹ 24 ਫਰਵਰੀ ਤੋਂ ਜੇਲ 'ਚ ਬੰਦ ਸੀ।ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਡਬਲ ਬੈਂਚ ਨੇ ਉਨ੍ਹਾਂ ਦੀ ਰੈਗੂਲਰ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕੀਤੀ।ਫਿਲਹਾਲ ਇਸ 'ਤੇ ਡਿਟੇਲ ਆਡਰ ਆਉਣਾ ਹਾਲੇ ਬਾਕੀ ਹੈ।
ਪਿਛੋਕੜ
Punjab Breaking News, 10 August 2022 LIVE Updates: ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੂੰ ਜ਼ਮਾਨਤ ਮਿਲ ਗਈ ਹੈ।ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੂੰ ਜ਼ਮਾਨਤ ਮਿਲ ਗਈ ਹੈ।ਉਹ 24 ਫਰਵਰੀ ਤੋਂ ਜੇਲ 'ਚ ਬੰਦ ਸੀ।ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਡਬਲ ਬੈਂਚ ਨੇ ਉਨ੍ਹਾਂ ਦੀ ਰੈਗੂਲਰ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕੀਤੀ।ਫਿਲਹਾਲ ਇਸ 'ਤੇ ਡਿਟੇਲ ਆਡਰ ਆਉਣਾ ਹਾਲੇ ਬਾਕੀ ਹੈ। ਬਿਕਰਮ ਮਜੀਠੀਆ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਮਿਲੀ ਜ਼ਮਾਨਤ
ਪੰਜਾਬ ਦੀ ਸਸਤੀ ਸ਼ਰਾਬ ਨੇ ਚੰਡੀਗੜ੍ਹ 'ਚ ਪਾਇਆ ਭੜਥੂ, ਸ਼ਰਾਬ ਕਾਰੋਬਾਰੀਆਂ ਨੇ ਕਰ ਦਿੱਤੇ ਠੇਕੇ ਬੰਦ
ਪੰਜਾਬ ਵਿੱਚ ਸਸਤੀ ਸ਼ਰਾਬ ਤੋਂ ਚੰਡੀਗੜ੍ਹ ਦੇ ਠੇਕੇਦਾਰ ਔਖੇ ਹਨ। ਚੰਡੀਗੜ੍ਹ ਵਿੱਚ ਸ਼ਰਾਬ ਦੇ ਕਾਰੋਬਾਰੀਆਂ ਵੱਲੋਂ ਪੰਜਾਬ ਦੀ ਸ਼ਰਾਬ ਨੀਤੀ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਲਈ ਅੱਜ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ। ਸ਼ਰਾਬ ਦੇ ਕਾਰੋਬਾਰੀਆਂ ਵੱਲੋਂ ਧਰਨਾ ਦਿੱਤਾ ਜਾ ਰਿਹਾ ਹੈ। ਸ਼ਰਾਬ ਦੇ ਕਾਰੋਬਾਰੀਆਂ ਵੱਲੋਂ ਪ੍ਰਸ਼ਾਸਨ ਤੋਂ ਆਬਕਾਰੀ, ਮੁਲਾਂਕਣ ਫੀਸ ਤੇ ਵੈਟ ਆਦਿ 'ਤੇ ਵਿਚਾਰ ਕਰਨ ਲਈ ਕਿਹਾ ਗਿਆ ਹੈ। ਪੰਜਾਬ ਦੀ ਸਸਤੀ ਸ਼ਰਾਬ ਨੇ ਚੰਡੀਗੜ੍ਹ 'ਚ ਪਾਇਆ ਭੜਥੂ, ਸ਼ਰਾਬ ਕਾਰੋਬਾਰੀਆਂ ਨੇ ਕਰ ਦਿੱਤੇ ਠੇਕੇ ਬੰਦ
ਭਗਵੰਤ ਮਾਨ ਸਰਕਾਰ ਵੀ ਰਵਾਇਤੀ ਪਾਰਟੀਆਂ ਵਾਲੇ ਪੈਂਤੜਿਆਂ 'ਤੇ ਉੱਤਰੀ, ਮੁੱਖ ਮੰਤਰੀ ਦੇ ਹਵਾਈ ਖਰਚੇ ਦੱਸਣ ਤੋਂ ਇਨਕਾਰ
ਆਮ ਆਦਮੀ ਪਾਰਟੀ ਦੀ ਸਰਕਾਰ ਵੀ ਹੁਣ ਰਵਾਇਤੀ ਪਾਰਟੀਆਂ ਵਾਲੇ ਪੈਂਤੜਿਆਂ ਉੱਪਰ ਉੱਤਰ ਆਈ ਹੈ। ਸਰਕਾਰ ਆਰਟੀਆਈ ਐਕਟ ਰਾਹੀਂ ਅਜਿਹੀ ਜਾਣਕਾਰੀ ਦੇਣ ਤੋਂ ਟਾਲਾ ਵੱਟਣ ਲੱਗੀ ਹੈ ਜਿਸ ਨਾਲ ਮੁੱਖ ਮੰਤਰੀ ਭਗਵੰਤ ਮਾਨ ਉੱਪਰ ਸਵਾਲ ਉੱਠਣ ਦਾ ਖਦਸ਼ਾ ਹੈ। ਇਸ ਗੱਲ ਦਾ ਅੰਦਜ਼ਾ ਇਸ ਗੱਲ ਤੋਂ ਲਾਇਆ ਜਾ ਸਕਦਾ ਹੈ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਦੇ ਹਵਾਈ ਖਰਚਿਆਂ ਦਾ ਵੇਰਵਾ ਦੇਣ ਤੋਂ ਇਨਕਾਰ ਕਰ ਦਿੱਤਾ। ਭਗਵੰਤ ਮਾਨ ਸਰਕਾਰ ਵੀ ਰਵਾਇਤੀ ਪਾਰਟੀਆਂ ਵਾਲੇ ਪੈਂਤੜਿਆਂ 'ਤੇ ਉੱਤਰੀ, ਮੁੱਖ ਮੰਤਰੀ ਦੇ ਹਵਾਈ ਖਰਚੇ ਦੱਸਣ ਤੋਂ ਇਨਕਾਰ
ਸ਼੍ਰੋਮਣੀ ਅਕਾਲੀ ਦਲ ਦੀ ਮੁੜ ਸਥਾਪਤੀ ਲਈ ਲੀਡਰਸ਼ਿਪ 'ਚ ਤਬਦੀਲੀ ਦੀ ਲੋੜ? 85 ਫੀਸਦੀ ਲੋਕਾਂ ਨੇ ਕਿਹਾ ਹਾਂ ਲੀਡਰਸ਼ਿਪ ਬਦਲੀ ਜਾਵੇ
ਸ਼੍ਰੋਮਣੀ ਅਕਾਲੀ ਦਲ ਵਿੱਚ ਲੀਡਰਸ਼ਿਪ ਨੂੰ ਲੈ ਕੇ ਘਮਾਸਾਣ ਸ਼ੁਰੂ ਹੋ ਗਿਆ ਹੈ। ਪਾਰਟੀ ਅੰਦਰ ਬਾਗੀ ਸੁਰਾਂ ਉੱਠਣ ਲੱਗੀਆਂ ਹਨ। ਕਈ ਸੀਨੀਅਰ ਲੀਡਰਾਂ ਦਾ ਮੰਨਣਾ ਹੈ ਕਿ ਉਪਰਲੀ ਲੀਡਪਸ਼ਿਪ ਬਦਲੇ ਬਗੈਰ ਪਾਰਟੀ ਦਾ ਵੱਕਾਰ ਬਹਾਲ ਹੋਣਾ ਔਖਾ ਹੈ। ਅਜਿਹੇ ਵਿੱਚ 'ਏਬੀਪੀ ਸਾਂਝਾ' ਵੱਲੋਂ ਸਵਾਲ ਪੁੱਛਿਆ ਗਿਆ ਕਿ ਕੀ ਸ਼੍ਰੋਮਣੀ ਅਕਾਲੀ ਦਲ ਦੀ ਮੁੜ ਸਥਾਪਤੀ ਲਈ ਲੀਡਰਸ਼ਿਪ 'ਚ ਤਬਦੀਲੀ ਦੀ ਲੋੜ? ਇਸ ਸਰਵੇ ਵਿੱਚ 85 ਫੀਸਦੀ ਲੋਕਾਂ ਨੇ ਕਿਹਾ ਹਾਂ ਲੀਡਰਸ਼ਿਪ ਬਦਲੀ ਜਾਣੀ ਚਾਹੀਦੀ ਹੈ। ਇਸ ਸਰਵੇ ਵਿੱਚ ਨੌਂ ਫੀਸਦੀ ਲੋਕਾਂ ਨੇ ਕਿਹਾ ਕਿ ਲੀਡਰਸ਼ਿਪ ਬਦਲਣ ਦੀ ਲੋੜ ਨਹੀਂ ਜਦੋਂ ਕਿ ਛੇ ਫੀਸਦੀ ਲੋਕਾਂ ਨੇ ਕਿਹਾ ਕਿ ਇਸ ਬਾਰੇ ਉਹ ਕੁਝ ਨਹੀਂ ਕਹਿ ਸਕਦੇ। ਇਹ ਸਰਵੇ 24 ਘੰਟਿਆਂ ਦਾ ਹੈ ਜੋ ਅਜੇ ਵੀ ਲਾਈਵ ਹੈ। ਇਸ ਲਈ ਅੰਕੜਾ ਤਬਦੀਲ ਵੀ ਹੋ ਸਕਦਾ ਹੈ। ਸ਼੍ਰੋਮਣੀ ਅਕਾਲੀ ਦਲ ਦੀ ਮੁੜ ਸਥਾਪਤੀ ਲਈ ਲੀਡਰਸ਼ਿਪ 'ਚ ਤਬਦੀਲੀ ਦੀ ਲੋੜ? 85 ਫੀਸਦੀ ਲੋਕਾਂ ਨੇ ਕਿਹਾ ਹਾਂ ਲੀਡਰਸ਼ਿਪ ਬਦਲੀ ਜਾਵੇ
ਫਿਲਮ 'ਲਾਲ ਸਿੰਘ ਚੱਢਾ' ਰਿਲੀਜ਼ ਹੋਣ ਤੋਂ ਪਹਿਲਾਂ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਆਮਿਰ ਖਾਨ
ਅਦਾਕਾਰ ਆਮਿਰ ਖਾਨ ਨੇ ਅੱਜ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਆਮਿਰ ਖਾਨ ਦੀ ਫਿਲਮ 'ਲਾਲ ਸਿੰਘ ਚੱਢਾ' ਕੱਲ੍ਹ ਰਿਲੀਜ਼ ਹੋਣ ਜਾ ਰਹੀ ਹੈ। ਫਿਲਮ ਨੂੰ ਲੈ ਕੇ ਕਾਫੀ ਵਿਵਾਦ ਵੀ ਚੱਲ ਰਿਹਾ ਹੈ। ਫਿਲਮ 'ਲਾਲ ਸਿੰਘ ਚੱਢਾ' ਦਾ ਸੋਸ਼ਲ ਮੀਡੀਆ 'ਤੇ ਵੀ ਵਿਰੋਧ ਹੋ ਰਿਹਾ ਹੈ। ਫਿਲਮ 'ਲਾਲ ਸਿੰਘ ਚੱਢਾ' ਰਿਲੀਜ਼ ਹੋਣ ਤੋਂ ਪਹਿਲਾਂ ਆਮਿਰ ਖਾਨ ਅੱਜ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਆਮਿਰ ਖਾਨ ਦੇ ਨਾਲ ਮੋਨਾ ਸਿੰਘ ਤੇ ਫਿਲਮ ਦੀ ਟੀਮ ਵੀ ਮੌਜੂਦ ਸੀ। ਆਮਿਰ ਖਾਨ ਦੇ ਸ਼੍ਰੀ ਹਰਿਮੰਦਰ ਸਾਹਿਬ ਆਉਣ ਦੀ ਜਾਣਕਾਰੀ ਮੀਡੀਆ ਨੂੰ ਨਹੀਂ ਦਿੱਤੀ ਗਈ।
- - - - - - - - - Advertisement - - - - - - - - -