Punjab Breaking News LIVE: ਸਿੱਧੂ ਮੂਸੇਵਾਲ ਦੇ ਕਤਲ ਮਗਰੋਂ ਗੋਲਡੀ ਬਰਾੜ ਤੇ ਹਰਵਿੰਦਰ ਰਿੰਦਾ 'ਤੇ ਸ਼ਿਕੰਜਾ, ਰੈੱਡ ਕਾਰਨਾਰ ਨੋਟਿਸ ਜਾਰੀ, ਸੀਐਮ ਭਗਵੰਤ ਮਾਨ ਅੱਜ ਕਰਨਗੇ ਵੱਡਾ ਐਲਾਨ, LIVE Updates

Punjab Breaking News, 10 June 2022 LIVE Updates: ਸਿੱਧੂ ਮੂਸੇਵਾਲ ਦੇ ਕਤਲ ਮਗਰੋਂ ਗੋਲਡੀ ਬਰਾੜ ਤੇ ਹਰਵਿੰਦਰ ਰਿੰਦਾ 'ਤੇ ਸ਼ਿਕੰਜਾ, ਰੈੱਡ ਕਾਰਨਾਰ ਨੋਟਿਸ ਜਾਰੀ, ਸੀਐਮ ਭਗਵੰਤ ਮਾਨ ਅੱਜ ਕਰਨਗੇ ਵੱਡਾ ਐਲਾਨ, LIVE Updates

ਏਬੀਪੀ ਸਾਂਝਾ Last Updated: 10 Jun 2022 04:28 PM
Education Minister Gurmeet Singh: ਜਲਦ ਹੀ ਅਧਿਆਪਕਾਂ ਨੂੰ ਗੈਰ-ਅਧਿਆਪਨ ਜ਼ਿੰਮੇਵਾਰੀਆਂ ਤੋਂ ਮੁਕਤ ਕੀਤਾ ਜਾਵੇਗਾ

ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਐਲਾਨ ਕੀਤਾ ਹੈ ਕਿ ਅਧਿਆਪਕਾਂ ਨੂੰ ਭਵਿੱਖ ਵਿੱਚ ਸਾਰੀਆਂ ਗੈਰ-ਅਧਿਆਪਨ ਗਤੀਵਿਧੀਆਂ ਤੋਂ ਮੁਕਤ ਕੀਤਾ ਜਾਵੇਗਾ। ਉਨ੍ਹਾਂ ਨੇ ਅਧਿਆਪਕਾਂ ਨੂੰ ਸਿਰਫ਼ ਅਧਿਆਪਨ ‘ਤੇ ਪੂਰੀ ਤਵੱਜੋ ਦੇਣ ਲਈ ਪ੍ਰੇਰਿਤ ਕਰਦਿਆਂ ਭਰੋਸਾ ਦਿੱਤਾ ਕਿ ਉਨ੍ਹਾਂ ਤੋਂ ਹੋਰ ਕੋਈ ਕੰਮ ਨਹੀਂ ਲਿਆ ਜਾਏਗਾ। ਸਿੱਖਿਆ ਮੰਤਰੀ ਮੀਤ ਹੇਅਰ ਨੇ ਅਧਿਆਪਕਾਂ ਨੂੰ ਉਨ੍ਹਾਂ ਦੇ ਸਬੰਧਤ ਸਕੂਲਾਂ ਵਿੱਚ ਪੇਸ਼ ਆ ਰਹੀਆਂ ਗੰਭੀਰ ਸਮੱਸਿਆਵਾਂ ਬੜੇ ਗਹੁ ਨਾਲ ਸੁਣੀਆਂ ਤੇ ਆਉਣ ਵਾਲੇ ਸਮੇਂ ਵਿੱਚ ਉਹਨਾਂ ਦੇ ਫੌਰੀ ਹੱਲ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਵਿਦਿਆਰਥੀਆਂ ਦੀ ਸਰਵਪੱਖੀ ਤਰੱਕੀ ਤੇ ਵਿਕਾਸ ਲਈ ਅਧਿਆਪਕਾਂ ਵੱਲੋਂ ਕੀਤੇ ਜਾ ਰਹੇ  ਸ਼ਾਨਦਾਰ ਉਪਰਾਲਿਆਂ ਦੀ ਸ਼ਲਾਘਾ ਕੀਤੀ।

CM Bhagwant Mann: ਸੀਐਮ ਭਗਵੰਤ ਮਾਨ ਨੇ ਗੈਂਗਸਟਰਾਂ ਨੂੰ ਨੱਪਣ ਲਈ ਕੈਨੇਡਾ ਸਰਕਾਰ ਤੋਂ ਮੰਗੀ ਮਦਦ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਨੇਡਾ ਦੀ ਧਰਤੀ ਤੋਂ ਆਪਣੀਆਂ ਗਤੀਵਿਧੀਆਂ ਚਲਾ ਰਹੇ ਗੈਂਗਸਟਰਾਂ ਨੂੰ ਫੜਨ ਲਈ ਕੈਨੇਡਾ ਸਰਕਾਰ ਤੋਂ ਸਹਿਯੋਗ ਦੀ ਮੰਗ ਕੀਤੀ ਹੈ। ਇੱਥੇ ਆਪਣੀ ਸਰਕਾਰੀ ਰਿਹਾਇਸ਼ ਉਤੇ ਮੁੱਖ ਮੰਤਰੀ ਨੇ ਕੈਨੇਡੀਅਨ ਹਾਈ ਕਮਿਸ਼ਨਰ ਕੈਮਰੌਨ ਮਕਾਏ ਨਾਲ ਮੁਲਾਕਾਤ ਦੌਰਾਨ ਇਹ ਮੁੱਦਾ ਉਠਾਇਆ। ਮੁੱਖ ਮੰਤਰੀ ਨੇ ਪੰਜਾਬ ਤੇ ਕੈਨੇਡਾ ਦੋਵਾਂ ਥਾਵਾਂ ਉਤੇ ਗੈਂਗਾਂ ਤੇ ਗੈਂਗਸਟਰਾਂ ਦੇ ਵਾਧੇ ਉਤੇ ਚਿੰਤਾ ਦਾ ਪ੍ਰਗਟਾਵਾ ਕੀਤਾ। ਭਗਵੰਤ ਮਾਨ ਨੇ ਕੈਨੇਡੀਅਨ ਹਾਈ ਕਮਿਸ਼ਨਰ ਨੂੰ ਦੱਸਿਆ ਕਿ ਕੈਨੇਡਾ ਦੀ ਧਰਤੀ ਤੋਂ ਗਤੀਵਿਧੀਆਂ ਚਲਾ ਰਹੇ ਕੁਝ ਪੰਜਾਬੀ ਗੈਂਗਸਟਰ ਪੰਜਾਬ ਵਿੱਚ ਸਖ਼ਤ ਘਾਲਣਾ ਬਾਅਦ ਹਾਸਲ ਕੀਤੀ ਅਮਨ-ਸ਼ਾਂਤੀ ਲਈ ਖ਼ਤਰਾ ਖੜ੍ਹਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਗੈਂਗਸਟਰ ਇਕ ਪਾਸੇ ਅਮਨ ਤੇ ਕਾਨੂੰਨ ਦੀ ਸਮੱਸਿਆ ਖੜ੍ਹੀ ਕਰ ਰਹੇ ਹਨ, ਦੂਜੇ ਪਾਸੇ ਸੂਬੇ ਦੀ ਤਰੱਕੀ ਦੀ ਰਫ਼ਤਾਰ ਨੂੰ ਲੀਹੋਂ ਲਾਹ ਰਹੇ ਹਨ।

Simarjit Bains: ਸਿਮਰਜੀਤ ਬੈਂਸ ਨੂੰ ਹਾਈਕੋਰਟ ਤੋਂ ਝਟਕਾ

ਪੰਜਾਬ-ਹਰਿਆਣਾ ਹਾਈਕੋਰਟ ਨੇ ਲੁਧਿਆਣਾ ਦੇ ਆਤਮਾ ਨਗਰ ਵਿਧਾਨ ਸਭਾ ਹਲਕੇ ਦੇ ਵਿਧਾਇਕ ਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੂੰ ਝਟਕਾ ਦਿੱਤਾ ਹੈ। ਹਾਈਕੋਰਟ ਨੇ ਭਗੌੜੇ ਖਿਲਾਫ ਦਾਇਰ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਬੈਂਸ ਨੇ ਲੁਧਿਆਣਾ ਦੇ ਤਤਕਾਲੀ ਵਧੀਕ ਸੈਸ਼ਨ ਜੱਜ ਰਸ਼ਿਮ ਸ਼ਰਮਾ ਦੀ ਅਦਾਲਤ ਵਿੱਚ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ, ਜਿਸ ਨੂੰ ਰੱਦ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਬੈਂਸ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਰੁਖ ਕੀਤਾ ਸੀ।

ਨਵੇਂ ਵਿਵਾਦ 'ਚ ਘਿਰਿਆ ਸੀਐਮ ਭਗਵੰਤ ਮਾਨ ਦਾ ਇੱਕ ਹੋਰ ਮੰਤਰੀ

ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਖਤਰਨਾਕ ਸਟੰਟ ਸਾਹਮਣੇ ਆਇਆ ਹੈ। ਉਹ ਆਪਣੀ ਐਂਡੇਵਰ ਗੱਡੀ ਦੇ ਸਨਰੂਫ ਤੋਂ ਆਪਣਾ ਹੱਥ ਹਿਲਾਉਂਦਾ ਦਿਖਾਈ ਦੇ ਰਿਹਾ ਹੈ। ਇਹ ਵੀਡੀਓ ਨੈਸ਼ਨਲ ਹਾਈਵੇ ਦਾ ਦੱਸਿਆ ਜਾ ਰਿਹਾ ਹੈ। ਕਾਰ ਤੇਜ਼ ਰਫ਼ਤਾਰ ਨਾਲ ਜਾ ਰਹੀ ਹੈ ਤੇ ਉਸ ਦੇ ਦੋ ਗੰਨਮੈਨ ਵੀ ਕਾਰ ਦਾ ਦਰਵਾਜ਼ਾ ਖੋਲ੍ਹ ਕੇ ਆਪਣੀ ਜਾਨ ਨੂੰ ਖ਼ਤਰੇ ਵਿੱਚ ਪਾ ਕੇ ਬਾਹਰ ਲਟਕ ਰਹੇ ਹਨ। ਹਾਲਾਂਕਿ ਇਸ ਮੁੱਦੇ 'ਤੇ ਟਰਾਂਸਪੋਰਟ ਮੰਤਰੀ ਦਾ ਜਵਾਬ ਨਹੀਂ ਮਿਲ ਸਕਿਆ ਹੈ। ਜੇਕਰ ਟ੍ਰੈਫਿਕ ਮਾਹਿਰਾਂ ਦੀ ਮੰਨੀਏ ਤਾਂ ਰਾਸ਼ਟਰੀ ਰਾਜ ਮਾਰਗ 'ਤੇ ਇਸ ਤਰ੍ਹਾਂ ਦੇ ਸਟੰਟ ਕਰਨਾ ਨਿਯਮਾਂ ਦੀ ਉਲੰਘਣਾ ਹੈ। ਹਾਲਾਂਕਿ ਖੁਦ ਟਰਾਂਸਪੋਰਟ ਮੰਤਰੀ ਦੀ ਅਜਿਹੀ ਵੀਡੀਓ ਕਾਰਨ ਕਈ ਸਵਾਲ ਖੜ੍ਹੇ ਹੋ ਰਹੇ ਹਨ।

Vijay Singla: ਸਾਬਕਾ ਮੰਤਰੀ ਵਿਜੈ ਸਿੰਗਲਾ ਨੂੰ 24 ਜੂਨ ਤੱਕ ਨਿਆਇਕ ਹਿਰਾਸਤ 'ਚ ਭੇਜਿਆ

ਪੰਜਾਬ ਦੇ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ ,ਜਿਥੇ ਅਦਾਲਤ ਨੇ ਵਿਜੇ ਸਿੰਗਲਾ ਨੂੰ 24 ਜੂਨ ਤੱਕ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਵਿਜੈ ਸਿੰਗਲਾ ਦੀ ਅੱਜ ਵੀਡੀਓ ਕਾਨਫਰੰਸਿੰਗ ਜ਼ਰੀਏ ਪੇਸ਼ੀ ਹੋਈ। ਇਸ ਵੇਲੇ ਵਿਜੈ ਸਿੰਗਲਾ ਰੋਪੜ ਜੇਲ੍ਹ ਵਿੱਚ ਹੈ।   ਇਸ ਤੋਂ ਪਹਿਲਾਂ ਅਦਾਲਤ ਨੇ ਵਿਜੇ ਸਿੰਗਲਾ ਨੂੰ 14 ਦਿਨਾਂ ਲਈ ਨਿਆਇਕ ਹਿਰਾਸਤ ਵਿੱਚ ਭੇਜਿਆ ਸੀ।   

CM Bhagwant Mann: 15 ਜੂਨ ਤੋਂ ਸਰਕਾਰੀ ਵੋਲਵੋ ਬੱਸਾਂ ਦਿੱਲੀ ਏਅਰਪੋਰਟ ਤੱਕ ਸ਼ੁਰੂ ਕਰਨ ਦਾ ਐਲਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 15 ਜੂਨ ਤੋਂ ਸਰਕਾਰੀ ਵੋਲਵੋ ਬੱਸਾਂ ਦਿੱਲੀ ਏਅਰਪੋਰਟ ਤੱਕ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਪੰਜਾਬੀਆਂ ਨਾਲ ਕੀਤਾ ਇੱਕ ਹੋਰ ਵਾਅਦਾ ਪੂਰਾ ਕਰ ਰਹੇ ਹਾਂ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਤੋਂ ਦਿੱਲੀ ਏਅਰਪੋਰਟ ਆਉਣ-ਜਾਣ ਲਈ ਪ੍ਰਾਈਵੇਟ ਬੱਸ ਮਾਫ਼ੀਏ ਦੀਆਂ ਮਨਮਰਜ਼ੀਆਂ ਖ਼ਤਮ ਕਰਨ ਲੱਗੇ ਹਾਂ। ਉਨ੍ਹਾਂ ਕਿਹਾ ਕਿ 15 ਜੂਨ ਤੋਂ ਸਰਕਾਰੀ VOLVO ਬੱਸਾਂ ਦਿੱਲੀ ਏਅਰਪੋਰਟ ਆਉਣ-ਜਾਣ ਲਈ ਸ਼ੁਰੂ ਹੋਣਗੀਆਂ। ਇਨ੍ਹਾਂ ਬੱਸਾਂ ਦਾ ਕਿਰਾਇਆ ਪ੍ਰਾਈਵੇਟ ਬੱਸਾਂ ਤੋਂ ਅੱਧੇ ਨਾਲੋਂ ਵੀ ਘੱਟ ਹੋਵੇਗਾ। 

Dera Bassi News: ਡੇਰਾ ਬੱਸੀ ਵਿੱਚ ਅੱਜ ਵੱਡੀ ਲੁੱਟ ਹੋਈ

ਡੇਰਾ ਬੱਸੀ ਵਿੱਚ ਅੱਜ ਵੱਡੀ ਲੁੱਟ ਹੋਈ ਹੈ। ਇੱਕ ਫੈਕਟਰੀ ਮਾਲਕ ਤੋਂ 6 ਕਰੋੜ ਰੁਪਏ ਲੁੱਟੇ ਗਏ ਹਨ। ਫੈਕਟਰੀ ਮਾਲਕ ਨੇ ਬਰਵਾਲਾ ਰੋਡ 'ਤੇ ਸਥਿਤ SBI ਬੈਂਕ 'ਚੋਂ 6 ਕਰੋੜ ਰੁਪਏ ਕੱਢਵਾਏ ਸੀ। ਤਕਰੀਬਨ 12 ਵਜੇ ਡੇਰਾ ਬੱਸੀ ਵੱਲ ਗਿਆ ਤਾਂ 2 ਲੁਟੇਰਿਆਂ ਨੇ ਪਿੱਛਾ ਕਰ ਬੈਗ ਖੋਹ ਲਿਆ। ਲੁਟੇਰੇ ਬੈਗ ਲੈ ਕੇ ਫਰਾਰ ਹੋਣ ਲੱਗੇ ਤਾਂ ਅੱਗੇ ਇੱਕ ਸਬਜ਼ੀ ਵਿਕਰੇਤਾ ਨੇ ਲੁਟੇਰਿਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਫ਼ਾਇਰਿੰਗ ਵੀ ਹੋਈ ਤੇ ਸਬਜ਼ੀ ਵਿਕਰੇਤਾ ਨੂੰ ਗੋਲੀ ਲੱਗੀ। ਜ਼ਖਮੀ ਨੂੰ 32 ਹਸਪਤਾਲ 'ਚ ਭਰਤੀ ਕਰਵਾਇਆ ਹੈ।

AAP Punjab: ਸੀਐਮ ਭਗਵੰਤ ਮਾਨ ਅੱਜ ਕਰਨਗੇ ਵੱਡਾ ਐਲਾਨ

ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ੁੱਕਰਵਾਰ ਨੂੰ ਵੱਡਾ ਐਲਾਨ ਕਰ ਸਕਦੇ ਹਨ। ਦੱਸ ਦਈਏ ਕਿ ਇੱਕ ਵਾਰ ਫਿਰ ਤੋਂ ਮਾਨ ਪੰਜਾਬੀਆਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ ਕਰ ਰਹੇ ਹਨ। ਇਸ ਦੇ ਨਾਲ ਹੀ ਸਰਕਾਰ ਦਾਅਵਾ ਕਰ ਰਹੀ ਹੈ ਕਿ ਪਿਛਲੀਆਂ ਚੋਣਾਂ ਵਿੱਚ ਕੀਤਾ ਇੱਕ ਹੋਰ ਵਾਅਦਾ ਪੂਰਾ ਕੀਤਾ ਜਾਵੇਗਾ। ਉਧਰ ਸੂਬੇ 'ਚ ਫੇਮਸ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ 'ਆਪ' ਸਰਕਾਰ ਨੂੰ ਹਰ ਪਾਸਿਓਂ ਘੇਰਿਆ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਸੁਰੱਖਿਆ ਘਟਾਏ ਜਾਣ ਤੋਂ ਅਗਲੇ ਹੀ ਦਿਨ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ। ਅਜੇ ਤੱਕ ਅਸਲ ਕਾਤਲ ਵੀ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹਨ। ਇਸ ਦੇ ਨਾਲ ਹੀ ਸੂਬੇ ਦੇ ਸੰਗਰੂਰ ਸੀਟ 'ਤੇ 23 ਜੂਨ ਨੂੰ ਹੋਣ ਵਾਲੀ ਜ਼ਿਮਨੀ ਚੋਣ ਲਈ ਹੁਣ ਇਸ ਨੂੰ ਡੈਮੇਜ ਕੰਟਰੋਲ ਵਜੋਂ ਦੇਖਿਆ ਜਾ ਰਿਹਾ ਹੈ।

Azadi Ka Amrit Mahotsav: ਇਸ ਵਾਰ ਆਜ਼ਾਦੀ ਦਾ ਜਸ਼ਨ ਹੋਵੇਗਾ ਬੇਹੱਦ ਖਾਸ

ਕੇਂਦਰ ਸਰਕਾਰ ਇਸ ਵਾਰ ਆਜ਼ਾਦੀ ਦਿਵਸ ਨੂੰ ਖਾਸ ਤਰੀਕੇ ਨਾਲ ਮਨਾਉਣ ਜਾ ਰਹੀ ਹੈ। ਦਰਅਸਲ, ਆਜ਼ਾਦੀ ਦੇ ਅੰਮ੍ਰਿਤ ਤਿਉਹਾਰ ਨੂੰ ਯਾਦਗਾਰੀ ਬਣਾਉਣ ਲਈ ਦੇਸ਼ ਭਰ ਦੇ ਹਰ ਘਰ ਵਿੱਚ ਰਾਸ਼ਟਰੀ ਤਿਰੰਗਾ ਲਹਿਰਾਉਣ ਦੀ ਯੋਜਨਾ ਹੈ। ਇਸ ਲਈ ਵੱਡੇ ਪੱਧਰ 'ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਦਰਅਸਲ ਅੰਮ੍ਰਿਤ ਮਹੋਤਸਵ ਨੂੰ ਲਾਗੂ ਕਰਨ ਨਾਲ ਸਬੰਧਤ ਉੱਚ ਪੱਧਰੀ ਰਾਸ਼ਟਰੀ ਕਮੇਟੀ ਨੇ ਇਸ ਸਾਲ ਆਜ਼ਾਦੀ ਦਿਵਸ (15 ਅਗਸਤ) ਦੇ ਮੌਕੇ 'ਤੇ 'ਹਰ ਘਰ ਰਾਸ਼ਟਰੀ ਝੰਡਾ' ਪ੍ਰੋਗਰਾਮ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। 

Harsimrat Badal: ‘ਆਪ’ ਸਰਕਾਰ ਉਸ ਮੁਆਫੀ ਲਈ ਬਦਲਾ ਲੈ ਰਹੀ

ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੇ ਭਰਾ ਬਿਕਰਮ ਮਜੀਠੀਆ ਖਿਲਾਫ਼ ਲਾਏ ਝੂਠੇ ਦੋਸ਼ਾਂ ਕਾਰਨ ਅਰਵਿੰਦ ਕੇਜਰੀਵਾਲ ਨੂੰ ਮੁਆਫ਼ੀ ਮੰਗਣੀ ਪਈ ਸੀ। ਇਸ ਕਰਕੇ ਹੀ ਹੁਣ ‘ਆਪ’ ਸਰਕਾਰ ਉਸ ਮੁਆਫੀ ਲਈ ਬਦਲਾ ਲੈ ਰਹੀ ਹੈ। ਉਨ੍ਹਾਂ ਕਿਹਾ ਹੈ ਕਿ ਏਡੀਜੀਪੀ ਹਰਪ੍ਰੀਤ ਸਿੱਧੂ ਨਾਲ ਉਨ੍ਹਾਂ ਦੀ ਪਰਿਵਾਰਕ ਦੁਸ਼ਮਣੀ ਹੈ ਜਿਸ ਕਰਕੇ ਹੀ ਹਰਪ੍ਰੀਤ ਸਿੱਧੂ ਨੂੰ ਜਾਣਬੁਝ ਕੇ ਜੇਲ੍ਹਾਂ ਦਾ ਚਾਰਜ ਦਿੱਤਾ ਗਿਆ ਹੈ।

Punjab Weather Update: ਪੰਜਾਬ 'ਚ ਕੱਲ੍ਹ ਤੋਂ ਬਦਲੇਗਾ ਮੌਸਮ ਦਾ ਮਿਜ਼ਾਜ

ਜੂਨ ਮਹੀਨੇ ਵਿੱਚ ਪੈ ਰਹੀ ਕਹਿਰ ਦੀ ਗਰਮੀ ਤੇ ਲੂ ਨੇ ਲੋਕਾਂ ਦਾ ਬੁਰਾ ਹਾਲ ਕਰ ਦਿੱਤਾ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਪਾਰਾ 47 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। ਇਸ ਦੇ ਨਾਲ ਹੀ ਸ਼ੁੱਕਰਵਾਰ ਨੂੰ ਵੀ ਗਰਮੀ ਦਾ ਕਹਿਰ ਬਰਕਰਾਰ ਰਿਹਾ। ਸਵੇਰ ਤੋਂ ਕੜਕਦੀ ਧੁੱਪ ਨੇ ਲੋਕਾਂ ਨੂੰ ਪਸੀਨਾ ਵਹਾਉਣਾ ਸ਼ੁਰੂ ਕਰ ਦਿੱਤਾ ਹੈ। ਸਵੇਰੇ ਅੱਠ ਵਜੇ ਦੇ ਕਰੀਬ ਕਈ ਜ਼ਿਲ੍ਹਿਆਂ ਵਿੱਚ ਪਾਰਾ 25 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ ਸੀ। ਮੌਸਮ ਵਿਭਾਗ ਮੁਤਾਬਕ ਸ਼ਾਮ 4 ਵਜੇ ਤੱਕ ਤੇਜ਼ ਗਰਮੀ ਰਹੇਗੀ। ਇਸ ਤੋਂ ਬਾਅਦ ਪੰਜਾਬ ਵਿੱਚ ਮੌਸਮ ਬਦਲ ਜਾਵੇਗਾ। ਸ਼ਨੀਵਾਰ ਸਵੇਰੇ ਤੇਜ਼ ਹਵਾਵਾਂ ਦੇ ਵਿਚਕਾਰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹਿਣ ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਬਰਫ਼ਬਾਰੀ ਦੇ ਨਾਲ ਡਿੱਗਣ ਵਾਲੇ ਜ਼ਿਲ੍ਹਿਆਂ ਵਿੱਚ ਖਾਸ ਕਰਕੇ ਮੀਂਹ ਪੈਣ ਦੀ ਸੰਭਾਵਨਾ ਹੈ। ਦੂਜੇ ਪਾਸੇ ਐਤਵਾਰ ਨੂੰ ਵੀ ਆਸਮਾਨ 'ਚ ਬੱਦਲ ਛਾਏ ਰਹਿਣ ਅਤੇ ਤੂਫਾਨ ਰਹਿਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਸੋਮਵਾਰ ਤੋਂ ਮੌਸਮ ਸਾਫ਼ ਦੱਸਿਆ ਜਾ ਰਿਹਾ ਹੈ।

Red Corner Notice: ਹਰਵਿੰਦਰ ਰਿੰਦਾ ਤੇ ਗੋਲਡੀ ਬਰਾੜ ਖਿਲਾਫ ਇੰਟਰਪੋਲ ਨੇ ਜਾਰੀ ਕੀਤਾ ਰੈੱਡ ਕਾਰਨਰ ਨੋਟਿਸ

ਇੰਟਰਪੋਲ ਨੇ ਵੀਰਵਾਰ ਦੇਰ ਸ਼ਾਮ ਭਾਰਤ ਦੇ 2 ਵੱਡੇ ਅਪਰਾਧੀਆਂ ਖਿਲਾਫ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ। ਇਨ੍ਹਾਂ ਵਿੱਚ ਗੈਂਗਸਟਰ ਤੋਂ ਅੱਤਵਾਦੀ ਬਣਿਆ ਹਰਵਿੰਦਰ ਸਿੰਘ ਸੰਧੂ ਉਰਫ਼ ਰਿੰਦਾ ਅਤੇ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਮੁਲਜ਼ਮ ਗੋਲਡੀ ਬਰਾੜ ਸ਼ਾਮਲ ਹਨ। ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੇ ਇੱਕ ਉੱਚ ਅਧਿਕਾਰੀ ਨੇ ਦੱਸਿਆ ਕਿ ਏਜੰਸੀ ਨੇ ਇੰਟਰਪੋਲ ਹੈੱਡਕੁਆਰਟਰ ਲਿਓਨ ਤੋਂ ਇਨ੍ਹਾਂ ਦੋਵਾਂ ਮੁਲਜ਼ਮਾਂ ਬਾਰੇ ਇੰਟਰਪੋਲ ਨੂੰ ਬੇਨਤੀ ਕੀਤੀ ਸੀ ਕਿ ਇਹ ਦੋਵੇਂ ਅਪਰਾਧੀ ਭਾਰਤ ਵਿੱਚ ਕਈ ਵੱਡੀਆਂ ਵਾਰਦਾਤਾਂ ਵਿੱਚ ਸ਼ਾਮਲ ਹਨ। ਇਸ ਦੇ ਨਾਲ ਹੀ ਇਨ੍ਹਾਂ 'ਚੋਂ ਇਕ ਅੱਤਵਾਦੀ ਗਤੀਵਿਧੀਆਂ ਨਾਲ ਵੀ ਜੁੜਿਆ ਹੋਇਆ ਹੈ। ਇਸ ਲਈ ਦੋਵਾਂ ਖਿਲਾਫ ਇੰਟਰਪੋਲ ਦਾ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਜਾਣਾ ਚਾਹੀਦਾ ਹੈ।

Paddy Sowing: ਪੰਜਾਬ 'ਚ ਅੱਜ ਤੋਂ ਝੋਨੇ ਦੀ ਲੁਆਈ ਸ਼ੁਰੂ

ਪੰਜਾਬ ਵਿੱਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ ਹੋਏਗੀ।ਪੰਜਾਬ ਸਰਕਾਰ ਨੇ ਝੋਨੇ ਦੀ ਪੜਾਅਵਾਰ ਲੁਆਈ ਲਈ 14 ਜੂਨ ਤੇ 17 ਜੂਨ ਦੀਆਂ ਤਰੀਕਾਂ ਦਾ ਐਲਾਨ ਕੀਤਾ ਸੀ। ਇਸ ਦੇ ਨਾਲ ਹੀ ਜ਼ੋਨਾਂ ਦੀ ਗਿਣਤੀ ਚਾਰ ਤੋਂ ਘਟਾ ਕੇ ਦੋ ਕਰ ਦਿੱਤੀ ਗਈ ਸੀ। ਹਾਲਾਂਕਿ, ਕੰਡਿਆਲੀ ਤਾਰ ਤੋਂ ਪਾਰ ਵਾਲੇ ਸਰਹੱਦੀ ਇਲਾਕੇ ਵਾਲੀ ਜ਼ਮੀਨਾਂ ਨੂੰ ਜ਼ੋਨਾਂ ਦੀਆਂ ਬੰਦਿਸ਼ਾਂ ਤੋਂ ਬਾਹਰ ਰੱਖਿਆ ਗਿਆ ਹੈ ਅਤੇ ਇਸ ਖੇਤਰ ਦੇ ਕਿਸਾਨਾਂ ਨੂੰ 10 ਜੂਨ ਤੋਂ ਝੋਨਾ ਲਾਉਣ ਦੀ ਇਜਾਜ਼ਤ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤਹਿਤ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਡ (PSPCL) ਨੇ ਕਿਸਾਨਾਂ ਨੂੰ ਝੋਨੇ ਦੀ ਲੁਆਈ ਲਈ 10 ਜੂਨ ਤੋਂ 17 ਜੂਨ ਤੱਕ ਪੜਾਅਵਾਰ ਢੰਗ ਨਾਲ 8 ਘੰਟੇ ਬਿਜਲੀ ਸਪਲਾਈ ਦੇਣ ਦਾ ਭਰੋਸਾ ਦਿੱਤਾ ਹੈ। ਦੱਸ ਦਈਏ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਵੰਡ ਵਿੰਗ ਦੀ ਬੁੱਧਵਾਰ ਸਵੇਰੇ ਆਗਾਮੀ ਝੋਨੇ ਦੇ ਸੀਜ਼ਨ ਦੇ ਪ੍ਰਬੰਧਾਂ ਬਾਬਤ ਮੀਟਿੰਗ ਹੋਈ।

ਪਿਛੋਕੜ

Punjab Breaking News, 10 June 2022 LIVE Updates: ਇੰਟਰਪੋਲ ਨੇ ਵੀਰਵਾਰ ਦੇਰ ਸ਼ਾਮ ਭਾਰਤ ਦੇ 2 ਵੱਡੇ ਅਪਰਾਧੀਆਂ ਖਿਲਾਫ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ। ਇਨ੍ਹਾਂ ਵਿੱਚ ਗੈਂਗਸਟਰ ਤੋਂ ਅੱਤਵਾਦੀ ਬਣਿਆ ਹਰਵਿੰਦਰ ਸਿੰਘ ਸੰਧੂ ਉਰਫ਼ ਰਿੰਦਾ ਤੇ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਮੁਲਜ਼ਮ ਗੋਲਡੀ ਬਰਾੜ ਸ਼ਾਮਲ ਹਨ। ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੇ ਇੱਕ ਉੱਚ ਅਧਿਕਾਰੀ ਨੇ ਦੱਸਿਆ ਕਿ ਏਜੰਸੀ ਨੇ ਇੰਟਰਪੋਲ ਹੈੱਡਕੁਆਰਟਰ ਲਿਓਨ ਤੋਂ ਇਨ੍ਹਾਂ ਦੋਵਾਂ ਮੁਲਜ਼ਮਾਂ ਬਾਰੇ ਇੰਟਰਪੋਲ ਨੂੰ ਬੇਨਤੀ ਕੀਤੀ ਸੀ ਕਿ ਇਹ ਦੋਵੇਂ ਅਪਰਾਧੀ ਭਾਰਤ ਵਿੱਚ ਕਈ ਵੱਡੀਆਂ ਵਾਰਦਾਤਾਂ ਵਿੱਚ ਸ਼ਾਮਲ ਹਨ। ਇਸ ਦੇ ਨਾਲ ਹੀ ਇਨ੍ਹਾਂ 'ਚੋਂ ਇਕ ਅੱਤਵਾਦੀ ਗਤੀਵਿਧੀਆਂ ਨਾਲ ਵੀ ਜੁੜਿਆ ਹੋਇਆ ਹੈ। ਇਸ ਲਈ ਦੋਵਾਂ ਖਿਲਾਫ ਇੰਟਰਪੋਲ ਦਾ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਜਾਣਾ ਚਾਹੀਦਾ ਹੈ। Red Corner Notice: ਹਰਵਿੰਦਰ ਰਿੰਦਾ ਤੇ ਗੋਲਡੀ ਬਰਾੜ ਖਿਲਾਫ ਇੰਟਰਪੋਲ ਨੇ ਜਾਰੀ ਕੀਤਾ ਰੈੱਡ ਕਾਰਨਰ ਨੋਟਿਸ


Punjab Weather Update: ਪੰਜਾਬ 'ਚ ਕੱਲ੍ਹ ਤੋਂ ਬਦਲੇਗਾ ਮੌਸਮ ਦਾ ਮਿਜ਼ਾਜ, ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਸੰਭਾਵਨਾ


ਜੂਨ ਮਹੀਨੇ ਵਿੱਚ ਪੈ ਰਹੀ ਕਹਿਰ ਦੀ ਗਰਮੀ ਤੇ ਲੂ ਨੇ ਲੋਕਾਂ ਦਾ ਬੁਰਾ ਹਾਲ ਕਰ ਦਿੱਤਾ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਪਾਰਾ 47 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। ਇਸ ਦੇ ਨਾਲ ਹੀ ਸ਼ੁੱਕਰਵਾਰ ਨੂੰ ਵੀ ਗਰਮੀ ਦਾ ਕਹਿਰ ਬਰਕਰਾਰ ਰਿਹਾ। ਸਵੇਰ ਤੋਂ ਕੜਕਦੀ ਧੁੱਪ ਨੇ ਲੋਕਾਂ ਨੂੰ ਪਸੀਨਾ ਵਹਾਉਣਾ ਸ਼ੁਰੂ ਕਰ ਦਿੱਤਾ ਹੈ। ਸਵੇਰੇ ਅੱਠ ਵਜੇ ਦੇ ਕਰੀਬ ਕਈ ਜ਼ਿਲ੍ਹਿਆਂ ਵਿੱਚ ਪਾਰਾ 25 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ ਸੀ। Punjab Weather Update: ਪੰਜਾਬ 'ਚ ਕੱਲ੍ਹ ਤੋਂ ਬਦਲੇਗਾ ਮੌਸਮ ਦਾ ਮਿਜ਼ਾਜ, ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਸੰਭਾਵਨਾ


ਨਾਜਾਇਜ਼ ਮਾਈਨਿੰਗ ਦੇ ਦੋਸ਼ਾਂ ਹੇਠ ਸਾਬਕਾ ਸੀਐਮ ਚੰਨੀ ਦਾ ਕਰੀਬੀ ਗ੍ਰਿਫ਼ਤਾਰ


ਪੰਜਾਬ ਪੁਲਿਸ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਕਰੀਬੀ ਇਕਬਾਲ ਸਿੰਘ ਸ਼ਾਲਾਪੁਰ ਨੂੰ ਨਾਜਾਇਜ਼ ਮਾਈਨਿੰਗ ਤੇ ਜੰਗਲਾਤ ਵਿਭਾਗ ਦੇ ਬੂਟਿਆਂ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕਰ ਲਿਆ ਹੈ। ਪੰਜਾਬ ਦੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ 'ਤੇ ਕੱਸੇ ਸ਼ਿਕੰਜੇ ਮਗਰੋਂ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਪਿੰਡ ਜਿੰਦਾਪੁਰ ਦੀ ਖੱਡ ਮੁੜ ਤੋਂ ਚਰਚਾ 'ਚ ਹੈ। ਐਸਐਚਓ ਚਮਕੌਰ ਸਾਹਿਬ ਮੁਤਾਬਿਕ ਜੰਗਲਾਤ ਵਿਭਾਗ ਤੋਂ ਪ੍ਰਾਪਤ ਰਿਪੋਰਟਾਂ ਨੇ ਇਕਬਾਲ ਦੀ ਭੂਮਿਕਾ ਵੱਲ ਇਸ਼ਾਰਾ ਕੀਤਾ ਤੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਉਸ ਖਿਲਾਫ 25 ਜਨਵਰੀ ਨੂੰ ਕੇਸ ਦਰਜ ਕੀਤਾ ਗਿਆ ਸੀ। ਉਸ 'ਤੇ ਪਹਿਲਾਂ ਵੀ ਤਿੰਨ ਕੇਸ ਦਰਜ ਹਨ। 16 ਫਰਵਰੀ 2012 ਨੂੰ ਸਾਬਕਾ ਸਰਪੰਚ ਇਕਬਾਲ ਸਿੰਘ 'ਤੇ ਸਿੰਘ ਭਗਵੰਤਪੁਰ ਪੁਲਿਸ ਨੇ ਨਾਜਾਇਜ਼ ਮਾਈਨਿੰਗ ਦਾ ਮਾਮਲਾ ਦਰਜ ਕੀਤਾ ਸੀ। ਉਸ ਨੂੰ 6 ਅਗਸਤ 2016 ਨੂੰ ਬਰੀ ਕਰ ਦਿੱਤਾ ਗਿਆ ਸੀ। ਨਾਜਾਇਜ਼ ਮਾਈਨਿੰਗ ਦੇ ਦੋਸ਼ਾਂ ਹੇਠ ਸਾਬਕਾ ਸੀਐਮ ਚੰਨੀ ਦਾ ਕਰੀਬੀ ਗ੍ਰਿਫ਼ਤਾਰ


Paddy Sowing: ਪੰਜਾਬ 'ਚ ਅੱਜ ਤੋਂ ਝੋਨੇ ਦੀ ਲੁਆਈ ਸ਼ੁਰੂ, PSPCL ਵੱਲੋਂ 8 ਘੰਟੇ ਬਿਜਲੀ ਸਪਲਾਈ ਦਾ ਭਰੋਸਾ


ਪੰਜਾਬ ਵਿੱਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ ਹੋਏਗੀ।ਪੰਜਾਬ ਸਰਕਾਰ ਨੇ ਝੋਨੇ ਦੀ ਪੜਾਅਵਾਰ ਲੁਆਈ ਲਈ 14 ਜੂਨ ਤੇ 17 ਜੂਨ ਦੀਆਂ ਤਰੀਕਾਂ ਦਾ ਐਲਾਨ ਕੀਤਾ ਸੀ। ਇਸ ਦੇ ਨਾਲ ਹੀ ਜ਼ੋਨਾਂ ਦੀ ਗਿਣਤੀ ਚਾਰ ਤੋਂ ਘਟਾ ਕੇ ਦੋ ਕਰ ਦਿੱਤੀ ਗਈ ਸੀ। ਹਾਲਾਂਕਿ, ਕੰਡਿਆਲੀ ਤਾਰ ਤੋਂ ਪਾਰ ਵਾਲੇ ਸਰਹੱਦੀ ਇਲਾਕੇ ਵਾਲੀ ਜ਼ਮੀਨਾਂ ਨੂੰ ਜ਼ੋਨਾਂ ਦੀਆਂ ਬੰਦਿਸ਼ਾਂ ਤੋਂ ਬਾਹਰ ਰੱਖਿਆ ਗਿਆ ਹੈ ਅਤੇ ਇਸ ਖੇਤਰ ਦੇ ਕਿਸਾਨਾਂ ਨੂੰ 10 ਜੂਨ ਤੋਂ ਝੋਨਾ ਲਾਉਣ ਦੀ ਇਜਾਜ਼ਤ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤਹਿਤ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਡ (PSPCL) ਨੇ ਕਿਸਾਨਾਂ ਨੂੰ ਝੋਨੇ ਦੀ ਲੁਆਈ ਲਈ 10 ਜੂਨ ਤੋਂ 17 ਜੂਨ ਤੱਕ ਪੜਾਅਵਾਰ ਢੰਗ ਨਾਲ 8 ਘੰਟੇ ਬਿਜਲੀ ਸਪਲਾਈ ਦੇਣ ਦਾ ਭਰੋਸਾ ਦਿੱਤਾ ਹੈ। ਦੱਸ ਦਈਏ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਵੰਡ ਵਿੰਗ ਦੀ ਬੁੱਧਵਾਰ ਸਵੇਰੇ ਆਗਾਮੀ ਝੋਨੇ ਦੇ ਸੀਜ਼ਨ ਦੇ ਪ੍ਰਬੰਧਾਂ ਬਾਬਤ ਮੀਟਿੰਗ ਹੋਈ। Paddy Sowing: ਪੰਜਾਬ 'ਚ ਅੱਜ ਤੋਂ ਝੋਨੇ ਦੀ ਲੁਆਈ ਸ਼ੁਰੂ, PSPCL ਵੱਲੋਂ 8 ਘੰਟੇ ਬਿਜਲੀ ਸਪਲਾਈ ਦਾ ਭਰੋਸਾ


 

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.