Punjab Breaking News LIVE: ਭਗਵੰਤ ਮਾਨ ਸਰਕਾਰ ਦਾ ਦੂਜਾ ਬਜਟ, ਕੈਗ ਰਿਪੋਰਟ 'ਚ ਅਹਿਮ ਖੁਲਾਸਾ, ਨਹੀਂ ਚੱਲਣਗੇ 15 ਸਾਲ ਤੋਂ ਪੁਰਾਣੇ ਵਾਹਨ
Punjab Breaking News LIVE 10 March, 2023: ਭਗਵੰਤ ਮਾਨ ਸਰਕਾਰ ਦਾ ਦੂਜਾ ਬਜਟ, ਕੈਗ ਰਿਪੋਰਟ 'ਚ ਅਹਿਮ ਖੁਲਾਸਾ, ਨਹੀਂ ਚੱਲਣਗੇ 15 ਸਾਲ ਤੋਂ ਪੁਰਾਣੇ ਵਾਹਨ
ਪੰਜਾਬ ਸਰਕਾਰ ਨੇ ਐਲਾਨ ਕੀਤਾ ਹੈ ਕਿ ਸੂਬੇ ਵਿੱਚ 2574 ਕਿਸਾਨ ਮਿੱਤਰਾਂ ਦੀ ਭਰਤੀ ਕੀਤੀ ਜਾਵੇਗੀ। ਇਹ ਕਿਸਾਨ ਮਿੱਤਰ ਪਿੰਡ ਪੱਧਰ 'ਤੇ ਕਿਸਾਨਾਂ ਦੇ ਘਰ-ਘਰ ਜਾ ਕੇ ਉਨ੍ਹਾਂ ਨੂੰ ਖੇਤੀਬਾੜੀ ਨਾਲ ਸਬੰਧਤ ਲੋੜੀਂਦੀ ਮਦਦ ਮੁਹੱਈਆ ਕਰਵਾਉਣਗੇ। ਇਸ ਦੇ ਨਾਲ ਹੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਖੇਤੀ ਨੀਤੀ ਬਣਾਉਣ ਲਈ ਮਾਹਿਰਾਂ ਦੀ ਕਮੇਟੀ ਬਣਾਈ ਹੈ। ਸਰਕਾਰ ਆਉਣ ਵਾਲੇ ਦਿਨਾਂ ਵਿੱਚ ‘ਕਿਸਾਨ-ਮਿਲਣੀ’ ਪ੍ਰੋਗਰਾਮ ਸ਼ੁਰੂ ਕਰੇਗੀ।
ਅੱਜ ਬਜਟ ਦੌਰਾਨ ਵੀ ਵਿਰੋਧੀ ਧਿਰ ਨੇ ਵਿਧਾਨ ਸਭਾ ਵਿੱਚ ਹੰਗਾਮਾ ਕੀਤਾ ਗਿਆ। ਇਸ ਦੌਰਾਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਰੋਧੀ ਧਿਰ ਨੂੰ ਮਰਿਆਦਾ ਦਾ ਪਾਠ ਵੀ ਪੜ੍ਹਾਇਆ। ਸਪੀਕਰ ਸੰਧਵਾਂ ਨੇ ਕਿਹਾ ਕਿ ਸਿਰਫ਼ ਖ਼ਬਰਾਂ ਵਿੱਚ ਆਉਣ ਲਈ ਤੇ ਆਪਣੀ ਹਾਜ਼ਰੀ ਲਵਾਉਣ ਲਈ ਇਸ ਤਰ੍ਹਾਂ ਦਾ ਵਿਵਹਾਰ ਠੀਕ ਨਹੀਂ।
ਕਿਸੇ ਅਣਪਛਾਤੇ ਵਿਅਕਤੀ ਨੇ ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਆਗੂ ਰਾਕੇਸ਼ ਟਿਕੈਤ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਕਿਸਾਨ ਅੰਦੋਲਨ ਤੋਂ ਵੱਖ ਨਾ ਹੋਣ ਦੀ ਸੂਰਤ ਵਿੱਚ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਹੈ। ਪੁਲਿਸ ਨੇ ਦੱਸਿਆ ਕਿ ਥਾਣਾ ਭੌਰਾ ਕਲਾਂ ਨੇ ਮਾਮਲਾ ਦਰਜ ਕਰ ਲਿਆ ਹੈ। ਥਾਣਾ ਇੰਚਾਰਜ ਅਕਸ਼ੈ ਸ਼ਰਮਾ ਨੇ ਦੱਸਿਆ ਕਿ ਭਾਕਿਯੂ ਦੇ ਪ੍ਰਧਾਨ ਨਰੇਸ਼ ਟਿਕੈਤ ਦੇ ਪੁੱਤਰ ਗੌਰਵ ਟਿਕੈਤ ਨੇ ਸ਼ਿਕਾਇਤ ਦਰਜ ਕਰਵਾਈ ਹੈ, ਜਿਸ 'ਚ ਕਿਹਾ ਗਿਆ ਹੈ ਕਿ ਕਿਸੇ ਅਣਪਛਾਤੇ ਵਿਅਕਤੀ ਨੇ ਉਸ ਨੂੰ ਫੋਨ ਕਰਕੇ ਧਮਕੀ ਦਿੱਤੀ ਹੈ ਕਿ ਜੇ ਰਾਕੇਸ਼ ਟਿਕੈਤ ਕਿਸਾਨ ਅੰਦੋਲਨ ਤੋਂ ਖੁਦ ਨੂੰ ਵੱਖ ਨਹੀਂ ਕਰਦਾ ਤਾਂ ਉਸ ਨੂੰ ਤੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਬੰਬ ਨਾਲ ਉਡਾ ਦਿੱਤਾ ਜਾਵੇਗਾ। ਰਾਕੇਸ਼ ਤੇ ਨਰੇਸ਼ ਟਿਕੈਤ ਭਰਾ ਹਨ।
ਨੌਕਰੀ ਘੁਟਾਲੇ ਦੇ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਸ਼ੁੱਕਰਵਾਰ (10 ਮਾਰਚ) ਨੂੰ ਦਿੱਲੀ, ਮੁੰਬਈ ਅਤੇ ਪਟਨਾ ਵਿੱਚ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ ਹੈ। ਪਤਾ ਲੱਗਾ ਹੈ ਕਿ ਈਡੀ ਦੀ ਟੀਮ ਨੇ ਦਿੱਲੀ 'ਚ 15 ਥਾਵਾਂ 'ਤੇ ਰੇਡ ਕੀਤੀ ਹੈ, ਜਿਨ੍ਹਾਂ 'ਚ ਲਾਲੂ ਯਾਦਵ ਦੀਆਂ ਬੇਟੀਆਂ ਦੇ ਘਰ ਵੀ ਸ਼ਾਮਲ ਹਨ। ਇਸ ਦੇ ਨਾਲ ਹੀ ਪਟਨਾ ਸਥਿਤ ਰਾਸ਼ਟਰੀ ਜਨਤਾ ਦਲ ਦੇ ਸਾਬਕਾ ਵਿਧਾਇਕ ਕੇ ਅਬੂ ਦੋਜਾਨਾ (Abu Dojana) ਦੇ ਘਰ ਵੀ ED ਦੀ ਟੀਮ ਪਹੁੰਚੀ ਹੈ ਅਤੇ ਛਾਪੇਮਾਰੀ ਜਾਰੀ ਹੈ। ਸਾਬਕਾ ਵਿਧਾਇਕ ਅਬੂ ਦੋਜਾਨਾ ਪੇਸ਼ੇ ਤੋਂ ਬਿਲਡਰ ਹਨ।
H3N2 ਇਨਫਲੂਐਂਜ਼ਾ ਵਾਇਰਸ ਨਾਲ ਪਹਿਲੀ ਮੌਤ ਦੀ ਪੁਸ਼ਟੀ ਹੋਈ ਹੈ। ਇਹ ਮੌਤ ਕਰਨਾਟਕ ਦੇ ਹਸਨ ਵਿੱਚ ਹੋਈ ਹੈ। ਬਜ਼ੁਰਗ H3N2 ਵਾਇਰਸ ਨਾਲ ਪੀੜਤ ਸੀ ਜਿਸ ਦੀ ਮੌਤ ਹੋ ਗਈ ਹੈ। ਕਰਨਾਟਕਾ ਦੇ ਸਿਹਤ ਵਿਭਾਗ ਦੇ ਕਮਿਸ਼ਨਰ ਰਣਦੀਪ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਬੁਖਾਰ, ਜ਼ੁਕਾਮ ਤੇ ਗਲੇ ਦੀ ਸਮੱਸਿਆ ਤੋਂ ਪੀੜਤ 85 ਸਾਲਾ ਵਿਅਕਤੀ ਦੀ ਮੌਤ ਹੋ ਗਈ ਹੈ। ਹਾਸਲ ਜਾਣਕਾਰੀ ਮੁਤਾਬਕ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ H3N2 ਵਾਇਰਸ ਪਹਿਲਾਂ ਹੀ ਵਧ ਗਿਆ ਹੈ। ਰਾਜ ਵਿੱਚ 50 ਤੋਂ ਵੱਧ ਮਾਮਲੇ ਦਰਜ ਕੀਤੇ ਗਏ ਹਨ ਤੇ ਹਸਨ ਵਿੱਚ ਛੇ ਲੋਕਾਂ ਦੇ H3N2 ਵਾਇਰਸ ਨਾਲ ਸੰਕਰਮਿਤ ਹੋਣ ਦੀ ਪੁਸ਼ਟੀ ਹੋਈ ਹੈ। ਇਸ ਦੇ ਨਾਲ ਹੀ ਸਿਹਤ ਵਿਭਾਗ ਨੇ 60 ਸਾਲ ਤੋਂ ਵੱਧ ਉਮਰ ਦੇ ਲੋਕਾਂ ਤੇ ਨਿਗਰਾਨੀ ਰੱਖਣ ਲਈ ਕਦਮ ਚੁੱਕੇ ਹਨ।
ਜਲੰਧਰ ਪੁਲਿਸ ਨੂੰ ਪੰਜਾਬੀ ਗਾਇਕ ਹੈਪੀ ਰਾਏਕੋਟੀ ਖਿਲਾਫ ਸ਼ਿਕਾਇਤ ਦਿੱਤੀ ਗਈ ਹੈ। ਇਸ 'ਚ ਰਾਏਕੋਟੀ 'ਤੇ ਗੀਤਾਂ ਰਾਹੀਂ ਹਥਿਆਰਾਂ ਨੂੰ ਉਤਸ਼ਾਹਿਤ ਕਰਨ ਦਾ ਦੋਸ਼ ਲਗਾਇਆ ਗਿਆ ਹੈ। ਸ਼ਿਕਾਇਤਕਰਤਾਵਾਂ ਨੇ ਕਿਹਾ ਕਿ ਗਾਇਕ ਹੈਪੀ ਰਾਏਕੋਟੀ ਵੱਲੋਂ ਗਾਏ ਗੀਤ ਦਾ ਨੌਜਵਾਨ ਪੀੜ੍ਹੀ ’ਤੇ ਗਲਤ ਪ੍ਰਭਾਵ ਪੈਂਦਾ ਹੈ। ਅਜਿਹੀ ਸਥਿਤੀ ਵਿੱਚ ਗਾਇਕਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਭੜਕਾਊ ਗੀਤ ਨਾ ਗਾਉਣ।
ਚੰਡੀਗੜ੍ਹ ਵਿੱਚ 15 ਸਾਲ ਪੁਰਾਣੇ ਸਰਕਾਰੀ ਵਾਹਨਾਂ ਦੀ ਰਜਿਸਟਰੇਸ਼ਨ ਰੱਦ ਕੀਤੀ ਜਾਵੇਗੀ। ਇਹ ਫੈਸਲਾ ਸਕਰੈਪ ਪਾਲਿਸੀ ਤਹਿਤ ਲਿਆ ਗਿਆ ਹੈ। ਯੂਟੀ ਪ੍ਰਸ਼ਾਸਨ ਵੱਲੋਂ ਇਹ ਪ੍ਰਕ੍ਰਿਆ ਪਹਿਲੀ ਅਪਰੈਲ ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਸੂਤਰਾਂ ਮੁਤਾਬਕ ਯੂਟੀ ਪ੍ਰਸ਼ਾਸਨ ਸਕਰੈਪ ਪਾਲਿਸੀ ਲਾਗੂ ਕਰਨ ਜਾ ਰਿਹਾ ਹੈ। ਇਸ ਤਹਿਤ ਪਹਿਲਾਂ ਸਰਕਾਰੀ ਵਾਹਨਾਂ ਦੀ ਰਜਿਸਟ੍ਰੇਸ਼ਨ ਰੱਦ ਕੀਤੀ ਜਾਵੇਗੀ ਤੇ ਇਸ ਤੋਂ ਮਗਰੋਂ 15 ਸਾਲ ਤੋਂ ਪੁਰਾਣੇ ਪ੍ਰਾਈਵੇਟ ਵਾਹਨਾਂ ਦੀ ਵੀ ਵਾਰੀ ਆਏਗੀ।
ਪਿਛੋਕੜ
Punjab Breaking News LIVE 10 March, 2023: ਬਜਟ ਪੇਸ਼ ਕਰਨ ਤੋਂ ਪਹਿਲਾਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ ਹੈ ਕਿ ਇਹ ਬਜਟ ਲੋਕਾਂ ਦਾ ਬਜਟ ਹੈ ਤੇ ਆਮ ਲੋਕਾਂ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕੀਤਾ ਗਿਆ ਹੈ। 'ਏਬੀਪੀ ਸਾਂਝਾ' ਨਾਲ ਗੱਲਬਾਤ ਕਰਦਿਆਂ ਹਰਪਾਲ ਚੀਮਾ ਨੇ ਕਿਹਾ ਕਿ ਅੱਜ ਅਸੀਂ ਆਪਣਾ ਪੂਰਾ ਬਜਟ ਪੇਸ਼ ਕਰਨ ਜਾ ਰਹੇ ਹਾਂ ਜੋ ਲੋਕਾਂ ਲਈ ਹੈ। ਇਸ ਵਿੱਚ ਆਮ ਲੋਕਾਂ ਦਾ ਧਿਆਨ ਰੱਖਿਆ ਗਿਆ ਹੈ। ਇਹ ਆਮ ਆਦਮੀ ਦਾ ਸਾਂਝਾ ਬਜਟ ਹੈ। ਆਮ ਲੋਕਾਂ ਨੂੰ ਧਿਆਨ ਵਿੱਚ ਰੱਖ ਕੇ ਬਣਾਇਆ ਬਜਟ
CAG ਰਿਪੋਰਟ 'ਚ ਖੁਲਾਸਾ
Punjab News: ਮਨਰੇਗਾ (ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਾਰੰਟੀ ਸਕੀਮ) ਨੂੰ ਲੈ ਕੇ ਪੰਜਾਬ ਵਿੱਚ ਵਿਆਪਕ ਬੇਨਿਯਮੀਆਂ ਸਾਹਮਣੇ ਆਈਆਂ ਹਨ। ਕੁਝ ਥਾਵਾਂ 'ਤੇ ਮਜ਼ਦੂਰਾਂ ਨੂੰ ਕੰਮ ਕਰਵਾਉਣ ਤੋਂ ਬਾਅਦ ਅਦਾਇਗੀ ਨਹੀਂ ਕੀਤੀ ਗਈ, ਜਦੋਂ ਕਿ ਕੁਝ ਥਾਵਾਂ 'ਤੇ ਜਿਨ੍ਹਾਂ ਲੋਕਾਂ ਤੋਂ ਉਸਾਰੀ ਅਤੇ ਹੋਰ ਸਾਮਾਨ ਖਰੀਦਿਆ ਗਿਆ ਸੀ, ਉਨ੍ਹਾਂ ਨੂੰ ਵੀ ਅਦਾਇਗੀ ਨਹੀਂ ਕੀਤੀ ਗਈ। ਇਸ ਕਾਰਨ ਬਾਅਦ ਵਿੱਚ ਮਾਲ ਦੀ ਸਪਲਾਈ ਬੰਦ ਹੋ ਗਈ ਅਤੇ ਪ੍ਰਾਜੈਕਟ ਅਧੂਰਾ ਰਹਿ ਗਿਆ। CAG ਰਿਪੋਰਟ 'ਚ ਖੁਲਾਸਾ
ਸੋਸ਼ਲ ਮੀਡੀਆ ’ਤੇ ਹਥਿਆਰ ਦਿਖਾਉਣ ਦੇ ਇਲਜ਼ਾਮ ਤਹਿਤ ਗ੍ਰਿਫਤਾਰ ਕੀਤਾ ਭਾਈ ਅੰਮ੍ਰਿਤਪਾਲ ਸਿੰਘ ਦਾ ਸਾਥੀ
Amritsar News: ‘ਵਾਰਿਸ ਪੰਜਾਬ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਸਾਥੀ ਗੁਰਿੰਦਰਪਾਲ ਸਿੰਘ ਔਜਲਾ ਦੀ ਗ੍ਰਿਫਤਾਰੀ ਬਾਰੇ ਅਹਿਮ ਖੁਲਾਸਾ ਹੋਇਆ ਹੈ। ਗੁਰਿੰਦਰਪਾਲ ਔਜਲਾ ਨੂੰ ਜਲੰਧਰ ਵਿੱਚ ਪੁਲਿਸ ਵੱਲੋਂ ਦਰਜ ਪੁਰਾਣੇ ਕੇਸ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਵੱਲੋਂ ਇਹ ਕੇਸ ਫਰਵਰੀ ਵਿੱਚ ਦਰਜ ਕੀਤਾ ਗਿਆ ਸੀ। ਇਸ ਕੇਸ ਵਿੱਚ ਸੋਸ਼ਲ ਮੀਡੀਆ ’ਤੇ ਹਥਿਆਰ ਦਿਖਾਉਣ ਦੇ ਇਲਜ਼ਾਮ ਸਨ। ਸੋਸ਼ਲ ਮੀਡੀਆ ’ਤੇ ਹਥਿਆਰ ਦਿਖਾਉਣ ਦੇ ਇਲਜ਼ਾਮ ਤਹਿਤ ਗ੍ਰਿਫਤਾਰ ਕੀਤਾ ਭਾਈ ਅੰਮ੍ਰਿਤਪਾਲ ਸਿੰਘ ਦਾ ਸਾਥੀ
ਪੰਜਾਬ ਦੇ ਹਸਪਤਾਲਾਂ ਤੇ ਮੈਡੀਕਲ ਦੀਆਂ ਦੁਕਾਨਾਂ 'ਤੇ ਧੜੱਲੇ ਨਾਲ ਹੋ ਰਹੀ ਲੁੱਟ
Punjab Budget 2023: ਪੰਜਾਬ ਦੇ ਹਸਪਤਾਲਾਂ ਤੇ ਮੈਡੀਕਲ ਦੀਆਂ ਦੁਕਾਨਾਂ ਉੱਪਰ ਧੜੱਲੇ ਨਾਲ ਲੁੱਟ ਹੋ ਰਹੀ ਹੈ। ਪੰਜਾਬ ਵਿਧਾਨ ਸਭਾ ਵਿੱਚ ਇਹ ਖੁਲਾਸਾ ਸੱਤਾਧਿਰ ਤੇ ਵਿਰੋਧੀ ਧਿਰ ਦੇ ਵਿਧਾਇਕਾਂ ਨੇ ਖੁਦ ਹੀ ਕੀਤਾ। ਅਹਿਮ ਗੱਲ ਹੈ ਕਿ ਡਾਕਟਰੀ ਪੇਸ਼ੇ ਨਾਲ ਜੁੜੇ ਵਿਧਾਇਕਾਂ ਨੇ ਇਸ ਗੋਰਖਧੰਦੇ ਦੀਆਂ ਪਰਤਾਂ ਖੋਲ੍ਹੀਆਂ। ਇਸ ਦੇ ਨਾਲ ਹੀ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਦਾ ਦਖਲ ਵੀ ਮੰਗਿਆ। ਪੰਜਾਬ ਦੇ ਹਸਪਤਾਲਾਂ ਤੇ ਮੈਡੀਕਲ ਦੀਆਂ ਦੁਕਾਨਾਂ 'ਤੇ ਧੜੱਲੇ ਨਾਲ ਹੋ ਰਹੀ ਲੁੱਟ
ਚੰਡੀਗੜ੍ਹ 'ਚ ਨਹੀਂ ਚੱਲਣਗੇ 15 ਸਾਲ ਤੋਂ ਪੁਰਾਣੇ ਵਾਹਨ
Chandigarh News: ਚੰਡੀਗੜ੍ਹ ਵਿੱਚ 15 ਸਾਲ ਪੁਰਾਣੇ ਸਰਕਾਰੀ ਵਾਹਨਾਂ ਦੀ ਰਜਿਸਟਰੇਸ਼ਨ ਰੱਦ ਕੀਤੀ ਜਾਵੇਗੀ। ਇਹ ਫੈਸਲਾ ਸਕਰੈਪ ਪਾਲਿਸੀ ਤਹਿਤ ਲਿਆ ਗਿਆ ਹੈ। ਯੂਟੀ ਪ੍ਰਸ਼ਾਸਨ ਵੱਲੋਂ ਇਹ ਪ੍ਰਕ੍ਰਿਆ ਪਹਿਲੀ ਅਪਰੈਲ ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਸੂਤਰਾਂ ਮੁਤਾਬਕ ਯੂਟੀ ਪ੍ਰਸ਼ਾਸਨ ਸਕਰੈਪ ਪਾਲਿਸੀ ਲਾਗੂ ਕਰਨ ਜਾ ਰਿਹਾ ਹੈ। ਇਸ ਤਹਿਤ ਪਹਿਲਾਂ ਸਰਕਾਰੀ ਵਾਹਨਾਂ ਦੀ ਰਜਿਸਟ੍ਰੇਸ਼ਨ ਰੱਦ ਕੀਤੀ ਜਾਵੇਗੀ ਤੇ ਇਸ ਤੋਂ ਮਗਰੋਂ 15 ਸਾਲ ਤੋਂ ਪੁਰਾਣੇ ਪ੍ਰਾਈਵੇਟ ਵਾਹਨਾਂ ਦੀ ਵੀ ਵਾਰੀ ਆਏਗੀ। ਚੰਡੀਗੜ੍ਹ 'ਚ ਨਹੀਂ ਚੱਲਣਗੇ 15 ਸਾਲ ਤੋਂ ਪੁਰਾਣੇ ਵਾਹਨ
- - - - - - - - - Advertisement - - - - - - - - -