Punjab Breaking News LIVE: ਕਾਂਗਰਸ ਹਾਈਕਮਾਨ ਦੇ ਬਾਗੀਆਂ ਨੂੰ ਸਖਤ ਤੇਵਰ, ਧੀਮਾਨ ਨੂੰ ਕੱਢਣ ਮਗਰੋਂ ਜਾਖੜ ਨੂੰ ਨੋਟਿਸ
Punjab Breaking News, 11 April 2022 LIVE Updates: ਪੜ੍ਹੋ ਪੰਜਾਬ ਦੀ ਤੇ ਦੇਸ਼-ਵਿਦੇਸ਼ ਦੀ ਬ੍ਰੇਕਿੰਗ ਨਿਊਜ਼
ਕਾਂਗਰਸ ਹਾਈਕਮਾਨ ਨੇ ਪੰਜਾਬ ਇਕਾਈ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੂੰ ਨੋਟਿਸ ਜਾਰੀ ਕੀਤਾ ਹੈ। ਹਾਈਕਮਾਨ ਨੇ ਇੱਕ ਹਫ਼ਤੇ ਦਾ ਸਮਾਂ ਦਿੰਦਿਆਂ ਜਵਾਬ ਤਲਬ ਕੀਤਾ ਹੈ। ਹਾਲ ਹੀ 'ਚ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਸੁਨੀਲ ਜਾਖੜ ਖਿਲਾਫ ਚਿੱਠੀ ਲਿਖ ਕੇ ਸ਼ਿਕਾਇਤ ਕੀਤੀ ਸੀ। ਇਸ ਮਗਰੋਂ ਅਨੁਸ਼ਾਸਨੀ ਕਮੇਟੀ ਨੇ ਇਹ ਫੈਸਲਾ ਲਿਆ ਹੈ।

ਪੰਜਾਬ ਇੰਚਾਰਜ ਹਰੀਸ਼ ਚੌਧਰੀ ਨੇ ਸੁਨੀਲ ਜਾਖੜ ਖਿਲਾਫ ਅਨੁਸ਼ਾਸਨੀ ਕਾਰਵਾਈ ਦੀ ਮੰਗ ਕੀਤੀ ਸੀ। ਮੀਟਿੰਗ ਤੋਂ ਬਾਅਦ ਕਾਂਗਰਸੀ ਆਗੂ ਤਾਰਿਕ ਅਨਵਰ ਨੇ ਦੱਸਿਆ ਕਿ ਸੁਨੀਲ ਜਾਖੜ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਇੱਕ ਹਫ਼ਤੇ ਦਾ ਸਮਾਂ ਦਿੰਦਿਆਂ ਜਵਾਬ ਤਲਬ ਕੀਤਾ ਹੈ।
ਅੱਜ ਅਨੁਸ਼ਾਸਨੀ ਕਮੇਟੀ ਦੀ ਅਹਿਮ ਮੀਟਿੰਗ ਕਾਂਗਰਸ ਵਾਰ ਰੂਮ ਵਿੱਚ ਹੋਈ। ਮੀਟਿੰਗ ਵਿੱਚ ਏਕੇ ਐਂਟਨੀ, ਤਾਰਿਕ ਅਨਵਰ, ਜੇਪੀ ਅਗਰਵਾਲ ਤੇ ਹੋਰ ਮੈਂਬਰ ਵੀ ਹਾਜ਼ਰ ਸਨ। ਮੀਟਿੰਗ ਵਿੱਚ ਪੰਜਾਬ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਤੇ ਸਾਬਕਾ ਕੇਂਦਰੀ ਮੰਤਰੀ ਕੇਵੀ ਥਾਮਸ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।
ਨੌਕਰੀਆਂ ਤੇ ਬਿਜਲੀ ਮਾਫੀ ਸਣੇ ਕਈ ਮੁੱਦਿਆਂ ਉੱਪਰ ਖੂਬ ਅਲੋਚਨਾ ਹੋਣ ਤੋਂ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀਆਂ ਤੋਂ ਸਮਾਂ ਮੰਗਿਆ ਹੈ। ਆਮ ਆਦਮੀ ਪਾਰਟੀ ਦੇ ਫੇਸਬੁੱਕ ਪੇਜ਼ ਉੱਪਰ ਪੋਸਟ ਪਾ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀਓ ਥੋੜ੍ਹਾ ਸਮਾਂ ਦਿਓ। ਉਨ੍ਹਾਂ ਨੇ ਅੱਗੇ ਲਿਖਿਆ ਹੈ ਕਿ ਥੋੜ੍ਹਾ ਸਬਰ ਕਰੋ। ਕੋਈ ਵੀ ਅਜਿਹੀ ਚੀਜ਼ ਨਹੀਂ ਜੋ ਮੈਨੂੰ ਮੂੰਹ ਜ਼ੁਬਾਨੀ ਯਾਦ ਨਾ ਹੋਵੇ। ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਵਿੱਚ ਜਲਦਬਾਜ਼ੀ ਨਾ ਕਰੀਏ। ਥੋੜ੍ਹਾ ਸਮਾਂ ਤਾਂ ਲੱਗੇਗਾ। ਸਭ ਦੇ ਮਸਲੇ ਹੱਲ ਹੋਣਗੇ। ਕੋਈ ਵੀ ਵਿਅਕਤੀ ਅਜਿਹਾ ਨਹੀਂ ਹੋਏਗਾ, ਜਿਸ ਦੀ ਨਹੀਂ ਸੁਣੀ ਜਾਏਗੀ।
ਝਾਰਖੰਡ ਦੇ ਦੇਵਘਰ 'ਚ ਇੱਕ ਹਾਦਸਾ ਵਾਪਰਿਆ ਹੈ। ਇੱਥੋਂ ਦੇ ਤ੍ਰਿਕੂਟੀ ਪਹਾੜ ’ਤੇ ਰੋਪਵੇਅ ’ਚ ਨੁਕਸ ਪੈਣ ਕਾਰਨ ਕਈ ਸੈਲਾਨੀ ਟਰਾਲੀ ’ਚ ਫਸ ਗਏ। ਇਹ ਘਟਨਾ ਐਤਵਾਰ ਦੁਪਹਿਰ 3 ਵਜੇ ਵਾਪਰੀ। ਕੁੱਲ 48 ਲੋਕਾਂ ਦੇ ਫਸੇ ਹੋਣ ਦੀ ਸੂਚਨਾ ਹੈ, ਜਿਨ੍ਹਾਂ 'ਚੋਂ 16 ਨੂੰ ਬਚਾ ਲਿਆ ਗਿਆ ਹੈ। ਸੈਲਾਨੀ ਕਰੀਬ 20 ਘੰਟੇ ਫਸੇ ਰਹੇ। ਫਸੇ ਹੋਏ ਸੈਲਾਨੀ ਬਿਹਾਰ, ਪੱਛਮੀ ਬੰਗਾਲ ਅਤੇ ਝਾਰਖੰਡ ਦੇ ਹਨ।
ਨਸ਼ਾ ਤਸਕਰੀ ਕੇਸ ਵਿੱਚ ਜੇਲ੍ਹ ਅੰਦਰ ਬੰਦ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਨੂੰ ਅੱਜ ਵੀ ਸੁਪਰੀਮ ਕੋਰਟ ਤੋਂ ਰਾਹਤ ਨਹੀਂ ਮਿਲੀ। ਹੁਣ ਸਰਬ ਉੱਚ ਅਦਾਲਤ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਬਿਕਰਮ ਮਜੀਠੀਆ ਦੀ ਪਟੀਸ਼ਨ 'ਤੇ 21 ਅਪ੍ਰੈਲ ਨੂੰ ਸੁਣਵਾਈ ਕਰੇਗੀ। ਸੁਪਰੀਮ ਕੋਰਟ ਵਿੱਚ ਸੁਣਵਾਈ ਦੌਰਾਨ ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਵੀ ਗਿਰੀ ਨੇ ਇਸ ਮਾਮਲੇ ਦੀ ਅਗਲੇ ਸੋਮਵਾਰ ਸੁਣਵਾਈ ਕਰਨ ਦੀ ਬੇਨਤੀ ਕੀਤੀ। ਉਧਰ, ਮਜੀਠੀਆ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਕਪਿਲ ਸਿੱਬਲ ਨੇ ਅਦਾਲਤ ਨੂੰ ਪੁੱਛਿਆ ਕਿ ਕੀ ਇਸ ਮਾਮਲੇ ਦੀ ਸੁਣਵਾਈ ਬੁੱਧਵਾਰ ਨੂੰ ਹੋ ਸਕਦੀ ਹੈ। ਸਿੱਬਲ ਨੇ ਕਿਹਾ ਕਿ ਮੇਰਾ ਮੁਵੱਕਿਲ ਲੰਬੇ ਸਮੇਂ ਤੋਂ ਹਿਰਾਸਤ ਵਿੱਚ ਹੈ। ਇਸ ਲਈ ਜਲਦੀ ਸੁਣਵਾਈ ਕੀਤੀ ਜਾਵੇ। ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਮਗਰੋਂ ਸੁਪਰੀਮ ਕੋਰਟ ਨੇ ਕਿਹਾ ਕਿ 21 ਅਪ੍ਰੈਲ ਨੂੰ ਸੁਣਵਾਈ ਕੀਤੀ ਜਾਵੇਗੀ।
ਸਾਬਕਾ ਵਿਧਾਇਕ ਸੁਰਜੀਤ ਸਿੰਘ ਧੀਮਾਨ ਨੇ ਆਪਣੇ-ਆਪ ਨੂੰ ਕਾਂਗਰਸ ਵਿੱਚੋਂ ਕੱਢੇ ਜਾਣ ਦਾ ਸਵਾਗਤ ਕੀਤਾ ਹੈ। ਪਾਰਟੀ 'ਚੋਂ ਕੱਢੇ ਜਾਣ ਤੋਂ ਬਾਅਦ ਸੁਰਜੀਤ ਧੀਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਹੈ ਕਿ ਮੈਂ ਬਹੁਤ ਖੁਸ਼ ਹਾਂ ਕਿ ਕਾਂਗਰਸ ਨੇ ਪਾਰਟੀ ਤੋਂ ਬਾਹਰ ਕਰ ਦਿੱਤਾ ਹੈ। ਦਿਲਚਸਪ ਹੈ ਕਿ ਸੁਰਜੀਤ ਧੀਮਾਨ ਇਸ ਖੁਸ਼ੀ ਵਿੱਚ ਆਪਣੇ ਵਰਕਰਾਂ ਨੂੰ ਲੱਡੂ ਵੰਡ ਕੇ ਮਿੱਠਾ ਕਰਵਾ ਰਹੇ ਹਨ।
ਸੂਤਰਾਂ ਦਾ ਕਹਿਣਾ ਹੈ ਕਿ ਭਾਵੇਂ ਇਹ ਮੀਟਿੰਗ ਸ਼ਿਸ਼ਟਾਚਾਰੀ ਮੁਲਾਕਾਤ ਹੈ, ਪਰ ਮੀਟਿੰਗ ਵਿੱਚ ਪੰਜਾਬ ਦੀ ਜਥੇਬੰਦੀ ਤੇ ਬਾਗੀ ਸੁਰ ਅਪਣਾਉਣ ਵਾਲੇ ਆਗੂਆਂ ਬਾਰੇ ਵਿਚਾਰ-ਵਟਾਂਦਰਾ ਹੋਵੇਗਾ। ਕਾਂਗਰਸ ਹਾਈਕਮਾਂਡ ਪਾਰਟੀ ਅੰਦਰ ਚੱਲ ਰਹੀ ਉਥਲ-ਪੁਥਲ ਦੇ ਮੱਦੇਨਜ਼ਰ ਅਨੁਸ਼ਾਸਨ ਦੀ ਉਲੰਘਣਾ ਕਰਨ ਵਾਲੇ ਆਗੂਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਮੂਡ ਵਿੱਚ ਹੈ।
ਮੀਟਿੰਗ 'ਚ ਪੰਜਾਬ ਦੇ ਜਥੇਬੰਦਕ ਢਾਂਚੇ 'ਚ ਹੇਠਲੇ ਪੱਧਰ 'ਤੇ ਕਾਰਜਕਾਰਨੀ 'ਚ ਬਦਲਾਅ 'ਤੇ ਵੀ ਚਰਚਾ ਹੋ ਸਕਦੀ ਹੈ। ਮੀਟਿੰਗ ਵਿੱਚ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ, ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਤੇ ਉਪ ਨੇਤਾ ਡਾ. ਰਾਜ ਕੁਮਾਰ ਚੱਬੇਵਾਲ ਹਾਜ਼ਰ ਹੋਣਗੇ।
ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਹਾਰ ਮਗਰੋਂ ਕਾਂਗਰਸ ਹਾਈਕਮਾਨ ਕਾਫੀ ਸਰਗਰਮ ਨਜ਼ਰ ਆ ਰਹੀ ਹੈ। ਪੰਜਾਬ ਅੰਦਰ ਲੀਡਰਸ਼ਿਪ ਬਦਲਣ ਮਗਰੋਂ ਸੀਨੀਅਰ ਲੀਡਰ ਰਾਹੁਲ ਗਾਂਧੀ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵੇਂ ਕਮਾਂਡਰਾਂ ਨਾਲ ਮੁਲਾਕਾਤ ਕਰਨ ਜਾ ਰਹੇ ਹਨ। ਇਸ ਮੀਟਿੰਗ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ।
ਪਿਛੋਕੜ
Punjab Breaking News, 11 April 2022 LIVE Updates: ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਹਾਰ ਮਗਰੋਂ ਕਾਂਗਰਸ ਹਾਈਕਮਾਨ ਕਾਫੀ ਸਰਗਰਮ ਨਜ਼ਰ ਆ ਰਹੀ ਹੈ। ਪੰਜਾਬ ਅੰਦਰ ਲੀਡਰਸ਼ਿਪ ਬਦਲਣ ਮਗਰੋਂ ਸੀਨੀਅਰ ਲੀਡਰ ਰਾਹੁਲ ਗਾਂਧੀ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵੇਂ ਕਮਾਂਡਰਾਂ ਨਾਲ ਮੁਲਾਕਾਤ ਕਰਨ ਜਾ ਰਹੇ ਹਨ। ਇਸ ਮੀਟਿੰਗ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ।
ਸੂਤਰਾਂ ਮੁਤਾਬਕ ਮੀਟਿੰਗ 'ਚ ਪੰਜਾਬ ਦੇ ਜਥੇਬੰਦਕ ਢਾਂਚੇ 'ਚ ਹੇਠਲੇ ਪੱਧਰ 'ਤੇ ਕਾਰਜਕਾਰਨੀ 'ਚ ਬਦਲਾਅ 'ਤੇ ਵੀ ਚਰਚਾ ਹੋ ਸਕਦੀ ਹੈ। ਮੀਟਿੰਗ ਵਿੱਚ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ, ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਤੇ ਉਪ ਨੇਤਾ ਡਾ. ਰਾਜ ਕੁਮਾਰ ਚੱਬੇਵਾਲ ਹਾਜ਼ਰ ਹੋਣਗੇ।
ਸੂਤਰਾਂ ਦਾ ਕਹਿਣਾ ਹੈ ਕਿ ਭਾਵੇਂ ਇਹ ਮੀਟਿੰਗ ਸ਼ਿਸ਼ਟਾਚਾਰੀ ਮੁਲਾਕਾਤ ਹੈ, ਪਰ ਮੀਟਿੰਗ ਵਿੱਚ ਪੰਜਾਬ ਦੀ ਜਥੇਬੰਦੀ ਤੇ ਬਾਗੀ ਸੁਰ ਅਪਣਾਉਣ ਵਾਲੇ ਆਗੂਆਂ ਬਾਰੇ ਵਿਚਾਰ-ਵਟਾਂਦਰਾ ਹੋਵੇਗਾ। ਕਾਂਗਰਸ ਹਾਈਕਮਾਂਡ ਪਾਰਟੀ ਅੰਦਰ ਚੱਲ ਰਹੀ ਉਥਲ-ਪੁਥਲ ਦੇ ਮੱਦੇਨਜ਼ਰ ਅਨੁਸ਼ਾਸਨ ਦੀ ਉਲੰਘਣਾ ਕਰਨ ਵਾਲੇ ਆਗੂਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਮੂਡ ਵਿੱਚ ਹੈ।
ਦੱਸ ਦੇਈਏ ਕਿ ਐਤਵਾਰ ਨੂੰ ਵੀ ਕਾਂਗਰਸ ਹਾਈਕਮਾਂਡ ਨੇ ਸਾਬਕਾ ਵਿਧਾਇਕ ਸੁਰਜੀਤ ਸਿੰਘ ਧੀਮਾਨ ਨੂੰ ਪਾਰਟੀ ਤੋਂ ਬਾਹਰ ਦਾ ਰਾਹ ਵਿਖਾ ਕੇ ਸਖਤ ਸੰਕੇਤ ਦਿੱਤੇ ਹਨ। ਧੀਮਾਨ ਨੇ ਰਾਜਾ ਵੜਿੰਗ ਨੂੰ ਪ੍ਰਧਾਨ ਬਣਾਉਣ 'ਤੇ ਟਿੱਪਣੀ ਕੀਤੀ ਸੀ। ਸੂਤਰਾਂ ਦਾ ਕਹਿਣਾ ਹੈ ਕਿ ਹਾਈਕਮਾਂਡ ਬਾਗੀ ਸੁਰਾਂ ਵਾਲੇ ਹੋਰ ਲੀਡਰਾਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕਰ ਸਕਦੀ ਹੈ। ਪਾਰਟੀ ਹਾਈਕਮਾਂਡ ਹੁਣ ਹਰ ਕੀਮਤ 'ਤੇ ਪਾਰਟੀ ਅੰਦਰ ਅਨੁਸ਼ਾਸਨ ਕਾਇਮ ਰੱਖਣਾ ਚਾਹੁੰਦੀ ਹੈ ਤੇ ਇਸ ਲਈ ਉਹ ਕੋਈ ਵੀ ਸਖ਼ਤ ਕਦਮ ਚੁੱਕ ਸਕਦੀ ਹੈ।
ਸਾਬਕਾ ਵਿਧਾਇਕ ਸੁਰਜੀਤ ਸਿੰਘ ਧੀਮਾਨ ਨੇ ਆਪਣੇ-ਆਪ ਨੂੰ ਕਾਂਗਰਸ ਵਿੱਚੋਂ ਕੱਢੇ ਜਾਣ ਦਾ ਸਵਾਗਤ ਕੀਤਾ ਹੈ। ਪਾਰਟੀ 'ਚੋਂ ਕੱਢੇ ਜਾਣ ਤੋਂ ਬਾਅਦ ਸੁਰਜੀਤ ਧੀਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਹੈ ਕਿ ਮੈਂ ਬਹੁਤ ਖੁਸ਼ ਹਾਂ ਕਿ ਕਾਂਗਰਸ ਨੇ ਪਾਰਟੀ ਤੋਂ ਬਾਹਰ ਕਰ ਦਿੱਤਾ ਹੈ। ਦਿਲਚਸਪ ਹੈ ਕਿ ਸੁਰਜੀਤ ਧੀਮਾਨ ਇਸ ਖੁਸ਼ੀ ਵਿੱਚ ਆਪਣੇ ਵਰਕਰਾਂ ਨੂੰ ਲੱਡੂ ਵੰਡ ਕੇ ਮਿੱਠਾ ਕਰਵਾ ਰਹੇ ਹਨ।
- - - - - - - - - Advertisement - - - - - - - - -