Punjab Breaking News LIVE: ਸੀਐਮ ਭਗਵੰਤ ਮਾਨ ਦੀ ਹੜਤਾਲੀਆਂ 'ਤੇ ਐਕਸ਼ਨ, ਪੰਜਾਬ ਪਹੁੰਚੀ 'ਭਾਰਤ ਜੋੜੋ ਯਾਤਰਾ', ਸੁਪਰੀਮ ਕੋਰਟ ਦਾ ਚੰਡੀਗੜ੍ਹੀਆਂ ਨੂੰ ਵੱਡਾ ਝਟਕਾ, ਗੋਲਡਨ ਗਲੋਬ 'ਚ RRR ਨੇ ਰਚਿਆ ਇਤਿਹਾਸ, ਪੰਜਾਬ ਭਰ 'ਚ ਸਰਕਾਰੀ ਦਫਤਰਾਂ ਨੂੰ ਲੱਗੇ ਤਾਲੇ

Punjab Breaking News LIVE 11 January 2023: ਸੀਐਮ ਭਗਵੰਤ ਮਾਨ ਦੀ ਹੜਤਾਲੀਆਂ 'ਤੇ ਐਕਸ਼ਨ, ਪੰਜਾਬ ਪਹੁੰਚੀ 'ਭਾਰਤ ਜੋੜੋ ਯਾਤਰਾ', ਸੁਪਰੀਮ ਕੋਰਟ ਦਾ ਚੰਡੀਗੜ੍ਹੀਆਂ ਨੂੰ ਵੱਡਾ ਝਟਕਾ, ਪੰਜਾਬ ਭਰ 'ਚ ਸਰਕਾਰੀ ਦਫਤਰਾਂ ਨੂੰ ਲੱਗੇ ਤਾਲੇ

ABP Sanjha Last Updated: 11 Jan 2023 04:37 PM
Jammu Kashmir : ਜੰਮੂ-ਕਸ਼ਮੀਰ ਦੇ ਕੁਪਵਾੜਾ 'ਚ ਭਾਰਤੀ ਫੌਜ ਦੇ ਜਵਾਨਾਂ ਦੇ ਨਾਲ ਵਾਪਰਿਆ ਹਾਦਸਾ , 3 ਫੌਜੀ ਜਵਾਨ ਸ਼ਹੀਦ

 ਜੰਮੂ-ਕਸ਼ਮੀਰ ਦੇ ਮਾਛਲ ਸੈਕਟਰ ਵਿੱਚ ਇੱਕ ਵੱਡਾ ਹਾਦਸਾ ਹੋਣ ਦੀ ਖ਼ਬਰ ਹੈ। ਇੱਥੇ ਰੈਗੂਲਰ ਟਾਸਕ ਆਪਰੇਸ਼ਨ ਦੌਰਾਨ ਤਿੰਨ ਜਵਾਨ ਡੂੰਘੀ ਖੱਡ 'ਚ ਡਿੱਗ ਗਏ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਰਸਤੇ ਵਿੱਚ ਬਰਫ਼ ਪੈਣ ਕਾਰਨ ਫ਼ੌਜੀਆਂ ਦੀ ਕਾਰ ਡੂੰਘੀ ਖੱਡ ਵਿੱਚ ਜਾ ਡਿੱਗੀ, ਜਿਸ ਵਿੱਚ ਤਿੰਨ ਫ਼ੌਜੀ ਸ਼ਹੀਦ ਹੋ ਗਏ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਭਾਰਤੀ ਫੌਜ ਨੇ ਦੱਸਿਆ ਕਿ ਇੱਕ ਜੇਸੀਓ, ਦੋ ਹੋਰ ਰੈਂਕ ਦੇ ਜਵਾਨ ਮਾਛਲ ਸੈਕਟਰ ਵਿੱਚ ਡੂੰਘੀ ਖੱਡ ਵਿੱਚ ਡਿੱਗ ਗਏ ਹਨ।

Dheeyan Di Lohri : ਪੰਜਾਬ ਭਰ ਵਿੱਚ 13 ਤੋਂ 20 ਜਨਵਰੀ ਤੱਕ ਮਨਾਇਆ ਜਾਵੇਗਾ 'ਧੀਆਂ ਦੀ ਲੋਹੜੀ ਹਫ਼ਤਾ'

ਪੰਜਾਬ ਸਰਕਾਰ ਵੱਲੋਂ "ਧੀਆਂ ਦੀ ਲੋਹੜੀ" ਮਨਾਉਣ ਸਬੰਧੀ 13 ਜਨਵਰੀ ਨੂੰ ਬਠਿੰਡਾ ਵਿਖੇ ਰਾਜ ਪੱਧਰੀ ਸਮਾਗਮ ਕਰਾਇਆ ਜਾਵੇਗਾ। ਇਸ ਸਮਾਗਮ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ।  ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਦੇ ਡਾਇਰੈਕਟਰ ਮਾਧਵੀ ਕਟਾਰੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 13 ਜਨਵਰੀ ਤੋਂ 20 ਜਨਵਰੀ ਤੱਕ "ਧੀਆਂ ਦੀ ਲੋਹੜੀ ਹਫ਼ਤਾ" ਮਨਾਇਆ ਜਾ ਰਿਹਾ ਹੈ ਤੇ ਰਾਜ ਪੱਧਰੀ ਸਮਾਗਮ ਬਠਿੰਡਾ ਵਿਖੇ ਕਰਾਇਆ ਜਾ ਰਿਹਾ ਹੈ।

Woman finds stone in Air India flight's meal: ਏਅਰ ਇੰਡੀਆ ਦੀ ਫਲਾਈਟ ਦੇ ਖਾਣੇ 'ਚ ਮਿਲਿਆ ਕੰਕਰ

ਏਅਰ ਇੰਡੀਆ ਦੇ ਜਹਾਜ਼ ਵਿੱਚ ਇੱਕ ਯਾਤਰੀ ਨੇ ਆਪਣੇ ਖਾਣੇ ਵਿੱਚ ਕੰਕਰ ਮਿਲਣ ਦੀ ਸ਼ਿਕਾਇਤ ਕੀਤੀ ਹੈ। ਇਸ ਤੋਂ ਬਾਅਦ ਏਅਰਲਾਈਨ ਨੇ ਕਿਹਾ ਹੈ ਕਿ ਉਸ ਨੇ ਇਸ ਘਟਨਾ ਦਾ ਗੰਭੀਰ ਨੋਟਿਸ ਲਿਆ ਹੈ ਤੇ ਕੈਟਰਰ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਦੱਸ ਦਈਏ ਕਿ ਅੱਠ ਜਨਵਰੀ ਨੂੰ ਇੱਕ ਮਹਿਲਾ ਯਾਤਰੀ ਨੇ ਟਵਿੱਟਰ ’ਤੇ ਕਿਹਾ ਕਿ ਉਸ ਨੂੰ ਜਹਾਜ਼ ਵਿੱਚ ਉਡਾਣ ਨੰਬਰ ਏਆਈ 215 ’ਤੇ ਭੋਜਨ ਦੌਰਾਨ ਇੱਕ ਪੱਥਰ ਮਿਲਿਆ ਤੇ ਤਸਵੀਰਾਂ ਵੀ ਸਾਂਝੀਆਂ ਕੀਤੀਆਂ। ਇਹ ਫਲਾਈਟ ਦਿੱਲੀ ਤੋਂ ਕਾਠਮੰਡੂ ਜਾ ਰਹੀ ਸੀ। 

Most Powerful passport in 2023: ਦੁਨੀਆ ਦੇ Powerful Passports ਦੀ ਨਵੀਂ ਰੈਂਕਿੰਗ ਜਾਰੀ

ਲੰਡਨ ਦੀ ਫਰਮ ਹੇਲਨ ਐਂਡ ਪਾਰਟਨਰਜ਼ ਦੁਆਰਾ ਦੁਨੀਆ ਦੇ ਸਭ ਤੋਂ ਸ਼ਕਤੀਸ਼ਾਲੀ ਪਾਸਪੋਰਟਾਂ ਦੀ ਰੈਂਕਿੰਗ ਜਾਰੀ ਕੀਤੀ ਗਈ ਹੈ। ਸਾਲ 2023 ਲਈ ਜਾਰੀ ਕੀਤੇ ਗਏ ਇਸ ਪਾਸਪੋਰਟ 'ਚ ਸਭ ਤੋਂ ਤਾਕਤਵਰ ਤੋਂ ਲੈ ਕੇ ਕਮਜ਼ੋਰ ਪਾਸਪੋਰਟ ਦੀ ਜਾਣਕਾਰੀ ਦਿੱਤੀ ਗਈ ਹੈ। ਗਲੋਬਲ ਪਾਸਪੋਰਟ ਦੀ ਰੈਂਕਿੰਗ 'ਚ 199 ਦੇਸ਼ਾਂ ਦੇ ਪਾਸਪੋਰਟ ਸ਼ਾਮਲ ਕੀਤੇ ਗਏ ਹਨ, ਜਿਨ੍ਹਾਂ 'ਤੇ 227 ਦੇਸ਼ਾਂ 'ਚ ਯਾਤਰਾ ਕੀਤੀ ਜਾ ਸਕਦੀ ਹੈ। ਇਹ ਦਰਜਾਬੰਦੀ ਇੰਟਰਨੈਸ਼ਨਲ ਏਅਰ ਟਰਾਂਸਪੋਰਟ ਐਸੋਸੀਏਸ਼ਨ ਦੁਆਰਾ ਪ੍ਰਦਾਨ ਕੀਤੇ ਗਏ ਅੰਕੜਿਆਂ 'ਤੇ ਅਧਾਰਤ ਹੈ।

 Punjab News : ਸੀਐਮ ਦੀ ਘੁਰਕੀ ਤੋਂ ਡਰੇ ਹੜਤਾਲੀ ਅਫਸਰ , ਹੁਣ ਕੰਮ 'ਤੇ ਪਰਤਣਗੇ PCS ਅਫ਼ਸਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਖ਼ਤ ਚੇਤਾਵਨੀ ਤੋਂ ਬਾਅਦ PCS ਅਫ਼ਸਰਾਂ ਨੇ ਹੁਣ ਮੁੜ ਕੰਮ 'ਤੇ ਪਰਤਣ ਦਾ ਫ਼ੈਸਲਾ ਲਿਆ ਹੈ। 9 ਜਨਵਰੀ ਤੋਂ PCS ਅਫ਼ਸਰ ਸਮੂਹਿਕ ਛੁੱਟੀ 'ਤੇ ਸਨ। 

Mohali former Mayor: ਮੋਹਾਲੀ ਦੇ ਸਾਬਕਾ ਮੇਅਰ ਜੀਤੀ ਸਿੱਧੂ ਦੀ ਕੌਂਸਲਰਸ਼ਿਪ ਰੱਦ ਕਰਨ ਦੇ ਮਾਮਲੇ 'ਚ ਹਾਈਕੋਰਟ ਨੇ ਰਾਖਵਾਂ ਰੱਖਿਆ ਫੈਸਲਾ

ਮੋਹਾਲੀ ਦੇ ਸਾਬਕਾ ਮੇਅਰ ਅਮਰਜੀਤ ਸਿੰਘ ਉਰਫ ਜੀਤੀ ਸਿੱਧੂ ਦੀ ਕੌਂਸਲਰਸ਼ਿਪ ਰੱਦ ਕਰਨ ਦੇ ਮਾਮਲੇ 'ਚ ਹਾਈਕੋਰਟ ਨੇ ਫੈਸਲਾ ਰਾਖਵਾਂ ਰੱਖ ਲਿਆ ਹੈ। ਇਸ ਮਾਮਲੇ ਵਿੱਚ ਹੁਣ ਫੈਸਲਾ ਕਿਸੇ ਵੀ ਸਮੇਂ ਆ ਸਕਦਾ ਹੈ। ਦਰਅਸਲ 'ਚ ਪੰਜਾਬ ਸਰਕਾਰ ਵੱਲੋਂ ਮੋਹਾਲੀ ਦੇ ਸਾਬਕਾ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਕੌਂਸਲਰਸ਼ਿਪ ਰੱਦ ਕਰ ਦਿੱਤੀ ਗਈ ਸੀ। ਦਰਅਸਲ 'ਚ ਪੰਜਾਬ ਸਰਕਾਰ ਵੱਲੋਂ ਮੋਹਾਲੀ ਦੇ ਸਾਬਕਾ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਕੌਂਸਲਰਸ਼ਿਪ ਰੱਦ ਕਰ ਦਿੱਤੀ ਗਈ ਸੀ। ਇਸ ਤੋਂ ਬਾਅਦ ਜੀਤੀ ਸਿੱਧੂ ਵੱਲੋਂ ਹਾਈਕੋਰਟ ਦਾ ਦਰਵਾਜਾ ਖੜਕਾਇਆ ਗਿਆ ਸੀ। ਦਸੰਬਰ ਮਹੀਨੇ ਦੇ ਆਖੀਰਲੇ ਦਿਨਾਂ ਵਿੱਚ ਨਿਗਮ ਮੋਹਾਲੀ ਦੇ ਸਾਬਕਾ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੂੰ ਪੰਜਾਬ ਸਰਕਾਰ ਨੇ ਕੌਂਸਲਰ ਅਹੁਦੇ ਤੋਂ ਹਟਾ ਦਿੱਤਾ ਸੀ।

Bharat Jodo Yatra:  'ਆਪ' ਦੀ ਬਜਾਏ ਕਾਂਗਰਸ ਤੋਂ ਕਿਉਂ ਡਰ ਰਿਹਾ ਅਕਾਲੀ ਦਲ

ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਆਮ ਆਦਮੀ ਪਾਰਟੀ ਨਾਲੋਂ ਕਾਂਗਰਸ ਤੋਂ ਵੱਧ ਡਰ ਲੱਗ ਰਿਹਾ ਹੈ। ਇਹ ਗੱਲ ਉਸ ਵੇਲੇ ਉੱਭਰ ਕੇ ਆਈ ਜਦੋਂ ਭਾਰਤ ਜੋੜੋ ਯਾਤਰਾ ਤਹਿਤ ਪੰਜਾਬ ਆਏ ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਦੇ ਵਿਰੋਧ ਵਿੱਚ ਅਕਾਲੀ ਦਲ ਨੇ ਆਪਣੇ ਸਾਰੇ ਮਹਾਰਥੀਆਂ ਨੂੰ ਉਤਾਰ ਦਿੱਤਾ। ਅਕਾਲੀ ਦਲ ਦੇ ਲੀਡਰ ਵਾਰੋ-ਵਾਰੀ ਸੋਸ਼ਲ ਮੀਡੀਆ ਉੱਪਰ ਲਾਈਵ ਹੋ ਕੇ ਕਾਂਗਰਸ ਤੇ ਖਾਸ ਕਰ ਗਾਂਧੀ ਪਰਿਵਾਰ ਦਾ ਵਿਰੋਧ ਕਰ ਰਹੇ ਹਨ। 

Bharat Jodo Yatra:  'ਭਾਰਤ ਜੋੜੋ ਯਾਤਰਾ' 'ਚ ਰਾਹੁਲ ਗਾਂਧੀ ਦੇ ਖੁੱਲ੍ਹੇ ਦਾਹੜੇ ਤੇ ਦਸਤਾਰ ਦੀ ਚਰਚਾ

ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਪੰਜਾਬ ਪਹੁੰਚ ਗਈ ਹੈ। ਰਾਹੁਲ ਗਾਂਧੀ ਪੰਜਾਬ ਵਿੱਚ ਖੁੱਲ੍ਹੇ ਦਾੜ੍ਹੇ ਤੇ ਦਸਤਾਰ ਨਾਲ ਲੋਕਾਂ ਦਾ ਧਿਆਨ ਖਿੱਚ ਰਹੇ ਹਨ। ਉਨ੍ਹਾਂ ਦੀ ਸੋਹਣੀ ਦਸਤਾਰ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਉਨ੍ਹਾਂ ਨੇ ਮੰਗਲਵਾਰ ਨੂੰ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਵੇਲੇ ਕੇਸਰੀ ਦਸਤਾਰ ਸਜਾਈ ਸੀ। ਅੱਜ ਉਹ ਜਦੋਂ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਗਏ ਤਾਂ ਉਨ੍ਹਾਂ ਨੇ ਲਾਲ ਰੰਗ ਦੀ ਪੱਗ ਬੰਨ੍ਹੀ ਸੀ। 

Bharat Jodo Yatra: 'ਭਾਰਤ ਜੋੜੋ ਯਾਤਰਾ' 'ਚ ਰਾਹੁਲ ਗਾਂਧੀ ਦੇ ਖੁੱਲ੍ਹੇ ਦਾਹੜੇ ਤੇ ਦਸਤਾਰ ਦੀ ਚਰਚਾ

ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਪੰਜਾਬ ਪਹੁੰਚ ਗਈ ਹੈ। ਰਾਹੁਲ ਗਾਂਧੀ ਪੰਜਾਬ ਵਿੱਚ ਖੁੱਲ੍ਹੇ ਦਾੜ੍ਹੇ ਤੇ ਦਸਤਾਰ ਨਾਲ ਲੋਕਾਂ ਦਾ ਧਿਆਨ ਖਿੱਚ ਰਹੇ ਹਨ। ਉਨ੍ਹਾਂ ਦੀ ਸੋਹਣੀ ਦਸਤਾਰ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਉਨ੍ਹਾਂ ਨੇ ਮੰਗਲਵਾਰ ਨੂੰ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਵੇਲੇ ਕੇਸਰੀ ਦਸਤਾਰ ਸਜਾਈ ਸੀ। ਅੱਜ ਉਹ ਜਦੋਂ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਗਏ ਤਾਂ ਉਨ੍ਹਾਂ ਨੇ ਲਾਲ ਰੰਗ ਦੀ ਪੱਗ ਬੰਨ੍ਹੀ ਸੀ। 

Bharat Jodo Yatra: 'ਆਪ' ਦੀ ਬਜਾਏ ਕਾਂਗਰਸ ਤੋਂ ਕਿਉਂ ਡਰ ਰਿਹਾ ਅਕਾਲੀ ਦਲ, 'ਭਾਰਤ ਜੋੜੋ ਯਾਤਰਾ' ਦੇ ਵਿਰੋਧ 'ਚ ਉਤਾਰੇ ਸਾਰੇ ਮਹਾਰਾਥੀ 

ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਆਮ ਆਦਮੀ ਪਾਰਟੀ ਨਾਲੋਂ ਕਾਂਗਰਸ ਤੋਂ ਵੱਧ ਡਰ ਲੱਗ ਰਿਹਾ ਹੈ। ਇਹ ਗੱਲ ਉਸ ਵੇਲੇ ਉੱਭਰ ਕੇ ਆਈ ਜਦੋਂ ਭਾਰਤ ਜੋੜੋ ਯਾਤਰਾ ਤਹਿਤ ਪੰਜਾਬ ਆਏ ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਦੇ ਵਿਰੋਧ ਵਿੱਚ ਅਕਾਲੀ ਦਲ ਨੇ ਆਪਣੇ ਸਾਰੇ ਮਹਾਰਥੀਆਂ ਨੂੰ ਉਤਾਰ ਦਿੱਤਾ। ਅਕਾਲੀ ਦਲ ਦੇ ਲੀਡਰ ਵਾਰੋ-ਵਾਰੀ ਸੋਸ਼ਲ ਮੀਡੀਆ ਉੱਪਰ ਲਾਈਵ ਹੋ ਕੇ ਕਾਂਗਰਸ ਤੇ ਖਾਸ ਕਰ ਗਾਂਧੀ ਪਰਿਵਾਰ ਦਾ ਵਿਰੋਧ ਕਰ ਰਹੇ ਹਨ। 

Petrol Diesel Price on 11 January 2023:  ਕੱਚੇ ਤੇਲ ਦੀਆਂ ਕੀਮਤਾਂ 'ਚ ਰਿਕਾਰਡ ਗਿਰਾਵਟ, ਕੀ ਅੱਜ ਤੁਹਾਡੇ ਸ਼ਹਿਰ 'ਚ ਸਸਤਾ ਹੋਇਆ ਪੈਟਰੋਲ-ਡੀਜ਼ਲ?

ਭਾਰਤ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਦੇਸ਼ ਦੀਆਂ ਸਰਕਾਰੀ ਤੇਲ ਕੰਪਨੀਆਂ ਤੈਅ ਕਰਦੀਆਂ ਹਨ। ਹਰ ਰੋਜ਼ ਸਵੇਰੇ 6 ਵਜੇ ਰਾਜਾਂ ਅਤੇ ਸ਼ਹਿਰਾਂ ਦੇ ਹਿਸਾਬ ਨਾਲ ਪੈਟਰੋਲ ਅਤੇ ਡੀਜ਼ਲ ਦੀ ਨਵੀਂ ਕੀਮਤ ਜਾਰੀ ਕੀਤੀ ਜਾਂਦੀ ਹੈ। ਇਹ ਕੀਮਤਾਂ ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ ਦੇ ਆਧਾਰ 'ਤੇ ਤੈਅ ਕੀਤੀਆਂ ਜਾਂਦੀਆਂ ਹਨ। ਬੁੱਧਵਾਰ ਯਾਨੀ 11 ਜਨਵਰੀ 2023 ਨੂੰ ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੀ ਕੀਮਤ 'ਚ ਗਿਰਾਵਟ ਦਰਜ ਕੀਤੀ ਗਈ ਹੈ। ਅੱਜ WTI ਕਰੂਡ ਆਇਲ (WTI Crude Oil Price) ਦੀ ਕੀਮਤ 'ਚ 0.51 ਫੀਸਦੀ ਦੀ ਗਿਰਾਵਟ ਦੇਖਣ ਨੂੰ ਮਿਲੀ ਅਤੇ ਇਹ 74.74 ਡਾਲਰ ਪ੍ਰਤੀ ਬੈਰਲ 'ਤੇ ਪਹੁੰਚ ਗਈ ਹੈ। ਦੂਜੇ ਪਾਸੇ ਬ੍ਰੈਂਟ ਕਰੂਡ ਆਇਲ ਦੀ ਗੱਲ ਕਰੀਏ ਤਾਂ ਇਸ ਦੀ ਕੀਮਤ 'ਚ 0.47 ਫੀਸਦੀ ਦੀ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਇਹ 79.72 ਪ੍ਰਤੀ ਬੈਰਲ 'ਤੇ ਪਹੁੰਚ ਗਿਆ ਹੈ।

Chandigarh News: ਸੁਪਰੀਮ ਕੋਰਟ ਦਾ ਚੰਡੀਗੜ੍ਹੀਆਂ ਨੂੰ ਵੱਡਾ ਝਟਕਾ, ਮਕਾਨਾਂ ਨੂੰ ਅਪਾਰਟਮੈਂਟਾਂ ’ਚ ਬਦਲਣ ’ਤੇ ਰੋਕ

ਸੁਪਰੀਮ ਕੋਰਟ ਨੇ ਚੰਡੀਗੜ੍ਹੀਆਂ ਨੂੰ ਵੱਡਾ ਝਟਕਾ ਦਿੱਤਾ ਹੈ। ਦੇਸ਼ ਦੀ ਸਿਖਰਲੀ ਅਦਾਲਤ ਨੇ ਸਥਾਈ ਵਿਕਾਸ ਤੇ ਵਾਤਾਵਰਨ ਦੀ ਸੁਰੱਖਿਆ ਵਿਚਕਾਰ ਢੁੱਕਵਾਂ ਤਵਾਜ਼ਨ ਬਣਾਉਣ ’ਤੇ ਜ਼ੋਰ ਦਿੰਦਿਆਂ ਚੰਡੀਗੜ੍ਹ ਦੇ ਇੱਕ ਤੋਂ ਲੈ ਕੇ 30 ਸੈਕਟਰ (ਪਹਿਲਾ ਫ਼ੇਜ਼) ਤੱਕ ਦੇ ਮਕਾਨਾਂ ਨੂੰ ਅਪਾਰਟਮੈਂਟਾਂ ’ਚ ਬਦਲਣ ’ਤੇ ਰੋਕ ਲਾ ਦਿੱਤੀ ਹੈ। ਸੁਪਰੀਮ ਕੋਰਟ ਨੇ ਵਿਧਾਨ ਪਾਲਿਕਾ, ਕਾਰਜਪਾਲਿਕਾ ਤੇ ਕੇਂਦਰ ਤੇ ਸੂਬਾ ਪੱਧਰ ਦੇ ਨੀਤੀ ਨਿਰਮਾਤਾਵਾਂ ਨੂੰ ਅਪੀਲ ਕੀਤੀ ਹੈ ਕਿ ਉਹ ਸ਼ਹਿਰੀ ਵਿਕਾਸ ਦੀ ਇਜਾਜ਼ਤ ਦੇਣ ਤੋਂ ਪਹਿਲਾਂ ਵਾਤਾਵਰਨ ਪ੍ਰਭਾਵ ਮੁਲਾਂਕਣ ਦੇ ਅਧਿਐਨ ਦਾ ਲੋੜੀਂਦਾ ਪ੍ਰਬੰਧ ਜ਼ਰੂਰ ਕਰਨ। 

CM Bhagwant Mann: ਹੜਤਾਲ 'ਤੇ ਗਏ ਅਫਸਰਾਂ ਖਿਲਾਫ਼ ਸੀਐਮ ਭਗਵੰਤ ਮਾਨ ਦਾ ਸਖ਼ਤ ਐਕਸ਼ਨ

ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹਿਕ ਛੁੱਟੀ ਲੈ ਕੇ ਹੜਤਾਲ ਉੱਪਰ ਗਏ ਪੀਸੀਐਸ ਅਫਸਰਾਂ ਉੱਪਰ ਵੱਡਾ ਐਕਸ਼ਨ ਲਿਆ ਹੈ। ਉਨ੍ਹਾਂ ਨੇ ਹੜਤਾਲ ਨੂੰ ਗੈਰ-ਕਾਨੂੰਨੀ ਐਲਾਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਅੱਜ ਦੋ ਵਜੇ ਤੱਕ ਜਿਹੜੇ ਅਫਸਰ ਡਿਉਟੀ ਉੱਪਰ ਨਾ ਆਏ ਉਨ੍ਹਾਂ ਸਸਪੈਂਡ ਕਰ ਦਿੱਤਾ ਜਾਏਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ ਜ਼ੀਰੋ ਟੌਲਰੈਂਸ ਨੀਤੀ ਹੈ। ਇਸ ਤਹਿਤ ਕੁਝ ਅਫਸਰਾਂ ਖਿਲਾਫ ਕੀਤੀ ਕਾਰਵਾਈ ਦਾ ਵਿਰੋਧ ਹੋ ਰਿਹਾ ਹੈ। ਇਹ ਲੋਕ ਸਰਕਾਰ ਨੂੰ ਬਲੈਕਮੇਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਨੂੰ ਕਿਸੇ ਵੀ ਕੀਮਤ ਉੱਪਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। 

Bharat Jodo Yatra: ਰਾਹੁਲ ਗਾਂਧੀ ਨੇ ਗੁਰਦੁਆਰਾ ਸ਼੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ

ਕੰਨਿਆਕੁਮਾਰੀ ਤੋਂ ਸ਼ੁਰੂ ਹੋਈ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਕੁਝ ਹੀ ਸਮੇਂ ਵਿੱਚ ਪੰਜਾਬ ਵਿੱਚ ਸ਼ੁਰੂ ਹੋ ਜਾਵੇਗੀ। ਪਹਿਲੀ ਯਾਤਰਾ ਦਾ ਸਮਾਂ ਸਵੇਰੇ 6 ਵਜੇ ਸ਼ੁਰੂ ਹੋਇਆ ਅਤੇ ਯਾਤਰਾ ਸਵੇਰੇ 7 ਵਜੇ ਸ਼ੁਰੂ ਹੋਈ। ਰਾਹੁਲ ਗਾਂਧੀ ਛੋਟੇ ਸਾਹਿਬਜ਼ਾਦਿਆਂ ਦੀ ਯਾਦ 'ਚ ਬਣੇ ਫਤਿਹਗੜ੍ਹ ਸਾਹਿਬ ਦੇ ਗੁਰਦੁਆਰਾ ਸਾਹਿਬ 'ਚ ਮੱਥਾ ਟੇਕਣ ਪਹੁੰਚੇ। ਉਸ ਨੇ ਲਾਲ ਰੰਗ ਦੀ ਪੱਗ ਬੰਨ੍ਹੀ ਹੋਈ ਹੈ। ਕੱਲ੍ਹ ਭਗਵੇਂ ਰੰਗ ਦੀ ਦਸਤਾਰ ਸਜਾਈ ਗਈ।

ਪਿਛੋਕੜ

Punjab Breaking News LIVE 11 January 2023: ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹਿਕ ਛੁੱਟੀ ਲੈ ਕੇ ਹੜਤਾਲ ਉੱਪਰ ਗਏ ਪੀਸੀਐਸ ਅਫਸਰਾਂ ਉੱਪਰ ਵੱਡਾ ਐਕਸ਼ਨ ਲਿਆ ਹੈ। ਉਨ੍ਹਾਂ ਨੇ ਹੜਤਾਲ ਨੂੰ ਗੈਰ-ਕਾਨੂੰਨੀ ਐਲਾਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਅੱਜ ਦੋ ਵਜੇ ਤੱਕ ਜਿਹੜੇ ਅਫਸਰ ਡਿਉਟੀ ਉੱਪਰ ਨਾ ਆਏ ਉਨ੍ਹਾਂ ਸਸਪੈਂਡ ਕਰ ਦਿੱਤਾ ਜਾਏਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ ਜ਼ੀਰੋ ਟੌਲਰੈਂਸ ਨੀਤੀ ਹੈ। ਇਸ ਤਹਿਤ ਕੁਝ ਅਫਸਰਾਂ ਖਿਲਾਫ ਕੀਤੀ ਕਾਰਵਾਈ ਦਾ ਵਿਰੋਧ ਹੋ ਰਿਹਾ ਹੈ। ਇਹ ਲੋਕ ਸਰਕਾਰ ਨੂੰ ਬਲੈਕਮੇਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਨੂੰ ਕਿਸੇ ਵੀ ਕੀਮਤ ਉੱਪਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਹੜਤਾਲ 'ਤੇ ਗਏ ਅਫਸਰਾਂ ਖਿਲਾਫ਼ ਸੀਐਮ ਭਗਵੰਤ ਮਾਨ ਦਾ ਸਖ਼ਤ ਐਕਸ਼ਨ, ਹੜਤਾਲੀ ਅਫਸਰ ਹੋਣਗੇ ਸਸਪੈਂਡ


 


ਰਾਹੁਲ ਗਾਂਧੀ ਨੇ ਗੁਰਦੁਆਰਾ ਸ਼੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ


Bharat Jodo Yatra: ਕੰਨਿਆਕੁਮਾਰੀ ਤੋਂ ਸ਼ੁਰੂ ਹੋਈ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਕੁਝ ਹੀ ਸਮੇਂ ਵਿੱਚ ਪੰਜਾਬ ਵਿੱਚ ਸ਼ੁਰੂ ਹੋ ਜਾਵੇਗੀ। ਪਹਿਲੀ ਯਾਤਰਾ ਦਾ ਸਮਾਂ ਸਵੇਰੇ 6 ਵਜੇ ਸ਼ੁਰੂ ਹੋਇਆ ਅਤੇ ਯਾਤਰਾ ਸਵੇਰੇ 7 ਵਜੇ ਸ਼ੁਰੂ ਹੋਈ। ਰਾਹੁਲ ਗਾਂਧੀ ਛੋਟੇ ਸਾਹਿਬਜ਼ਾਦਿਆਂ ਦੀ ਯਾਦ 'ਚ ਬਣੇ ਫਤਿਹਗੜ੍ਹ ਸਾਹਿਬ ਦੇ ਗੁਰਦੁਆਰਾ ਸਾਹਿਬ 'ਚ ਮੱਥਾ ਟੇਕਣ ਪਹੁੰਚੇ। ਉਸ ਨੇ ਲਾਲ ਰੰਗ ਦੀ ਪੱਗ ਬੰਨ੍ਹੀ ਹੋਈ ਹੈ। ਕੱਲ੍ਹ ਭਗਵੇਂ ਰੰਗ ਦੀ ਦਸਤਾਰ ਸਜਾਈ ਗਈ। ਰਾਹੁਲ ਗਾਂਧੀ ਨੇ ਗੁਰਦੁਆਰਾ ਸ਼੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ


 


ਸੁਪਰੀਮ ਕੋਰਟ ਦਾ ਚੰਡੀਗੜ੍ਹੀਆਂ ਨੂੰ ਵੱਡਾ ਝਟਕਾ, ਮਕਾਨਾਂ ਨੂੰ ਅਪਾਰਟਮੈਂਟਾਂ ’ਚ ਬਦਲਣ ’ਤੇ ਰੋਕ


Chandigarh News: ਸੁਪਰੀਮ ਕੋਰਟ ਨੇ ਚੰਡੀਗੜ੍ਹੀਆਂ ਨੂੰ ਵੱਡਾ ਝਟਕਾ ਦਿੱਤਾ ਹੈ। ਦੇਸ਼ ਦੀ ਸਿਖਰਲੀ ਅਦਾਲਤ ਨੇ ਸਥਾਈ ਵਿਕਾਸ ਤੇ ਵਾਤਾਵਰਨ ਦੀ ਸੁਰੱਖਿਆ ਵਿਚਕਾਰ ਢੁੱਕਵਾਂ ਤਵਾਜ਼ਨ ਬਣਾਉਣ ’ਤੇ ਜ਼ੋਰ ਦਿੰਦਿਆਂ ਚੰਡੀਗੜ੍ਹ ਦੇ ਇੱਕ ਤੋਂ ਲੈ ਕੇ 30 ਸੈਕਟਰ (ਪਹਿਲਾ ਫ਼ੇਜ਼) ਤੱਕ ਦੇ ਮਕਾਨਾਂ ਨੂੰ ਅਪਾਰਟਮੈਂਟਾਂ ’ਚ ਬਦਲਣ ’ਤੇ ਰੋਕ ਲਾ ਦਿੱਤੀ ਹੈ। ਸੁਪਰੀਮ ਕੋਰਟ ਨੇ ਵਿਧਾਨ ਪਾਲਿਕਾ, ਕਾਰਜਪਾਲਿਕਾ ਤੇ ਕੇਂਦਰ ਤੇ ਸੂਬਾ ਪੱਧਰ ਦੇ ਨੀਤੀ ਨਿਰਮਾਤਾਵਾਂ ਨੂੰ ਅਪੀਲ ਕੀਤੀ ਹੈ ਕਿ ਉਹ ਸ਼ਹਿਰੀ ਵਿਕਾਸ ਦੀ ਇਜਾਜ਼ਤ ਦੇਣ ਤੋਂ ਪਹਿਲਾਂ ਵਾਤਾਵਰਨ ਪ੍ਰਭਾਵ ਮੁਲਾਂਕਣ ਦੇ ਅਧਿਐਨ ਦਾ ਲੋੜੀਂਦਾ ਪ੍ਰਬੰਧ ਜ਼ਰੂਰ ਕਰਨ।  ਸੁਪਰੀਮ ਕੋਰਟ ਦਾ ਚੰਡੀਗੜ੍ਹੀਆਂ ਨੂੰ ਵੱਡਾ ਝਟਕਾ, ਮਕਾਨਾਂ ਨੂੰ ਅਪਾਰਟਮੈਂਟਾਂ ’ਚ ਬਦਲਣ ’ਤੇ ਰੋਕ


 


ਗੋਲਡਨ ਗਲੋਬ 'ਚ RRR ਨੇ ਰਚਿਆ ਇਤਿਹਾਸ, ਨਾਟੂ-ਨਾਟੂ ਨੂੰ ਮਿਲਿਆ ਬੈਸਟ ਗਾਣੇ ਦਾ ਖਿਤਾਬ


RRR Golden Globe Awards 2023: ਦੱਖਣੀ ਸਿਨੇਮਾ ਦੇ ਅਨੁਭਵੀ ਨਿਰਦੇਸ਼ਕ SS ਰਾਜਾਮੌਲੀ ਦੀ ਫਿਲਮ 'RRR' ਦੇ ਸੁਪਰਹਿੱਟ ਗੀਤ 'ਨਾਟੂ ਨਾਟੂ' ਨੇ ਗੋਲਡਨ ਗਲੋਬ ਅਵਾਰਡ 2023 ਜਿੱਤਿਆ ਹੈ। ਇਸ ਐਵਾਰਡ ਵਿੱਚ ਰਾਮ ਚਰਨ ਅਤੇ ਜੂਨੀਅਰ ਐਨਟੀਆਰ ਦੇ ਇਸ ਗੀਤ ਨੂੰ ਸਰਵੋਤਮ ਗੀਤ ਦਾ ਖਿਤਾਬ ਮਿਲਿਆ ਹੈ। ਅਜਿਹੇ 'ਚ ਫਿਲਮ 'ਆਰ.ਆਰ.ਆਰ' ਦੇ ਨਿਰਮਾਤਾਵਾਂ ਲਈ ਇਹ ਵੱਡੀ ਸਫਲਤਾ ਦਾ ਪਲ ਮੰਨਿਆ ਜਾ ਰਿਹਾ ਹੈ। ਕਿਉਂਕਿ ਅੰਤਰਰਾਸ਼ਟਰੀ ਪੱਧਰ 'ਤੇ ਇਸ ਤਰ੍ਹਾਂ ਸਫਲਤਾ ਹਾਸਿਲ ਕਰਨਾ ਵੀ ਭਾਰਤੀ ਫਿਲਮਾਂ ਲਈ ਮਾਣ ਵਾਲੀ ਗੱਲ ਹੈ। ਗੋਲਡਨ ਗਲੋਬ 'ਚ RRR ਨੇ ਰਚਿਆ ਇਤਿਹਾਸ, ਨਾਟੂ-ਨਾਟੂ ਨੂੰ ਮਿਲਿਆ ਬੈਸਟ ਗਾਣੇ ਦਾ ਖਿਤਾਬ


 


ਪੰਜਾਬ ਭਰ 'ਚ ਸਰਕਾਰੀ ਦਫਤਰਾਂ ਨੂੰ ਲੱਗੇ ਤਾਲੇ, ਲੋਕ ਹੋ ਰਹੇ ਖੱਜਲ-ਖੁਆਰ


Ludhiana News: ਰੀਜ਼ਨਲ ਟਰਾਂਸਪੋਰਟ ਅਫ਼ਸਰ ਨਰਿੰਦਰ ਧਾਲੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਪੀਸੀਐਸ ਐਸੋਸੀਏਸ਼ਨ ਦੇ ਸੱਦੇ ਉੱਪਰ ਪੰਜਾਬ ਦੇ ਅਧਿਕਾਰੀ ਸਮੂਹਿਕ ਛੁੱਟੀਆਂ 'ਤੇ ਚਲੇ ਗਏ ਹਨ। ਅਧਿਕਾਰੀਆ ਨੇ 9 ਤੋਂ 13 ਜਨਵਰੀ ਤੱਕ ਕੰਮਕਾਜ ਠੱਪ ਰੱਖਣ ਦਾ ਐਲਾਨ ਕੀਤਾ ਹੈ। ਉਧਰ, ਲੋਕਾਂ ਦੇ ਕੰਮ ਠੱਪ ਹੋ ਗਏ ਹਨ ਜਿਸ ਕਰਕੇ ਵੱਡੀ ਪ੍ਰੇਸ਼ਾਨੀ ਖੜ੍ਹੀ ਹੋ ਗਈ ਹੈ। ਲੁਧਿਆਣਾ ਦੇ ਰਿਜ਼ਨਲ ਟਰਾਂਸਪੋਰਟ ਅਫਸਰ ਨਰਿੰਦਰ ਸਿੰਘ ਧਾਲੀਵਾਲ ਪੀਸੀਐਸ ਨੂੰ ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ਵਿੱਚ ਬੀਤੇ ਦਿਨੀਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੇ ਵਿਰੋਧ ਵਿੱਚ ਪੰਜਾਬ ਭਰ ਦੇ ਪੀਸੀਐਸ ਅਫਸਰਾਂ ਵੱਲੋਂ ਵਿਰੋਧ ਕਰ ਦਿੱਤਾ ਗਿਆ ਹੈ ਤੇ 9 ਜਨਵਰੀ ਤੋਂ ਲੈ ਕੇ 13 ਜਨਵਰੀ ਤੱਕ ਸਮੂਹਿਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਭਰ 'ਚ ਸਰਕਾਰੀ ਦਫਤਰਾਂ ਨੂੰ ਲੱਗੇ ਤਾਲੇ, ਲੋਕ ਹੋ ਰਹੇ ਖੱਜਲ-ਖੁਆਰ

- - - - - - - - - Advertisement - - - - - - - - -

TRENDING NOW

© Copyright@2025.ABP Network Private Limited. All rights reserved.