Punjab Breaking News LIVE: ਡੇਰਾ ਪ੍ਰੇਮੀ ਪ੍ਰਦੀਪ ਦੇ ਕਤਲ ਬਾਰੇ ਅਜੇ ਤੱਕ ਪੁਲਿਸ ਦੇ ਹੱਥ ਖਾਲੀ, ਫਿਰੋਜ਼ਪੁਰ 'ਚ ਡਿਪਟੀ ਜੇਲ੍ਹ ਸੁਪਰੀਡੈਂਟ ਗ੍ਰਿਫਤਾਰ, ਲੋਨ ਮਸਕ ਦਾ ਇੱਕ ਹੋਰ ਫਰਮਾਨ, ਪੰਜਾਬ ਦੀ ਕਾਨੂੰਨ ਵਿਵਸਥਾ 'ਤੇ ਸਵਾਲ

Punjab Breaking News, 11 November 2022 LIVE Updates: ਡੇਰਾ ਪ੍ਰੇਮੀ ਪ੍ਰਦੀਪ ਦੇ ਕਤਲ ਬਾਰੇ ਅਜੇ ਤੱਕ ਪੁਲਿਸ ਦੇ ਹੱਥ ਖਾਲੀ, ਫਿਰੋਜ਼ਪੁਰ 'ਚ ਡਿਪਟੀ ਜੇਲ੍ਹ ਸੁਪਰੀਡੈਂਟ ਗ੍ਰਿਫਤਾਰ, ਲੋਨ ਮਸਕ ਦਾ ਇੱਕ ਹੋਰ ਫਰਮਾਨ

ABP Sanjha Last Updated: 11 Nov 2022 03:53 PM
Bikram Majithia: ਪੰਜਾਬ 'ਚ ਅਮਨ ਕਾਨੂੰਨ ਦੀ ਸਥਿਤੀ ਤਹਿਸ ਨਹਿਸ, ਲੋਕ ਡਰ ਦੇ ਮਾਹੌਲ ’ਚ ਜੀਅ ਰਹੇ: ਮਜੀਠੀਆ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਪੰਜਾਬ ਅੰਦਰ ਅਮਨ-ਕਾਨੂੰਨ ਦੀ ਹਾਲਤ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਉੱਪਰ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਸਰੇਆਮ ਕਤਲ ਤੇ ਹੋਰ ਵਾਰਦਾਤਾਂ ਰੋਜ਼ਾਨਾ ਹੋ ਰਹੀਆਂ ਹਨ ਤੇ ਲੋਕਾਂ ’ਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ।

Amritsar News: ਸੁਧੀਰ ਸੂਰੀ ਦੇ ਪਰਿਵਾਰ ਨੂੰ ਅਜੇ ਵੀ ਵਿਦੇਸ਼ਾਂ ਤੋਂ ਮਿਲ ਰਹੀਆਂ ਧਮਕੀਆਂ

ਸੁਧੀਰ ਸੂਰੀ ਦੇ ਪਰਿਵਾਰ ਨੂੰ ਹਾਲੇ ਵੀ ਲਗਾਤਾਰ ਵਿਦੇਸ਼ੀ ਨੰਬਰਾਂ ਤੋਂ ਧਮਕੀਆਂ ਮਿਲ ਰਹੀਆਂ ਹਨ। ਧਮਕੀਆਂ ਦੇਣ ਵਾਲਿਆਂ ਵੱਲੋਂ ਸ਼ਿਵ ਸੈਨਾ (ਟਕਸਾਲੀ) ਨੂੰ ਬੰਦ ਕਰਨ ਲਈ ਕਿਹਾ ਜਾ ਰਿਹਾ ਹੈ। ਪਰਿਵਾਰ ਦਾ ਇਲਜ਼ਾਮ ਹੈ ਕਿ ਸਾਰੇ ਸੂਰੀ ਪਰਿਵਾਰ ਨੂੰ ਪੁਲਿਸ ਨੇ ਘਰ 'ਚ ਨਜਰਬੰਦ ਕਰ ਦਿੱਤਾ ਹੈ। ਕਿਸੇ ਵੀ ਮੈਂਬਰ ਨੂੰ ਘਰ ਤੋਂ ਬਾਹਰ ਨਹੀਂ ਜਾਣ ਦਿੱਤਾ ਜਾ ਰਿਹਾ।

Layoffs 2022:  Twitter ਤੇ meta 'ਚ ਛਾਂਟੀ ਤੋਂ ਬਾਅਦ ਹੁਣ Amazon ਕਰਮਚਾਰੀਆਂ 'ਤੇ ਲਟਕ ਰਹੀ ਤਲਵਾਰ

ਟਵਿੱਟਰ ਅਤੇ ਮੇਟਾ ਤੋਂ ਬਾਅਦ, ਹੁਣ ਐਮਾਜ਼ਾਨ ਦੇ ਕਰਮਚਾਰੀਆਂ ਨੂੰ ਨੌਕਰੀ ਦੇ ਖਤਰੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਹੁਣ ਐਮਾਜ਼ਾਨ ਆਪਣੇ ਕਰਮਚਾਰੀਆਂ ਦੀ ਛਾਂਟੀ ਕਰ ਰਿਹਾ ਹੈ। ਇਸ ਦੇ ਨਾਲ ਹੀ ਕੰਪਨੀ ਨੇ ਨਵੀਂ ਭਰਤੀ 'ਤੇ ਵੀ ਰੋਕ ਲਗਾ ਦਿੱਤੀ ਹੈ। ਕੰਪਨੀ ਦੀ ਵਿੱਤੀ ਹਾਲਤ ਨੂੰ ਦੇਖਦੇ ਹੋਏ ਇੱਥੇ ਭਰਤੀ ਰੋਕ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਫੇਸਬੁੱਕ ਦੀ ਪੇਰੈਂਟ ਕੰਪਨੀ ਮੇਟਾ ਆਪਣੇ 11,000 ਕਰਮਚਾਰੀਆਂ ਨੂੰ ਬਾਹਰ ਦਾ ਰਸਤਾ ਦਿਖਾ ਚੁੱਕੀ ਹੈ।

Illegal Mining: ਮਾਈਨਿੰਗ ਮਾਫੀਆ ਖਿਲਾਫ਼ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ

ਪੰਜਾਬ ਪੁਲਿਸ ਨੇ ਮਾਈਨਿੰਗ ਮਾਫੀਆ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਗੈਰ ਕਾਨੂੰਨੀ ਮਾਈਨਿੰਗ ਕਰਨ ਦੇ ਇਲਜ਼ਾਮ ਵਿੱਚ ਰਾਕੇਸ਼ ਚੌਧਰੀ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਮਾਈਨਿੰਗ ਮੰਤਰੀ ਹਰਜੋਤ ਬੈਂਸ ਨੇ ਖੁਦ ਸਾਂਝੀ ਕੀਤੀ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਗੈਰ-ਕਾਨੂੰਨੀ ਮਾਈਨਿੰਗ ਮਾਫੀਆ 'ਤੇ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ। ਗੈਰ-ਕਾਨੂੰਨੀ ਮਾਈਨਿੰਗ ਮਾਫੀਆ ਖਿਲਾਫ ਵੱਡੀ ਕਾਰਵਾਈ ਕਰਦੇ ਹੋਏ ਰੋਪੜ ਪੁਲਿਸ ਨੇ ਮਾਈਨਿੰਗ ਵਿਭਾਗ ਦੀ ਸ਼ਿਕਾਇਤ 'ਤੇ ਪਿਛਲੇ ਕਈ ਸਾਲਾਂ ਤੋਂ ਗੈਰ-ਕਾਨੂੰਨੀ ਮਾਈਨਿੰਗ ਦੇ ਕਿੰਗਪਿਨ ਰਾਕੇਸ਼ ਚੌਧਰੀ ਨੂੰ ਗ੍ਰਿਫਤਾਰ ਕੀਤਾ ਹੈ।

Punjab News: ਤਰਨ ਤਾਰਨ ਤੋਂ ਦਿਲ-ਦਹਿਲਾਉਣ ਵਾਲੀ ਵੀਡੀਓ ਆਈ ਸਾਹਮਣੇ

ਤਰਨ ਤਾਰਨ ਤੋਂ ਦਿਲ-ਦਹਿਲਾਉਣ ਵਾਲੀ ਵੀਡੀਓ ਸਾਹਮਣੇ ਆਈ ਹੈ। ਇੱਥੇ ਗਨ ਪੁਆਇੰਟ 'ਤੇ ਮਹਿਲਾ ਨੂੰ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਲੁਟੇਰਾ ਇੰਨਾ ਬੇਖੌਫ ਹੈ ਕਿ ਉਸ ਆਰਾਮ ਨਾਲ ਔਰਤ ਦੀ ਚੇਨ ਖੋਹ ਰਿਹਾ ਹੈ। ਇਹ ਘਟਨਾ ਤਰਨ ਤਾਰਨ ਦੇ ਦੀਪ ਐਵੇਨਿਊ ਦੀ ਦੱਸੀ ਜਾ ਰਹੀ ਹੈ। ਇਹ ਘਟਨਾ ਸਵੇਰੇ ਉਸ ਸਮੇਂ ਵਾਪਰੀ, ਜਦੋਂ ਇਕ ਔਰਤ ਆਪਣੀ ਬੇਟੀ ਨੂੰ ਸਕੂਲ ਛੱਡਣ ਲਈ ਐਕਟਿਵਾ ਲੈ ਕੇ ਜਾ ਰਹੀ ਸੀ। ਮੁਲਜ਼ਮ ਦੀ ਇਹ ਹਰਕਤ ਕੈਮਰੇ ਵਿੱਚ ਕੈਦ ਹੋ ਗਈ। ਪੁਲਿਸ ਨੇ ਸੀਸੀਟੀਵੀ ਕਬਜੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। 


 

Gujarat Assembly Elections 2022:  ਗੁਜਰਾਤ ਦੀ ਜਾਮਨਗਰ ਸੀਟ 'ਤੇ ਦਿਲਚਸਪ ਮੁਕਾਬਲਾ

ਗੁਜਰਾਤ ਚੋਣਾਂ ਆਪਣੇ ਆਪ ਵਿੱਚ ਦਿਲਚਸਪ ਹਨ ਕਿਉਂਕਿ ਇਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਗ੍ਰਹਿ ਰਾਜ ਹੈ। ਇਹੀ ਕਾਰਨ ਹੈ ਕਿ ਪੂਰੇ ਦੇਸ਼ ਦੀਆਂ ਨਜ਼ਰਾਂ ਗੁਜਰਾਤ ਚੋਣਾਂ 'ਤੇ ਟਿਕੀਆਂ ਹੋਈਆਂ ਹਨ। ਇਸ ਸਭ ਦੇ ਵਿਚਕਾਰ ਹੁਣ ਗੁਜਰਾਤ ਦੀ ਜਾਮਨਗਰ ਸੀਟ ਵੀ ਕਾਫੀ ਚਰਚਾ 'ਚ ਹੈ। ਇਸ ਦਾ ਕਾਰਨ ਇੱਥੋਂ ਦੇ ਉਮੀਦਵਾਰ ਹਨ। ਜਾਮਨਗਰ ਤੋਂ ਭਾਜਪਾ ਨੇ ਕ੍ਰਿਕਟਰ ਰਵਿੰਦਰ ਜਡੇਜਾ ਦੀ ਪਤਨੀ ਰਿਵਾਬਾ ਜਡੇਜਾ ਨੂੰ ਮੈਦਾਨ 'ਚ ਉਤਾਰਿਆ ਹੈ। ਹੁਣ ਅੰਦਾਜ਼ੇ ਲਾਏ ਜਾ ਰਹੇ ਹਨ ਕਿ ਕਾਂਗਰਸ ਇੱਥੋਂ ਰਵਿੰਦਰ ਜਡੇਜਾ ਦੀ ਭੈਣ ਨੈਨਾ ਜਡੇਜਾ ਨੂੰ ਉਨ੍ਹਾਂ ਖਿਲਾਫ਼ ਮੈਦਾਨ 'ਚ ਉਤਾਰ ਸਕਦੀ ਹੈ। ਕਿਉਂਕਿ ਉਹ ਜਾਮਨਗਰ ਕਾਂਗਰਸ ਮਹਿਲਾ ਮੋਰਚਾ ਦੀ ਪ੍ਰਧਾਨ ਵੀ ਹੈ।

Punjab News: ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਵਾਲੇ ਨੂੰ SFJ ਵੱਲੋਂ 2.50 ਲੱਖ ਰੁਪਏ ਦਿੱਤੇ ਜਾਣਗੇ

ਬੀਤੇ ਦਿਨੀਂ ਕੋਟਕਪੂਰਾ ਵਿੱਚ ਕਤਲ ਹੋਏ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੇ ਕਤਲ ਤੋਂ ਬਾਅਦ ਸਿੱਖ ਫਾਰ ਜਸਟਿਸ (ਐੱਸਐਫਜੇ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਇੱਕ ਵਾਰ ਫਿਰ ਸੂਬੇ ਦੇ ਨੌਜਵਾਨਾਂ ਨੂੰ ਪੈਸੇ ਦਾ ਲਾਲਚ ਦਿੱਤਾ ਹੈ। ਪੰਨੂ ਨੇ ਐਲਾਨ ਕੀਤਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਵਾਲੇ ਨੂੰ SFJ ਵੱਲੋਂ 2.50 ਲੱਖ ਰੁਪਏ ਦਿੱਤੇ ਜਾਣਗੇ।

Big Breaking: ਡੇਰਾ ਪ੍ਰੇਮੀ ਪ੍ਰਦੀਪ ਦੇ ਕਤਲ ਕੇਸ 'ਚ ਤਿੰਨ ਮੁਲਜ਼ਮ ਦਿੱਲੀ ਪੁਲਿਸ ਵੱਲੋਂ ਗ੍ਰਿਫਤਾਰ

 ਕੋਟਕਪੂਰਾ 'ਚ ਡੇਰਾ ਪ੍ਰੇਮੀ ਪ੍ਰਦੀਪ ਦੇ ਕਤਲ ਕੇਸ ਵਿੱਚ ਦਿੱਲੀ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਵੀਰਵਾਰ ਰਾਤ ਇਨ੍ਹਾਂ ਨੂੰ ਪਟਿਆਲਾ ਦੇ ਬਖਸ਼ੀਵਾਲਾ ਤੋਂ ਗ੍ਰਿਫਤਾਰ ਕੀਤਾ ਹੈ। ਇਸ ਦੇ ਨਾਲ ਹੀ ਪੁਲਿਸ ਨੇ ਛੇਆਂ ਮੁਲਜ਼ਮਾਂ ਦੀ ਸਨਾਖਤ ਕਰ ਲਈ ਹੈ। ਇਨ੍ਹਾਂ ਵਿੱਚੋਂ ਚਾਰ ਹਰਿਆਣਾ ਤੇ ਦੋ ਪੰਜਾਬ ਨਾਲ ਸਬੰਧਤ ਹਨ। ਹੋਰ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਪੰਜਾਬ ਪੁਲਿਸ ਵੱਲੋਂ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ। 

Gangster in Punjab: ਡੇਰਾ ਪ੍ਰੇਮੀ ਪ੍ਰਦੀਪ ਦੇ ਕਤਲ ਬਾਰੇ ਵੱਡਾ ਖੁਲਾਸਾ, ਗੈਂਗਸਟਰਾਂ ਨਾਲ ਹੀ ਜੁੜ ਰਹੇ ਵਾਰਦਾਤ ਦੇ ਤਾਰ

ਕੋਟਕਪੂਰਾ 'ਚ ਡੇਰਾ ਪ੍ਰੇਮੀ ਪ੍ਰਦੀਪ ਦੇ ਕਤਲ ਦੀਆਂ ਤਾਰਾਂ ਗੈਂਗਸਟਰਾਂ ਨਾਲ ਹੀ ਜੁੜ ਰਹੀਆਂ ਹਨ। ਪੁਲਿਸ ਦੀ ਮੁੱਢਲੀ ਜਾਂਚ ਵਿੱਚ ਸੰਕੇਤ ਮਿਲੇ ਹਨ ਕਿ ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ਾਰਪ ਸ਼ੂਟਰਾਂ ਨੇ ਹੀ ਡੇਰਾ ਪ੍ਰੇਮੀ ਪ੍ਰਦੀਪ ਦਾ ਕਤਲ ਕਰਨ ਦਾ ਖਦਸ਼ਾ ਹੈ। ਇਹ ਵੀ ਮੰਨਿਆ ਜਾ ਰਿਹਾ ਹੈ ਕਿ ਇਨ੍ਹਾਂ ਵਿੱਚੋਂ ਚਾਰ ਸ਼ੂਟਰ ਹਰਿਆਣਾ ਤੇ ਦੋ ਸ਼ੂਟਰ ਪੰਜਾਬ ਦੇ ਦੱਸੇ ਜਾ ਰਹੇ ਹਨ। ਉਂਝ ਪੁਲਿਸ ਨੇ ਅਜੇ ਇਸ ਦੀ ਪੁਸ਼ਟੀ ਨਹੀਂ ਕੀਤੀ। ਗੈਂਗਸਟਰ ਗੋਲਡੀ ਬਰਾੜ ਨੇ ਪਹਿਲਾਂ ਹੀ ਆਪਣੇ ਫੇਸਬੁੱਕ ਪੇਜ 'ਤੇ ਪੋਸਟ ਅਪਲੋਡ ਕਰਕੇ ਇਸ ਕਤਲ ਦੀ ਜ਼ਿੰਮੇਵਾਰੀ ਲੈ ਲਈ ਹੈ। ਪੁਲਿਸ ਇਸ ਦੀ ਜਾਂਚ ਕਰ ਰਹੀ ਸੀ। ਸੂਤਰਾਂ ਮੁਤਾਬਕ ਹੁਣ ਇਸ ਕਤਲ ਦੇ ਤਾਰ ਲਾਰੈਂਸ ਬਿਸ਼ਨੋਈ ਗੈਂਗ ਨਾਲ ਹੀ ਜੁੜਦੇ ਦਿਖਾਈ ਦੇ ਰਹੇ ਹਨ। 

Punjab News: ਬਗੈਰ ਮੂੰਹ ਢੱਕੇ ਸ਼ਰੇਆਮ ਡੇਰਾ ਪ੍ਰੇਮੀ ਦਾ ਕੀਤਾ ਕਤਲ

ਕੋਟਕਪੂਰਾ 'ਚ ਡੇਰਾ ਪ੍ਰੇਮੀ ਪ੍ਰਦੀਪ ਦੇ ਕਤਲ ਬਾਰੇ ਅਜੇ ਤੱਕ ਪੁਲਿਸ ਦੇ ਹੱਥ ਕੁਝ ਨਹੀਂ ਲੱਗਾ। ਸੀਸੀਟੀਵੀ ਵੀਡੀਓ ਸਾਹਮਣੇ ਆਉਣ ਦੇ ਬਾਵਜੂਦ ਪੁਲਿਸ ਹਮਲਾਵਾਰਾਂ ਦੀ ਸ਼ਨਾਖਤ ਤੱਕ ਨਹੀਂ ਕਰ ਸਕੀ। ਅਹਿਮ ਗੱਲ ਹੈ ਕਿ ਹਮਲਾਵਾਰਾਂ ਨੇ ਕੋਈ ਮੂੰਹ-ਸਿਰ ਵੀ ਨਹੀਂ ਸੀ ਢੱਕਿਆ। ਉਹ ਸ਼ਰੇਆਮ ਮੋਟਰਸਾਈਕਲਾਂ ਉੱਪਰ ਆਏ ਤੇ ਕਤਲ ਕਰਨ ਮਗਰੋਂ ਲੋਪ ਹੋ ਗਏ। 

Stubble Burning: ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਨਹੀਂ ਰੋਕ ਸਕੀ ਪੰਜਾਬ ਸਰਕਾਰ

ਪੰਜਾਬ ਸਰਕਾਰ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਵਿੱਚ ਅਸਫਲ ਰਹੀ ਹੈ। ਇਸ ਤੋਂ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਖਫਾ ਹੈ। ਕਮਿਸ਼ਨ ਨੇ ਵੀਰਵਾਰ ਨੂੰ ਪਰਾਲੀ ਪ੍ਰਦੂਸ਼ਣ ਦੇ ਮੁੱਦੇ ’ਤੇ ਪੰਜਾਬ ਸਰਕਾਰ ਦੀ ਖਿਚਾਈ ਵੀ ਕੀਤੀ ਹੈ। ਕਮਿਸ਼ਨ ਨੇ ਨਰਾਜ਼ਗੀ ਜ਼ਾਹਰ ਕੀਤੀ ਹੈ ਕਿ ਉੱਤਰੀ ਭਾਰਤ ਖਾਸ ਤੌਰ ’ਤੇ ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਕਾਰਨ ਸਮੁੱਚੇ ਖੇਤਰ ਦਾ ਵਾਤਾਵਰਨ ਪਲੀਤ ਹੋਇਆ ਹੈ, ਜਿਸ ਕਰਕੇ ਲੋਕ ਬਿਮਾਰ ਹੋ ਰਹੇ ਹਨ। 

ਪਿਛੋਕੜ

Punjab Breaking News, 11 November 2022 LIVE Updates: ਕੋਟਕਪੂਰਾ 'ਚ ਡੇਰਾ ਪ੍ਰੇਮੀ ਪ੍ਰਦੀਪ ਦੇ ਕਤਲ ਬਾਰੇ ਅਜੇ ਤੱਕ ਪੁਲਿਸ ਦੇ ਹੱਥ ਕੁਝ ਨਹੀਂ ਲੱਗਾ। ਸੀਸੀਟੀਵੀ ਵੀਡੀਓ ਸਾਹਮਣੇ ਆਉਣ ਦੇ ਬਾਵਜੂਦ ਪੁਲਿਸ ਹਮਲਾਵਾਰਾਂ ਦੀ ਸ਼ਨਾਖਤ ਤੱਕ ਨਹੀਂ ਕਰ ਸਕੀ। ਅਹਿਮ ਗੱਲ ਹੈ ਕਿ ਹਮਲਾਵਾਰਾਂ ਨੇ ਕੋਈ ਮੂੰਹ-ਸਿਰ ਵੀ ਨਹੀਂ ਸੀ ਢੱਕਿਆ। ਉਹ ਸ਼ਰੇਆਮ ਮੋਟਰਸਾਈਕਲਾਂ ਉੱਪਰ ਆਏ ਤੇ ਕਤਲ ਕਰਨ ਮਗਰੋਂ ਲੋਪ ਹੋ ਗਏ। ਬਗੈਰ ਮੂੰਹ ਢੱਕੇ ਸ਼ਰੇਆਮ ਡੇਰਾ ਪ੍ਰੇਮੀ ਦਾ ਕੀਤਾ ਕਤਲ


 


ਜੇਲ੍ਹ ਸੁਪਰਡੈਂਟ ਹੀ ਜੇਲ੍ਹ 'ਚ ਗੈਂਗਸਟਰਾਂ, ਅੱਤਵਾਦੀਆਂ ਤੇ ਨਸ਼ਾ ਤਸਕਰਾਂ ਨਾਲ ਮਿਲ ਕੇ ਖੇਡ ਰਿਹਾ ਸੀ ਖਤਰਨਾਕ ਖੇਡ


ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਦੇ ਡਿਪਟੀ ਜੇਲ੍ਹ ਸੁਪਰੀਡੈਂਟ ਗੁਰਚਰਨ ਸਿੰਘ ਧਾਲੀਵਾਲ ਨੂੰ ਜੇਲ੍ਹ ਵਿੱਚ ਬੰਦ ਗੈਂਗਸਟਰਾਂ, ਅੱਤਵਾਦੀਆਂ ਤੇ ਨਸ਼ਾ ਤਸਕਰਾਂ ਨੂੰ ਮੋਬਾਈਲ ਫ਼ੋਨ ਮੁਹੱਈਆ ਕਰਵਾਉਣ ਤੇ ਵੱਡੀ ਪੱਧਰ 'ਤੇ ਪੈਸੇ ਵਸੂਲਣ ਦੇ ਦੋਸ਼ ਹੇਠ ਫ਼ਿਰੋਜ਼ਪੁਰ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਹਾਸਲ ਜਾਣਕਾਰੀ ਮੁਤਾਬਕ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਦੇ ਡੀਐਸਪੀ ਗੁਰਚਰਨ ਸਿੰਘ ਧਾਲੀਵਾਲ (ਡਿਪਟੀ ਸੁਪਰਡੈਂਟ) ਨੂੰ ਐਸਐਚਓ ਇੰਸਪੈਕਟਰ ਮੋਹਿਤ ਧਵਨ ਦੀ ਅਗਵਾਈ ਹੇਠ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਧਾਲੀਵਾਲ ਉੱਪਰ ਜੇਲ੍ਹ ਵਿੱਚ ਬੰਦ ਅੱਤਵਾਦੀਆਂ, ਗੈਂਗਸਟਰਾਂ ਤੇ ਨਸ਼ਾ ਤਸਕਰਾਂ ਨੂੰ ਮੋਬਾਈਲ ਫ਼ੋਨ ਦੇ ਸਿਮ ਕਾਰਡ ਮੁਹੱਈਆ ਕਰਵਾਉਣ ਤੇ ਬਦਲੇ ਵਿੱਚ ਮੋਟੀ ਰਕਮ ਵਸੂਲਣ ਦੇ ਦੋਸ਼ ਹਨ। ਜੇਲ੍ਹ ਸੁਪਰਡੈਂਟ ਹੀ ਜੇਲ੍ਹ 'ਚ ਗੈਂਗਸਟਰਾਂ, ਅੱਤਵਾਦੀਆਂ ਤੇ ਨਸ਼ਾ ਤਸਕਰਾਂ ਨਾਲ ਮਿਲ ਕੇ ਖੇਡ ਰਿਹਾ ਸੀ ਖਤਰਨਾਕ ਖੇਡ


 


Twitter ਨੂੰ ਲੈ ਕੇ ਐਲੋਨ ਮਸਕ ਦਾ ਇਕ ਹੋਰ ਫਰਮਾਨ


Elon Musk Tweet: ਸੋਸ਼ਲ ਮੀਡੀਆ ਪਲੇਟਫਾਰਮ ਟਵਿੱਟਰ (Social Media Platform Twitter) ਨੂੰ ਖਰੀਦਣ ਤੋਂ ਬਾਅਦ ਐਲੋਨ ਮਸਕ ਹਰ ਰੋਜ਼ ਕੁਝ ਨਵਾਂ ਕਰਦੇ ਰਹਿੰਦੇ ਹਨ। ਐਲੋਨ ਮਸਕ ਕੰਪਨੀ ਵਿੱਚ ਤੇਜ਼ੀ ਨਾਲ ਬਦਲਾਅ ਕਰ ਰਿਹਾ ਹੈ। ਹੁਣ ਉਨ੍ਹਾਂ ਨੇ ਆਪਣੇ ਨਵੇਂ ਫ਼ਰਮਾਨ ਵਿੱਚ ਪੈਰੋਡੀ ਖਾਤੇ ਚਲਾਉਣ ਵਾਲਿਆਂ ਲਈ ਇੱਕ ਨਵੀਂ ਗਾਈਡਲਾਈਨ ਜਾਰੀ ਕੀਤੀ ਹੈ। ਐਲੋਨ ਮਸਕ ਨੇ ਇੱਕ ਟਵੀਟ ਸਾਂਝਾ ਕੀਤਾ, ਜਿਸ ਵਿੱਚ ਉਨ੍ਹਾਂ ਦੱਸਿਆ ਕਿ ਪੈਰੋਡੀ ਅਕਾਊਂਟ  (Elon Musk On Parody Accounts) ਚਲਾਉਣ ਵਾਲੇ ਉਪਭੋਗਤਾਵਾਂ ਨੂੰ ਖਾਤੇ ਨੂੰ ਜਾਰੀ ਰੱਖਣ ਲਈ ਕੀ ਕਰਨਾ ਪਏਗਾ। Twitter ਨੂੰ ਲੈ ਕੇ ਐਲੋਨ ਮਸਕ ਦਾ ਇਕ ਹੋਰ ਫਰਮਾਨ


 


ਕਾਨੂੰਨ ਵਿਵਸਥਾ 'ਤੇ ਸਵਾਲ, ਵਿਰੋਧੀ ਧਿਰ ਨੇ ਕਿਹਾ- ਲੋਕ ਡਰੇ ਹਨ


Punjab News: ਪੰਜਾਬ 'ਚ ਪੁਲਿਸ ਦੀ ਮੌਜੂਦਗੀ 'ਚ ਹੋਏ ਦੋ ਕਤਲਾਂ ਤੋਂ ਬਾਅਦ ਸਰਕਾਰ ਵਿਰੋਧੀ ਧਿਰ ਦੇ ਨਿਸ਼ਾਨੇ 'ਤੇ ਆ ਗਈ ਹੈ। ਮੁੱਖ ਮੰਤਰੀ ਨੇ ਹਿਮਾਚਲ ਚੋਣਾਂ ਦੇ ਮੱਧ ਵਿਚ ਪੁਲਿਸ ਅਧਿਕਾਰੀਆਂ ਨਾਲ ਕਾਨੂੰਨ ਵਿਵਸਥਾ 'ਤੇ ਚਰਚਾ ਕਰਨ ਲਈ ਮੀਟਿੰਗ ਕਰਨੀ ਪਈ। 'ਆਪ' ਸਰਕਾਰ ਦੇ ਸੱਤ ਮਹੀਨਿਆਂ ਦੇ ਕਾਰਜਕਾਲ ਤੋਂ ਬਾਅਦ ਅਚਾਨਕ ਵਿਗੜਦੀ ਕਾਨੂੰਨ ਵਿਵਸਥਾ ਤੋਂ ਵੀ 'ਆਪ' ਸਰਕਾਰ ਚਿੰਤਤ ਹੈ। ਦੂਜੇ ਪਾਸੇ ਕਾਂਗਰਸ ਅਤੇ ਭਾਜਪਾ ਆਗੂਆਂ ਨੇ ਸਰਕਾਰ ਨੂੰ ਭੋਲੇ-ਭਾਲੇ ਅਤੇ ਨਿਕੰਮੇ ਕਰਾਰ ਦਿੰਦਿਆਂ ਦੋਸ਼ ਲਾਇਆ ਕਿ ਸੂਬੇ ਵਿੱਚ ਅਰਾਜਕਤਾ ਦਾ ਮਾਹੌਲ ਬਣਨਾ ਸ਼ੁਰੂ ਹੋ ਗਿਆ ਹੈ। ਕਾਨੂੰਨ ਵਿਵਸਥਾ 'ਤੇ ਸਵਾਲ, ਵਿਰੋਧੀ ਧਿਰ ਨੇ ਕਿਹਾ- ਲੋਕ ਡਰੇ ਹਨ


 


Stubble Burning: ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਨਹੀਂ ਰੋਕ ਸਕੀ ਪੰਜਾਬ ਸਰਕਾਰ


Stubble Burning: ਪੰਜਾਬ ਸਰਕਾਰ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਵਿੱਚ ਅਸਫਲ ਰਹੀ ਹੈ। ਇਸ ਤੋਂ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਖਫਾ ਹੈ। ਕਮਿਸ਼ਨ ਨੇ ਵੀਰਵਾਰ ਨੂੰ ਪਰਾਲੀ ਪ੍ਰਦੂਸ਼ਣ ਦੇ ਮੁੱਦੇ ’ਤੇ ਪੰਜਾਬ ਸਰਕਾਰ ਦੀ ਖਿਚਾਈ ਵੀ ਕੀਤੀ ਹੈ। ਕਮਿਸ਼ਨ ਨੇ ਨਰਾਜ਼ਗੀ ਜ਼ਾਹਰ ਕੀਤੀ ਹੈ ਕਿ ਉੱਤਰੀ ਭਾਰਤ ਖਾਸ ਤੌਰ ’ਤੇ ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਕਾਰਨ ਸਮੁੱਚੇ ਖੇਤਰ ਦਾ ਵਾਤਾਵਰਨ ਪਲੀਤ ਹੋਇਆ ਹੈ, ਜਿਸ ਕਰਕੇ ਲੋਕ ਬਿਮਾਰ ਹੋ ਰਹੇ ਹਨ।  Stubble Burning: ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਨਹੀਂ ਰੋਕ ਸਕੀ ਪੰਜਾਬ ਸਰਕਾਰ

- - - - - - - - - Advertisement - - - - - - - - -

TRENDING NOW

© Copyright@2025.ABP Network Private Limited. All rights reserved.