Punjab Breaking News LIVE: ਪਰਾਲੀ ਸਾੜਨ ਤੋਂ ਰੋਕਣ ਲਈ ਸੀਐਮ ਭਗਵੰਤ ਮਾਨ ਦਾ ਵੱਡਾ ਐਲਾਨ, ਧਰਨਿਆਂ-ਮੁਜ਼ਾਹਰਿਆਂ ਤੋਂ ਡਰਨ ਲੱਗੀ 'ਆਪ', ਡਰਨ ਲੱਗਾ ਗੈਂਗਸਟਰ ਗੋਲਡੀ ਬਰਾੜ, 16000 ਮੁਲਾਜ਼ਮਾਂ ਦੀ ਹੋਵੇਗੀ ਭਰਤੀ...

Punjab Breaking News, 11 September 2022 LIVE Updates: ਪਰਾਲੀ ਸਾੜਨ ਤੋਂ ਰੋਕਣ ਲਈ ਸੀਐਮ ਭਗਵੰਤ ਮਾਨ ਦਾ ਵੱਡਾ ਐਲਾਨ, ਧਰਨਿਆਂ-ਮੁਜ਼ਾਹਰਿਆਂ ਤੋਂ ਡਰਨ ਲੱਗੀ 'ਆਪ', ਡਰਨ ਲੱਗਾ ਗੈਂਗਸਟਰ ਗੋਲਡੀ ਬਰਾੜ...

ਏਬੀਪੀ ਸਾਂਝਾ Last Updated: 11 Sep 2022 04:13 PM
ABP News-C Voter Survey: ਮੋਦੀ ਨੂੰ ਟੱਕਰ ਦੇ ਰਹੇ ਨੇ ਕੇਜਰੀਵਾਲ, 'ਸਰਵੇ ਤੋਂ ਬਾਅਦ ਪੀਐੱਮ ਮੋਦੀ ਦੀ ਉੱਡੀ ਨੀਂਦ'

ਸ਼ਨੀਵਾਰ ਨੂੰ ਏਬੀਪੀ ਨਿਊਜ਼-ਸੀ ਵੋਟਰ (ABP News-C Voter Survey) ਨੇ ਲੋਕ ਸਭਾ ਚੋਣਾਂ 2024 ਦੇ ਸਬੰਧ ਵਿੱਚ ਇੱਕ ਸਰਵੇਖਣ ਦਿਖਾਇਆ। ਇਸ ਸਰਵੇਖਣ ਵਿੱਚ ਇੱਕ ਸਵਾਲ ਪੁੱਛਿਆ ਗਿਆ ਸੀ ਕਿ, ਕੀ 2024 ਵਿੱਚ ਅਰਵਿੰਦ ਕੇਜਰੀਵਾਲ(Arvind Kejriwal) ਮੋਦੀ ਲਈ ਚੁਣੌਤੀ ਮੰਨਦੇ ਹੋ? 63 ਫ਼ੀਸਦੀ ਲੋਕਾਂ ਨੇ ਇਸ ਸਵਾਲ 'ਤੇ 'ਹਾਂ' ਅਤੇ 37 ਫ਼ੀਸਦੀ ਲੋਕਾਂ ਨੇ 'ਨਹੀਂ' ਕਿਹਾ। ਹੁਣ ਆਮ ਆਦਮੀ ਪਾਰਟੀ ਦੀ ਵਿਧਾਇਕ ਆਤਿਸ਼ੀ ਮਾਰਲੇਨਾ (Atishi Marlena) ਨੇ ਇਸ ਨੂੰ ਲੈ ਕੇ ਭਾਜਪਾ (BJP) 'ਤੇ ਹਮਲਾ ਬੋਲਿਆ ਹੈ। 'ਆਪ' ਵਿਧਾਇਕ ਆਤਿਸ਼ੀ ਨੇ ਕਿਹਾ, "ਬੀਤੀ ਰਾਤ ਇੱਕ ਵੱਡੇ ਟੀਵੀ ਚੈਨਲ ਨੇ ਲੋਕ ਸਭਾ ਚੋਣਾਂ 'ਤੇ ਇੱਕ ਸਰਵੇਖਣ ਦਿਖਾਇਆ ਅਤੇ ਪੁੱਛਿਆ, ਕੀ ਤੁਸੀਂ ਅਰਵਿੰਦ ਕੇਜਰੀਵਾਲ ਨੂੰ 2024 ਵਿੱਚ ਮੋਦੀ ਜੀ ਲਈ ਚੁਣੌਤੀ ਮੰਨਦੇ ਹੋ? 63 ਪ੍ਰਤੀਸ਼ਤ ਨੇ ਹਾਂ ਕਿਹਾ। ਇਸ ਸਰਵੇਖਣ ਤੋਂ ਬਾਅਦ, ਮਾਨਯੋਗ ਮੋਦੀ ਜੀ ਦੀ ਨੀਂਦ ਉੱਡ ਗਈ।"

Industrial Policy Punjab: ਪੰਜਾਬ 'ਚ ਪੰਜ ਸਾਲਾਂ 'ਚ ਹੋਵੇਗਾ 5 ਲੱਖ ਕਰੋੜ ਦਾ ਨਿਵੇਸ਼

ਸੂਬੇ ਨੂੰ ਉਦਯੋਗਿਕ ਤੇ ਵਪਾਰਕ ਪੱਖੋਂ ਹੋਰ ਮਜ਼ਬੂਤ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ‘ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2022’ ਦੇ ਖਰੜੇ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਮੁੱਖ ਮੰਤਰੀ ਨੇ ਉਦਯੋਗ ਵਿਭਾਗ ਨੂੰ ਵੈਬਸਾਈਟ www.pbindustries.gov.in 'ਤੇ ਇਹ ਨੀਤੀ ਅਪਲੋਡ ਕਰਕੇ ਉਦਯੋਗਿਕ ਭਾਈਚਾਰੇ ਦੇ ਸੁਝਾਅ ਮੰਗਣ (Suggestions) ਦੇ ਆਦੇਸ਼ (Order) ਦਿੱਤੇ ਹਨ। ਉਨ੍ਹਾਂ ਕਿਹਾ ਕਿ ਸਨਅਤਕਾਰ ਇਸ ਖਰੜਾ ਨੀਤੀ ਬਾਰੇ ਦੋ ਹਫ਼ਤਿਆਂ ਵਿਚ ਆਪੋ-ਆਪਣੇ ਸੁਝਾਅ ਦੇ ਸਕਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਸ ਨੀਤੀ ਦਾ ਮਕਸਦ ਉਦਯੋਗਿਕ ਵਿਕਾਸ ਤੇ ਰੁਜ਼ਗਾਰ (Employment) ਦੇ ਮੌਕੇ ਸਿਰਜਣ ਵਿੱਚ ਤੇਜ਼ੀ ਲਿਆ ਕੇ ਪੰਜਾਬ ਨੂੰ ਨਿਵੇਸ਼ ਲਈ ਤਰਜੀਹੀ ਸਥਾਨ ਵਜੋਂ ਉਭਾਰਨਾ ਹੈ। ਇਹ ਨੀਤੀ ਸਟਾਰਟਅੱਪ ਦੇ ਵਿਕਾਸ ਦੀ ਗਤੀ ਵਿਚ ਵੀ ਤੇਜ਼ੀ ਲਿਆਵੇਗੀ। 

Sidhu Moosewala Murder case: ਹੁਣ ਤੱਕ ਗੈਂਗਸਟਰ ਕਿੰਨਾ ਪਾਲੇ, 15 ਸਾਲਾਂ ਤੋਂ ਜੇਲ੍ਹਾਂ 'ਚ ਕੌਣ ਕਰ ਰਿਹਾ ਸੀ ਸ਼ੈਲਟਰ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਜਾਨੋਂ ਮਾਰਨ ਦੀਆਂ ਮਿਲ ਰਹੀਆਂ ਧਮਕੀਆਂ ਬਾਰੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ 15 ਸਾਲਾਂ ਤੋਂ ਜੇਲ੍ਹਾਂ ਵਿੱਚ ਰੱਖ ਗੈਂਗਸਟਰ ਕਿੰਨਾ ਨੇ ਪਾਲੇ ਸੀ। ਹੁਣ ਮਾਨ ਸਰਕਾਰ ਗੈਂਗਸਟਰਾਂ 'ਤੇ ਨੱਥ ਪਾ ਰਹੀ ਹੈ। ਲੁਧਿਆਣਾ ਪਹੁੰਚੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਗੈਂਗਸਟਰਾਂ ਨੂੰ ਫੜਨ ਦੀ ਕਵਾਇਦ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਆਪਣੇ ਆਪ ਵਿੱਚ ਚੋਕੰਨਾ ਰਹਿਣਾ ਚਾਹੁੰਦੇ ਹਨ ਪਰ ਸਿਕਿਉਰਿਟੀ ਵੀ ਉਨ੍ਹਾਂ ਦੀ ਪੂਰੀ ਮਦਦ ਕਰੇਗੀ ਤੇ ਸਰਕਾਰ ਵੀ। 

Threat to Salman Khan: ਗੈਂਗਸਟਰਾਂ ਦੇ ਨਿਸ਼ਾਨੇ 'ਤੇ ਨੇ ਸਲਮਾਨ ਖ਼ਾਨ

ਬੌਲੀਵੁੱਡ ਅਭਿਨੇਤਾ ਸਲਮਾਨ ਖ਼ਾਨ ਦੀਆਂ ਮੁਸ਼ਕਿਲਾਂ ਖ਼ਤਮ ਹੋਣ ਦਾ ਨਾਂ ਨਹੀਂ ਲੈ ਰਹੀਆਂ ਹਨ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਸਲਮਾਨ ਖ਼ਾਨ(Salman khan) ਦੀ ਜਾਨ ਨੂੰ ਖ਼ਤਰਾ ਬਣਿਆ ਹੋਇਆ ਹੈ। ਸਲਮਾਨ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਸਨ। ਹੁਣ ਪੰਜਾਬ ਦੇ ਡੀਜੀਪੀ ਨੇ ਖ਼ੁਲਾਸਾ ਕੀਤਾ ਹੈ ਕਿ ਗੈਂਗਸਟਰ ਦੇ ਨਿਸ਼ਾਨੇ 'ਤੇ ਸਲਮਾਨ ਖ਼ਾਨ ਹਨ।

Industrial Policy Punjab: ਸੀਐਮ ਭਗਵੰਤ ਮਾਨ ਵੱਲੋਂ ‘ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2022’ ਦੇ ਖਰੜੇ ਨੂੰ ਪ੍ਰਵਾਨਗੀ

ਸੂਬੇ ਨੂੰ ਉਦਯੋਗਿਕ ਤੇ ਵਪਾਰਕ ਪੱਖੋਂ ਹੋਰ ਮਜ਼ਬੂਤ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ‘ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2022’ ਦੇ ਖਰੜੇ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਮੁੱਖ ਮੰਤਰੀ ਨੇ ਉਦਯੋਗ ਵਿਭਾਗ ਨੂੰ ਵੈਬਸਾਈਟ www.pbindustries.gov.in 'ਤੇ ਇਹ ਨੀਤੀ ਅਪਲੋਡ ਕਰਕੇ ਉਦਯੋਗਿਕ ਭਾਈਚਾਰੇ ਦੇ ਸੁਝਾਅ ਮੰਗਣ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸਨਅਤਕਾਰ ਇਸ ਖਰੜਾ ਨੀਤੀ ਬਾਰੇ ਦੋ ਹਫ਼ਤਿਆਂ ਵਿਚ ਆਪੋ-ਆਪਣੇ ਸੁਝਾਅ ਦੇ ਸਕਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਸ ਨੀਤੀ ਦਾ ਮਕਸਦ ਉਦਯੋਗਿਕ ਵਿਕਾਸ ਤੇ ਰੁਜ਼ਗਾਰ ਦੇ ਮੌਕੇ ਸਿਰਜਣ ਵਿੱਚ ਤੇਜ਼ੀ ਲਿਆ ਕੇ ਪੰਜਾਬ ਨੂੰ ਨਿਵੇਸ਼ ਲਈ ਤਰਜੀਹੀ ਸਥਾਨ ਵਜੋਂ ਉਭਾਰਨਾ ਹੈ। ਇਹ ਨੀਤੀ ਸਟਾਰਟਅੱਪ ਦੇ ਵਿਕਾਸ ਦੀ ਗਤੀ ਵਿਚ ਵੀ ਤੇਜ਼ੀ ਲਿਆਵੇਗੀ। 

Nitin Gadkari On Farmers: ਕੇਂਦਰੀ ਮੰਤਰੀ ਨਿਤਿਨ ਗਡਕਰੀ ਦੀ ਦੇਸ਼ ਦੇ ਕਿਸਾਨਾਂ ਨੂੰ ਦਿੱਤੀ ਸਲਾਹ, ਬੋਲੇ- "ਸਰਕਾਰ 'ਤੇ ਭਰੋਸਾ ਨਾ ਕਰੋ, ਖ਼ੁਦ ਕਰੋ ਇਹ ਕੰਮ"

ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਸ਼ਨੀਵਾਰ ਨੂੰ ਕਿਸਾਨਾਂ ਨੂੰ ਇਹ ਸਲਾਹ ਦਿੱਤੀ ਹੈ। ਉਨ੍ਹਾਂ ਕਿਸਾਨਾਂ ਦੀ ਆਮਦਨ ਵਧਾਉਣ ਦੀ ਗੱਲ ਕਰਦਿਆਂ ਕਿਹਾ ਕਿ ਬਿਹਤਰ ਕੰਮ ਆਪ ਹੀ ਕਰਨੇ ਪੈਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਖੇਤੀ ਉਤਪਾਦਾਂ ਦੇ ਮੰਡੀਕਰਨ ਅਤੇ ਨਿਰਯਾਤ ਲਈ ਆਪਣੀਆਂ ਕੰਪਨੀਆਂ ਬਣਾਉਣੀਆਂ ਚਾਹੀਦੀਆਂ ਹਨ ਨਾ ਕਿ ਸਰਕਾਰ 'ਤੇ ਨਿਰਭਰ ਰਹਿਣਾ ਚਾਹੀਦਾ ਹੈ। ਗਡਕਰੀ ਨੇ ਕਿਹਾ ਕਿ "ਸਰਕਾਰ ਉੱਥੇ ਕਦਮ ਰੱਖ ਸਕਦੀ ਹੈ ਜਿੱਥੇ ਉਹ (ਕਿਸਾਨ) ਕਿਸੇ ਸਮੱਸਿਆ ਦਾ ਹੱਲ ਨਹੀਂ ਲੱਭ ਸਕਦੇ।"

Petrol-Diesel Price:  ਕੱਚਾ ਤੇਲ ਸਸਤਾ ਹੋਣ ਦੇ ਬਾਵਜੂਦ ਸਰਕਾਰ ਨਹੀਂ ਘਟਾਏਗੀ ਪੈਟਰੋਲ-ਡੀਜ਼ਲ ਦੀਆਂ ਕੀਮਤਾਂ

ਅੰਤਰਰਾਸ਼ਟਰੀ ਪੱਧਰ ’ਤੇ ਕੱਚੇ ਤੇਲ ਦੀਆਂ ਕੀਮਤਾਂ ਸੱਤ ਮਹੀਨਿਆਂ ਦੇ ਹੇਠਲੇ ਪੱਧਰ ’ਤੇ ਆ ਗਈਆਂ ਹਨ ਪਰ ਭਾਰਤ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਪ੍ਰਚੂਨ ਵਿਕਰੀ ਕੀਮਤਾਂ ’ਚ ਕੋਈ ਬਦਲਾਅ ਨਹੀਂ ਹੋਇਆ। ਅੰਤਰਰਾਸ਼ਟਰੀ ਬੈਂਚਮਾਰਕ ਬ੍ਰੈਂਟ ਕਰੂਡ ਬੀਤੇ ਹਫ਼ਤੇ ਪਹਿਲੀ ਵਾਰ 90 ਡਾਲਰ ਪ੍ਰਤੀ ਬੈਰਲ ਤੋਂ ਹੇਠਾਂ ਆ ਗਿਆ। ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਨੇ ਕੀਮਤਾਂ 'ਚ ਬਦਲਾਅ ਨਾ ਕਰਨ ਬਾਰੇ ਕਿਹਾ ਕਿ ਕੌਮਾਂਤਰੀ ਪੱਧਰ 'ਤੇ ਕੀਮਤਾਂ 'ਚ ਵਾਧਾ ਹੋਣ ਕਾਰਨ ਜਨਤਕ ਖੇਤਰ ਦੀਆਂ ਕੰਪਨੀਆਂ ਨੇ ਕਾਫ਼ੀ ਸਮੇਂ ਤੱਕ ਆਪਣੀਆਂ ਕੀਮਤਾਂ ਸਥਿਰ ਰੱਖੀਆਂ ਤੇ ਹੁਣ ਕੌਮਾਂਤਰੀ ਪੱਧਰ ’ਤੇ ਕੀਮਤਾਂ ਹੇਠਾਂ ਆਉਣ ਤੋਂ ਬਾਅਦ ਕੰਪਨੀਆਂ ਆਪਣਾ ਘਾਟਾ ਪੂਰਾ ਕਰਨ ਲਈ ਕੀਮਤਾ ਨਹੀਂ ਘਟਾ ਰਹੀਆਂ।

Lumpy Virus Cases: ਦੇਸ਼ ਭਰ 'ਚ 58 ਹਜ਼ਾਰ ਤੋਂ ਵੱਧ ਗਾਵਾਂ ਦੀ ਮੌਤ

Lumpy Virus ਨੇ ਦੇਸ਼ ਭਰ 'ਚ 58 ਹਜ਼ਾਰ ਤੋਂ ਵੱਧ ਗਾਵਾਂ ਦੀ ਜਾਨ ਲੈ ਲਈ ਹੈ। ਰਾਜਧਾਨੀ ਦਿੱਲੀ ਵਿੱਚ ਵੀ ਇਸ ਵਾਇਰਸ ਨਾਲ ਸੰਕਰਮਣ ਦੇ 173 ਮਾਮਲੇ ਦਰਜ ਕੀਤੇ ਗਏ ਹਨ। ਹੁਣ ਤੱਕ 12 ਰਾਜਾਂ ਵਿੱਚ ਇਸ ਦੇ ਫੈਲਣ ਦੀ ਗੱਲ ਕਹੀ ਜਾ ਰਹੀ ਹੈ। ਹੁਣ ਕੇਂਦਰੀ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਮੰਤਰੀ ਪਰਸ਼ੋਤਮ ਰੁਪਾਲਾ ਨੇ ਕਿਹਾ ਹੈ ਕਿ ਇਹ ਬਿਮਾਰੀ 16 ਰਾਜਾਂ ਵਿੱਚ ਦਸਤਕ ਦੇ ਰਹੀ ਹੈ। ਰਾਜਸਥਾਨ ਲੰਪੀ ਵਾਇਰਸ ਨਾਲ ਸਭ ਤੋਂ ਵੱਧ ਪ੍ਰਭਾਵਿਤ ਸੂਬਾ ਹੈ। ਦੱਸਿਆ ਜਾ ਰਿਹਾ ਹੈ ਕਿ ਇੱਥੇ ਪਸ਼ੂਆਂ ਦੀਆਂ ਲਾਸ਼ਾਂ ਨੂੰ ਦਫਨਾਉਣ ਦੀ ਥਾਂ ਵੀ ਘੱਟ ਗਈ ਹੈ।

Sukhpal Khaira: 'ਉਲਟਾ ਚੋਰ ਕੋਤਵਾਲ ਕੋ ਡਾਂਟੇ' ਦੀ ਉੱਤਮ ਮਿਸਾਲ, ਇਹ ਹੈ ਬਦਲਾਵ

ਹਲਕਾ ਸਨੌਰ ਤੋਂ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਪਿਛਲੇ ਦਿਨੀਂ ਵਾਇਰਲ ਹੋਈ ਆਪਣੀ ਅਸ਼ਲੀਲ ਵੀਡੀਓ ਸਬੰਧੀ ਆਪਣੀ ਦੂਜੀ ਪਤਨੀ ਗੁਰਪ੍ਰੀਤ ਕੌਰ ਗੁਰੀ ਵਾਸੀ ਜ਼ੀਰਕਪੁਰ ਖ਼ਿਲਾਫ਼ ਇਨਫਰਮੇਸ਼ਨ ਟੈਕਨਾਲੋਜੀ (ਆਈ.ਟੀ) ਐਕਟ-2000 ਦੀ ਧਾਰਾ 66-ਈ ਤੇ 67-ਏ ਤਹਿਤ ਕੇਸ ਦਰਜ ਕਰਵਾਇਆ ਹੈ। ਇਸ ਨੂੰ ਲੈ ਕੇ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਿਆ ਹੈ। ਸੁਖਪਾਲ ਖਹਿਰਾ ਨੇ ਇਹ "ਉਲਟਾ ਚੋਰ ਕੋਤਵਾਲ ਕੋ ਡਾਂਟੇ" ਦੀ ਇੱਕ ਉੱਤਮ ਉਦਾਹਰਣ ਹੈ! 'ਆਪ' ਵਿਧਾਇਕ ਪਠਾਨਮਾਜਰਾ ਨੂੰ ਉਸ ਦੀਆਂ ਚਰਿੱਤਰਹੀਣ ਗਤੀਵਿਧੀਆਂ ਲਈ ਸਜ਼ਾ ਦੇਣ ਦੀ ਬਜਾਏ ਮੁੱ ਮੰਤਰੀ ਭਗਵੰਤ ਮਾਨ ਨੇ ਨਾ ਸਿਰਫ਼ ਉਸ ਦਾ ਬਚਾਅ ਕਰਨਾ ਚੁਣਿਆ ਹੈ, ਸਗੋਂ ਉਸ ਦੀ ਦੂਜੀ ਪਤਨੀ ਦੀ ਸ਼ਿਕਾਇਤ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕਰਦੇ ਹੋਏ, ਉਲਟਾ ਉਸ ਵਿਰੁੱਧ ਐਫਆਈਆਰ ਦਰਜ ਕਰ ਦਿੱਤੀ ਹੈ! "ਬਦਲਾਵ"

Accident: ਬਿਲਾਸਪੁਰ 'ਚ HRTC ਬੱਸ ਅਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, 5 ਲੋਕਾਂ ਦੀ ਹੋਈ ਮੌਤ

ਚੰਡੀਗੜ੍ਹ-ਮਨਾਲੀ ਨੈਸ਼ਨਲ ਹਾਈਵੇਅ ’ਤੇ ਗੰਭਰ ਪੁਲ ਨੇੜੇ ਐੱਚਆਰਟੀਸੀ ਬੱਸ ਅਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਟੱਕਰ 'ਚ ਕੁਝ ਯਾਤਰੀਆਂ ਦੇ ਜ਼ਖਮੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਐਚਆਰਟੀਸੀ ਬੱਸ ਦਿੱਲੀ ਤੋਂ ਮਨਾਲੀ ਜਾ ਰਹੀ ਸੀ। ਬਿਲਾਸਪੁਰ ਦੇ ਜਾਮਲੀ ਅਤੇ ਗੰਭਰ ਪੁਲ ਨੇੜੇ ਬੱਸ ਅਤੇ ਟਰੱਕ ਦੀ ਜ਼ਬਰਦਸਤ ਟੱਕਰ ਹੋ ਗਈ। ਜ਼ਖਮੀਆਂ ਨੂੰ ਇਲਾਜ ਲਈ ਨਜ਼ਦੀਕ ਦੇ ਹਸਪਤਾਲ ਭੇਜਿਆ ਜਾ ਰਿਹਾ ਹੈ। ਹਾਦਸੇ ਤੋਂ ਬਾਅਦ ਕੌਮੀ ਮਾਰਗ ’ਤੇ ਲੰਮਾ ਜਾਮ ਲੱਗ ਗਿਆ। ਪੁਲਿਸ ਮੌਕੇ 'ਤੇ ਪਹੁੰਚ ਕੇ ਅਗਲੇਰੀ ਕਾਰਵਾਈ ਕਰ ਰਹੀ ਹੈ।

Stubble burning: ਕੇਂਦਰ ਵੱਲੋਂ ਪਰਾਲੀ ਸਾੜਨ ਸਬੰਧੀ ਪ੍ਰਸਤਾਵ ਠੁਕਰਾਏ ਜਾਣ ਮਗਰੋਂ ਸੀਐਮ ਮਾਨ ਨੇ ਕਰ ਦਿੱਤਾ ਵੱਡਾ ਐਲਾਨ

ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਦੇ ਉਸ ਪ੍ਰਸਤਾਵ ਨੂੰ ਠੁਕਰਾ ਦਿੱਤਾ ਹੈ, ਜਿਸ ਵਿੱਚ ਪਰਾਲੀ ਸਾੜਨ ਤੋਂ ਰੋਕਣ ਲਈ ਝੋਨਾ ਉਗਾਉਣ ਵਾਲੇ ਕਿਸਾਨਾਂ ਨੂੰ 2500 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਲਈ ਕਿਹਾ ਗਿਆ ਸੀ।ਜਿਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਲਾਨ ਕੀਤਾ ਹੈ। ਆਪ ਨੇ ਵੀਡੀਓ ਟਵੀਟ ਕੀਤਾ ਜਿਸ ਦੇ ਨਾਲ ਲਿਖਿਆ, "ਕੇਂਦਰ ਵੱਲੋਂ ਪਰਾਲੀ ਨਾ ਸਾੜਨ ਲਈ ਕਿਸਾਨਾਂ ਨੂੰ ਵਿੱਤੀ ਸਹਾਇਤਾ ਦੇਣ ਤੋਂ ਇਨਕਾਰ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਵਿੱਚ ਪਰਾਲੀ ਸਾੜਨ ਤੋਂ ਰੋਕਣ ਲਈ 1 ਲੱਖ ਤੋਂ ਵੱਧ ਮਸ਼ੀਨਾਂ ਤਾਇਨਾਤ ਕਰਨ ਦਾ ਵੱਡਾ ਐਲਾਨ।"

ਬੇਰੁਜ਼ਗਾਰ ਨੌਜਵਾਨਾਂ ਲਈ ਚੰਗੀ ਖ਼ਬਰ, ਵੱਖ-ਵੱਖ ਵਿਭਾਗਾਂ 'ਚ 16000 ਮੁਲਾਜ਼ਮਾਂ ਦੀ ਹੋਵੇਗੀ ਭਰਤੀ

ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਆਪਣੇ ਵਾਅਦੇ ਅਨੁਸਾਰ 'ਆਪ' ਸਰਕਾਰ ਵੱਖ-ਵੱਖ ਭਰਤੀਆਂ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਇਨ੍ਹਾਂ 'ਚੋਂ ਕੁਝ ਭਰਤੀਆਂ ਸ਼ੁਰੂ ਹੋ ਚੁੱਕੀਆਂ ਹਨ ਪਰ ਹੁਣ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਜਲਦ ਹੀ 8 ਵਿਭਾਗਾਂ 'ਚ ਕਲਾਸ-2 ਤੋਂ ਕਲਾਸ-4 ਤੱਕ ਦੀਆਂ ਖਾਲੀ ਅਸਾਮੀਆਂ ਨੂੰ ਭਰਿਆ ਜਾਵੇਗਾ। ਇਸ ਲਈ ਸਰਕਾਰ ਨੇ ਇੱਕ ਕਮੇਟੀ ਦਾ ਗਠਨ ਕਰਕੇ ਉਕਤ ਵਿਭਾਗਾਂ ਵਿੱਚ ਕਿਹੜੇ-ਕਿਹੜੇ ਰੈਂਕ ਦੀਆਂ ਅਸਾਮੀਆਂ ਖਾਲੀ ਹਨ, ਇਸ ਸਬੰਧੀ ਸਾਰੇ ਪਹਿਲੂਆਂ 'ਤੇ ਵਿਚਾਰ ਕਰਨ ਦੇ ਨਿਰਦੇਸ਼ ਦਿੱਤੇ ਹਨ।ਸੀਐਮ ਭਗਵੰਤ ਮਾਨ ਨੇ ਇਨ੍ਹਾਂ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪੋ-ਆਪਣੇ ਵਿਭਾਗਾਂ ਵਿੱਚ ਇਹ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਅਤੇ ਸੀਐਮਓ ਨੂੰ ਰਿਪੋਰਟ ਕਰਨ।

ਪਿਛੋਕੜ

Punjab Breaking News, 11 September 2022  LIVE Updates: ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਦੇ ਉਸ ਪ੍ਰਸਤਾਵ ਨੂੰ ਠੁਕਰਾ ਦਿੱਤਾ ਹੈ, ਜਿਸ ਵਿੱਚ ਪਰਾਲੀ ਸਾੜਨ ਤੋਂ ਰੋਕਣ ਲਈ ਝੋਨਾ ਉਗਾਉਣ ਵਾਲੇ ਕਿਸਾਨਾਂ ਨੂੰ 2500 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਲਈ ਕਿਹਾ ਗਿਆ ਸੀ।ਜਿਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਲਾਨ ਕੀਤਾ ਹੈ। ਆਪ ਨੇ ਵੀਡੀਓ ਟਵੀਟ ਕੀਤਾ ਜਿਸ ਦੇ ਨਾਲ ਲਿਖਿਆ, "ਕੇਂਦਰ ਵੱਲੋਂ ਪਰਾਲੀ ਨਾ ਸਾੜਨ ਲਈ ਕਿਸਾਨਾਂ ਨੂੰ ਵਿੱਤੀ ਸਹਾਇਤਾ ਦੇਣ ਤੋਂ ਇਨਕਾਰ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਵਿੱਚ ਪਰਾਲੀ ਸਾੜਨ ਤੋਂ ਰੋਕਣ ਲਈ 1 ਲੱਖ ਤੋਂ ਵੱਧ ਮਸ਼ੀਨਾਂ ਤਾਇਨਾਤ ਕਰਨ ਦਾ ਵੱਡਾ ਐਲਾਨ।" ਕੇਂਦਰ ਵੱਲੋਂ ਪਰਾਲੀ ਸਾੜਨ ਸਬੰਧੀ ਪ੍ਰਸਤਾਵ ਠੁਕਰਾਏ ਜਾਣ ਮਗਰੋਂ ਸੀਐਮ ਮਾਨ ਨੇ ਕਰ ਦਿੱਤਾ ਵੱਡਾ ਐਲਾਨ


ਅੰਦੋਲਨ 'ਚੋਂ ਉਪਜੀ ਆਮ ਆਦਮੀ ਪਾਰਟੀ ਹੁਣ ਧਰਨਿਆਂ-ਮੁਜ਼ਾਹਰਿਆਂ ਤੋਂ ਡਰਨ ਲੱਗੀ


ਧਰਨਿਆਂ-ਮੁਜ਼ਾਹਰਿਆਂ ਵਿੱਚੋਂ ਨਿਕਲੀ ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਪੰਜਾਬ ਅੰਦਰ ਧਰਨਿਆਂ-ਮੁਜ਼ਾਹਰਿਆਂ ਉੱਪਰ ਸ਼ਿਕੰਜਾ ਕੱਸਣ ਲੱਗੀ ਹੈ। ਪ੍ਰਸ਼ਾਸਨ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਅੱਗੇ ਮੋਰਚਾ ਲਾਉਣ ’ਤੇ ਪਾਬੰਦੀ ਲਾ ਦਿੱਤੀ ਹੈ। ਜ਼ਿਲ੍ਹਾ ਮੈਜਿਸਟ੍ਰੇਟ ਸੰਗਰੂਰ ਨੇ ਬਕਾਇਦਾ 10 ਜਥੇਬੰਦੀਆਂ ਦੇ ਪ੍ਰਧਾਨਾਂ ਨੂੰ ਨੋਟਿਸ ਵੀ ਜਾਰੀ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਵੀ ਪੁਲਿਸ ਨੇ ਮੁਜ਼ਾਹਰਾਕਾਰੀਆਂ ਨੂੰ ਜ਼ਬਰਦਸਤੀ ਚੁੱਕ ਲਿਆ ਸੀ। ਕਿਸਾਨ-ਮਜ਼ਦੂਰ ਤੇ ਜਨਤਕ ਜਥੇਬੰਦੀਆਂ ਵੱਲੋਂ ਇਸ ਦੀ ਕਰੜੀ ਨਿੰਦਾ ਕੀਤੀ ਜਾ ਰਹੀ ਹੈ।  ਅੰਦੋਲਨ 'ਚੋਂ ਉਪਜੀ ਆਮ ਆਦਮੀ ਪਾਰਟੀ ਹੁਣ ਧਰਨਿਆਂ-ਮੁਜ਼ਾਹਰਿਆਂ ਤੋਂ ਡਰਨ ਲੱਗੀ, ਸੀਐਮ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਮੋਰਚਾ ਬੈਨ


Sidhu Moosewala Murder: ਦੀਪਕ ਮੁੰਡੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਡਰਿਆ ਗੋਲਡੀ ਬਰਾੜ! ਫੇਸਬੁੱਕ 'ਤੇ ਪਾਈ ਪੋਸਟ, ਕੋਈ ਨਾਜਾਇਜ਼ ਧੱਕਾ ਨਾ ਕੀਤਾ ਜਾਵੇ...


ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮੁੱਖ ਸਾਜ਼ਿਸ਼ਕਾਰ ਗੋਲਡੀ ਬਰਾੜ ਪੰਜਾਬ ਪੁਲਿਸ ਤੋਂ ਡਰਿਆ ਹੋਇਆ ਹੈ। ਗੋਲਡੀ ਬਰਾੜ ਨੇ ਸੋਸ਼ਲ ਮੀਡੀਆ 'ਤੇ ਪੋਸਟ ਸ਼ੇਅਰ ਕਰ ਕਿਹਾ ਕਿ ਦੀਪਕ ਮੁੰਡੀ, ਕਪਿਲ ਪੰਡਿਤ ਅਤੇ ਰਜਿੰਦਰ ਜੋਕਰ ਨੂੰ ਨੇਪਾਲ ਪੁਲਿਸ ਨੇ ਬਾਰਡਰ ਤੋਂ ਫੜਿਆ ਹੈ। ਤਿੰਨੋਂ ਦਿੱਲੀ ਅਤੇ ਪੰਜਾਬ ਪੁਲਿਸ ਦੇ ਹੱਥ ਨਹੀਂ ਆਏ ਹਨ। ਗੋਲਡੀ ਬਰਾੜ ਨੇ ਪੋਸਟ 'ਚ ਲਿਖਿਆ ਹੈ ਕਿ ਗ੍ਰਿਫਤਾਰ ਕੀਤੇ ਗਏ ਤਿੰਨ ਸਾਥੀਆਂ ਨੂੰ ਪੰਜਾਬ ਲਿਆਂਦਾ ਜਾਵੇ ਅਤੇ ਬਣਦੀ ਕਾਰਵਾਈ ਕੀਤੀ ਜਾਵੇ, ਕੋਈ ਨਾਜਾਇਜ਼ ਧੱਕਾ ਨਾ ਕੀਤਾ ਜਾਵੇ। ਗੋਲਡੀ ਬਰਾੜ ਦੀ ਇਸ ਤਰ੍ਹਾਂ ਦੀ ਪੋਸਟ ਤੋਂ ਲੱਗਦਾ ਹੈ ਕਿ ਉਹ ਪੰਜਾਬ ਪੁਲਿਸ ਤੋਂ ਕਾਫੀ ਡਰਿਆ ਹੋਇਆ ਹੈ। Sidhu Moosewala Murder: ਦੀਪਕ ਮੁੰਡੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਡਰਿਆ ਗੋਲਡੀ ਬਰਾੜ! ਫੇਸਬੁੱਕ 'ਤੇ ਪਾਈ ਪੋਸਟ, ਕੋਈ ਨਾਜਾਇਜ਼ ਧੱਕਾ ਨਾ ਕੀਤਾ ਜਾਵੇ...


ਪਰਗਟ ਸਿੰਘ ਦੇ 'ਆਪ' 'ਤੇ ਗੰਭੀਰ ਇਲਜ਼ਾਮ, ਬੋਲੇ, ਇਨ੍ਹਾਂ ਨੇ ਮੀਡੀਆ ਦਾ ਵੀ ਬੁਰਾ ਹਾਲ ਕਰ ਦਿੱਤਾ...


ਜਲੰਧਰ ਦੇ ਕੈਂਟ ਹਲਕੇ ਤੋਂ ਕਾਂਗਰਸ ਦੇ ਵਿਧਾਇਕ ਪਰਗਟ ਸਿੰਘ (Congress MLA Pargat Singh) ਨੇ 'ਆਮ ਆਦਮੀ ਪਾਰਟੀ' (Aam Aadmi Party) ਉੱਪਰ ਹਮਲਾ ਬੋਲਿਆ ਹੈ। ਪਰਗਟ ਸਿੰਘ ਨੇ ਟਵੀਟ ਕਰਦਿਆਂ ਗੰਭੀਰ ਇਲਜ਼ਾਮ ਲਾਏ ਹਨ। ਉਨ੍ਹਾਂ ਕਿਹਾ ਹੈ ਕਿ 'ਪੰਜਾਬ ਵਿੱਚ ਇਨ੍ਹਾਂ ਨੇ ਮੀਡੀਆ ਹਾਊਸਾਂ ਨੂੰ ਸਿੱਧੇ ਤੌਰ 'ਤੇ ਇਸ਼ਤਿਹਾਰਾਂ ਦੇ ਰੂਪ 'ਚ ਰਿਸ਼ਵਤ ਦੇ ਕੇ ਪੱਤਰਕਾਰਾਂ ਦਾ ਬੁਰਾ ਹਾਲ ਕਰ ਦਿੱਤਾ ਹੈ। ਬਾਅਦ ਵਿੱਚ ਉਨ੍ਹਾਂ ਦਾ ਮੀਡੀਆ Monitoring ਸੈੱਲ ਫੋਨ ਕਰਕੇ ਪੱਤਰਕਾਰਾਂ ਨੂੰ ਧਮਕੀਆਂ ਦਿੰਦਾ ਹੈ। ਖ਼ਬਰਾਂ ਨੂੰ ਡਿਲੀਟ ਕਰਵਾਇਆ ਜਾਂਦਾ ਹੈ, ਜਾਂ ਖ਼ਬਰ ਨੂੰ ਐਡਿਟ ਕਰਵਾਇਆ ਕੀਤਾ ਜਾਂਦਾ ਹੈ। ਪੰਜਾਬ ਵਿੱਚ ਮੀਡੀਆ ਦਾ ਬਹੁਤ ਬੁਰਾ ਹਾਲ ਹੈ। ਪਰਗਟ ਸਿੰਘ ਦੇ 'ਆਪ' 'ਤੇ ਗੰਭੀਰ ਇਲਜ਼ਾਮ, ਬੋਲੇ, ਇਨ੍ਹਾਂ ਨੇ ਮੀਡੀਆ ਦਾ ਵੀ ਬੁਰਾ ਹਾਲ ਕਰ ਦਿੱਤਾ...


ਬੇਰੁਜ਼ਗਾਰ ਨੌਜਵਾਨਾਂ ਲਈ ਚੰਗੀ ਖ਼ਬਰ, ਵੱਖ-ਵੱਖ ਵਿਭਾਗਾਂ 'ਚ 16000 ਮੁਲਾਜ਼ਮਾਂ ਦੀ ਹੋਵੇਗੀ ਭਰਤੀ


ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਆਪਣੇ ਵਾਅਦੇ ਅਨੁਸਾਰ 'ਆਪ' ਸਰਕਾਰ ਵੱਖ-ਵੱਖ ਭਰਤੀਆਂ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਇਨ੍ਹਾਂ 'ਚੋਂ ਕੁਝ ਭਰਤੀਆਂ ਸ਼ੁਰੂ ਹੋ ਚੁੱਕੀਆਂ ਹਨ ਪਰ ਹੁਣ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਜਲਦ ਹੀ 8 ਵਿਭਾਗਾਂ 'ਚ ਕਲਾਸ-2 ਤੋਂ ਕਲਾਸ-4 ਤੱਕ ਦੀਆਂ ਖਾਲੀ ਅਸਾਮੀਆਂ ਨੂੰ ਭਰਿਆ ਜਾਵੇਗਾ। ਇਸ ਦੇ ਲਈ ਸਰਕਾਰ ਨੇ ਇੱਕ ਕਮੇਟੀ ਦਾ ਗਠਨ ਕਰਕੇ ਉਕਤ ਵਿਭਾਗਾਂ ਵਿੱਚ ਕਿਹੜੇ-ਕਿਹੜੇ ਰੈਂਕ ਦੀਆਂ ਅਸਾਮੀਆਂ ਖਾਲੀ ਹਨ, ਇਸ ਸਬੰਧੀ ਸਾਰੇ ਪਹਿਲੂਆਂ 'ਤੇ ਵਿਚਾਰ ਕਰਨ ਦੇ ਨਿਰਦੇਸ਼ ਦਿੱਤੇ ਹਨ।ਸੀਐਮ ਭਗਵੰਤ ਮਾਨ ਨੇ ਇਨ੍ਹਾਂ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪੋ-ਆਪਣੇ ਵਿਭਾਗਾਂ ਵਿੱਚ ਇਹ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਅਤੇ ਸੀਐਮਓ ਨੂੰ ਰਿਪੋਰਟ ਕਰਨ। ਬੇਰੁਜ਼ਗਾਰ ਨੌਜਵਾਨਾਂ ਲਈ ਚੰਗੀ ਖ਼ਬਰ, ਵੱਖ-ਵੱਖ ਵਿਭਾਗਾਂ 'ਚ 16000 ਮੁਲਾਜ਼ਮਾਂ ਦੀ ਹੋਵੇਗੀ ਭਰਤੀ


 

- - - - - - - - - Advertisement - - - - - - - - -

TRENDING NOW

© Copyright@2025.ABP Network Private Limited. All rights reserved.