Punjab Breaking News LIVE: ਮਾਨ ਦੀ ਮਾਤਾ ਹਰਪਾਲ ਕੌਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ, ਸਰਹੱਦੀ ਖੇਤਰਾਂ 'ਚ ਪਹੁੰਚੇ ਪੰਜਾਬ ਦੇ ਗਵਰਨ ਨੇ ਕੀਤੀ ਇਹ ਅਪੀਲ
Punjab Breaking News, 12 April 2022 LIVE Updates: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਕਾਂਗਰਸ ਨੇ ਦੋਸ਼ ਲਾਇਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੂੰ ਦਿੱਲੀ ਤੋਂ ‘ਕੰਟਰੋਲ’ ਕੀਤਾ ਜਾ ਰਿਹਾ ਹੈ।
LIVE
Background
Punjab Breaking News, 12 April 2022 LIVE Updates: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦੁਪਹਿਰ 3 ਵਜੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ। ਕੱਲ੍ਹ ਪੰਜਾਬ ਦੇ ਉੱਚ ਅਧਿਕਾਰੀਆਂ ਨੇ ਵੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਸੀ।
ਸੂਤਰਾਂ ਮੁਤਾਬਕ ਪੰਜਾਬੀਆਂ ਨੂੰ ਕੇਜਰੀਵਾਲ ਵੱਲੋਂ ਦਿੱਤੀ ਗਈ ਪਹਿਲੀ ਗਾਰੰਟੀ ਨੂੰ ਪੂਰਾ ਕਰਦਿਆਂ ਪੰਜਾਬ 'ਚ 300 ਯੂਨਿਟ ਮੁਫਤ ਬਿਜਲੀ ਦੇਣ ਦਾ ਐਲਾਨ ਜਲਦੀ ਹੀ ਹੋ ਸਕਦਾ ਹੈ। ਪੰਜਾਬ ਵਿੱਚ 300 ਯੂਨਿਟ ਮੁਫਤ ਕਰਨ ਦੀ ਤਿਆਰੀ ਵੱਡੇ ਪੱਧਰ ਉੱਪਰ ਚੱਲ ਰਹੀ ਹੈ।
ਇਸ ਦੇ ਨਾਲ ਹੀ ਪੰਜਾਬ 'ਚ ਆਪ ਦੀ ਸਰਕਾਰ ਬਣਨ ਤੋਂ ਬਾਅਦ ਅੱਜ ਪਹਿਲੀ ਵਾਰ ਮੁੱਖ ਮੰਤਰੀ ਭਗਵੰਤ ਮਾਨ ਰਾਸ਼ਟਰਪਤੀ ਤੇ ਉਪ-ਰਾਸ਼ਟਰਪਤੀ ਨੂੰ ਦਿੱਲੀ ਮਿਲ ਜਾ ਰਹੇ ਹਨ। ਇਸ ਦੌਰਾਨ ਉਹ ਪੰਜਾਬ ਦੇ ਵੱਡੇ ਮੁੱਦਿਆਂ 'ਤੇ ਚਰਚਾ ਕਰ ਸਕਦੇ ਹਨ। ਪੰਜਾਬ 'ਚ ਵਿਕਾਸ ਤੇ ਸੁਰੱਖਿਆ ਨੂੰ ਲੈ ਕੇ ਚਰਚਾ ਕਰ ਸਕਦੇ ਹਨ।
ਪੰਜਾਬ 'ਚ 'ਆਪ' ਸਰਕਾਰ ਬਣਦੇ ਹੀ ਸੀਐਮ ਮਾਨ ਵੱਲੋਂ ਪੰਜਾਬ ਦੀ ਖੁਸ਼ਹਾਲੀ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਉਦਯੋਗ ਜਗਤ ਨੂੰ ਵਧਾਵਾ ਦਿੱਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ ਸੀ ਤੇ ਉਨ੍ਹਾਂ ਨੂੰ ਆਰਥਿਕ ਸਹਾਇਤਾ ਕਰਨ ਲਈ ਅਪੀਲ ਕੀਤੀ ਸੀ। ਉਨ੍ਹਾਂ ਨੇ ਜਾਣਕਾਰੀ ਫੇਸਬੁੱਕ 'ਤੇ ਪੋਸਟ ਕੇ ਸਾਂਝੀ ਕੀਤੀ ਹੈ।
ਪੰਜਾਬ ਕੈਬਨਿਟ ਦੀ ਮੀਟਿੰਗ 13 ਨੂੰ
ਉਧਰ, ਮੁੱਖ ਮੰਤਰੀ ਭਗਵੰਤ ਮਾਨ ਨੇ 13 ਅਪਰੈਲ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਸੱਦੀ ਹੈ। ਇਹ ਮੀਟਿੰਗ ਪੰਜਾਬ ਸਿਵਲ ਸਕੱਤਰੇਤ ਵਿੱਚ ਬੁੱਧਵਾਰ ਨੂੰ ਸਵੇਰੇ 11 ਵਜੇ ਸ਼ੁਰੂ ਹੋਵੇਗੀ। ਇਸ ਮੀਟਿੰਗ ਵਿੱਚ ਪੰਜਾਬ ਸਰਕਾਰ ਵੱਲੋਂ ਕਈ ਅਹਿਮ ਮੁੱਦਿਆਂ ਬਾਰੇ ਚਰਚਾ ਕੀਤੀ ਜਾਵੇਗੀ ਜਦਕਿ ਮੀਟਿੰਗ ਸਬੰਧੀ ਕੋਈ ਏਜੰਡਾ ਹਾਲੇ ਜਾਰੀ ਨਹੀਂ ਕੀਤਾ ਗਿਆ ਹੈ।
Punjab health minister: ਪੰਜਾਬ ਦੇ ਸਿਹਤ ਮੰਤਰੀ ਦੀ ਕੇਂਦਰੀ ਸਿਹਤ ਮੰਤਰੀ ਨਾਲ ਮੁਲਾਕਾਤ
Firing in Ferozepur: ਪੁਰਾਣੀ ਰੰਜਿਸ਼ ਦੇ ਚਲਦਿਆਂ ਚੱਲੀਆਂ ਗੋਲੀਆਂ ਇੱਕ ਦੀ ਹੋਈ ਮੌਤ ਇੱਕ ਜ਼ਖ਼ਮੀ
ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਦੇ ਹਲਕਾ ਜ਼ੀਰਾ ਦੇ ਪਿੰਡ ਮਸਤੇਵਾਲਾ ਵਿਖੇ ਦੋ ਧਿਰਾਂ ਵਿਚ ਪੁਰਾਣੀ ਰੰਜਿਸ਼ ਦੇ ਚਲਦਿਆਂ ਹੋਏ ਝਗੜੇ ਦੌਰਾਨ ਇੱਕ ਵਿਅਕਤੀ ਦੀ ਮੌਤ ਅਤੇ ਇੱਕ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਸਿਵਲ ਹਸਪਤਾਲ ਜ਼ੀਰਾ ਵਿਖੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਮ੍ਰਿਤਕ ਦਲਜੀਤ ਸਿੰਘ ਦੀ ਮਾਤਾ ਅਤੇ ਭਰਾ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਦਾ ਪਿੰਡ ਦੇ ਵਸਨੀਕ ਕੁਝ ਲੋਕਾਂ ਨਾਲ ਪੁਰਾਣਾ ਝਗੜਾ ਸੀ ਜਿਸ ਨੂੰ ਲੈ ਕੇ ਪਹਿਲਾਂ ਵੀ ਦੋਵਾਂ ਧਿਰਾਂ ਦਰਮਿਆਨ ਕਈ ਵਾਰ ਲੜਾਈ ਹੋਈ। ਜਿਸ ਵਿੱਚ ਮ੍ਰਿਤਕ ਨੂੰ ਕਾਫੀ ਸੱਟਾਂ ਵੀ ਲੱਗੀਆਂ ਸੀ ਤੇ ਉਨ੍ਹਾਂ ਵੱਲੋਂ ਪੁਲਿਸ ਪ੍ਰਸ਼ਾਸਨ ਨੂੰ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਵੀ ਕੀਤੀ ਗਈ ਸੀ। ਪਰ ਪੁਲਿਸ ਵੱਲੋਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲਿਆ ਗਿਆ ਜਿਸ ਦੇ ਚਲਦਿਆਂ ਅੱਜ ਦੂਜੀ ਧਿਰ ਵੱਲੋਂ ਉਨ੍ਹਾਂ ਦੇ ਪੁੱਤਰ ਦਲਜੀਤ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਜਦੋਂਕਿ ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁੱਟੀ ਹੋਈ ਹੈ।
Punjab Governor: ਬਨਵਾਰੀਲਾਲ ਪੁਰੋਹਿਤ ਨੇ ਲਿਆ ਸਰਹੱਦੀ ਜਿਲ੍ਹਿਆਂ ਦਾ ਜਾਇਜਾ
ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਰਾਸਟਰੀ ਸੁਰੱਖਿਆ ਨੂੰ ਪ੍ਰਭਾਵਤ ਕਰਨ ਵਾਲੇ ਸਰਹੱਦੀ ਜਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਤਰਨਤਾਰਨ ਨਾਲ ਸਬੰਧਤ ਮਹੱਤਵਪੂਰਨ ਮੁੱਦਿਆਂ ਦਾ ਜਾਇਜਾ ਲੈਣ ਲਈ ਕਈ ਮੀਟਿੰਗਾਂ ਕੀਤੀਆਂ। ਇਸ ਮੀਟਿੰਗ ਵਿੱਚ ਬੀਐਸਐਫ, ਇੰਟੈਲੀਜੈਂਸ ਬਿਊਰੋ, ਨਾਰਕੋਟਿਕਸ ਕੰਟਰੋਲ ਬਿਊਰੋ, ਨੈਸਨਲ ਇਨਵੈਸਟੀਗੇਸਨ ਏਜੰਸੀ, ਫੌਜ ਦੀ ਮਿਲਟਰੀ ਇੰਟੈਲੀਜੈਂਸ ਸਮੇਤ ਕੇਂਦਰ ਸਰਕਾਰ ਦੀਆਂ ਵਿਭਿੰਨ ਏਜੰਸੀਆਂ ਦੇ ਸੀਨੀਅਰ ਅਧਿਕਾਰੀ ਅਤੇ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀ, ਡਿਪਟੀ ਕਮਿਸਨਰ ਅਤੇ ਐਸਐਸਪੀ ਹਾਜਰ ਰਹੇ।
Mann's mother at Takht Sri Kesgarh Sahib: ਭਗਵੰਤ ਸਿੰਘ ਮਾਨ ਦੇ ਮਾਤਾ ਬੀਬੀ ਹਰਪਾਲ ਕੌਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮਾਤਾ ਹਰਪਾਲ ਕੌਰ ਸੂਬੇ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪਹਿਲੀ ਵਾਰ ਗੁਰੂ ਨਗਰੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਪਹੁੰਚੇ। ਜਿੱਥੇ ਉਨ੍ਹਾਂ ਸ਼ੁਕਰਾਨੇ ਵਜੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ। ਮੱਥਾ ਟੇਕਣ ਮੋਕੇ ਉਨ੍ਹਾਂ ਕੁਝ ਦੇਰ ਗੁਰਬਾਣੀ ਕੀਰਤਨ ਵੀ ਸਰਵਣ ਕੀਤਾ। ਜਿਸ ਮਗਰੋਂ ਉਨ੍ਹਾਂ ਨੇ ਪੱਤਰਕਾਰਾਂ ਨਾਲ ਸੰਖੇਪ ਜਿਹੀ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਹੁਤ ਖ਼ੁਸ਼ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪੁੱਤਰ ਭਗਵੰਤ ਸਿੰਘ ਮਾਨ ਦੇ ਪੰਜਾਬ ਦੇ ਮੁੱਖ ਮੰਤਰੀ ਬਣਨ ਦੀ ਖੁਸ਼ੀ ਵਿਚ ਉਹ ਅੱਜ ਸ਼ੁਕਰਾਨੇ ਵਜੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਹਨ।
MP of England S. Tanmanjit Singh Dhesi: ਇੰਗਲੈਂਡ ਦੇ ਐਮਪੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ
ਇੰਗਲੈਂਡ ਦੇ ਸਿੱਖ ਐਮ.ਪੀ. ਸ. ਤਨਮਨਜੀਤ ਸਿੰਘ ਢੇਸੀ ਆਪਣੀ ਸੁਪਤਨੀ ਬੀਬੀ ਮਨਵੀਨ ਕੌਰ ਢੇਸੀ, ਬੇਟੇ ਜੋਗਾਦ ਸਿੰਘ ਢੇਸੀ ਤੇ ਤੋਸ਼ਾਬ ਸਿੰਘ ਢੇਸੀ ਸਮੇਤ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਗੁਰਬਾਣੀ ਦਾ ਇਲਾਹੀ ਕੀਰਤਨ ਸਰਵਣ ਕੀਤਾ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਆਏ ਸ. ਤਨਮਨਜੀਤ ਸਿੰਘ ਢੇਸੀ ਨੇ ਕਿਹਾ ਕਿ ਸਤਿਗੁਰੂ ਦੀ ਰਹਿਮਤ ਸਦਕਾ ਉਨ੍ਹਾਂ ਨੂੰ ਗੁਰੂ ਸਾਹਿਬ ਦੇ ਦਰ ’ਤੇ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਸਿੱਖ ਸੰਗਤਾਂ ਨੂੰ ਖਾਲਸਾ ਸਾਜਨਾ ਦਿਵਸ ਦੀ ਵਧਾਈ ਦਿੰਦਿਆਂ ਸਿੱਖ ਨੌਜੁਆਨੀ ਨੂੰ ਆਪਣੇ ਵਿਰਸੇ ਨਾਲ ਜੁੜਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਹ ਦਿਹਾੜਾ ਦਸਤਾਰ ਦੇ ਗੌਰਵ ਦਾ ਪ੍ਰਤੀਕ ਹੈ ਅਤੇ ਸਮੁੱਚੀ ਸਿੱਖ ਨੌਜੁਆਨੀ ਨੂੰ ਸਾਬਤ ਸੂਰਤ ਰਹਿੰਦਿਆਂ ਦੇਸ਼ ਦੁਨੀਆਂ ਵਿਚ ਅੱਗੇ ਵਧਣਾ ਚਾਹੀਦਾ ਹੈ।