Punjab Breaking News LIVE: ਮਾਨ ਦੀ ਮਾਤਾ ਹਰਪਾਲ ਕੌਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ, ਸਰਹੱਦੀ ਖੇਤਰਾਂ 'ਚ ਪਹੁੰਚੇ ਪੰਜਾਬ ਦੇ ਗਵਰਨ ਨੇ ਕੀਤੀ ਇਹ ਅਪੀਲ
Punjab Breaking News, 12 April 2022 LIVE Updates: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਕਾਂਗਰਸ ਨੇ ਦੋਸ਼ ਲਾਇਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੂੰ ਦਿੱਲੀ ਤੋਂ ‘ਕੰਟਰੋਲ’ ਕੀਤਾ ਜਾ ਰਿਹਾ ਹੈ।
ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਦੇ ਹਲਕਾ ਜ਼ੀਰਾ ਦੇ ਪਿੰਡ ਮਸਤੇਵਾਲਾ ਵਿਖੇ ਦੋ ਧਿਰਾਂ ਵਿਚ ਪੁਰਾਣੀ ਰੰਜਿਸ਼ ਦੇ ਚਲਦਿਆਂ ਹੋਏ ਝਗੜੇ ਦੌਰਾਨ ਇੱਕ ਵਿਅਕਤੀ ਦੀ ਮੌਤ ਅਤੇ ਇੱਕ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਸਿਵਲ ਹਸਪਤਾਲ ਜ਼ੀਰਾ ਵਿਖੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਮ੍ਰਿਤਕ ਦਲਜੀਤ ਸਿੰਘ ਦੀ ਮਾਤਾ ਅਤੇ ਭਰਾ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਦਾ ਪਿੰਡ ਦੇ ਵਸਨੀਕ ਕੁਝ ਲੋਕਾਂ ਨਾਲ ਪੁਰਾਣਾ ਝਗੜਾ ਸੀ ਜਿਸ ਨੂੰ ਲੈ ਕੇ ਪਹਿਲਾਂ ਵੀ ਦੋਵਾਂ ਧਿਰਾਂ ਦਰਮਿਆਨ ਕਈ ਵਾਰ ਲੜਾਈ ਹੋਈ। ਜਿਸ ਵਿੱਚ ਮ੍ਰਿਤਕ ਨੂੰ ਕਾਫੀ ਸੱਟਾਂ ਵੀ ਲੱਗੀਆਂ ਸੀ ਤੇ ਉਨ੍ਹਾਂ ਵੱਲੋਂ ਪੁਲਿਸ ਪ੍ਰਸ਼ਾਸਨ ਨੂੰ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਵੀ ਕੀਤੀ ਗਈ ਸੀ। ਪਰ ਪੁਲਿਸ ਵੱਲੋਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲਿਆ ਗਿਆ ਜਿਸ ਦੇ ਚਲਦਿਆਂ ਅੱਜ ਦੂਜੀ ਧਿਰ ਵੱਲੋਂ ਉਨ੍ਹਾਂ ਦੇ ਪੁੱਤਰ ਦਲਜੀਤ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਜਦੋਂਕਿ ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁੱਟੀ ਹੋਈ ਹੈ।
ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਰਾਸਟਰੀ ਸੁਰੱਖਿਆ ਨੂੰ ਪ੍ਰਭਾਵਤ ਕਰਨ ਵਾਲੇ ਸਰਹੱਦੀ ਜਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਤਰਨਤਾਰਨ ਨਾਲ ਸਬੰਧਤ ਮਹੱਤਵਪੂਰਨ ਮੁੱਦਿਆਂ ਦਾ ਜਾਇਜਾ ਲੈਣ ਲਈ ਕਈ ਮੀਟਿੰਗਾਂ ਕੀਤੀਆਂ। ਇਸ ਮੀਟਿੰਗ ਵਿੱਚ ਬੀਐਸਐਫ, ਇੰਟੈਲੀਜੈਂਸ ਬਿਊਰੋ, ਨਾਰਕੋਟਿਕਸ ਕੰਟਰੋਲ ਬਿਊਰੋ, ਨੈਸਨਲ ਇਨਵੈਸਟੀਗੇਸਨ ਏਜੰਸੀ, ਫੌਜ ਦੀ ਮਿਲਟਰੀ ਇੰਟੈਲੀਜੈਂਸ ਸਮੇਤ ਕੇਂਦਰ ਸਰਕਾਰ ਦੀਆਂ ਵਿਭਿੰਨ ਏਜੰਸੀਆਂ ਦੇ ਸੀਨੀਅਰ ਅਧਿਕਾਰੀ ਅਤੇ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀ, ਡਿਪਟੀ ਕਮਿਸਨਰ ਅਤੇ ਐਸਐਸਪੀ ਹਾਜਰ ਰਹੇ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮਾਤਾ ਹਰਪਾਲ ਕੌਰ ਸੂਬੇ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪਹਿਲੀ ਵਾਰ ਗੁਰੂ ਨਗਰੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਪਹੁੰਚੇ। ਜਿੱਥੇ ਉਨ੍ਹਾਂ ਸ਼ੁਕਰਾਨੇ ਵਜੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ। ਮੱਥਾ ਟੇਕਣ ਮੋਕੇ ਉਨ੍ਹਾਂ ਕੁਝ ਦੇਰ ਗੁਰਬਾਣੀ ਕੀਰਤਨ ਵੀ ਸਰਵਣ ਕੀਤਾ। ਜਿਸ ਮਗਰੋਂ ਉਨ੍ਹਾਂ ਨੇ ਪੱਤਰਕਾਰਾਂ ਨਾਲ ਸੰਖੇਪ ਜਿਹੀ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਹੁਤ ਖ਼ੁਸ਼ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪੁੱਤਰ ਭਗਵੰਤ ਸਿੰਘ ਮਾਨ ਦੇ ਪੰਜਾਬ ਦੇ ਮੁੱਖ ਮੰਤਰੀ ਬਣਨ ਦੀ ਖੁਸ਼ੀ ਵਿਚ ਉਹ ਅੱਜ ਸ਼ੁਕਰਾਨੇ ਵਜੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਹਨ।
ਇੰਗਲੈਂਡ ਦੇ ਸਿੱਖ ਐਮ.ਪੀ. ਸ. ਤਨਮਨਜੀਤ ਸਿੰਘ ਢੇਸੀ ਆਪਣੀ ਸੁਪਤਨੀ ਬੀਬੀ ਮਨਵੀਨ ਕੌਰ ਢੇਸੀ, ਬੇਟੇ ਜੋਗਾਦ ਸਿੰਘ ਢੇਸੀ ਤੇ ਤੋਸ਼ਾਬ ਸਿੰਘ ਢੇਸੀ ਸਮੇਤ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਗੁਰਬਾਣੀ ਦਾ ਇਲਾਹੀ ਕੀਰਤਨ ਸਰਵਣ ਕੀਤਾ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਆਏ ਸ. ਤਨਮਨਜੀਤ ਸਿੰਘ ਢੇਸੀ ਨੇ ਕਿਹਾ ਕਿ ਸਤਿਗੁਰੂ ਦੀ ਰਹਿਮਤ ਸਦਕਾ ਉਨ੍ਹਾਂ ਨੂੰ ਗੁਰੂ ਸਾਹਿਬ ਦੇ ਦਰ ’ਤੇ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਸਿੱਖ ਸੰਗਤਾਂ ਨੂੰ ਖਾਲਸਾ ਸਾਜਨਾ ਦਿਵਸ ਦੀ ਵਧਾਈ ਦਿੰਦਿਆਂ ਸਿੱਖ ਨੌਜੁਆਨੀ ਨੂੰ ਆਪਣੇ ਵਿਰਸੇ ਨਾਲ ਜੁੜਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਹ ਦਿਹਾੜਾ ਦਸਤਾਰ ਦੇ ਗੌਰਵ ਦਾ ਪ੍ਰਤੀਕ ਹੈ ਅਤੇ ਸਮੁੱਚੀ ਸਿੱਖ ਨੌਜੁਆਨੀ ਨੂੰ ਸਾਬਤ ਸੂਰਤ ਰਹਿੰਦਿਆਂ ਦੇਸ਼ ਦੁਨੀਆਂ ਵਿਚ ਅੱਗੇ ਵਧਣਾ ਚਾਹੀਦਾ ਹੈ।
Punjab Assembly Speaker Kultar Singh Sandhwan: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ 11 ਤੋਂ 13 ਅਪ੍ਰੈਲ 2022 ਤੱਕ ਗੁਹਾਟੀ (ਆਸਾਮ) ਵਿਖੇ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਦੀ ਪ੍ਰਧਾਨਗੀ ਹੇਠ ਹੋ ਰਹੀ 8ਵੀਂ ਭਾਰਤੀ ਖੇਤਰੀ ਰਾਸ਼ਟਰਮੰਡਲ ਸੰਸਦੀ ਕਾਨਫਰੰਸ ਵਿੱਚ ਭਾਗ ਲੈ ਰਹੇ ਹਨ। ਇਸ ਕਾਨਫਰੰਸ ਵਿੱਚ ਭਾਰਤ ਦੀਆਂ ਵੱਖ ਵੱਖ ਵਿਧਾਨ ਸਭਾਵਾਂ ਦੇ ਸਾਰੇ ਪ੍ਰੀਜ਼ਾਈਡਿੰਗ ਅਫਸਰ (ਸਪੀਕਰ/ਚੇਅਰਮੈਨ) ਅਤੇ ਸਕੱਤਰ ਵਿਧਾਨ ਸਭਾਵਾਂ ਵਿੱਚ ਉਹਨਾਂ ਨੂੰ ਦਰਪੇਸ਼ ਮੁੱਦਿਆਂ ਬਾਰੇ ਵਿਚਾਰ-ਵਟਾਂਦਰਾ ਕਰ ਰਹੇ ਹਨ। ਇਸ ਦੌਰਾਨ ਕੁਲਤਾਰ ਸਿੰਘ ਸੰਧਵਾਂ ਨੇ ਗੁਹਾਟੀ ਨੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਵੀ ਟੇਕਿਆ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਦੇ ਸਿੱਖਿਆ ਵਿਭਾਗ ਨੇ ਅੱਜ ਪ੍ਰਾਈਵੇਟ ਸਕੂਲਾਂ ਨੂੰ ਹੁਕਮ ਦਿੱਤੇ ਹਨ ਕਿ ਉਹ ਕਸਬਿਆਂ ਵਿੱਚ ਘੱਟੋ-ਘੱਟ ਤਿੰਨ ਅਤੇ ਸ਼ਹਿਰਾਂ ਵਿੱਚ ਘੱਟੋ-ਘੱਟ 20 ਕਿਤਾਬਾਂ/ਵਰਦੀ ਵਾਲੀਆਂ ਦੁਕਾਨਾਂ ਦੀ ਸੂਚੀ ਤੁਰੰਤ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ (ਡੀ.ਈ.ਓਜ਼) ਨਾਲ ਸਾਂਝੀ ਕਰਨ।
ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਦਾਅਵਾ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦੀਆਂ ਪਾਰਦਰਸ਼ੀ ਨੀਤੀਆਂ ਸਦਕਾ ਸਰਕਾਰੀ ਬੱਸ ਸੇਵਾ ਦੀ ਆਮਦਨ ਵਿੱਚ ਨਿਰੰਤਰ ਵੱਡਾ ਵਾਧਾ ਹੋਣਾ ਸ਼ੁਰੂ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਪਿਛਲੀ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਮਾਰਚ 2021 'ਚ ਪੀਆਰਟੀਸੀ ਦੀ ਆਮਦਨ 37.23 ਕਰੋੜ ਰੁਪਏ ਸੀ, ਜੋ ਮਾਰਚ 2022 ਦੌਰਾਨ ਵੱਧ ਕੇ 62.34 ਕਰੋੜ ਰੁਪਏ ਹੋ ਗਈ।
ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਅਧਿਕਾਰੀਆਂ ਨਾਲ ਕੀਤੀ ਗਈ ਮੁਲਾਕਾਤ 'ਤੇ ਕਾਂਗਰਸ ਪਾਰਟੀ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਸੀਐਮਓ ਨੂੰ ਆੜੇ ਹੱਥੀਂ ਲਿਆ ਹੈ। ਮੈਂਬਰ ਪਾਰਲੀਮੈਂਟ ਗੁਰਜੀਤ ਔਜਲਾ ਨੇ ਇਸ ਕਦਮ ਨੂੰ ਗੈਰ ਸੰਵਿਧਾਨਕ ਦੱਸਿਆ ਤੇ ਕਿਹਾ ਕਿ ਇਸ 'ਤੇ ਸੀਐਮਓ ਸਮੇਤ ਭਗਵੰਤ ਮਾਨ ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਅਧਿਕਾਰੀ ਕਿਸ ਹੈਸੀਅਤ ਨਾਲ ਮੀਟਿੰਗ ਕਰਕੇ ਆਏ ਹਨ।
ਸੋਮਵਾਰ ਨੂੰ ਦਿੱਲੀ ਵਿੱਚ ਹੋਈ ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਸਕੱਤਰ ਅਨਿਰੁਧ ਤਿਵਾੜੀ, ਊਰਜਾ ਸਕੱਤਰ ਦਲੀਪ ਕੁਮਾਰ ਤੇ ਪੀਐਸਪੀਸੀਐਲ ਦੇ ਚੇਅਰਮੈਨ ਬਲਦੇਵ ਸਿੰਘ ਸਰਾਂ ਨਾਲ ਸੂਬੇ ਵਿੱਚ ਮੁਫ਼ਤ ਬਿਜਲੀ ਦੇਣ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਦੀ ਪ੍ਰਧਾਨਗੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੀਤੀ। ਇਸ ਮੀਟਿੰਗ ਵਿੱਚ ਉਨ੍ਹਾਂ ਦੇ ਨਾਲ ਦਿੱਲੀ ਦੇ ਮੰਤਰੀ ਸਤੇਂਦਰ ਜੈਨ, ਰਾਜ ਸਭਾ ਮੈਂਬਰ ਰਾਘਵ ਚੱਢਾ ਵੀ ਮੌਜੂਦ ਸਨ। ਇਸ ਦੇ ਨਾਲ ਹੀ ਪੰਜਾਬ ਵਿੱਚ ਮੁਫਤ ਬਿਜਲੀ ਦੇਣ ਦੇ ਫੈਸਲੇ ਨੂੰ ਲੈ ਕੇ ਬੁਲਾਈ ਗਈ ਮੀਟਿੰਗ ਵਿੱਚ ਸੂਬੇ ਦੇ ਮੁੱਖ ਮੰਤਰੀ ਸਮੇਤ ਕੋਈ ਵੀ ਵੱਡਾ ਆਗੂ ਸ਼ਾਮਲ ਨਹੀਂ ਹੋਇਆ।
ਸੋਮਵਾਰ ਨੂੰ ਦਿੱਲੀ ਵਿੱਚ ਹੋਈ ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਸਕੱਤਰ ਅਨਿਰੁਧ ਤਿਵਾੜੀ, ਊਰਜਾ ਸਕੱਤਰ ਦਲੀਪ ਕੁਮਾਰ ਤੇ ਪੀਐਸਪੀਸੀਐਲ ਦੇ ਚੇਅਰਮੈਨ ਬਲਦੇਵ ਸਿੰਘ ਸਰਾਂ ਨਾਲ ਸੂਬੇ ਵਿੱਚ ਮੁਫ਼ਤ ਬਿਜਲੀ ਦੇਣ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਦੀ ਪ੍ਰਧਾਨਗੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੀਤੀ। ਇਸ ਮੀਟਿੰਗ ਵਿੱਚ ਉਨ੍ਹਾਂ ਦੇ ਨਾਲ ਦਿੱਲੀ ਦੇ ਮੰਤਰੀ ਸਤੇਂਦਰ ਜੈਨ, ਰਾਜ ਸਭਾ ਮੈਂਬਰ ਰਾਘਵ ਚੱਢਾ ਵੀ ਮੌਜੂਦ ਸਨ। ਇਸ ਦੇ ਨਾਲ ਹੀ ਪੰਜਾਬ ਵਿੱਚ ਮੁਫਤ ਬਿਜਲੀ ਦੇਣ ਦੇ ਫੈਸਲੇ ਨੂੰ ਲੈ ਕੇ ਬੁਲਾਈ ਗਈ ਮੀਟਿੰਗ ਵਿੱਚ ਸੂਬੇ ਦੇ ਮੁੱਖ ਮੰਤਰੀ ਸਮੇਤ ਕੋਈ ਵੀ ਵੱਡਾ ਆਗੂ ਸ਼ਾਮਲ ਨਹੀਂ ਹੋਇਆ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਅਫਸਰਾਂ ਨੂੰ ਤਲਬ ਕਰਨ ਨਾਲ ਆਮ ਆਦਮੀ ਪਾਰਟੀ ਕਸੂਤੀ ਘਿਰ ਗਈ ਹੈ। ਵਿਰੋਧੀ ਧਿਰਾਂ ਨੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਅਸਲ ਵਿੱਚ ਸੂਪਰ ਸੀਐਮ ਅਰਵਿੰਦ ਕੇਜਰੀਵਾਲ ਚਲਾ ਰਹੇ ਹਨ। ਸ਼੍ਰੋਮਣੀ ਅਕਾਲੀ ਦਲ, ਬੀਜੇਪੀ ਤੇ ਕਾਂਗਰਸ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਿਆ ਹੈ। ਪੰਜਾਬ 'ਚ ਖਪਤਕਾਰਾਂ ਨੂੰ ਮੁਫਤ ਬਿਜਲੀ ਦੇਣ ਦੇ ਮੁੱਦੇ 'ਤੇ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਦਿੱਲੀ 'ਚ ਪੰਜਾਬ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਹੈ। ਹੈਰਾਨੀ ਦੀ ਗੱਲ ਹੈ ਕਿ ਮੀਟਿੰਗ ਵਿੱਚ ਨਾ ਤਾਂ ਪੰਜਾਬ ਦੇ ਮੁੱਖ ਮੰਤਰੀ ਤੇ ਨਾ ਹੀ ਬਿਜਲੀ ਮੰਤਰੀ ਮੌਜੂਦ ਸਨ।
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਦਲਜੀਤ ਸਿੰਘ ਚੀਮਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਆਪਣੀਆਂ ਸਾਰੀਆਂ ਸ਼ਕਤੀਆਂ ਦਿੱਲੀ ਦੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੌਂਪ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਅਸੀਂ ਪਹਿਲਾਂ ਹੀ ਕਿਹਾ ਸੀ ਕਿ ਪੰਜਾਬ ਸਰਕਾਰ ਦਿੱਲੀ ਤੋਂ ਹੀ ਚੱਲੇਗੀ, ਉਹ ਗੱਲ ਹੁਣ ਸੱਚ ਸਾਬਤ ਹੋ ਰਹੀ ਹੈ। ਚੀਮਾ ਨੇ ਕਿਹਾ ਕਿ ਪੰਜਾਬ ਦੇ ਵਿਧਾਇਕ ਤੇ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਦੇ ਹਨ ਤਾਂ ਇਸ 'ਤੇ ਕੋਈ ਇਤਰਾਜ਼ ਨਹੀਂ ਹੈ, ਪਰ ਪੰਜਾਬ ਦੇ ਅਧਿਕਾਰੀ ਅਰਵਿੰਦ ਕੇਜਰੀਵਾਲ ਨਾਲ ਕਿਵੇਂ ਮੁਲਾਕਾਤ ਕਰ ਸਕਦੇ ਹਨ। ਇਸ ਗੱਲ 'ਤੇ ਸਾਨੂੰ ਇਤਰਾਜ਼ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦਿੱਲੀ ਦੇ ਦੌਰੇ ਕਰ ਰਹੇ ਹਨ ਜਦਕਿ ਪੰਜਾਬ ਦੇ ਰਾਜਪਾਲ ਸਰਹੱਦੀ ਖੇਤਰ ਦਾ ਦੌਰਾ ਕਰ ਰਹੇ ਹਨ, ਜੋ ਪੰਜਾਬ ਦੇ ਮੁੱਖ ਮੰਤਰੀ ਨੂੰ ਕਰਨਾ ਚਾਹੀਦਾ ਸੀ।
ਰਾਜਾ ਵੜਿੰਗ ਨੇ ਟਵੀਟ ਕੀਤਾ, “ਸੀਐਸ ਅਨਿਰੁਧ ਤਿਵਾੜੀ, ਬਿਜਲੀ ਸਕੱਤਰ ਦਲੀਪ ਕੁਮਾਰ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਸੰਸਦ ਮੈਂਬਰ ਰਾਘਵ ਚੱਢਾ, ਦਿੱਲੀ ਦੇ ਮੰਤਰੀ ਸਤੇਂਦਰ ਜੈਨ, ਪੀਐਸਪੀਸੀਐਲ ਦੇ ਪ੍ਰਧਾਨ ਬਲਦੇਵ ਸਿੰਘ ਸਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਬਿਜਲੀ ਮੰਤਰੀ ਹਰਭਜਨ ਸਿੰਘ ਦੀ ਗੈਰਹਾਜ਼ਰੀ ਵਿੱਚ ਇੱਕ ਅਧਿਕਾਰਤ ਮੀਟਿੰਗ ਕੀਤੀ। ਰਾਜਾ ਵੜਿੰਗ ਨੇ ਇੱਕ ਹੋਰ ਟਵੀਟ 'ਚ ਕਿਹਾ, 'ਕੀ ਪੰਜਾਬ ਨੂੰ ਦਿੱਲੀ ਵਾਲਿਆਂ ਦੀ ਕਠਪੁਤਲੀ ਬਣਾ ਦਿੱਤਾ ਜਾਵੇਗਾ, ਕਿਸ ਸਮਰੱਥਾ 'ਚ ਤੇ ਕਿਸ ਮੁੱਦੇ 'ਤੇ ਇਹ ਮੀਟਿੰਗ ਹੋਈ। ਸੀਐਮ ਸਾਹਿਬ ਇਸ ਨੂੰ ਜਨਤਕ ਕਰੋ।
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਕਾਂਗਰਸ ਨੇ ਦੋਸ਼ ਲਾਇਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੂੰ ਦਿੱਲੀ ਤੋਂ ‘ਕੰਟਰੋਲ’ ਕੀਤਾ ਜਾ ਰਿਹਾ ਹੈ। ਕਾਂਗਰਸ ਲਗਾਤਾਰ ਦਾਅਵਾ ਕਰ ਰਹੀ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਦੀ ਸਰਕਾਰ ਨੂੰ ਕੰਟਰੋਲ ਕਰ ਰਹੇ ਹਨ ਤੇ ਇਸ ਕਾਰਨ ਸਰਕਾਰ ਖੁੱਲ੍ਹ ਕੇ ਕੰਮ ਨਹੀਂ ਕਰ ਪਾ ਰਹੀ। ਇਸ ਦੌਰਾਨ ਕਾਂਗਰਸ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੱਡਾ ਦਾਅਵਾ ਕੀਤਾ ਹੈ।
ਗਾਇਕ ਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੀ ਪੰਜਾਬੀਆਂ ਨੂੰ ਗੱਦਾਰ ਕਹਿਣ ਵਾਲੀ ਟਿੱਪਣੀ 'ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਟਵੀਟ ਕਰਕੇ ਇਸ ਨੂੰ ਸ਼ਰਮਨਾਕ ਦੱਸਿਆ ਹੈ। ਉਨ੍ਹਾਂ ਨੇ ਟਵੀਟ ਕਰ ਕੇ ਕਿਹਾ ਹੈ ਕਿ ਸਾਡੇ ਗੁਰੂ ਸਾਹਿਬ ਨੇ ਸਿਖਾਇਆ ਹੈ ਕਿ ਨਿਮਰਤਾ ਸਭ ਤੋਂ ਵੱਡਾ ਗੁਣ ਹੈ। ਉਨ੍ਹਾਂ ਨੇ ਤਨਜ਼ ਕੱਸਦੇ ਹੋਏ ਕਿਹਾ ਕਿ ਲੱਗਦਾ ਹੈ ਕਿ ਉਨ੍ਹਾਂ ਨੂੰ ਮਾਨਸਾ ਤੋਂ ਹੋਈ ਹਾਰ ਬਰਦਾਸ਼ ਨਹੀਂ ਹੋ ਰਹੀ। ਇਸ ਤਰ੍ਹਾਂ ਦੀਆਂ ਗੱਲਾਂ ਕਰ ਰਹੇ ਹਨ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਦਿਲੋਂ ਵੋਟਾਂ ਪਾਈਆਂ ਹਨ ਪਰ ਲੋਕਾਂ ਨੂੰ ਗੱਦਾਰ ਦੱਸ ਰਹੇ ਹਨ ਜੋ ਕਿ ਬਹੁਤ ਸ਼ਰਮਨਾਕ ਗੱਲ ਹੈ।
ਸਿੱਧੂ ਮੂਸੇਵਾਲਾ ਨੇ ਕਿਹਾ, ''ਮੈਨੂੰ ਕਿਸੇ ਨੇ ਕਿਹਾ ਕਿ ਤੁਸੀਂ ਹਾਰ ਗਏ ਕਿਉਂਕਿ ਤੁਹਾਡੀ ਪਾਰਟੀ ਠੀਕ ਨਹੀਂ ਸੀ। ਮੈਂ ਕਿਹਾ ਕਿ ਜੇਕਰ ਤੁਸੀਂ ਸਹੀ ਹੋ ਤਾਂ ਇਸ ਪਾਰਟੀ ਨੂੰ ਪਹਿਲਾਂ ਜਿੱਤ ਕਿਉਂ ਦਵਾਈ ਗਈ। ਇਹ ਪਾਰਟੀ ਤਿੰਨ ਵਾਰ ਪਹਿਲਾਂ ਕਿਉਂ ਜਿੱਤੀ? ਫਿਰ ਮੈਨੂੰ ਜਵਾਬ ਨਹੀਂ ਮਿਲਿਆ। ਸਿੱਧੂ ਮੂਸੇਵਾਲਾ ਨੇ ਅੱਗੇ ਕਿਹਾ ਕਿ ਹੁਣ ਦੱਸੋ ਗੱਦਾਰ ਕੌਣ ਹੈ। ਕੌਣ ਜਿੱਤਿਆ ਤੇ ਕੌਣ ਹਾਰਿਆ। ਉਨ੍ਹਾਂ ਕਿਸਾਨਾਂ ਨੂੰ ਹਰਾਇਆ। ਉਸ ਨੇ ਸਿਮਰਜੀਤ ਸਿੰਘ ਮਾਨ ਨੂੰ ਵੀ ਹਰਾਇਆ। ਹੁਣ ਦੱਸੋ ਅਸਲੀ ਗੱਦਾਰ ਕੌਣ? ਲੜਾਈ ਇਸ ਤਰ੍ਹਾਂ ਬੈਠ ਕੇ ਨਹੀਂ ਲੜੀ ਜਾਂਦੀ। ਕੌਣ ਜਿੱਤਿਆ ਕੌਣ ਹਾਰਿਆ। ਦੱਸੋ ਗੱਦਾਰ ਕੌਣ ਹੈ।''
ਮਸ਼ਹੂਰ ਪੰਜਾਬੀ ਗਾਇਕ ਤੇ ਕਾਂਗਰਸੀ ਲੀਡਰ ਸਿੱਧੂ ਮੂਸੇਵਾਲਾ ਨੇ ਪਹਿਲੀ ਵਾਰ ਪੰਜਾਬ ਵਿਧਾਨ ਸਭਾ ਚੋਣਾਂ 'ਚ ਹਾਰ ਦਾ ਦਰਦ ਜ਼ਾਹਰ ਕੀਤਾ ਹੈ। ਸਿੱਧੂ ਮੂਸੇਵਾਲਾ ਨੇ ਆਪਣੇ ਹੀ ਅੰਦਾਜ਼ 'ਚ ਗੀਤ ਰਿਲੀਜ਼ ਕਰਕੇ ਪੰਜਾਬ ਵਿਧਾਨ ਸਭਾ ਚੋਣਾਂ 'ਚ ਹੋਈ ਹਾਰ 'ਤੇ ਚੁੱਪੀ ਤੋੜੀ ਹੈ। ਸਿੱਧੂ ਮੂਸੇਵਾਲਾ ਨੇ ਇਸ ਗੀਤ ਰਾਹੀਂ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦੇ ਆਪਣੇ ਫੈਸਲੇ ਨੂੰ ਸਹੀ ਠਹਿਰਾਇਆ ਹੈ। ਇਸ ਦੇ ਨਾਲ ਹੀ ਸਿੱਧੂ ਮੂਸੇਵਾਲਾ ਨੇ ਪੰਜਾਬ ਦੇ ਲੋਕਾਂ ਨੂੰ ਕਿਹਾ ਹੈ ਕਿ ਉਹ ਦੱਸਣ ਕਿ ਗੱਦਾਰ ਕੌਣ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦਿੱਲੀ ’ਚ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਬਣਨ ਤੋਂ ਬਾਅਦ ਭਗਵੰਤ ਮਾਨ ਦੀ ਰਾਸ਼ਟਰਪਤੀ ਨਾਲ ਇਹ ਪਹਿਲੀ ਮੁਲਾਕਾਤ ਹੈ। ਸੀਐਮ ਬਣਨ ਤੋਂ ਬਾਅਦ ਭਗਵੰਤ ਮਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੁਝ ਦਿਨ ਪਹਿਲਾਂ ਮੁਲਾਕਾਤ ਕਰ ਚੁੱਕੇ ਸਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਤੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨਾਲ ਮੁਲਾਕਾਤ ਦੌਰਾਨ ਪੰਜਾਬ ਨਾਲ ਸਬੰਧਤ ਕਈ ਅਹਿਮ ਮੁੱਦੇ ਵਿਚਾਰੇ ਜਾਣਗੇ। ਜਦੋਂਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬਾਅਦ ਦੁਪਹਿਰ ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਵੀ ਮੁਲਾਕਾਤ ਕਰਨਗੇ।
ਮੁੱਖ ਮੰਤਰੀ ਭਗਵੰਤ ਮਾਨ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਮਿਲਣ ਲਈ ਰਾਸ਼ਟਰਪਤੀ ਭਵਨ ਪਹੁੰਚ ਗਏ ਹਨ। ਉਹ ਉੱਪ ਰਾਸ਼ਟਰਪਤੀ ਨਾਲ ਵੀ ਮੁਲਾਕਾਤ ਕਰਨਗੇ। ਉਨ੍ਹਾਂ ਦੀ ਮੁੱਖ ਮੰਤਰੀ ਬਣਨ ਮਗਰੋਂ ਇਹ ਪਹਿਲੀ ਮੀਟਿੰਗ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ 13 ਅਪਰੈਲ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਸੱਦੀ ਹੈ। ਇਹ ਮੀਟਿੰਗ ਪੰਜਾਬ ਸਿਵਲ ਸਕੱਤਰੇਤ ਵਿੱਚ ਬੁੱਧਵਾਰ ਨੂੰ ਸਵੇਰੇ 11 ਵਜੇ ਸ਼ੁਰੂ ਹੋਵੇਗੀ। ਇਸ ਮੀਟਿੰਗ ਵਿੱਚ ਪੰਜਾਬ ਸਰਕਾਰ ਵੱਲੋਂ ਕਈ ਅਹਿਮ ਮੁੱਦਿਆਂ ਬਾਰੇ ਚਰਚਾ ਕੀਤੀ ਜਾਵੇਗੀ ਜਦਕਿ ਮੀਟਿੰਗ ਸਬੰਧੀ ਕੋਈ ਏਜੰਡਾ ਹਾਲੇ ਜਾਰੀ ਨਹੀਂ ਕੀਤਾ ਗਿਆ ਹੈ।
ਪੰਜਾਬ 'ਚ ਆਪ ਦੀ ਸਰਕਾਰ ਬਣਨ ਤੋਂ ਬਾਅਦ ਅੱਜ ਪਹਿਲੀ ਵਾਰ ਮੁੱਖ ਮੰਤਰੀ ਭਗਵੰਤ ਮਾਨ ਰਾਸ਼ਟਰਪਤੀ ਤੇ ਉਪ-ਰਾਸ਼ਟਰਪਤੀ ਨੂੰ ਦਿੱਲੀ ਵਿੱਚ ਮਿਲ ਰਹੇ ਹਨ। ਇਸ ਦੌਰਾਨ ਉਹ ਪੰਜਾਬ ਦੇ ਵੱਡੇ ਮੁੱਦਿਆਂ 'ਤੇ ਚਰਚਾ ਕਰ ਸਕਦੇ ਹਨ। ਪੰਜਾਬ 'ਚ ਵਿਕਾਸ ਤੇ ਸੁਰੱਖਿਆ ਨੂੰ ਲੈ ਕੇ ਚਰਚਾ ਕਰ ਸਕਦੇ ਹਨ।
ਸੂਤਰਾਂ ਮੁਤਾਬਕ ਪੰਜਾਬੀਆਂ ਨੂੰ ਕੇਜਰੀਵਾਲ ਵੱਲੋਂ ਦਿੱਤੀ ਗਈ ਪਹਿਲੀ ਗਾਰੰਟੀ ਨੂੰ ਪੂਰਾ ਕਰਦਿਆਂ ਪੰਜਾਬ 'ਚ 300 ਯੂਨਿਟ ਮੁਫਤ ਬਿਜਲੀ ਦੇਣ ਦਾ ਐਲਾਨ ਜਲਦੀ ਹੀ ਹੋ ਸਕਦਾ ਹੈ। ਪੰਜਾਬ ਵਿੱਚ 300 ਯੂਨਿਟ ਮੁਫਤ ਕਰਨ ਦੀ ਤਿਆਰੀ ਵੱਡੇ ਪੱਧਰ ਉੱਪਰ ਚੱਲ ਰਹੀ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦੁਪਹਿਰ 3 ਵਜੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ। ਕੱਲ੍ਹ ਪੰਜਾਬ ਦੇ ਉੱਚ ਅਧਿਕਾਰੀਆਂ ਨੇ ਵੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਸੀ।
ਪਿਛੋਕੜ
Punjab Breaking News, 12 April 2022 LIVE Updates: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦੁਪਹਿਰ 3 ਵਜੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ। ਕੱਲ੍ਹ ਪੰਜਾਬ ਦੇ ਉੱਚ ਅਧਿਕਾਰੀਆਂ ਨੇ ਵੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਸੀ।
ਸੂਤਰਾਂ ਮੁਤਾਬਕ ਪੰਜਾਬੀਆਂ ਨੂੰ ਕੇਜਰੀਵਾਲ ਵੱਲੋਂ ਦਿੱਤੀ ਗਈ ਪਹਿਲੀ ਗਾਰੰਟੀ ਨੂੰ ਪੂਰਾ ਕਰਦਿਆਂ ਪੰਜਾਬ 'ਚ 300 ਯੂਨਿਟ ਮੁਫਤ ਬਿਜਲੀ ਦੇਣ ਦਾ ਐਲਾਨ ਜਲਦੀ ਹੀ ਹੋ ਸਕਦਾ ਹੈ। ਪੰਜਾਬ ਵਿੱਚ 300 ਯੂਨਿਟ ਮੁਫਤ ਕਰਨ ਦੀ ਤਿਆਰੀ ਵੱਡੇ ਪੱਧਰ ਉੱਪਰ ਚੱਲ ਰਹੀ ਹੈ।
ਇਸ ਦੇ ਨਾਲ ਹੀ ਪੰਜਾਬ 'ਚ ਆਪ ਦੀ ਸਰਕਾਰ ਬਣਨ ਤੋਂ ਬਾਅਦ ਅੱਜ ਪਹਿਲੀ ਵਾਰ ਮੁੱਖ ਮੰਤਰੀ ਭਗਵੰਤ ਮਾਨ ਰਾਸ਼ਟਰਪਤੀ ਤੇ ਉਪ-ਰਾਸ਼ਟਰਪਤੀ ਨੂੰ ਦਿੱਲੀ ਮਿਲ ਜਾ ਰਹੇ ਹਨ। ਇਸ ਦੌਰਾਨ ਉਹ ਪੰਜਾਬ ਦੇ ਵੱਡੇ ਮੁੱਦਿਆਂ 'ਤੇ ਚਰਚਾ ਕਰ ਸਕਦੇ ਹਨ। ਪੰਜਾਬ 'ਚ ਵਿਕਾਸ ਤੇ ਸੁਰੱਖਿਆ ਨੂੰ ਲੈ ਕੇ ਚਰਚਾ ਕਰ ਸਕਦੇ ਹਨ।
ਪੰਜਾਬ 'ਚ 'ਆਪ' ਸਰਕਾਰ ਬਣਦੇ ਹੀ ਸੀਐਮ ਮਾਨ ਵੱਲੋਂ ਪੰਜਾਬ ਦੀ ਖੁਸ਼ਹਾਲੀ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਉਦਯੋਗ ਜਗਤ ਨੂੰ ਵਧਾਵਾ ਦਿੱਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ ਸੀ ਤੇ ਉਨ੍ਹਾਂ ਨੂੰ ਆਰਥਿਕ ਸਹਾਇਤਾ ਕਰਨ ਲਈ ਅਪੀਲ ਕੀਤੀ ਸੀ। ਉਨ੍ਹਾਂ ਨੇ ਜਾਣਕਾਰੀ ਫੇਸਬੁੱਕ 'ਤੇ ਪੋਸਟ ਕੇ ਸਾਂਝੀ ਕੀਤੀ ਹੈ।
ਪੰਜਾਬ ਕੈਬਨਿਟ ਦੀ ਮੀਟਿੰਗ 13 ਨੂੰ
ਉਧਰ, ਮੁੱਖ ਮੰਤਰੀ ਭਗਵੰਤ ਮਾਨ ਨੇ 13 ਅਪਰੈਲ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਸੱਦੀ ਹੈ। ਇਹ ਮੀਟਿੰਗ ਪੰਜਾਬ ਸਿਵਲ ਸਕੱਤਰੇਤ ਵਿੱਚ ਬੁੱਧਵਾਰ ਨੂੰ ਸਵੇਰੇ 11 ਵਜੇ ਸ਼ੁਰੂ ਹੋਵੇਗੀ। ਇਸ ਮੀਟਿੰਗ ਵਿੱਚ ਪੰਜਾਬ ਸਰਕਾਰ ਵੱਲੋਂ ਕਈ ਅਹਿਮ ਮੁੱਦਿਆਂ ਬਾਰੇ ਚਰਚਾ ਕੀਤੀ ਜਾਵੇਗੀ ਜਦਕਿ ਮੀਟਿੰਗ ਸਬੰਧੀ ਕੋਈ ਏਜੰਡਾ ਹਾਲੇ ਜਾਰੀ ਨਹੀਂ ਕੀਤਾ ਗਿਆ ਹੈ।
- - - - - - - - - Advertisement - - - - - - - - -