Punjab Breaking News LIVE: ਪੰਜਾਬ 'ਚ ਬਾਰਸ਼ ਦਾ ਅਲਰਟ, ਆਖਰ ਰਾਹੁਲ ਨੂੰ ਠੰਢ ਕਿਉਂ ਨਹੀਂ ਲੱਗਦੀ, ਕੇਜਰੀਵਾਲ ਨੂੰ 164 ਕਰੋੜ ਦਾ ਰਿਕਵਰੀ ਨੋਟਿਸ, ਕੜਾਕੇ ਦੀ ਠੰਢ 'ਚ ਚੰਡੀਗੜ੍ਹ ਦੀ ਹੱਦ 'ਤੇ ਡਟੀਆਂ ਸਿੱਖ ਜਥੇਬੰਦੀਆਂ
Punjab Breaking News LIVE 12 January 2023: ਪੰਜਾਬ 'ਚ ਬਾਰਸ਼ ਦਾ ਅਲਰਟ, ਆਖਰ ਰਾਹੁਲ ਨੂੰ ਠੰਢ ਕਿਉਂ ਨਹੀਂ ਲੱਗਦੀ, ਕੇਜਰੀਵਾਲ ਨੂੰ 164 ਕਰੋੜ ਦਾ ਰਿਕਵਰੀ ਨੋਟਿਸ, ਕੜਾਕੇ ਦੀ ਠੰਢ 'ਚ ਚੰਡੀਗੜ੍ਹ ਦੀ ਹੱਦ 'ਤੇ ਡਟੀਆਂ ਸਿੱਖ ਜਥੇਬੰਦੀਆਂ
LIVE
Background
Punjab Breaking News LIVE 12 January 2023: ਅਗਲੇ ਦਿਨ ਵਿੱਚ ਪੰਜਾਬ ਦਾ ਮੌਸਮ ਬਦਲੇਗਾ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਅੱਜ ਤੇ 13 ਜਨਵਰੀ ਨੂੰ ਪੰਜਾਬ ਦੇ ਕਈ ਹਿੱਸਿਆਂ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ ਮੀਂਹ ਤੋਂ ਬਾਅਦ 14 ਤੇ 15 ਜਨਵਰੀ ਨੂੰ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ ਤੇ ਠੰਢ ਵੀ ਹੋਰ ਵਧੇਗੀ। ਇਸ ਲਈ ਅਜੇ ਠੰਢ ਤੇ ਧੁੰਦ ਤੋਂ ਰਾਹਤ ਦੀ ਕੋਈ ਸੰਭਾਵਨਾ ਨਹੀਂ ਹੈ। ਪੰਜਾਬ ’ਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਪੈ ਰਹੀ ਹੱਡ ਚੀਰਵੀਂ ਠੰਢ ਤੇ ਸੰਘਣੀ ਧੁੰਦ ਤੋਂ ਬਾਅਦ ਬੁੱਧਵਾਰ ਨੂੰ ਕਈ ਥਾਵਾਂ ’ਤੇ ਕਿਣਮਿਣ ਹੋਈ। ਹਲਕੇ ਮੀਂਹ ਦੇ ਨਾਲ ਠੰਢੀਆਂ ਹਵਾਵਾਂ ਵੀ ਚੱਲੀਆਂ। ਇਸ ਨਾਲ ਠੰਢ ਕਾਫੀ ਵਧ ਗਈ। ਅੱਜ ਵੀ ਬਾਰਸ਼ ਹੋਣ ਦੇ ਆਸਾਰ ਹਨ। ਪੰਜਾਬ ਦਾ ਬਦਲੇਗਾ ਮੌਸਮ ! ਅੱਜ ਤੇ ਕੱਲ੍ਹ ਬਾਰਸ਼ ਦਾ ਅਲਰਟ, 14 ਤੇ 15 ਜਨਵਰੀ ਨੂੰ ਸੰਘਣੀ ਧੁੰਦ ਦੇ ਆਸਾਰ
ਆਖਰ ਰਾਹੁਲ ਨੂੰ ਠੰਢ ਕਿਉਂ ਨਹੀਂ ਲੱਗਦੀ
Punjab News: ‘ਭਾਰਤ ਜੋੜੋ ਯਾਤਰਾ’ ਵਿੱਚ ਸਭ ਤੋਂ ਵੱਧ ਚਰਚਾ ਰਾਹੁਲ ਗਾਂਧੀ ਦੀ ਹੋ ਰਹੀ ਹੈ। ਹੁਣ ਤੱਕ ਸਵਾਲ ਸੀ ਕਿ ਰਾਹੁਲ ਗਾਂਧੀ ਕੜਾਕੇ ਦੀ ਠੰਢ ਵਿੱਚ ਵੀ ਟੀ-ਸ਼ਰਟ ਨਾਲ ਹੀ ਕਿਵੇਂ ਗੁਜਾਰਾ ਕਰ ਰਹੇ ਹਨ। ਹੁਣ ਪੰਜਾਬ ਵਿੱਚ ਪਹੁੰਚ ਰਾਹੁਲ ਗਾਂਧੀ 2-3 ਡਿਗਰੀ ਪਾਰੇ ਵਿੱਚ ਵੀ ਨੰਗੇ ਪੈਰੀਂ ਤੁਰਦੇ ਨਜ਼ਰ ਆ ਰਹੇ ਹਨ। ਸੋਸ਼ਲ ਮੀਡੀਆ ਉੱਪਰ ਚਰਚਾ ਹੈ ਕਿ ਆਖਰ ਰਾਹੁਲ ਨੂੰ ਠੰਢ ਕਿਉਂ ਨਹੀਂ ਲੱਗਦੀ। ਕੜਾਕੇ ਦੀ ਠੰਢ ਦੌਰਾਨ ਟੀ-ਸ਼ਰਟ ਪਾ ਕੇ ‘ਭਾਰਤ ਜੋੜੋ ਯਾਤਰਾ’ ਦੀ ਅਗਵਾਈ ਕਰ ਰਹੇ ਕਾਂਗਰਸ ਦੇ ਕੌਮੀ ਆਗੂ ਰਾਹੁਲ ਗਾਂਧੀ ਪੰਜਾਬ ਵਿੱਚ ਨੰਗੇ ਪੈਰੀਂ ਤੁਰਦੇ ਨਜ਼ਰ ਆਏ। ਰਾਹੁਲ ਗਾਂਧੀ ਦੀ ਇਸ ਸਬੰਧੀ ਇੱਕ ਤਸਵੀਰ ਸਾਹਮਣੇ ਆਈ ਹੈ। ਇਸ ਮਗਰੋਂ ਹੁਣ ਸੋਸ਼ਲ ਮੀਡੀਆ ਉੱਪਰ ਚਰਚਾ ਹੈ ਕਿ ਰਾਹੁਲ ਨੂੰ ਠੰਢ ਨਾ ਲੱਗਣ ਦਾ ਕੀ ਰਾਜ ਹੈ। ਇਸ ਬਾਰੇ ਯੋਗ ਗੁਰੂ ਰਾਮਦੇਵ ਨੇ ਵੀ ਚੁਟਕੀ ਲਈ ਹੈ। ਆਖਰ ਰਾਹੁਲ ਨੂੰ ਠੰਢ ਕਿਉਂ ਨਹੀਂ ਲੱਗਦੀ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 164 ਕਰੋੜ ਰੁਪਏ ਦਾ ਰਿਕਵਰੀ ਨੋਟਿਸ
Delhi News: ਆਮ ਆਦਮੀ ਪਾਰਟੀ (ਆਪ) ਨੂੰ ਕਥਿਤ ਤੌਰ 'ਤੇ ਸਰਕਾਰੀ ਇਸ਼ਤਿਹਾਰਾਂ ਦੀ ਆੜ ਹੇਠ ਆਪਣੇ ਸਿਆਸੀ ਇਸ਼ਤਿਹਾਰ ਪ੍ਰਕਾਸ਼ਿਤ ਕਰਵਾਉਣ ਲਈ 163.62 ਕਰੋੜ ਰੁਪਏ ਦੀ ਰਿਕਵਰੀ ਨੋਟਿਸ ਜਾਰੀ ਕੀਤਾ ਗਿਆ ਹੈ। ਦਿੱਲੀ ਦੇ ਉਪ ਰਾਜਪਾਲ ਵੀ.ਕੇ. ਸਕਸੈਨਾ (ਵੀ.ਕੇ. ਸਕਸੈਨਾ) ਨੇ ਮੁੱਖ ਸਕੱਤਰ ਨੂੰ ਸਰਕਾਰੀ ਇਸ਼ਤਿਹਾਰਾਂ ਦੀ ਆੜ ਵਿੱਚ ਪ੍ਰਕਾਸ਼ਿਤ ਕੀਤੇ ਜਾਂਦੇ ਸਿਆਸੀ ਇਸ਼ਤਿਹਾਰਾਂ ਲਈ ‘ਆਪ’ ਤੋਂ 97 ਕਰੋੜ ਰੁਪਏ ਦੀ ਵਸੂਲੀ ਕਰਨ ਦੇ ਨਿਰਦੇਸ਼ ਦਿੱਤੇ, ਜਿਸ ਤੋਂ ਬਾਅਦ ਇਹ ਘਟਨਾਕ੍ਰਮ ਸਾਹਮਣੇ ਆਇਆ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 164 ਕਰੋੜ ਰੁਪਏ ਦਾ ਰਿਕਵਰੀ ਨੋਟਿਸ
'ਬੱਚਿਆਂ ਨੂੰ ਨਾ ਪਿਲਾਓ ਭਾਰਤੀ ਕੰਪਨੀ ਮੈਰੀਅਨ ਬਾਇਓਟੈਕ ਦਾ Cough Syrup'
WHO on Uzbekistan Cough Syrup Death: ਉਜ਼ਬੇਕਿਸਤਾਨ 'ਚ ਕਥਿਤ ਤੌਰ 'ਤੇ 19 ਬੱਚਿਆਂ ਦੀ ਮੌਤ ਤੋਂ ਬਾਅਦ ਵਿਸ਼ਵ ਸਿਹਤ ਸੰਗਠਨ (WHO) ਨੇ ਭਾਰਤੀ ਖੰਘ ਦੀ ਦਵਾਈ ਦੀ ਵਰਤੋਂ ਨੂੰ ਲੈ ਕੇ ਚੇਤਾਵਨੀ ਦਿੱਤੀ ਹੈ। ਵਿਸ਼ਵ ਸਿਹਤ ਸੰਗਠਨ (WHO) ਉਜ਼ਬੇਕਿਸਤਾਨ ਦੇ ਕਈ ਸੀਨੀਅਰ ਅਧਿਕਾਰੀਆਂ ਦੇ ਸੰਪਰਕ ਵਿੱਚ ਹੈ ਅਤੇ ਇਸ ਪੂਰੇ ਮਾਮਲੇ ਬਾਰੇ WHO ਤੋਂ ਜਾਣਕਾਰੀ ਲਈ ਜਾ ਰਹੀ ਹੈ। WHO ਨੇ ਕਿਹਾ ਹੈ ਕਿ ਨੋਇਡਾ ਸਥਿਤ ਕੰਪਨੀ ਮੈਰੀਅਨ ਬਾਇਓਟੈਕ ਦੁਆਰਾ ਬਣਾਈਆਂ ਗਈਆਂ ਦੋ ਖੰਘ ਦੀਆਂ ਦਵਾਈਆਂ ਦੀ ਵਰਤੋਂ ਨਾ ਕਰਨ ਦੀ ਸਲਾਹ ਦਿੱਤੀ ਹੈ। 'ਬੱਚਿਆਂ ਨੂੰ ਨਾ ਪਿਲਾਓ ਭਾਰਤੀ ਕੰਪਨੀ ਮੈਰੀਅਨ ਬਾਇਓਟੈਕ ਦਾ Cough Syrup'
ਕੜਾਕੇ ਦੀ ਠੰਢ 'ਚ ਚੰਡੀਗੜ੍ਹ ਦੀ ਹੱਦ 'ਤੇ ਡਟੀਆਂ ਸਿੱਖ ਜਥੇਬੰਦੀਆਂ
Chandigarh News: ਚੰਡੀਗੜ੍ਹ ਦੀ ਹੱਦ ਉੱਪਰ ਮੁਹਾਲੀ ਵਿੱਚ ਸਿੱਖ ਜਥੇਬੰਦੀਆਂ ਕੜਾਕੇ ਦੀ ਠੰਢ ਵਿੱਚ ਡਟੀਆਂ ਹੋਈਆਂ ਹਨ। ਜੇਲ੍ਹ ਵਿੱਚ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ, 328 ਪਾਵਨ ਸਰੂਪਾਂ ਦਾ ਮਾਮਲਾ, ਬੇਅਦਬੀ ਦੀਆਂ ਘਟਨਾਵਾਂ ਬਹਿਬਲ ਕਲਾਂ ਗੋਲੀਕਾਂਡ ਆਦਿ ਮੁੱਦਿਆਂ ’ਤੇ ਸ਼ੁਰੂ ਕੀਤੇ ਪੱਕਾ ਮੋਰਚੇ ਨੂੰ ਹੋਰ ਹੁੰਗਾਰਾ ਮਿਲਣ ਲੱਗਾ ਹੈ। ਕਿਸਾਨ ਤੇ ਜਨਤਕ ਜਥੇਬੰਦੀਆਂ ਵੀ ਮੋਰਚੇ ਦੀ ਹਮਾਇਤ ਵਿੱਚ ਆਉਣ ਲੱਗੀਆਂ ਹਨ। ਕੜਾਕੇ ਦੀ ਠੰਢ 'ਚ ਚੰਡੀਗੜ੍ਹ ਦੀ ਹੱਦ 'ਤੇ ਡਟੀਆਂ ਸਿੱਖ ਜਥੇਬੰਦੀਆਂ
Old Pension Scheme To All CAPF Personnel: ਦਿੱਲੀ ਹਾਈਕੋਰਟ ਦਾ ਅਹਿਮ ਫ਼ੈਸਲਾ, ਸਾਰੇ ਨੀਮ ਫੌਜੀ ਬਲਾਂ ਦੇ ਜਵਾਨਾਂ ਨੂੰ ਮਿਲੇਗਾ ਪੁਰਾਣੀ ਪੈਨਸ਼ਨ ਸਕੀਮ ਦਾ ਲਾਭ
ਦਿੱਲੀ ਹਾਈ ਕੋਰਟ ਨੇ ਇੱਕ ਅਹਿਮ ਫੈਸਲਾ ਸੁਣਾਇਆ ਹੈ। ਸਾਰੇ CAPF (ਕੇਂਦਰੀ ਹਥਿਆਰਬੰਦ ਪੁਲਿਸ ਬਲ) ਦੇ ਜਵਾਨਾਂ ਨੂੰ ਪੁਰਾਣੀ ਪੈਨਸ਼ਨ ਸਕੀਮ ਦਾ ਲਾਭ ਮਿਲੇਗਾ। ਦਿੱਲੀ ਹਾਈਕੋਰਟ ਨੇ ਕੇਂਦਰ ਸਰਕਾਰ ਨੂੰ ਵੀ 8 ਹਫ਼ਤਿਆਂ ਦੇ ਅੰਦਰ ਇਸ ਸਬੰਧੀ ਹਦਾਇਤਾਂ ਜਾਰੀ ਕਰਨ ਲਈ ਕਿਹਾ ਹੈ। ਜਸਟਿਸ ਸੁਰੇਸ਼ ਕੁਮਾਰ ਕੈਟ ਅਤੇ ਜਸਟਿਸ ਨੀਨਾ ਬਾਂਸਲ ਦੇ ਬੈਂਚ ਨੇ ਸਾਰੀਆਂ ਪਟੀਸ਼ਨਾਂ ਨੂੰ ਰੱਦ ਕਰਦਿਆਂ ਇਹ ਫੈਸਲਾ ਦਿੱਤਾ ਹੈ।

Diljit Dosanjh Creates History: ਦਿਲਜੀਤ ਦੋਸਾਂਝ ਨੇ ਰਚਿਆ ਇਤਿਹਾਸ
ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਵੱਡੀ ਉਪਲੱਬਧੀ ਹਾਸਿਲ ਕੀਤੀ ਹੈ। ਕਲਾਕਾਰ ਨੇ ਇਸ ਵਾਰ ਇਤਿਹਾਸ ਰਚ ਦਿੱਤਾ ਹੈ। ਦਰਅਸਲ, ਦਿਲਜੀਤ ਕੋਚੇਲਾ ਵੈਲੀ ਸੰਗੀਤ ਅਤੇ ਕਲਾ ਫੈਸਟੀਵਲ ਵਿੱਚ ਪਰਫਾਰਮ ਕਰਨ ਵਾਲੇ ਪਹਿਲੇ ਪੰਜਾਬੀ ਕਲਾਕਾਰ ਬਣੇ ਹਨ। ਇਹ ਪੰਜਾਬੀ ਸਿਨੇਮਾ ਜਗਤ ਲਈ ਮਾਣ ਦੀ ਗੱਲ ਹੈ। ਦਿਲਜੀਤ ਨੇ ਇਤਿਹਾਸ ਰਚਿਆ ਹੈ ਕਿਉਂਕਿ ਹੈੱਡਲਾਈਨਰ ਸਿਰਫ਼ ਗੋਰੇ ਸੰਗੀਤਕਾਰ ਨਹੀਂ ਹਨ, ਸਗੋਂ ਦੋਸਾਂਝਾਵਾਲਾ ਦਿਲਜੀਤ ਦੋਸਾਂਝ ਵੀ ਹੈ। ਪੰਜਾਬੀ ਸਿਨੇਮਾ ਜਗਤ ਦੇ ਸਿਤਾਰੇ ਦੋਸਾਂਝਾਵਾਲੇ ਨੂੰ ਵਧਾਈ ਦੇ ਰਹੇ ਹਨ।
Bandi Singh in Jails: ਬੰਦੀ ਸਿੰਘਾਂ ਦੀ ਰਿਹਾਈ ਲਈ ਕਿਸਾਨ ਯੂਨੀਅਨ ਦਾ ਵੱਡਾ ਐਲਾਨ
ਮੁਹਾਲੀ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਲਈ ਲਾਏ ਮੋਰਚੇ ਨੂੰ ਹੁੰਗਾਰਾ ਮਿਲਣ ਲੱਗਾ ਹੈ। ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਨੇ ਪੰਥਕ ਜਥੇਬੰਦੀਆਂ ਵੱਲੋਂ ਚੰਡੀਗੜ੍ਹ ਦੀ ਸਰਹੱਦ ’ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਣਮਿੱਥੇ ਸਮੇਂ ਲਈ ਲਾਏ ਧਰਨੇ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਹੋਰ ਜਥੇਬੰਦੀਆਂ ਵੀ ਧਰਨੇ ਦੀ ਹਮਾਇਤ ਕਰਨ ਲੱਗੀਆਂ ਹਨ। ਮੰਨਿਆ ਜਾ ਰਿਹਾ ਹੈ ਕਿ ਇਹ ਧਰਨਾ ਵੱਡਾ ਰੂਪ ਧਾਰ ਸਕਦਾ ਹੈ। ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਹੈ ਕਿ ਯੂਨੀਅਨ ਦੇ ਪੰਜਾਬ ਭਰ ਤੋਂ ਵਰਕਰ 18 ਜਨਵਰੀ ਤੋਂ ਵੱਡੇ ਜਥੇ ਸਮੇਤ ਮੋਰਚੇ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਪੰਜਾਬ ਦੇ ਕਿਸਾਨਾਂ, ਮਹਿਲਾਵਾਂ, ਮਜ਼ਦੂਰਾਂ, ਵਰਕਰਾਂ ਤੇ ਸਾਰੇ ਇਨਸਾਫ਼ ਪਸੰਦ ਲੋਕਾਂ ਨੂੰ ਗੁਰਦੁਆਰਾ ਅੰਬ ਸਾਹਿਬ ਮੁਹਾਲੀ ਵਿੱਚ 18 ਜਨਵਰੀ ਨੂੰ ਪਹੁੰਚਣ ਦੀ ਅਪੀਲ ਕੀਤੀ ਹੈ, ਜਿੱਥੋਂ ਇਕੱਠੇ ਹੋ ਕੇ ਉਹ ਧਰਨੇ ਵਿੱਚ ਸ਼ਾਮਲ ਹੋਣਗੇ ਤੇ ਬੰਦੀ ਸਿੰਘਾਂ ਦੀ ਰਿਹਾਈ ਤੱਕ ਪੱਕੇ ਤੌਰ ’ਤੇ ਧਰਨੇ ਵਿੱਚ ਸ਼ਾਮਲ ਰਹਿਣਗੇ।