Punjab Breaking News LIVE: ਅੰਮ੍ਰਿਤਸਰ 'ਚ ਗੋਲੀਆਂ ਮਾਰ ਕੇ ਐਨਆਰਆਈ ਦਾ ਕਤਲ, ਸਰਕਾਰੀ ਰਿਹਾਇਸ਼ ਨਾ ਛੱਡਣ ਵਾਲੇ 8 ਸਾਬਕਾ ਵਿਧਾਇਕਾਂ ਖਿਲਾਫ ਕੇਸ ਦਰਜ ਕਰਨ ਦੇ ਹੁਕਮ LIVE Updates

Punjab Breaking News, 12 June 2022 LIVE Updates: ਅੰਮ੍ਰਿਤਸਰ 'ਚ ਗੋਲੀਆਂ ਮਾਰ ਕੇ ਐਨਆਰਆਈ ਦਾ ਕਤਲ, ਸਰਕਾਰੀ ਰਿਹਾਇਸ਼ ਨਾ ਛੱਡਣ ਵਾਲੇ 8 ਸਾਬਕਾ ਵਿਧਾਇਕਾਂ ਖਿਲਾਫ ਕੇਸ ਦਰਜ ਕਰਨ ਦੇ ਹੁਕਮ LIVE Updates

ਏਬੀਪੀ ਸਾਂਝਾ Last Updated: 12 Jun 2022 04:09 PM
IPL Media Rights: IPL ਮੀਡੀਆ ਰਾਈਟਸ ਦੀ ਨਿਲਾਮੀ, BCCI ਨੂੰ 50-55 ਹਜ਼ਾਰ ਕਰੋੜ ਮਿਲਣ ਦੀ ਉਮੀਦ

ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਵੱਲੋਂ ਅੱਜ (12 ਜੂਨ) ਸਵੇਰੇ 11 ਵਜੇ ਤੋਂ IPL (IPL ਮੀਡੀਆ ਅਧਿਕਾਰ 2023-27 ਨਿਲਾਮੀ) ਦੇ ਅਗਲੇ ਪੰਜ ਸਾਲਾਂ ਲਈ ਮੀਡੀਆ ਅਧਿਕਾਰਾਂ ਦੀ ਨਿਲਾਮੀ ਸ਼ੁਰੂ ਕੀਤੀ ਗਈ ਹੈ ਜੋ ਕਿ ਸ਼ਾਮ 6 ਵਜੇ ਤੱਕ ਚੱਲੇਗੀ। ਇਸ ਨਿਲਾਮੀ 'ਚ ਦੁਨੀਆ ਦੀਆਂ ਕਈ ਵੱਡੀਆਂ ਕੰਪਨੀਆਂ ਸ਼ਾਮਲ ਹੋਈਆਂ ਹਨ। ਬੀਸੀਸੀਆਈ ਨੂੰ ਇਸ ਨਿਲਾਮੀ ਤੋਂ 50 ਤੋਂ 55 ਹਜ਼ਾਰ ਕਰੋੜ ਰੁਪਏ ਮਿਲਣ ਦੀ ਉਮੀਦ ਹੈ। ਇੱਥੇ ਜਾਣੋ ਇਸ ਮਹਾਨ ਨਿਲਾਮੀ ਨਾਲ ਜੁੜੀ ਅਹਿਮ ਜਾਣਕਾਰੀ। ਰਿਲਾਇੰਸ ਗਰੁੱਪ ਦੇ ਵਾਇਆਕਾਮ-18, ਡਿਜ਼ਨੀ ਸਟਾਰ ਨੈੱਟਵਰਕ, ਸੋਨੀ ਸਪੋਰਟਸ ਨੈੱਟਵਰਕ ਦੇ ਨਾਲ-ਨਾਲ ਜ਼ੀ ਗਰੁੱਪ, ਟਾਈਮਜ਼ ਇੰਟਰਨੈੱਟ, ਸੁਪਰਸਪੋਰਟ ਅਤੇ ਫਨਏਸ਼ੀਆ ਆਈਪੀਐਲ ਲਈ ਮੀਡੀਆ ਅਧਿਕਾਰ ਪ੍ਰਾਪਤ ਕਰਨ ਲਈ ਨਿਲਾਮੀ ਵਿੱਚ ਹਿੱਸਾ ਲੈ ਰਹੇ ਹਨ। ਜੈਫ ਬੇਜੋਸ ਦੀ ਕੰਪਨੀ ਐਮਾਜ਼ਾਨ ਵੀ ਇਸ ਦੌੜ 'ਚ ਸ਼ਾਮਲ ਸੀ ਪਰ ਦੋ ਦਿਨ ਪਹਿਲਾਂ ਕੰਪਨੀ ਨੇ ਆਪਣਾ ਨਾਂ ਵਾਪਸ ਲੈ ਲਿਆ ਸੀ।

CM Bhagwant Mann: ਪੰਜਾਬ 'ਚ ਅਸਰ-ਰਾਸੂਖ ਤੇ ਰਿਸ਼ਵਤ ਰਾਹੀਂ ਨੌਕਰੀਆਂ ਲੈਣ ਵਾਲਿਆਂ ਦੇ ਉੱਡੇ ਹੋਸ਼

ਆਪਣੇ ਅਸਰ-ਰਾਸੂਖ ਤੇ ਰਿਸ਼ਵਤ ਰਾਹੀਂ ਜਾਅਲੀ ਡਿਗਰੀਆਂ ਨਾਲ ਹੀ ਨੌਕਰੀਆਂ ਲੈਣ ਵਾਲਿਆਂ ਦੇ ਸਾਹ ਸੂਤੇ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਅਜਿਹੀਆਂ ਰਿਪੋਰਟਾਂ ਮਿਲਣ ਮਗਰੋਂ ਐਲਾਨ ਕੀਤਾ ਹੈ ਕਿ ਜਾਅਲੀ ਦਸਤਾਵੇਜ਼ਾਂ ਦੀ ਵਰਤੋਂ ਕਰਕੇ ਸਰਕਾਰੀ ਨੌਕਰੀਆਂ ਹਾਸਲ ਕਰਨ ਵਾਲਿਆਂ ’ਚ ਸੂਬੇ ਦੇ ਪ੍ਰਭਾਵਸ਼ਾਲੀ ਲੋਕ ਤੇ ਸਿਆਸਤਦਾਨਾਂ ਦੇ ਰਿਸ਼ਤੇਦਾਰ ਸ਼ਾਮਲ ਹਨ, ਜਿਨ੍ਹਾਂ ਖ਼ਿਲਾਫ਼ ਜਲਦੀ ਕਾਰਵਾਈ ਕੀਤੀ ਜਾਵੇਗੀ। ਦਰਅਸਲ ਪੰਜਾਬ ਸਰਕਾਰ ਕੋਲ ਅਜਿਹੀਆਂ ਕਈ ਰਿਪੋਰਟਾਂ ਪਹੁੰਚੀਆਂ ਹਨ ਜਿਨ੍ਹਾਂ ਵਿੱਚ ਦਾਅਵਾ ਕੀਤਾ ਹੈ ਕਿ ਆਪਣੇ ਅਸਰ-ਰਾਸੂਖ ਤੇ ਰਿਸ਼ਵਤ ਰਾਹੀਂ ਜਾਅਲੀ ਡਿਗਰੀਆਂ ਨਾਲ ਕਈ ਲੋਕ ਨੌਕਰੀਆਂ ਲੈਣ ਵਿੱਚ ਕਾਮਯਾਬ ਰਹੇ ਹਨ ਜਦੋਂਕਿ ਕਾਬਲ ਲੋਕਾਂ ਦੇ ਹੱਥ ਨਿਰਾਸ਼ਾ ਪਈ ਹੈ। ਇਸ ਲਈ ਸਰਕਾਰ ਨੇ ਅਜਿਹੀਆਂ ਸਾਰੀਆਂ ਭਰਤੀਆਂ ਦੀ ਜਾਂਚ ਕਰਾਉਣ ਦਾ ਫੈਸਲਾ ਕੀਤਾ ਹੈ।

Naveen Jindal: ਪੈਗੰਬਰ ਮੁਹੰਮਦ ਖਿਲਾਫ ਟਿੱਪਣੀ ਕਰਨ ਵਾਲਾ ਨਵੀਨ ਜਿੰਦਲ ਪਰਿਵਾਰ ਸਣੇ ਦਿੱਲੀ ਤੋਂ ਰੂਪੋਸ਼

ਪਾਰਟੀ ਵਿੱਚੋਂ ਬਰਖਾਸਤ ਭਾਜਪਾ ਆਗੂ ਨਵੀਨ ਜਿੰਦਲ ਤੇ ਉਸ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਤੋਂ ਬਾਅਦ ਉਹ ਪਰਿਵਾਰ ਸਮੇਤ ਦਿੱਲੀ ਛੱਡ ਕੇ ਚਲੇ ਗਏ ਹਨ। ਪੈਗੰਬਰ ਮੁਹੰਮਦ ਖਿਲਾਫ ਕੀਤੀ ਗਈ ਟਿੱਪਣੀ ਨੂੰ ਲੈ ਕੇ ਵਿਵਾਦ ਸ਼ੁਰੂ ਹੋਣ ਤੋਂ ਬਾਅਦ ਜਿੰਦਲ ਨੂੰ ਭਾਜਪਾ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ। ਨਵੀਨ ਜਿੰਦਲ ਦੀ ਇਹ ਟਿੱਪਣੀ ਪਾਰਟੀ ਤੋਂ ਮੁਅੱਤਲ ਭਾਜਪਾ ਦੀ ਬੁਲਾਰਾ ਨੂਪੁਰ ਸ਼ਰਮਾ ਦੇ ਬਿਆਨ ਦੇ ਸਮਰਥਨ 'ਚ ਵੀ ਪੈਗੰਬਰ ਦੇ ਖਿਲਾਫ ਸੀ। ਇੱਕ ਟਵੀਟ ਵਿੱਚ ਨਵੀਨ ਜਿੰਦਲ ਨੇ ਕਿਹਾ, “ਮੇਰੀ ਸਾਰਿਆਂ ਨੂੰ ਇੱਕ ਵਾਰ ਫਿਰ ਨਿਮਰਤਾ ਸਹਿਤ ਬੇਨਤੀ ਹੈ ਕਿ ਮੇਰੇ ਤੇ ਮੇਰੇ ਪਰਿਵਾਰਕ ਮੈਂਬਰਾਂ ਬਾਰੇ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਕਿਸੇ ਨਾਲ ਸਾਂਝੀ ਨਾ ਕਰੋ। ਮੇਰੀ ਬੇਨਤੀ ਤੋਂ ਬਾਅਦ ਵੀ, ਬਹੁਤ ਸਾਰੇ ਲੋਕ ਸੋਸ਼ਲ ਮੀਡੀਆ 'ਤੇ ਮੇਰੇ ਰਿਹਾਇਸ਼ ਦਾ ਪਤਾ ਪੋਸਟ ਕਰ ਰਹੇ ਹਨ, ਕਿਉਂਕਿ ਮੇਰੇ ਪਰਿਵਾਰ ਦੀ ਜਾਨ ਨੂੰ ਇਸਲਾਮਿਕ ਕੱਟੜਪੰਥੀਆਂ ਤੋਂ ਖ਼ਤਰਾ ਹੈ।

Sonia Gandhi: ਕਾਂਗਰਸ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਦੀ ਸਿਹਤ ਅਚਾਨਕ ਵਿਗੜ ਗਈ

ਕਾਂਗਰਸ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਦੀ ਸਿਹਤ ਅਚਾਨਕ ਵਿਗੜ ਗਈ ਹੈ। ਇਸ ਕਾਰਨ ਉਨ੍ਹਾਂ ਨੂੰ ਦਿੱਲੀ ਦੇ ਗੰਗਾ ਰਾਮ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਇਹ ਜਾਣਕਾਰੀ ਕਾਂਗਰਸ ਦੇ ਬੁਲਾਰੇ ਰਣਦੀਪ ਸਿੰਘ ਸੁਰਜੇਵਾਲਾ ਨੇ ਦਿੱਤੀ ਹੈ। ਦੱਸਿਆ ਗਿਆ ਹੈ ਕਿ ਉਹ ਕੋਰੋਨਾ ਤੋਂ ਬਾਅਦ ਕੁਝ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਾਂਗਰਸ ਦੇ ਬੁਲਾਰੇ ਰਣਦੀਪ ਸਿੰਘ ਸੂਰਜੇਵਾਲਾ ਨੇ ਦੱਸਿਆ ਕਿ ਸੋਨੀਆ ਗਾਂਧੀ ਦੀ ਸਿਹਤ ਫਿਲਹਾਲ ਸਥਿਰ ਹੈ ਪਰ ਉਨ੍ਹਾਂ ਨੂੰ ਹਸਪਤਾਲ 'ਚ ਨਿਗਰਾਨੀ ਹੇਠ ਰੱਖਿਆ ਗਿਆ ਹੈ। ਉਨ੍ਹਾਂ ਨੇ ਸੋਨੀਆ ਗਾਂਧੀ ਦੇ ਸਾਰੇ ਸ਼ੁਭਚਿੰਤਕਾਂ ਤੇ ਪਾਰਟੀ ਵਰਕਰਾਂ ਦਾ ਉਨ੍ਹਾਂ ਦੀਆਂ ਪ੍ਰਾਰਥਨਾਵਾਂ ਲਈ ਧੰਨਵਾਦ ਵੀ ਕੀਤਾ।

punjab University Chandigarh: ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਕੇਂਦਰ ਦੇ ਹਵਾਲੇ ਕਰਨ ਬਾਰੇ ਚੱਲ ਰਹੇ ਵਿਵਾਦ ਉੱਪਰ ਖੱਲ੍ਹ ਕੇ ਸਟੈਂਡ ਲਿਆ

ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਕੇਂਦਰ ਦੇ ਹਵਾਲੇ ਕਰਨ ਬਾਰੇ ਚੱਲ ਰਹੇ ਵਿਵਾਦ ਉੱਪਰ ਖੱਲ੍ਹ ਕੇ ਸਟੈਂਡ ਲਿਆ ਹੈ। ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਹੈ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਲੈ ਕੇ ਪੰਜਾਬ ਸਰਕਾਰ ਪੂਰੀ ਤਰ੍ਹਾਂ ਗੰਭੀਰ ਹੈ। ਅਸੀਂ ਇਸ ਦਾ ਕੇਂਦਰੀਕਰਨ ਕਿਸੇ ਹਾਲਤ ਵਿੱਚ ਵੀ ਨਹੀਂ ਹੋਣ ਦੇਵਾਂਗੇ। ਉਨ੍ਹਾਂ ਟਵੀਟ ਕਰਦਿਆਂ ਲਿਖਿਆ ਹੈ, "ਪੰਜਾਬ ਯੂਨੀਵਰਸਿਟੀ ਚੰਡੀਗੜ੍ਹ, ਸਾਡੀ ਮਾਣਮੱਤੀ ਸੰਸਥਾ ਹੈ, ਇਸ ਦੀ ਇਤਿਹਾਸਕ ਤੇ ਅਕਾਦਮਿਕ ਮਹੱਤਤਾ ਤਾਂ ਹੈ ਹੀ ਸਗੋਂ ਇਹ ਸਾਡੇ ਸੂਬੇ ਦੀ ਵਿਰਾਸਤ ਵੀ ਹੈ, ਮਾਣਯੋਗ ਮੁੱਖਮੰਤਰੀ @BhagwantMann ਜੀ ਤੇ ਪੰਜਾਬ ਸਰਕਾਰ ਇਸ ਵਿਸ਼ੇ ‘ਤੇ ਪੂਰੀ ਤਰਾਂ ਗੰਭੀਰ ਹੈ। ਅਸੀਂ ਇਸ ਦਾ ਕੇਂਦਰੀਕਰਨ ਕਿਸੇ ਹਾਲਤ ਵਿੱਚ ਵੀ ਨਹੀਂ ਹੋਣ ਦੇਵਾਂਗੇ।
@OfficialPU

Parkash Singh Badal: ਪ੍ਰਕਾਸ਼ ਸਿੰਘ ਬਾਦਲ ਦੀ ਫਿਰ ਸਿਹਤ ਵਿਗੜੀ

ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੀ ਫਿਰ ਸਿਹਤ ਵਿਗੜ ਗਈ ਹੈ। ਉਨ੍ਹਾਂ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪਿਛਲੇ ਦਿਨੀਂ ਵੀ ਉਨ੍ਹਾਂ ਦੀ ਸਿਹਤ ਵਿਗੜ ਗਈ ਸੀ। ਪੰਜਾਬ ਦੇ 94 ਸਾਲਾ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਪਿਛਲੇ ਸਮੇਂ ਦੌਰਾਨ ਠੀਕ ਨਹੀਂ ਚੱਲ ਰਹੀ। ਪਾਰਟੀ ਬੁਲਾਰੇ ਨੇ ਦੱਸਿਆ ਕਿ ਬਾਦਲ ਨੂੰ ਰਾਤ ਨੂੰ ਕਈ ਵਾਰ ਉਲਟੀਆਂ ਆਈਆਂ ਪਰ ਹੁਣ ਉਨ੍ਹਾਂ ਦੀ ਹਾਲਤ ਸਥਿਰ ਹੈ। ਇਸ ਲਈ ਉਨ੍ਹਾਂ ਨੂੰ ਕੱਲ੍ਹ ਰਾਤ ਹਸਪਤਾਲ ਲਿਆਂਦਾ ਗਿਆ ਸੀ। 

Amrinder Singh Raja Warring: ਮੂਸੇਵਾਲ ਦੇ ਕਾਤਲਾਂ ਬਾਰੇ ਗੱਲ ਕਰਨ ਗਏ ਤਾਂ ਸੀਐਮ ਭਗਵੰਤ ਮਾਨ ਨੇ ਸਾਡੇ 'ਤੇ ਪਰਚਾ ਦਰਜ ਕਰਵਾ ਦਿੱਤਾ: ਰਾਜਾ ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਖਿਆ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ’ਤੇ ਸਿੱਧੂ ਮੂਸੇਵਾਲ ਦੇ ਕਾਤਲਾਂ ਸਬੰਧੀ ਗੱਲ ਕਰਨ ਗਏ ਸਨ ਪਰ ਮੁੱਖ ਮੰਤਰੀ ਉਨ੍ਹਾਂ ਨੂੰ ਮਿਲੇ ਹੀ ਨਹੀਂ। ਉਨ੍ਹਾਂ ਆਖਿਆ ਕਿ ਨਾ ਹੀ ਉਨ੍ਹਾਂ ਦੀ ਚਿੱਠੀ ਫੜੀ ਗਈ ਬਲਕਿ ਮੁੱਖ ਮੰਤਰੀ ਦੀ ਰਿਹਾਇਸ਼ ਜਾਣ ’ਤੇ ਵੀ ਪਰਚਾ ਦਰਜ ਕਰਵਾ ਦਿੱਤਾ। ਇਸ ਤੋਂ ਪਤਾ ਲੱਗਦਾ ਹੈ ਕਿ ਮੁੱਖ ਮੰਤਰੀ ਵਿੱਚ ‘ਹੰਕਾਰ’ ਬੋਲਦਾ ਹੈ। ਲੋਕ ਸਭਾ ਹਲਕਾ ਸੰਗਰੂਰ ਤੋਂ ਪਾਰਟੀ ਦੇ ਉਮੀਦਵਾਰ ਦਲਵੀਰ ਸਿੰਘ ਗੋਲਡੀ ਦੇ ਹੱਕ ਵਿੱਚ ਚੋਣ ਪ੍ਰਚਾਰ ਦੌਰਾਨ ਰਾਜਾ ਵੜਿੰਗ ਨੇ ਆਖਿਆ ਕਿ ਮੁੱਖ ਮੰਤਰੀ ਨੇ ਟਵੀਟ ਰਾਹੀਂ ਝੂਠ ਬੋਲਿਆ ਕਿ ਕਾਂਗਰਸੀ ਆਗੂ ਭ੍ਰਿਸ਼ਟਾਚਾਰੀਆਂ ਨੂੰ ਬਚਾਉਣ ਆਏ ਸਨ। ਉਨ੍ਹਾਂ ਕਿਹਾ ਕਿ ਸਰਕਾਰ ਵਿਰੋਧੀ ਧਿਰ ਨਾਲ ਵੀ ਧੱਕੇਸ਼ਾਹੀ ਉੱਪਰ ਉੱਤਰ ਆਈ ਹੈ।

Bharat Bhushan Ashu: ਵਿਜੀਲੈਂਸ ਸਾਬਕਾ ਖੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਐਫਆਈਆਰ ਦਰਜ ਕਰ ਸਕਦੀ

ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਤੇ ਸੰਗਤ ਸਿੰਘ ਗਿਲਜੀਆਂ ਤੋਂ ਬਾਅਦ ਹੁਣ ਭਗਵੰਤ ਮਾਨ ਸਰਕਾਰ ਦੇ ਨਿਸ਼ਾਨੇ ਉੱਪਰ ਕਾਂਗਰਸ ਦੇ ਦੋ ਹੋਰ ਸਾਬਕਾ ਮੰਤਰੀ ਆ ਗਏ ਹਨ। ਸਾਬਕਾ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਖਿਲਾਫ ਪੰਚਾਇਤੀ ਜ਼ਮੀਨ ਸਸਤੇ ਭਾਅ ਕਲੋਨਾਈਜ਼ਰਾਂ ਨੂੰ ਵੇਚਣ ਦਾ ਮਾਮਲਾ ਖੁੱਲ੍ਹਿਆ ਹੈ। ਇਸ ਸਬੰਧੀ ਜਾਂਚ ਸ਼ੁਰੂ ਹੋ ਗਈ ਹੈ। ਉਧਰ, ਚਰਚਾ ਹੈ ਕਿ ਵਿਜੀਲੈਂਸ ਸਾਬਕਾ ਖੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਐਫਆਈਆਰ ਦਰਜ ਕਰ ਸਕਦੀ ਹੈ। ਸੂਤਰਾਂ ਮੁਤਾਬਕ ਠੇਕੇਦਾਰਾਂ ਦੀ ਯੂਨੀਅਨ ਨੇ ਆਸ਼ੂ ਦੇ ਕਾਰਜਕਾਲ ਦੌਰਾਨ 2000 ਕਰੋੜ ਰੁਪਏ ਦੇ ਟੈਂਡਰਾਂ ਵਿੱਚ ਧੋਖਾਧੜੀ ਦਾ ਦੋਸ਼ ਲਾਇਆ ਹੈ। ਵਿਜੀਲੈਂਸ ਨੇ ਇਸ ਮਾਮਲੇ ਦੀ ਜਾਂਚ ਐਸਐਸਪੀ ਪੱਧਰ ਦੇ ਅਧਿਕਾਰੀ ਨੂੰ ਸੌਂਪੀ ਹੈ। ਵਿਜੀਲੈਂਸ ਇਹ ਪਤਾ ਲਗਾਵੇਗੀ ਕਿ ਪੰਜਾਬ ਦੀਆਂ ਲਗਪਗ 2500 ਮੰਡੀਆਂ ਵਿੱਚ ਲੇਬਰ ਤੇ ਢੋਆ-ਢੁਆਈ ਮੁਹੱਈਆ ਕਰਵਾਉਣ ਦੇ ਟੈਂਡਰਾਂ 'ਤੇ 2017-18 ਵਿੱਚ ਕਿੰਨਾ ਖਰਚਾ ਆਇਆ ਤੇ 2020 ਵਿੱਚ ਕਿੰਨਾ ਖਰਚ  ਕੀਤਾ ਗਿਆ।

Punjab Weather Update: ਪੰਜਾਬ 'ਚ ਦੋ ਦਿਨਾਂ ਤਕ ਲੂ ਚੱਲਣ ਦੀ ਸੰਭਾਵਨਾ

ਸੂਬੇ ਦੇ ਲੋਕ ਜੂਨ ਮਹੀਨੇ ਦੀ ਭਿਆਨਕ ਗਰਮੀ ਝੱਲਣ ਲਈ ਮਜਬੂਰ ਹਨ। ਪਿਛਲੇ ਦਸ ਦਿਨਾਂ ਤੋਂ ਲਗਾਤਾਰ ਗਰਮੀ ਪੈ ਰਹੀ ਹੈ ਤੇ ਗਰਮੀ ਦਾ ਕਹਿਰ ਜਾਰੀ ਹੈ। ਸ਼ਨੀਵਾਰ ਨੂੰ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਗਰਮੀ ਕਾਰਨ ਪਾਰਾ ਕਾਫੀ ਉੱਚਾ ਰਿਹਾ। ਪਟਿਆਲਾ ਵਿੱਚ 46 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ, ਜੋ ਪੰਜਾਬ ਵਿੱਚ ਸਭ ਤੋਂ ਵੱਧ ਸੀ। ਦੂਜੇ ਪਾਸੇ ਬਠਿੰਡਾ 'ਚ ਪਾਰਾ 45.7 ਡਿਗਰੀ ਸੈਲਸੀਅਸ 'ਤੇ ਰਿਹਾ, ਜਦਕਿ ਲੁਧਿਆਣਾ 'ਚ ਤਾਪਮਾਨ 45.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦੂਜੇ ਪਾਸੇ ਅੰਮ੍ਰਿਤਸਰ 'ਚ ਦਿਨ ਦਾ ਤਾਪਮਾਨ 44.7 ਡਿਗਰੀ, ਚੰਡੀਗੜ੍ਹ 'ਚ 44.3 ਡਿਗਰੀ, ਜਦਕਿ ਬਾਕੀ ਜ਼ਿਲਿਆਂ 'ਚ ਤਾਪਮਾਨ 43 ਤੋਂ 43.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਕੇਂਦਰ ਚੰਡੀਗੜ੍ਹ ਅਨੁਸਾਰ ਐਤਵਾਰ ਅਤੇ ਸੋਮਵਾਰ ਨੂੰ ਪੰਜਾਬ ਵਿੱਚ ਹੀਟ ਵੇਵ ਰਹਿਣ ਦੀ ਸੰਭਾਵਨਾ ਹੈ। ਇਸ ਕਾਰਨ ਕਈ ਜ਼ਿਲ੍ਹਿਆਂ ਵਿੱਚ ਦਿਨ ਦਾ ਤਾਪਮਾਨ 47 ਡਿਗਰੀ ਨੂੰ ਪਾਰ ਕਰ ਸਕਦਾ ਹੈ। 15 ਜੂਨ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ।

Corona Update : ਦੇਸ਼ 'ਚ ਮੁੜ ਕੋਰੋਨਾ ਦਾ ਕਹਿਰ ! ਲਗਾਤਾਰ ਦੂਜੇ ਦਿਨ 8000 ਤੋਂ ਵੱਧ ਕੇਸ

ਦੇਸ਼ ਵਿੱਚ ਇੱਕ ਵਾਰ ਫਿਰ ਤੋਂ ਕੋਰੋਨਾ ਦੇ ਨਵੇਂ ਮਾਮਲਿਆਂ ਵਿੱਚ ਵਾਧਾ ਹੋਇਆ ਹੈ। ਦੇਸ਼ 'ਚ ਕੋਰੋਨਾ ਦੇ ਵਧਦੇ ਮਾਮਲੇ ਹੁਣ ਡਰਾਉਣ ਲੱਗੇ ਹਨ। ਪਿਛਲੇ 24 ਘੰਟਿਆਂ ਵਿੱਚ 8582 ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਹਤ ਮੰਤਰਾਲੇ ਅਨੁਸਾਰ ਇਸ ਸਮੇਂ ਦੌਰਾਨ ਕੋਰੋਨਾ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ 4435 ਹੋ ਗਈ ਹੈ। ਹਾਲਾਂਕਿ, ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ਵਿੱਚ ਕਮੀ ਆਈ ਹੈ। ਪਿਛਲੇ 24 ਘੰਟਿਆਂ ਵਿੱਚ 4 ਲੋਕਾਂ ਦੀ ਕੋਰੋਨਾ ਵਾਇਰਸ ਨਾਲ ਮੌਤ ਹੋਈ ਹੈ। ਕੋਰੋਨਾ ਦੇ ਕੇਸਾਂ ਵਿੱਚ ਵਾਧੇ ਨੇ ਇੱਕ ਵਾਰ ਫਿਰ ਲੋਕਾਂ ਨੂੰ ਡਰਾਉਣਾ ਸ਼ੁਰੂ ਕਰ ਦਿੱਤਾ ਹੈ। ਇਸ ਦੌਰਾਨ ਕੋਰੋਨਾ ਦੇ ਐਕਟਿਵ ਕੇਸ ਵੀ ਲਗਾਤਾਰ ਵੱਧ ਰਹੇ ਹਨ। ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ 4143 ਵਧ ਗਈ ਹੈ। ਹੁਣ ਐਕਟਿਵ ਕੇਸਾਂ ਦੀ ਕੁੱਲ ਗਿਣਤੀ 44513 ਹੋ ਗਈ ਹੈ।

Arvind Kejriwal to visit Punjab: ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ 15 ਜੂਨ ਨੂੰ ਪੰਜਾਬ ਦਾ ਦੌਰਾ ਕਰਨਗੇ

ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ 15 ਜੂਨ ਨੂੰ ਪੰਜਾਬ ਦਾ ਦੌਰਾ ਕਰਨਗੇ। ਉਹ ਪੰਜਾਬ ਦੀਆਂ ਸਰਕਾਰੀ ਵੋਲਵੋ ਬੱਸਾਂ ਨੂੰ ਦਿੱਲੀ ਹਵਾਈ ਅੱਡੇ ਤੱਕ ਲਿਜਾਣ ਦੀ ਸ਼ੁਰੂਆਤ ਕਰਨਗੇ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਉਨ੍ਹਾਂ ਦੇ ਨਾਲ ਹੋਣਗੇ। ਸਰਕਾਰੀ ਬੱਸਾਂ ਜਲੰਧਰ ਤੋਂ ਸ਼ੁਰੂ ਕੀਤੀਆਂ ਜਾਣਗੀਆਂ। ਦਿੱਲੀ ਹਵਾਈ ਅੱਡੇ ਨੂੰ ਜਾਣ ਵਾਲੀ ਪੰਜਾਬ ਸਰਕਾਰ ਦੀਆਂ ਬੱਸਾਂ ਦੀ ਸੇਵਾ ਕਾਫੀ ਸਮੇਂ ਤੋਂ ਬੰਦ ਸੀ ਜਿਸ ਦਾ ਫਾਇਦਾ ਪ੍ਰਾਈਵੇਟ ਟਰਾਂਸਪੋਰਟ ਦੀਆਂ ਬੱਸਾਂ ਲੈ ਰਹੀਆਂ ਸਨ।

Murder in Amritsar: ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਜਾ ਰਹੇ NRI ਦੀ ਗੋਲੀ ਮਾਰ ਕੇ ਹੱਤਿਆ

ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਦੂਜੇ ਦਿਨ ਵੀ ਲਗਾਤਾਰ ਫਾਇਰਿੰਗ ਦੀ ਘਟਨਾ ਵਾਪਰੀ ਹੈ। ਮੁੱਢਲੀ ਜਾਣਕਾਰੀ ਅਨੁਸਾਰ ਇੱਕ ਨੌਜਵਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਜਾ ਰਿਹਾ ਸੀ ਕਿ ਕਿਸੇ ਨੇ ਉਸ 'ਤੇ ਗੋਲੀਆਂ ਚਲਾ ਦਿੱਤੀਆਂ। ਗੋਲੀ ਲੱਗਣ ਕਾਰਨ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮਰਨ ਵਾਲਾ ਨੌਜਵਾਨ ਐਨਆਰਆਈ ਦੱਸਿਆ ਜਾ ਰਿਹਾ ਹੈ। ਅੰਮ੍ਰਿਤਸਰ ਦੇ ਪਿੰਡ ਘਣੂਪੁਰ ਕਾਲੇ ਵਿਖੇ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਜਾ ਰਹੇ ਹਰਿੰਦਰ ਸਿੰਘ ਦਾ ਕੁਝ ਅਣਪਛਾਤੇ ਨੌਜਵਾਨਾਂ ਵੱਲੋਂ ਕਤਲ ਕਰ ਦਿੱਤਾ ਗਿਆ। ਇਹ ਘਟਨਾ ਤੜਕੇ 3.30 ਵਜੇ ਦੇ ਕਰੀਬ ਵਾਪਰੀ। ਇਹ ਘਟਨਾ ਪਿੰਡ ਘਣੂਪੁਰ ਕਾਲੇ ਦੀ ਹੈ। ਮ੍ਰਿਤਕ ਐਨਆਰਆਈ ਹਰਪਿੰਦਰ ਸਿੰਘ ਕੁਝ ਦਿਨ ਪਹਿਲਾਂ ਹੀ ਦੁਬਈ ਤੋਂ ਵਾਪਸ ਆਇਆ ਸੀ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਹੈ।

ਪਿਛੋਕੜ

Punjab Breaking News, 12 June 2022 LIVE Updates: ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਦੂਜੇ ਦਿਨ ਵੀ ਲਗਾਤਾਰ ਫਾਇਰਿੰਗ ਦੀ ਘਟਨਾ ਵਾਪਰੀ ਹੈ। ਮੁੱਢਲੀ ਜਾਣਕਾਰੀ ਅਨੁਸਾਰ ਇੱਕ ਨੌਜਵਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਜਾ ਰਿਹਾ ਸੀ ਕਿ ਕਿਸੇ ਨੇ ਉਸ 'ਤੇ ਗੋਲੀਆਂ ਚਲਾ ਦਿੱਤੀਆਂ। ਗੋਲੀ ਲੱਗਣ ਕਾਰਨ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮਰਨ ਵਾਲਾ ਨੌਜਵਾਨ ਐਨਆਰਆਈ ਦੱਸਿਆ ਜਾ ਰਿਹਾ ਹੈ। ਅੰਮ੍ਰਿਤਸਰ ਦੇ ਪਿੰਡ ਘਣੂਪੁਰ ਕਾਲੇ ਵਿਖੇ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਜਾ ਰਹੇ ਹਰਿੰਦਰ ਸਿੰਘ ਦਾ ਕੁਝ ਅਣਪਛਾਤੇ ਨੌਜਵਾਨਾਂ ਵੱਲੋਂ ਕਤਲ ਕਰ ਦਿੱਤਾ ਗਿਆ। ਇਹ ਘਟਨਾ ਤੜਕੇ 3.30 ਵਜੇ ਦੇ ਕਰੀਬ ਵਾਪਰੀ। ਇਹ ਘਟਨਾ ਪਿੰਡ ਘਣੂਪੁਰ ਕਾਲੇ ਦੀ ਹੈ। ਮ੍ਰਿਤਕ ਐਨਆਰਆਈ ਹਰਪਿੰਦਰ ਸਿੰਘ ਕੁਝ ਦਿਨ ਪਹਿਲਾਂ ਹੀ ਦੁਬਈ ਤੋਂ ਵਾਪਸ ਆਇਆ ਸੀ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਹੈ।


 


ਧਰਮਸੋਤ ਤੇ ਗਿਲਜੀਆਂ ਮਗਰੋਂ ਭਗਵੰਤ ਮਾਨ ਸਰਕਾਰ ਦੇ ਨਿਸ਼ਾਨੇ 'ਤੇ ਦੋ ਹੋਰ ਸਾਬਕਾ ਮੰਤਰੀ


ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਤੇ ਸੰਗਤ ਸਿੰਘ ਗਿਲਜੀਆਂ ਤੋਂ ਬਾਅਦ ਹੁਣ ਭਗਵੰਤ ਮਾਨ ਸਰਕਾਰ ਦੇ ਨਿਸ਼ਾਨੇ ਉੱਪਰ ਕਾਂਗਰਸ ਦੇ ਦੋ ਹੋਰ ਸਾਬਕਾ ਮੰਤਰੀ ਆ ਗਏ ਹਨ। ਸਾਬਕਾ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਖਿਲਾਫ ਪੰਚਾਇਤੀ ਜ਼ਮੀਨ ਸਸਤੇ ਭਾਅ ਕਲੋਨਾਈਜ਼ਰਾਂ ਨੂੰ ਵੇਚਣ ਦਾ ਮਾਮਲਾ ਖੁੱਲ੍ਹਿਆ ਹੈ। ਇਸ ਸਬੰਧੀ ਜਾਂਚ ਸ਼ੁਰੂ ਹੋ ਗਈ ਹੈ। ਉਧਰ, ਚਰਚਾ ਹੈ ਕਿ ਵਿਜੀਲੈਂਸ ਸਾਬਕਾ ਖੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਐਫਆਈਆਰ ਦਰਜ ਕਰ ਸਕਦੀ ਹੈ। ਸੂਤਰਾਂ ਮੁਤਾਬਕ ਠੇਕੇਦਾਰਾਂ ਦੀ ਯੂਨੀਅਨ ਨੇ ਆਸ਼ੂ ਦੇ ਕਾਰਜਕਾਲ ਦੌਰਾਨ 2000 ਕਰੋੜ ਰੁਪਏ ਦੇ ਟੈਂਡਰਾਂ ਵਿੱਚ ਧੋਖਾਧੜੀ ਦਾ ਦੋਸ਼ ਲਾਇਆ ਹੈ। ਵਿਜੀਲੈਂਸ ਨੇ ਇਸ ਮਾਮਲੇ ਦੀ ਜਾਂਚ ਐਸਐਸਪੀ ਪੱਧਰ ਦੇ ਅਧਿਕਾਰੀ ਨੂੰ ਸੌਂਪੀ ਹੈ। ਵਿਜੀਲੈਂਸ ਇਹ ਪਤਾ ਲਗਾਵੇਗੀ ਕਿ ਪੰਜਾਬ ਦੀਆਂ ਲਗਪਗ 2500 ਮੰਡੀਆਂ ਵਿੱਚ ਲੇਬਰ ਤੇ ਢੋਆ-ਢੁਆਈ ਮੁਹੱਈਆ ਕਰਵਾਉਣ ਦੇ ਟੈਂਡਰਾਂ 'ਤੇ 2017-18 ਵਿੱਚ ਕਿੰਨਾ ਖਰਚਾ ਆਇਆ ਤੇ 2020 ਵਿੱਚ ਕਿੰਨਾ ਖਰਚ  ਕੀਤਾ ਗਿਆ। ਧਰਮਸੋਤ ਤੇ ਗਿਲਜੀਆਂ ਮਗਰੋਂ ਭਗਵੰਤ ਮਾਨ ਸਰਕਾਰ ਦੇ ਨਿਸ਼ਾਨੇ 'ਤੇ ਦੋ ਹੋਰ ਸਾਬਕਾ ਮੰਤਰੀ, ਰਿਵਾਇਤੀ ਪਾਰਟੀਆਂ ਦੇ ਲੀਡਰਾਂ 'ਚ ਹਲਚਲ


730 ਰੁਪਏ ਵਾਲੀ ਅੰਗਰੇਜ਼ੀ ਸ਼ਰਾਬ ਦੀ ਬੋਤਲ 370 ’ਚ ਵੇਚ ਕੇ ਕਿਵੇਂ ਭਰੇਗਾ ਸਰਕਾਰ ਦਾ ਖ਼ਜ਼ਾਨਾ?  ਠੇਕੇਦਾਰ ਬੋਲੇ ਭਗਵੰਤ ਮਾਨ ਸਰਕਾਰ ਦਾ ਗਣਿਤ ਸਮਝ ਤੋਂ ਬਾਹਰ


ਨਵੀਂ ਐਕਸਾਈਜ਼ ਪਾਲਿਸੀ ਤੋਂ ਖਪਾ ਸ਼ਰਾਬ ਦੇ ਠੇਕੇਦਾਰ ਭਗਵੰਤ ਮਾਨ ਸਰਕਾਰ ਖਿਲਾਫ ਡਟ ਗਏ ਹਨ। ਠੇਕੇਦਾਰਾਂ ਨੇ ਨਵੀਂ ਐਕਸਾਈਜ਼ ਪਾਲਿਸੀ ਦੇ ਬਾਈਕਾਟ ਦਾ ਐਲਾਨ ਕੀਤਾ ਹੈ। ਨਵੀਂ ਐਕਸਾਈਜ਼ ਪਾਲਿਸੀ ਉੱਪਰ ਸਵਾਲ ਉਠਾਉਂਦਿਆਂ ਠੇਕੇਦਾਰਾਂ ਦਾ ਕਹਿਣਾ ਹੈ ਕਿ ਹੁਣ ਸਰਕਾਰ ਵੱਲੋਂ ਸੂਬੇ ’ਚ 9600 ਕਰੋੜ ਰੁਪਏ ਦੇ ਖਜ਼ਾਨੇ ਦਾ ਟੀਚਾ ਮਿੱਥਿਆ ਗਿਆ ਹੈ, ਪਰ ਜੇਕਰ 270 ’ਚ ਵਿਕਣ ਵਾਲੀ ਬੋਤਲ 150 ਵਿੱਚ ਵਿਕੇਗੀ ਤਾਂ ਇਹ ਟੀਚਾ ਕਿਵੇਂ ਪੂਰਾ ਹੋਵੇਗਾ। ਠੇਕੇਦਾਰਾਂ ਮੁਤਾਬਕ ਸਰਕਾਰ ਦੀ ਨਵੀਂ ਪਾਲਿਸੀ ਮੁਤਾਬਕ 730 ਰੁਪਏ ’ਚ ਵਿਕਣ ਵਾਲੀ ਅੰਗਰੇਜ਼ੀ ਸ਼ਰਾਬ ਦੀ ਬੋਤਲ ਵੀ ਹੁਣ 370 ’ਚ ਵੇਚਣ ਦੇ ਹੁਕਮ ਹੋਏ ਹਨ। ਸਰਕਾਰ ਦਾ ਇਹ ਗਣਿਤ ਸਮਝ ਤੋਂ ਬਾਹਰ ਹੈ। 730 ਰੁਪਏ ਵਾਲੀ ਅੰਗਰੇਜ਼ੀ ਸ਼ਰਾਬ ਦੀ ਬੋਤਲ 370 ’ਚ ਵੇਚ ਕੇ ਕਿਵੇਂ ਭਰੇਗਾ ਸਰਕਾਰ ਦਾ ਖ਼ਜ਼ਾਨਾ? ਠੇਕੇਦਾਰ ਬੋਲੇ ਭਗਵੰਤ ਮਾਨ ਸਰਕਾਰ ਦਾ ਗਣਿਤ ਸਮਝ ਤੋਂ ਬਾਹਰ


ਚੋਣਾਂ ਹਾਰਨ ਮਗਰੋਂ ਵੀ ਮਜੀਠੀਆ ਸਣੇ 8 ਸਾਬਕਾ ਵਿਧਾਇਕ ਨਹੀਂ ਛੱਡ ਰਹੇ ਸਰਕਾਰੀ ਰਿਹਾਇਸ਼, ਹੁਣ 'ਆਪ' ਸਰਕਾਰ ਦੀ ਸਖਤੀ, ਕੇਸ ਦਰਜ ਕਰਨ ਦੇ ਹੁਕਮ


ਨਵੀਂ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਨੋਟਿਸ ਦੇਣ ਤੋਂ ਬਾਅਦ ਵੀ ਆਪਣੀ ਸਰਕਾਰੀ ਰਿਹਾਇਸ਼ ਖਾਲੀ ਨਾ ਕਰਨ ਵਾਲੇ ਪੰਜਾਬ ਦੇ ਅੱਠ ਸਾਬਕਾ ਵਿਧਾਇਕਾਂ ਖ਼ਿਲਾਫ਼ ਕੇਸ ਦਰਜ ਕਰਨ ਦੇ ਹੁਕਮ ਦਿੱਤੇ ਹਨ। ਹਾਲਾਂਕਿ ਸਪੀਕਰ ਨੇ ਥੋੜ੍ਹੀ ਨਰਮੀ ਵਰਤਦੇ ਹੋਏ ਅਜਿਹੇ ਸਾਬਕਾ ਵਿਧਾਇਕਾਂ ਨੂੰ ਇੱਕ ਹੋਰ ਨੋਟਿਸ ਭੇਜਣ ਲਈ ਵੀ ਕਿਹਾ ਹੈ, ਜਿਸ ਤਹਿਤ ਉਨ੍ਹਾਂ ਨੂੰ ਸਰਕਾਰੀ ਰਿਹਾਇਸ਼ ਖਾਲੀ ਕਰਨ ਲਈ 15 ਦਿਨਾਂ ਦਾ ਹੋਰ ਸਮਾਂ ਮਿਲੇਗਾ। ਜੇਕਰ ਸਾਬਕਾ ਵਿਧਾਇਕਾਂ ਨੇ ਇਨ੍ਹਾਂ 15 ਦਿਨਾਂ ਵਿੱਚ ਸਰਕਾਰੀ ਰਿਹਾਇਸ਼ ਖਾਲੀ ਨਾ ਕੀਤੀ ਤਾਂ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਸਾਬਕਾ ਵਿਧਾਇਕਾਂ ਦੇ ਰਵੱਈਏ ’ਤੇ ਨਾਖੁਸ਼ੀ ਜ਼ਾਹਰ ਕਰਦਿਆਂ ਸਪੀਕਰ ਨੇ ਇਸ ਨੂੰ ਸਰਕਾਰੀ ਜਾਇਦਾਦ ’ਤੇ ਨਾਜਾਇਜ਼ ਕਬਜ਼ਾ ਕਰਾਰ ਦਿੰਦਿਆਂ ਇਸ ਦੋਸ਼ ਤਹਿਤ ਕੇਸ ਦਰਜ ਕਰਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਚੋਣਾਂ ਹਾਰਨ ਮਗਰੋਂ ਵੀ ਮਜੀਠੀਆ ਸਣੇ 8 ਸਾਬਕਾ ਵਿਧਾਇਕ ਨਹੀਂ ਛੱਡ ਰਹੇ ਸਰਕਾਰੀ ਰਿਹਾਇਸ਼, ਹੁਣ 'ਆਪ' ਸਰਕਾਰ ਦੀ ਸਖਤੀ, ਕੇਸ ਦਰਜ ਕਰਨ ਦੇ ਹੁਕਮ


 

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.