Punjab Breaking News LIVE: ਜਲੰਧਰ ਜ਼ਿਮਨੀ ਚੋਣ ਦੇ ਨਤੀਜੇ ਕੱਲ੍ਹ, ਪੰਜਾਬ 'ਚ ਗਰਮੀ ਦਾ ਕਹਿਰ,ਹਵਾਈ ਅੱਡਿਆਂ ’ਤੇ ਸ਼ਰਾਬ ਦੀਆਂ ਦੁਕਾਨਾਂ ਨੂੰ ਵੱਡਾ ਝਟਕਾ..ਲਾਈਵ ਅਪਡੇਟਸ
Punjab Breaking News LIVE 12 May, 2023: ਜਲੰਧਰ ਜ਼ਿਮਨੀ ਚੋਣ ਦੇ ਨਤੀਜੇ ਕੱਲ੍ਹ, ਪੰਜਾਬ 'ਚ ਗਰਮੀ ਦਾ ਕਹਿਰ,ਹਵਾਈ ਅੱਡਿਆਂ ’ਤੇ ਸ਼ਰਾਬ ਦੀਆਂ ਦੁਕਾਨਾਂ ਨੂੰ ਵੱਡਾ ਝਟਕਾ..ਲਾਈਵ ਅਪਡੇਟਸ
ਵਿੱਤ ਮੰਤਰੀ ਤੇ ਦਿੜ੍ਹਬਾ ਹਲਕੇ ਤੋਂ ਵਿਧਾਇਕ ਹਰਪਾਲ ਸਿੰਘ ਚੀਮਾ ਨੇ ਅੱਜ ਸਥਾਨਕ ਅਟਵਾਲ ਪੈਲੇਸ ਵਿਖੇ ਕਰਵਾਏ ਗਏ ਲੋਕ ਮਿਲਣੀ ਪ੍ਰੋਗਰਾਮ ਵਿੱਚ ਪੰਚਾਇਤਾਂ ਤੇ ਯੂਥ ਕਲੱਬਾਂ ਨੂੰ ਵੱਖ-ਵੱਖ ਵਿਕਾਸ ਕੰਮਾਂ ਲਈ 8 ਕਰੋੜ 27 ਲੱਖ 24 ਹਜ਼ਾਰ ਰੁਪਏ ਦੀਆਂ ਗ੍ਰਾਂਟਾਂ ਦੇ ਚੈੱਕ ਵੰਡੇ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰ ਦੀਆਂ ਬਦਨੀਤੀਆਂ ਕਾਰਨ ਵਿਕਾਸ ਪੱਖੋਂ ਪੱਛੜੇ ਵਿਧਾਨ ਸਭਾ ਹਲਕਾ ਦਿੜ੍ਹਬਾ ਦੀ ਨੁਹਾਰ ਬਦਲਣ ਲਈ ਹੁਣ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਗਰੂਰ ਵਿੱਚ ਇੱਕ ਪ੍ਰੋਗਰਾਮ ਵਿੱਚ ਕਿਸਾਨਾਂ ਨਾਲ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ। ਉਨ੍ਹਾਂ ਨੇ ਕਿਸਾਨਾਂ ਨੂੰ ਹਰ ਮੁੱਦੇ 'ਤੇ ਵਿਰੋਧ ਨਾ ਕਰਨ ਲਈ ਕਿਹਾ ਹੈ। ਮਾਨ ਨੇ ਦੱਸਿਆ ਕਿ ਬਟਾਲਾ 'ਚ ਸੜਕ ਹਾਦਸੇ 'ਚ ਜ਼ਖਮੀ ਹੋਏ ਨੌਜਵਾਨ ਦੀ ਨਾੜ ਨੂੰ ਲੱਗੀ ਅੱਗ 'ਚ ਝੁਲਸ ਕੇ ਮੌਤ ਹੋ ਗਈ। ਪੁੱਛਿਆ ਕਿ ਕਿਸੇ ਕਿਸਾਨ ਜਥੇਬੰਦੀ ਨੇ ਉਸ ਨੌਜਵਾਨ ਲਈ ਧਰਨਾ ਕਿਉਂ ਨਹੀਂ ਦਿੱਤਾ?
ਪੰਜਾਬ ਸਰਕਾਰ ਨੇ ਇੰਡਸਟਰੀ ਸੈਕਟਰ ਨੂੰ ਵੱਡਾ ਤੋਹਫਾ ਦਿੱਤਾ ਹੈ। ਇਸ ਦਾ ਐਲਾਨ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਰੋਬਾਰੀਆਂ ਨੂੰ ਕੋਈ ਵੀ ਕਾਰੋਬਾਰ ਸ਼ੁਰੂ ਕਰਨ ਵੇਲੇ ਕੋਈ ਮੁਸ਼ਕਲ ਨਹੀਂ ਹੋਏਗੀ। ਕਾਰੋਬਾਰੀਆਂ ਨੂੰ 10 ਦਿਨਾਂ ਦੇ ਅੰਦਰ ਹੀ ਐਨਓਸੀ ਮਿਲ ਜਾਇਆ ਕਰੇਗੀ। ਇਸ ਲਈ ਗਰੀਨ ਸਟੈਂਪ ਪੇਪਰ ਜਾਰੀ ਕੀਤਾ ਜਾਏਗਾ। ਇਸ ਦਾ ਮਤਲਬ ਹੋਏਗਾ ਸਭ ਕੁਝ ਕਲੀਅਰ ਹੈ। ਉਨ੍ਹਾਂ ਨੇ ਦਾਅਵਾ ਕੀਤਾ ਕਿ ਇਹ ਇਤਿਹਾਸਕ ਫੈਸਲਾ ਹੈ ਤੇ ਅਜਿਹਾ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੋਵੇਗਾ ਜੋ ਬਾਕੀਆਂ ਨੂੰ ਵੀ ਪ੍ਰੇਰਿਤ ਕਰੇਗਾ।
ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਨੇ CBSE 10ਵੀਂ ਦਾ ਨਤੀਜਾ ਐਲਾਨ ਦਿੱਤਾ ਹੈ। ਇਸ ਸਾਲ CBSE ਬੋਰਡ ਦੀ 10ਵੀਂ ਦੀ ਪ੍ਰੀਖਿਆ ਵਿੱਚ ਸ਼ਾਮਲ ਹੋਏ ਵਿਦਿਆਰਥੀ ਅਧਿਕਾਰਤ ਵੈੱਬਸਾਈਟ ਤੋਂ ਨਤੀਜਾ ਦੇਖ ਸਕਦੇ ਹਨ। ਨਤੀਜਾ ਵੇਖਣ ਲਈ, ਇਨ੍ਹਾਂ ਵਿੱਚੋਂ ਕਿਸੇ ਵੀ ਵੈੱਬਸਾਈਟ- cbseresults.nic.in, cbse.nic.in, cbse.gov.in। ਦੀ ਵਰਤੋਂ ਕੀਤੀ ਜਾ ਸਕਦੀ ਹੈ। ਨਤੀਜਾ ਦੇਖਣ ਲਈ, ਉਮੀਦਵਾਰਾਂ ਨੂੰ ਆਪਣਾ ਰੋਲ ਨੰਬਰ, ਜਨਮ ਮਿਤੀ ਤੇ ਮਾਂ ਦਾ ਨਾਮ ਵਰਗੇ ਵੇਰਵੇ ਦਰਜ ਕਰਨੇ ਪੈਣਗੇ। ਇਸ ਤੋਂ ਬਾਅਦ ਨਤੀਜਿਆਂ ਦੀ ਜਾਂਚ ਕੀਤੀ ਜਾ ਸਕਦੀ ਹੈ। ਜੇਕਰ ਇੱਕ ਵੈੱਬਸਾਈਟ 'ਤੇ ਜ਼ਿਆਦਾ ਟ੍ਰੈਫਿਕ ਹੈ, ਤਾਂ ਤੁਸੀਂ ਦੂਜੀ ਵੈੱਬਸਾਈਟ 'ਤੇ ਜਾ ਸਕਦੇ ਹੋ।
ਸਮਰਾਲਾ ਦੇ ਮਾਛੀਵਾੜਾ ਰੋਡ ਵਿਖੇ ਹੋਏ ਸੜਕ ਹਾਦਸੇ 'ਚ ਕਿਸਾਨ ਦੀ ਮੌਤ ਹੋ ਗਈ। ਉਸ ਦਾ ਭਰਾ ਤੇ ਦੋ ਮਜ਼ਦੂਰ ਜਖ਼ਮੀ ਹੋਏ ਹਨ। ਪਟਿਆਲਾ ਦਾ ਰਹਿਣ ਵਾਲਾ ਇਹ ਕਿਸਾਨ ਤੂੜੀ ਬਣਾਉਣ ਦਾ ਕੰਮ ਕਰਦਾ ਸੀ। ਉਹ ਜਦੋਂ ਤੂੜੀ ਬਣਾਉਣ ਲਈ ਆਪਣੇ ਟਰੈਕਟਰ ਟਰਾਲੀ ਤੇ ਤੂੜੀ ਵਾਲੀ ਮਸ਼ੀਨ ਲੈ ਕੇ ਜਾ ਰਿਹਾ ਸੀ ਤਾਂ ਤੇਜ ਰਫ਼ਤਾਰ ਟਿੱਪਰ ਨੇ ਟੱਕਰ ਮਾਰੀ। ਇਸ ਹਾਦਸੇ ਮਗਰੋਂ ਟਿੱਪਰ ਡਰਾਈਵਰ ਫ਼ਰਾਰ ਹੋ ਗਿਆ। ਜ਼ਖਮੀਆਂ ਨੂੰ ਸਮਰਾਲਾ ਦੇ ਸਰਕਾਰੀ ਹਸਪਤਾਲ ਦਾਖਲ ਕਰਾਇਆ ਗਿਆ ਹੈ।
ਅੰਕੜਿਆਂ ਦੀ ਗੱਲ ਕਰੀਏ ਤਾਂ ਇਸ ਸਾਲ 10ਵੀਂ ਅਤੇ 12ਵੀਂ ਦੇ ਕੁੱਲ 39 ਲੱਖ (38,83,710) ਯੋਗ ਵਿਦਿਆਰਥੀ ਸਨ, ਜਿਨ੍ਹਾਂ ਵਿੱਚ 10ਵੀਂ ਦੇ 21 ਲੱਖ (21,86,940) ਤੋਂ ਵੱਧ ਅਤੇ 17 ਲੱਖ (16,96,770) ਵਿਦਿਆਰਥੀ ਸਨ। 12ਵੀਂ ਦੀ ਬੋਰਡ ਦੀ ਪ੍ਰੀਖਿਆ ਦਿੱਤੀ ਸੀ। ਮੈਂ ਬੈਠ ਸਕਿਆ ਸੀ।
ਅੰਮ੍ਰਿਤਸਰ ਧਮਾਕਿਆਂ ਦੇ ਕੇਸ ਵਿੱਚ ਬੇਸ਼ੱਕ ਪੰਜ ਮੁਲਜ਼ਮ ਕਾਬੂ ਕਰ ਲਏ ਗਏ ਹਨ ਪਰ ਅਜੇ ਤੱਕ ਉਨ੍ਹਾਂ ਦੇ ਇਰਾਦਿਆਂ ਬਾਰੇ ਕੁਝ ਪਤਾ ਨਹੀਂ ਲੱਗ ਸਕਿਆ। ਇਹ ਵੀ ਅਹਿਮ ਹੈ ਕਿ ਮੁਲਜ਼ਮਾਂ ਨੇ ਕਿਸੇ ਜਥੇਬੰਦੀ ਨਾਲ ਸਬੰਧਤ ਹੋਣ ਦੀ ਗੱਲ ਨਹੀਂ ਮੰਨੀ ਤੇ ਨਾ ਹੀ ਉਨ੍ਹਾਂ ਖਿਲਾਫ ਕੋਈ ਗੰਭੀਰ ਅਪਰਾਧਕ ਰਿਕਾਰਡ ਹੈ। ਇਸ ਤੋਂ ਇਲਾਵਾ ਇਹ ਵੀ ਸਾਹਮਣੇ ਆਇਆ ਹੈ ਕਿ ਮੁਲਜ਼ਮ ਕੋਈ ਜਾਨੀ ਨੁਕਸਾਨ ਨਹੀਂ ਸੀ ਕਰਨਾ ਚਾਹੁੰਦੇ ਤੇ ਉਹ ਸਿਰਫ ਦਹਿਸ਼ਤ ਪੈਦਾ ਕਰਨਾ ਚਾਹੁੰਦੇ ਸੀ।
ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (CBSE) ਨੇ 12ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਹਨ। ਵਿਦਿਆਰਥੀ ਆਪਣੇ ਨਤੀਜੇ CBSE ਦੀ ਅਧਿਕਾਰਤ ਵੈੱਬਸਾਈਟ results.cbse.nic.in ਤੇ cbseresuts.nic.in 'ਤੇ ਦੇਖ ਸਕਦੇ ਹਨ ਤੇ ਨਾਲ ਹੀ CBSE ਦੇ ਨਤੀਜੇ ਡਿਜਿਲੌਕਰ 'ਤੇ ਵੀ ਉਪਲਬਧ ਹੋਣਗੇ। ਨਤੀਜਾ ਜਾਣਨ ਲਈ ਵਿਦਿਆਰਥੀਆਂ ਨੂੰ ਰੋਲ ਨੰਬਰ, ਸਕੂਲ ਨੰਬਰ, ਜਨਮ ਮਿਤੀ ਤੇ ਐਡਮਿਟ ਕਾਰਡ ਆਈਡੀ ਦੀ ਲੋੜ ਹੋਵੇਗੀ।
ਜਲੰਧਰ ਜ਼ਿਮਨੀ ਚੋਣ ਵਾਲੇ ਦਿਨ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਦਲਬੀਰ ਸਿੰਘ ਟੌਂਗ ਦਾ ਕਾਫਲਾ ਰੋਕਣਾ ਕਾਂਗਰਸੀ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੂੰ ਮਹਿੰਗਾ ਪੈ ਗਿਆ ਹੈ। ਸ਼ਾਹਕੋਟ ਵਿਧਾਨ ਸਭਾ ਸੀਟ ਤੋਂ ਕਾਂਗਰਸੀ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਖਿਲਾਫ ਐਫਆਈਆਰ ਦਰਜ ਹੋ ਗਈ ਹੈ।
ਪੰਜਾਬ ਸਰਕਾਰ ਇੰਡਸਟਰੀ ਸੈਕਟਰ ਨੂੰ ਵੱਡਾ ਤੋਹਫਾ ਦੇਣ ਜਾ ਰਹੀ ਹੈ। ਇਸ ਦਾ ਐਲਾਨ ਅੱਜ ਮੁੱਖ ਮੰਤਰੀ ਭਗਵੰਤ ਮਾਨ ਖੁਦ ਕਰਨਗੇ। ਉਨ੍ਹਾਂ ਨੇ ਦਾਅਵਾ ਕੀਤਾ ਕਿ ਅਸੀਂ ਇਤਿਹਾਸਕ ਫੈਸਲਾ ਲੈਣ ਜਾ ਰਹੇ ਹਾਂ ਤੇ ਅਜਿਹਾ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੋਵੇਗਾ ਜੋ ਬਾਕੀਆਂ ਨੂੰ ਵੀ ਪ੍ਰੇਰਿਤ ਕਰੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਹੈ ਕਿ ਅੱਜ ਅਸੀਂ ਇੱਕ ਇਤਿਹਾਸਿਕ ਫੈਸਲਾ ਲੈਣ ਜਾ ਰਹੇ ਹਾਂ ਜਿਸ ਨਾਲ ਇੰਡਸਟਰੀ ਨੂੰ ਇੱਕ ਵੱਡੀ ਰਾਹਤ ਮਿਲੇਗੀ ਤੇ ਪੰਜਾਬ 'ਚ ਨਿਵੇਸ਼ ਕਰਨ ਵਾਲਿਆਂ ਨੂੰ ਖੱਜਲ-ਖੁਆਰੀ ਤੇ ਭ੍ਰਿਸ਼ਟਾਚਾਰ ਤੋਂ ਰਾਹਤ ਮਿਲੇਗੀ…ਅਜਿਹਾ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੋਵੇਗਾ ਜੋ ਬਾਕੀਆਂ ਨੂੰ ਵੀ ਪ੍ਰੇਰਿਤ ਕਰੇਗਾ...ਦੁਪਹਿਰ ਨੂੰ ਮੈਂ ਆਪ LIVE ਹੋ ਕੇ ਤੁਹਾਡੇ ਨਾਲ ਵੇਰਵੇ ਸਾਂਝੇ ਕਰਾਂਗਾ...
ਅੰਮ੍ਰਿਤਸਰ ਨੇੜੇ ਧਮਾਕਿਆਂ ਬਾਰੇ ਅਹਿਮ ਖੁਲਾਸੇ ਹੋਏ ਹਨ। ਮੁੱਢਲੀ ਜਾਣਕਾਰੀ ਮੁਤਾਬਕ ਇਹ ਧਮਾਕੇ ਕਿਸੇ ਨੁਕਸਾਨ ਲਈ ਨਹੀਂ ਸਗੋਂ ਦਹਿਸ਼ਤ ਪੈਦਾ ਕਰਨ ਲਈ ਕੀਤੇ ਗਏ ਸੀ। ਪੁਲਿਸ ਨੇ ਪੰਜ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਵਿਅਕਤੀਆਂ ਨੂੰ ਪੰਜਾਬ ਪੁਲਿਸ ਨੇ ਸ਼੍ਰੋਮਣੀ ਕਮੇਟੀ ਦੀ ਮਦਦ ਨਾਲ ਕਾਬੂ ਕੀਤਾ। ਮੁਲਜ਼ਮਾਂ ਦੀ ਪਛਾਣ ਆਜ਼ਾਦ ਬੀਰ ਸਿੰਘ, ਅਮਰੀਕ ਸਿੰਘ, ਧਰਮਿੰਦਰ, ਹਰਜੀਤ ਤੇ ਸਾਹਿਬ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਦਾਅਵਾ ਕੀਤਾ ਹੈ ਕਿ ਇਨ੍ਹਾਂ ਧਮਾਕਿਆਂ ਦਾ ਆਜ਼ਾਦ ਬੀਰ ਸਿੰਘ ਮੁੱਖ ਸਾਜਿਸ਼ਘਾੜਾ ਹੈ ਤੇ ਉਸ ਨੇ ਹੀ ਤਿੰਨੇ ਧਮਾਕਿਆਂ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ।
ਪੰਜਾਬ ਵਿੱਚ ਗਰਮੀ ਨੇ ਆਪਣਾ ਕਹਿਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਤਿੰਨ-ਚਾਰ ਦਿਨਾਂ 'ਚ ਤਾਪਮਾਨ 5 ਡਿਗਰੀ ਸੈਲਸੀਅਸ ਤੱਕ ਵਧ ਗਿਆ ਹੈ। ਪੰਜਾਬ ਦਾ ਫਰੀਦਕੋਟ ਜ਼ਿਲਾ ਵੀਰਵਾਰ ਨੂੰ ਸਭ ਤੋਂ ਗਰਮ ਰਿਹਾ। ਇੱਥੇ ਆਮ ਤਾਪਮਾਨ 3.8 ਡਿਗਰੀ ਸੈਲਸੀਅਸ ਦੇ ਵਾਧੇ ਨਾਲ 42.1 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਇਸ ਤੋਂ ਇਲਾਵਾ ਬਠਿੰਡਾ, ਪਟਿਆਲਾ, ਬਰਨਾਲਾ, ਪਟਿਆਲਾ ਅਤੇ ਮੁਕਤਸਰ ਵਿੱਚ ਤਾਪਮਾਨ 40 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਮੌਸਮ ਵਿਭਾਗ ਮੁਤਾਬਕ ਅਗਲੇ 2 ਦਿਨਾਂ ਅੰਦਰ ਤਾਪਮਾਨ 3 ਡਿਗਰੀ ਸੈਲਸੀਅਸ ਤੱਕ ਵਧਣ ਦਾ ਅਨੁਮਾਨ ਹੈ।
ਪਿਛੋਕੜ
Punjab Breaking News LIVE 12 May, 2023: ਅੰਮ੍ਰਿਤਸਰ ਨੇੜੇ ਧਮਾਕਿਆਂ ਬਾਰੇ ਅਹਿਮ ਖੁਲਾਸੇ ਹੋਏ ਹਨ। ਮੁੱਢਲੀ ਜਾਣਕਾਰੀ ਮੁਤਾਬਕ ਇਹ ਧਮਾਕੇ ਕਿਸੇ ਨੁਕਸਾਨ ਲਈ ਨਹੀਂ ਸਗੋਂ ਦਹਿਸ਼ਤ ਪੈਦਾ ਕਰਨ ਲਈ ਕੀਤੇ ਗਏ ਸੀ। ਪੁਲਿਸ ਨੇ ਪੰਜ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਵਿਅਕਤੀਆਂ ਨੂੰ ਪੰਜਾਬ ਪੁਲਿਸ ਨੇ ਸ਼੍ਰੋਮਣੀ ਕਮੇਟੀ ਦੀ ਮਦਦ ਨਾਲ ਕਾਬੂ ਕੀਤਾ। ਮੁਲਜ਼ਮਾਂ ਦੀ ਪਛਾਣ ਆਜ਼ਾਦ ਬੀਰ ਸਿੰਘ, ਅਮਰੀਕ ਸਿੰਘ, ਧਰਮਿੰਦਰ, ਹਰਜੀਤ ਤੇ ਸਾਹਿਬ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਦਾਅਵਾ ਕੀਤਾ ਹੈ ਕਿ ਇਨ੍ਹਾਂ ਧਮਾਕਿਆਂ ਦਾ ਆਜ਼ਾਦ ਬੀਰ ਸਿੰਘ ਮੁੱਖ ਸਾਜਿਸ਼ਘਾੜਾ ਹੈ ਤੇ ਉਸ ਨੇ ਹੀ ਤਿੰਨੇ ਧਮਾਕਿਆਂ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ। ਕੌਣ ਹੈ ਮੁੱਖ ਸਾਜਿਸ਼ਘਾੜਾ ਆਜ਼ਾਦ ਬੀਰ ?
ਅੰਮ੍ਰਿਤਸਰ ਤੇ ਮੁਹਾਲੀ ਹਵਾਈ ਅੱਡਿਆਂ ’ਤੇ ਸ਼ਰਾਬ ਦੀਆਂ ਦੁਕਾਨਾਂ ਨੂੰ ਵੱਡਾ ਝਟਕਾ
Liquor at Airports: ਪੰਜਾਬ ਸਰਕਾਰ ਨੇ ਅੰਮ੍ਰਿਤਸਰ ਤੇ ਮੁਹਾਲੀ ਹਵਾਈ ਅੱਡਿਆਂ ’ਤੇ ਸ਼ਰਾਬ ਦੀਆਂ ਦੁਕਾਨਾਂ ਨੂੰ ਵੱਡਾ ਝਟਕਾ ਦਿੱਤਾ ਹੈ। ਸਰਕਾਰ ਨੇ ਮੁਹਾਲੀ ਹਵਾਈ ਅੱਡੇ 'ਤੇ ਸ਼ਰਾਬ ਦੀਆਂ ਦੁਕਾਨਾਂ ਲਈ ਲਾਇਸੈਂਸ ਫ਼ੀਸ 10 ਲੱਖ ਰੁਪਏ ਤੋਂ ਵਧਾ ਕੇ ਛੇ ਕਰੋੜ ਤੇ ਅੰਮ੍ਰਿਤਸਰ ਹਵਾਈ ਅੱਡੇ ’ਤੇ 4 ਕਰੋੜ ਰੁਪਏ ਕਰ ਦਿੱਤੀ ਹੈ। ਇਸ ਨਾਲ ਹਵਾਈ ਅੱਡਿਆਂ ਉੱਪਰ ਸ਼ਰਾਬ ਦੀਆਂ ਕੀਮਤਾਂ ਵਧਣਗੀਆਂ। ਅੰਮ੍ਰਿਤਸਰ ਤੇ ਮੁਹਾਲੀ ਹਵਾਈ ਅੱਡਿਆਂ ’ਤੇ ਸ਼ਰਾਬ ਦੀਆਂ ਦੁਕਾਨਾਂ ਨੂੰ ਵੱਡਾ ਝਟਕਾ
ਸਿਆਸਤ ਦੇ ਤਿੰਨ ਦਿੱਗਜ 'ਆਪ' ਦੇ ਨਾਲ, ਫਿਰ ਵੀ ਉਨ੍ਹਾਂ ਦੀਆਂ ਸੀਟਾਂ 'ਤੇ ਘਟੀ ਪੋਲਿੰਗ
Punjab News: ਜਲੰਧਰ ਲੋਕ ਸਭਾ ਸੀਟ ਲਈ ਜ਼ਿਮਨੀ ਚੋਣ ਦਾ ਨਤੀਜਾ 13 ਮਈ ਨੂੰ ਆਉਣ ਵਾਲਾ ਹੈ। ਪਰ ਇਸ ਤੋਂ ਪਹਿਲਾਂ ਹੀ ਸਾਰੀਆਂ ਪਾਰਟੀਆਂ ਦੇ ਉਮੀਦਵਾਰਾਂ ਦੇ ਦਿਲਾਂ ਦੀ ਧੜਕਣ ਵਧ ਗਈ ਹੈ। ਵੋਟ ਪ੍ਰਤੀਸ਼ਤ ਘੱਟ ਹੋਣ ਕਾਰਨ ਸਿਆਸੀ ਪਾਰਟੀਆਂ ਲਗਾਤਾਰ ਇਹ ਅੰਦਾਜ਼ਾ ਲਗਾ ਰਹੀਆਂ ਹਨ ਕਿ ਕੌਣ ਜਿੱਤ ਦੇ ਨੇੜੇ ਹੈ। ਇਸ ਉਪ ਚੋਣ ਵਿੱਚ ਸਾਰੀਆਂ ਪਾਰਟੀਆਂ ਦੇ ਸਮੀਕਰਨ ਬਦਲਦੇ ਨਜ਼ਰ ਆ ਰਹੇ ਹਨ। ਇਨ੍ਹਾਂ ਚੋਣਾਂ ਵਿੱਚ ਵੱਡੇ ਪੱਧਰ 'ਤੇ ਦਲ ਬਦਲੀਆਂ ਹੋਈਆਂ। ਕਈ ਵੱਡੇ ਆਗੂ ਆਪਣੀ ਪਾਰਟੀ ਛੱਡ ਕੇ ਦੂਜੀ ਪਾਰਟੀ ਵਿੱਚ ਸ਼ਾਮਲ ਹੋ ਗਏ ਪਰ ਉਹ ਵੀ ਵੋਟਾਂ ਹਾਸਲ ਕਰਨ ਵਿੱਚ ਕਾਮਯਾਬ ਨਹੀਂ ਹੋਏ। ਸਿਆਸਤ ਦੇ ਤਿੰਨ ਦਿੱਗਜ 'ਆਪ' ਦੇ ਨਾਲ, ਫਿਰ ਵੀ ਉਨ੍ਹਾਂ ਦੀਆਂ ਸੀਟਾਂ 'ਤੇ ਘਟੀ ਪੋਲਿੰਗ
ਪੰਜਾਬ 'ਚ ਗਰਮੀ ਦਾ ਕਹਿਰ, ਫ਼ਰੀਦਕੋਟ 'ਚ ਪਾਰਾ 42.1 ਪਹੁੰਚਿਆ
Punjab Weather update: ਪੰਜਾਬ ਵਿੱਚ ਗਰਮੀ ਨੇ ਆਪਣਾ ਕਹਿਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਤਿੰਨ-ਚਾਰ ਦਿਨਾਂ 'ਚ ਤਾਪਮਾਨ 5 ਡਿਗਰੀ ਸੈਲਸੀਅਸ ਤੱਕ ਵਧ ਗਿਆ ਹੈ। ਪੰਜਾਬ ਦਾ ਫਰੀਦਕੋਟ ਜ਼ਿਲਾ ਵੀਰਵਾਰ ਨੂੰ ਸਭ ਤੋਂ ਗਰਮ ਰਿਹਾ। ਇੱਥੇ ਆਮ ਤਾਪਮਾਨ 3.8 ਡਿਗਰੀ ਸੈਲਸੀਅਸ ਦੇ ਵਾਧੇ ਨਾਲ 42.1 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਇਸ ਤੋਂ ਇਲਾਵਾ ਬਠਿੰਡਾ, ਪਟਿਆਲਾ, ਬਰਨਾਲਾ, ਪਟਿਆਲਾ ਅਤੇ ਮੁਕਤਸਰ ਵਿੱਚ ਤਾਪਮਾਨ 40 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਮੌਸਮ ਵਿਭਾਗ ਮੁਤਾਬਕ ਅਗਲੇ 2 ਦਿਨਾਂ ਅੰਦਰ ਤਾਪਮਾਨ 3 ਡਿਗਰੀ ਸੈਲਸੀਅਸ ਤੱਕ ਵਧਣ ਦਾ ਅਨੁਮਾਨ ਹੈ। ਪੰਜਾਬ 'ਚ ਗਰਮੀ ਦਾ ਕਹਿਰ, ਫ਼ਰੀਦਕੋਟ 'ਚ ਪਾਰਾ 42.1 ਪਹੁੰਚਿਆ
- - - - - - - - - Advertisement - - - - - - - - -