Punjab Breaking News LIVE: ਅਮਰੀਕਾ 'ਚ ਲਗਾਤਾਰ ਹੋ ਰਹੇ ਸਿੱਖਾਂ 'ਤੇ ਹਮਲੇ, ਦੋ ਸਿੱਖਾਂ 'ਤੇ ਹਮਲੇ ਮਗਰੋਂ ਸ੍ਰੋਮਣੀ ਕਮੇਟੀ ਫਿਕਰਮੰਦ

Punjab Breaking News, 13 April 2022 LIVE Updates: ਅਮਰੀਕੀ ਸ਼ਹਿਰ ਨਿਊਯਾਰਕ ਦੇ ਰਿਚਮੰਡ ਹਿੱਲ 'ਚ ਦੋ ਸਿੱਖਾਂ 'ਤੇ ਹਮਲਾ ਹੋਇਆ ਹੈ। ਸ਼ਿਕਾਇਤ ਦਰਜ ਕਰਕੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਏਬੀਪੀ ਸਾਂਝਾ Last Updated: 13 Apr 2022 06:53 PM
Jallianwala Bagh massacre: ਅਸ਼ਵਨੀ ਸ਼ਰਮਾ ਨੇ ਜਲਿਆਂਵਾਲਾ ਬਾਗ ਸਾਕੇ ਦੇ ਸ਼ਹੀਦਾਂ ਨੂੰ ਭੇਟ ਕੀਤੀ ਸ਼ਰਧਾਂਜਲੀ

ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ 13 ਅਪ੍ਰੈਲ 1919 ਨੂੰ ਜਲਿਆਂਵਾਲਾ ਬਾਗ ਸਾਕੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਪੰਜਾਬ ਦੀ ਧਰਤੀ ਸ਼ੁਰੂ ਤੋਂ ਹੀ ਦਲੇਰੀ, ਕੁਰਬਾਨੀ ਅਤੇ ਬਹਾਦਰੀ ਦਾ ਪ੍ਰਤੱਖ ਪ੍ਰਮਾਣ ਰਹੀ ਹੈ। ਉਨ੍ਹਾਂ ਕਿਹਾ ਕਿ ਤਤਕਾਲੀਨ ਪੰਜਾਬ ਦੇਸ਼ ਦਾ ਪਹਿਲਾ ਸੂਬਾ ਸੀ ਜਿੱਥੋਂ ਦੇ ਸਭ ਤੋਂ ਵੱਧ ਬਹਾਦਰਾਂ ਨੇ ਦੇਸ਼ ਦੀ ਆਜ਼ਾਦੀ ਲਈ ਆਵਾਜ਼ ਬੁਲੰਦ ਕੀਤੀ ਅਤੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਉਨ੍ਹਾਂ ਬਹਾਦਰ ਯੋਧਿਆਂ ਦੀ ਬਹਾਦਰੀ ਅਤੇ ਕੁਰਬਾਨੀ ਨੂੰ ਦੇਸ਼ ਕਦੇ ਵੀ ਭੁਲਾ ਨਹੀਂ ਸਕਦੀ।

Harpal Cheema: ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੀ ਵੈੱਬਸਾਈਟ ਜਾਰੀ

ਪੰਜਾਬ ਦੇ ਵਿੱਤ ਅਤੇ ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੂਬੇ ਦੇ ਕਿਸਾਨਾਂ ਦੀ ਸਹੂਲਤ ਲਈ ਅੱਜ ‘ਦੀ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ’ ਦੀ ਵੈੱਬਸਾਈਟ www.agribankpunjab.dronicsoft.com ਲਾਂਚ ਕੀਤੀ। ਉਦਘਾਟਨ ਤੋਂ ਬਾਅਦ ਚੀਮਾ ਨੇ ਕਿਹਾ ਕਿ ਵੈੱਬਸਾਈਟ ਨਾਲ ਬੈਂਕ ਦੀ ਪਾਰਦਰਸ਼ਤਾ ਵਿੱਚ ਵਧੇਰੇ ਸੁਧਾਰ ਆਵੇਗਾ ਅਤੇ ਕਿਸਾਨਾਂ ਨੂੰ ਕਰਜ਼ਾ ਸਕੀਮਾਂ ਅਤੇ ਕਰਜ਼ਾ ਲੈਣ ਦੀ ਪ੍ਰਕਿਰਿਆਵਾਂ ਬਾਰੇ ਅਸਾਨੀ ਨਾਲ ਵਧੇਰੀ ਜਾਣਕਾਰੀ ਮਿਲੇਗੀ। ਉਨਾਂ ਆਸ ਪ੍ਰਗਟਾਈ ਕਿ ਇਹ ਦੋ ਭਾਸ਼ੀ ਵੈੱਬਸਾਈਟ ਬੈਂਕ ਦੀ ਪਹੁੰਚ ਨੂੰ ਨਵੀਂ ਪੀੜੀ ਦੇ ਨਾਲ-ਨਾਲ ਸੀਨੀਅਰ ਨਾਗਰਿਕਾਂ ਤੱਕ ਵੀ ਵਧਾਵੇਗੀ । ਬੈਂਕ ਵੱਲੋਂ ਫਾਇਨਾਂਸ ਕੀਤੇ ਗਏ ਪ੍ਰੋਜੈਕਟ ਅਤੇ ਕਿਸਾਨਾਂ ਦੀ ਸਫ਼ਲਤਾਵਾਂ ਦੀਆਂ ਕਹਾਣੀਆਂ ਆਉਣ ਵਾਲੇ ਸਮੇਂ ਵਿੱਚ ਕਿਸਾਨਾਂ ਲਈ ਪ੍ਰੇਰਣਾ ਦਾ ਸਰੋਤ ਬਣਨਗੀਆਂ।

Punjab CM: ਕੇਂਦਰ ਸਰਕਾਰ ਨੂੰ ਸੰਗੁੜੇ ਹੋਏ ਦਾਣਿਆਂ ਲਈ ਢਿੱਲ ਦੇਣ ਦੀ ਅਪੀਲ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਅੱਜ ਕਣਕ ਦੀ ਖਰੀਦ ਦੇ ਚੱਲ ਰਹੇ ਸੀਜ਼ਨ ਦੌਰਾਨ ਸੁੰਗੜੇ ਹੋਏ ਦਾਣਿਆਂ ਦੇ ਨਿਯਮਾਂ ਨੂੰ ਮੁੜ ਵਿਚਾਰਨ ਲਈ ਸੂਬਾ ਸਰਕਾਰ ਦੀ ਬੇਨਤੀ ਨੂੰ ਪ੍ਰਵਾਨ ਕਰਨ ਲਈ ਕੇਂਦਰ ਸਰਕਾਰ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਇਸ ਦੇ ਨਾਲ ਹੀ ਕੇਂਦਰ ਸਰਕਾਰ ਨੂੰ ਨਿਯਮਾਂ ਵਿਚ ਢਿੱਲ ਦੇਣ ਦੇ ਮਸਲੇ ਉਤੇ ਛੇਤੀ ਹੁਕਮ ਜਾਰੀ ਕਰਨ ਲਈ ਅਪੀਲ ਕਰਨ ਦਾ ਫੈਸਲਾ ਵੀ ਕੀਤਾ ਗਿਆ। ਇਹ ਵੀ ਜਾਣਕਾਰੀ ਦਿੱਤੀ ਗਈ ਕਿ ਮੰਡੀਆਂ ਵਿੱਚ 14.9 ਲੱਖ ਮੀਟਰਕ ਟਨ ਕਣਕ ਪਹੁੰਚ ਚੁੱਕੀ ਹੈ ਜਿਸ ਵਿੱਚੋਂ 12 ਲੱਖ ਮੀਟਰਕ ਟਨ ਤੋਂ ਵੱਧ ਕਣਕ ਖਰੀਦੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਬੀਤੇ ਦਿਨ 5 ਲੱਖ ਮੀਟਰਕ ਟਨ ਦੀ ਆਮਦ ਹੋਈ ਜਿਸ ਵਿੱਚੋਂ 2 ਲੱਖ ਮੀਟਰਕ ਟਨ ਤੋਂ ਵੱਧ ਦੀ ਖਰੀਦ ਉਸੇ ਦਿਨ ਹੀ ਕਰ ਲਈ ਗਈ।

Punjab News: ਆਰ.ਡੀ.ਐਫ਼ ਦਾ ਪੈਸਾ ਪਿੰਡਾਂ ਅਤੇ ਮੰਡੀਆਂ ਦੇ ਵਿਕਾਸ ਵਿੱਚ ਲੱਗੇਗਾ

ਪੰਜਾਬ ਦੇ ਪਿੰਡਾਂ ਅਤੇ ਮੰਡੀਆਂ ਦੇ ਵਿਕਾਸ ਲਈ ਕੇਂਦਰ ਸਰਕਾਰ ਤੋਂ ਮਿਲਣ ਵਾਲੇ ਵਿਸ਼ੇਸ਼ ਫੰਡ ਰੂਰਲ ਡਿਵੈਲਪਮੈਂਟ ਫ਼ੰਡ (ਆਰ.ਡੀ.ਐਫ਼) ਦਾ ਸਹੀ ਤਰੀਕੇ ਨਾਲ ਉਪਯੋਗ ਕਰਨ ਲਈ ਪੰਜਾਬ ਸਰਕਾਰ ਵੱਲੋਂ ਆਰ.ਡੀ. ਐਕਟ, 1987 ਵਿੱਚ ਸੋਧ ਕਰਨ ਦਾ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸਵਾਗਤ ਕੀਤਾ ਹੈ ਅਤੇ ਇਸ ਫ਼ੈਸਲੇ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਵੀ ਕੀਤਾ ਹੈ। ‘ਆਪ’ ਦੇ ਸੀਨੀਅਰ ਆਗੂਆਂ ਮਾਲਵਿੰਦਰ ਸਿੰਘ ਕੰਗ, ਨੀਲ ਗਰਗ ਅਤੇ ਡਾ. ਸੰਨੀ ਆਹਲੂਵਾਲੀਆ ਨੇ ਇੱਕ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਾਨ ਸਰਕਾਰ ਦੇ ਇਸ ਫ਼ੈਸਲੇ ਤੋਂ ਬਾਅਦ ਹੁਣ ਆਰ.ਡੀ.ਐਫ਼ ਦਾ ਪੈਸਾ ਪੰਜਾਬ ਦੇ ਪਿੰਡਾਂ ਅਤੇ ਮੰਡੀਆਂ ਦੇ ਵਿਕਾਸ ਵਿੱਚ ਲੱਗੇਗਾ। ਇਸ ਫੰਡ ਦਾ ਸਹੀ ਉਪਯੋਗ ਹੋਣ ਨਾਲ ਪੇਂਡੂ ਖੇਤਰ ਦੇ ਲੋਕਾਂ ਅਤੇ ਖਾਸਕਰ ਕਿਸਾਨਾਂ ਨੂੰ ਕਾਫ਼ੀ ਲਾਭ ਪਹੁੰਚੇਗਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਸ ਫੰਡ ਦਾ ਦੁਰਉਪਯੋਗ ਕੀਤਾ ਸੀ, ਜਿਸ ਕਾਰਨ ਕੇਂਦਰ ਸਰਕਾਰ ਨੇ ਪਿਛਲੇ ਸਾਲ ਇਹ ਫੰਡ ਰੋਕ ਦਿੱਤਾ ਸੀ। 

Sunil Jakhar: ਸੁਨੀਲ ਜਾਖੜ ਦੀਆਂ ਵਧੀਆਂ ਮੁਸ਼ਕਲਾਂ

ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਐਸਸੀ ਕਮਿਸ਼ਨ ਨੇ ਜਲੰਧਰ ਦੇ ਪੁਲਿਸ ਕਮਿਸ਼ਨਰ ਨੂੰ ਨੋਟਿਸ ਭੇਜ ਕੇ 15 ਦਿਨਾਂ ਦੇ ਅੰਦਰ ਸੁਨੀਲ ਜਾਖੜ ਖਿਲਾਫ ਮਾਮਲਾ ਦਰਜ ਕਰਨ ਲਈ ਕਿਹਾ ਹੈ। ਐਸਸੀ ਕਮਿਸ਼ਨ ਨੇ ਇਹ ਕਦਮ ਇੱਕ ਸ਼ਿਕਾਇਤਕਰਤਾ ਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਉਠਾਇਆ ਹੈ। ਦੱਸ ਦਈਏ ਕਿ ਪਿਛਲੇ ਦਿਨੀਂ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਕਾਂਗਰਸੀ ਲੀਡਰਸ਼ਿਪ ਬਾਰੇ ਟਿੱਪਣੀ ਕੀਤੀ ਸੀ ਜਿਸ ਨੂੰ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨਾਲ ਜੋੜਿਆ ਜਾ ਰਿਹਾ ਹੈ। ਇਸ ਮਗਰੋਂ ਐਸਸੀ ਭਾਈਚਾਰੇ ਨੇ ਸੁਨੀਲ ਜਾਖੜ ਦਾ ਸਖਤ ਵਿਰੋਧ ਕੀਤਾ ਸੀ। ਇਸ ਟਿੱਪਣੀ 'ਤੇ ਐਸਸੀ ਸਮਾਜ ਦੇ ਲੋਕਾਂ ਨੇ ਪੰਜਾਬ ਭਰ 'ਚ ਰੋਸ ਪ੍ਰਦਰਸ਼ਨ ਕਰਕੇ ਆਪਣੇ ਗੁੱਸੇ ਦਾ ਪ੍ਰਗਟਾਵਾ ਕੀਤਾ ਸੀ।

SGPC president condemns attack on sikhs: ਵਿਦੇਸ਼ਾਂ ਵਿਚ ਵੱਸਦੇ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਕੌਮ ਸਰਬੱਤ ਦਾ ਭਲਾ ਮੰਗਣ ਵਾਲੀ ਕੌਮ ਹੈ ਤੇ ਦੁਨੀਆਂ ਵਿਚ ਕਿਤੇ ਵੀ ਆਈ ਮੁਸੀਬਤ ਸਮੇਂ ਹਮੇਸ਼ਾ ਮਾਨੁੱਖਤਾ ਦੀ ਭਲਾਈ ਲਈ ਮੋਹਰੀ ਭੂਮਿਕਾ ਨਿਭਾਉਂਦੀ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ ਦੀ ਧਰਤੀ ’ਤੇ ਵੱਸਦਿਆਂ ਸਿੱਖ ਭਾਈਚਾਰੇ ਨੇ ਉਥੋਂ ਦੇ ਵਿਕਾਸ ਵਿਚ ਵੱਡਾ ਯੋਗਦਾਨ ਪਾਇਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਸਿੱਖਾਂ ’ਤੇ ਲਗਾਤਾਰ ਨਸਲੀ ਹਮਲੇ ਹੋ ਰਹੇ ਹਨ। ਉਨ੍ਹਾਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਵਿਦੇਸ਼ਾਂ ਵਿਚ ਵੱਸਦੇ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ।

attack on sikhs in America: ਸ਼੍ਰੋਮਣੀ ਕਮੇਟੀ ਵੱਲੋਂ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ’ਚ ਦੋ ਸਿੱਖ ਵਿਅਕਤੀਆਂ ’ਤੇ ਹੋਏ ਹਮਲੇ ’ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਵੀ ਰਿਚਮੰਡ ਹਿਲ ਨਿਊਯਾਰਕ ਵਿਖੇ ਸਿੱਖ ਬਜ਼ੁਰਗ ਨੂੰ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਹਮਲਾ ਕਰਕੇ ਜ਼ਖ਼ਮੀ ਕੀਤਾ ਗਿਆ ਸੀ। ਹੁਣ ਤਾਜ਼ਾ ਵਾਪਰੀ ਘਟਨਾ ਵਿਚ ਇਸੇ ਇਲਾਕੇ ਅੰਦਰ ਦੋ ਸਿੱਖ ਵਿਅਕਤੀਆਂ ’ਤੇ ਹਮਲਾ ਕਰਕੇ ਉਨ੍ਹਾਂ ਨੂੰ ਜ਼ਖ਼ਮੀ ਕਰ ਦਿੱਤਾ ਹੈ, ਜੋ ਕਿ ਬੇਹੱਦ ਮੰਦਭਾਗਾ ਹੈ।

Weather report: ਤਾਪਮਾਨ ਵਿੱਚ 2-3 ਡਿਗਰੀ ਸੈਲਸੀਅਸ ਦੀ ਗਿਰਾਵਟ ਆਵੇਗੀ

ਭਾਰਤੀਮੌਸਮ ਵਿਭਾਗ ਦੇ ਸੀਨੀਅਰ ਵਿਗਿਆਨੀ ਆਰਕੇ ਜੇਨਾਮਾਨੀ ਨੇ ਕਿਹਾ ਕਿ ਉੱਤਰ ਪੱਛਮੀ ਭਾਰਤ ਵਿੱਚ ਗਰਮੀ ਦੀ ਲਹਿਰ ਖ਼ਤਮ ਹੋ ਗਈ ਹੈ ਤੇ ਬੱਦਲਾਂ ਦੀ ਵਧਦੀ ਮੌਜੂਦਗੀ ਕਾਰਨ ਤਾਪਮਾਨ ਵਿੱਚ ਦੋ ਤੋਂ ਤਿੰਨ ਡਿਗਰੀ ਤੱਕ ਗਿਰਾਵਟ ਆਉਣ ਦੀ ਸੰਭਾਵਨਾ ਹੈ। ਦਿੱਲੀਪੰਜਾਬਰਾਜਸਥਾਨ ਤੇ ਹਰਿਆਣਾ ਵਿੱਚ ਬੱਦਲਾਂ ਦੀ ਮੌਜੂਦਗੀ ਨਾਲ ਤਾਪਮਾਨ ਵਿੱਚ 2-3 ਡਿਗਰੀ ਸੈਲਸੀਅਸ ਦੀ ਗਿਰਾਵਟ ਆਵੇਗੀ।

Weather report: ਪੱਛਮੀ ਗੜਬੜ ਨੇ ਕਸ਼ਮੀਰ ਵਿੱਚ ਦਸਤਕ ਦਿੱਤੀ

ਮੌਸਮ ਏਜੰਸੀ ਮੁਤਾਬਕ ਸਰਗਰਮ ਪੱਛਮੀ ਗੜਬੜ ਨੇ ਕਸ਼ਮੀਰ ਵਿੱਚ ਦਸਤਕ ਦੇ ਦਿੱਤੀ ਹੈ। ਇਸ ਦੇ ਪ੍ਰਭਾਵ ਕਾਰਨ 13-14 ਅਪ੍ਰੈਲ ਨੂੰ ਕਸ਼ਮੀਰਹਿਮਾਚਲ ਪ੍ਰਦੇਸ਼ ਤੇ ਉੱਤਰਾਖੰਡ ਵਿੱਚ ਹਲਕੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਭਾਰੀ ਮੀਂਹ ਦੇ ਨਾਲ ਕਦੇ-ਕਦਾਈਂ ਗੜੇਮਾਰੀ ਵੀ ਹੋ ਸਕਦੀ ਹੈ। ਇਸ ਤੋਂ ਬਾਅਦ 18 ਅਪ੍ਰੈਲ ਨੂੰ ਹੋਰ ਵੈਸਟਰਨ ਡਿਸਟਰਬੈਂਸ ਫਿਰ ਆਵੇਗਾ। ਇਸ ਦਾ ਪ੍ਰਭਾਵ ਉੱਤਰ ਤੋਂ ਮੱਧ ਭਾਰਤ ਤੱਕ 22 ਅਪ੍ਰੈਲ ਤੱਕ ਰਹੇਗਾ। ਫਿਰ 23 ਅਪ੍ਰੈਲ ਤੋਂ ਬਾਅਦ ਤਾਪਮਾਨ 'ਚ ਤੇਜ਼ੀ ਨਾਲ ਵਾਧਾ ਹੋਵੇਗਾ।

Weather report: ਅਗਲੇ 10 ਦਿਨਾਂ ਤੱਕ ਤਾਪਮਾਨ ਵਿੱਚ ਗਿਰਾਵਟ ਆਵੇਗੀ

ਕਹਿਰ ਦੀ ਗਰਮੀ ਕਾਰਨ ਝੁਲਸ ਰਹੇ ਪੂਰੇ ਉੱਤਰੀ ਤੇ ਮੱਧ ਭਾਰਤ ਲਈ ਰਾਹਤ ਦੀ ਖਬਰ ਹੈ। ਅਗਲੇ 10 ਦਿਨਾਂ ਤੱਕ ਤਾਪਮਾਨ ਵਿੱਚ ਗਿਰਾਵਟ ਆਵੇਗੀ। ਲੂ ਚੱਲਣੀ ਬੰਦ ਹੋ ਜਾਵੇਗੀ। ਹਾਲਾਂਕਿ ਅਪ੍ਰੈਲ ਦੇ ਆਖਰੀ ਹਫਤੇ 'ਚ ਗਰਮੀ ਫਿਰ ਤੋਂ ਭਿਆਨਕ ਰੂਪ ਦਿਖਾਉਣ ਲੱਗ ਜਾਵੇਗੀ। ਦੇਸ਼ ਦੀਆਂ ਕਈ ਥਾਵਾਂ 'ਤੇ ਤਾਪਮਾਨ ਦੇ ਪਿਛਲੇ ਸਾਰੇ ਰਿਕਾਰਡ ਟੁੱਟਣ ਦੀ ਸੰਭਾਵਨਾ ਹੈ। ਇਹ ਅਨੁਮਾਨ ਮੌਸਮ ਏਜੰਸੀ ਸਕਾਈਮੇਟ ਦਾ ਹੈ।

Punjab cabinet meeting: ਆਰਡੀਐਫ ਨੂੰ ਵੱਖ-ਵੱਖ ਉਦੇਸ਼ਾਂ/ਗਤੀਵਿਧੀਆਂ ਲਈ ਖਰਚ ਕੀਤਾ ਜਾਵੇਗਾ

ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਅਨੁਸਾਰ ਆਰਡੀਐਫ ਨੂੰ ਵੱਖ-ਵੱਖ ਉਦੇਸ਼ਾਂ/ਗਤੀਵਿਧੀਆਂ ਲਈ ਖਰਚ ਕੀਤਾ ਜਾਵੇਗਾ ਜਿਨ੍ਹਾਂ ਵਿੱਚ ਮੰਡੀਆਂ/ਖਰੀਦ ਕੇਂਦਰਾਂ ਤੱਕ ਪਹੁੰਚ ਸੜਕਾਂ ਦਾ ਨਿਰਮਾਣ ਜਾਂ ਮੁਰੰਮਤ ਤੇ ਸਟਰੀਟ ਲਾਈਟਾਂ ਲਾਉਣਾ ਜਿਸ ਨਾਲ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦੀ ਢੋਆ-ਢੁਆਈ ਦੇ ਯੋਗ ਬਣਾਇਆ ਜਾ ਸਕੇਗਾ, ਨਵੀਆਂ ਮੰਡੀਆਂ/ਖਰੀਦ ਕੇਂਦਰਾਂ ਦਾ ਨਿਰਮਾਣ/ਵਿਕਾਸ ਤੇ ਪੁਰਾਣੀਆਂ ਮੰਡੀਆਂ/ਕੱਚੇ ਫੜ੍ਹਾਂ/ਖਰੀਦ ਕੇਂਦਰਾਂ ਦਾ ਵਿਕਾਸ, ਪੀਣ ਵਾਲੇ ਪਾਣੀ ਦੀ ਸਪਲਾਈ ਦੀ ਵਿਵਸਥਾ ਤੇ ਮੰਡੀਆਂ/ਖਰੀਦ ਕੇਂਦਰਾਂ ਵਿੱਚ ਸਾਫ-ਸਫਾਈ ਵਿੱਚ ਸੁਧਾਰ ਕਰਨਾ, ਖਰੀਦ ਕਾਰਜਾਂ ਨਾਲ ਜੁੜੇ ਕਿਸਾਨਾਂ ਤੇ ਮਜ਼ਦੂਰਾਂ ਲਈ ਚੰਗੀਆਂ ਸਹੂਲਤਾਂ ਨਾਲ ਲੈਸ ਰੈਸਟ ਹਾਊਸ/ਰੈਣ ਬਸੇਰੇ/ਸ਼ੈੱਡ ਮੁਹੱਈਆ ਕਰਵਾਉਣਾ ਸ਼ਾਮਲ ਹੈ।

Punjab cabinet meeting: ਪੰਜਾਬ ਪੇਂਡੂ ਵਿਕਾਸ (ਸੋਧ) ਆਰਡੀਨੈਂਸ-2022 ਨੂੰ ਪ੍ਰਵਾਨਗੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਪੰਜਾਬ ਪੇਂਡੂ ਵਿਕਾਸ (ਸੋਧ) ਆਰਡੀਨੈਂਸ-2022 ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਫੈਸਲਾ ਅੱਜ ਸਵੇਰੇ ਮੁੱਖ ਮੰਤਰੀ ਦਫ਼ਤਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਸਰਕਾਰੀ ਬੁਲਾਰੇ ਮੁਤਾਬਕ ਇਸ ਦੇ ਨਤੀਜੇ ਵਜੋਂ ਭਾਰਤ ਸਰਕਾਰ ਦੇ ਖਪਤਕਾਰ ਮਾਮਲੇ, ਖੁਰਾਕ ਤੇ ਜਨਤਕ ਵੰਡ ਮੰਤਰਾਲੇ ਦੇ ਖੁਰਾਕ ਤੇ ਜਨਤਕ ਵੰਡ ਵਿਭਾਗ ਵੱਲੋਂ 24 ਫਰਵਰੀ, 2020 ਨੂੰ ਤੈਅ ਕੀਤੇ ਸੋਧੇ ਹੋਏ ਨਿਯਮਾਂ ਦੀ ਲੀਹ ਉਤੇ ਪੰਜਾਬ ਪੇਂਡੂ ਵਿਕਾਸ ਐਕਟ-1987 ਵਿੱਚ ਤਰਮੀਮ ਕੀਤੀ ਗਈ ਹੈ।

Punjab cabinet important decisions: ਭਾਰਤ ਨੈੱਟ ਬੁਨਿਆਦੀ ਢਾਂਚੇ ਨੂੰ ਅੱਪਗ੍ਰੇਡ ਕਰਨ ਲਈ ਮਨਜ਼ੂਰੀ

ਗਰਾਮ ਪੰਚਾਇਤਾਂ ਵਿੱਚ ਕਨੈਕਟੀਵਿਟੀ ਪ੍ਰਦਾਨ ਕਰਨ ਲਈ ਮੌਜੂਦਾ ਭਾਰਤ ਨੈੱਟ ਬੁਨਿਆਦੀ ਢਾਂਚੇ ਨੂੰ ਅੱਪਗ੍ਰੇਡ ਕਰਨ ਲਈ ਮਨਜ਼ੂਰੀ ਦਿੱਤੀ ਹੈ। ਦੂਰਸੰਚਾਰ ਵਿਭਾਗ, ਭਾਰਤ ਸਰਕਾਰ ਤੇ ਰਾਜ ਸਰਕਾਰ ਵਿਚਕਾਰ ਅਪ੍ਰੈਲ 2013 ਵਿੱਚ ਹਸਤਾਖਰ ਕੀਤੇ ਗਏ ਪਹਿਲਾਂ ਦੇ ਸਮਝੌਤਾ ਪੱਤਰ ਦੀ ਪਾਲਣਾ ਕਰਦੇ ਹੋਏ, ਮੰਤਰੀ ਮੰਡਲ ਨੇ ਭਾਰਤ ਨੈੱਟ ਸਕੀਮ ਤਹਿਤ ਸਾਰੀਆਂ ਗ੍ਰਾਮ ਪੰਚਾਇਤਾਂ ਨੂੰ ਰਾਸ਼ਟਰੀ ਬਰਾਡਬੈਂਡ ਨੈਟਵਰਕ ਨਾਲ ਜੋੜਨ ਲਈ ਮੌਜੂਦਾ ਭਾਰਤ ਨੈੱਟ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਵਿੱਚ ਮਦਦ ਕਰਨ ਲਈ ਮਨਜ਼ੂਰੀ ਦਿੱਤੀ ਹੈ।

Punjab cabinet important decisions: ਸਾਲ ਦੇ ਅੰਦਰ PPSC ਤੇ SSS ਬੋਰਡ ਦੁਆਰਾ ਸਿੱਧੀ ਭਰਤੀ ਰਾਹੀਂ ਭਰੀਆਂ ਜਾਣਗੀਆਂ ਪੋਸਟਾਂ

ਸਰਕਾਰੀ ਬੁਲਾਰੇ ਮੁਤਾਬਕ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਤੇ ਲੋਕਾਂ ਨੂੰ ਬਿਹਤਰ ਪੇਂਡੂ ਜਲ ਸਪਲਾਈ ਮੁਹੱਈਆ ਕਰਵਾਉਣ ਲਈ ਪੰਜਾਬ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਵੱਖ-ਵੱਖ ਸ਼੍ਰੇਣੀਆਂ (25 ਉਪ ਮੰਡਲ ਇੰਜਨੀਅਰ) ਦੀਆਂ 145 ਅਸਾਮੀਆਂ ਭਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਨ੍ਹਾਂ ਵਿੱਚ 70 ਜੂਨੀਅਰ ਇੰਜਨੀਅਰ, 30 ਜੂਨੀਅਰ ਡਰਾਫਟਸਮੈਨ ਤੇ 20 ਸਟੈਨੋ ਟਾਈਪਿਸਟ) ਇੱਕ ਸਾਲ ਦੇ ਅੰਦਰ PPSC ਤੇ SSS ਬੋਰਡ ਦੁਆਰਾ ਸਿੱਧੀ ਭਰਤੀ ਰਾਹੀਂ ਰੱਖੇ ਜਾਣਗੇ।

ਜਲ ਸਪਲਾਈ ਵਿਭਾਗ ਵਿੱਚ 145 ਨਵੀਆਂ ਅਸਾਮੀਆਂ ਲਈ ਮਨਜ਼ੂਰੀ

ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਈ। ਇਸ ਬੈਠਕ ਵਿੱਚ ਕਈ ਫੈਸਲਿਆਂ ਉੱਪਰ ਮੋਹਰ ਲਾਈ ਗਈ। ਵਿੱਤ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ਜਲ ਸਪਲਾਈ ਵਿਭਾਗ ਵਿੱਚ 145 ਨਵੀਆਂ ਅਸਾਮੀਆਂ ਲਈ ਮਨਜ਼ੂਰੀ ਦਿੱਤੀ ਗਈ ਹੈ। ਇਸ ਨਾਲ ਕੰਮ ਵਿੱਚ ਜੋ ਪਹਿਲਾਂ ਮੁਸ਼ਕਲਾਂ ਆ ਰਹੀਆਂ ਸੀਉਹ ਹੁਣ ਸਹੀ ਢੰਗ ਨਾਲ ਚੱਲੇਗਾ।

ਜਲ ਸਪਲਾਈ ਵਿਭਾਗ ਵਿੱਚ 145 ਨਵੀਆਂ ਅਸਾਮੀਆਂ ਲਈ ਮਨਜ਼ੂਰੀ

ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਈ। ਇਸ ਬੈਠਕ ਵਿੱਚ ਕਈ ਫੈਸਲਿਆਂ ਉੱਪਰ ਮੋਹਰ ਲਾਈ ਗਈ। ਵਿੱਤ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ਜਲ ਸਪਲਾਈ ਵਿਭਾਗ ਵਿੱਚ 145 ਨਵੀਆਂ ਅਸਾਮੀਆਂ ਲਈ ਮਨਜ਼ੂਰੀ ਦਿੱਤੀ ਗਈ ਹੈ। ਇਸ ਨਾਲ ਕੰਮ ਵਿੱਚ ਜੋ ਪਹਿਲਾਂ ਮੁਸ਼ਕਲਾਂ ਆ ਰਹੀਆਂ ਸੀਉਹ ਹੁਣ ਸਹੀ ਢੰਗ ਨਾਲ ਚੱਲੇਗਾ।

Punjab cabinet meeting: ਕੈਬਨਿਟ ਦੀ ਮੀਟਿੰਗ ਹੋ ਰਹੀ

ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਦੀ ਮੀਟਿੰਗ ਹੋ ਰਹੀ ਹੈ। ਇਸ ਮੀਟਿੰਗ ਵਿੱਚ ਕਈ ਅਹਿਮ ਫੈਸਲਿਆਂ ਉੱਪਰ ਮੋਹਰ ਲੱਗ ਸਕਦੀ ਹੈ। ਇਸ ਤੋਂ ਇਲਾਵਾ 300 ਯੂਨਿਟ ਫਰੀ ਬਿਜਲੀ ਉੱਪਰ ਵੀ ਚਰਚਾ ਹੋ ਸਕਦੀ ਹੈ। 

free electricity: 300 ਯੂਨਿਟ ਬਿਜਲੀ ਮੁਫ਼ਤ ਦੇਣ ਦਾ ਵਾਅਦਾ ਕਰਕੇ ਸੱਤਾ 'ਚ ਆਈ ਆਮ ਆਦਮੀ ਪਾਰਟੀ 

300 ਯੂਨਿਟ ਬਿਜਲੀ ਮੁਫ਼ਤ ਦੇਣ ਦਾ ਵਾਅਦਾ ਕਰਕੇ ਸੱਤਾ 'ਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਜਿੱਥੇ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਨ ਦਾ ਦਬਾਅ ਹੈ, ਉੱਥੇ ਵਿਰੋਧੀ ਧਿਰ ਵੀ ਉਸ 'ਤੇ ਨਿਸ਼ਾਨਾ ਸਾਧ ਰਹੀ ਹੈ। ਇਸ ਦੇ ਨਾਲ ਹੀ ਸੋਮਵਾਰ ਨੂੰ ਦਿੱਲੀ 'ਚ ਹੋਈ ਵਿਵਾਦਤ ਮੀਟਿੰਗ 'ਚ ਵੀ ਇਹੀ 300 ਯੂਨਿਟ ਮੁਫ਼ਤ ਬਿਜਲੀ ਦੇਣ ਦੀ ਚਰਚਾ ਦੀ ਗੱਲ ਸਾਹਮਣੇ ਆ ਰਹੀ ਹੈ। ਇਸ ਮਗਰੋਂ ਮੰਗਲਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਇਸ ਮੁੱਦੇ ਉੱਪਰ ਚਰਚਾ ਕੀਤੀ ਹੈ।

300 units free electricity: ਜਲਦੀ ਹੀ 300 ਯੂਨਿਟ ਮੁਫਤ ਬਿਜਲੀ ਮਿਲੇਗੀ

ਪੰਜਾਬੀਆਂ ਨੂੰ ਜਲਦੀ ਹੀ 300 ਯੂਨਿਟ ਮੁਫਤ ਬਿਜਲੀ ਮਿਲੇਗੀ। ਪੰਜਾਬ ਸਰਕਾਰ ਨੇ ਇਸ ਬਾਰੇ ਤਿਆਰੀ ਕਰ ਲਈ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਮਹੀਨੇ ਮੁੱਖ ਮੰਤਰੀ ਭਗਵੰਤ ਮਾਨ 300 ਯੂਨਿਟ ਮੁਫਤ ਬਿਜਲੀ ਦਾ ਐਲਾਨ ਕਰਨਗੇ। ਇਹ ਸਹੂਲਤ ਲਾਗੂ ਹੋਣ ਨਾਲ ਸਰਕਾਰੀ ਖਜ਼ਾਨੇ 'ਤੇ 23,300 ਕਰੋੜ ਦਾ ਵਿੱਤੀ ਬੋਝ ਪਏਗਾ ਜਿਸ ਨਾਲ ਪਹਿਲਾਂ ਹੀ ਕਰਜ਼ਾਈ ਪੰਜਾਬ ਸਰਕਾਰ ਹੋਰ ਵਿੱਤੀ ਸੰਕਟ ਵਿੱਚ ਘਿਰ ਜਾਵੇਗੀ।

ਪਿਛੋਕੜ

Punjab Breaking News, 13 April 2022 LIVE Updates: ਪੰਜਾਬੀਆਂ ਨੂੰ ਜਲਦੀ ਹੀ 300 ਯੂਨਿਟ ਮੁਫਤ ਬਿਜਲੀ ਮਿਲੇਗੀ। ਪੰਜਾਬ ਸਰਕਾਰ ਨੇ ਇਸ ਬਾਰੇ ਤਿਆਰੀ ਕਰ ਲਈ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਮਹੀਨੇ ਮੁੱਖ ਮੰਤਰੀ ਭਗਵੰਤ ਮਾਨ 300 ਯੂਨਿਟ ਮੁਫਤ ਬਿਜਲੀ ਦਾ ਐਲਾਨ ਕਰਨਗੇ। ਇਹ ਸਹੂਲਤ ਲਾਗੂ ਹੋਣ ਨਾਲ ਸਰਕਾਰੀ ਖਜ਼ਾਨੇ 'ਤੇ 23,300 ਕਰੋੜ ਦਾ ਵਿੱਤੀ ਬੋਝ ਪਏਗਾ ਜਿਸ ਨਾਲ ਪਹਿਲਾਂ ਹੀ ਕਰਜ਼ਾਈ ਪੰਜਾਬ ਸਰਕਾਰ ਹੋਰ ਵਿੱਤੀ ਸੰਕਟ ਵਿੱਚ ਘਿਰ ਜਾਵੇਗੀ।

ਦਰਅਸਲ 300 ਯੂਨਿਟ ਬਿਜਲੀ ਮੁਫ਼ਤ ਦੇਣ ਦਾ ਵਾਅਦਾ ਕਰਕੇ ਸੱਤਾ 'ਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਜਿੱਥੇ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਨ ਦਾ ਦਬਾਅ ਹੈ, ਉੱਥੇ ਵਿਰੋਧੀ ਧਿਰ ਵੀ ਉਸ 'ਤੇ ਨਿਸ਼ਾਨਾ ਸਾਧ ਰਹੀ ਹੈ। ਇਸ ਦੇ ਨਾਲ ਹੀ ਸੋਮਵਾਰ ਨੂੰ ਦਿੱਲੀ 'ਚ ਹੋਈ ਵਿਵਾਦਤ ਮੀਟਿੰਗ 'ਚ ਵੀ ਇਹੀ 300 ਯੂਨਿਟ ਮੁਫ਼ਤ ਬਿਜਲੀ ਦੇਣ ਦੀ ਚਰਚਾ ਦੀ ਗੱਲ ਸਾਹਮਣੇ ਆ ਰਹੀ ਹੈ। ਇਸ ਮਗਰੋਂ ਮੰਗਲਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਇਸ ਮੁੱਦੇ ਉੱਪਰ ਚਰਚਾ ਕੀਤੀ ਹੈ।

ਪੰਜਾਬ ਦੇ ਅਫ਼ਸਰਾਂ ਦੀ ਅਰਵਿੰਦ ਕੇਜਰੀਵਾਲ ਵੱਲੋਂ ਲਈ ਗਈ ਮੀਟਿੰਗ ਦੇ ਵਿਵਾਦਾਂ 'ਚ ਆਉਣ ਮਗਰੋਂ ਸੀਐਮ ਭਗਵੰਤ ਮਾਨ ਨੇ ਦਿੱਲੀ 'ਚ ਅਰਵਿੰਦ ਕੇਜਰੀਵਾਲ ਨਾਲ ਗੱਲਬਾਤ ਕੀਤੀ। ਮੰਨਿਆ ਜਾ ਰਿਹਾ ਹੈ ਕਿ ਅਪ੍ਰੈਲ ਦੇ ਅੰਤ ਤੱਕ 300 ਯੂਨਿਟ ਮੁਫ਼ਤ ਬਿਜਲੀ ਦੀ ਗਰੰਟੀ ਦਾ ਐਲਾਨ ਕੀਤਾ ਜਾ ਸਕਦਾ ਹੈ। ਉਧਰ, ਜੇਕਰ ਸਰਕਾਰ ਇਸ ਸਹੂਲਤ ਦਿੰਦੀ ਹੈ ਤਾਂ ਸਰਕਾਰੀ ਖਜ਼ਾਨੇ 'ਤੇ 23,300 ਕਰੋੜ ਦਾ ਵਿੱਤੀ ਬੋਝ ਪਏਗਾ। ਇਹ ਫੰਡ ਕਿੱਥੋਂ ਆਉਣਗੇ, ਸਰਕਾਰ ਲਈ ਵੱਡਾ ਸਵਾਲ ਇਹੀ ਹੈ। ਪਾਵਰਕੌਮ ਨੇ ਵੀ ਆਪਣੀ ਫੈਕਟਸ਼ੀਟ ਤੇ ਸੁਝਾਅ ਸਰਕਾਰ ਨੂੰ ਸੌਂਪ ਦਿੱਤੇ ਹਨ। ਮੰਨਿਆ ਜਾ ਰਿਹਾ ਹੈ ਕਿ ਸਰਕਾਰ ਕਦੇ ਵੀ ਇਸ ਦਾ ਐਲਾਨ ਕਰ ਸਕਦੀ ਹੈ।



ਦੱਸ ਦਈਏ ਕਿ ਪੰਜਾਬ 'ਚ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਮੁੱਦਾ ਜਿੱਥੇ ਸਿਆਸੀ ਹੈ, ਉੱਥੇ ਇਹ ਅਰਥਚਾਰੇ ਨਾਲ ਵੀ ਜੁੜਿਆ ਹੋਇਆ ਹੈ। ਪਾਵਰਕੌਮ ਦੇ ਮਾਹਿਰਾਂ ਅਨੁਸਾਰ ਜੇਕਰ 300 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾਵੇ ਤਾਂ ਕੁੱਲ ਸਾਲਾਨਾ ਖਰਚਾ 23,300 ਕਰੋੜ ਰੁਪਏ ਬਣਦਾ ਹੈ। ਜਦਕਿ ਇਕੱਲੀ ਪੰਜਾਬ ਸਰਕਾਰ ਦਾ ਕੁੱਲ ਬਜਟ ਘਾਟਾ 24000 ਕਰੋੜ ਰੁਪਏ ਸਾਲਾਨਾ ਹੈ। ਇਸ ਵਿੱਚੋਂ ਕਰੀਬ 14000 ਕਰੋੜ ਰੁਪਏ ਦਾ ਬੋਝ ਪਾਵਰਕੌਮ 'ਤੇ ਪਵੇਗਾ। ਜੇਕਰ ਸਰਕਾਰ 300 ਯੂਨਿਟਾਂ ਨੂੰ ਪਾਰ ਕਰਦੇ ਹੀ ਪੂਰਾ ਬਿੱਲ ਲੈ ਲੈਂਦੀ ਹੈ ਤਾਂ ਬੋਝ 7000 ਕਰੋੜ 'ਤੇ ਆ ਜਾਵੇਗਾ। ਇਸ ਵੇਲੇ ਸਰਕਾਰ ਕਿਸਾਨਾਂ ਨੂੰ 7000 ਕਰੋੜ ਰੁਪਏ ਦੀ ਮੁਫ਼ਤ ਬਿਜਲੀ ਦੇ ਰਹੀ ਹੈ, ਜਦਕਿ ਉਦਯੋਗਾਂ ਨੂੰ 5 ਯੂਨਿਟ ਬਿਜਲੀ ਦੇਣ ਲਈ 2300 ਕਰੋੜ ਰੁਪਏ ਦਾ ਖ਼ਰਚਾ ਵੱਖਰਾ ਹੈ।

ਕਾਂਗਰਸ ਸਰਕਾਰ 'ਚ ਸੇਲ ਆਫ਼ ਪਾਵਰ ਦਾ ਰੇਟ ਤਾਂ 5 ਰੁਪਏ ਰੱਖਿਆ, ਪਰ ਵੱਖਰੇ ਤੌਰ 'ਤੇ ਤੈਅ ਚਾਰਜ ਇੰਨੇ ਲਗਾਏ ਗਏ ਕਿ ਪ੍ਰਤੀ ਯੂਨਿਟ ਕੀਮਤ 7-8 ਰੁਪਏ ਹੋ ਗਈ। ਬਿਜਲੀ ਮਾਮਲਿਆਂ ਦੇ ਮਾਹਿਰ ਵਿਜੇ ਤਲਵੜ ਦਾ ਕਹਿਣਾ ਹੈ ਕਿ ਬਿਜਲੀ ਖੇਤਰ ਲਈ ਚੁਣੌਤੀ ਇਹ ਹੈ ਕਿ ਜਦੋਂ ਤੋਂ ਸਰਕਾਰ ਨੇ ਮੁਫ਼ਤ ਬਿਜਲੀ ਦੇਣੀ ਸ਼ੁਰੂ ਕੀਤੀ ਹੈ, ਉਦੋਂ ਤੋਂ ਕਦੇ ਵੀ ਉਹ ਆਪਣੀ ਬਿੱਲ ਨਹੀਂ ਚੁਕਾ ਸਕੀ। ਸਰਕਾਰ ਟੈਕਸ ਲਾ ਕੇ 5000 ਕਰੋੜ ਕਮਾ ਲੈਂਦੀ ਹੈ, ਉਸੇ ਦਾ ਇੱਕ ਹਿੱਸਾ ਬਿੱਲ 'ਚ ਜਮ੍ਹਾਂ ਕਰਵਾ ਦਿੰਦੀ ਹੈ, ਬਾਕੀ ਬਕਾਇਆ ਰਹਿੰਦਾ ਹੈ।

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.