Punjab Breaking News LIVE: ਆਪਣੀ ਲੜਾਈ ਆਪ ਲੜਨੀ ਪਵੇਗੀ: ਅੰਮ੍ਰਿਤਪਾਲ ਸਿੰਘ, ਪ੍ਰੋ. ਬਲਜਿੰਦਰ ਕੌਰ ਨੂੰ ਮਿਲੇਗਾ ਕੈਬਨਿਟ ਰੈਂਕ?, ਹੁਣ Zika ਵਾਇਰਸ ਦਾ ਕਹਿਰ, ਮੀਂਹ ਦਾ ਅਲਰਟ
Punjab Breaking News, 13 December 2022 LIVE Updates: ਆਪਣੀ ਲੜਾਈ ਆਪ ਲੜਨੀ ਪਵੇਗੀ: ਅੰਮ੍ਰਿਤਪਾਲ ਸਿੰਘ, ਪ੍ਰੋ. ਬਲਜਿੰਦਰ ਕੌਰ ਨੂੰ ਮਿਲੇਗਾ ਕੈਬਨਿਟ ਰੈਂਕ?, ਹੁਣ Zika ਵਾਇਰਸ ਦਾ ਕਹਿਰ, ਮੀਂਹ ਦਾ ਅਲਰਟ
ਆਮ ਆਦਮੀ ਪਾਰਟੀ ਨੇ ਸੰਦੀਪ ਪਾਠਕ ਨੂੰ ਰਾਸ਼ਟਰੀ ਸੰਗਠਨ ਮਹਾਮੰਤਰੀ (ਰਾਸ਼ਟਰੀ ਜਨਰਲ ਸਕੱਤਰ ਸੰਗਠਨ) ਨਿਯੁਕਤ ਕੀਤਾ ਹੈ। ਉਹ 'ਆਪ' ਦੀ ਰਾਜਨੀਤਕ ਮਾਮਲਿਆਂ ਦੀ ਕਮੇਟੀ (ਪੀਏਸੀ) ਦੇ ਸਥਾਈ ਇਨਵਾਈਟੀ ਵੀ ਰਹਣਗੇ। ਇਹ ਐਲਾਨ ਕਰਦਿਆਂ ਆਮ ਆਦਮੀ ਪਾਰਟੀ ਨੇ ਸੰਦੀਪ ਪਾਠਕ ਨੂੰ ਵਧਾਈਆਂ ਦਿੱਤੀਆਂ ਹਨ। ਪਾਠਕ ਇੰਡੀਅਨ ਇੰਸਟੀਚਿਊਟ ਆਫ ਟੈਕਨਾਲੋਜੀ (IIT) ਦਿੱਲੀ ਵਿੱਚ ਊਰਜਾ ਵਿਗਿਆਨ ਅਤੇ ਇੰਜੀਨੀਅਰਿੰਗ ਵਿਭਾਗ ਵਿੱਚ ਇੱਕ ਸਹਾਇਕ ਪ੍ਰੋਫੈਸਰ ਹੈ। 'ਆਪ' ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਈਆਈਟੀ ਪ੍ਰੋਫੈਸਰ ਨੂੰ ਪਾਰਟੀ ਦਾ ਕੌਮੀ ਜਨਰਲ ਸਕੱਤਰ ਨਿਯੁਕਤ ਕੀਤੇ ਜਾਣ 'ਤੇ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਤਵਾਂਗ ਵਿੱਚ ਹਿੰਸਕ ਝੜਪ ਨੂੰ ਲੈ ਕੇ ਮੰਗਲਵਾਰ ਨੂੰ ਸੰਸਦ ਵਿੱਚ ਬਿਆਨ ਦਿੱਤਾ। ਰਾਜਨਾਥ ਸਿੰਘ ਨੇ ਕਿਹਾ ਕਿ 9 ਦਸੰਬਰ ਨੂੰ ਸਥਿਤੀ ਨੂੰ ਬਦਲਣ ਦੀ ਕੋਸ਼ਿਸ਼ ਕੀਤੀ ਗਈ ਸੀ। "ਇਸ ਆਹਮੋ-ਸਾਹਮਣੇ ਵਿਚ ਝੜਪ ਹੋ ਗਈ ਅਤੇ ਭਾਰਤੀ ਫੌਜ ਨੇ ਬਹਾਦਰੀ ਨਾਲ ਪੀ.ਐਲ.ਏ. ਨੂੰ ਸਾਡੇ ਖੇਤਰ 'ਤੇ ਘੇਰਾ ਪਾਉਣ ਤੋਂ ਰੋਕਿਆ ਅਤੇ ਉਨ੍ਹਾਂ ਨੂੰ ਆਪਣੀਆਂ ਪੋਸਟਾਂ 'ਤੇ ਵਾਪਸ ਜਾਣ ਲਈ ਮਜ਼ਬੂਰ ਕੀਤਾ। ਝੜਪ ਵਿਚ ਦੋਵਾਂ ਪਾਸਿਆਂ ਦੇ ਕੁਝ ਸੈਨਿਕਾਂ ਨੂੰ ਸੱਟਾਂ ਲੱਗੀਆਂ।"
ਆਮ ਆਦਮੀ ਪਾਰਟੀ ਦੇ ਆਗੂ ਮਨੀਸ਼ ਸਿਸੋਦੀਆ ਵੱਲੋਂ ਮਾਣਹਾਨੀ ਦੇ ਮਾਮਲੇ ’ਚ ਅੱਜ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਅਦਾਲਤ ਵਿਚ ਪੇਸ਼ ਹੋਏ। ਇਸ ਮਾਮਲੇ ’ਚ ਉਨ੍ਹਾਂ ਨੇ ਕਿਹਾ ਕਿ ਮੈਨੂੰ ਕਾਨੂੰਨ ਪ੍ਰਣਾਲੀ ’ਤੇ ਪੂਰਾ ਭਰੋਸਾ ਹੈ ਤੇ ਅਦਾਲਤ ਮੇਰੇ ਨਾਲ ਇਨਸਾਫ਼ ਕਰੇਗੀ।
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਰਣਜੀਤ ਸਿੰਘ ਬ੍ਰਹਮਪੁਰਾ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਅੱਜ ਪੀਜੀਆਈ ਚੰਡੀਗੜ੍ਹ ਵਿਖੇ ਆਖਰੀ ਸਾਹ ਲਿਆ ਹੈ। ਉਨ੍ਹਾਂ ਦਾ ਅੰਤਿਮ ਸਸਕਾਰ ਭਲਕੇ ਦੁਪਹਿਰ 2 ਵਜੇ ਕੀਤਾ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਦੇ ਦੇਹਾਂਤ 'ਤੇ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹ ਪਾਰਟੀ ਦੇ ਟਕਸਾਲੀ ਲੀਡਰ ਸਨ।
ਭਾਰਤ ਅਤੇ ਬੰਗਲਾਦੇਸ਼ ਵਿਚਾਲੇ 2 ਮੈਚਾਂ ਦੀ ਟੈਸਟ ਸੀਰੀਜ਼ 14 ਦਸੰਬਰ ਤੋਂ ਸ਼ੁਰੂ ਹੋਣ ਜਾ ਰਹੀ ਹੈ। ਦੋਵਾਂ ਟੀਮਾਂ ਵਿਚਾਲੇ ਪਹਿਲਾ ਮੈਚ ਚਟੋਗਰਾਮ 'ਚ ਖੇਡਿਆ ਜਾਵੇਗਾ। ਇਸ ਮੈਚ ਤੋਂ ਪਹਿਲਾਂ ਭਾਰਤ ਲਈ ਵੱਡਾ ਝਟਕਾ ਇਹ ਹੋਵੇਗਾ ਕਿ ਟੀਮ ਨੂੰ ਪਹਿਲੇ ਟੈਸਟ ਵਿੱਚ ਨਿਯਮਤ ਕਪਤਾਨ ਰੋਹਿਤ ਸ਼ਰਮਾ ਦੇ ਬਗੈਰ ਹੀ ਉਤਰਨਾ ਹੋਵੇਗਾ। ਦਰਅਸਲ, ਰੋਹਿਤ ਸੱਟ ਕਾਰਨ ਪਹਿਲੇ ਟੈਸਟ ਤੋਂ ਬਾਹਰ ਹੈ। ਰੋਹਿਤ ਦੀ ਗੈਰ-ਮੌਜੂਦਗੀ 'ਚ ਕੇਐੱਲ ਰਾਹੁਲ ਟੀਮ ਦੀ ਕਮਾਨ ਸੰਭਾਲਦੇ ਨਜ਼ਰ ਆਉਣਗੇ। ਅਜਿਹੇ 'ਚ ਜਾਣੋ ਤੁਸੀਂ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਹੋਣ ਵਾਲਾ ਪਹਿਲਾ ਟੈਸਟ ਮੈਚ ਕਦੋਂ, ਕਿੱਥੇ ਅਤੇ ਕਿਵੇਂ ਦੇਖ ਸਕਦੇ ਹੋ।
ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੇ ਸੋਮਵਾਰ ਨੂੰ ਦੁਬਈ ਵਿੱਚ 'ਇੰਡੀਆ ਗਲੋਬਲ ਫੋਰਮ ਯੂਏਈ 2022' ਦਾ ਉਦਘਾਟਨ ਕੀਤਾ। ਇਹ ਪ੍ਰੋਗਰਾਮ ਭਾਰਤ ਅਤੇ ਯੂਏਈ ਦੇ ਸਬੰਧਾਂ ਨੂੰ ਮਜ਼ਬੂਤ ਕਰੇਗਾ। ਇੰਡੀਆ ਗਲੋਬਲ ਫੋਰਮ ਯੂਏਈ 2022 ਈਵੈਂਟ ਦਾ ਥੀਮ "ਗਲੋਬਲ ਪ੍ਰਭਾਵ ਲਈ ਪਾਰਟਨਰ" ਹੈ। ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੇ ਕਿਹਾ ਹੈ ਕਿ ਮੈਂ ਯਕੀਨੀ ਤੌਰ 'ਤੇ ਇਸ ਵਿੱਚ ਭਾਰਤ-ਯੂਏਈ ਸਬੰਧਾਂ ਨੂੰ ਉੱਚ ਸਥਾਨ 'ਤੇ ਰੱਖਦਾ ਹਾਂ, ਇਹ ਬਹੁਤ ਖਾਸ ਹੈ।
ਜਲੰਧਰ ਸ਼ਹਿਰ ਦੇ ਲਤੀਫਪੁਰਾ 'ਚ ਢਾਹੇ ਗਏ ਮਕਾਨਾਂ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ। ਇਸ ਦੌਰਾਨ 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਦੇਰ ਰਾਤ ਮਕਾਨ ਢਾਹੁਣ ਤੋਂ ਬਾਅਦ ਖੁੱਲ੍ਹੇ ਅਸਮਾਨ ਹੇਠ ਰਾਤ ਕੱਟ ਰਹੇ ਲੋਕਾਂ ਨੂੰ ਮਿਲਣ ਲਤੀਫਪੁਰਾ ਪੁੱਜੇ। ਭਾਈ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਤੁਹਾਨੂੰ ਆਪਣੀ ਲੜਾਈ ਆਪ ਲੜਨੀ ਪਵੇਗੀ। ਕਿਸੇ ਦੇ ਭਰੋਸੇ 'ਤੇ ਬੈਠ ਕੇ ਲੜਾਈ ਨਹੀਂ ਲੜੀ ਜਾ ਸਕਦੀ। ਉਨ੍ਹਾਂ ਕਿਹਾ ਕਿ ਸਰਕਾਰ ਤੇ ਪ੍ਰਸ਼ਾਸਨ ਨੇ ਜੋ ਵੀ ਕੀਤਾ ਹੈ, ਉਹ ਪੂਰੀ ਤਰ੍ਹਾਂ ਗਲਤ ਹੈ।
ਪਿਛੋਕੜ
Punjab Breaking News, 13 December 2022 LIVE Updates: ਜਲੰਧਰ ਸ਼ਹਿਰ ਦੇ ਲਤੀਫਪੁਰਾ 'ਚ ਢਾਹੇ ਗਏ ਮਕਾਨਾਂ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ। ਇਸ ਦੌਰਾਨ 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਦੇਰ ਰਾਤ ਮਕਾਨ ਢਾਹੁਣ ਤੋਂ ਬਾਅਦ ਖੁੱਲ੍ਹੇ ਅਸਮਾਨ ਹੇਠ ਰਾਤ ਕੱਟ ਰਹੇ ਲੋਕਾਂ ਨੂੰ ਮਿਲਣ ਲਤੀਫਪੁਰਾ ਪੁੱਜੇ। ਭਾਈ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਤੁਹਾਨੂੰ ਆਪਣੀ ਲੜਾਈ ਆਪ ਲੜਨੀ ਪਵੇਗੀ। ਕਿਸੇ ਦੇ ਭਰੋਸੇ 'ਤੇ ਬੈਠ ਕੇ ਲੜਾਈ ਨਹੀਂ ਲੜੀ ਜਾ ਸਕਦੀ। ਉਨ੍ਹਾਂ ਕਿਹਾ ਕਿ ਸਰਕਾਰ ਤੇ ਪ੍ਰਸ਼ਾਸਨ ਨੇ ਜੋ ਵੀ ਕੀਤਾ ਹੈ, ਉਹ ਪੂਰੀ ਤਰ੍ਹਾਂ ਗਲਤ ਹੈ। ਖੁੱਲ੍ਹੇ ਅਸਮਾਨ ਹੇਠ ਰਾਤ ਕੱਟ ਰਹੇ ਲੋਕਾਂ ਨੂੰ ਮਿਲਣ ਪਹੁੰਚੇ ਅੰਮ੍ਰਿਤਪਾਲ ਸਿੰਘ
ਪ੍ਰੋ. ਬਲਜਿੰਦਰ ਕੌਰ ਨੂੰ ਮਿਲੇਗਾ ਕੈਬਨਿਟ ਰੈਂਕ?
ਤਲਵੰਡੀ ਸਾਬੋ ਹਲਕੇ ਤੋਂ ਦੂਜੀ ਵਾਰ ਵਿਧਾਇਕ ਬਣੀ ਪ੍ਰੋ. ਬਲਜਿੰਦਰ ਕੌਰ ਨੂੰ ਕੈਬਨਿਟ ਰੈਂਕ ਮਿਲੇਗਾ। ਪੰਜਾਬ ਕੈਬਨਿਟ ਵੱਲੋਂ ਬਹੁਮਤ ਵਾਲੀ ਪਾਰਟੀ ਦੇ ਚੀਫ਼ ਵ੍ਹਿਪ ਨੂੰ ਕੈਬਨਿਟ ਰੈਂਕ ਦੇਣ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ। ਉਂਝ ਪੰਜਾਬ ਸਰਕਾਰ ਨੂੰ ਇਸ ਉੱਪਰ ਅਲੋਚਨਾ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਹਾਸਲ ਜਾਣਕਾਰੀ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਸੋਮਵਾਰ ਨੂੰ ਹੋਈ ਕੈਬਨਿਟ ਮੀਟਿੰਗ ਵਿੱਚ ‘ਦ ਸੈਲਰੀਜ਼ ਐਂਡ ਅਲਾਊਂਸਿਜ਼ ਆਫ਼ ਦਾ ਚੀਫ਼ ਵ੍ਹਿਪ ਇਨ ਪੰਜਾਬ ਲੈਜਿਸਲੇਟਿਵ ਅਸੈਂਬਲੀ ਐਕਟ-2022’ ਬਿੱਲ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸ ਨਾਲ ਤਲਵੰਡੀ ਪ੍ਰੋ. ਬਲਜਿੰਦਰ ਕੌਰ ਨੂੰ ਕੈਬਨਿਟ ਰੈਂਕ ਮਿਲਣ ਦਾ ਰਾਹ ਪੱਧਰਾ ਹੋ ਗਿਆ ਹੈ। ਕੈਬਨਿਟ ਨੇ ਹੋਰਨਾਂ ਸੂਬਿਆਂ ਦੀ ਤਰਜ਼ ’ਤੇ ਚੀਫ਼ ਵ੍ਹਿਪ ਨੂੰ ਤਨਖ਼ਾਹ, ਭੱਤੇ ਤੇ ਸਹੂਲਤਾਂ ਦੇਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਪ੍ਰੋ. ਬਲਜਿੰਦਰ ਕੌਰ ਨੂੰ ਮਿਲੇਗਾ ਕੈਬਨਿਟ ਰੈਂਕ?
ਕਰਨਾਟਕ 'ਚ ਪੰਜ ਸਾਲ ਦੀ ਬੱਚੀ 'ਚ ਹੋਈ Zika ਵਾਇਰਸ ਦੀ ਪੁਸ਼ਟੀ
Zika virus Case Found in karnataka : ਦੇਸ਼ 'ਚ ਕੋਰੋਨਾ ਵਾਇਰਸ ਦੇ ਮਾਮਲੇ ਲਗਭਗ ਖਤਮ ਹੋ ਰਹੇ ਹਨ, ਇਸ ਲਈ ਹੁਣ ਜ਼ੀਕਾ ਵਾਇਰਸ ਨੇ ਸਰਕਾਰ ਦੀ ਚਿੰਤਾ ਵਧਾ ਦਿੱਤੀ ਹੈ। ਦਰਅਸਲ ਪੁਣੇ ਤੋਂ ਬਾਅਦ ਹੁਣ ਕਰਨਾਟਕ ਵਿੱਚ ਜ਼ੀਕਾ ਵਾਇਰਸ ਦਾ ਇੱਕ ਮਾਮਲਾ ਸਾਹਮਣੇ ਆਇਆ ਹੈ। ਕਰਨਾਟਕ ਦੇ ਸਿਹਤ ਮੰਤਰੀ ਕੇ. ਸੁਧਾਕਰ ਨੇ ਸੋਮਵਾਰ ਨੂੰ ਦੱਸਿਆ ਕਿ ਰਾਏਚੁਰ ਜ਼ਿਲੇ ਦੀ ਪੰਜ ਸਾਲ ਦੀ ਬੱਚੀ 'ਚ ਵਾਇਰਸ ਦੀ ਪੁਸ਼ਟੀ ਹੋਈ ਹੈ। ਸੂਬੇ ਵਿੱਚ ਜ਼ੀਕਾ ਵਾਇਰਸ ਦਾ ਇਹ ਪਹਿਲਾ ਮਾਮਲਾ ਹੈ। ਹਾਲਾਂਕਿ ਮੰਤਰੀ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਕਿਸੇ ਵੀ ਤਰ੍ਹਾਂ ਦੀ ਚਿੰਤਾ ਦੀ ਕੋਈ ਲੋੜ ਨਹੀਂ ਹੈ। ਕਿਉਂਕਿ ਸਰਕਾਰ ਸਾਰੇ ਜ਼ਰੂਰੀ ਉਪਾਅ ਕਰ ਰਹੀ ਹੈ ਅਤੇ ਜਲਦੀ ਹੀ ਇਸ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕਰੇਗੀ। ਕਰਨਾਟਕ 'ਚ ਪੰਜ ਸਾਲ ਦੀ ਬੱਚੀ 'ਚ ਹੋਈ Zika ਵਾਇਰਸ ਦੀ ਪੁਸ਼ਟੀ
ਦਿੱਲੀ-NCR ਵਿੱਚ ਵਧੀ ਕੜਾਕੇ ਦੀ ਠੰਢ, ਦੱਖਣੀ ਭਾਰਤ ਵਿੱਚ ਮੀਂਹ ਦਾ ਅਲਰਟ
Weather Update In India : ਭਾਰਤੀ ਮੌਸਮ ਵਿਭਾਗ (IMD) ਨੇ ਤਾਮਿਲਨਾਡੂ, ਆਂਧਰਾ ਪ੍ਰਦੇਸ਼ ਅਤੇ ਕਰਨਾਟਕ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਰਾਜਾਂ 'ਚ ਚੱਕਰਵਾਤੀ ਤੂਫਾਨ 'ਮੰਡੌਸ' ਕਾਰਨ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਦੂਜੇ ਪਾਸੇ ਉੱਤਰੀ ਭਾਰਤ ਅਤੇ ਮੱਧ ਭਾਰਤ ਵਿੱਚ ਠੰਢ ਲਗਾਤਾਰ ਵਧ ਰਹੀ ਹੈ। ਪਹਾੜੀ ਰਾਜਾਂ ਤੋਂ ਲੈ ਕੇ ਦਿੱਲੀ-ਐਨਸੀਆਰ ਤੱਕ ਠੰਢ ਵਧ ਗਈ ਹੈ। ਸਵੇਰ ਅਤੇ ਸ਼ਾਮ ਨੂੰ ਧੁੰਦ ਪੈਣ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਦਿੱਲੀ-NCR ਵਿੱਚ ਵਧੀ ਕੜਾਕੇ ਦੀ ਠੰਢ, ਦੱਖਣੀ ਭਾਰਤ ਵਿੱਚ ਮੀਂਹ ਦਾ ਅਲਰਟ
ਪੰਜਾਬ ਦੇ ਸਾਰੇ ਸਰਕਾਰੀ ਵਿਭਾਗਾਂ 'ਚ ਹੁਣ ਨੌਕਰੀਆਂ ਲਈ ਪੰਜਾਬੀ ਭਾਸ਼ਾ ਦਾ ਟੈਸਟ 50 ਫੀਸਦੀ ਅੰਕਾਂ ਨਾਲ ਪਾਸ ਕਰਨਾ ਲਾਜ਼ਮੀ
Punjab News : ਪੰਜਾਬ ਸਰਕਾਰ ਦੇ ਸਾਰੇ ਸਰਕਾਰੀ ਵਿਭਾਗਾਂ ਵਿੱਚ ਹੁਣ ਨੌਕਰੀਆਂ ਲਈ ਪੰਜਾਬੀ ਭਾਸ਼ਾ ਦਾ ਟੈਸਟ 50 ਫੀਸਦੀ ਅੰਕਾਂ ਨਾਲ ਪਾਸ ਕਰਨਾ ਲਾਜ਼ਮੀ ਕਰ ਦਿੱਤਾ ਹੈ। ਇਹ ਪ੍ਰੀਖਿਆ ਸਬੰਧਤ ਭਰਤੀ ਏਜੰਸੀਆਂ ਦੁਆਰਾ ਕਰਵਾਈ ਜਾਵੇਗੀ। ਉਮੀਦਵਾਰਾਂ ਨੂੰ ਲਾਜ਼ਮੀ ਤੌਰ 'ਤੇ ਇਹ ਪ੍ਰੀਖਿਆ 50% ਅੰਕਾਂ ਨਾਲ ਪਾਸ ਕਰਨੀ ਹੋਵੇਗੀ। ਇਸ ਤੋਂ ਇਲਾਵਾ ਉਮੀਦਵਾਰਾਂ ਦੇ ਅੰਕਾਂ ਦੇ ਆਧਾਰ 'ਤੇ ਅੰਤਿਮ ਮੈਰਿਟ ਸੂਚੀ ਵੀ ਤਿਆਰ ਕੀਤੀ ਜਾਵੇਗੀ। ਪੰਜਾਬ ਦੇ ਸਾਰੇ ਸਰਕਾਰੀ ਵਿਭਾਗਾਂ 'ਚ ਹੁਣ ਨੌਕਰੀਆਂ ਲਈ ਪੰਜਾਬੀ ਭਾਸ਼ਾ ਦਾ ਟੈਸਟ 50 ਫੀਸਦੀ ਅੰਕਾਂ ਨਾਲ ਪਾਸ ਕਰਨਾ ਲਾਜ਼ਮੀ
- - - - - - - - - Advertisement - - - - - - - - -