Punjab Breaking News LIVE: ਪੰਜਾਬ 'ਚ ਮੁੜ ਬਿਜਲੀ ਸੰਕਟ, ਸ਼ਰਦ ਯਾਦਵ ਦਾ ਕੱਲ੍ਹ ਹੋਏਗਾ ਸਸਕਾਰ, ਅਗਲੇ ਦੋ ਦਿਨਾਂ 'ਚ ਡਿੱਗੇਗਾ ਪਾਰਾ, ਐਮਾਜ਼ਾਨ ਨੇ ਭਾਰਤ 'ਚ ਸ਼ੁਰੂ ਕੀਤੀ ਛਾਂਟੀ
Punjab Breaking News LIVE 13 January 2023: ਪੰਜਾਬ 'ਚ ਮੁੜ ਬਿਜਲੀ ਸੰਕਟ, ਸ਼ਰਦ ਯਾਦਵ ਦਾ ਕੱਲ੍ਹ ਹੋਏਗਾ ਸਸਕਾਰ, ਅਗਲੇ ਦੋ ਦਿਨਾਂ 'ਚ ਡਿੱਗੇਗਾ ਪਾਰਾ, ਐਮਾਜ਼ਾਨ ਨੇ ਭਾਰਤ 'ਚ ਸ਼ੁਰੂ ਕੀਤੀ ਛਾਂਟੀ
LIVE
Background
Punjab Breaking News LIVE 13 January 2023: ਸੂਬੇ ਦੇ ਦੋ ਨਿੱਜੀ ਅਤੇ ਦੋ ਸਰਕਾਰੀ ਥਰਮਲ ਪਲਾਂਟਾਂ ਵਿੱਚ ਸਿਰਫ਼ 1 ਤੋਂ 5 ਦਿਨ ਦਾ ਕੋਲਾ ਬਚਿਆ ਹੈ। ਇਸ ਤੋਂ ਇਲਾਵਾ ਸਰਕਾਰੀ ਥਰਮਲ ਪਲਾਂਟਾਂ ਵਿੱਚ ਉਨ੍ਹਾਂ ਦੀ ਸਮਰੱਥਾ ਅਨੁਸਾਰ ਬਿਜਲੀ ਪੈਦਾ ਨਹੀਂ ਕੀਤੀ ਜਾ ਰਹੀ ਹੈ। ਜੇਕਰ ਕੋਲੇ ਦੀ ਸਪਲਾਈ ਨਾ ਹੋਈ ਤਾਂ ਥਰਮਲ ਪਲਾਂਟ ਕਿਸੇ ਵੇਲੇ ਵੀ ਠੰਡੇ ਹੋ ਸਕਦੇ ਹਨ। ਦੂਜੇ ਪਾਸੇ ਕੋਲਾ ਸੰਕਟ ਦਰਮਿਆਨ ਕੇਂਦਰ ਸਰਕਾਰ ਨੇ ਪਾਵਰਕੌਮ ਨੂੰ ਝਟਕਾ ਦਿੱਤਾ ਹੈ। ਕੇਂਦਰ ਨੇ ਪੱਤਰ ਜਾਰੀ ਕਰਕੇ ਥਰਮਲ ਪਲਾਂਟਾਂ ਵਿੱਚ 6 ਫੀਸਦੀ ਵਿਦੇਸ਼ੀ ਕੋਲੇ ਦੀ ਵਰਤੋਂ ਕਰਨ ਦਾ ਹੁਕਮ ਜਾਰੀ ਕੀਤਾ ਹੈ। ਇਸ ਫੈਸਲੇ ਨਾਲ ਪਾਵਰਕੌਮ ’ਤੇ 250-300 ਕਰੋੜ ਰੁਪਏ ਦਾ ਆਰਥਿਕ ਬੋਝ ਪਵੇਗਾ। ਥਰਮਲ ਪਲਾਂਟਾਂ 'ਚ 1 ਤੋਂ 5 ਦਿਨਾਂ ਦਾ ਬਚਿਆ ਕੋਲਾ, ਮੰਗ 8 ਹਜ਼ਾਰ ਮੈਗਾਵਾਟ ਤੋਂ ਪਾਰ
ਸ਼ਰਦ ਯਾਦਵ ਦਾ ਅੰਤਿਮ ਸੰਸਕਾਰ ਭਲਕੇ ਮੱਧ ਪ੍ਰਦੇਸ਼ ਦੇ ਉਨ੍ਹਾਂ ਦੇ ਜੱਦੀ ਪਿੰਡ 'ਚ ਹੋਵੇਗਾ
Sharad Yadav Last Rites in Native Village: ਸਾਬਕਾ ਕੇਂਦਰੀ ਮੰਤਰੀ ਸ਼ਰਦ ਯਾਦਵ ਦਾ ਅੰਤਿਮ ਸੰਸਕਾਰ 14 ਜਨਵਰੀ ਨੂੰ ਮੱਧ ਪ੍ਰਦੇਸ਼ ਦੇ ਹੋਸ਼ੰਗਾਬਾਦ ਸਥਿਤ ਉਨ੍ਹਾਂ ਦੇ ਜੱਦੀ ਪਿੰਡ ਬੰਦਈ ਵਿਖੇ ਕੀਤਾ ਜਾਵੇਗਾ। ਅੱਜ ਯਾਨੀ 13 ਜਨਵਰੀ ਨੂੰ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਉਨ੍ਹਾਂ ਦੇ ਦਿੱਲੀ ਸਥਿਤ ਰਿਹਾਇਸ਼ 5ਏ ਵੈਸਟੈਂਡ, ਛਤਰਪੁਰ ਫਾਰਮ, ਨਵੀਂ ਦਿੱਲੀ ਵਿਖੇ ਸਵੇਰੇ 10 ਵਜੇ ਤੋਂ ਅੰਤਿਮ ਦਰਸ਼ਨਾਂ ਲਈ ਰੱਖਿਆ ਜਾਵੇਗਾ। ਸ਼ਰਦ ਯਾਦਵ ਦੀ ਬੇਟੀ ਅਤੇ ਜਵਾਈ ਨੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਸ਼ਰਦ ਯਾਦਵ ਦਾ ਅੰਤਿਮ ਸੰਸਕਾਰ ਭਲਕੇ ਮੱਧ ਪ੍ਰਦੇਸ਼ ਦੇ ਉਨ੍ਹਾਂ ਦੇ ਜੱਦੀ ਪਿੰਡ 'ਚ ਹੋਵੇਗਾ
ਅਗਲੇ ਦੋ ਦਿਨਾਂ 'ਚ ਦਿੱਲੀ 'ਚ ਡਿੱਗੇਗਾ ਪਾਰਾ
Weather Update 13 January: ਫਿਲਹਾਲ ਉੱਤਰੀ ਭਾਰਤ 'ਚ ਸੀਤ ਲਹਿਰ ਤੋਂ ਰਾਹਤ ਮਿਲੀ ਹੈ। ਰਾਜਧਾਨੀ ਦਿੱਲੀ 'ਚ ਸ਼ੁੱਕਰਵਾਰ (13 ਜਨਵਰੀ) ਨੂੰ ਸਵੇਰੇ 5.30 ਵਜੇ ਤਾਪਮਾਨ 12.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪਰ ਮੌਸਮ ਵਿਭਾਗ ਅਨੁਸਾਰ ਅਗਲੇ ਦੋ ਦਿਨਾਂ ਵਿੱਚ ਤਾਪਮਾਨ ਵਿੱਚ ਗਿਰਾਵਟ ਮੁੜ ਦਰਜ ਕੀਤੀ ਜਾ ਸਕਦੀ ਹੈ। ਵਿਭਾਗ ਮੁਤਾਬਕ 14 ਤੋਂ 16 ਜਨਵਰੀ ਦਰਮਿਆਨ ਪਾਰਾ 5 ਡਿਗਰੀ ਤੱਕ ਹੇਠਾਂ ਆ ਸਕਦਾ ਹੈ। ਅਗਲੇ ਦੋ ਦਿਨਾਂ 'ਚ ਦਿੱਲੀ 'ਚ ਡਿੱਗੇਗਾ ਪਾਰਾ
ਜਲੰਧਰ ਵਾਸੀਆਂ ਲਈ ਖੁਸ਼ਖਬਰੀ, ਜਿਲ੍ਹੇ 'ਚ ਖੁੱਲ੍ਹਣਗੇ 34 ਹੋਰ ਆਮ ਆਦਮੀ ਕਲੀਨਿਕ
Jalandhar News: ਜਲੰਧਰ ਵਾਸੀਆਂ ਲਈ ਖੁਸ਼ਖਬਰੀ ਹੈ। ਜ਼ਿਲ੍ਹੇ ਵਿੱਚ 34 ਹੋਰ ਆਮ ਆਦਮੀ ਕਲੀਨਿਕ ਖੁੱਲ੍ਹਣ ਜਾ ਰਹੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇੱਕ ਮੈਡੀਕਲ ਅਫ਼ਸਰ, ਫਾਰਮਾਸਿਸਟ, ਕਲੀਨੀਕਲ ਸਹਾਇਕ ਤੇ ਹੈਲਪਰ ਸਮੇਤ ਚਾਰ ਅਧਿਕਾਰੀ/ਕਰਮਚਾਰੀਆਂ ਦੇ ਸਟਾਫ਼ ਦੀ ਤਾਇਨਾਤੀ ਦੇ ਨਾਲ-ਨਾਲ ਇੱਥੇ 41 ਤਰ੍ਹਾਂ ਦੇ ਡਾਕਟਰੀ ਟੈਸਟ ਮੁਫ਼ਤ ਕੀਤੇ ਜਾਣਗੇ ਤੇ ਹੋਰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਜਲੰਧਰ ਵਾਸੀਆਂ ਲਈ ਖੁਸ਼ਖਬਰੀ, ਜਿਲ੍ਹੇ 'ਚ ਖੁੱਲ੍ਹਣਗੇ 34 ਹੋਰ ਆਮ ਆਦਮੀ ਕਲੀਨਿਕ
ਐਮਾਜ਼ਾਨ ਨੇ ਭਾਰਤ ਵਿੱਚ ਸ਼ੁਰੂ ਕੀਤੀ ਛਾਂਟੀ
Amazon layoffs: ਪੱਛਮੀ ਦੇਸ਼ਾਂ 'ਚ ਮੰਦੀ ਦੀ ਆਵਾਜ਼ ਕਾਰਨ ਦੁਨੀਆ ਦੇ ਕਈ ਦੇਸ਼ ਅਲਰਟ ਹੋ ਗਏ ਹਨ। ਕਈ ਰਿਪੋਰਟਾਂ ਵਿਚ ਇਹ ਖਦਸ਼ਾ ਪ੍ਰਗਟਾਇਆ ਗਿਆ ਹੈ ਕਿ ਇਸ ਸਾਲ ਮੰਦੀ ਕਾਰਨ ਵੱਡੀ ਗਿਣਤੀ ਵਿਚ ਨੌਕਰੀਆਂ ਚਲੀਆਂ ਜਾਣਗੀਆਂ। ਐਮਾਜ਼ਾਨ ਨੇ ਵੀ ਛਾਂਟੀ ਸ਼ੁਰੂ ਕਰ ਦਿੱਤੀ ਹੈ। ਕੰਪਨੀ ਦੇ ਸੀਈਓ ਐਂਡੀ ਜੈਸੀ ਨੇ ਦੱਸਿਆ ਸੀ ਕਿ ਭਾਰਤ ਸਮੇਤ ਦੁਨੀਆ ਭਰ ਵਿੱਚ ਐਮਾਜ਼ਾਨ ਦੇ 18,000 ਤੋਂ ਵੱਧ ਕਰਮਚਾਰੀਆਂ ਨੂੰ ਹਟਾ ਦਿੱਤਾ ਜਾਵੇਗਾ। ਇਸ ਤੋਂ ਪਹਿਲਾਂ ਇੱਕ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਐਮਾਜ਼ਾਨ ਭਾਰਤ ਵਿੱਚ ਇੱਕ ਹਜ਼ਾਰ ਕਰਮਚਾਰੀਆਂ ਦੀ ਛਾਂਟੀ ਕਰ ਸਕਦਾ ਹੈ, ਜਿਸ ਵਿੱਚ HR, ਤਕਨੀਕੀ ਆਦਿ ਸ਼ਾਮਲ ਹੋਣਗੇ। ਪਿਛਲੇ ਹਫਤੇ ਦੇ ਬਲਾਗ ਪੋਸਟ ਵਿੱਚ, ਜੇਸੀ ਨੇ ਪੁਸ਼ਟੀ ਕੀਤੀ ਕਿ ਕੰਪਨੀ 18 ਜਨਵਰੀ ਤੋਂ ਬਾਅਦ ਪ੍ਰਭਾਵਿਤ ਕਰਮਚਾਰੀਆਂ ਨਾਲ ਗੱਲਬਾਤ ਕਰੇਗੀ। ਐਮਾਜ਼ਾਨ ਨੇ ਭਾਰਤ ਵਿੱਚ ਸ਼ੁਰੂ ਕੀਤੀ ਛਾਂਟੀ
Punjab News: ਲੋਹੜੀ ਮੌਕੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ! ਜਲਦ ਮਿਲੇਗਾ 119 ਫ਼ੀਸਦੀ ਡੀਏ
ਲੋਹੜੀ ਮੌਕੇ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ ਹੈ। ਸਰਕਾਰੀ ਮੁਲਾਜ਼ਮਾਂ ਨੂੰ ਹਾਈ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਪੰਜਾਬ ਦੇ ਸਾਰੇ ਮੁਲਾਜ਼ਮਾਂ ਨੂੰ ਆਉਂਦੇ ਤਿੰਨ ਮਹੀਨਿਆਂ ’ਚ ਪਹਿਲੀ ਜੁਲਾਈ, 2015 ਤੋਂ 119 ਫ਼ੀਸਦੀ ਡੀਏ ਮਿਲੇਗਾ। ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਵਧੀਕ ਐਡਵੋਕੇਟ ਜਨਰਲ ਨੇ ਇਸ ਸਬੰਧੀ ਹਲਫ਼ਨਾਮਾ ਪੰਜਾਬ ਹਰਿਆਣਾ ਹਾਈ ਕੋਰਟ ’ਚ ਦਿੱਤਾ ਹੈ। ਪੰਜਾਬ ਸਰਕਾਰ ਦੇ ਵਕੀਲ ਨੇ ਜਸਟਿਸ ਅਨਿਲ ਖੇਤਰਪਾਲ ਦੇ ਬੈਂਚ ਅੱਗੇ ਮੰਨਿਆ ਕਿ ਸਾਰੇ ਮੁਲਾਜ਼ਮ ਲਾਭ ਦੇ ਹੱਕਦਾਰ ਹਨ। ਉਨ੍ਹਾਂ ਇਹ ਵੀ ਮੰਨਿਆ ਕਿ ਸਾਰੇ ਮੁਲਾਜ਼ਮਾਂ ਨਾਲ ਬਿਨਾਂ ਕਿਸੇ ਵਿਤਕਰੇ ਦੇ ਇਕੋ ਜਿਹਾ ਵਿਹਾਰ ਕੀਤਾ ਜਾਣਾ ਚਾਹੀਦਾ ਹੈ। ਕੁਲਜੀਤ ਸਿੰਘ ਤੇ ਹੋਰ ਮੁਲਾਜ਼ਮਾਂ ਨੇ ਭੱਤਿਆਂ ਲਈ ਅਦਾਲਤ ਦਾ ਰੁਖ਼ ਕੀਤਾ ਸੀ। ਪਟੀਸ਼ਨਰਾਂ ਨੇ ਹੋਰ ਮੁਲਾਜ਼ਮਾਂ ਦੇ ਬਰਾਬਰ ਹੀ ਭੱਤਾ ਜਾਰੀ ਕਰਨ ਦੀ ਮੰਗ ਕੀਤੀ ਸੀ।
Budget Session: 31 ਜਨਵਰੀ ਤੋਂ 6 ਅਪ੍ਰੈਲ ਤੱਕ ਚੱਲੇਗਾ ਬਜਟ ਸੈਸ਼ਨ, ਕੁੱਲ 27 ਬੈਠਕਾਂ ਤੇ 27 ਦਿਨਾਂ ਦਾ ਹੋਵੇਗਾ ਬ੍ਰੇਕ
ਸੰਸਦ ਦਾ ਬਜਟ ਸੈਸ਼ਨ 31 ਜਨਵਰੀ ਤੋਂ ਸ਼ੁਰੂ ਹੋ ਕੇ 6 ਅਪ੍ਰੈਲ ਤੱਕ ਚੱਲੇਗਾ। ਇਹ ਜਾਣਕਾਰੀ ਕੇਂਦਰੀ ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਦਿੱਤੀ ਹੈ। ਇਹ ਵੀ ਦੱਸਿਆ ਗਿਆ ਕਿ 14 ਫਰਵਰੀ ਤੋਂ 12 ਮਾਰਚ ਤੱਕ ਛੁੱਟੀ ਰਹੇਗੀ। ਉਨ੍ਹਾਂ ਨੇ ਟਵੀਟ 'ਚ ਲਿਖਿਆ, ਸੰਸਦ ਦਾ ਬਜਟ ਸੈਸ਼ਨ 31 ਜਨਵਰੀ ਤੋਂ ਸ਼ੁਰੂ ਹੋਵੇਗਾ ਅਤੇ 6 ਅਪ੍ਰੈਲ ਤੱਕ ਚੱਲੇਗਾ, ਜਿਸ 'ਚ 66 ਦਿਨਾਂ 'ਚ ਆਮ ਛੁੱਟੀ ਦੇ ਨਾਲ 27 ਬੈਠਕਾਂ ਹੋਣਗੀਆਂ। ਪ੍ਰਹਵਦ ਜੋਸ਼ੀ ਨੇ ਦੱਸਿਆ ਕਿ ਬਜਟ ਸੈਸ਼ਨ 2023 ਦੌਰਾਨ ਛੁੱਟੀ 14 ਫਰਵਰੀ ਤੋਂ 12 ਮਾਰਚ ਤੱਕ ਹੋਵੇਗੀ, ਤਾਂ ਜੋ ਵਿਭਾਗ ਨਾਲ ਸਬੰਧਤ ਸੰਸਦੀ ਸਥਾਈ ਕਮੇਟੀਆਂ ਗ੍ਰਾਂਟਾਂ ਦੀਆਂ ਮੰਗਾਂ ਦੀ ਜਾਂਚ ਕਰ ਸਕਣ ਅਤੇ ਆਪਣੇ ਮੰਤਰਾਲਿਆਂ/ਵਿਭਾਗਾਂ ਨਾਲ ਸਬੰਧਤ ਰਿਪੋਰਟਾਂ ਤਿਆਰ ਕਰ ਸਕਣ।
Rapido Bike Taxi: ਬੰਬੇ ਹਾਈਕੋਰਟ ਨੇ ਰੈਪਿਡੋ ਨੂੰ ਦਿੱਤਾ ਝਟਕਾ, ਤੁਰੰਤ ਸਾਰੀਆਂ ਸੇਵਾਵਾਂ ਬੰਦ ਕਰਨ ਦੇ ਨਿਰਦੇਸ਼
ਬਾਈਕ ਟੈਕਸੀ ਸੇਵਾ ਦੇਣ ਵਾਲੀ ਕੰਪਨੀ ਰੈਪਿਡੋ ਨੂੰ ਬੰਬੇ ਹਾਈ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਹਾਈ ਕੋਰਟ ਨੇ ਕੰਪਨੀ ਨੂੰ ਪੁਣੇ 'ਚ ਆਪਣੀਆਂ ਸਾਰੀਆਂ ਸੇਵਾਵਾਂ ਤੁਰੰਤ ਬੰਦ ਕਰਨ ਦਾ ਹੁਕਮ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਬਾਈਕ ਟੈਕਸੀਆਂ ਦੇ ਨਾਲ-ਨਾਲ ਕੰਪਨੀ ਦੇ ਰਿਕਸ਼ਾ ਅਤੇ ਡਿਲੀਵਰੀ ਸੇਵਾਵਾਂ ਵੀ ਬਿਨਾਂ ਲਾਇਸੈਂਸ ਦੇ ਹਨ। ਰੈਪਿਡੋ ਟੈਕਸੀ ਸੇਵਾ ਸਬੰਧੀ ਸੁਣਵਾਈ ਦੌਰਾਨ ਬੰਬੇ ਹਾਈ ਕੋਰਟ ਨੇ ਕੰਪਨੀ ਨੂੰ ਸ਼ੁੱਕਰਵਾਰ (13 ਜਨਵਰੀ) ਦੁਪਹਿਰ 1 ਵਜੇ ਤੋਂ ਸਾਰੀਆਂ ਸੇਵਾਵਾਂ ਬੰਦ ਕਰਨ ਦਾ ਨਿਰਦੇਸ਼ ਦਿੱਤਾ। ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਕੰਪਨੀ ਨੇ 20 ਜਨਵਰੀ ਤੱਕ ਪੂਰੇ ਸੂਬੇ ਵਿੱਚ ਸਾਰੀਆਂ ਸੇਵਾਵਾਂ ਬੰਦ ਕਰਨ ਦੀ ਹਾਮੀ ਭਰ ਦਿੱਤੀ ਹੈ। ਅਗਲੇ ਸ਼ੁੱਕਰਵਾਰ ਨੂੰ ਇਸ ਮਾਮਲੇ ਦੀ ਮੁੜ ਸੁਣਵਾਈ ਹੋਵੇਗੀ।
108 ਐਂਬੂਲੈਂਸ ਸੇਵਾ ਅੱਜ ਵੀ ਠੱਪ
Punjab News: ਪੰਜਾਬ ਵਿੱਚ ਤਿੰਨ ਦਿਨਾਂ ਤੋਂ ਚੱਲ ਰਹੀ 108 ਐਂਬੂਲੈਂਸ ਕਰਮਚਾਰੀਆਂ ਦੀ ਹੜਤਾਲ ਅੱਗੇ ਵੀ ਜਾਰੀ ਰਹੇਗੀ। ਵੀਰਵਾਰ ਨੂੰ ਚੰਡੀਗੜ੍ਹ ਸਥਿਤ ਪੰਜਾਬ ਭਵਨ ਵਿਖੇ 108 ਇੰਪਲਾਈਜ਼ ਐਸੋਸੀਏਸ਼ਨ ਪੰਜਾਬ ਦੇ ਅਹੁਦੇਦਾਰਾਂ ਵੱਲੋਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਪ੍ਰਧਾਨਗੀ ਹੇਠ ਬੁਲਾਈ ਗਈ ਮੀਟਿੰਗ ਬੇਸਿੱਟਾ ਰਹੀ। ਸਿਹਤ ਮੰਤਰੀ ਨੇ ਉਨ੍ਹਾਂ ਨੂੰ ਮੁੱਖ ਮੰਤਰੀ ਨਾਲ ਜਲਦੀ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ, ਪਰ ਇਸ ਮੌਕੇ ਯੂਨੀਅਨ ਸ਼ੁੱਕਰਵਾਰ ਨੂੰ ਹੀ ਮੁੱਖ ਮੰਤਰੀ ਨੂੰ ਮਿਲਣ 'ਤੇ ਅੜੀ ਰਹੀ।
8ਵੀਂ ਫੇਲ੍ਹ ਨੇ ਲਾਇਆ ਜੁਗਾੜ
Gurdaspur News : ਸ਼ੋਸ਼ਲ ਮੀਡੀਆ ਦੀ ਵਰਤੋਂ ਕਰ ਕਈ ਲੋਕ ਆਪਣੀ ਜ਼ਿੰਦਗੀ ਬਦਲ ਚੁੱਕੇ ਹਨ, ਪਰ ਕਈ ਲੋਕ ਸ਼ੋਸ਼ਲ ਮੀਡੀਆ ਦੀ ਗ਼ਲਤ ਵਰਤੋਂ ਕਰ ਜਲਦ ਅਮੀਰ ਹੋਣਾ ਚਾਹੁੰਦੇ ਹਨ ਅਤੇ ਗ਼ਲਤ ਰਸਤੇ ਤੁਰ ਆਪਣੀ ਜਿੰਦਗੀ ਬਰਾਬਰ ਕਰ ਬੈਠ ਦੇ ਹਨ। ਅਜਿਹਾ ਹੀ ਇਕ ਮਾਮਲਾ ਜ਼ਿਲ੍ਹਾ ਗੁਰਦਾਸਪੁਰ ਵਿਚ ਧਾਰੀਵਾਲ ਤੋਂ ਸਾਹਮਣੇ ਆਇਆ ਹੈ। ਜਿਥੇ ਇਕ 8ਵੀਂ ਕਲਾਸ ਫੇਲ੍ਹ ਵਿਆਕਤੀ ਨੇ ਸੋਸ਼ਲ ਮੀਡੀਆ ਤੋਂ ਨੋਟ ਬਣਾਉਂਣ ਦਾ ਤਰੀਕਾ ਸਿੱਖ, 2 ਲੱਖ ਰੁਪਏ ਦੇ ਕਰੀਬ ਨਕਲੀ ਕਰੰਸੀ ਛਾਪ ਦਿੱਤੀ ਅਤੇ ਇਸ ਦੀ ਜਾਣਕਾਰੀ ਮਿਲਣ ਉੱਤੇ ਪੁਲਿਸ ਨੇ ਨਾਕੇਬੰਦੀ ਦੌਰਾਨ ਮੁਲਜ਼ਮ ਵਿਅਕਤੀ ਨੂੰ ਕਾਬੂ ਕਰ ਇਸ ਖ਼ਿਲਾਫ ਕਾਰਵਾਈ ਕੀਤੀ ਜਾ ਰਹੀ ਹੈ।