Punjab Breaking News LIVE: ਮੁਹਾਲੀ ਬਲਾਸਟ ਦਾ ਰਾਜ ਖੁੱਲ੍ਹਣ ਲੱਗਾ, ਪੰਜਾਬ ਵਿੱਚ ਹੁਣ ਬਿਜਲੀ ਦੀ ਕੁੰਡੀ ਨਹੀਂ ਲੱਗੇਗੀ, ਰਾਜ ਸਭਾ 'ਚ ਜਾਣਗੇ 'ਆਪ' ਦੇ ਦੋ ਹੋਰ ਮੈਂਬਰ, ਪੜ੍ਹੋ ਬ੍ਰੇਕਿੰਗ ਤੇ ਅਪਡੇਟਸ
Punjab Breaking News, 13 May 2022 LIVE Updates: ਮੁਹਾਲੀ ਬਲਾਸਟ ਦਾ ਰਾਜ ਖੁੱਲ੍ਹਣ ਲੱਗਾ, ਪੰਜਾਬ ਵਿੱਚ ਹੁਣ ਬਿਜਲੀ ਦੀ ਕੁੰਡੀ ਨਹੀਂ ਲੱਗੇਗੀ, ਰਾਜ ਸਭਾ 'ਚ ਜਾਣਗੇ 'ਆਪ' ਦੇ ਦੋ ਹੋਰ ਮੈਂਬਰ, ਪੜ੍ਹੋ ਬ੍ਰੇਕਿੰਗ ਤੇ ਅਪਡੇਟਸ
LIVE

Background
Punjab Breaking News, 13 May 2022 LIVE Updates: ਆਖਰ ਮੁਹਾਲੀ ਬਲਾਸਟ ਦਾ ਰਾਜ ਖੁੱਲ੍ਹਣ ਲੱਗਾ ਹੈ। ਇਸ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਨਿਸ਼ਾਨ ਸਿੰਘ ਨੇ ਪੁਲਿਸ ਕੋਲ ਵੱਡੇ ਖੁਲਾਸੇ ਕੀਤੇ ਹਨ। ਪੁਲਿਸ ਸੂਤਰਾਂ ਦਾ ਦਾਅਵਾ ਹੈ ਕਿ ਇੰਟੈਲੀਜੈਂਸ ਹੈੱਡਕੁਆਰਟਰ ’ਤੇ ਹੋਏ ਹਮਲੇ ਲਈ ਨਿਸ਼ਾਨ ਸਿੰਘ ਨੇ ਹੀ ਹਮਲਾਵਰਾਂ ਨੂੰ ਰਾਕੇਟ ਪ੍ਰੋਪੈਲਡ ਗ੍ਰੇਨਾਈਟ (ਆਰਪੀਜੀ) ਸਪਲਾਈ ਕੀਤਾ ਸੀ। ਉਂਝ ਅਜੇ ਪੁਲਿਸ ਨੇ ਇਸ ਬਾਰੇ ਅਧਿਕਾਰਤ ਤੌਰ ਉੱਪਰ ਖੁਲਾਸਾ ਨਹੀਂ ਕੀਤਾ।
ਪੰਜਾਬ 'ਚੋਂ 'ਆਪ' ਦੇ ਖਾਤੇ 'ਚ ਜਾਣਗੀਆਂ ਦੋ ਹੋਰ ਰਾਜ ਸਭਾ ਸੀਟਾਂ
ਪੰਜਾਬ ਵਿੱਚ ਰਾਜ ਸਭਾ ਦੀਆਂ ਦੋ ਸੀਟਾਂ ਲਈ 10 ਜੂਨ ਨੂੰ ਵੋਟਾਂ ਪੈਣਗੀਆਂ। ਇਹ ਸੀਟਾਂ ਕਾਂਗਰਸ ਦੀ ਅੰਬਿਕਾ ਸੋਨੀ ਤੇ ਅਕਾਲੀ ਦਲ ਦੇ ਬਲਵਿੰਦਰ ਸਿੰਘ ਭੂੰਦੜ ਦਾ ਕਾਰਜਕਾਲ ਖਤਮ ਹੋਣ ਕਾਰਨ ਖਾਲੀ ਹੋ ਰਹੀਆਂ ਹਨ। ਦੋਵਾਂ ਦੀ ਮਿਆਦ 4 ਜੁਲਾਈ ਨੂੰ ਖਤਮ ਹੋ ਰਹੀ ਹੈ। ਇਨ੍ਹਾਂ ਚੋਣਾਂ ਲਈ ਨਾਮਜ਼ਦਗੀਆਂ 24 ਤੋਂ 31 ਮਈ ਤੱਕ ਪੈਣਗੀਆਂ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 1 ਜੂਨ ਨੂੰ ਹੋਵੇਗੀ। ਉਸ ਤੋਂ ਬਾਅਦ ਜੇਕਰ ਲੋੜ ਪਈ ਤਾਂ 10 ਜੂਨ ਨੂੰ ਵੋਟਾਂ ਪੈਣਗੀਆਂ। ਉਂਜ ਜਿਸ ਤਰ੍ਹਾਂ ਨਾਲ ਆਮ ਆਦਮੀ ਪਾਰਟੀ ਨੂੰ ਪੰਜਾਬ ਦੀਆਂ 117 ਵਿੱਚੋਂ 92 ਸੀਟਾਂ ਮਿਲੀਆਂ ਹਨ, ਉਸ ਨਾਲ ਦੋਵੇਂ ਸੀਟਾਂ ਉਨ੍ਹਾਂ ਦੇ ਖਾਤੇ ਵਿਚ ਜਾਣਗੀਆਂ। ਇਸ ਤੋਂ ਪਹਿਲਾਂ ਵੀ 5 ਸੀਟਾਂ ਆਮ ਆਦਮੀ ਪਾਰਟੀ ਦੇ ਖਾਤੇ ਵਿੱਚ ਗਈਆਂ ਸਨ। ਪੰਜਾਬ 'ਚੋਂ 'ਆਪ' ਦੇ ਖਾਤੇ 'ਚ ਜਾਣਗੀਆਂ ਦੋ ਹੋਰ ਰਾਜ ਸਭਾ ਸੀਟਾਂ, 10 ਜੂਨ ਨੂੰ ਚੋਣ: 24 ਮਈ ਤੋਂ ਨਾਮਜ਼ਦਗੀਆਂ
ਹੁਣ ਪੰਜਾਬ 'ਚ ਨਹੀਂ ਲੱਗੇਗੀ ਕੁੰਡੀ, ਸੂਚਨਾ ਦੇਣ ਲਈ ਵਟਸਐਪ ਨੰਬਰ 9646175770 ਜਾਰੀ
ਪੰਜਾਬ ਵਿੱਚ ਹੁਣ ਬਿਜਲੀ ਦੀ ਕੁੰਡੀ ਨਹੀਂ ਲੱਗੇਗੀ। ਇਸ ਲਈ ਪੰਜਾਬ ਸਰਕਾਰ ਸਖਤੀ ਵਰਤਣ ਜਾ ਰਹੀ ਹੈ। ਪੰਜਾਬ ਸਰਕਾਰ ਪਹਿਲਾਂ ਲੋਕਾਂ ਨੂੰ ਕੁੰਡੀ ਹਟਾਉਣ ਲਈ ਪ੍ਰੇਰਿਤ ਕਰੇਗੀ ਪਰ ਨਾਲ ਹੀ ਸਖਤੀ ਵੀ ਵਰਤੇਗੀ। ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ‘ਕੁੰਡੀ ਹਟਾਓ’ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪਾਵਰਕੌਮ ਨੂੰ ਬਿਜਲੀ ਚੋਰੀ ਰੋਕਣ ਲਈ ਫ਼ੌਰੀ ਸਖ਼ਤ ਕਦਮ ਉਠਾਉਣ ਦੀ ਹਦਾਇਤ ਕੀਤੀ ਹੈ। ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਵੀ ਬਿਜਲੀ ਚੋਰੀ ਰੋਕਣ ਲਈ ਪਾਵਰਕੌਮ ਦੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਪਾਵਰਕੌਮ ਨੇ ਹੁਣ ਬਿਜਲੀ ਚੋਰੀ ਰੋਕਣ ਲਈ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਬਿਜਲੀ ਚੋਰੀ ਦੀ ਸੂਚਨਾ ਦੇਣ ਲਈ ਪਾਵਰਕੌਮ ਨੇ ਕੰਟਰੋਲ ਰੂਮ ਦਾ ਵਟਸਐਪ ਨੰਬਰ 9646175770 ਜਾਰੀ ਕੀਤਾ ਹੈ ਤੇ ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖਣ ਦੀ ਗੱਲ ਵੀ ਆਖੀ ਹੈ। ਸੀਐਮ ਭਗਵੰਤ ਮਾਨ ਦਾ ਇੱਕ ਹੋਰ ਵੱਡਾ ਕਦਮ, ਹੁਣ ਪੰਜਾਬ 'ਚ ਨਹੀਂ ਲੱਗੇਗੀ ਕੁੰਡੀ, ਸੂਚਨਾ ਦੇਣ ਲਈ ਵਟਸਐਪ ਨੰਬਰ 9646175770 ਜਾਰੀ
ਮਹਿੰਗਾਈ ਦੇ ਦੌਰ 'ਚ ਪੰਜਾਬੀਆਂ ਲਈ ਰਾਹਤ ਦੀ ਖਬਰ! ਇਸ ਵਾਰ ਕੋਈ ਨਵਾਂ ਟੈਕਸ ਨਹੀਂ ਲਾਏਗੀ ਪੰਜਾਬ ਸਰਕਾਰ
ਮਹਿੰਗਾਈ ਦੇ ਦੌਰ 'ਚ ਪੰਜਾਬੀਆਂ ਲਈ ਰਾਹਤ ਦੀ ਖਬਰ ਹੈ। ਪੰਜਾਬ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਇਸ ਵਾਰ ਕੋਈ ਨਵਾਂ ਟੈਕਸ ਨਹੀਂ ਲਾਇਆ ਜਾਵੇਗਾ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਹ ਐਲਾਨ ਕਰਦਿਆਂ ਕਿਹਾ ਹੈ ਕਿ ‘ਆਪ’ ਸਰਕਾਰ ਵੱਲੋਂ ਜੂਨ ਮਹੀਨੇ ਵਿੱਚ ਪੇਸ਼ ਕੀਤੇ ਜਾਣ ਵਾਲੇ ‘ਜਨਤਾ ਬਜਟ’ ਵਿੱਚ ਲੋਕਾਂ ਉੱਤੇ ਕੋਈ ਨਵਾਂ ਟੈਕਸ ਨਹੀਂ ਲਾਇਆ ਜਾਵੇਗਾ। ਉਨ੍ਹਾਂ ‘ਜਨਤਾ ਬਜਟ’ ਦੀ ਤਿਆਰੀ ਲਈ ਮਿਲੇ ਲੋਕ ਹੁੰਗਾਰੇ ਤੇ ਸੁਝਾਵਾਂ ’ਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ‘ਜਨਤਾ ਬਜਟ 2022-23’ ਪੂਰੀ ਤਰ੍ਹਾਂ ਪੰਜਾਬ ਦੇ ਲੋਕਾਂ ਦੀਆਂ ਮੰਗਾਂ ਤੇ ਮਸ਼ਵਰਿਆਂ ਉੱਤੇ ਆਧਾਰਤ ਹੋਵੇਗਾ। ਮਹਿੰਗਾਈ ਦੇ ਦੌਰ 'ਚ ਪੰਜਾਬੀਆਂ ਲਈ ਰਾਹਤ ਦੀ ਖਬਰ! ਇਸ ਵਾਰ ਕੋਈ ਨਵਾਂ ਟੈਕਸ ਨਹੀਂ ਲਾਏਗੀ ਪੰਜਾਬ ਸਰਕਾਰ
Mohali Blast: ਪੰਜਾਬ ਪੁਲਿਸ ਨੇ ਮੁਹਾਲੀ ਹਮਲੇ ਦੇ ਮਾਮਲੇ ਨੂੰ ਸੁਲਝਾਉਣ ਦਾ ਦਾਅਵਾ ਕੀਤਾ
ਪੰਜਾਬ ਪੁਲਿਸ ਨੇ ਮੁਹਾਲੀ ਹਮਲੇ ਦੇ ਮਾਮਲੇ ਨੂੰ ਸੁਲਝਾਉਣ ਦਾ ਦਾਅਵਾ ਕੀਤਾ ਹੈ। ਪੰਜਾਬ ਦੇ ਡੀਜੀਪੀ ਵੀਕੇ ਭੰਵਰਾ ਨੇ ਪ੍ਰੈੱਸ ਕਾਨਫਰੰਸ ਕਰਕੇ ਕਿਹਾ ਹੈ ਕਿ ਅੱਜ 3 ਦਿਨਾਂ ਬਾਅਦ ਅਸੀਂ ਮੁਹਾਲੀ ਵਿੱਚ ਇੰਟੈਲੀਜੈਂਸ ਹੈੱਡਕੁਆਰਟਰ ਉੱਪਰ ਹੋਏ ਹਮਲੇ ਦੇ ਮਾਮਲੇ ਨੂੰ ਸੁਲਝਾ ਲਿਆ ਹੈ। ਡੀਜੀਪੀ ਵੀਕੇ ਭੰਵਰਾ ਨੇ ਦਾਅਵਾ ਕੀਤਾ ਕਿ ਇਸ ਹਮਲੇ ਵਿੱਚ ਲਖਬੀਰ ਸਿੰਘ ਲੰਡਾ ਮੁੱਖ ਮੁਲਜ਼ਮ ਹੈ। ਉਹ ਤਰਨ ਤਾਰਨ ਦਾ ਰਹਿਣ ਵਾਲਾ ਹੈ। ਉਹ ਪਾਕਿਸਤਾਨ ਵਿੱਚ ਬੈਠੇ ਖਾਲਿਸਤਾਨੀ ਹਰਵਿੰਦਰ ਰਿੰਦਾ ਦਾ ਕਰੀਬੀ ਹੈ। ਉਨ੍ਹਾਂ ਕਿਹਾ ਕਿ ਲਖਵੀਰ ਲੰਡਾ ਪਹਿਲਾਂ ਗੈਂਗਸਟਰ ਸੀ ਤੇ ਫਿਰ ਕੈਨੇਡਾ ਚਲਾ ਗਿਆ। ਇਸ ਮਾਮਲੇ ਵਿੱਚ ਇੱਕ ਮੁਲਜ਼ਮ ਨਿਸ਼ਾਨ ਸਿੰਘ ਤਰਨ ਤਾਰਨ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਕੇਸ ਵਿੱਚ ਦੂਜਾ ਮੁਲਜ਼ਮ ਚੜਤ ਸਿੰਘ ਹੈ। ਦੋਵੇਂ ਤਰਨ ਤਾਰਨ ਦੇ ਹਨ।
Ram Rahim: ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਨੂੰ ਮਿਲੀ ਜ਼ਮਾਨਤ
2015 ਦੇ ਬਰਗਾੜੀ ਬੇਅਦਬੀ ਮਾਮਲੇ ਵਿੱਚ ਚਾਰਜਸ਼ੀਟ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੇ ਵਿਵਾਦਤ ਪੋਸਟਰ ਲਗਾਉਣ ਤੇ ਪਵਿੱਤਰ ਸਰੂਪ ਦੀ ਬੇਅਦਬੀ ਦੇ ਮਾਮਲਿਆਂ ਵਿੱਚ ਸੀਜੇਐਮ ਦੀ ਅਦਾਲਤ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ ਅਦਾਲਤ ਨੇ ਸਵੀਕਾਰ ਕਰ ਲਿਆ ਹੈ। ਬੇਅਦਬੀ ਮਾਮਲੇ ਨਾਲ ਸਬੰਧਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਚੋਰੀ ਕਰਨ ਦੇ ਮਾਮਲੇ ਵਿੱਚ ਡੇਰਾ ਮੁਖੀ ਨੂੰ ਪਹਿਲਾਂ ਹੀ ਜ਼ਮਾਨਤ ਮਿਲ ਚੁੱਕੀ ਸੀ ਤੇ ਇਸ ਮਾਮਲੇ ਵਿੱਚ ਉਸ ਨੇ ਹੇਠਲੀ ਅਦਾਲਤ ਵਿੱਚ ਜ਼ਮਾਨਤੀ ਬਾਂਡ ਵੀ ਭਰ ਚੁੱਕੇ ਹਨ ਜਦਕਿ ਬਾਕੀ ਦੋਵੇਂ ਕੇਸਾਂ ਵਿੱਚ ਜ਼ਮਾਨਤ ਲਈ ਡੇਰਾ ਮੁਖੀ ਨੇ ਪਟੀਸ਼ਨ ਦਾਇਰ ਕੀਤੀ ਸੀ।
Congress Chintan Shivir: ਕਾਂਗਰਸ 'ਚ ਇੱਕ ਪਰਿਵਾਰ, ਇੱਕ ਟਿਕਟ 'ਤੇ ਬਣੀ ਸਹਿਮਤੀ
ਆਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਸੰਗਠਨ ਦਾ ਦਾਅ ਪੇਚ ਕੱਸਣਾ ਸ਼ੁਰੂ ਕਰ ਦਿੱਤਾ ਹੈ। ਇਸੇ ਕੜੀ ਵਿੱਚ ਰਾਜਸਥਾਨ ਦੇ ਉਦੈਪੁਰ ਵਿੱਚ ਤਿੰਨ ਰੋਜ਼ਾ ਚਿੰਤਨ ਕੈਂਪ ਲਗਾਇਆ ਜਾ ਰਿਹਾ ਹੈ। ਉਦੈਪੁਰ ਚਿੰਤਨ ਸ਼ਿਵਿਰ ਦੌਰਾਨ ਕਾਂਗਰਸ ਨੇ ਸੰਗਠਨ ਬਦਲਣ ਲਈ ਕੁਝ ਵੱਡੇ ਫੈਸਲੇ ਲਏ ਹਨ। ਕਾਂਗਰਸ ਦੇ ਜਨਰਲ ਸਕੱਤਰ ਅਜੇ ਮਾਕਨ ਨੇ ਕਿਹਾ ਕਿ ਪਾਰਟੀ ਇੱਕ ਪਰਿਵਾਰ, ਇੱਕ ਟਿਕਟ 'ਤੇ ਪੂਰੀ ਤਰ੍ਹਾਂ ਇੱਕਮਤ ਹੈ। ਉਨ੍ਹਾਂ ਨੇ ਸੰਮੇਲਨ ਤੋਂ ਬਾਅਦ ਪਾਰਟੀ ਵਿੱਚ ਵੱਡੇ ਸੰਗਠਨਾਤਮਕ ਬਦਲਾਅ ਦਾ ਵਾਅਦਾ ਕੀਤਾ।
CM Bhagwant Mann: ਸਿਹਤ ਸਹੂਲਤਾਂ ਲਈ ਸੀਐਮ ਭਗਵੰਤ ਮਾਨ ਦਾ ਐਕਸ਼ਨ ਪਲਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇੱਕ-ਇੱਕ ਕਰਕੇ ਪੰਜਾਬੀਆਂ ਨੂੰ ਦਿੱਤੀਆਂ ਗਰੰਟੀਆਂ ਉੱਪਰ ਤੇਜ਼ੀ ਨਾਲ ਕੰਮ ਕਰ ਰਹੇ ਹਨ। ਆਮ ਆਦਮੀ ਪਾਰਟੀ ਦਾ ਮੁੱਖ ਕੇਂਦਰ ਸਿੱਖਿਆ ਤੇ ਸਿਹਤ ਉੱਪਰ ਹੀ ਹੈ। ਇੱਕ ਪਾਸੇ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਸੁਧਾਰ ਲਈ ਖਾਕਾ ਉਲੀਕਿਆ ਤੇ ਦੂਜੇ ਪਾਸੇ ਸਿਹਤ ਸਹੂਲਤਾਂ ਲਈ ਵੀ ਐਕਸ਼ਨ ਪਲਾਨ ਤਿਆਰ ਕੀਤਾ ਜਾ ਰਿਹਾ ਹੈ। ਸੂਤਰਾਂ ਮੁਤਾਬਕ ਸਿਹਤ ਸਹੂਲਤਾਂ ਨੂੰ ਲੈ ਕੇ ਦਿੱਤੀ ਗਾਰੰਟੀ ਨੂੰ ਪੂਰਾ ਕਰਦੇ ਹੋਏ ਪੰਜਾਬ ਦੀ ਮਾਨ ਸਰਕਾਰ ਨੇ ਇੱਕ ਦੂਰਅੰਦੇਸ਼ੀ ਰੋਡਮੈਪ ਤਿਆਰ ਕੀਤਾ ਹੈ। ਇਸ ਤਹਿਤ ਸਰਕਾਰ ਮਿਆਰੀ ਮੈਡੀਕਲ ਸਿੱਖਿਆ ਤੇ ਸਿਹਤ ਸੇਵਾਵਾਂ ਤੱਕ ਪਹੁੰਚ ਵਧਾਉਣ ਦੇ ਉਦੇਸ਼ ਨਾਲ ਪੰਜਾਬ ਦੇ ਹਰੇਕ ਜ਼ਿਲ੍ਹੇ ਵਿੱਚ ਇੱਕ ਮੈਡੀਕਲ ਕਾਲਜ ਖੋਲ੍ਹਣ ਦੀ ਯੋਜਨਾ ਬਣਾ ਰਹੀ ਹੈ। ਪ੍ਰਾਈਵੇਟ ਅਦਾਰਿਆਂ 'ਚ ਲੱਖਾਂ ਦੀਆਂ ਫੀਸਾਂ ਭਰਨ ਵਾਲੇ ਵਿਦਿਆਰਥੀਆਂ ਨੂੰ ਰਾਹਤ ਦੇਣ ਲਈ ਸਰਕਾਰ ਅਹਿਮ ਕਦਮ ਚੁੱਕਣਾ ਚਾਹੁੰਦੀ ਹੈ।
Mohali Blast: ਮੁਹਾਲੀ ਰਾਕੇਟ ਹਮਲੇ 'ਚ ਮੁਹਾਲੀ ਪੁਲਿਸ ਵੱਡੀ ਕਾਮਯਾਬੀ ਮਿਲੀ
ਮੁਹਾਲੀ ਰਾਕੇਟ ਹਮਲੇ 'ਚ ਮੁਹਾਲੀ ਪੁਲਿਸ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਇਸ ਕੇਸ ਵਿੱਚ ਇੱਕ ਸ਼ੱਕੀ ਨੂੰ ਦਬੋਚਿਆ ਹੈ। ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੀ ਮਦਦ ਨਾਲ ਇੱਕ ਸ਼ੱਕੀ ਨੂੰ ਕਾਬੂ ਕੀਤਾ ਹੈ। ਸੂਤਰਾਂ ਮੁਤਾਬਕ ਰਾਕੇਟ ਹਮਲੇ ਦੀ ਸਾਜ਼ਿਸ਼ ਦਾ ਦਾ ਅਹਿਮ ਕਿਰਦਾਰ ਪੁਲਿਸ ਅੜਿੱਕੇ ਆਇਆ ਹੈ। ਇਸ ਦਾ ਖੁਲਾਸਾ ਪੰਜਾਬ ਪੁਲਿਸ ਦੇ ਡੀਜੀਪੀ ਵੀਕੇ ਭੰਵਰਾ ਅੱਜ ਸ਼ਾਮ ਚਾਰ ਵਜੇ ਪ੍ਰੈੱਸ ਕਾਨਫਰੰਸ ਦੌਰਾਨ ਕਰ ਸਕਦੇ ਹਨ। ਰਾਕੇਟ ਹਮਲੇ ਤੋਂ ਬਾਅਦ ਹਰਿਆਣਾ ਦੇ ਬਾਰਬਾਲਾ ਵਿੱਚ ਮੋਬਾਈਲ ਫੋਨ ਸੁੱਟਿਆ ਗਿਆ ਸੀ ਜਿਸ ਨੂੰ ਪੁਲਿਸ ਨੇ ਬਰਾਮਦ ਕਰ ਲਿਆ ਹੈ। ਪੁਲਿਸ ਪਿਛਲੇ ਦਿਨਾਂ ਦੌਰਾਨ ਉੱਤਰ ਪ੍ਰਦੇਸ਼ ਤੱਕ ਹਮਲਾਵਰਾਂ ਦੀ ਭਾਲ ਕਰ ਰਹੀ ਸੀ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
