(Source: ECI/ABP News)
Punjab Breaking News LIVE: ਪਨਬੱਸ, ਪੀਆਰਟੀਸੀ ਤੇ ਰੋਡਵੇਜ਼ ਦੀਆਂ ਬੱਸਾਂ ਦਾ ਚੱਕਾ ਜਾਮ, ਸੀਨੀਅਰ ਲੀਡਰਾਂ ਨੂੰ ਝਟਕਾ, ਮੁੜ ਬੇਕਾਬੂ ਹੋ ਰਿਹਾ ਕੋਰੋਨਾ...ਪੜ੍ਹੋ ਵੱਡੀਆਂ ਖਬਰਾਂ
Punjab Breaking News, 14 August 2022 LIVE Updates: ਪਨਬੱਸ, ਪੀਆਰਟੀਸੀ ਤੇ ਰੋਡਵੇਜ਼ ਦੀਆਂ ਬੱਸਾਂ ਦਾ ਚੱਕਾ ਜਾਮ, ਸੀਨੀਅਰ ਲੀਡਰਾਂ ਨੂੰ ਝਟਕਾ, ਮੁੜ ਬੇਕਾਬੂ ਹੋ ਰਿਹਾ ਕੋਰੋਨਾ...ਪੜ੍ਹੋ ਵੱਡੀਆਂ ਖਬਰਾਂ
LIVE

Background
1158 ਸਹਾਇਕ ਪ੍ਰੋਫੈਸਰ/ਲਾਇਬ੍ਰੇਰੀਅਨ ਫਰੰਟ ਵੱਲੋਂ ਭਲਕੇ ਸੀਐੱਮ ਭਗਵੰਤ ਮਾਨ ਦੇ ਘਿਰਾਓ ਦਾ ਐਲਾਨ
ਪਟਿਆਲਾ : ਪੰਜਾਬ ਦੇ 1158 ਸਹਾਇਕ ਪ੍ਰੋਫੈਸਰ/ਲਾਇਬ੍ਰੇਰੀਅਨ ਫਰੰਟ ਵੱਲੋਂ ਭਲਕੇ ਪੰਜਾਬ ਦੇ ਸੀਐੱਮ ਭਗਵੰਤ ਮਾਨ ਦੇ ਘਿਰਾਓ ਦੀ ਚਿਤਾਵਨੀ ਦਿੱਤੀ ਗਈ ਹੈ। ਦਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਭਲਕੇ ਲੁਧਿਆਣਾ ਵਿਖੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ। ਪੰਜਾਬ ਦੇ ਸਰਕਾਰੀ ਕਾਲਜਾਂ ਵਿੱਚ 26 ਸਾਲਾਂ ਬਾਅਦ ਆਈ ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਨੂੰ 8 ਅਗਸਤ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰੱਦ ਕਰ ਦਿੱਤਾ ਹੈ। ਇਸ ਭਰਤੀ ਦਾ 19 ਅਕਤੂਬਰ 2021 ਵਿੱਚ ਇਸ਼ਤਿਹਾਰ ਆਇਆ ਸੀ ਅਤੇ ਨਵੰਬਰ ਵਿੱਚ ਪੇਪਰ ਹੋਇਆ ਸੀ। ਜਿਸ ਤੋਂ ਬਾਅਦ ਇਸ ਦੇ ਖਿਲਾਫ ਹਾਈਕੋਰਟ ਵਿੱਚ ਰਿੱਟ ਪਟੀਸ਼ਨਾਂ ਹੋਣ ਕਰਕੇ ਇਸ ਨੂੰ ਅਦਾਲਤ ਦੁਆਰਾ 2 ਦਸੰਬਰ ਨੂੰ ਸਟੇਅ ਕਰ ਦਿੱਤਾ ਗਿਆ ਸੀ।
ਗਲੋਬਲ ਪੰਜਾਬੀ ਭਾਈਚਾਰੇ ਨੂੰ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਅਪੀਲ
ਪੰਜਾਬ ਦੇ ਖੇਤੀਬਾੜੀ ਤੇ ਪੇਂਡੂ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਹਿੰਦ ਪਾਕਿ ਦੋਸਤੀ ਦੀ ਸਦੀਵਤਾ ਲਈ ਗਲੋਬਲ ਪੰਜਾਬੀ ਭਾਈਚਾਰਾ ਆਜ਼ਾਦੀ ਦੇ 75ਵੇਂ ਸਾਲ ਵਿੱਚ ਸੰਤਾਲੀ ਵੇਲੇ ਮਾਰੇ ਗਏ ਦਸ ਲੱਖ ਬੇਕਸੂਰ ਪੰਜਾਬੀਆਂ ਦੀ ਯਾਦ ਵਿੱਚ ਅਰਦਾਸ ਕਰਨ। ਉਨ੍ਹਾਂ ਕਿਹਾ ਕਿ ਮਰਨ ਵਾਲੇ ਧੀਆਂ ਪੁੱਤਰ ਪੰਜਾਬੀ ਸਨ, ਹਿੰਦੂ ਸਿੱਖ, ਮੁਸਲਿਮ ਜਾਂ ਈਸਾਈ ਨਹੀਂ।
Maharaja Ranjit Singh haveli collapsed: ਮਹਾਰਾਜਾ ਰਣਜੀਤ ਸਿੰਘ ਦੀ ਹਵੇਲੀ ਢਹਿ-ਢੇਰੀ
ਪਾਕਿਸਤਾਨ ਸਰਕਾਰ ਵੱਲੋਂ ਲਗਾਤਾਰ ਵਰਤੀ ਲਾਪ੍ਰਵਾਹੀ ਕਾਰਨ ਗੁੱਜਰਾਂਵਾਲਾ ਸ਼ਹਿਰ ’ਚ ਸਥਿਤ ਮਹਾਰਾਜਾ ਰਣਜੀਤ ਸਿੰਘ ਦੀ ਜੱਦੀ ਹਵੇਲੀ ਦੀ ਛੱਤ ਡਿੱਗ ਗਈ ਹੈ। ਹਾਸਲ ਵੇਰਵਿਆਂ ਮੁਤਾਬਕ ‘ਸ਼ੇਰ-ਏ-ਪੰਜਾਬ’ ਦੀ ਹਵੇਲੀ ਦੀ ਛੱਤ ਦਾ ਕੁਝ ਹਿੱਸਾ ਡਿੱਗ ਗਿਆ ਹੈ। ਹਾਲੇ ਕੁਝ ਦਿਨ ਪਹਿਲਾਂ ਹੀ ਪ੍ਰਸ਼ਾਸਨ ਨੇ ਇਸ ਨੂੰ ਇਤਿਹਾਸਕ ਸੈਰ-ਸਪਾਟੇ ਵਾਲੀ ਥਾਂ ਵਿਚ ਤਬਦੀਲ ਕੀਤੇ ਜਾਣ ਲਈ ਸੁਰੱਖਿਅਤ ਕਰਾਰ ਦਿੱਤਾ ਸੀ। ਹਵੇਲੀ ਨੂੰ ਸੈਲਾਨੀਆਂ, ਖਾਸ ਕਰ ਕੇ ਭਾਰਤ ਦੇ ਸਿੱਖਾਂ ਲਈ ਖੋਲ੍ਹਣ ਦਾ ਐਲਾਨ ਵੀ ਕੀਤਾ ਗਿਆ ਸੀ। ਸਿੱਖ ਸਾਮਰਾਜ ਦੇ ਪਹਿਲੇ ਮਹਾਰਾਜਾ ਰਣਜੀਤ ਸਿੰਘ ਦਾ ਜਨਮ ਇਸ ਘਰ ਵਿਚ 13 ਨਵੰਬਰ, 1780 ਨੂੰ ਹੋਇਆ ਸੀ। ਇਹ ਹਵੇਲੀ ਦੁਨੀਆ ਭਰ ਦੇ ਸਿੱਖਾਂ ਵਿਚ ਵਿਸ਼ੇਸ਼ ਅਹਿਮੀਅਤ ਰੱਖਦੀ ਹੈ। ਜਾਣਕਾਰਾਂ ਮੁਤਾਬਕ 18ਵੀਂ ਸਦੀ ਤੱਕ ਹਵੇਲੀ ਦੇ ਆਲੇ-ਦੁਆਲੇ ਕਾਫ਼ੀ ਹਰਿਆਲੀ ਸੀ ਤੇ ਥਾਂ ਵੀ ਕਾਫ਼ੀ ਖੁੱਲ੍ਹੀ ਸੀ, ਪਰ ਹੁਣ ਇਸ ਇਲਾਕੇ ਵਿਚ ਬਹੁਤ ਭੀੜ-ਭੜੱਕਾ ਹੈ ਤੇ ਕਈ ਗੈਰਕਾਨੂੰਨੀ ਉਸਾਰੀਆਂ ਹੋ ਚੁੱਕੀਆਂ ਹਨ।
Transport Minister Laljit Singh Bullar: ਟ੍ਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਦੀ ਅਪੀਲ, ਆਜ਼ਾਦੀ ਮੌਕੇ ਨਾ ਕੀਤੀ ਜਾਵੇ ਹੜਤਾਲ
ਟ੍ਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਟ੍ਰਾਂਸਪੋਰਟਰਾਂ ਨੂੰ ਅਪੀਲ ਕੀਤੀ ਕਿ ਆਜ਼ਾਦੀ ਦੇ ਇਸ ਦਿਹਾੜੇ 'ਤੇ ਹੜਤਾਲ ਨਾ ਕੀਤੀ ਜਾਵੇ। ਉਹਨਾਂ ਕਿਹਾ ਕਿ ਦੇਸ਼ ਆਜ਼ਾਦੀ ਦਾ 75ਵਾਂ ਦਿਹਾੜਾ ਮਨਾ ਰਿਹਾ ਹੈ ਅਤੇ ਇਸ ਮੌਕੇ ਬਹੁਤ ਲੋਕਾਂ ਵੱਲੋਂ ਸਫਰ ਕੀਤਾ ਜਾਣਾ ਹੈ। ਇਸ ਲਈ ਇਹ ਹੜਤਾਲ ਕਰਨ ਦਾ ਸਹੀ ਸਮਾਂ ਨਹੀਂ ਹੈ। ਉਹਨਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਪੰਜਾਬ ਦੀ ਧਰਤੀ ਨੇ ਲੱਖਾਂ ਬਹਾਦਰਾਂ ਦੀਆਂ ਸ਼ਹਾਦਤਾਂ ਦੇਖੀ ਹੈ, ਇਹ ਸਮਾਂ ਉਨ੍ਹਾਂ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਅਤੇ ਉਨ੍ਹਾਂ ਤੋਂ ਪ੍ਰੇਰਨਾ ਲੈਣ ਦਾ ਹੈ ਇਸ ਲਈ ਹੜਤਾਲ ਨਾ ਕਰਕੇ ਸਾਨੂੰ ਇਕੱਠੇ ਹੋ ਕੇ ਅੱਗੇ ਵਧਣ ਦੀ ਲੋੜ ਹੈ।
Harmanpreet Kaur on PM Modi: ਪੀਐਮ ਮੋਦੀ ਨਾਲ ਮੁਲਾਕਾਤ ਮਗਰੋਂ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਨੇ ਕੀ ਕਿਹਾ?
ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ (Harmanpreet Kaur) ਨੇ ਪੀਐਮ ਮੋਦੀ (PM Modi) ਨੂੰ ਮਿਲਣ ਤੋਂ ਬਾਅਦ ਕਿਹਾ ਕਿ ਜਦੋਂ ਪੀਐਮ ਮੋਦੀ ਉਨ੍ਹਾਂ ਨਾਲ ਗੱਲ ਕਰ ਰਹੇ ਸਨ ਤਾਂ ਅਜਿਹਾ ਲੱਗ ਰਿਹਾ ਸੀ ਕਿ ਪੂਰਾ ਦੇਸ਼ ਉਨ੍ਹਾਂ ਦੀ ਟੀਮ ਦਾ ਸਮਰਥਨ ਕਰ ਰਿਹਾ ਹੈ। ਹਰਮਨਪ੍ਰੀਤ ਕੌਰ ਨੇ ਇਹ ਵੀ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਤੋਂ ਹੌਸਲਾ ਮਿਲਣਾ ਵੱਡੀ ਗੱਲ ਹੈ। ਪ੍ਰਧਾਨ ਮੰਤਰੀ ਮੋਦੀ ਨੇ ਸ਼ਨੀਵਾਰ ਨੂੰ ਆਪਣੇ ਨਿਵਾਸ 'ਤੇ ਰਾਸ਼ਟਰਮੰਡਲ ਖੇਡਾਂ ਤੋਂ ਵਾਪਸ ਪਰਤੇ ਭਾਰਤੀ ਖਿਡਾਰੀਆਂ ਦੀ ਮੇਜ਼ਬਾਨੀ ਕੀਤੀ। ਇਸ ਦੌਰਾਨ ਉਨ੍ਹਾਂ ਨੇ ਇਨ੍ਹਾਂ ਖੇਡਾਂ ਵਿੱਚ ਭਾਰਤੀ ਦਲ ਦੀਆਂ ਪ੍ਰਾਪਤੀਆਂ ਅਤੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਚਾਂਦੀ ਦਾ ਤਗਮਾ ਜਿੱਤਣ 'ਤੇ ਵੀ ਵਧਾਈ ਦਿੱਤੀ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
