Punjab Breaking News LIVE: ਪਨਬੱਸ, ਪੀਆਰਟੀਸੀ ਤੇ ਰੋਡਵੇਜ਼ ਦੀਆਂ ਬੱਸਾਂ ਦਾ ਚੱਕਾ ਜਾਮ, ਸੀਨੀਅਰ ਲੀਡਰਾਂ ਨੂੰ ਝਟਕਾ, ਮੁੜ ਬੇਕਾਬੂ ਹੋ ਰਿਹਾ ਕੋਰੋਨਾ...ਪੜ੍ਹੋ ਵੱਡੀਆਂ ਖਬਰਾਂ
Punjab Breaking News, 14 August 2022 LIVE Updates: ਪਨਬੱਸ, ਪੀਆਰਟੀਸੀ ਤੇ ਰੋਡਵੇਜ਼ ਦੀਆਂ ਬੱਸਾਂ ਦਾ ਚੱਕਾ ਜਾਮ, ਸੀਨੀਅਰ ਲੀਡਰਾਂ ਨੂੰ ਝਟਕਾ, ਮੁੜ ਬੇਕਾਬੂ ਹੋ ਰਿਹਾ ਕੋਰੋਨਾ...ਪੜ੍ਹੋ ਵੱਡੀਆਂ ਖਬਰਾਂ
ਪਟਿਆਲਾ : ਪੰਜਾਬ ਦੇ 1158 ਸਹਾਇਕ ਪ੍ਰੋਫੈਸਰ/ਲਾਇਬ੍ਰੇਰੀਅਨ ਫਰੰਟ ਵੱਲੋਂ ਭਲਕੇ ਪੰਜਾਬ ਦੇ ਸੀਐੱਮ ਭਗਵੰਤ ਮਾਨ ਦੇ ਘਿਰਾਓ ਦੀ ਚਿਤਾਵਨੀ ਦਿੱਤੀ ਗਈ ਹੈ। ਦਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਭਲਕੇ ਲੁਧਿਆਣਾ ਵਿਖੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ। ਪੰਜਾਬ ਦੇ ਸਰਕਾਰੀ ਕਾਲਜਾਂ ਵਿੱਚ 26 ਸਾਲਾਂ ਬਾਅਦ ਆਈ ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਨੂੰ 8 ਅਗਸਤ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰੱਦ ਕਰ ਦਿੱਤਾ ਹੈ। ਇਸ ਭਰਤੀ ਦਾ 19 ਅਕਤੂਬਰ 2021 ਵਿੱਚ ਇਸ਼ਤਿਹਾਰ ਆਇਆ ਸੀ ਅਤੇ ਨਵੰਬਰ ਵਿੱਚ ਪੇਪਰ ਹੋਇਆ ਸੀ। ਜਿਸ ਤੋਂ ਬਾਅਦ ਇਸ ਦੇ ਖਿਲਾਫ ਹਾਈਕੋਰਟ ਵਿੱਚ ਰਿੱਟ ਪਟੀਸ਼ਨਾਂ ਹੋਣ ਕਰਕੇ ਇਸ ਨੂੰ ਅਦਾਲਤ ਦੁਆਰਾ 2 ਦਸੰਬਰ ਨੂੰ ਸਟੇਅ ਕਰ ਦਿੱਤਾ ਗਿਆ ਸੀ।
ਪੰਜਾਬ ਦੇ ਖੇਤੀਬਾੜੀ ਤੇ ਪੇਂਡੂ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਹਿੰਦ ਪਾਕਿ ਦੋਸਤੀ ਦੀ ਸਦੀਵਤਾ ਲਈ ਗਲੋਬਲ ਪੰਜਾਬੀ ਭਾਈਚਾਰਾ ਆਜ਼ਾਦੀ ਦੇ 75ਵੇਂ ਸਾਲ ਵਿੱਚ ਸੰਤਾਲੀ ਵੇਲੇ ਮਾਰੇ ਗਏ ਦਸ ਲੱਖ ਬੇਕਸੂਰ ਪੰਜਾਬੀਆਂ ਦੀ ਯਾਦ ਵਿੱਚ ਅਰਦਾਸ ਕਰਨ। ਉਨ੍ਹਾਂ ਕਿਹਾ ਕਿ ਮਰਨ ਵਾਲੇ ਧੀਆਂ ਪੁੱਤਰ ਪੰਜਾਬੀ ਸਨ, ਹਿੰਦੂ ਸਿੱਖ, ਮੁਸਲਿਮ ਜਾਂ ਈਸਾਈ ਨਹੀਂ।
ਪਾਕਿਸਤਾਨ ਸਰਕਾਰ ਵੱਲੋਂ ਲਗਾਤਾਰ ਵਰਤੀ ਲਾਪ੍ਰਵਾਹੀ ਕਾਰਨ ਗੁੱਜਰਾਂਵਾਲਾ ਸ਼ਹਿਰ ’ਚ ਸਥਿਤ ਮਹਾਰਾਜਾ ਰਣਜੀਤ ਸਿੰਘ ਦੀ ਜੱਦੀ ਹਵੇਲੀ ਦੀ ਛੱਤ ਡਿੱਗ ਗਈ ਹੈ। ਹਾਸਲ ਵੇਰਵਿਆਂ ਮੁਤਾਬਕ ‘ਸ਼ੇਰ-ਏ-ਪੰਜਾਬ’ ਦੀ ਹਵੇਲੀ ਦੀ ਛੱਤ ਦਾ ਕੁਝ ਹਿੱਸਾ ਡਿੱਗ ਗਿਆ ਹੈ। ਹਾਲੇ ਕੁਝ ਦਿਨ ਪਹਿਲਾਂ ਹੀ ਪ੍ਰਸ਼ਾਸਨ ਨੇ ਇਸ ਨੂੰ ਇਤਿਹਾਸਕ ਸੈਰ-ਸਪਾਟੇ ਵਾਲੀ ਥਾਂ ਵਿਚ ਤਬਦੀਲ ਕੀਤੇ ਜਾਣ ਲਈ ਸੁਰੱਖਿਅਤ ਕਰਾਰ ਦਿੱਤਾ ਸੀ। ਹਵੇਲੀ ਨੂੰ ਸੈਲਾਨੀਆਂ, ਖਾਸ ਕਰ ਕੇ ਭਾਰਤ ਦੇ ਸਿੱਖਾਂ ਲਈ ਖੋਲ੍ਹਣ ਦਾ ਐਲਾਨ ਵੀ ਕੀਤਾ ਗਿਆ ਸੀ। ਸਿੱਖ ਸਾਮਰਾਜ ਦੇ ਪਹਿਲੇ ਮਹਾਰਾਜਾ ਰਣਜੀਤ ਸਿੰਘ ਦਾ ਜਨਮ ਇਸ ਘਰ ਵਿਚ 13 ਨਵੰਬਰ, 1780 ਨੂੰ ਹੋਇਆ ਸੀ। ਇਹ ਹਵੇਲੀ ਦੁਨੀਆ ਭਰ ਦੇ ਸਿੱਖਾਂ ਵਿਚ ਵਿਸ਼ੇਸ਼ ਅਹਿਮੀਅਤ ਰੱਖਦੀ ਹੈ। ਜਾਣਕਾਰਾਂ ਮੁਤਾਬਕ 18ਵੀਂ ਸਦੀ ਤੱਕ ਹਵੇਲੀ ਦੇ ਆਲੇ-ਦੁਆਲੇ ਕਾਫ਼ੀ ਹਰਿਆਲੀ ਸੀ ਤੇ ਥਾਂ ਵੀ ਕਾਫ਼ੀ ਖੁੱਲ੍ਹੀ ਸੀ, ਪਰ ਹੁਣ ਇਸ ਇਲਾਕੇ ਵਿਚ ਬਹੁਤ ਭੀੜ-ਭੜੱਕਾ ਹੈ ਤੇ ਕਈ ਗੈਰਕਾਨੂੰਨੀ ਉਸਾਰੀਆਂ ਹੋ ਚੁੱਕੀਆਂ ਹਨ।
ਟ੍ਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਟ੍ਰਾਂਸਪੋਰਟਰਾਂ ਨੂੰ ਅਪੀਲ ਕੀਤੀ ਕਿ ਆਜ਼ਾਦੀ ਦੇ ਇਸ ਦਿਹਾੜੇ 'ਤੇ ਹੜਤਾਲ ਨਾ ਕੀਤੀ ਜਾਵੇ। ਉਹਨਾਂ ਕਿਹਾ ਕਿ ਦੇਸ਼ ਆਜ਼ਾਦੀ ਦਾ 75ਵਾਂ ਦਿਹਾੜਾ ਮਨਾ ਰਿਹਾ ਹੈ ਅਤੇ ਇਸ ਮੌਕੇ ਬਹੁਤ ਲੋਕਾਂ ਵੱਲੋਂ ਸਫਰ ਕੀਤਾ ਜਾਣਾ ਹੈ। ਇਸ ਲਈ ਇਹ ਹੜਤਾਲ ਕਰਨ ਦਾ ਸਹੀ ਸਮਾਂ ਨਹੀਂ ਹੈ। ਉਹਨਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਪੰਜਾਬ ਦੀ ਧਰਤੀ ਨੇ ਲੱਖਾਂ ਬਹਾਦਰਾਂ ਦੀਆਂ ਸ਼ਹਾਦਤਾਂ ਦੇਖੀ ਹੈ, ਇਹ ਸਮਾਂ ਉਨ੍ਹਾਂ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਅਤੇ ਉਨ੍ਹਾਂ ਤੋਂ ਪ੍ਰੇਰਨਾ ਲੈਣ ਦਾ ਹੈ ਇਸ ਲਈ ਹੜਤਾਲ ਨਾ ਕਰਕੇ ਸਾਨੂੰ ਇਕੱਠੇ ਹੋ ਕੇ ਅੱਗੇ ਵਧਣ ਦੀ ਲੋੜ ਹੈ।
ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ (Harmanpreet Kaur) ਨੇ ਪੀਐਮ ਮੋਦੀ (PM Modi) ਨੂੰ ਮਿਲਣ ਤੋਂ ਬਾਅਦ ਕਿਹਾ ਕਿ ਜਦੋਂ ਪੀਐਮ ਮੋਦੀ ਉਨ੍ਹਾਂ ਨਾਲ ਗੱਲ ਕਰ ਰਹੇ ਸਨ ਤਾਂ ਅਜਿਹਾ ਲੱਗ ਰਿਹਾ ਸੀ ਕਿ ਪੂਰਾ ਦੇਸ਼ ਉਨ੍ਹਾਂ ਦੀ ਟੀਮ ਦਾ ਸਮਰਥਨ ਕਰ ਰਿਹਾ ਹੈ। ਹਰਮਨਪ੍ਰੀਤ ਕੌਰ ਨੇ ਇਹ ਵੀ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਤੋਂ ਹੌਸਲਾ ਮਿਲਣਾ ਵੱਡੀ ਗੱਲ ਹੈ। ਪ੍ਰਧਾਨ ਮੰਤਰੀ ਮੋਦੀ ਨੇ ਸ਼ਨੀਵਾਰ ਨੂੰ ਆਪਣੇ ਨਿਵਾਸ 'ਤੇ ਰਾਸ਼ਟਰਮੰਡਲ ਖੇਡਾਂ ਤੋਂ ਵਾਪਸ ਪਰਤੇ ਭਾਰਤੀ ਖਿਡਾਰੀਆਂ ਦੀ ਮੇਜ਼ਬਾਨੀ ਕੀਤੀ। ਇਸ ਦੌਰਾਨ ਉਨ੍ਹਾਂ ਨੇ ਇਨ੍ਹਾਂ ਖੇਡਾਂ ਵਿੱਚ ਭਾਰਤੀ ਦਲ ਦੀਆਂ ਪ੍ਰਾਪਤੀਆਂ ਅਤੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਚਾਂਦੀ ਦਾ ਤਗਮਾ ਜਿੱਤਣ 'ਤੇ ਵੀ ਵਧਾਈ ਦਿੱਤੀ।
ਪੰਜਾਬ ਪੁਲਿਸ ਨੇ ਹੁਣ ਕੈਨੇਡਾ ਸਥਿਤ ਖਾਲਿਸਤਾਨ ਟਾਈਗਰ ਫੋਰਸ (ਕੇਟੀਐਫ) ਦੇ ਮੁਖੀ ਹਰਦੀਪ ਸਿੰਘ ਨਿੱਝਰ ਨੂੰ ਵੀ ਭਾਰਤ ਲਿਆਉਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਵੱਲੋਂ ਕਾਫੀ ਸਮੇਂ ਤੋਂ ਹਰਦੀਪ ਸਿੰਘ ਨਿੱਝਰ ਲੋੜੀਂਦਾ ਹੈ। ਐਨਆਈਏ ਨੇ ਇਸ ਸਾਲ ਜੁਲਾਈ 'ਚ ਨਿੱਝਰ 'ਤੇ 10 ਲੱਖ ਰੁਪਏ ਦੇ ਨਕਦ ਇਨਾਮ ਦਾ ਐਲਾਨ ਵੀ ਕੀਤਾ ਹੈ। ਨਿੱਝਰ 'ਤੇ ਪਿਛਲੇ ਸਾਲ ਪੰਜਾਬ ਦੇ ਜਲੰਧਰ 'ਚ ਇੱਕ ਹਿੰਦੂ ਪੁਜਾਰੀ ਦੀ ਹੱਤਿਆ ਦਾ ਦੋਸ਼ ਹੈ। ਹਾਸਲ ਜਾਣਕਾਰੀ ਮੁਤਾਬਕ ਪੰਜਾਬ ਪੁਲਿਸ ਨੇ ਨਿੱਝਰ ਨੂੰ ਭਾਰਤ ਲਿਆਉਣ ਲਈ ਕੈਨੇਡਾ ਸਰਕਾਰ ਨੂੰ ਪੱਤਰ ਲਿਖ ਕੇ ਉਸ ਦੀ ਗ੍ਰਿਫਤਾਰੀ ਤੇ ਹਵਾਲਗੀ ਦੀ ਮੰਗ ਕੀਤੀ ਹੈ। ਮੂਲ ਰੂਪ ਤੋਂ ਜਲੰਧਰ ਦੇ ਵਾਸੀ ਹਰਦੀਪ ਸਿੰਘ ਨਿੱਝਰ ਸਮੇਤ ਉਸ ਦੇ ਤਿੰਨ ਹੋਰ ਸਾਥੀਆਂ ਖਿਲਾਫ ਵੀ ਐਨਆਈਏ ਵੱਲੋਂ ਚਾਰਜਸੀਟ ਦਾਇਰ ਕੀਤੀ ਗਈ ਹੈ।
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ ਲਈ ਉਸ ਦੇ ਦੋਸਤ ਵੀ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਸਮਾਂ ਆਉਣ ਤੇ ਉਨ੍ਹਾਂ ਦੇ ਨਾਵਾਂ ਦਾ ਖੁਲਾਸਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਨੂੰ ਕੁਝ ਗਾਇਕ ਪਸੰਦ ਨਹੀਂ ਕਰਦੇ ਸਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 1947 ’ਚ ਦੇਸ਼ ਦੀ ਵੰਡ ਦੌਰਾਨ ਜਾਨਾਂ ਗੁਆਉਣ ਵਾਲਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ। ਇਸ ਦੇ ਨਾਲ ਹੀ ਇਤਿਹਾਸ ਦੇ ਉਸ ਦੁਖਦਾਈ ਦੌਰ ਦੇ ਪੀੜਤਾਂ ਦੇ ਸਬਰ ਤੇ ਸਹਿਣਸ਼ੀਲਤਾ ਦੀ ਸ਼ਲਾਘਾ ਕੀਤੀ ਹੈ। ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਿਛਲੇ ਸਾਲ ਐਲਾਨ ਕੀਤਾ ਸੀ ਕਿ ਲੋਕਾਂ ਦੇ ਸੰਘਰਸ਼ ਤੇ ਕੁਰਬਾਨੀ ਦੀ ਯਾਦ ਵਿੱਚ 14 ਅਗਸਤ ਨੂੰ ‘ਵੰਡ ਯਾਦਗਾਰੀ ਦਿਵਸ’ ਵਜੋਂ ਮਨਾਇਆ ਜਾਵੇਗਾ। ਬੇਸ਼ੱਕ ਅਸੀਂ 15 ਅਗਸਤ ਨੂੰ ਆਜ਼ਾਦੀ ਦਿਹਾੜੇ ਵਜੋਂ ਮਨਾਉਂਦੇ ਹਾਂ ਪਰ 14 ਅਗਸਤ ਦੀ ਤਾਰੀਖ ਦੇਸ਼ ਦੇ ਇਤਿਹਾਸ ਵਿੱਚ ਹੰਝੂਆਂ ਨਾਲ ਲਿਖੀ ਹੋਈ ਹੈ। ਇਹ ਉਹ ਦਿਨ ਸੀ, ਜਦੋਂ ਦੇਸ਼ ਦੀ ਵੰਡ ਹੋਈ ਤੇ 14 ਅਗਸਤ 1947 ਨੂੰ ਪਾਕਿਸਤਾਨ ਨੂੰ ਵੱਖਰਾ ਦੇਸ਼ ਤੇ 15 ਅਗਸਤ 1947 ਨੂੰ ਭਾਰਤ ਨੂੰ ਆਜ਼ਾਦ ਐਲਾਨਿਆ ਗਿਆ ਸੀ।
ਆਜ਼ਾਦੀ ਦਿਹਾੜੇ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਪਾਕਿਸਤਾਨੀ ਖੁਫੀਆ ਏਜੰਸੀ ਆਈਐਸਆਈ ਨਾਲ ਜੁੜੇ ਅੱਤਵਾਦੀ ਮਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਦਿੱਲੀ ਵਿੱਚੋਂ ਚਾਰ ਸ਼ੱਕੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਤੋਂ 3 ਹੈਂਡ ਗ੍ਰਨੇਡ, 1 ਆਈਈਡੀ, 2 9 ਐਮਐਮ ਪਿਸਤੌਲ ਤੇ 40 ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਨੇ ਦਾਅਵਾ ਕੀਤਾ ਹੈ ਕਿ ਗ੍ਰਿਫਤਾਰ ਕੀਤੇ ਗਏ ਚਾਰ ਮੈਂਬਰ ਕੈਨੇਡਾ ਸਥਿਤ ਅਰਸ਼ ਡੱਲਾ ਤੇ ਆਸਟ੍ਰੇਲੀਆ ਸਥਿਤ ਗੁਰਜੰਟ ਸਿੰਘ ਨਾਲ ਸਬੰਧਤ ਮਡਿਊਲ ਮੈਂਬਰ ਹਨ। ਪੰਜਾਬ ਪੁਲਿਸ ਨੇ ਦਿੱਲੀ ਪੁਲਿਸ ਦੀ ਮਦਦ ਨਾਲ ਇਹ ਸਫਲਤਾ ਹਾਸਲ ਕੀਤੀ ਹੈ।
ਮਸ਼ਹੂਰ ਕਾਮੇਡੀਅਨ ਅਦਾਕਾਰ ਰਾਜੂ ਸ੍ਰੀਵਾਸਤਵ ਦੀ ਹਾਲਤ ਵਿੱਚ ਕੋਈ ਸੁਧਾਰ ਨਹੀਂ ਹੋਇਆ ਤੇ ਉਹ ਏਮਜ਼ ਦੀ ਇੰਟੈਂਸਿਵ ਕੇਅਰ ਯੂਨਿਟ ਵਿਚ ਲਾਈਫ ਸਪੋਰਟ 'ਤੇ ਹਨ। 58 ਸਾਲਾ ਸਟੈਂਡ-ਅੱਪ ਕਾਮਿਕ ਨੂੰ ਬੁੱਧਵਾਰ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਇੱਥੇ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ (ਏਮਜ਼) 'ਚ ਭਰਤੀ ਕਰਵਾਇਆ ਗਿਆ। ਉਸੇ ਦਿਨ ਐਂਜੀਓਪਲਾਸਟੀ ਹੋਈ। ਸੂਤਰਾਂ ਨੇ ਦੱਸਿਆ, ‘ਸ੍ਰੀਵਾਸਤਵ ਦੀ ਹਾਲਤ ਨਾਜ਼ੁਕ ਹੈ ਤੇ ਇਸ ਵਿੱਚ ਕੋਈ ਸੁਧਾਰ ਨਹੀਂ ਹੋਇਆ। ਉਹ ਲਗਾਤਾਰ ਬੇਹੋਸ਼ ਹਨ। ਦਿਲ ਦੇ ਦੌਰੇ ਤੋਂ ਬਾਅਦ ਉਨ੍ਹਾਂ ਦੇ ਦਿਮਾਗ ਨੂੰ ਨੁਕਸਾਨ ਪਹੁੰਚਿਆ ਹੈ।’
ਪੰਜਾਬ ਦੇ ਪਸ਼ੂਆਂ 'ਤੇ ਲੰਪੀ ਸਕਿਨ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਸੂਬੇ ਵਿੱਚ ਹੁਣ ਤੱਕ 2,570 ਪਸ਼ੂਆਂ ਦੀ ਮੌਤ ਹੋ ਚੁੱਕੀ ਹੈ ਅਤੇ 65,829 ਗਾਵਾਂ ਲੰਪੀ ਸਕਿਨ ਰੋਗ (Lumpy skin disease) ਨਾਲ ਸੰਕਰਮਿਤ ਹੋਈਆਂ ਹਨ।ਇਸ ਨੇ ਬਿਮਾਰੀ ਨੇ ਡੇਅਰੀ ਕਿਸਾਨਾਂ ਅਤੇ ਘਰ 'ਚ ਪਸ਼ੂ ਰੱਖਣ ਵਾਲਿਆਂ ਦੇ ਚਿੰਤਾ ਵਧਾਈ ਹੋਈ ਹੈ।ਫਿਲਹਾਲ ਇਸ ਬਿਮਾਰੀ ਦੇ ਹੌਲੀ ਹੋਣ ਦੇ ਕੋਈ ਸੰਕੇਤ ਨਹੀਂ ਦਿਖ ਰਹੇ। ਮੱਝਾਂ ਸੰਕਰਮਿਤ ਨਹੀਂ ਪਸ਼ੂ ਪਾਲਣ ਵਿਭਾਗ ਮੁਤਾਬਿਕ ਉਹ ਪਸ਼ੂਆਂ ਨੂੰ ਗੋਟਪੋਕਸ ਵੈਕਸਿਨ ਲਗਵਾਉਣਾ ਯਕੀਨੀ ਬਣਾ ਰਹੇ ਹਾਂ। ਇਹ ਬਿਮਾਰੀ ਮੁੱਖ ਤੌਰ 'ਤੇ ਗਾਵਾਂ ਨੂੰ ਪ੍ਰਭਾਵਿਤ ਕਰਦੀ ਹੈ। ਬਹੁਤ ਘੱਟ ਗਿਣਤੀ ਵਿੱਚ ਮੱਝਾਂ ਸੰਕਰਮਿਤ ਹੋਈਆਂ ਹਨ। ਰਿਪੋਰਟ ਮੁਤਾਬਿਕ ਜਲੰਧਰ 5,967 ਅਤੇ 5,027 ਪਸ਼ੂ ਮੁਕਤਸਰ 'ਚ ਸੰਕਰਮਿਤ ਹਨ।ਹੁਣ ਤੱਕ ਮੁਕਤਸਰ 364, ਬਠਿੰਡਾ 219, ਫਾਜ਼ਿਲਕਾ 90 ਅਤੇ ਜਲੰਧਰ 53 ਪਸ਼ੂਆਂ ਦੀ ਮੌਤ ਹੋ ਚੁੱਕੀ ਹੈ।ਇਸ ਬਿਮਾਰੀ ਤੋਂ ਬਚਣ ਲਈ ਹੁਣ ਤੱਕ 1,69,844 ਪਸ਼ੂਆਂ ਨੂੰ ਗੋਟ ਵੈਕਸਿਨ ਲਗਾਈ ਗਈ ਹੈ।
ਸਟਾਕ ਮਾਰਕੀਟ ਦੇ ਦਿੱਗਜਾਂ ਵਿੱਚੋਂ ਇੱਕ ਰਾਕੇਸ਼ ਝੁਨਝੁਨਵਾਲਾ ਦਾ ਦੇਹਾਂਤ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਰਾਜੇਸ਼ ਝੁਨਝੁਨਵਾਲਾ ਨੇ ਮੁੰਬਈ ਦੇ ਬ੍ਰਿਜ ਕੈਂਡੀ ਹਸਪਤਾਲ 'ਚ ਆਖਰੀ ਸਾਹ ਲਿਆ। ਉਨ੍ਹਾਂ ਦੀ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਇੱਥੇ ਭਰਤੀ ਕਰਵਾਇਆ ਗਿਆ ਸੀ। ਝੁਨਝੁਨਵਾਲਾ ਦੀ ਮੌਤ ਦਾ ਕਾਰਨ ਮਲਟੀ-ਆਰਗਨ ਫੇਲ੍ਹ ਹੋਣਾ ਦੱਸਿਆ ਜਾ ਰਿਹਾ ਹੈ। ਡਾਕਟਰਾਂ ਦੀ ਟੀਮ ਉਸ ਨੂੰ ਬਚਾਉਣ ਦੀ ਲਗਾਤਾਰ ਕੋਸ਼ਿਸ਼ ਕਰ ਰਹੀ ਸੀ ਪਰ ਅਜਿਹਾ ਨਹੀਂ ਹੋ ਸਕਿਆ। ਉਨ੍ਹਾਂ ਨੂੰ ਬੀਤੀ ਸ਼ਾਮ ਹੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਉਨ੍ਹਾਂ ਦੀ ਸਿਹਤ ਬੀਤੇ ਕੁਝ ਦਿਨਾਂ ਤੋਂ ਲਗਾਤਾਰ ਵਿਗੜ ਰਹੀ ਸੀ।
ਪੰਜਾਬ ‘ਚ ਕੱਲ੍ਹ ਤੋਂ ਆਮ ਆਦਮੀ ਕਲੀਨਿਕ ਸ਼ੁਰੂ ਹੋ ਰਹੇ ਹਨ। ਆਜ਼ਾਦੀ ਦਿਹਾੜੇ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ ਕਰਨਗੇ। ਆਮ ਆਦਮੀ ਪਾਰਟੀ ਨੇ ਇਸ ਨੂੰ ਪੰਜਾਬ ‘ਚ ਸਿਹਤ ਕ੍ਰਾਂਤੀ ਦੀ ਸ਼ੁਰੂਆਤ ਦੱਸਿਆ ਹੈ। ਪਾਰਟੀ ਨੇ ਦਾਅਵਾ ਕੀਤਾ ਹੈ ਕਿ 90% ਬੰਦੇ ਨੇੜਲੇ ਆਮ ਆਦਮੀ ਕਲੀਨਿਕਾਂ ‘ਚੋਂ ਹੀ ਠੀਕ ਹੋ ਜਾਇਆ ਕਰਨਗੇ।
ਅੱਜ ਪਨਬੱਸ ਅਤੇ ਪੀਆਰਟੀਸੀ ਅਤੇ ਰੋਡਵੇਜ਼ ਦੀਆਂ ਬੱਸਾਂ ਸੜਕਾਂ 'ਤੇ ਨਜ਼ਰ ਨਹੀਂ ਆਉਣਗੀਆਂ। ਮੁਫਤ ਸਫਰ ਦਾ ਫਾਇਦਾ ਲੈਣ ਵਾਲੀਆਂ ਔਰਤਾਂ ਨੂੰ ਅੱਜ ਪ੍ਰਾਈਵੇਟ ਬੱਸਾਂ 'ਚ ਪੈਸੇ ਖਰਚ ਕੇ ਸਫ਼ਰ ਕਰਨਾ ਪਵੇਗਾ। ਅੱਜ ਤੋਂ ਤਿੰਨ ਦਿਨਾਂ ਤੱਕ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਯੂਨੀਅਨ ਦੇ ਸਮੂਹ ਕੰਟਰੈਕਟ ਕਾਮੇ ਆਪਣੀਆਂ ਮੰਗਾਂ ਪੂਰੀਆਂ ਨਾ ਹੋਣ ਕਾਰਨ ਹੜਤਾਲ ’ਤੇ ਚਲੇ ਗਏ ਹਨ। ਪੰਜਾਬ ਦੇ 18 ਰੋਡਵੇਜ਼ ਅਤੇ ਪੀਆਰਟੀਸੀ ਦੇ 9 ਡਿਪੂਆਂ ਦੀਆਂ ਕਰੀਬ 2200 ਬੱਸਾਂ ਦੇ ਪਹੀਏ ਅੱਜ ਤੋਂ ਰੁਕ ਗਏ ਹਨ।
ਕੋਰੋਨਾਵਾਇਰਸ ਦਾ ਕਹਿਰ ਇੱਕ ਵਾਰ ਫੇਰ ਤੋਂ ਪੰਜਾਬ 'ਚ ਵਧ ਰਿਹਾ ਹੈ। ਪਿਛਲੇ ਸਾਢੇ 4 ਮਹੀਨਿਆਂ 'ਚ ਇੱਥੇ ਕੋਰੋਨਾ ਨਾਲ 113 ਮੌਤਾਂ ਹੋਈਆਂ ਹਨ।ਸ਼ਨੀਵਾਰ ਨੂੰ ਹੁਸ਼ਿਆਰਪੁਰ ਦੇ ਇਕ ਮਰੀਜ਼ ਦੀ ਕੋਰੋਨਾ ਨਾਲ ਮੌਤ ਹੋ ਗਈ, ਜਦੋਂ ਕਿ 274 ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ। ਵੱਖ-ਵੱਖ ਜ਼ਿਲ੍ਹਿਆਂ 'ਚ 98 ਮਰੀਜ਼ ਆਕਸੀਜਨ ਸਪੋਰਟ 'ਤੇ ਹਨ, ਜਦਕਿ 32 ਮਰੀਜ਼ਾਂ ਨੂੰ ICU 'ਚ ਸ਼ਿਫਟ ਕੀਤਾ ਗਿਆ ਹੈ, 2 ਮਰੀਜ਼ਾਂ ਦੀ ਹਾਲਤ ਨਾਜ਼ੁਕ ਹੋਣ ਕਾਰਨ ਵੈਂਟੀਲੇਟਰ ਸਪੋਰਟ 'ਤੇ ਰੱਖਿਆ ਗਿਆ ਹੈ। ਸੂਬੇ 'ਚ ਇਸ ਸਮੇਂ 2344 ਐਕਟਿਵ ਮਰੀਜ਼ ਹਨ।
ਪਿਛੋਕੜ
Punjab Breaking News, 14 August 2022 LIVE Updates: ਅੱਜ ਪਨਬੱਸ ਤੇ ਪੀਆਰਟੀਸੀ ਤੇ ਰੋਡਵੇਜ਼ ਦੀਆਂ ਬੱਸਾਂ ਸੜਕਾਂ 'ਤੇ ਨਜ਼ਰ ਨਹੀਂ ਆਉਣਗੀਆਂ। ਮੁਫਤ ਸਫਰ ਦਾ ਫਾਇਦਾ ਲੈਣ ਵਾਲੀਆਂ ਔਰਤਾਂ ਨੂੰ ਅੱਜ ਪ੍ਰਾਈਵੇਟ ਬੱਸਾਂ 'ਚ ਪੈਸੇ ਖਰਚ ਕੇ ਸਫ਼ਰ ਕਰਨਾ ਪਵੇਗਾ। ਅੱਜ ਤੋਂ ਤਿੰਨ ਦਿਨਾਂ ਤੱਕ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਯੂਨੀਅਨ ਦੇ ਸਮੂਹ ਕੰਟਰੈਕਟ ਕਾਮੇ ਆਪਣੀਆਂ ਮੰਗਾਂ ਪੂਰੀਆਂ ਨਾ ਹੋਣ ਕਾਰਨ ਹੜਤਾਲ ’ਤੇ ਚਲੇ ਗਏ ਹਨ। ਪੰਜਾਬ ਦੇ 18 ਰੋਡਵੇਜ਼ ਅਤੇ ਪੀਆਰਟੀਸੀ ਦੇ 9 ਡਿਪੂਆਂ ਦੀਆਂ ਕਰੀਬ 2200 ਬੱਸਾਂ ਦੇ ਪਹੀਏ ਅੱਜ ਤੋਂ ਰੁਕ ਗਏ ਹਨ। ਪੰਜਾਬ 'ਚ ਅਗਲੇ ਤਿੰਨ ਦਿਨ ਬੱਸਾਂ ਦੀ ਹੜਤਾਲ, ਰੋਡਵੇਜ਼,ਪਨਬੱਸ ਤੇ PRTC ਦੀਆਂ 2200 ਬੱਸਾਂ ਦੇ ਪਹੀਏ ਰੁਕੇ
ਸਟਾਕ ਮਾਰਕੀਟ ਦੇ 'ਬਿਗ ਬੁਲ' ਰਾਕੇਸ਼ ਝੁਨਝੁਨਵਾਲਾ ਦਾ ਦੇਹਾਂਤ
Rakesh Jhunjhunwala Death: ਸਟਾਕ ਮਾਰਕੀਟ ਦੇ ਦਿੱਗਜਾਂ ਵਿੱਚੋਂ ਇੱਕ ਰਾਕੇਸ਼ ਝੁਨਝੁਨਵਾਲਾ ਦਾ ਦੇਹਾਂਤ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਰਾਜੇਸ਼ ਝੁਨਝੁਨਵਾਲਾ ਨੇ ਮੁੰਬਈ ਦੇ ਬ੍ਰਿਜ ਕੈਂਡੀ ਹਸਪਤਾਲ 'ਚ ਆਖਰੀ ਸਾਹ ਲਿਆ। ਉਨ੍ਹਾਂ ਦੀ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਇੱਥੇ ਭਰਤੀ ਕਰਵਾਇਆ ਗਿਆ ਸੀ। ਝੁਨਝੁਨਵਾਲਾ ਦੀ ਮੌਤ ਦਾ ਕਾਰਨ ਮਲਟੀ-ਆਰਗਨ ਫੇਲ੍ਹ ਹੋਣਾ ਦੱਸਿਆ ਜਾ ਰਿਹਾ ਹੈ। ਡਾਕਟਰਾਂ ਦੀ ਟੀਮ ਉਸ ਨੂੰ ਬਚਾਉਣ ਦੀ ਲਗਾਤਾਰ ਕੋਸ਼ਿਸ਼ ਕਰ ਰਹੀ ਸੀ ਪਰ ਅਜਿਹਾ ਨਹੀਂ ਹੋ ਸਕਿਆ। ਉਨ੍ਹਾਂ ਨੂੰ ਬੀਤੀ ਸ਼ਾਮ ਹੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਉਨ੍ਹਾਂ ਦੀ ਸਿਹਤ ਬੀਤੇ ਕੁਝ ਦਿਨਾਂ ਤੋਂ ਲਗਾਤਾਰ ਵਿਗੜ ਰਹੀ ਸੀ। ਸਟਾਕ ਮਾਰਕੀਟ ਦੇ 'ਬਿਗ ਬੁਲ' ਰਾਕੇਸ਼ ਝੁਨਝੁਨਵਾਲਾ ਦਾ ਦੇਹਾਂਤ
‘ਇੱਕ ਵਿਧਾਇਕ-ਇੱਕ ਪੈਨਸ਼ਨ’ ਲਾਗੂ ਹੋਣ ਨਾਲ ਤਿੰਨ ਸਾਬਕਾ ਮੁੱਖ ਮੰਤਰੀਆਂ ਸਣੇ ਕਾਂਗਰਸ
ਪੰਜਾਬ ਵਿੱਚ ‘ਇੱਕ ਵਿਧਾਇਕ-ਇੱਕ ਪੈਨਸ਼ਨ’ ਕਾਨੂੰਨ ਲਾਗੂ ਹੋ ਗਿਆ ਹੈ। ਆਮ ਆਦਮੀ ਪਾਰਟੀ ਵੱਲੋਂ ਲਿਆਂਦੇ ਗਏ ਇਸ ਨਿਯਮ ਦੀ ਕਾਫੀ ਸ਼ਲਾਘਾ ਹੋ ਰਹੀ ਹੈ। ਸਰਕਾਰ ਦੇ ਇਸ ਫੈਸਲੇ ਨਾਲ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਨਾਲ ਸਬੰਧਤ ਸਾਬਕਾ ਮੁੱਖ ਮੰਤਰੀਆਂ, ਸਾਬਕਾ ਮੰਤਰੀਆਂ ਤੇ ਵਿਧਾਇਕਾਂ ਨੂੰ ਵੱਡਾ ਝਟਕਾ ਲੱਗੇਗਾ। ਇਨ੍ਹਾਂ ਵਿੱਚ ਤਿੰਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਕੈਪਟਨ ਅਮਰਿੰਦਰ ਸਿੰਘ ਤੇ ਬੀਬੀ ਰਾਜਿੰਦਰ ਕੌਰ ਭੱਠਲ ਵੀ ਸ਼ਾਮਲ ਹਨ। ‘ਇੱਕ ਵਿਧਾਇਕ-ਇੱਕ ਪੈਨਸ਼ਨ’ ਲਾਗੂ ਹੋਣ ਨਾਲ ਤਿੰਨ ਸਾਬਕਾ ਮੁੱਖ ਮੰਤਰੀਆਂ ਸਣੇ ਕਾਂਗਰਸ
ਮਹਾਰਾਜਾ ਰਣਜੀਤ ਸਿੰਘ ਦੀ ਹਵੇਲੀ ਢਹਿ-ਢੇਰੀ
ਪਾਕਿਸਤਾਨ ਸਰਕਾਰ ਵੱਲੋਂ ਲਗਾਤਾਰ ਵਰਤੀ ਲਾਪ੍ਰਵਾਹੀ ਕਾਰਨ ਗੁੱਜਰਾਂਵਾਲਾ ਸ਼ਹਿਰ ’ਚ ਸਥਿਤ ਮਹਾਰਾਜਾ ਰਣਜੀਤ ਸਿੰਘ ਦੀ ਜੱਦੀ ਹਵੇਲੀ ਦੀ ਛੱਤ ਡਿੱਗ ਗਈ ਹੈ। ਹਾਸਲ ਵੇਰਵਿਆਂ ਮੁਤਾਬਕ ‘ਸ਼ੇਰ-ਏ-ਪੰਜਾਬ’ ਦੀ ਹਵੇਲੀ ਦੀ ਛੱਤ ਦਾ ਕੁਝ ਹਿੱਸਾ ਡਿੱਗ ਗਿਆ ਹੈ। ਹਾਲੇ ਕੁਝ ਦਿਨ ਪਹਿਲਾਂ ਹੀ ਪ੍ਰਸ਼ਾਸਨ ਨੇ ਇਸ ਨੂੰ ਇਤਿਹਾਸਕ ਸੈਰ-ਸਪਾਟੇ ਵਾਲੀ ਥਾਂ ਵਿਚ ਤਬਦੀਲ ਕੀਤੇ ਜਾਣ ਲਈ ਸੁਰੱਖਿਅਤ ਕਰਾਰ ਦਿੱਤਾ ਸੀ। ਹਵੇਲੀ ਨੂੰ ਸੈਲਾਨੀਆਂ, ਖਾਸ ਕਰ ਕੇ ਭਾਰਤ ਦੇ ਸਿੱਖਾਂ ਲਈ ਖੋਲ੍ਹਣ ਦਾ ਐਲਾਨ ਵੀ ਕੀਤਾ ਗਿਆ ਸੀ। ਮਹਾਰਾਜਾ ਰਣਜੀਤ ਸਿੰਘ ਦੀ ਹਵੇਲੀ ਢਹਿ-ਢੇਰੀ
Coronavirus: ਪੰਜਾਬ 'ਚ ਮੁੜ ਬੇਕਾਬੂ ਹੋ ਰਿਹਾ ਕੋਰੋਨਾ!
ਕੋਰੋਨਾਵਾਇਰਸ ਦਾ ਕਹਿਰ ਇੱਕ ਵਾਰ ਫੇਰ ਤੋਂ ਪੰਜਾਬ 'ਚ ਵਧ ਰਿਹਾ ਹੈ। ਪਿਛਲੇ ਸਾਢੇ 4 ਮਹੀਨਿਆਂ 'ਚ ਇੱਥੇ ਕੋਰੋਨਾ ਨਾਲ 113 ਮੌਤਾਂ ਹੋਈਆਂ ਹਨ।ਸ਼ਨੀਵਾਰ ਨੂੰ ਹੁਸ਼ਿਆਰਪੁਰ ਦੇ ਇਕ ਮਰੀਜ਼ ਦੀ ਕੋਰੋਨਾ ਨਾਲ ਮੌਤ ਹੋ ਗਈ, ਜਦੋਂ ਕਿ 274 ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ। ਵੱਖ-ਵੱਖ ਜ਼ਿਲ੍ਹਿਆਂ 'ਚ 98 ਮਰੀਜ਼ ਆਕਸੀਜਨ ਸਪੋਰਟ 'ਤੇ ਹਨ, ਜਦਕਿ 32 ਮਰੀਜ਼ਾਂ ਨੂੰ ICU 'ਚ ਸ਼ਿਫਟ ਕੀਤਾ ਗਿਆ ਹੈ, 2 ਮਰੀਜ਼ਾਂ ਦੀ ਹਾਲਤ ਨਾਜ਼ੁਕ ਹੋਣ ਕਾਰਨ ਵੈਂਟੀਲੇਟਰ ਸਪੋਰਟ 'ਤੇ ਰੱਖਿਆ ਗਿਆ ਹੈ। ਸੂਬੇ 'ਚ ਇਸ ਸਮੇਂ 2344 ਐਕਟਿਵ ਮਰੀਜ਼ ਹਨ। Coronavirus: ਪੰਜਾਬ 'ਚ ਮੁੜ ਬੇਕਾਬੂ ਹੋ ਰਿਹਾ ਕੋਰੋਨਾ!
- - - - - - - - - Advertisement - - - - - - - - -