Punjab Breaking News LIVE: ਪੰਜਾਬ ਦੀਆਂ ਜੇਲ੍ਹਾਂ 'ਚ ਹੋਏਗੀ ਸਖਤੀ, ਬਾਦਲ ਪਰਿਵਾਰ ਦੀਆਂ ਟਰਾਂਸਪੋਰਟ ਕੰਪਨੀਆਂ ਨੂੰ ਝਟਕਾ, ਲੁਧਿਆਣਾ 'ਤੇ 'ਦਹਿਸ਼ਤ' ਦਾ ਸਾਇਆ?, ਭਾਰਤੀ ਤੇ ਚੀਨੀ ਫੌਜ ਵਿਚਾਲੇ ਝੜਪ
Punjab Breaking News, 14 December 2022 LIVE Updates: ਪੰਜਾਬ ਦੀਆਂ ਜੇਲ੍ਹਾਂ 'ਚ ਹੋਏਗੀ ਸਖਤੀ, ਬਾਦਲ ਪਰਿਵਾਰ ਦੀਆਂ ਟਰਾਂਸਪੋਰਟ ਕੰਪਨੀਆਂ ਨੂੰ ਝਟਕਾ, ਲੁਧਿਆਣਾ 'ਤੇ 'ਦਹਿਸ਼ਤ' ਦਾ ਸਾਇਆ?, ਭਾਰਤੀ ਤੇ ਚੀਨੀ ਫੌਜ ਵਿਚਾਲੇ ਝੜਪ
ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਹੈ ਕਿ ਵਿਭਾਗ ਵੱਲੋਂ ਨਗਰ ਕੌਂਸਲ ਮਾਨਸਾ ਦੀਆਂ ਡੰਪ ਸਾਈਟਾਂ 'ਤੇ ਵਿਰਾਸਤੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ-ਸੁਥਰਾ ਤੇ ਪ੍ਰਦੂਸ਼ਣ ਰਹਿਤ ਵਾਤਾਵਰਨ ਮੁਹੱਈਆ ਕਰਵਾਉਣ ਲਈ ਸੂਬੇ ਭਰ 'ਚ ਵਿਕਾਸ ਕਾਰਜ ਕੀਤੇ ਜਾ ਰਹੇ ਹਨ।
ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਅੱਜ ਕਿਹਾ ਹੈ ਕਿ ਪੰਜਾਬ, ਤਿਲੰਗਾਨਾ ਤੇ ਪੱਛਮੀ ਬੰਗਾਲ ਸਮੇਤ 9 ਰਾਜਾਂ ਨੇ ਕੁਝ ਅਪਰਾਧਾਂ ਦੀ ਜਾਂਚ ਲਈ ਸੀਬੀਆਈ ਨੂੰ ਦਿੱਤੀ ਗਈ ਆਮ ਸਹਿਮਤੀ ਵਾਪਸ ਲੈ ਲਈ ਹੈ। ਪ੍ਰਸੋਨਲ ਰਾਜ ਮੰਤਰੀ ਨੇ ਲੋਕ ਸਭਾ ਵਿੱਚ ਸਵਾਲ ਦੇ ਲਿਖਤੀ ਜਵਾਬ ਵਿੱਚ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਛੱਤੀਸਗੜ੍ਹ, ਝਾਰਖੰਡ, ਕੇਰਲ, ਮੇਘਾਲਿਆ, ਮਿਜ਼ੋਰਮ, ਪੰਜਾਬ, ਰਾਜਸਥਾਨ, ਤਿਲੰਗਾਨਾ ਤੇ ਪੱਛਮੀ ਬੰਗਾਲ ਨੇ ਸੀਬੀਆਈ ਨੂੰ ਦਿੱਤੀ ਆਮ ਸਹਿਮਤੀ ਵਾਪਸ ਲੈ ਲਈ ਹੈ।
ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਹੈ ਕਿ ਵਿਭਾਗ ਵੱਲੋਂ ਨਗਰ ਕੌਂਸਲ ਮਾਨਸਾ ਦੀਆਂ ਡੰਪ ਸਾਈਟਾਂ 'ਤੇ ਵਿਰਾਸਤੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ-ਸੁਥਰਾ ਤੇ ਪ੍ਰਦੂਸ਼ਣ ਰਹਿਤ ਵਾਤਾਵਰਨ ਮੁਹੱਈਆ ਕਰਵਾਉਣ ਲਈ ਸੂਬੇ ਭਰ 'ਚ ਵਿਕਾਸ ਕਾਰਜ ਕੀਤੇ ਜਾ ਰਹੇ ਹਨ।
ਆਈਪੀਐਲ 2023 ਲਈ ਮਿੰਨੀ ਨਿਲਾਮੀ 23 ਦਸੰਬਰ ਨੂੰ ਹੋਵੇਗੀ। ਇਸ ਵਾਰ ਦੁਨੀਆ ਭਰ ਦੇ 991 ਖਿਡਾਰੀਆਂ ਨੇ ਨਿਲਾਮੀ 'ਚ ਹਿੱਸਾ ਲੈਣ ਲਈ ਰਜਿਸਟ੍ਰੇਸ਼ਨ ਕਰਵਾਈ ਸੀ ਪਰ ਅੰਤਿਮ ਸੂਚੀ ਵਿੱਚ 405 ਖਿਡਾਰੀ ਹਨ। ਇਨ੍ਹਾਂ 405 ਖਿਡਾਰੀਆਂ ਵਿੱਚੋਂ 273 ਭਾਰਤੀ ਅਤੇ 132 ਬਾਹਰੋਂ ਹਨ। ਆਈਪੀਐਲ 2023 ਲਈ 87 ਸਲਾਟ ਖਾਲੀ ਹਨ, ਜਿਨ੍ਹਾਂ ਨੂੰ ਭਰਨ ਲਈ 405 ਖਿਡਾਰੀਆਂ ਦੀ ਬੋਲੀ ਲਗਾਈ ਜਾਵੇਗੀ। ਇਸ ਮਿੰਨੀ ਨਿਲਾਮੀ 'ਚ ਖਿਡਾਰੀਆਂ 'ਤੇ ਕਾਫੀ ਧਨ ਦੀ ਬਰਸਾਤ ਹੋਵੇਗੀ। ਪਰ ਕੁਝ ਖਿਡਾਰੀ ਅਜਿਹੇ ਹਨ ਜੋ ਇਸ ਵਾਰ ਨਿਲਾਮੀ ਦੇ ਸਾਰੇ ਰਿਕਾਰਡ ਤੋੜ ਸਕਦੇ ਹਨ। ਆਓ ਤੁਹਾਨੂੰ ਦੱਸਦੇ ਹਾਂ ਕ੍ਰਿਕਟਰਾਂ ਬਾਰੇ।
ਨਵੰਬਰ 'ਚ ਥੋਕ ਮਹਿੰਗਾਈ ਦਰ 'ਚ ਹੈਰਾਨੀਜਨਕ ਕਮੀ ਆਈ ਹੈ। ਇਹ 5.85 ਫੀਸਦੀ 'ਤੇ ਆ ਗਿਆ ਹੈ, ਜੋ ਕਿ 21 ਮਹੀਨਿਆਂ ਦਾ ਸਭ ਤੋਂ ਹੇਠਲਾ ਪੱਧਰ ਹੈ। ਵਣਜ ਮੰਤਰਾਲੇ ਨੇ ਅੱਜ ਥੋਕ ਮਹਿੰਗਾਈ ਦਰ ਦੇ ਅੰਕੜੇ ਜਾਰੀ ਕੀਤੇ ਹਨ। ਦੋ ਮਹੀਨੇ ਪਹਿਲਾਂ WPI ਮਹਿੰਗਾਈ ਦਰ 10.55 ਫੀਸਦੀ ਦੇ ਪੱਧਰ 'ਤੇ ਸੀ ਅਤੇ ਨਵੰਬਰ 'ਚ ਇਸ 'ਚ 4.70 ਫੀਸਦੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਅਕਤੂਬਰ ਮਹੀਨੇ 'ਚ ਥੋਕ ਮਹਿੰਗਾਈ ਦਰ 8.39 ਫੀਸਦੀ ਸੀ, ਜਦਕਿ ਨਵੰਬਰ 2021 'ਚ ਥੋਕ ਮਹਿੰਗਾਈ ਦਰ 14.87 ਫੀਸਦੀ ਸੀ।
ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਮੰਗਲਵਾਰ ਨੂੰ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ, 'ਵਾਅਦੇ ਮੁਤਾਬਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੀ ਗੱਲ ਤਾਂ ਦੂਰ, ਕੇਂਦਰ ਸਰਕਾਰ ਨੇ ਅਨਾਜ ਦੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਦੇ ਬਾਵਜੂਦ ਕਿਸਾਨਾਂ ਦੀ ਲਾਗਤ ਦੁੱਗਣੀ ਕਰਨ ਦੀ ਪਹਿਲ ਕੀਤੀ ਹੈ।' ਇਸ ਦੌਰਾਨ ਉਨ੍ਹਾਂ ਕਿਹਾ, 'ਬੀਤੇ ਅੱਠ ਸਾਲਾਂ ਦੌਰਾਨ ਦੋ ਤੋਂ ਪੰਜ ਫੀਸਦੀ ਦਾ ਸਾਲਾਨਾ ਵਾਧਾ ਕੀਤਾ ਗਿਆ।' ਉਨ੍ਹਾਂ ਲੋਕ ਸਭਾ ਵਿੱਚ ਸਵਾਲ ਚੁੱਕਿਆ ਕਿ, 'ਸਰਕਾਰ ਵੱਲੋਂ ਮੰਗੇ ਜਾ ਰਹੇ 4 ਲੱਖ ਕਰੋੜ ਰੁਪਏ ਦੇ ਵਾਧੂ ਖਰਚੇ ਦਾ ਕਿੰਨਾ ਹਿੱਸਾ ਕਿਸਾਨਾਂ ਤੱਕ ਪਹੁੰਚੇਗਾ?"
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਨੂੰ ਸੁਲਝਾਉਣ ਵਿੱਚ ਲੱਗੇ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੇ 12 ਅਧਿਕਾਰੀਆਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਇਸ ਧਮਕੀ ਤੋਂ ਬਾਅਦ ਅਧਿਕਾਰੀਆਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਦਿੱਲੀ ਪੁਲਿਸ ਦੇ ਮੁਤਾਬਕ ਸਪੈਸ਼ਲ ਸੀਪੀ ਐਚ.ਜੀ.ਐਸ. ਧਾਲੀਵਾਲ, ਡੀ.ਸੀ.ਪੀ. ਸਪੈਸ਼ਲ ਸੈੱਲ ਮਨੀਸ਼ੀ ਚੰਦਰਾ, ਡੀ.ਸੀ.ਪੀ. ਰਾਜੀਵ ਰੰਜਨ ਲਈ ਵਾਈ ਸ਼੍ਰੇਣੀ ਦੀ ਸੁਰੱਖਿਆ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਨ੍ਹਾਂ ਤੋਂ ਇਲਾਵਾ ਚਾਰ ਏਸੀਪੀ ਤੇ ਪੰਜ ਇੰਸਪੈਕਟਰਾਂ ਨੂੰ ਵੀ ਸੁਰੱਖਿਆ ਦਿੱਤੀ ਗਈ ਹੈ। ਇਨ੍ਹਾਂ ਦੇ ਨਾਲ ਹਥਿਆਰਬੰਦ ਪੁਲਿਸ ਕਮਾਂਡੋ 24 ਘੰਟੇ ਤਾਇਨਾਤ ਰਹਿਣਗੇ।
ਹਰ ਸਾਲ ਪੰਜਾਬ ਵਿੱਚ ਨਕਲੀ ਬੀਜਾਂ ਤੇ ਨਕਲੀ ਕੀਟਨਾਸ਼ਕਾਂ ਕਾਰਨ ਕਿਸਾਨਾਂ ਦੀਆਂ ਫਸਲਾਂ ਨੂੰ ਕਰੋੜਾਂ ਰੁਪਏ ਦਾ ਨੁਕਸਾਨ ਹੁੰਦਾ ਹੈ। ਅਜਿਹੇ 'ਚ ਇਸ ਨੂੰ ਰੋਕਣ ਲਈ ਭਗਵੰਤ ਮਾਨ ਸਰਕਾਰ ਵੱਡਾ ਕਦਮ ਚੁੱਕਣ ਜਾ ਰਹੀ ਹੈ। ਪੰਜਾਬ 'ਚ ਇਨ੍ਹਾਂ ਦੇ ਸੈਂਪਲ ਹਾਈਟੈਕ ਅੰਦਾਜ਼ 'ਚ ਸੀਲਬੰਦ ਕੀਤੇ ਜਾਣਗੇ। ਬੀਜਾਂ ਤੇ ਕੀਟਨਾਸ਼ਕਾਂ ਦੇ ਨਮੂਨੇ ਅਜਿਹੇ ਬਕਸੇ ਵਿੱਚ ਰੱਖੇ ਜਾਣਗੇ ਜਿਸ ਨੂੰ ਸਿਰਫ਼ ਫਿੰਗਰਪ੍ਰਿੰਟ ਤਕਨੀਕ ਨਾਲ ਖੋਲ੍ਹਿਆ ਜਾ ਸਕੇਗਾ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪ੍ਰਾਈਵੇਟ ਬੱਸ ਰੋਕਣ 'ਤੇ ਵੱਡਾ ਬਿਆਨ ਦਿੱਤਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਇਹ ਜੋ ਟਰਾਂਸਪੋਰਟ ਨੂੰ ਮਾਫੀਆ ਕਹਿੰਦੇ ਹਨ , ਉਨ੍ਹਾਂ ਨੂੰ ਸ਼ਰਮ ਆਉਣੀ ਚਾਹੀਦੀ ਹੈ। ਮੈਂ ਟਰਾਂਸਪੋਰਟ ਮੰਤਰੀ ਨੂੰ ਕਾਨੂੰਨੀ ਨੋਟਿਸ ਦੇਣ ਜਾ ਰਿਹਾ ਹਾਂ। ਜੇਕਰ ਅੱਜ ਤੋਂ ਬਾਅਦ ਮੀਡੀਆ ਨੇ ਵੀ ਟਰਾਂਸਪੋਰਟ ਦੇ ਕੰਮ ਨੂੰ ਮਾਫੀਆ ਕਿਹਾ ਤਾਂ ਉਨ੍ਹਾਂ ਨੂੰ ਵੀ ਕਾਨੂੰਨੀ ਨੋਟਿਸ ਭੇਜਿਆ ਜਾਵੇਗਾ। ਸੁਖਬੀਰ ਬਾਦਲ ਨੇ ਕਿਹਾ ਕਿ ਸਾਡੀ ਟਰਾਂਸਪੋਰਟ ਆਜ਼ਾਦੀ ਤੋਂ ਬਾਅਦ ਤੋਂ ਚੱਲ ਰਹੀ ਹੈ। ਅਸੀਂ ਕੋਈ ਗੈਰ-ਕਾਨੂੰਨੀ ਕੰਮ ਨਹੀਂ ਕਰ ਰਹੇ ਹਾਂ।
ਪਾਕਿਸਤਾਨ ਵਿੱਚ ਮਰਦਮਸ਼ੁਮਾਰੀ ਵੇਲੇ ਹੁਣ ਸਿੱਖ ਭਾਈਚਾਰੇ ਨੂੰ ਵੱਖਰੀ ਕੌਮ ਤੇ ਭਾਈਚਾਰਾ ਮੰਨਿਆ ਜਾਵੇਗਾ। ਹੁਣ ਭਵਿੱਖ ਵਿੱਚ ਹੋਣ ਵਾਲੀ ਮਰਦਮਸ਼ੁਮਾਰੀ ਵਿੱਚ ਸਿੱਖ ਭਾਈਚਾਰੇ ਨੂੰ ਵੱਖਰੀ ਕੌਮ ਵਜੋਂ ਦਰਜ ਕੀਤਾ ਜਾਵੇਗਾ। ਇਹ ਫ਼ੈਸਲਾ ਪਾਕਿਸਤਾਨ ਦੇ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕੀਤਾ ਗਿਆ ਹੈ ਜਿਸ ਤਹਿਤ ਪਾਕਿਸਤਾਨ ਅੰਕੜਾ ਬਿਊਰੋ ਵੱਲੋਂ ਮਰਦਮਸ਼ੁਮਾਰੀ ਫਾਰਮ ਵਿੱਚ ਸਿੱਖਾਂ ਦੀ ਗਿਣਤੀ ਵਾਸਤੇ ਸਿੱਖ ਭਾਈਚਾਰੇ ਨੂੰ ਵੱਖਰੇ ਖਾਨੇ ਵਿੱਚ ਦਰਜ ਕੀਤਾ ਜਾਵੇਗਾ।
ਉੱਤਰੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਠੰਢ ਦਾ ਅਸਰ ਦਿਖਾਈ ਦੇਣਾ ਸ਼ੁਰੂ ਹੋ ਗਿਆ ਹੈ। ਦਸੰਬਰ ਮਹੀਨੇ ਦਾ ਅੱਧਾ ਬੀਤ ਚੁੱਕਾ ਹੈ ਅਤੇ ਦੇਸ਼ ਦੇ ਮੈਦਾਨੀ ਇਲਾਕਿਆਂ ਵਿੱਚ ਠੰਡ ਵਧ ਗਈ ਹੈ। ਪਹਾੜਾਂ 'ਤੇ ਹੋ ਰਹੀ ਬਰਫਬਾਰੀ ਕਾਰਨ ਮੈਦਾਨੀ ਇਲਾਕਿਆਂ 'ਚ ਪਾਰਾ ਹੇਠਾਂ ਆ ਗਿਆ ਹੈ ਅਤੇ ਠੰਡ ਵਧਣੀ ਸ਼ੁਰੂ ਹੋ ਗਈ ਹੈ। ਪੰਜਾਬ, ਹਰਿਆਣਾ, ਯੂਪੀ, ਝਾਰਖੰਡ ਅਤੇ ਬਿਹਾਰ ਵਿੱਚ ਠੰਢ ਵਧ ਗਈ ਹੈ। ਦੂਜੇ ਪਾਸੇ ਦੱਖਣ ਦੇ ਕਈ ਰਾਜਾਂ ਵਿੱਚ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪੰਜਾਬ ਭਰ ਦੀਆਂ ਜੇਲ੍ਹਾਂ ਵਿੱਚ ਵਿਗਿਆਨਕ ਲੀਹਾਂ ਦੇ ਆਧਾਰ ’ਤੇ ਪੁਖ਼ਤਾ ਸੁਰੱਖਿਆ ਢਾਂਚਾ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾ ਕਿਹਾ ਕਿ ਜੇਲ੍ਹਾਂ ਵਿੱਚ ਸੁਰੱਖਿਆ ਤੰਤਰ ਨੂੰ ਸਮੇਂ ਦੇ ਹਾਣ ਦਾ ਬਣਾਉਣ ਲਈ ਸੂਬਾ ਸਰਕਾਰ ਨੇ ਵਿਭਾਗ ਨੂੰ ਵਾਹਨ ਮੁਹੱਈਆ ਕਰਨ ਦੇ ਨਾਲ-ਨਾਲ ਜੇਲ੍ਹਾਂ ਵਿੱਚ ਜੈਮਰ, ਡੋਰ ਮੈਟਲ ਡਿਟੈਕਟਰ ਤੇ ਹੋਰ ਉਪਕਰਨ ਪਹਿਲਾਂ ਹੀ ਲਾ ਦਿੱਤੇ ਗਏ ਹਨ।
ਪਿਛੋਕੜ
Punjab Breaking News, 14 December 2022 LIVE Updates: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪੰਜਾਬ ਭਰ ਦੀਆਂ ਜੇਲ੍ਹਾਂ ਵਿੱਚ ਵਿਗਿਆਨਕ ਲੀਹਾਂ ਦੇ ਆਧਾਰ ’ਤੇ ਪੁਖ਼ਤਾ ਸੁਰੱਖਿਆ ਢਾਂਚਾ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾ ਕਿਹਾ ਕਿ ਜੇਲ੍ਹਾਂ ਵਿੱਚ ਸੁਰੱਖਿਆ ਤੰਤਰ ਨੂੰ ਸਮੇਂ ਦੇ ਹਾਣ ਦਾ ਬਣਾਉਣ ਲਈ ਸੂਬਾ ਸਰਕਾਰ ਨੇ ਵਿਭਾਗ ਨੂੰ ਵਾਹਨ ਮੁਹੱਈਆ ਕਰਨ ਦੇ ਨਾਲ-ਨਾਲ ਜੇਲ੍ਹਾਂ ਵਿੱਚ ਜੈਮਰ, ਡੋਰ ਮੈਟਲ ਡਿਟੈਕਟਰ ਤੇ ਹੋਰ ਉਪਕਰਨ ਪਹਿਲਾਂ ਹੀ ਲਾ ਦਿੱਤੇ ਗਏ ਹਨ। ਪੰਜਾਬ ਦੀਆਂ ਜੇਲ੍ਹਾਂ 'ਚ ਸੁਰੱਖਿਆ ਤੰਤਰ ਮਜਬੂਤ ਕੀਤਾ ਜਾ ਰਿਹਾ, ਸੀਐਮ ਭਗਵੰਤ ਮਾਨ ਦੀ ਅਫਸਰਾਂ ਨੂੰ ਵੀ ਚੇਤਾਵਨੀ
ਬਾਦਲ ਪਰਿਵਾਰ ਨੇ ਆਪਣੀਆਂ ਸਰਕਾਰਾਂ ਵੇਲੇ ਨਿੱਜੀ ਕਾਰੋਬਾਰ ਲਈ ਬਣਾਈਆਂ ਯੋਜਨਾਵਾਂ: ਲਾਲਜੀਤ ਭੁੱਲਰ
Punjab News: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਸਰਕਾਰ ਨੇ ਅਹਿਮ ਫੈਸਲਾ ਲੈਂਦਿਆਂ ਅੰਤਰ-ਰਾਜੀ ਰੂਟਾਂ ’ਤੇ ਬਾਦਲ ਪਰਿਵਾਰ ਤੇ ਵੱਡੇ ਬੱਸ ਆਪਰੇਟਰਾਂ ਦੀਆਂ ਨਿੱਜੀ ਬੱਸਾਂ ਦਾ ਏਕਾਧਿਕਾਰ ਖ਼ਤਮ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਬਾਦਲ ਪਰਿਵਾਰ ਨੇ 2007 ਤੋਂ 2017 ਤੱਕ ਆਪਣੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਆਪਣੇ ਕਥਿਤ ਤੌਰ ’ਤੇ ਨਿੱਜੀ ਕਾਰੋਬਾਰ ਲਈ ਯੋਜਨਾਵਾਂ ਬਣਾਈਆਂ ਤੇ ਬਾਅਦ ਵਿੱਚ ਕਾਂਗਰਸ ਸਰਕਾਰ ਨੇ ਵੀ ਬਾਦਲਾਂ ਦੇ ਟਰਾਂਸਪੋਰਟ ਕਾਰੋਬਾਰ ਚਲਾਉਣ ਵਿੱਚ ਮਦਦ ਕੀਤੀ। ਬਾਦਲ ਪਰਿਵਾਰ ਨੇ ਆਪਣੀਆਂ ਸਰਕਾਰਾਂ ਵੇਲੇ ਨਿੱਜੀ ਕਾਰੋਬਾਰ ਲਈ ਬਣਾਈਆਂ ਯੋਜਨਾਵਾਂ: ਲਾਲਜੀਤ ਭੁੱਲਰ
ਲੁਧਿਆਣਾ 'ਤੇ 'ਦਹਿਸ਼ਤ' ਦਾ ਸਾਇਆ? ਖੁਫ਼ੀਆ ਏਜੰਸੀਆਂ ਨੇ ਕੀਤਾ ਅਲਰਟ
ਤਰਨ ਤਾਰਨ ਦੇ ਥਾਣਾ ਸਰਹਾਲੀ ’ਤੇ ਰਾਕੇਟ ਲਾਂਚਰ ਰਾਹੀਂ ਹੋਏ ਹਮਲੇ ਤੋਂ ਬਾਅਦ ਪੰਜਾਬ ਵਿੱਚ ਅਲਰਟ ਜਾਰੀ ਹੈ। ਪੰਜਾਬ ਪੁਲਿਸ ਨੂੰ ਲਗਾਤਾਰ ਖੁਫ਼ੀਆਂ ਏਜੰਸੀਆਂ ਅਲਰਟ ਰਹਿਣ ਲਈ ਆਖ ਰਹੀਆਂ ਹਨ। ਸੂਤਰਾਂ ਮੁਤਾਬਕ ਇਸ ਵਾਰ ਪੰਜਾਬ ’ਚ ਸਭ ਤੋਂ ਜ਼ਿਆਦਾ ਖ਼ਤਰਾ ਲੁਧਿਆਣਾ ’ਚ ਦੱਸਿਆ ਜਾ ਰਿਹਾ ਹੈ, ਕਿਉਂਕਿ ਇਸ ਤੋਂ ਪਹਿਲਾਂ ਵੀ ਲੁਧਿਆਣਾ ਅਦਾਲਤ ਵਿੱਚ ਵੱਡਾ ਧਮਾਕਾ ਹੋਇਆ ਸੀ ਜਿਸ ਪਿਛੇ ਵਿਦੇਸ਼ੀ ਤਾਕਤਾਂ ਦੱਸੀਆਂ ਜਾ ਰਹੀਆਂ ਸਨ। ਲੁਧਿਆਣਾ 'ਤੇ 'ਦਹਿਸ਼ਤ' ਦਾ ਸਾਇਆ? ਖੁਫ਼ੀਆ ਏਜੰਸੀਆਂ ਨੇ ਕੀਤਾ ਅਲਰਟ
ਤਵਾਂਗ ਸੈਕਟਰ 'ਚ LAC 'ਤੇ ਭਾਰਤੀ ਤੇ ਚੀਨੀ ਫੌਜ ਵਿਚਾਲੇ ਝੜਪ
- - - - - - - - - Advertisement - - - - - - - - -