Punjab Breaking News LIVE: ਸੀਐਮ ਭਗਵੰਤ ਮਾਨ ਤੇ ਰਾਜਪਾਲ ਪੁਰੋਹਿਤ ਵਿਚਾਲੇ ਖੜਕੀ, ਮੌਸਮ ਵਿਭਾਗ ਦਾ ਠੰਢ ਬਾਰੇ ਅਲਰਟ, ਪੁਲਿਸ ਨਾਲ ਭਿੜੇ ਸਿੱਖ ਕਾਰਕੁਨਾਂ 'ਤੇ ਐਕਸ਼ਨ, ਪੁਲਿਸ ਦਾ ਦਾਅਵਾ, 10,576 ਨਸ਼ਾ ਤਸਕਰ ਦਬੋਚੇ

Punjab Breaking News LIVE 14 February, 2023: ਸੀਐਮ ਭਗਵੰਤ ਮਾਨ ਤੇ ਰਾਜਪਾਲ ਪੁਰੋਹਿਤ ਵਿਚਾਲੇ ਖੜਕੀ, ਮੌਸਮ ਵਿਭਾਗ ਦਾ ਠੰਢ ਬਾਰੇ ਅਲਰਟ, ਪੁਲਿਸ ਨਾਲ ਭਿੜੇ ਸਿੱਖ ਕਾਰਕੁਨਾਂ 'ਤੇ ਐਕਸ਼ਨ, ਪੁਲਿਸ ਦਾ ਦਾਅਵਾ, 10,576 ਨਸ਼ਾ ਤਸਕਰ ਦਬੋਚੇ

ABP Sanjha Last Updated: 14 Feb 2023 05:05 PM
ਅਮਨ ਅਰੋੜਾ ਵੱਲੋਂ ਨਵੀਂ ਤੇ ਨਵਿਆਉਣਯੋਗ ਊਰਜਾ ਬਾਰੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ

ਸਾਫ-ਸੁਥਰੀ ਅਤੇ ਵਾਤਾਵਰਣ-ਪੱਖੀ ਊਰਜਾ ਦੇ ਉਤਪਾਦਨ ਅਤੇ ਵਰਤੋਂ ਵਿੱਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਲਈ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਬਿਜਲੀ, ਨਵੀਂ ਤੇ ਨਵਿਆਉਣਯੋਗ ਊਰਜਾ ਬਾਰੇ ਕੇਂਦਰੀ ਮੰਤਰੀ ਆਰ.ਕੇ. ਸਿੰਘ ਨਾਲ ਨਵੀਂ ਦਿੱਲੀ ਸਥਿਤ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕਰਕੇ ਨਵਿਆਉਣਯੋਗ ਊਰਜਾ ਪ੍ਰਾਜੈਕਟਾਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ 'ਤੇ ਵਿਚਾਰ ਵਟਾਂਦਰਾ ਕੀਤਾ।

Jio True 5G ਦਾ ਵਧਿਆ ਦਾਇਰਾ , 21 ਹੋਰ ਸ਼ਹਿਰਾਂ ਵਿੱਚ ਹੋਇਆ ਲਾਂਚ , 257 ਸ਼ਹਿਰਾਂ ਵਿੱਚ ਪਹੁੰਚੀ ਸਰਵਿਸ

: ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਅੱਜ ਸ਼ਿਮਲਾ ਵਿੱਚ ਆਯੋਜਿਤ ਇੱਕ ਸਮਾਗਮ ਵਿੱਚ ਹਿਮਾਚਲ ਪ੍ਰਦੇਸ਼ ਵਿੱਚ ਜਿਓ True 5ਜੀ ਸੇਵਾਵਾਂ ਦੀ ਸ਼ੁਰੂਆਤ ਕੀਤੀ। ਸ਼ਿਮਲਾ ਤੋਂ ਇਲਾਵਾ Jio True 5G ਸੇਵਾਵਾਂ ਨੂੰ ਹਿਮਾਚਲ ਪ੍ਰਦੇਸ਼ ਰਾਜ ਦੇ ਹਮੀਰਪੁਰ, ਨਦੌਨ ਅਤੇ ਬਿਲਾਸਪੁਰ ਵਿੱਚ ਇੱਕੋ ਸਮੇਂ ਲਾਂਚ ਕੀਤਾ ਗਿਆ ਸੀ।

Punjab News: ਇਟਲੀ ਗਏ 6 ਨੌਜਵਾਨਾਂ ਦਾ ਕੋਈ ਪਤਾ ਨਹੀਂ, ਪੁੱਤਰਾਂ ਦੀਆਂ ਆਵਾਜ਼ਾਂ ਸੁਣਨ ਨੂੰ ਤਰਸ ਰਹੇ ਪਰਿਵਾਰ

ਟਰੈਵਲ ਏਜੰਟ ਝੂਠੇ ਦਾਅਵੇ ਅਤੇ ਵਾਅਦੇ ਕਰਕੇ ਪੰਜਾਬੀ ਪਰਿਵਾਰਾਂ ਤੋਂ ਲੱਖਾਂ ਰੁਪਏ ਹੜੱਪ ਰਹੇ ਹਨ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਡੋੰਕੀ ਰਾਹੀਂ ਵਿਦੇਸ਼ਾਂ ਦੀਆਂ ਜੇਲ੍ਹਾਂ ਅਤੇ ਜੰਗਲਾਂ ਵਿੱਚ ਧੱਕ ਰਹੇ ਹਨ। ਅਜਿਹੇ 6 ਨੌਜਵਾਨਾਂ ਦੇ ਪਰਿਵਾਰ ਸਾਹਮਣੇ ਆਏ, ਜਿਨ੍ਹਾਂ ਨੇ ਦੱਸਿਆ ਕਿ 2017 ਤੋਂ ਉਨ੍ਹਾਂ ਦੇ ਬੱਚਿਆਂ ਨੂੰ ਪੰਜਾਬ ਤੋਂ ਏਜੰਟਾਂ ਵੱਲੋਂ ਇਟਲੀ ਭੇਜਿਆ ਗਿਆ ਸੀ ਪਰ ਸਤੰਬਰ 2017 'ਚ ਤੁਰਕੀ ਪੁੱਜਣ ਤੋਂ ਬਾਅਦ ਉਨ੍ਹਾਂ ਬਾਰੇ ਕੁਝ ਪਤਾ ਨਹੀਂ ਲੱਗਾ।

Gangster in Punjab: ਪੰਜਾਬ ਪੁਲਿਸ ਦਾ ਗੈਂਗਸਟਰਾਂ ਖਿਲਾਫ ਵੱਡਾ ਐਕਸ਼ਨ

ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਗੈਂਗਸਟਰਾਂ 'ਤੇ ਵੱਡੀ ਕਾਰਵਾਈ ਕੀਤੀ ਹੈ। ਅੱਜ ਸਵੇਰ ਤੋਂ ਹੀ ਕਰੀਬ 50 ਟੀਮਾਂ ਨੇ ਬਠਿੰਡਾ, ਫਿਰੋਜ਼ਪੁਰ ਤੇ ਪਟਿਆਲਾ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਪੰਜ ਦਰਜਨ ਤੋਂ ਵੱਧ ਥਾਵਾਂ 'ਤੇ ਇੱਕੋ ਸਮੇਂ ਛਾਪੇ ਮਾਰੇ। ਸੂਤਰਾਂ ਦਾ ਕਹਿਣਾ ਹੈ ਕਿ ਇਹ ਐਕਸ਼ਨ ਬੰਬੀਹਾ ਗੈਂਗ ਦੇ ਖਿਲਾਫ ਸੀ ਕਿਉਂਕਿ ਇਹ ਸਾਰੇ ਟਿਕਾਣੇ ਬੰਬੀਹਾ ਗਰੁੱਪ ਦੇ ਕਰੀਬੀਆਂ ਦੇ ਹੀ ਹਨ। 

BBC : ਇਨਕਮ ਟੈਕਸ ਵਿਭਾਗ ਨੇ ਬੀਬੀਸੀ ਦੇ ਦਿੱਲੀ-ਮੁੰਬਈ ਦਫ਼ਤਰਾਂ 'ਤੇ ਮਾਰੀ ਰੇਡ, ਦਫ਼ਤਰ ਸੀਲ ਕੀਤੇ
ਆਮਦਨ ਕਰ ਵਿਭਾਗ (ਆਈ.ਟੀ.) ਨੇ ਬ੍ਰਿਟਿਸ਼ ਬ੍ਰੌਡਕਾਸਟਿੰਗ ਕਾਰਪੋਰੇਸ਼ਨ (ਬੀ.ਬੀ.ਸੀ.) ਦੇ ਦਿੱਲੀ-ਮੁੰਬਈ ਦਫ਼ਤਰਾਂ 'ਤੇ ਛਾਪਾ ਮਾਰਿਆ ਹੈ। ਨਿਊਜ਼ ਏਜੰਸੀ ਏਐਨਆਈ ਨੇ ਸੂਤਰਾਂ ਦੇ ਹਵਾਲੇ ਤੋਂ ਦੱਸਿਆ ਕਿ ਆਈਟੀ ਟੀਮ ਨੇ ਮੰਗਲਵਾਰ ਸਵੇਰੇ ਦਿੱਲੀ ਅਤੇ ਮੁੰਬਈ ਵਿੱਚ ਬੀਬੀਸੀ ਦੇ ਦਫ਼ਤਰਾਂ ਵਿੱਚ ਛਾਪੇਮਾਰੀ ਕੀਤੀ ਹੈ। ਜਾਣਕਾਰੀ ਅਨੁਸਾਰ ਆਮਦਨ ਕਰ ਵਿਭਾਗ ਨੇ ਬੀਬੀਸੀ ਨਿਊਜ਼ ਦੇ ਦਿੱਲੀ ਦਫ਼ਤਰ ਵਿੱਚ ਤਲਾਸ਼ੀ ਮੁਹਿੰਮ ਚਲਾਈ ਹੈ। ਬੀਬੀਸੀ ਦੇ ਮੁੰਬਈ ਦਫ਼ਤਰ ਸਮੇਤ ਕੁਝ ਹੋਰ ਥਾਵਾਂ 'ਤੇ ਵੀ ਸਰਵੇਖਣ ਸ਼ੁਰੂ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਜਲਦੀ ਹੀ ਆਮਦਨ ਕਰ ਵਿਭਾਗ ਜਾਣਕਾਰੀ ਦੇਵੇਗਾ।

 
Hoshiarpur News: ਹੁਸ਼ਿਆਰਪੁਰ ਦਾ ਨੰਗਲ ਸ਼ਹੀਦਾਂ ਟੋਲ ਪਲਾਜ਼ਾ ਅੱਜ ਰਾਤ ਤੋਂ ਹੋਵੇਗਾ ਬੰਦ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇੱਕ ਹੋਰ ਵੱਡਾ ਫ਼ੈਸਲਾ ਲਿਆ ਗਿਆ ਹੈ ਕਿ ਹੁਸ਼ਿਆਰਪੁਰ ਦੇ ਨੰਗਲ ਸ਼ਹੀਦਾਂ ਟੋਲ ਪਲਾਜ਼ੇ ਨੂੰ ਅੱਜ ਰਾਤ ਤੋਂ ਬੰਦ ਕੀਤਾ ਜਾਵੇਗਾ। ਦੱਸਿਆ ਜਾਂਦਾ ਹੈ ਕਿ ਟੋਲ ਕੰਪਨੀ ਨੇ ਸਮਾਂ ਵਧਾਉਣ ਲਈ ਕਿਹਾ ਸੀ ਪਰ ਸਰਕਾਰ ਨੇ ਕੰਪਨੀ ਦੀ ਮੰਗ ਨੂੰ ਠੁਕਰਾ ਦਿੱਤਾ ਹੈ। 14 ਫਰਵਰੀ ਦੀ ਰਾਤ 12 ਵਜੇ ਤੋਂ ਹੁਸ਼ਿਆਰਪੁਰ ਦੇ ਨੰਗਲ ਸ਼ਹੀਦਾਂ ਟੋਲ ਪਲਾਜਾ ਬੰਦ ਹੋ ਜਾਏਗਾ। ਟੋਲ ਕੰਪਨੀ ਨੇ ਸਰਕਾਰ ਨੂੰ 2007 ਵਿੱਚ ਸਥਾਪਤ ਟੋਲ ਦੀ ਮਿਆਦ ਵਧਾਉਣ ਦੀ ਅਪੀਲ ਕੀਤੀ ਗਈ ਸੀ, ਜਿਸ ਨੂੰ ਸਵੀਕਾਰ ਨਹੀਂ ਕੀਤਾ ਗਿਆ। 

Valentine Day 2023:ਵੈਲੇਨਟਾਈਨ ਡੇਅ ਮੌਕੇ ਚੰਡੀਗੜ੍ਹ 'ਚ ਜ਼ਰਾ ਸੰਭਲ ਕੇ! ਜਾਣ ਲਵੋ ਪੁਲਿਸ ਦਾ ਐਕਸ਼ਨ ਪਲਾਨ

ਚੰਡੀਗੜ੍ਹ 'ਚ ਵੈਲੇਨਟਾਈਨ ਡੇਅ ਮੌਕੇ ਸਾਵਧਾਨ ਰਹੋ। ਪੁਲਿਸ ਨੇ ਗੜਬੜੀਆਂ ਕਰਨ ਵਾਲਿਆਂ ਨਾਲ ਨਜਿੱਠਣ ਲਈ ਖਾਸ ਇੰਤਜ਼ਾਮ ਕੀਤੇ ਹਨ। ਚੰਡੀਗੜ੍ਹ ਪੁਲਿਸ ਨੇ ਵੈਲੇਨਟਾਈਨ ਡੇਅ ਦੌਰਾਨ ਛੇੜਛਾੜ ਦੀ ਕੋਈ ਘਟਨਾ ਨਾ ਵਾਪਰਨ ਨੂੰ ਯਕੀਨੀ ਬਣਾਉਣ ਲਈ ਖਾਸ ਐਕਸ਼ਨ ਪਲਾਨ ਬਣਾਇਆ ਹੈ। ਹਾਸਲ ਜਾਣਕਾਰੀ ਮੁਤਾਬਕ ਪੁਲਿਸ ਨੇ ਵੀ ਵੈਲੇਨਟਾਈਨ ਡੇਅ ਨੂੰ ਲੈ ਕੇ ਕਈ ਪ੍ਰਬੰਧ ਕੀਤੇ ਹਨ। ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਸ਼ਹਿਰ ਵਿੱਚ 290 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਇਨ੍ਹਾਂ ਵਿੱਚ 5 ਡੀਐਸਪੀ, 16 ਐਸਐਚਓ, 10 ਪੁਲਿਸ ਚੌਕੀ ਇੰਚਾਰਜ ਤੇ 4 ਇੰਸਪੈਕਟਰ ਹਨ।

Amritsar News: ਗੁਰੂ ਨਗਰੀ 'ਚ ਲੱਗੇ ਪਾਮ ਦੇ ਦਰੱਖਤਾਂ 'ਚ ਘੁਟਾਲਾ?

ਸਾਬਕਾ ਆਈਪੀਐਸ ਅਧਿਕਾਰੀ ਤੇ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਵਿਜੀਲੈਂਸ ਬਿਊਰੋ ਦੇ ਚੀਫ਼ ਡਾਇਰੈਕਟਰ ਨੂੰ ਇੱਕ ਪੱਤਰ ਭੇਜ ਕੇ ਸ਼ਹਿਰ ਵਿੱਚ ਲਾਏ ਗਏ ਪਾਮ ਦੇ ਦਰੱਖਤਾਂ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਹ ਦਰੱਖ਼ਤ ਲਾਉਣ ਤੇ ਇਨ੍ਹਾਂ ਦੀ ਸਾਂਭ-ਸੰਭਾਲ ਦੇ ਮਾਮਲੇ ਵਿਚ ਵੱਡੀ ਕੁਤਾਹੀ ਕੀਤੀ ਗਈ ਹੈ। ਉਨ੍ਹਾਂ ਇਸ ਸਬੰਧ ਵਿੱਚ ਮੁੱਖ ਮੰਤਰੀ ਨੂੰ ਵੀ ਪੱਤਰ ਭੇਜਿਆ ਹੈ। ਇਸ ਸਬੰਧੀ ਪੱਤਰ ਵਿੱਚ ਉਨ੍ਹਾਂ ਦੋਸ਼ ਲਾਇਆ ਕਿ ਇਸ ਮਾਮਲੇ ਵਿੱਚ ਭ੍ਰਿਸ਼ਟਾਚਾਰ ਲਾਪ੍ਰਵਾਹੀ ਤੇ ਕੁਤਾਹੀ ਹੋਈ ਹੈ, ਜਿਸ ਵਿੱਚ ਫੰਡਾਂ ਦਾ ਘਪਲਾ ਵੀ ਸ਼ਾਮਲ ਹੈ।

Patiala News: ਕੇਂਦਰ ਸਰਕਾਰ ਅਡਾਨੀ ਨੂੰ ਵਿੱਤੀ ਲਾਭ ਦੇਣ ਲਈ ਪੰਜਾਬ ਸਿਰ ਬੇਲੋੜਾ ਖ਼ਰਚਾ ਮੜ੍ਹ ਰਹੀ: ਸੀਐਮ ਭਗਵੰਤ ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ’ਤੇ ਪੰਜਾਬ ਨਾਲ ਲਗਾਤਾਰ ਵਿਤਕਰੇ ਕਰਨ ਦੇ ਦੋਸ਼ ਲਾਏ ਹਨ। ਪੰਜਾਬ ਵਿੱਚ ਕੋਲਾ ਲਿਆਉਣ ਲਈ ਰੇਲ ਗੱਡੀਆਂ ਨਾ ਮੁਹੱਈਆ ਕਰਵਾਉਣ ਦੇ ਦੋਸ਼ ਲਾਉਂਦਿਆਂ ਉਨ੍ਹਾਂ ਕਿਹਾ ਕਿ ਜਿੱਥੇ ਪੰਜਾਬ ਨੂੰ ਬਣਦੇ ਹੱਕਾਂ ਤੋਂ ਵਿਰਵਾ ਕੀਤਾ ਜਾ ਰਿਹਾ ਹੈ, ਉੱਥੇ ਹੀ ਨਿੱਜੀ ਮੁਫ਼ਾਦਾਂ ਲਈ ਵੀ ਪੰਜਾਬ ਦਾ ਘਾਣ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਸੋਮਵਾਰ ਨੂੰ ਪੀਐਸਈਬੀ ਇੰਜਨੀਅਰਜ਼ ਐਸੋਸੀਏਸ਼ਨ ਵੱਲੋਂ ਕਰਵਾਏ ਸਮਾਗਮ ਵਿੱਚ ਪਹੁੰਚੇ ਸੀ।

Punjab News: ਪੰਜਾਬ ਪੁਲਿਸ ਦਾ ਵੱਡਾ ਐਕਸ਼ਨ, ਪੂਰੇ ਸੂਬੇ ਵਿੱਚ ਮਾਰੇ ਛਾਪੇ 

ਪੰਜਾਬ ਪੁਲਿਸ ਨੇ ਅੱਜ ਵੱਡਾ ਐਕਸ਼ਨ ਕੀਤਾ ਹੈ। ਅੱਜ ਸਵੇਰੇ ਇੱਕੋ ਵੇਲੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਅੰਦਰ ਸਰਚ ਅਭਿਆਨ ਚਲਾਇਆ ਗਿਆ ਹੈ। ਇਸ ਦੌਰਾਨ ਨਸ਼ਾ ਤਸਕਰਾਂ ਤੇ ਗੈਂਗਸਟਰਾਂ ਨਾਲ ਸਬੰਧਤ ਲੋਕਾਂ ਦੇ ਘਰਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਪੰਜਾਬ ਪੁਲਿਸ ਨੇ ਕੁਝ ਸਮਾਂ ਪਹਿਲਾਂ ਵੀ ਅਜਿਹੀ ਹੀ ਐਕਸ਼ਨ ਕੀਤਾ ਸੀ।

Minister Anurag Thakur: ਬਿਨਾਂ ਡਿਸ਼ ਤੋਂ ਦੇਖ ਸਕੋਗੇ 200 ਚੈਨਲ, ਖਰਚ ਨਹੀਂ ਹੋਵੇਗਾ ਇੱਕ ਰੁਪਇਆ

ਸੂਚਨਾ ਅਤੇ ਪ੍ਰਸਾਰਣ ਮੰਤਰਾਲਾ ਟੈਲੀਵਿਜ਼ਨ ਨੂੰ ਲੈ ਕੇ ਨਵੀਂ ਸ਼ੁਰੂਆਤ ਕਰਨ ਜਾ ਰਿਹਾ ਹੈ। ਇਸ ਦੇ ਲਾਂਚ ਹੋਣ ਤੋਂ ਬਾਅਦ, ਲੋਕ ਬਿਨਾਂ ਸੈੱਟ-ਟਾਪ ਬਾਕਸ ਜਾਂ ਮੁਫਤ ਡਿਸ਼ ਦੇ 200 ਤੋਂ ਵੱਧ ਚੈਨਲਾਂ ਤੱਕ ਪਹੁੰਚ ਕਰ ਸਕਣਗੇ। ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਸੋਮਵਾਰ ਨੂੰ ਕਿਹਾ ਕਿ ਟੈਲੀਵਿਜ਼ਨ ਸੈੱਟ ਬਣਾਉਣ ਸਮੇਂ ਸੈਟੇਲਾਈਟ ਟਿਊਨਰ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਕਦਮ ਨਾਲ ਹੁਣ ਦਰਸ਼ਕ ਬਿਨਾਂ ਕਿਸੇ ਡਿਸ਼ ਦੇ 200 ਚੈਨਲ ਦੇਖ ਸਕਣਗੇ।

Punjab Weather Update: ਪੰਜਾਬ 'ਚ ਅਜੇ ਹਫਤਾ ਰਹੇਗਾ ਠੰਢ ਦਾ ਜ਼ੋਰ, ਠੰਢੀਆਂ ਹਵਾਵਾਂ ਦਾ ਅਲਰਟ

ਪੰਜਾਬ ਵਿੱਚ ਮੁੜ ਸਰਦੀ ਪਰਤ ਆਈ ਹੈ। ਦੁਪਹਿਰ ਵੇਲੇ ਭਾਵੇਂ ਪਾਰਾ ਚੜ੍ਹ ਜਾਂਦਾ ਹੈ ਪਰ ਸਵੇਰੇ ਤੇ ਸ਼ਾਮ ਕਾਂਬਾ ਛਿੜਣ ਲੱਗਾ ਹੈ। ਇਸ ਲਈ ਬਿਮਾਰੀਆਂ ਦਾ ਖਤਰਾ ਵੀ ਵਧ ਗਿਆ ਹੈ। ਉਧਰ, ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ ਇਸ ਹਫ਼ਤੇ ਠੰਢ ਤੋਂ ਰਾਹਤ ਮਿਲਣ ਦੀ ਸੰਭਾਵਨਾ ਨਹੀਂ। ਮੌਸਮ ਵਿਗਿਆਨੀਆਂ ਨੇ ਕਿਹਾ ਕਿ ਅਗਲੇ 48 ਘੰਟੇ ਸੂਬੇ ਵਿੱਚ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਠੰਢੀਆਂ ਹਵਾਵਾਂ ਚੱਲ ਸਕਦੀਆਂ ਹਨ, ਜਿਸ ਕਰਕੇ ਠੰਢ ਦਾ ਕਹਿਰ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ 15 ਫਰਵਰੀ ਤੋਂ ਬਾਅਦ ਪੰਜਾਬ ਦੇ ਘੱਟ ਤੋਂ ਘੱਟ ਤਾਪਮਾਨ ਵਿੱਚ 3 ਤੋਂ 5 ਡਿਗਰੀ ਸੈਲਸੀਅਸ ਦਾ ਵਾਧਾ ਹੋਵੇਗਾ ਪਰ ਠੰਢੀਆਂ ਹਵਾਵਾਂ ਤੋਂ ਰਾਹਤ ਮਿਲਣ ਦੇ ਕੋਈ ਆਸਾਰ ਨਹੀਂ ਹਨ।

Haryana News: ਹਰਿਆਣਾ ਪੁਲਿਸ ਨੂੰ ਮਿਲੇਗਾ ਰਾਸ਼ਟਰਪਤੀ ਝੰਡਾ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਹਰਿਆਣਾ ਦੇ ਇਕ ਦਿਨ ਦੇ ਦੌਰੇ 'ਤੇ ਰਹੇਗੀ. ਮਧੂਬਦਾਨ ਪੁਲਿਸ ਅਕੈਡਮੀ (ਹਰਿਆਣਾ ਪੁਲਿਸ ਅਕੈਡਮੀ) ਵਿਖੇ ਲਗਭਗ 11 ਵਜੇ ਹੋਏ ਪ੍ਰੋਗਰਾਮ ਦੇ ਪ੍ਰੋਗਰਾਮ ਦੌਰਾਨ, ਗ੍ਰਹਿ ਮੰਤਰੀ ਅਮਿਤ ਸ਼ਾਹ ਹਰਿਆਣਾ ਪੁਲਿਸ ਨੂੰ ਰਾਸ਼ਟਰਪਤੀ ਦਾ ਝੰਡਾ ਵੀ ਪੇਸ਼ ਕਰਨਗੇ. ਹਰਿਆਣਾ ਪਹਿਲੀ ਵਾਰ ਰਾਸ਼ਟਰਪਤੀ ਝੰਡਾ ਪ੍ਰਾਪਤ ਕਰ ਰਿਹਾ ਹੈ। ਇਸ ਦੌਰਾਨ ਮੁੱਖ ਮੰਤਰੀ ਮਨੋਹਰ ਲਾਲ, ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ, ਗ੍ਰਹਿ ਮੰਤਰੀ ਅਨਿਲ ਵਿਜ ਅਤੇ ਹੋਰ ਕੈਬਨਿਟ ਮੰਤਰੀ ਸ਼ਾਹ ਨਾਲ ਮੌਜੂਦ ਹੋਣਗੇ।

ਪਿਛੋਕੜ

Punjab Breaking News LIVE 14 February, 2023: ਮੁੱਖ ਮੰਤਰੀ ਭਗਵੰਤ ਮਾਨ ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਮੁੜ ਪੇਚਾ ਪੈ ਗਿਆ ਹੈ। ਇਸ ਵਾਰ ਗੱਲ ਤਲਖੀ ਤੱਕ ਪਹੁੰਚ ਗਈ ਹੈ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੇ ਸੀਐਮ ਭਗਵੰਤ ਮਾਨ ਨੇ ਇੱਕ-ਦੂਜੇ ਨੂੰ ਤਿੱਖੇ ਜਵਾਬ ਦਿੰਦਿਆਂ ਸੰਵਿਧਾਨਕ ਤੌਰ ਉੱਪਰ ਵੀ ਵੰਗਾਰਿਆ ਹੈ। ਦਰਅਸਲ ਰਾਜਪਾਲ ਨੇ ਪੱਤਰ ਲਿਖ ਕੇ ‘ਆਪ’ ਸਰਕਾਰ ਵੱਲੋਂ ਲਏ ਗਏ ਕਈ ਫ਼ੈਸਲਿਆਂ ’ਤੇ ਉਂਗਲ ਚੁੱਕਦਿਆਂ ਮੁੱਖ ਮੰਤਰੀ ਤੋਂ ਜੁਆਬ ਮੰਗਿਆ ਹੈ। ਉਧਰ ਮੁੱਖ ਮੰਤਰੀ ਨੇ ਦੋ ਟੁੱਕ ਲਫ਼ਜ਼ਾਂ ਵਿੱਚ ਇਨ੍ਹਾਂ ਮਾਮਲਿਆਂ ’ਤੇ ਕੋਈ ਲਿਖਤੀ ਜੁਆਬ ਦੇਣ ਤੋਂ ਕੋਰਾ ਇਨਕਾਰ ਕਰ ਦਿੱਤਾ ਹੈ। ਹੁਣ ਮਾਮਲਾ ਕਾਫੀ ਪੇਚੀਦਾ ਬਣਦਾ ਜਾ ਰਿਹਾ ਹੈ। ਸੀਐਮ ਭਗਵੰਤ ਮਾਨ ਤੇ ਰਾਜਪਾਲ ਵਿਚਾਲੇ ਖੜਕੀ, ਦੋਵਾਂ ਨੇ ਇੱਕ-ਦੂਜੇ ਨੂੰ ਸੁਣਾਈਆਂ ਖਰੀਆਂ-ਖਰੀਆਂ


 


ਪੰਜਾਬ 'ਚ ਅਜੇ ਹਫਤਾ ਰਹੇਗਾ ਠੰਢ ਦਾ ਜ਼ੋਰ, ਠੰਢੀਆਂ ਹਵਾਵਾਂ ਦਾ ਅਲਰਟ


Punjab Weather Update: ਪੰਜਾਬ ਵਿੱਚ ਮੁੜ ਸਰਦੀ ਪਰਤ ਆਈ ਹੈ। ਦੁਪਹਿਰ ਵੇਲੇ ਭਾਵੇਂ ਪਾਰਾ ਚੜ੍ਹ ਜਾਂਦਾ ਹੈ ਪਰ ਸਵੇਰੇ ਤੇ ਸ਼ਾਮ ਕਾਂਬਾ ਛਿੜਣ ਲੱਗਾ ਹੈ। ਇਸ ਲਈ ਬਿਮਾਰੀਆਂ ਦਾ ਖਤਰਾ ਵੀ ਵਧ ਗਿਆ ਹੈ। ਉਧਰ, ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ ਇਸ ਹਫ਼ਤੇ ਠੰਢ ਤੋਂ ਰਾਹਤ ਮਿਲਣ ਦੀ ਸੰਭਾਵਨਾ ਨਹੀਂ। ਮੌਸਮ ਵਿਗਿਆਨੀਆਂ ਨੇ ਕਿਹਾ ਕਿ ਅਗਲੇ 48 ਘੰਟੇ ਸੂਬੇ ਵਿੱਚ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਠੰਢੀਆਂ ਹਵਾਵਾਂ ਚੱਲ ਸਕਦੀਆਂ ਹਨ, ਜਿਸ ਕਰਕੇ ਠੰਢ ਦਾ ਕਹਿਰ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ 15 ਫਰਵਰੀ ਤੋਂ ਬਾਅਦ ਪੰਜਾਬ ਦੇ ਘੱਟ ਤੋਂ ਘੱਟ ਤਾਪਮਾਨ ਵਿੱਚ 3 ਤੋਂ 5 ਡਿਗਰੀ ਸੈਲਸੀਅਸ ਦਾ ਵਾਧਾ ਹੋਵੇਗਾ ਪਰ ਠੰਢੀਆਂ ਹਵਾਵਾਂ ਤੋਂ ਰਾਹਤ ਮਿਲਣ ਦੇ ਕੋਈ ਆਸਾਰ ਨਹੀਂ ਹਨ। ਪੰਜਾਬ 'ਚ ਅਜੇ ਹਫਤਾ ਰਹੇਗਾ ਠੰਢ ਦਾ ਜ਼ੋਰ, ਠੰਢੀਆਂ ਹਵਾਵਾਂ ਦਾ ਅਲਰਟ


 


ਪੁਲਿਸ ਨਾਲ ਭਿੜੇ ਸਿੱਖ ਕਾਰਕੁਨਾਂ 'ਤੇ ਐਕਸ਼ਨ, 10 ਹੋਰ ਸ਼ਖ਼ਸਾਂ ਦੀਆਂ ਤਸਵੀਰਾਂ ਜਾਰੀ


Chandigarh News: ਮੁਹਾਲੀ ਤੇ ਚੰਡੀਗੜ੍ਹ ਦੀ ਹੱਦ ’ਤੇ ਕੌਮੀ ਇਨਸਾਫ ਮੋਰਚਾ ਤੇ ਚੰਡੀਗੜ੍ਹ ਪੁਲਿਸ ਵਿਚਕਾਰ ਹੋਈ ਝੜਪ ਮਗਰੋਂ ਚੰਡੀਗੜ੍ਹ ਪੁਲਿਸ ਨੇ ਭੰਨ-ਤੋੜ ਕਰਨ ਵਾਲੇ 10 ਹੋਰ ਜਣਿਆਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ। ਇਸ ਦੇ ਨਾਲ ਹੀ ਚੰਡੀਗੜ੍ਹ ਪੁਲਿਸ ਨੇ ਮੁੜ ਪ੍ਰਦਰਸ਼ਨਕਾਰੀਆਂ ਦੀ ਸ਼ਨਾਖਤ ਕਰਨ ਵਾਲਿਆਂ ਨੂੰ 10 ਹਜ਼ਾਰ ਰੁਪਏ ਇਨਾਮ ਦੇਣ ਦਾ ਐਲਾਨ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਣਕਾਰੀ ਦੇਣ ਵਾਲੇ ਦੀ ਸ਼ਨਾਖਤ ਗੁਪਤ ਰੱਖੀ ਜਾਵੇਗੀ।  ਪੁਲਿਸ ਨਾਲ ਭਿੜੇ ਸਿੱਖ ਕਾਰਕੁਨਾਂ 'ਤੇ ਐਕਸ਼ਨ, 10 ਹੋਰ ਸ਼ਖ਼ਸਾਂ ਦੀਆਂ ਤਸਵੀਰਾਂ ਜਾਰੀ


 


ਪੰਜਾਬ ਪੁਲਿਸ ਦਾ ਦਾਅਵਾ, 10,576 ਨਸ਼ਾ ਤਸਕਰ ਦਬੋਚੇ


Punjab News: ਪੰਜਾਬ ਵਿੱਚ ਬੇਸ਼ੱਕ ਨਸ਼ਿਆਂ ਨੂੰ ਰੋਕ ਨਹੀਂ ਲੱਗ ਰਹੀ ਪਰ ਪੁਲਿਸ ਨੇ 10,576 ਨਸ਼ਾ ਤਸਕਰਾਂ ਨੂੰ ਫੜਨ ਦਾ ਦਾਅਵਾ ਕੀਤਾ ਹੈ। ਪੁਲਿਸ ਦੇ ਇਹ ਅੰਕੜੇ ਇਸ ਲਈ ਸ਼ੱਕ ਦੇ ਘੇਰੇ ਵਿੱਚ ਆ ਜਾਂਦੇ ਹਨ ਕਿਉਂਕਿ ਅਜੇ ਵੀ ਸ਼ਰੇਆਮ ਨਸ਼ਾ ਵਿਕ ਰਿਹਾ ਹੈ। ਪਿਛਲੇ ਦਿਨੀਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਵੀ ਦਾਅਵਾ ਕੀਤਾ ਸੀ ਕਿ ਪੰਜਾਬ ਦੀ ਗਲੀ-ਗਲੀ ਨਸ਼ਾ ਵਿਕ ਰਿਹਾ ਹੈ। ਅਜਿਹੇ ਹੀ ਮਾਮਲੇ ਅਕਸਰ ਸੋਸ਼ਲ ਮੀਡੀਆ ਉਪਰ ਵੀ ਵਾਇਰਲ ਹੋ ਰਹੇ ਹਨ। ਇਸ ਦੇ ਬਾਵਜੂਦ ਪੁਲਿਸ ਦੇ ਅੰਕੜੇ ਹੈਰਾਨ ਕਰਨ ਵਾਲੇ ਹਨ। ਪੰਜਾਬ ਪੁਲਿਸ ਦਾ ਦਾਅਵਾ, 10,576 ਨਸ਼ਾ ਤਸਕਰ ਦਬੋਚੇ


 


ਹਰਿਆਣਾ ਪੁਲਿਸ ਨੂੰ ਮਿਲੇਗਾ ਰਾਸ਼ਟਰਪਤੀ ਝੰਡਾ , ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਆ ਰਹੇ ਨੇ ਕਰਨਾਲ


Haryana News: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਹਰਿਆਣਾ ਦੇ ਇਕ ਦਿਨ ਦੇ ਦੌਰੇ 'ਤੇ ਰਹੇਗੀ. ਮਧੂਬਦਾਨ ਪੁਲਿਸ ਅਕੈਡਮੀ (ਹਰਿਆਣਾ ਪੁਲਿਸ ਅਕੈਡਮੀ) ਵਿਖੇ ਲਗਭਗ 11 ਵਜੇ ਹੋਏ ਪ੍ਰੋਗਰਾਮ ਦੇ ਪ੍ਰੋਗਰਾਮ ਦੌਰਾਨ, ਗ੍ਰਹਿ ਮੰਤਰੀ ਅਮਿਤ ਸ਼ਾਹ ਹਰਿਆਣਾ ਪੁਲਿਸ ਨੂੰ ਰਾਸ਼ਟਰਪਤੀ ਦਾ ਝੰਡਾ ਵੀ ਪੇਸ਼ ਕਰਨਗੇ. ਹਰਿਆਣਾ ਪਹਿਲੀ ਵਾਰ ਰਾਸ਼ਟਰਪਤੀ ਝੰਡਾ ਪ੍ਰਾਪਤ ਕਰ ਰਿਹਾ ਹੈ। ਇਸ ਦੌਰਾਨ ਮੁੱਖ ਮੰਤਰੀ ਮਨੋਹਰ ਲਾਲ, ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ, ਗ੍ਰਹਿ ਮੰਤਰੀ ਅਨਿਲ ਵਿਜ ਅਤੇ ਹੋਰ ਕੈਬਨਿਟ ਮੰਤਰੀ ਸ਼ਾਹ ਨਾਲ ਮੌਜੂਦ ਹੋਣਗੇ। ਹਰਿਆਣਾ ਪੁਲਿਸ ਨੂੰ ਮਿਲੇਗਾ ਰਾਸ਼ਟਰਪਤੀ ਝੰਡਾ , ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਆ ਰਹੇ ਨੇ ਕਰਨਾਲ


 

- - - - - - - - - Advertisement - - - - - - - - -

TRENDING NOW

© Copyright@2025.ABP Network Private Limited. All rights reserved.