Punjab Breaking News LIVE: ਪੰਜਾਬ ਦੇ ਸਰਕਾਰੀ ਮੁਲਾਜ਼ਮ ਹੋਣਗੇ ਪੱਕੇ, ਨਸ਼ਾ ਤਸਕਰੀ ਰੋਕਣ ਲਈ ਕੇਂਦਰ ਸਰਕਾਰ ਖੁਦ ਸੰਭਾਲੇਗੀ ਕਮਾਨ, ਹਿਮਾਚਲ 'ਚ ਭੂਚਾਲ ਦੇ ਝਟਕੇ, ਠੰਢ ਦਾ ਕਹਿਰ ਜਾਰੀ

Punjab Breaking News LIVE 14 January 2023: ਪੰਜਾਬ ਦੇ ਸਰਕਾਰੀ ਮੁਲਾਜ਼ਮ ਹੋਣਗੇ ਪੱਕੇ, ਨਸ਼ਾ ਤਸਕਰੀ ਰੋਕਣ ਲਈ ਕੇਂਦਰ ਸਰਕਾਰ ਖੁਦ ਸੰਭਾਲੇਗੀ ਕਮਾਨ, ਹਿਮਾਚਲ 'ਚ ਭੂਚਾਲ ਦੇ ਝਟਕੇ, ਠੰਢ ਦਾ ਕਹਿਰ ਜਾਰੀ

ABP Sanjha Last Updated: 14 Jan 2023 01:24 PM
Punjab News : ਮਰਹੂਮ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਮ੍ਰਿਤਕ ਦੇਹ ਪਹੁੰਚੀ ਘਰ , ਭਲਕੇ ਪਿੰਡ ਧਾਲੀਵਾਲ ਵਿਖੇ ਹੋਵੇਗਾ ਅੰਤਿਮ ਸਸਕਾਰ

ਜਲੰਧਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦਾ ਅੱਜ ਭਾਰਤ ਜੋੜੋ ਯਾਤਰਾ ਦੌਰਾਨ ਦਿਲ ਦਾ ਦੌਰਾ ਪੈਣ ਕਰਕੇ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੀ ਮ੍ਰਿਤਕ ਦੇਹ ਘਰ ਪਹੁੰਚ ਚੁੱਕੀ ਹੈ। ਮਰਹੂਮ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦਾ ਅੰਤਿਮ ਸਸਕਾਰ ਕੱਲ੍ਹ ਸਵੇਰੇ 11 ਵਜੇ ਉਨ੍ਹਾਂ ਦੇ ਪਿੰਡ ਧਾਲੀਵਾਲ ਵਿਖੇ ਹੋਵੇਗਾ।

CM ਭਗਵੰਤ ਮਾਨ ਨੇ ਐੱਮਪੀ ਸੰਤੋਖ ਸਿੰਘ ਚੌਧਰੀ ਦੇ ਦੇਹਾਂਤ 'ਤੇ ਕੀਤਾ ਦੁੱਖ ਪ੍ਰਗਟ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਤੋਂ ਕਾਂਗਰਸੀ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਮਾਨ ਨੇ ਟਵੀਟ ਕਰਕੇ ਕਿਹਾ ਕਿ ਉਹ ਜਲੰਧਰ ਤੋਂ ਕਾਂਗਰਸੀ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੇ ਬੇਵਕਤੀ ਦੇਹਾਂਤ 'ਤੇ ਡੂੰਘੇ ਦੁੱਖ ਵਿਚ ਹਨ। ਪ੍ਰਮਾਤਮਾ ਵਿੱਛੜੀ ਰੂਹ ਨੂੰ ਸਕੂਨ ਬਖ਼ਸ਼ੇ .. ਵਾਹਿਗੁਰੂ

CM ਭਗਵੰਤ ਮਾਨ ਨੇ ਐੱਮਪੀ ਸੰਤੋਖ ਸਿੰਘ ਚੌਧਰੀ ਦੇ ਦੇਹਾਂਤ 'ਤੇ ਕੀਤਾ ਦੁੱਖ ਪ੍ਰਗਟ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਤੋਂ ਕਾਂਗਰਸੀ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਮਾਨ ਨੇ ਟਵੀਟ ਕਰਕੇ ਕਿਹਾ ਕਿ ਉਹ ਜਲੰਧਰ ਤੋਂ ਕਾਂਗਰਸੀ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੇ ਬੇਵਕਤੀ ਦੇਹਾਂਤ 'ਤੇ ਡੂੰਘੇ ਦੁੱਖ ਵਿਚ ਹਨ। ਪ੍ਰਮਾਤਮਾ ਵਿੱਛੜੀ ਰੂਹ ਨੂੰ ਸਕੂਨ ਬਖ਼ਸ਼ੇ .. ਵਾਹਿਗੁਰੂ

Reshuffle In Modi Cabinet : ਮੋਦੀ ਕੈਬਨਿਟ 'ਚ ਫੇਰਬਦਲ ਦੀ ਤਿਆਰੀ, ਕੌਣ ਰਹੇਗਾ ਤੇ ਕੌਣ ਜਾਵੇਗਾ ?

ਮੋਦੀ ਕੈਬਨਿਟ ਵਿੱਚ ਫੇਰਬਦਲ ਨੂੰ ਲੈ ਕੇ ਵੱਡਾ ਮੰਥਨ ਚੱਲ ਰਿਹਾ ਹੈ। ਇਹ ਸਾਰੀਆਂ ਤਿਆਰੀਆਂ ਮਿਸ਼ਨ 2024 ਲਈ ਹਨ, ਜਿਸ 'ਤੇ ਭਾਜਪਾ ਨੇ ਕੰਮ ਸ਼ੁਰੂ ਕਰ ਦਿੱਤਾ ਹੈ। ਮੋਦੀ ਮੰਤਰੀ ਮੰਡਲ 'ਚ ਫੇਰਬਦਲ ਦੀਆਂ ਸਰਗਰਮੀਆਂ ਨੂੰ ਓਦੋਂ ਹੋਰ ਬਲ ਮਿਲਿਆ ,ਜਦੋਂ ਕੇਂਦਰ ਸਰਕਾਰ ਨੇ ਚਿਰਾਗ ਪਾਸਵਾਨ ਦੀ ਸੁਰੱਖਿਆ 'ਚ ਅਚਾਨਕ ਵਾਧਾ ਕਰ ਦਿੱਤਾ। ਮੰਨਿਆ ਜਾ ਰਿਹਾ ਹੈ ਕਿ ਚਿਰਾਗ ਨੂੰ ਕੈਬਨਿਟ 'ਚ ਲਿਆਂਦਾ ਜਾ ਸਕਦਾ ਹੈ। ਹਾਲਾਂਕਿ ਚਿਰਾਗ ਨੇ ਅਜੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ।

Pakistan Political Crisis:  ਪਾਕਿਸਤਾਨ 'ਚ ਵੱਡਾ ਸਿਆਸੀ ਸੰਕਟ, MQM ਵਾਪਸ ਲੈ ਸਕਦੈ ਸਮਰਥਨ

ਗੰਭੀਰ ਆਰਥਿਕ ਸੰਕਟ ਵਿਚਾਲੇ ਪਾਕਿਸਤਾਨ (Pakistan) 'ਚ ਸਿਆਸੀ ਸੰਕਟ ਹੋਰ ਡੂੰਘਾ ਹੋਣ ਦੇ ਆਸਾਰ ਹਨ। ਸਿਆਸੀ ਤਣਾਅ ਦੇ ਵਿਚਕਾਰ ਪਾਕਿਸਤਾਨ ਪੂਰੀ ਤਰ੍ਹਾਂ ਅਸਥਿਰ ਨਜ਼ਰ ਆ ਰਿਹਾ ਹੈ। MQM ਨੇ ਸ਼ਾਹਬਾਜ਼ ਸ਼ਰੀਫ ਸਰਕਾਰ  (Shehbaz Sharif Govt)  ਤੋਂ ਸਮਰਥਨ ਵਾਪਸ ਲੈਣ ਲਈ ਪਾਰਟੀ ਨੇਤਾਵਾਂ ਦੀ ਬੈਠਕ ਬੁਲਾਈ ਹੈ। MQM ਸ਼ਨੀਵਾਰ (14 ਜਨਵਰੀ) ਰਾਤ ਜਾਂ ਐਤਵਾਰ ਸਵੇਰ ਤੱਕ ਸਮਰਥਨ ਵਾਪਸ ਲੈਣ ਦਾ ਐਲਾਨ ਕਰ ਸਕਦੀ ਹੈ।

Chaudhary Santokh Singh: ਨਹੀਂ ਰਹੇ ਸੰਤੋਖ ਚੌਧਰੀ, ਪੰਜਾਬ ਦੇ ਫਿਲੌਰ 'ਚ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ 'ਚ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

ਕਾਂਗਰਸ ਦੇ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੀ ਸ਼ਨੀਵਾਰ ਨੂੰ ਪੰਜਾਬ ਦੇ ਫਿਲੌਰ 'ਚ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਚੌਧਰੀ ਸੰਤੋਖ ਸਿੰਘ ਯਾਤਰਾ ਦੀ ਕਾਹਲੀ ਦੌਰਾਨ ਡਿੱਗ ਪਏ। ਉਨ੍ਹਾਂ ਨੂੰ ਐਂਬੂਲੈਂਸ ਰਾਹੀਂ ਫਿਲੌਰ ਦੇ ਵਿਰਕ ਹਸਪਤਾਲ ਲਿਜਾਇਆ ਗਿਆ। ਕਾਂਗਰਸੀ ਆਗੂਆਂ ਰਾਣਾ ਗੁਰਜੀਤ ਸਿੰਘ ਅਤੇ ਵਿਜੇ ਇੰਦਰ ਸਿੰਗਲਾ ਨੇ ਉਨ੍ਹਾਂ ਦੇ ਦੇਹਾਂਤ ਦੀ ਪੁਸ਼ਟੀ ਕੀਤੀ ਹੈ।

Mela Maghi Muktsar 2023: ਮੇਲਾ ਮਾਘੀ 'ਚ ਅੱਜ ਹੋਣਗੀਆਂ ਸਿਆਸੀ ਕਾਨਫਰੰਸਾਂ

ਚਾਲੀ ਮੁਕਤਿਆਂ ਨੂੰ ਸਮਰਪਿਤ ਤਿੰਨ ਰੋਜ਼ਾ ਮੇਲਾ ਮਾਘੀ ਵਿੱਚ ਵੱਡੀ ਗਿਣਤੀ ਸੰਗਤਾਂ ਪਹੁੰਚ ਰਹੀਆਂ ਹਨ। ਕੱਲ੍ਹ ਤੋਂ ਹੀ ਗਿਣਤੀ ਸ਼ਰਧਾਲੂ ਨਤਮਸਤਕ ਹੋਣ ਲਈ ਪੁੱਜਣੇ ਸ਼ੁਰੂ ਹੋ ਗਏ ਸੀ। ਲੋਹੜੀ ਦੀ ਰਾਤ ਨੂੰ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਸ਼ੁਰੂ ਹੋਏ ਜੋ ਅੱਜ 14 ਜਨਵਰੀ ਦੇ ਦਿਨ ਵੀ ਚੱਲਦੇ ਰਹਿਣਗੇ।  ਅੱਜ ਸਿਆਸੀ ਕਾਨਫਰੰਸਾਂ ਵੀ ਹੋਣਗੀਆਂ। ਇਸ ਵਾਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਮਲੋਟ ਰੋਡ ਵਿਖੇ ਗੁਰਦੁਆਰਾ ਕਮੇਟੀ ਦੇ ਗਰਾਊਂਡ ਵਿਚ ਕਾਨਫਰੰਸ ਕੀਤੀ ਜਾਵੇਗੀ। ਇਸ ਦੇ ਨਾਲ ਹੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਸਿਮਰਨਜੀਤ ਸਿੰਘ ਮਾਨ (ਮੈਂਬਰ ਪਾਰਲੀਮੈਂਟ) ਦੀ ਅਗਵਾਈ ਹੇਠ ਡੇਰਾ ਭਾਈ ਮਸਤਾਨ ਸਿੰਘ ਵਿਖੇ ਸਿਆਸੀ ਕਾਨਫਰੰਸ ਕੀਤੀ ਜਾ ਰਹੀ ਹੈ। ਇਸ ਵਾਰ ਮੇਲਾ ਮਾਘੀ ਮੌਕੇ ਭਾਈ ਅੰਮ੍ਰਿਤਪਾਲ ਸਿੰਘ ਭਾਈ ਮਹਾਂ ਸਿੰਘ ਹਾਲ ਵਿਖੇ ਸੰਗਤ ਨੂੰ ਸੰਬੋਧਨ ਕਰਨਗੇ।‌ ਇਸ ਵਾਰ ਕਾਂਗਰਸ ਤੇ ਆਮ ਆਦਮੀ ਪਾਰਟੀ ਵੱਲੋਂ ਕੋਈ ਕਾਨਫਰੰਸ ਨਹੀਂ ਕੀਤੀ ਜਾ ਰਹੀ।

Punjab News: ਪੰਜਾਬ 'ਚ ਨਸ਼ਾ ਤਸਕਰੀ ਰੋਕਣ ਲਈ ਕੇਂਦਰ ਸਰਕਾਰ ਖੁਦ ਸੰਭਾਲੇਗੀ ਕਮਾਨ

ਪੰਜਾਬ ਵਿੱਚ ਨਸ਼ਾ ਤਸਕਰੀ ਰੋਕਣ ਲਈ ਕੇਂਦਰ ਸਰਕਾਰ ਖੁਦ ਕਮਾਨ ਸੰਭਲ ਰਹੀ ਹੈ। ਇਸ ਲਈ  ਅੰਮ੍ਰਿਤਸਰ ’ਚ ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਦਾ ਖੇਤਰੀ ਦਫ਼ਤਰ ਖੋਲ੍ਹਣ ਦੀ ਤਿਆਰੀ ਹੈ। ਬੇਸ਼ੱਕ ਕੇਂਦਰ ਸਰਕਾਰ ਦਾਅਵਾ ਕਰ ਰਹੀ ਹੈ ਕਿ ਇਹ ਕਦਮ ਪੰਜਾਬ ’ਚ ਨਸ਼ਾ ਤਸਕਰੀ ਦੇ ਵਧ ਰਹੇ ਮਾਮਲਿਆਂ ਨਾਲ ਸਿੱਝਣ ਲਈ ਚੁੱਕਿਆ ਜਾ ਰਿਹਾ ਹੈ ਪਰ ਇਸ ਨਾਲ ਸਿਆਸਤ ਗਰਮਾ ਸਕਦੀ ਹੈ। ਇਸ ਤੋਂ ਪਹਿਲਾਂ ਕੇਂਦਰ ਨੇ ਸਰਹੱਦੀ ਇਲਾਕਿਆਂ ਵਿੱਚ ਬੀਐਸਐਫ ਦੇ ਅਧਿਕਾਰ ਖੇਤਰ ਦਾ ਦਾਇਰਾ ਵਧਾਇਆ ਸੀ ਜਿਸ ਦਾ ਸਿਆਸੀ ਧਿਰਾਂ ਨੇ ਵਿਰੋਧ ਕੀਤਾ ਸੀ।

Punjab News: ਸੀਐਮ ਭਗਵੰਤ ਮਾਨ ਵੱਲੋਂ ਐਡਹਾਕ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਲਾਨ

ਪੰਜਾਬ ਦੇ ਕਰੀਬ ਛੇ ਹਜ਼ਾਰ ਕੱਚੇ (ਐਡਹਾਕ) ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਹੈ। ਮੁੱਖ ਮੰਤਰੀ ਨੇ ਇਕ ਟਵੀਟ ਵਿੱਚ ਦੂਜੇ ਪੜਾਅ ’ਚ ਛੇ ਹਜ਼ਾਰ ਕੱਚੇ ਕਾਮਿਆਂ ਨੂੰ ਪੱਕੇ ਕਰਨ ਬਾਰੇ ਜਲਦੀ ਵੇਰਵੇ ਨਸ਼ਰ ਕਰਨ ਦੀ ਗੱਲ ਆਖੀ ਹੈ। ਪਤਾ ਲੱਗਾ ਹੈ ਕਿ ਕੇਂਦਰੀ ਸਕੀਮਾਂ ਅਤੇ ਸਿੱਖਿਆ ਮਹਿਕਮੇ ਦੇ ਕੱਚੇ ਕਾਮਿਆਂ ਨੂੰ ਇਸ ਗੇੜ ਵਿੱਚ ਰੈਗੂਲਰ ਕੀਤਾ ਜਾਣਾ ਹੈ।

ਪਿਛੋਕੜ

Punjab Breaking News LIVE 14 January 2023: ਪੰਜਾਬ ਦੇ ਕਰੀਬ ਛੇ ਹਜ਼ਾਰ ਕੱਚੇ (ਐਡਹਾਕ) ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਹੈ। ਮੁੱਖ ਮੰਤਰੀ ਨੇ ਇਕ ਟਵੀਟ ਵਿੱਚ ਦੂਜੇ ਪੜਾਅ ’ਚ ਛੇ ਹਜ਼ਾਰ ਕੱਚੇ ਕਾਮਿਆਂ ਨੂੰ ਪੱਕੇ ਕਰਨ ਬਾਰੇ ਜਲਦੀ ਵੇਰਵੇ ਨਸ਼ਰ ਕਰਨ ਦੀ ਗੱਲ ਆਖੀ ਹੈ। ਪਤਾ ਲੱਗਾ ਹੈ ਕਿ ਕੇਂਦਰੀ ਸਕੀਮਾਂ ਅਤੇ ਸਿੱਖਿਆ ਮਹਿਕਮੇ ਦੇ ਕੱਚੇ ਕਾਮਿਆਂ ਨੂੰ ਇਸ ਗੇੜ ਵਿੱਚ ਰੈਗੂਲਰ ਕੀਤਾ ਜਾਣਾ ਹੈ।


ਪਹਿਲੇ ਪੜਾਅ ਵਿੱਚ ਸਿੱਖਿਆ ਵਿਭਾਗ ਦੇ ਕਰੀਬ 8700 ਅਧਿਆਪਕਾਂ ਨੂੰ ਰੈਗੂਲਰ ਕੀਤਾ ਗਿਆ ਸੀ। ਦੂਜੇ ਪੜਾਅ ਵਿੱਚ ਛੇ ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤੇ ਜਾਣ ਨਾਲ ‘ਆਪ’ ਸਰਕਾਰ ਦੇ ਕਾਰਜਕਾਲ ਦੇ ਪਹਿਲੇ ਵਰ੍ਹੇ ਵਿਚ ਕਰੀਬ 14,700 ਮੁਲਾਜ਼ਮਾਂ ਰੈਗੂਲਰ ਹੋ ਜਾਣਗੇ। ਵੇਰਵਿਆਂ ਅਨੁਸਾਰ ਦੂਸਰੇ ਵਰ੍ਹੇ ’ਚ ਵੀ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਟੀਚਾ ਮਿਥਿਆ ਜਾ ਰਿਹਾ ਹੈ। ਮੁੱਖ ਮੰਤਰੀ ਮਾਨ ਨੇ ਟਵੀਟ ਕਰਕੇ ਇਹ ਸੂਚਨਾ ਸਾਂਝੀ ਕੀਤੀ ਹੈ ਕਿ ਛੇ ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕੀਤੇ ਜਾਣ ਦਾ ਰਾਹ ਪੱਧਰਾ ਹੋ ਗਿਆ ਹੈ ਅਤੇ ਜਲਦ ਹੀ ਇਨ੍ਹਾਂ ਦੀ ਵਿਸਥਾਰਤ ਸੂਚਨਾ ਸਾਂਝੀ ਕੀਤੀ ਜਾਵੇਗੀ। 


ਹਰਿਆਣਾ, ਚੰਡੀਗੜ੍ਹ, ਦਿੱਲੀ-NCR 'ਚ ਮੁੜ ਪਰਤੇਗੀ ਜ਼ਬਰਦਸਤ ਠੰਡ


Weather Update 14 January: ਦਿੱਲੀ-ਐੱਨਸੀਆਰ 'ਚ ਠੰਢ ਤੋਂ ਕੁਝ ਰਾਹਤ ਮਿਲੀ ਹੈ, ਪਰ ਮੌਸਮ ਵਿਭਾਗ ਮੁਤਾਬਕ ਜਲਦ ਹੀ ਸੀਤ ਲਹਿਰ ਦਾ ਨਵਾਂ ਦੌਰ ਸ਼ੁਰੂ ਹੋ ਸਕਦਾ ਹੈ। ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ 'ਚ ਭਾਰੀ ਬਰਫਬਾਰੀ ਹੋ ਰਹੀ ਹੈ, ਜਿਸ ਕਾਰਨ ਦਿੱਲੀ-ਐੱਨ.ਸੀ.ਆਰ. ਸਮੇਤ ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ 'ਤੇ ਅਸਰ ਪੈ ਸਕਦਾ ਹੈ। ਹਰਿਆਣਾ ਸਰਕਾਰ ਨੇ ਛੁੱਟੀਆਂ 21 ਜਨਵਰੀ ਤੱਕ ਵਧਾ ਦਿੱਤੀਆਂ ਹਨ, ਜਦਕਿ ਚੰਡੀਗੜ੍ਹ ਪ੍ਰਸ਼ਾਸਨ ਨੇ ਵੀ 8ਵੀਂ ਜਮਾਤ ਤੱਕ ਦੇ ਸਕੂਲਾਂ ਨੂੰ 21 ਜਨਵਰੀ ਤੱਕ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਉੱਤਰੀ ਭਾਰਤ ਵਿਚ 14 ਜਨਵਰੀ ਤੋਂ ਸੰਘਣੀ ਧੁੰਦ ਦੀ ਨਵੀਂ ਲਹਿਰ ਆਉਣ ਦੀ ਸੰਭਾਵਨਾ ਹੈ, ਜਦਕਿ 15 ਜਨਵਰੀ ਤੋਂ ਸੀਤ ਲਹਿਰ ਦੀ ਸਥਿਤੀ ਬਣੇਗੀ।

 


ਪੰਜਾਬ 'ਚ ਨਸ਼ਾ ਤਸਕਰੀ ਰੋਕਣ ਲਈ ਕੇਂਦਰ ਸਰਕਾਰ ਖੁਦ ਸੰਭਾਲੇਗੀ ਕਮਾਨ




Punjab News: ਪੰਜਾਬ ਵਿੱਚ ਨਸ਼ਾ ਤਸਕਰੀ ਰੋਕਣ ਲਈ ਕੇਂਦਰ ਸਰਕਾਰ ਖੁਦ ਕਮਾਨ ਸੰਭਲ ਰਹੀ ਹੈ। ਇਸ ਲਈ  ਅੰਮ੍ਰਿਤਸਰ ’ਚ ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਦਾ ਖੇਤਰੀ ਦਫ਼ਤਰ ਖੋਲ੍ਹਣ ਦੀ ਤਿਆਰੀ ਹੈ। ਬੇਸ਼ੱਕ ਕੇਂਦਰ ਸਰਕਾਰ ਦਾਅਵਾ ਕਰ ਰਹੀ ਹੈ ਕਿ ਇਹ ਕਦਮ ਪੰਜਾਬ ’ਚ ਨਸ਼ਾ ਤਸਕਰੀ ਦੇ ਵਧ ਰਹੇ ਮਾਮਲਿਆਂ ਨਾਲ ਸਿੱਝਣ ਲਈ ਚੁੱਕਿਆ ਜਾ ਰਿਹਾ ਹੈ ਪਰ ਇਸ ਨਾਲ ਸਿਆਸਤ ਗਰਮਾ ਸਕਦੀ ਹੈ। ਇਸ ਤੋਂ ਪਹਿਲਾਂ ਕੇਂਦਰ ਨੇ ਸਰਹੱਦੀ ਇਲਾਕਿਆਂ ਵਿੱਚ ਬੀਐਸਐਫ ਦੇ ਅਧਿਕਾਰ ਖੇਤਰ ਦਾ ਦਾਇਰਾ ਵਧਾਇਆ ਸੀ ਜਿਸ ਦਾ ਸਿਆਸੀ ਧਿਰਾਂ ਨੇ ਵਿਰੋਧ ਕੀਤਾ ਸੀ। ਹਾਸਲ ਜਾਣਕਾਰੀ ਮੁਤਾਬਕ ਕੇਂਦਰੀ ਗ੍ਰਹਿ ਮੰਤਰਾਲੇ ਨੇ ਸੂਬੇ ’ਚ ਨਾਰਕੋਟਿਕਸ ਕੰਟਰੋਲ ਬਿਊਰੋ (ਐੱਨਸੀਬੀ) ਦਾ ਅੰਮ੍ਰਿਤਸਰ ’ਚ ਖੇਤਰੀ ਦਫ਼ਤਰ ਖੋਲ੍ਹਣ ਨੂੰ ਪ੍ਰਵਾਨਗੀ ਦਿੱਤੀ ਹੈ। ਇਸ ਖੇਤਰੀ ਦਫ਼ਤਰ ਦੀ ਅਗਵਾਈ ਡਿਪਟੀ ਡਾਇਰੈਕਟਰ ਜਨਰਲ ਕਰਨਗੇ ਜੋ ਅਕਸਰ ਆਈਜੀ ਜਾਂ ਉਸ ਤੋਂ ਉਪਰਲੇ ਰੈਂਕ ਦਾ ਅਫ਼ਸਰ ਹੁੰਦਾ ਹੈ। ਇਸ ਦੇ ਨਾਲ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਜਾਵੇਗਾ ਜਿਥੇ ਐਨਸੀਬੀ ਦੇ ਦੋ ਵੱਖੋ ਵੱਖਰੇ ਦਫ਼ਤਰ ਹੋਣਗੇ। ਹੁਣ ਐਨਸੀਬੀ ਦੇ ਚੰਡੀਗੜ੍ਹ ’ਚ ਮੌਜੂਦਾ ਜ਼ੋਨਲ ਡਿਵੀਜ਼ਨ ਤੇ ਅੰਮ੍ਰਿ਼ਤਸਰ ’ਚ ਖੇਤਰੀ ਦਫ਼ਤਰ ਵੱਖ ਵੱਖ ਇਲਾਕਿਆਂ ’ਚ ਨਸ਼ਿਆਂ ਦੀ ਵਰਤੋਂ ਅਤੇ ਤਸਕਰੀ ’ਤੇ ਨੱਥ ਪਾਉਣਗੇ।


ਹਿਮਾਚਲ 'ਚ ਭੂਚਾਲ ਦੇ ਝਟਕਿਆਂ ਨਾਲ ਹੋਈ ਸਵੇਰ ਦੀ ਸ਼ੁਰੂਆਤ


Earthquake in Himachal : ਮੌਸਮ ਵਿਭਾਗ ਸ਼ਿਮਲਾ ਵੱਲੋਂ ਪ੍ਰਾਪਤ ਜਾਣਕਾਰੀ ਅਨੁਸਾਰ ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ 'ਚ ਸ਼ਨੀਵਾਰ ਸਵੇਰੇ 5:17 ਵਜੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ, ਜਿਸ ਦੀ ਤੀਬਰਤਾ 3.2 ਮਾਪੀ ਗਈ, ਜੋ ਕਿ ਇਸ ਤੋਂ 5 ਕਿਲੋਮੀਟਰ ਹੇਠਾਂ ਸੀ। ਜਿਸਦਾ ਕੇਂਦਰ ਚੰਬਾ ਹੀ ਰਿਹਾ ਹੈ। ਚੰਬਾ ਜ਼ਿਲ੍ਹੇ ਨਾਲ ਲੱਗਦੇ ਕਾਂਗੜਾ ਜ਼ਿਲ੍ਹੇ ਵਿੱਚ ਵੀ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ, ਜਿਸ ਦੀ ਤੀਬਰਤਾ 2.8 ਮਾਪੀ ਗਈ ਹੈ। ਜੋ ਜ਼ਮੀਨ ਤੋਂ 5 ਕਿਲੋਮੀਟਰ ਹੇਠਾਂ ਸੀ।



 

- - - - - - - - - Advertisement - - - - - - - - -

TRENDING NOW

© Copyright@2025.ABP Network Private Limited. All rights reserved.