Punjab Breaking News LIVE: Punjab News : ਦਲੇਰ ਮਹਿੰਦੀ ਪੰਜਾਬ ਪੁਲਿਸ ਦੀ ਹਿਰਾਸਤ 'ਚ , ਅਦਾਲਤ ਨੇ ਬਰਕਰਾਰ ਰੱਖੀ 2 ਸਾਲ ਦੀ ਸਜ਼ਾ, ਪੜ੍ਹੋ ਵੱਡੀਆਂ ਖਬਰਾਂ
Punjab Breaking News, 14 July 2022 LIVE Updates: ਨਵਜੋਤ ਸਿੱਧੂ ਦਾ ਜੇਲ੍ਹ 'ਚ 'ਪੰਗਾ', ਕੁਮਾਰ ਵਿਸ਼ਵਾਸ ਨੂੰ ਕਿਸ ਤੋਂ ਖਤਰਾ? ਸਾਬਕਾ ਮੰਤਰੀ ਗਿਲਜੀਆਂ ਦੇ ਭਤੀਜੇ ਦੀ ਗ੍ਰਿਫ਼ਤਾਰੀ 'ਤੇ ਕਾਂਗਰਸ ਖਫਾ, ਪੜ੍ਹੋ ਵੱਡੀਆਂ ਖਬਰਾਂ
LIVE
Background
Punjab Breaking News, 14 July 2022 LIVE Updates: ਕੈਨੇਡਾ ਵਿੱਚ ਇੱਕ ਹਿੰਦੂ ਮੰਦਰ ਵਿੱਚ ਮਹਾਤਮਾ ਗਾਂਧੀ ਦੀ ਮੂਰਤੀ ਦੀ ਬੁੱਧਵਾਰ ਨੂੰ ਭੰਨਤੋੜ ਕੀਤੀ ਗਈ ਸੀ ਤੇ ਇਸ ਦੀ ਨਫ਼ਰਤੀ ਅਪਰਾਧ ਵਜੋਂ ਜਾਂਚ ਕੀਤੀ ਜਾ ਰਹੀ ਹੈ।ਸਥਾਨਕ ਪੁਲਿਸ ਨੇ ਕਿਹਾ ਕਿ ਓਨਟਾਰੀਓ ਸੂਬੇ ਦੇ ਇੱਕ ਸ਼ਹਿਰ ਰਿਚਮੰਡ ਹਿੱਲ ਵਿੱਚ ਇੱਕ ਵਿਸ਼ਨੂੰ ਮੰਦਰ ਵਿੱਚ ਮਹਾਤਮਾ ਗਾਂਧੀ ਦੀ ਪੰਜ ਮੀਟਰ ਉੱਚੀ ਮੂਰਤੀ ਦੀ ਬੇਅਦਬੀ ਕੀਤੀ ਗਈ। ਮੀਡੀਆ ਰਿਪੋਰਟਾਂ ਅਨੁਸਾਰ, ਵਿਅਕਤੀ ਨੇ "ਬਲਾਤਕਾਰੀ" ਤੇ "ਖਾਲਿਸਤਾਨ" ਸਮੇਤ "ਗ੍ਰਾਫਿਕ ਸ਼ਬਦਾਂ" ਨਾਲ ਮੂਰਤੀ ਦੀ ਭੰਨਤੋੜ ਕੀਤੀ। ਕਿਹਾ ਜਾਂਦਾ ਹੈ ਕਿ ਮਹਾਤਮਾ ਗਾਂਧੀ ਦੀ ਮੂਰਤੀ ਤਿੰਨ ਦਹਾਕਿਆਂ ਤੋਂ ਇਸ ਦੇ ਮੌਜੂਦਾ ਸਥਾਨ ਇੱਕ ਸ਼ਾਂਤੀ ਪਾਰਕ 'ਤੇ ਹੈ। ਇਸ ਦੌਰਾਨ ਭਾਰਤ ਨੇ ਕਿਹਾ ਕਿ ਬਰਬਾਦੀ ਦੇ ਇਸ "ਅਪਰਾਧਕ, ਨਫ਼ਰਤ ਭਰੇ ਕਾਰੇ" ਨੇ ਕੈਨੇਡਾ ਵਿੱਚ ਭਾਰਤੀ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਈ ਹੈ।
ਨਵਜੋਤ ਸਿੱਧੂ ਫਿਰ ਸੁਰਖੀਆਂ 'ਚ, ਸਿੱਧੂ ਕੋਲ ਬੰਦ 3 ਕੈਦੀਆਂ ਦੀਆਂ ਬੈਰਕਾਂ ਬਦਲੀਆਂ
ਰੋਡ ਰੇਜ ਕੇਸ ਵਿੱਚ ਪਟਿਆਲਾ ਜੇਲ੍ਹ ਵਿੱਚ ਇੱਕ ਸਾਲ ਦੀ ਸਜ਼ਾ ਕੱਟ ਰਹੇ ਨਵਜੋਤ ਸਿੱਧੂ ਇੱਕ ਵਾਰ ਫਿਰ ਸੁਰਖੀਆਂ ਵਿੱਚ ਹਨ। ਇਸ ਵਾਰ ਉਸ ਦੇ ਵਿਵਹਾਰ ਨੂੰ ਲੈ ਕੇ ਚਰਚਾ ਛਿੜ ਗਈ ਹੈ। ਪਹਿਲਾਂ ਇਹ ਦਾਅਵਾ ਕੀਤਾ ਗਿਆ ਸੀ ਕਿ ਜੇਲ੍ਹ ਵਿੱਚ ਉਸ ਦੀ ਬੈਰਕ ਦੇ ਕੈਦੀਆਂ ਨੇ ਸਿੱਧੂ ਦੇ ਵਿਵਹਾਰ 'ਤੇ ਸਵਾਲ ਚੁੱਕੇ ਹਨ। ਕੈਦੀਆਂ ਨੇ ਇਸ ਦੀ ਸ਼ਿਕਾਇਤ ਜੇਲ੍ਹ ਪ੍ਰਸ਼ਾਸਨ ਨੂੰ ਕੀਤੀ। ਕੈਦੀਆਂ ਨੇ ਸਿੱਧੂ ਨਾਲ ਨਾ ਰਹਿਣ ਦੀ ਗੱਲ ਕਹੀ। ਜਿਸ ਤੋਂ ਬਾਅਦ ਜੇਲ ਪ੍ਰਸ਼ਾਸਨ ਨੇ 3 ਕੈਦੀਆਂ ਨੂੰ ਆਪਣੀ ਬੈਰਕ ਤੋਂ ਬਾਹਰ ਕੱਢ ਦਿੱਤਾ। ਨਵਜੋਤ ਸਿੱਧੂ ਫਿਰ ਸੁਰਖੀਆਂ 'ਚ, ਸਿੱਧੂ ਕੋਲ ਬੰਦ 3 ਕੈਦੀਆਂ ਦੀਆਂ ਬੈਰਕਾਂ ਬਦਲੀਆਂ
'ਆਪ' ਦੇ ਸਾਬਕਾ ਲੀਡਰ ਕੁਮਾਰ ਵਿਸ਼ਵਾਸ ਦੀ ਸੁਰੱਖਿਆ ਵਧੀ, ਹੁਣ ਮਿਲੇਗੀ Y+ ਸ਼੍ਰੇਣੀ ਦੀ ਸੁਰੱਖਿਆ
ਕੇਂਦਰ ਸਰਕਾਰ ਨੇ ਕਵੀ ਅਤੇ ਆਮ ਆਦਮੀ ਪਾਰਟੀ ਦੇ ਸਾਬਕਾ ਨੇਤਾ ਕੁਮਾਰ ਵਿਸ਼ਵਾਸ ਦੀ ਸੁਰੱਖਿਆ ਵਧਾਉਣ ਦਾ ਫੈਸਲਾ ਕੀਤਾ ਹੈ।ਉਨ੍ਹਾਂ ਦੀ ਸੁਰੱਖਿਆ ਨੂੰ Y ਸ਼੍ਰੇਣੀ ਤੋਂ ਵਧਾ ਕੇ Y+ ਕਰ ਦਿੱਤਾ ਗਿਆ ਹੈ। ਹੁਣ ਉਨ੍ਹਾਂ ਨੂੰ ਦੇਸ਼ ਭਰ ਵਿੱਚ Y+ ਸ਼੍ਰੇਣੀ ਦੀ ਸੁਰੱਖਿਆ ਮਿਲੇਗੀ। ਸੂਤਰਾਂ ਮੁਤਾਬਕ ਗ੍ਰਹਿ ਮੰਤਰਾਲੇ ਨੇ ਇੰਟੈਲੀਜੈਂਸ ਬਿਊਰੋ ਦੀ ਰਿਪੋਰਟ ਦੇ ਆਧਾਰ 'ਤੇ ਉਨ੍ਹਾਂ ਦੀ ਸੁਰੱਖਿਆ ਵਧਾ ਦਿੱਤੀ ਹੈ। ਕੁਮਾਰ ਵਿਸ਼ਵਾਸ ਨੂੰ ਹੁਣ ਤੱਕ ਐਮਐਚਏ ਦੁਆਰਾ ਵਾਈ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਸੀ। Y+ ਸ਼੍ਰੇਣੀ ਦੀ ਸੁਰੱਖਿਆ ਮਿਲਣ ਤੋਂ ਬਾਅਦ CRPF ਕਮਾਂਡੋ ਉਨ੍ਹਾਂ ਦੇ ਨਾਲ ਹੋਣਗੇ। ਕੁਮਾਰ ਵਿਸ਼ਵਾਸ ਦੇ ਨਾਲ ਹਥਿਆਰਬੰਦ ਪੁਲਿਸ ਦੇ 11 ਕਮਾਂਡੋ ਤਾਇਨਾਤ ਕੀਤੇ ਜਾਣਗੇ। ਇਸ ਵਿੱਚ ਸੁਰੱਖਿਆ ਲਈ ਉਨ੍ਹਾਂ ਦੇ ਘਰ ਅਤੇ ਆਲੇ-ਦੁਆਲੇ 5 ਸਟੈਟਿਕ ਪੁਲਿਸ ਮੁਲਾਜ਼ਮ ਰਹਿਣਗੇ। ਇਸ ਦੇ ਨਾਲ, 6 ਪੀਐਸਓ 3 ਸ਼ਿਫਟਾਂ ਵਿੱਚ ਉਨ੍ਹਾਂ ਦੀ ਸੁਰੱਖਿਆ ਕਰਨਗੇ। 'ਆਪ' ਦੇ ਸਾਬਕਾ ਲੀਡਰ ਕੁਮਾਰ ਵਿਸ਼ਵਾਸ ਦੀ ਸੁਰੱਖਿਆ ਵਧੀ, ਹੁਣ ਮਿਲੇਗੀ Y+ ਸ਼੍ਰੇਣੀ ਦੀ ਸੁਰੱਖਿਆ
ਸਾਬਕਾ ਮੰਤਰੀ ਗਿਲਜੀਆਂ ਦੇ ਭਤੀਜੇ ਦੀ ਗ੍ਰਿਫ਼ਤਾਰੀ ਵੜਿੰਗ ਵੱਲੋਂ ਸਿਆਸੀ ਬਦਲਾਖੋਰੀ ਕਰਾਰ, ਕਿਹਾ ਸੱਤਾ ਦੀ ਸ਼ਰੇਆਮ ਦੁਰਵਰਤੋਂ
ਜੰਗਲਾਤ ਘੋਟਾਲੇ ਮਾਮਲੇ 'ਚ ਵਿਜੀਲੈਂਸ ਵੱਲੋਂ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਦੇ ਭਤੀਜੇ ਦਿਲਜੀਤ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਾਣਕਾਰੀ ਮੁਤਾਬਕ ਚੰਡੀਗੜ੍ਹ ਸੈਕਟਰ 37 ਤੋਂ ਦਿਲਜੀਤ ਨੂੰ ਗ੍ਰਿਫ਼ਤਾਰ ਕੀਤਾ ਗਿਆ।ਜਿਸ ਨੂੰ ਅੱਜ ਅਦਾਲਤ 'ਚ ਪੇਸ਼ ਕੀਤਾ ਜਾਵੇਗਾ।ਹੁਣ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ 'ਤੇ ਗ੍ਰਿਫ਼ਤਾਰੀ ਦੀ ਤਲਵਾਰ ਲਟਕ ਰਹੀ ਹੈ। ਇਸ 'ਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਟਵੀਟ ਕਰਕੇ ਗ੍ਰਿਫ਼ਤਾਰੀ 'ਤੇ ਸਵਾਲ ਚੁੱਕੇ ਹਨ।ਵੜਿੰਗ ਨੇ ਕਿਹਾ, "ਪਿਆਰੇ ਭਗਵੰਤ ਮਾਨ ਸਹਿਬ, ਬਿਨਾਂ ਕਿਸੇ ਸਬੂਤ ਦੇ ਦਲਜੀਤ ਗਿਲਜੀਆਂ ਦੀ ਗ੍ਰਿਫਤਾਰੀ ਦੇ ਤੌਰ 'ਤੇ ਵਿਜੀਲੈਂਸ ਦੇ ਮਨਮਾਨੇ ਢੰਗ ਨਾਲ ਸਖ਼ਤ ਤਰੀਕਿਆਂ 'ਤੇ ਰੋਕ ਲਗਾਉਣ ਦੀ ਲੋੜ ਹੈ।ਕਿਸੇ ਦਾ ਰਿਸ਼ਤੇਦਾਰ ਹੋਣਾ ਕੋਈ ਜੁਰਮ ਨਹੀਂ ਹੈ। ਉਸਦੀ ਗ੍ਰਿਫ਼ਤਾਰੀ ਸੱਤਾ ਦੀ ਸ਼ਰੇਆਮ ਦੁਰਵਰਤੋਂ ਹੈ। ਇਹ ਨਿਆਂਇਕ ਜਾਂਚ ਦਾ ਸਾਹਮਣਾ ਨਹੀਂ ਕਰ ਪਾਏਗੀ। ਸਿਆਸੀ ਬਦਲਾਖੋਰੀ ਬੰਦ ਹੋਣੀ ਚਾਹੀਦੀ ਹੈ।" ਸਾਬਕਾ ਮੰਤਰੀ ਗਿਲਜੀਆਂ ਦੇ ਭਤੀਜੇ ਦੀ ਗ੍ਰਿਫ਼ਤਾਰੀ ਵੜਿੰਗ ਵੱਲੋਂ ਸਿਆਸੀ ਬਦਲਾਖੋਰੀ ਕਰਾਰ, ਕਿਹਾ ਸੱਤਾ ਦੀ ਸ਼ਰੇਆਮ ਦੁਰਵਰਤੋਂ
Punjab News :ਭਾਈ ਬਲਵੰਤ ਸਿੰਘ ਰਾਜੋਆਣਾ ਦੀ ਵਿਗੜੀ ਸਿਹਤ
ਮਰਹੂਮ ਬੇਅੰਤ ਸਿੰਘ ਦੇ ਕਤਲ ਕਾਂਡ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਸਿਹਤ ਵਿਗੜ ਗਈ ਹੈ ਅਤੇ ਕੋਰੋਨਾ ਪਾਜ਼ਿਟਿਵ ਹੋ ਗਏ ਹਨ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਖ਼ਰਾਬ ਸਿਹਤ ਅਤੇ ਕੋਰੋਨਾ ਪਾਜ਼ਿਟਿਵ ਹੋਣ ਬਾਰੇ ਜਾਣ ਕੇ ਅਸੀਂ ਸਾਰੇ ਫ਼ਿਕਰਮੰਦ ਹਾਂ।
Punjab News : ਬੈਂਕ 'ਚੋਂ ਪੈਸੇ ਕਢਵਾ ਕੇ ਬਾਹਰ ਆ ਰਹੇ ਬਜ਼ੁਰਗ ਤੋਂ 4 ਲੱਖ ਰੁਪਏ ਖੋਹ ਕੇ ਭੱਜੇ 2 ਨੌਜਵਾਨ , ਲੋਕਾਂ ਨੇ ਚਾੜਿਆ ਕੁਟਾਪਾ
ਮਾਨਸਾ ਦੇ ਕਸਬਾ ਭੀਖੀ ਵਿੱਚ HDFC ਬੈਂਕ ਵਿਚੋ ਪਿੰਡ ਸਮਾਓ ਵਾਸੀ ਗੁਲਜਾਰ ਸਿੰਘ ਤੇ ਉਸ ਦਾ ਸਾਥੀ ਦਰਸਨ ਸਿੰਘ ਚਾਰ ਲੱਖ ਰੁਪਏ ਕੱਢਵਾ ਕੇ ਬਾਹਰ ਨਿਕਲ ਰਹੇ ਸਨ ਕਿ ਬੈਂਕ ਦੇ ਬਾਹਰ ਖੜੇ ਮੋਟਰਸਾਈਕਲ ਸਵਾਰ ਦੋ ਨੌਜਵਾਨ ਪੈਸਿਆਂ ਵਾਲਾ ਝੋਲਾ ਖੋਹ ਕੇ ਭੱਜ ਨਿਕਲੇ। ਬਜ਼ੁਰਗ ਨੇ ਓਥੇ ਮੌਜੂਦ ਲੋਕਾਂ ਦੇ ਸਹਿਯੋਗ ਨਾਲ ਇੱਕ ਨੂੰ ਮੌਕੇ ਤੋਂ ਕਾਬੂ ਕਰ ਲਿਆ ਜਦਕਿ ਝੋਲਾ ਲੈ ਕੇ ਭੱਜਣ ਵਾਲੇ ਦੂਸਰੇ ਨੌਵਜਾਨ ਨੂੰ ਪਿੱਛਾ ਕਰਕੇ ਕਾਬੂ ਕਰ ਲਿਆ।
ਖਮਾਣੋਂ ਪੁਲਿਸ ਨੇ ਇੱਕ ਵਿਅਕਤੀਆਂ ਨੂੰ 5 ਕਿਲੋ ਅਫੀਮ ਸਮੇਤ ਕੀਤਾ ਕਾਬੂ : DIG ਗੁਰਪ੍ਰੀਤ ਸਿੰਘ ਭੁੱਲਰ
ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ਤਹਿਤ ਜਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਖਮਾਣੋਂ ਪੁਲਿਸ ਦੇ ਹੱਥ ਉਸ ਸਮੇਂ ਵਡੀ ਸਫ਼ਲਤਾ ਹੱਥ ਲਗੀ ,ਜਦੋਂ ਖਮਾਣੋਂ ਪੁਲਿਸ ਨੇ ਇੱਕ ਵਿਅਕਤੀਆਂ ਨੂੰ 5 ਕਿਲੋ ਅਫੀਮ ਸਮੇਤ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਰਾਜਵਿੰਦਰ ਸਿੰਘ ਵਾਸੀ ਬੱਦੋਵਾਲ ਵਜੋਂ ਹੋਈ ਹੈ।
Punjab News : ਹੁਣ CM ਭਗਵੰਤ ਮਾਨ ਦੇ ਰਾਡਾਰ 'ਤੇ ਸਾਬਕਾ CM ਚੰਨੀ ,ਹੋਵੇਗੀ 142 ਕਰੋੜ ਦੀ ਗ੍ਰਾਂਟ ਵੰਡਣ ਦੀ ਜਾਂਚ
ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਰਡਾਰ 'ਤੇ ਸਾਬਕਾ ਸੀਐਮ ਚਰਨਜੀਤ ਚੰਨੀ ਵੀ ਆ ਗਏ ਹਨ। ਚੰਨੀ ਦੇ ਮੁੱਖ ਮੰਤਰੀ ਸਮੇਂ 142 ਕਰੋੜ ਦੀ ਗ੍ਰਾਂਟ ਆਈ ਸੀ। ਜੋ ਕਿ ਰੋਪੜ ਜ਼ਿਲ੍ਹੇ ਵਿੱਚ ਹੀ ਵੰਡੀ ਗਈ ਸੀ। ਇਸ ਵਿਚ ਇਕੱਲੇ ਚੰਨੀ ਦੇ ਵਿਧਾਨ ਸਭਾ ਹਲਕਾ ਚਮਕੌਰ ਸਾਹਿਬ ਨੂੰ ਵੀ 60 ਫੀਸਦੀ ਗਰਾਂਟ ਦਿੱਤੀ ਗਈ।
Daler Mahindi in police custody: ਦਲੇਰ ਮਹਿੰਦੀ ਪੰਜਾਬ ਪੁਲਿਸ ਦੀ ਹਿਰਾਸਤ 'ਚ
ਪਟਿਆਲਾ ਦੇ ਐਡੀਸ਼ਨਲ ਸੈਸ਼ਨ ਜੱਜ ਐਚ.ਐੱਸ ਗਰੇਵਾਲ ਨੇ ਮਸ਼ੂਹਰ ਪੰਜਾਬੀ ਗਾਇਕ ਦਲੇਰ ਮਹਿੰਦੀ ਦੀ ਅਪੀਲ ਖ਼ਾਰਜ ਕਰ ਦਿੱਤੀ ਗਈ ਹੈ। ਗਾਇਕ ਦਲੇਰ ਮਹਿੰਦੀ ਵੱਲੋਂ ਟ੍ਰਾਇਲ ਕੋਰਟ ਦੇ 2018 ਵਿੱਚ ਆਏ ਫੈਸਲੇ ਨੂੰ ਪਟਿਆਲਾ ਦੀ ਸੈਸ਼ਨ ਕੋਰਟ ਵਿੱਚ ਚੈਲੇਂਜ ਕੀਤਾ ਸੀ। ਸਾਲ 2018 ਵਿੱਚ ਕਬੂਤਰਬਾਜ਼ੀ ਮਾਮਲੇ ‘ਚ ਮਸ਼ਹੂਰ ਪੰਜਾਬੀ ਗਾਇਕ ਦਲੇਰ ਮਹਿੰਦੀ ਨੂੰ ਦੋਸ਼ੀ ਕਰਾਰ ਦੇ ਦਿੱਤਾ ਗਿਆ ਸੀ। ਦਲੇਰ ਮਹਿੰਦੀ ਨੂੰ 2 ਸਾਲ ਦੀ ਕੈਦ ਦੇ ਨਾਲ 2 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਸੀ।