(Source: ECI/ABP News/ABP Majha)
Punjab Breaking News LIVE: ਪੀਐਮ ਮੋਦੀ ਦੀ ਸੁਰੱਖਿਆ 'ਚ ਕੁਤਾਹੀ ਕਰਨ ਵਾਲੇ ਅਫਸਰਾਂ ਖਿਲਾਫ ਐਕਸ਼ਨ ਦੀ ਤਿਆਰੀ, ਮੌਸਮ ਨੇ ਫਿਰ ਲਈ ਕਰਵਟ
Punjab Breaking News LIVE 14 March, 2023: ਪੀਐਮ ਮੋਦੀ ਦੀ ਸੁਰੱਖਿਆ 'ਚ ਕੁਤਾਹੀ ਕਰਨ ਵਾਲੇ ਅਫਸਰਾਂ ਖਿਲਾਫ ਐਕਸ਼ਨ ਦੀ ਤਿਆਰੀ, ਮੌਸਮ ਨੇ ਫਿਰ ਲਈ ਕਰਵਟ
LIVE
Background
Punjab Breaking News LIVE 14 March, 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ 'ਚ ਕੁਤਾਹੀ ਦੇ ਮਾਮਲੇ ਵਿੱਚ ਅਫਸਰਾਂ ਖਿਲਾਫ ਐਕਸ਼ਨ ਹੋਏਗਾ। ਪੰਜਾਬ ਸਰਕਾਰ ਜਲਦ ਹੀ 9 ਸੀਨੀਅਰ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰ ਸਕਦੀ ਹੈ। ਉਂਝ ਇਸ ਬਾਰੇ ਆਖਰੀ ਫੈਸਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਲੈਣਾ ਹੈ। ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 5 ਜਨਵਰੀ 2022 ਨੂੰ ਫਿਰੋਜ਼ਪੁਰ ਰੈਲੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ 'ਚ ਕੁਤਾਹੀ ਹੋਈ ਸੀ। ਕਿਸਾਨਾਂ ਦੇ ਧਰਨਿਆਂ ਕਰਕੇ ਪ੍ਰਧਾਨ ਮੰਤਰੀ ਦਾ ਕਾਫਲਾ ਕਾਫੀ ਸਮਾਂ ਸੜਕ ਉੱਪਰ ਹੀ ਫਸਿਆ ਰਿਹਾ। ਇਸ ਮਗਰੋਂ ਪੀਐਮ ਮੋਦੀ ਨੂੰ ਰੈਲੀ ਵਿੱਚ ਸ਼ਾਮਲ ਹੋਣ ਤੋਂ ਬਗੈਰ ਹੀ ਵਾਪਸ ਪਰਤਣਾ ਪਿਆ ਸੀ। ਪੀਐਮ ਮੋਦੀ ਦੀ ਸੁਰੱਖਿਆ 'ਚ ਕੁਤਾਹੀ ਦੇ ਮਾਮਲੇ 'ਤੇ 9 ਅਫਸਰਾਂ ਖਿਲਾਫ ਹੋ ਸਕਦਾ ਐਕਸ਼ਨ
ਮੌਸਮ ਨੇ ਫਿਰ ਲਈ ਕਰਵਟ, ਪਹਾੜਾਂ 'ਚ ਬਰਫਬਾਰੀ
Weather Update: ਹਿਮਾਚਲ ਦੇ ਕੁੱਲੂ ਅਤੇ ਲਾਹੌਲ ਦੀਆਂ ਉੱਚੀਆਂ ਚੋਟੀਆਂ 'ਤੇ ਸੋਮਵਾਰ ਨੂੰ ਹਲਕੀ ਬਰਫਬਾਰੀ ਹੋਈ। ਇਸ ਦੇ ਨਾਲ ਹੀ ਚੰਬਾ ਸਮੇਤ ਨੀਵੇਂ ਇਲਾਕਿਆਂ 'ਚ ਮੀਂਹ ਕਾਰਨ ਤਾਪਮਾਨ 'ਚ ਕੁਝ ਗਿਰਾਵਟ ਆਈ ਹੈ। ਅਟਲ ਸੁਰੰਗ ਦੇ ਨੇੜੇ ਹਲਕੀ ਬਰਫਬਾਰੀ ਵੀ ਹੋਈ ਹੈ। ਮੌਸਮ ਵਿਭਾਗ ਮੁਤਾਬਕ ਮੰਗਲਵਾਰ ਨੂੰ ਵੀ ਬਰਫਬਾਰੀ ਅਤੇ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਦੂਜੇ ਪਾਸੇ ਹਰਿਆਣਾ ਵਿੱਚ ਸੋਮਵਾਰ ਨੂੰ ਦਿਨ ਦਾ ਔਸਤ ਤਾਪਮਾਨ ਆਮ ਨਾਲੋਂ 0.9 ਡਿਗਰੀ ਘੱਟ ਹੋਣ ਦੇ ਬਾਵਜੂਦ 2.7 ਡਿਗਰੀ ਵੱਧ ਰਿਹਾ। ਮੌਸਮ ਨੇ ਫਿਰ ਲਈ ਕਰਵਟ, ਪਹਾੜਾਂ 'ਚ ਬਰਫਬਾਰੀ
ਭਗਵੰਤ ਮਾਨ ਸਰਕਾਰ ਦੇ ਹੁਕਮਾਂ ਨੂੰ ਟਿੱਚ ਸਮਝਦੀ ਪੰਜਾਬ ਪੁਲਿਸ
Ludhiana News: ਪੰਜਾਬ ਪੁਲਿਸ ਭਗਵੰਤ ਮਾਨ ਸਰਕਾਰ ਦੇ ਹੁਕਮਾਂ ਨੂੰ ਟਿੱਚ ਜਾਣਦੀ ਹੈ। ਪੰਜਾਬ ਸਰਕਾਰ ਨੇ ਝੋਨੇ ਦੀ ਪਰਾਲੀ ਸਾੜਨ ਵਾਲੇ ਕਿਸਾਨਾਂ ਖਿਲਾਫ ਪਰਚੇ ਰੱਦ ਕਰਨ ਦਾ ਐਲਾਨ ਕੀਤਾ ਸੀ ਪਰ ਪੁਲਿਸ ਅਜੇ ਵੀ ਕਿਸਾਨਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ। ਇਹ ਵੀ ਸਾਹਮਣੇ ਆਇਆ ਹੈ ਕਿ ਆਪਸੀ ਰੰਜਿਸ਼ ਕੱਢਣ ਲਈ ਪੁਲਿਸ ਕੋਲ ਪਰਾਲੀ ਸਾੜਨ ਦੀਆਂ ਝੂਠੀਆਂ ਸ਼ਿਕਾਇਤਾਂ ਦਰਜ ਕਰਵਾਈਆਂ ਗਈਆਂ ਹਨ। ਦੱਸ ਦਈਏ ਕਿ ਸੋਮਵਾਰ ਨੂੰ ਕਿਸਾਨ ਲੀਡਰਾਂ ਦਾ ਵਫ਼ਦ ਜਗਰਾਓਂ ਵਿਖੇ ਜ਼ਿਲ੍ਹਾ ਪੁਲਿਸ ਮੁਖੀ ਨਵਨੀਤ ਸਿੰਘ ਬੈਂਸ ਨੂੰ ਮਿਲਿਆ ਤੇ ਸਰਕਾਰ ਦੇ ਹੁਕਮਾਂ ਦੇ ਉਲਟ ਕੁਝ ਥਾਵਾਂ ’ਤੇ ਝੋਨੇ ਦੀ ਪਰਾਲੀ ਸਾੜਨ ਦੇ ਪਰਚੇ ਦਰਜ ਕਰ ਕੇ ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ਦਾ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ। ਕਿਸਾਨ ਆਗੂਆਂ ਨੇ ਇਸ ਕਾਰਵਾਈ ਦਾ ਵਿਰੋਧ ਕਰਦਿਆਂ ਇਸ ਨੂੰ ਰੋਕਣ ਦੀ ਮੰਗ ਕੀਤੀ। ਭਗਵੰਤ ਮਾਨ ਸਰਕਾਰ ਦੇ ਹੁਕਮਾਂ ਨੂੰ ਟਿੱਚ ਸਮਝਦੀ ਪੰਜਾਬ ਪੁਲਿਸ
ਜੀ-20 ਸੰਮੇਲਨ ਦੇ ਬਰਾਬਰ ਹੋਏਗਾ ਦਲ ਖਾਲਸਾ ਦਾ ‘ਪੰਜਾਬ ਸੰਮੇਲਨ’
Amritsar News: ਸਿੱਖ ਜਥੇਬੰਦੀ ਦਲ ਖਾਲਸਾ ਵੱਲੋਂ ਜੀ-20 ਮੁਲਕਾਂ ਦੇ ਸੰਮੇਲਨ ਦੇ ਬਰਾਬਰ ਅੰਮ੍ਰਿਤਸਰ ਵਿੱਚ ‘ਪੰਜਾਬ ਸੰਮੇਲਨ’ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸੰਮੇਲਨ ਜਿਸ ਵਿੱਚ ਪੰਥ ਤੇ ਪੰਜਾਬ ਦੇ ਵਰਤਮਾਨ ਤੇ ਭਵਿੱਖ ਨਾਲ ਜੁੜੇ ਮੁੱਦਿਆਂ ’ਤੇ ਵਿਚਾਰ-ਚਰਚਾ ਕਰਕੇ ਇਸ ਸਬੰਧੀ ਤਿਆਰ ਦਸਤਾਵੇਜ਼ ਜੀ-20 ਮੁਲਕਾਂ ਨੂੰ ਭੇਜੇ ਜਾਣਗੇ। ਦਲ ਖਾਲਸਾ ਦੇ ਸੀਨੀਅਰ ਆਗੂ ਕੰਵਰਪਾਲ ਸਿੰਘ ਤੇ ਬੁਲਾਰੇ ਪਰਮਜੀਤ ਸਿੰਘ ਮੰਡ ਨੇ ਦੱਸਿਆ ਕਿ ਸੰਮੇਲਨ ਮਗਰੋਂ ਨੁਮਾਇੰਦਿਆਂ ਦੇ ਵਿਚਾਰਾਂ ਦੀ ਰੋਸ਼ਨੀ ਵਿੱਚ ਇੱਕ ਦਸਤਾਵੇਜ਼ ਤਿਆਰ ਕਰਕੇ ਯਾਦ ਪੱਤਰ ਵਜੋਂ ਜੀ-20 ਦੇ ਮੈਂਬਰ ਦੇਸ਼ਾਂ ਨੂੰ ਭੇਜਿਆ ਜਾਵੇਗਾ। ਜਥੇਬੰਦੀ ਨੇ ਇਨ੍ਹਾਂ ਸਾਰੇ ਮੁਲਕਾਂ ਦੇ ਸਫ਼ਾਰਤਖਾਨਿਆਂ ਨੂੰ ਪੱਤਰ ਭੇਜ ਕੇ ਸਮਾਂ ਮੰਗਿਆ ਸੀ। ਜੀ-20 ਸੰਮੇਲਨ ਦੇ ਬਰਾਬਰ ਹੋਏਗਾ ਦਲ ਖਾਲਸਾ ਦਾ ‘ਪੰਜਾਬ ਸੰਮੇਲਨ’
Akal Takht Express: ਅਕਾਲ ਤਖ਼ਤ ਐਕਸਪ੍ਰੈਸ 'ਚ ਟੀਟੀਈ ਦਾ ਸ਼ਰਮਨਾਕ ਕਾਰਾ
ਅਕਾਲ ਤਖ਼ਤ ਐਕਸਪ੍ਰੈਸ ਵਿੱਚ ਸ਼ਰਾਬੀ ਟੀਟੀਈ ਦੀ ਸ਼ਰਮਨਾਕ ਕਰਤੂਤ ਸਾਹਮਣੇ ਆਈ ਹੈ। ਅੰਮ੍ਰਿਤਸਰ ਤੋਂ ਕੋਲਕਾਤਾ ਜਾ ਰਹੀ ਰੇਲ ਗੱਡੀ ’ਚ ਸ਼ਰਾਬੀ ਟੀਟੀਈ ਨੇ ਮਹਿਲਾ ਯਾਤਰੀ ਦੇ ਸਿਰ ’ਤੇ ਪਿਸ਼ਾਬ ਕਰ ਦਿੱਤਾ। ਇਸ ਦੀ ਸ਼ਿਕਾਇਤ ਰੇਲਵੇ ਵਿਭਾਗ ਕੋਲ ਪਹੁੰਚ ਗਈ ਹੈ। ਰੇਲਵੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਮਗਰੋਂ ਕਾਰਵਾਈ ਕੀਤੀ ਜਾਏਗੀ। ਹਾਸਲ ਜਾਣਕਾਰੀ ਮੁਤਾਬਕ ਅਕਾਲ ਤਖ਼ਤ ਐਕਸਪ੍ਰੈਸ ਵਿੱਚ ਸ਼ਰਾਬੀ ਟੀਟੀਈ ਨੇ ਕਥਿਤ ਤੌਰ 'ਤੇ ਔਰਤ ਦੇ ਸਿਰ 'ਤੇ ਪਿਸ਼ਾਬ ਕਰ ਦਿੱਤਾ। ਮਹਿਲਾ ਆਪਣੇ ਪਤੀ ਰਾਜੇਸ਼ ਕੁਮਾਰ ਨਾਲ ਯਾਤਰਾ ਕਰ ਰਹੀ ਸੀ। ਦੋਵੇਂ ਅੰਮ੍ਰਿਤਸਰ ਦੇ ਰਹਿਣ ਵਾਲੇ ਹਨ।
Agriculture News: ਖੇਤੀਬਾੜੀ ਤੇ ਕਿਸਾਨ ਭਲਾਈ ਲਈ ਦਿੱਤੇ ਜਾਂਦੇ ਫੰਡ ਖਰਚੇ ਹੀ ਨਹੀਂ ਜਾ ਰਹੇ
ਕੇਂਦਰ ਸਰਕਾਰ ਵੱਲੋਂ ਖੇਤੀਬਾੜੀ ਤੇ ਕਿਸਾਨ ਭਲਾਈ ਲਈ ਦਿੱਤੇ ਜਾਂਦੇ ਫੰਡਾਂ ਦਾ ਹੈਰਾਨ ਕਰਨ ਵਾਲਾ ਸੱਚ ਸਾਹਮਣੇ ਆਇਆ ਹੈ। ਸਰਕਾਰ ਵੱਲੋਂ ਖੇਤੀ ਵਿਭਾਗ ਨੂੰ ਦਿੱਤੇ ਜਾਂਦੇ ਫੰਡ ਖਰਚੇ ਹੀ ਨਹੀਂ ਜਾਂਦੇ। ਕਈ ਸਾਲਾਂ ਤੋਂ ਇਹ ਫੰਡ ਵਾਪਸ ਕਰ ਦਿੱਤੇ ਜਾਂਦੇ ਹਨ। ਪਿਛਲੇ ਤਿੰਨ ਸਾਲਾਂ ਵਿੱਚ ਹੀ 44,015 ਕਰੋੜ ਰੁਪਏ ਵਾਪਸ ਭੇਜੇ ਗਏ ਹਨ।
Punjab Roadways: ਰੋਡਵੇਜ਼ ਮੁਲਾਜ਼ਮਾਂ ਨੇ ਫਿਰ ਖੋਲ੍ਹਿਆ ਭਗਵੰਤ ਮਾਨ ਸਰਕਾਰ ਖਿਲਾਫ ਮੋਰਚਾ, 23 ਮਾਰਚ ਨੂੰ ਹੋਏਗਾ ਵੱਡਾ ਐਕਸ਼ਨ
ਪੰਜਾਬ ਵਿੱਚ ਫਿਰ ਰੋਡਵੇਜ਼ ਦੇ ਮੁਲਾਜ਼ਮ ਸਰਕਾਰ ਖਿਲਾਫ ਨਿੱਤਰੇ ਹਨ। ਪੰਜਾਬ ਰੋਡਵੇਜ਼ ਤੇ ਪਨਬਸ ਦੇ ਕੱਚੇ ਮੁਲਾਜ਼ਮ 23 ਮਾਰਚ ਨੂੰ ਸਰਕਾਰ ਖਿਲਾਫ ਪ੍ਰਦਰਸ਼ਨ ਕਰਨਗੇ। ਕੱਚੇ ਕਰਮਚਾਰੀ ਖਟਕੜ ਕਲਾਂ ਵਿਖੇ ਸਰਕਾਰ ਦੇ ਮੰਤਰੀਆ ਦਾ ਘਿਰਾਓ ਕਰਨਗੇ। ਪੰਜਾਬ ਰੋਡਵੇਜ਼ ਪਨਬਸ ਸਟੇਟ ਟਰਾਂਸਪੋਰਟ ਵਰਕਰ ਯੂਨੀਅਨ ਦੇ ਪੰਜਾਬ ਪ੍ਰਧਾਨ ਹਰਮੰਦਰ ਸਿੰਘ ਤੇ ਚੰਡੀਗੜ੍ਹ ਦੇ ਪ੍ਰਧਾਨ ਲਖਵਿੰਦਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਦੀ ਆਪ ਸਰਕਾਰ ਨੂੰ ਇੱਕ ਸਾਲ ਹੋ ਗਿਆ ਹੈ। ਚੋਣਾਂ ਤੋਂ ਪਹਿਲਾਂ ਕਰਮਚਾਰੀਆਂ ਨੂੰ ਪੱਕੇ ਕਰਨ ਦੇ ਬਹੁਤ ਵਾਅਦੇ ਕੀਤੇ ਸੀ ਪਰ ਇਹ ਸਰਕਾਰ ਵੀ ਪਿਛਲੀਆਂ ਸਰਕਾਰਾਂ ਵਾਂਗ ਕੰਮ ਕਰ ਰਹੀ ਹੈ। ਆਮ ਲੋਕਾਂ ਦੀ ਸਰਕਾਰ ਹੋਣ ਦਾ ਦਾਅਵਾ ਕਰਨ ਵਾਲੀ ਇਹ ਸਰਕਾਰ ਖਾਸ ਲੋਕਾਂ ਦੀ ਸਰਕਾਰ ਬਣ ਗਈ ਹੈ।
ਜੀ-20 ਸੰਮੇਲਨ ਤੋਂ ਪਹਿਲਾਂ ਗੁਰਪਤਵੰਤ ਪੰਨੂ ਨੇ ਫਿਰ ਦਿੱਤੀ ਚੇਤਾਵਨੀ
ਸਿੱਖ ਫਾਰ ਜਸਟਿਸ ਦੇ ਲੀਡਰ ਗੁਰਪਤਵੰਤ ਸਿੰਘ ਪੰਨੂ ਨੇ ਅੰਮ੍ਰਿਤਸਰ ਵਿੱਚ ਹੋਣ ਵਾਲੇ ਜੀ-20 ਸੰਮੇਲਨ ਤੋਂ ਇੱਕ ਦਿਨ ਪਹਿਲਾਂ ਇੱਕ ਵਾਰ ਫਿਰ ਧਮਕੀ ਭਰਿਆ ਵੀਡੀਓ ਜਾਰੀ ਕੀਤਾ ਹੈ। ਇੰਨਾ ਹੀ ਨਹੀਂ ਵੀਡੀਓ 'ਚ ਪੰਨੂ ਨੇ ਬਠਿੰਡਾ ਦੇ ਗੁਰੂ ਹਰਗੋਬਿੰਦ ਥਰਮਲ ਪਲਾਂਟ ਨੂੰ ਜਾਣ ਵਾਲੀਆਂ ਰੇਲਵੇ ਲਾਈਨਾਂ ਦੇ ਕਲਿੱਪ ਉਖਾੜਨ ਦੀ ਗੱਲ ਵੀ ਕਹੀ ਹੈ। ਉਸ ਨੇ ਚੇਤਾਵਨੀ ਦਿੱਤੀ ਕਿ 15 ਤੋਂ 19 ਤੱਕ ਬਠਿੰਡਾ-ਅੰਮ੍ਰਿਤਸਰ ਰੂਟ ਪੂਰੀ ਤਰ੍ਹਾਂ ਬੰਦ ਰਹੇਗਾ।
Patiala News: ਸਰਕਾਰ ਚਲਾਉਣਾ 'ਆਪ' ਦੇ ਵੱਸ ਦੀ ਗੱਲ ਨਹੀਂ, ਸਾਲ 'ਚ ਪੰਜਾਬ ਨੂੰ 'ਯੂਪੀ-ਬਿਹਾਰ' ਬਣਾ ਧਰਿਆ
ਬੀਜੇਪੀ ਨੇ ਦਾਅਵਾ ਕੀਤਾ ਹੈ ਕਿ ਸਰਕਾਰ ਚਲਾਉਣਾ ਆਮ ਆਦਮੀ ਪਾਰਟੀ (ਆਪ) ਦੇ ਵੱਸ ਦੀ ਗੱਲ ਨਹੀਂ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਦਾ ਅੰਦਾਜ਼ਾ ਸੂਬੇ ’ਚ ਵਿਗੜੀ ਅਮਨ-ਕਾਨੂੰਨ ਦੀ ਸਥਿਤੀ ਤੇ ਮਾੜੀ ਅਰਥ ਵਿਵਸਥਾ ਤੋਂ ਲਾਇਆ ਜਾ ਸਕਦਾ ਹੈ। ਭਾਜਪਾ ਲੀਡਰਾਂ ਨੇ ਕਿਹਾ ਹੈ ਕਿ ‘ਆਪ’ ਸਰਕਾਰ ਨੇ ਪੰਜਾਬ ਨੂੰ ਯੂਪੀ ਤੇ ਬਿਹਾਰ ਬਣਾ ਦਿੱਤਾ ਹੈ।