Punjab Breaking News LIVE: ਰੋਡਵੇਜ਼ ਮੁਲਾਜ਼ਮਾਂ ਦੀ ਹੜਤਾਲ, ਅਸਲਾ ਲਾਇਸੰਸਾਂ 'ਤੇ ਸਰਕਾਰ ਸਖਤ, ਡੇਰਾ ਪ੍ਰੇਮੀ ਕਤਲ ਕੇਸ 'ਚ 3 ਹੋਰ ਨਾਮਜ਼ਦ, ਪੰਜਾਬ 'ਚ ਬਦਲਿਆ ਮੌਸਮ
Punjab Breaking News, 14 November 2022 LIVE Updates: ਰੋਡਵੇਜ਼ ਮੁਲਾਜ਼ਮਾਂ ਦੀ ਹੜਤਾਲ, ਅਸਲਾ ਲਾਇਸੰਸਾਂ 'ਤੇ ਸਰਕਾਰ ਸਖਤ, ਡੇਰਾ ਪ੍ਰੇਮੀ ਕਤਲ ਕੇਸ 'ਚ 3 ਹੋਰ ਨਾਮਜ਼ਦ, ਪੰਜਾਬ 'ਚ ਬਦਲਿਆ ਮੌਸਮ
LIVE
Background
Punjab Breaking News, 14 November 2022 LIVE Updates: ‘ਪੀਆਰਟੀਸੀ, ਪਨਬੱਸ ਤੇ ਪੰਜਾਬ ਰੋਡਵੇਜ਼’ ਦੇ ਕੰਟਰੈਕਟ ਮੁਲਾਜ਼ਮਾਂ ਦੀ ਜਥੇਬੰਦੀ ਵੱਲੋਂ ਮੰਨੀਆਂ ਮੰਗਾਂ ਲਾਗੂ ਨਾ ਕਰਨ ਤੇ ਕੁਝ ਹੋਰ ਮੰਗਾਂ ਦੇ ਹੱਕ ਵਿੱਚ ਦਿੱਤੇ ਗਏ ਹੜਤਾਲ ਸੱਦੇ ਤਹਿਤ ਅੱਜ ਵੀ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਹੇਗਾ। ਇਸ ਦੌਰਾਨ ਮੁਸਾਫਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਬੱਸ ਕਾਮਿਆਂ ਦੇ ਸੰਘਰਸ਼ ਨੂੰ ਦੇਖਦੇ ਹੋਏ ਸਰਕਾਰ ਨੇ ਜਥੇਬੰਦੀ ਦੇ ਆਗੂਆਂ ਨੂੰ ਅੱਜ 14 ਨਵੰਬਰ ਲਈ ਮੀਟੰਗ ਦਾ ਸਮਾਂ ਦਿੱਤਾ ਹੈ ਪਰ ਇਸ ਦੇ ਬਾਵਜੂਦ ਸੱਤ ਹਜ਼ਾਰ ਕਾਮਿਆਂ ਨੇ ਹੜਤਾਲ਼ ’ਤੇ ਡਟੇ ਰਹਿਣ ਦਾ ਫ਼ੈਸਲਾ ਕੀਤਾ ਹੈ। ਹੜਤਾਲੀ ਮੁਲਾਜ਼ਮ ਅੱਜ ਸਰਕਾਰੀ ਬੱਸਾਂ ਦਾ ਚੱਕਾ ਜਾਮ ਰੱਖਣਗੇ। ਜੇ ਮਸਲਾ ਹੱਲ ਨਾ ਹੋਇਆ ਤਾਂ ਫਿਰ ਹੋਏਗਾ ਚੱਕਾ ਜਾਮ
ਤੁਹਾਡੇ ਕੋਲ ਵੀ ਲਾਇਸੰਸੀ ਅਸਲਾ? ਇਨ੍ਹਾਂ ਗੱਲਾਂ ਦਾ ਰੱਖੋ ਖਿਆਲ ਨਹੀਂ ਤਾਂ ਰੱਦ ਹੋ ਜਾਏਗਾ ਲਾਇਸੰਸ
Punjab Gun Culture: ਪੰਜਾਬ ਸਰਕਾਰ ਹਥਿਆਰਾਂ ਦੇ ਪ੍ਰਦਰਸ਼ਨ ਉੱਪਰ ਨਿਕੇਲ ਕੱਸਣ ਜਾ ਰਹੀ ਹੈ। ਭਗਵੰਤ ਮਾਨ ਸਰਕਾਰ ਨੇ ‘ਗੰਨ ਸਭਿਆਚਾਰ’ ਨੂੰ ਠੱਲ੍ਹਣ ਲਈ ਛੇ ਨੁਕਾਤੀ ਏਜੰਡਾ ਐਲਾਨਿਆ ਹੈ। ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ ਪੰਜਾਬ ਵਿੱਚ ਅਗਲੇ ਤਿੰਨ ਮਹੀਨੇ ਲਈ ਨਵਾਂ ਅਸਲਾ ਲਾਇਸੈਂਸ ਜਾਰੀ ਕਰਨ ’ਤੇ ਪਾਬੰਦੀ ਰਹੇਗੀ ਤੇ ਹੁਣ ਤੱਕ ਜਾਰੀ ਅਸਲਾ ਲਾਇਸੈਂਸਾਂ ਦੀ ਇਸ ਅਰਸੇ ਦੌਰਾਨ ਸਮੀਖਿਆ ਕੀਤੀ ਜਾਵੇਗੀ। Punjab Gun Culture: ਤੁਹਾਡੇ ਕੋਲ ਵੀ ਲਾਇਸੰਸੀ ਅਸਲਾ? ਇਨ੍ਹਾਂ ਗੱਲਾਂ ਦਾ ਰੱਖੋ ਖਿਆਲ ਨਹੀਂ ਤਾਂ ਰੱਦ ਹੋ ਜਾਏਗਾ ਲਾਇਸੰਸ
ਡੇਰਾ ਪ੍ਰੇਮੀ ਕਤਲ ਮਾਮਲੇ 'ਚ ਤਿੰਨ ਹੋਰ ਲੋਕ ਨਾਮਜ਼ਦ, ਦਿੱਲੀ ਪੁਲਿਸ ਵੱਲੋਂ ਕੀਤੇ ਗਏ ਸੀ ਗ੍ਰਿਫ਼ਤਾਰ
ਡੇਰਾ ਪ੍ਰੇਮੀ ਪਰਦੀਪ ਕੁਮਾਰ ਦੇ ਕਤਲ ਮਾਮਲੇ 'ਚ ਦਿੱਲੀ ਦੀ ਸਪੈਸ਼ਲ ਸੈੱਲ ਵੱਲੋਂ ਫੜ੍ਹੇ ਗਏ ਤਿੰਨਾਂ ਸ਼ੂਟਰਾਂ ਨੂੰ ਕੋਟਕਪੁਰਾ ਪੁਲਿਸ ਨੇ ਨਾਮਜ਼ਦ ਕੀਤਾ ਹੈ।ਇਸ ਵਿੱਚ ਜਤਿੰਦਰ ਸਿੰਘ ਜੀਤੂ ਸਣੇ ਦੋ ਨਬਾਲਗ ਵੀ ਸ਼ਾਮਲ ਹਨ।ਇਸ ਤੋਂ ਪਹਿਲਾਂ ਕੋਟਕਪੁਰਾ ਪੁਲਿਸ ਵੱਲੋਂ ਫਰੀਦਕੋਟ ਦੇ ਦੋ ਸ਼ੂਟਰ ਭੁਪਿੰਦਰ ਗੋਲਡੀ ਤੇ ਸ਼ੂਟਰ ਮਨਪ੍ਰੀਤ ਉਰਫ ਮਨੀ ਨੂੰ ਵੀ ਇਸ ਮਾਮਲੇ 'ਚ ਨਾਮਜ਼ਦ ਕੀਤਾ ਗਿਆ ਸੀ। ਡੇਰਾ ਪ੍ਰੇਮੀ ਕਤਲ ਮਾਮਲੇ 'ਚ ਤਿੰਨ ਹੋਰ ਲੋਕ ਨਾਮਜ਼ਦ, ਦਿੱਲੀ ਪੁਲਿਸ ਵੱਲੋਂ ਕੀਤੇ ਗਏ ਸੀ ਗ੍ਰਿਫ਼ਤਾਰ
ਅਧਿਆਪਕਾਂ ਦੇ ਮਸਲੇ ਹੱਲ ਕਰੇਗੀ ਪੰਜਾਬ ਸਰਕਾਰ
ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਕਨਵੀਨਰਾਂ ਤੇ ਕੋ-ਕਨਵੀਨਰਾਂ ਦੀ ਅਗਵਾਈ ਹੇਠ ਅਧਿਆਪਕ ਮਸਲਿਆਂ ਬਾਰੇ ਵਫ਼ਦ ਦੀ ਪੈਨਲ ਮੀਟਿੰਗ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਚੰਡੀਗੜ੍ਹ ਸਥਿਤ ਪੰਜਾਬ ਭਵਨ ਵਿੱਚ ਹੋਈ। ਮੀਟਿੰਗ ਵਿੱਚ ਵਫ਼ਦ ਨੇ ਸਿੱਖਿਆ ਵਿਭਾਗ ਵੱਲੋਂ ਲਗਾਤਾਰ ਲਈਆਂ ਜਾ ਰਹੀਆਂ ਪ੍ਰੀਖਿਆਵਾਂ, ਸੈਮੀਨਾਰ, ਬਾਲ ਦਿਵਸ ਮਨਾਉਣ ਲਈ ਮੌਕੇ ’ਤੇ ਪੱਤਰ ਜਾਰੀ ਕਰਨ ਜਿਹੇ ਕਾਰਜਾਂ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ਵਿੱਚ ਵਿਘਨ ਪਾਉਣ ਦਾ ਜ਼ੋਰਦਾਰ ਵਿਰੋਧ ਕੀਤਾ। ਅਧਿਆਪਕਾਂ ਦੇ ਮਸਲੇ ਹੱਲ ਕਰੇਗੀ ਪੰਜਾਬ ਸਰਕਾਰ
ਪੰਜਾਬ ਦੇ ਕੁਝ ਇਲਾਕਿਆਂ 'ਚ ਅੱਜ ਹੋ ਸਕਦੀ ਹਲਕੀ ਬਾਰਸ਼, ਵਧ ਸਕਦੀ ਠੰਢ
Weather Udpate Today: ਅੱਧਾ ਨਵੰਬਰ ਬੀਤ ਚੁੱਕਾ ਹੈ ਪਰ ਅਜੇ ਤੱਕ ਸਰਦੀ ਦਾ ਕੋਈ ਖਾਸ ਅਸਰ ਨਜ਼ਰ ਨਹੀਂ ਆ ਰਿਹਾ। ਹਾਲਾਂਕਿ, ਸਵੇਰ ਅਤੇ ਸ਼ਾਮ ਨੂੰ, ਹਲਕੀ ਠੰਢ ਦਾ ਅਹਿਸਾਸ ਹੁੰਦਾ ਹੈ।ਇਸ ਦੇ ਨਾਲ ਹੀ ਰਾਜਧਾਨੀ ਦਿੱਲੀ ਵਿੱਚ ਪ੍ਰਦੂਸ਼ਣ ਕਾਰਨ ਲੋਕਾਂ ਦੀ ਹਾਲਤ ਤਰਸਯੋਗ ਬਣੀ ਹੋਈ ਹੈ।ਅਜਿਹੇ 'ਚ ਭਾਰਤੀ ਮੌਸਮ ਵਿਭਾਗ ਵਲੋਂ ਕਿਹਾ ਗਿਆ ਹੈ ਕਿ ਇਸ ਹਫ਼ਤੇ ਵੀ ਤਾਪਮਾਨ 'ਚ ਕੋਈ ਖਾਸ ਬਦਲਾਅ ਨਹੀਂ ਹੋਵੇਗਾ। ਦੱਖਣੀ ਭਾਰਤ 'ਚ ਪਹਾੜਾਂ 'ਤੇ ਬਰਫਬਾਰੀ ਅਤੇ ਮੀਂਹ ਦਾ ਅਸਰ ਅਗਲੇ ਹਫ਼ਤੇ ਤੋਂ ਭਾਰਤ ਦੇ ਕੁਝ ਸੂਬਿਆਂ 'ਚ ਦੇਖਣ ਨੂੰ ਮਿਲੇਗਾ। ਪੰਜਾਬ ਦੇ ਕੁਝ ਇਲਾਕਿਆਂ 'ਚ ਅੱਜ ਹੋ ਸਕਦੀ ਹਲਕੀ ਬਾਰਿਸ਼, ਵਧ ਸਕਦੀ ਠੰਢ
Ram Rahim News: ਪੰਜਾਬ-ਹਰਿਆਣਾ ਹਾਈਕੋਰਟ ਨੇ ਗੁਰਮੀਤ ਰਾਮ ਰਹੀਮ ਨੂੰ ਦਿੱਤੀ ਰਾਹਤ
ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਰਾਮ ਰਹੀਮ ਨੂੰ ਪੈਰੋਲ ਦੇਣ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਹਾਈ ਕੋਰਟ ਨੇ ਇਸ ਪਟੀਸ਼ਨ ਦੀ ਬਰਕਰਾਰਤਾ 'ਤੇ ਸਵਾਲ ਖੜ੍ਹੇ ਕੀਤੇ ਹਨ। ਹਾਈਕੋਰਟ ਨੇ ਕਿਹਾ ਕਿ ਕਿਸੇ ਵਿਅਕਤੀ ਦੇ ਖ਼ਿਲਾਫ਼ ਪਟੀਸ਼ਨ ਨੂੰ ਜਨਹਿਤ ਪਟੀਸ਼ਨ ਕਿਵੇਂ ਮੰਨਿਆ ਜਾ ਸਕਦਾ ਹੈ। ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਐਚਸੀ ਅਰੋੜਾ ਦੀ ਪ੍ਰਤੀਨਿਧਤਾ ਨੂੰ ਇੱਕ ਹਫ਼ਤੇ ਦੇ ਅੰਦਰ ਨਿਪਟਾਉਣ ਦੇ ਨਿਰਦੇਸ਼ ਦਿੱਤੇ ਹਨ।
Sidhu Moosewala Murder Case: ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਲਈ ਬਲਕੌਰ ਸਿੰਘ ਚਲਾਉਣਗੇ ਦਸਤਖਤ ਮੁਹਿੰਮ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਕਰੀਬ 5 ਮਹੀਨੇ ਬੀਤ ਚੁੱਕੇ ਹਨ। ਹਾਲੇ ਤੱਕ ਪੰਜਾਬ ਪੁਲਿਸ ਮੁੱਖ ਦੋਸ਼ੀ ਗੈਂਗਸਟਰ ਗੋਲਡੀ ਬਰਾੜ ਨੂੰ ਫੜਨ ਵਿੱਚ ਕਾਮਯਾਬ ਨਹੀਂ ਹੋ ਸਕੀ ਹੈ। ਪਰਿਵਾਰ 5 ਮਹੀਨਿਆਂ ਤੋਂ ਇਨਸਾਫ਼ ਦੀ ਗੁਹਾਰ ਲਗਾ ਰਿਹਾ ਹੈ। ਇਸ ਦੌਰਾਨ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਐਲਾਨ ਕੀਤਾ ਹੈ ਕਿ ਉਹ ਘਰ ਵਿੱਚ ਦਸਤਖਤ ਵਾਲਾ ਰਜਿਸਟਰ ਲਗਾਉਣ ਜਾ ਰਹੇ ਹਨ। ਮੂਸੇਵਾਲਾ ਦੇ ਪ੍ਰਸ਼ੰਸਕ ਇਸ ਰਜਿਸਟਰ 'ਤੇ ਆਪਣੀਆਂ ਭਾਵਨਾਵਾਂ ਲਿਖਣਗੇ। ਬਲਕੌਰ ਸਿੰਘ ਨੇ ਦੱਸਿਆ ਕਿ ਕਈ ਵਾਰ ਉਹ ਘਰ ਨਹੀਂ ਹੁੰਦੇ, ਜਿਸ ਕਾਰਨ ਉਹ ਮੂਸੇਵਾਲਾ ਦੇ ਪ੍ਰਸ਼ੰਸਕਾਂ ਨੂੰ ਮਿਲਣ ਤੋਂ ਅਸਮਰੱਥ ਹੁੰਦੇ ਹਨ। ਇਸ ਰਜਿਸਟਰ ਦੇ ਬਣਨ ਨਾਲ ਲੋਕਾਂ ਨੂੰ ਮੂਸੇਵਾਲਾ ਪ੍ਰਤੀ ਆਪਣੀਆਂ ਭਾਵਨਾਵਾਂ ਪ੍ਰਗਟ ਕਰਨ ਦਾ ਸਮਾਂ ਵੀ ਮਿਲੇਗਾ।
Protest in Punjab: ਰੋਡਵੇਜ਼ ਮੁਲਾਜ਼ਮਾਂ ਦੀ ਸਰਕਾਰ ਨਾਲ ਮੀਟਿੰਗ ਬੇਸਿੱਟਾ, ਹੜਤਾਲ ਹੋਏਗੀ ਹੋਰ ਤੇਜ਼
‘ਪੀਆਰਟੀਸੀ, ਪਨਬੱਸ ਤੇ ਪੰਜਾਬ ਰੋਡਵੇਜ਼’ ਦੇ ਕੰਟਰੈਕਟ ਮੁਲਾਜ਼ਮਾਂ ਦੀ ਜਥੇਬੰਦੀ ਦੀ ਪੰਜਾਬ ਸਰਕਾਰ ਨਾਲ ਮੀਟਿੰਗ ਬੇਸਿੱਟਾ ਰਹੀ ਹੈ। ਰੋਡਵੇਜ਼ ਮੁਲਾਜ਼ਮਾਂ ਨੇ ਇਸ ਮਗਰੋਂ ਸੰਘਰਸ਼ ਹੋਰ ਤੇਜ਼ ਕਰਨ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਵੀ ਕੀਤਾ ਜਾਏਗਾ। ਯੂਨੀਅਨ ਨੇ ਐਲਾਨ ਕੀਤਾ ਹੈ ਕਿ ਸਰਕਾਰ ਵੱਲੋਂ ਮੰਨੀਆਂ ਮੰਗਾਂ ਲਾਗੂ ਨਾ ਕਰਨ ਤੇ ਕੁਝ ਹੋਰ ਮੰਗਾਂ ਦੇ ਹੱਕ ਵਿੱਚ ਦਿੱਤੇ ਗਏ ਹੜਤਾਲ ਸੱਦੇ ਤਹਿਤ ਸੰਘਰਸ਼ ਜਾਰੀ ਰਹੇਗਾ। ਇਸ ਦੌਰਾਨ ਮੁਸਾਫਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
Jalandhar News: ਸਰਕਾਰ ਕਿਸਾਨਾਂ ਕੋਲੋਂ ਪੰਚਾਇਤੀ ਜਮੀਨਾਂ ਖੋਹ ਕੇ ਕਾਰਪੋਰੇਟ ਘਰਾਣਿਆਂ ਨੂੰ ਦੇਣਾ ਚਾਹੁੰਦੀ: ਚੜੂਨੀ
ਭਾਰਤੀ ਕਿਸਾਨ ਯੂਨੀਅਨ ਚੜੂਨੀ ਨੇ ਜਲੰਧਰ ਵਿਖੇ ਪ੍ਰੈੱਸ ਕਾਨਫਰੰਸ ਕੀਤਾ ਹੈ। ਯੂਨੀਅਨ ਨੇ ਐਲਾਨ ਕੀਤਾ ਹੈ ਕਿ 24 ਨਵੰਬਰ ਨੂੰ ਹਰਿਆਣਾ ਤੇ ਪੰਜਾਬ ਦੇ ਕਿਸਾਨ ਇਕੱਠੇ ਹੋਣਗੇ ਤੇ ਮੋੜਾ ਮੰਡੀ (ਅੰਬਾਲਾ ਕੈਂਟ ਦੇ ਨੇੜੇ) ਹੀ ਰੇਲਵੇ ਟਰੈਕ ਰੋਕੇ ਜਾਣਗੇ। ਯੂਨੀਅਨ ਦੇ ਮੁਖੀ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਆਪਣਾ ਕੋਈ ਵਾਅਦਾ ਪੂਰਾ ਨਹੀਂ ਕੀਤਾ।
Anganwari workers Protest: ਸੀਐਮ ਭਗਵੰਤ ਮਾਨ ਦੀ ਰਿਹਾਇਸ਼ ਵੱਲ ਆਂਗਣਵਾੜੀ ਵਰਕਰਾਂ ਦਾ ਹੱਲਾ ਬੋਲ
ਸੰਗਰੂਰ ਵਿੱਚ ਆਂਗਣਵਾੜੀ ਯੂਨੀਅਨ ਸੀਟੂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਧਰਨਾ ਦਿੱਤਾ ਜਾ ਰਿਹਾ ਹੈ। ਪੰਜਾਬ ਭਰ ਤੋਂ ਹਜ਼ਾਰਾਂ ਆਂਗਣਵਾੜੀ ਵਰਕਰਾਂ ਇੱਥੇ ਪਹੁੰਚੀਆਂ ਹਨ। ਉਹ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ 12 ਤੋਂ 3 ਵਜੇ ਤੱਕ ਧਰਨਾ ਦੇ ਰਹੀਆਂ ਹਨ। ਆਂਗਣਵਾੜੀ ਵਰਕਰਾਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਕੀਤੇ ਵਾਅਦਿਆਂ ਵਿੱਚੋਂ ਕੋਈ ਵੀ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਨੂੰ ਕਈ ਮਹੀਨਿਆਂ ਤੋਂ ਤਨਖਾਹ ਨਹੀਂ ਮਿਲੀ। ਉਨ੍ਹਾਂ ਦੀ ਮੰਗ ਹੈ ਕਿ 3 ਤੋਂ 6 ਸਾਲ ਤੱਕ ਦੇ ਬੱਚੇ ਸਾਨੂੰ ਵਾਪਸ ਕੀਤੇ ਜਾਣ।