Punjab Breaking News LIVE: ਰੋਡਵੇਜ਼ ਮੁਲਾਜ਼ਮਾਂ ਦੀ ਹੜਤਾਲ, ਅਸਲਾ ਲਾਇਸੰਸਾਂ 'ਤੇ ਸਰਕਾਰ ਸਖਤ, ਡੇਰਾ ਪ੍ਰੇਮੀ ਕਤਲ ਕੇਸ 'ਚ 3 ਹੋਰ ਨਾਮਜ਼ਦ, ਪੰਜਾਬ 'ਚ ਬਦਲਿਆ ਮੌਸਮ
Punjab Breaking News, 14 November 2022 LIVE Updates: ਰੋਡਵੇਜ਼ ਮੁਲਾਜ਼ਮਾਂ ਦੀ ਹੜਤਾਲ, ਅਸਲਾ ਲਾਇਸੰਸਾਂ 'ਤੇ ਸਰਕਾਰ ਸਖਤ, ਡੇਰਾ ਪ੍ਰੇਮੀ ਕਤਲ ਕੇਸ 'ਚ 3 ਹੋਰ ਨਾਮਜ਼ਦ, ਪੰਜਾਬ 'ਚ ਬਦਲਿਆ ਮੌਸਮ
ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਰਾਮ ਰਹੀਮ ਨੂੰ ਪੈਰੋਲ ਦੇਣ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਹਾਈ ਕੋਰਟ ਨੇ ਇਸ ਪਟੀਸ਼ਨ ਦੀ ਬਰਕਰਾਰਤਾ 'ਤੇ ਸਵਾਲ ਖੜ੍ਹੇ ਕੀਤੇ ਹਨ। ਹਾਈਕੋਰਟ ਨੇ ਕਿਹਾ ਕਿ ਕਿਸੇ ਵਿਅਕਤੀ ਦੇ ਖ਼ਿਲਾਫ਼ ਪਟੀਸ਼ਨ ਨੂੰ ਜਨਹਿਤ ਪਟੀਸ਼ਨ ਕਿਵੇਂ ਮੰਨਿਆ ਜਾ ਸਕਦਾ ਹੈ। ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਐਚਸੀ ਅਰੋੜਾ ਦੀ ਪ੍ਰਤੀਨਿਧਤਾ ਨੂੰ ਇੱਕ ਹਫ਼ਤੇ ਦੇ ਅੰਦਰ ਨਿਪਟਾਉਣ ਦੇ ਨਿਰਦੇਸ਼ ਦਿੱਤੇ ਹਨ।
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਕਰੀਬ 5 ਮਹੀਨੇ ਬੀਤ ਚੁੱਕੇ ਹਨ। ਹਾਲੇ ਤੱਕ ਪੰਜਾਬ ਪੁਲਿਸ ਮੁੱਖ ਦੋਸ਼ੀ ਗੈਂਗਸਟਰ ਗੋਲਡੀ ਬਰਾੜ ਨੂੰ ਫੜਨ ਵਿੱਚ ਕਾਮਯਾਬ ਨਹੀਂ ਹੋ ਸਕੀ ਹੈ। ਪਰਿਵਾਰ 5 ਮਹੀਨਿਆਂ ਤੋਂ ਇਨਸਾਫ਼ ਦੀ ਗੁਹਾਰ ਲਗਾ ਰਿਹਾ ਹੈ। ਇਸ ਦੌਰਾਨ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਐਲਾਨ ਕੀਤਾ ਹੈ ਕਿ ਉਹ ਘਰ ਵਿੱਚ ਦਸਤਖਤ ਵਾਲਾ ਰਜਿਸਟਰ ਲਗਾਉਣ ਜਾ ਰਹੇ ਹਨ। ਮੂਸੇਵਾਲਾ ਦੇ ਪ੍ਰਸ਼ੰਸਕ ਇਸ ਰਜਿਸਟਰ 'ਤੇ ਆਪਣੀਆਂ ਭਾਵਨਾਵਾਂ ਲਿਖਣਗੇ। ਬਲਕੌਰ ਸਿੰਘ ਨੇ ਦੱਸਿਆ ਕਿ ਕਈ ਵਾਰ ਉਹ ਘਰ ਨਹੀਂ ਹੁੰਦੇ, ਜਿਸ ਕਾਰਨ ਉਹ ਮੂਸੇਵਾਲਾ ਦੇ ਪ੍ਰਸ਼ੰਸਕਾਂ ਨੂੰ ਮਿਲਣ ਤੋਂ ਅਸਮਰੱਥ ਹੁੰਦੇ ਹਨ। ਇਸ ਰਜਿਸਟਰ ਦੇ ਬਣਨ ਨਾਲ ਲੋਕਾਂ ਨੂੰ ਮੂਸੇਵਾਲਾ ਪ੍ਰਤੀ ਆਪਣੀਆਂ ਭਾਵਨਾਵਾਂ ਪ੍ਰਗਟ ਕਰਨ ਦਾ ਸਮਾਂ ਵੀ ਮਿਲੇਗਾ।
‘ਪੀਆਰਟੀਸੀ, ਪਨਬੱਸ ਤੇ ਪੰਜਾਬ ਰੋਡਵੇਜ਼’ ਦੇ ਕੰਟਰੈਕਟ ਮੁਲਾਜ਼ਮਾਂ ਦੀ ਜਥੇਬੰਦੀ ਦੀ ਪੰਜਾਬ ਸਰਕਾਰ ਨਾਲ ਮੀਟਿੰਗ ਬੇਸਿੱਟਾ ਰਹੀ ਹੈ। ਰੋਡਵੇਜ਼ ਮੁਲਾਜ਼ਮਾਂ ਨੇ ਇਸ ਮਗਰੋਂ ਸੰਘਰਸ਼ ਹੋਰ ਤੇਜ਼ ਕਰਨ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਵੀ ਕੀਤਾ ਜਾਏਗਾ। ਯੂਨੀਅਨ ਨੇ ਐਲਾਨ ਕੀਤਾ ਹੈ ਕਿ ਸਰਕਾਰ ਵੱਲੋਂ ਮੰਨੀਆਂ ਮੰਗਾਂ ਲਾਗੂ ਨਾ ਕਰਨ ਤੇ ਕੁਝ ਹੋਰ ਮੰਗਾਂ ਦੇ ਹੱਕ ਵਿੱਚ ਦਿੱਤੇ ਗਏ ਹੜਤਾਲ ਸੱਦੇ ਤਹਿਤ ਸੰਘਰਸ਼ ਜਾਰੀ ਰਹੇਗਾ। ਇਸ ਦੌਰਾਨ ਮੁਸਾਫਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਭਾਰਤੀ ਕਿਸਾਨ ਯੂਨੀਅਨ ਚੜੂਨੀ ਨੇ ਜਲੰਧਰ ਵਿਖੇ ਪ੍ਰੈੱਸ ਕਾਨਫਰੰਸ ਕੀਤਾ ਹੈ। ਯੂਨੀਅਨ ਨੇ ਐਲਾਨ ਕੀਤਾ ਹੈ ਕਿ 24 ਨਵੰਬਰ ਨੂੰ ਹਰਿਆਣਾ ਤੇ ਪੰਜਾਬ ਦੇ ਕਿਸਾਨ ਇਕੱਠੇ ਹੋਣਗੇ ਤੇ ਮੋੜਾ ਮੰਡੀ (ਅੰਬਾਲਾ ਕੈਂਟ ਦੇ ਨੇੜੇ) ਹੀ ਰੇਲਵੇ ਟਰੈਕ ਰੋਕੇ ਜਾਣਗੇ। ਯੂਨੀਅਨ ਦੇ ਮੁਖੀ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਆਪਣਾ ਕੋਈ ਵਾਅਦਾ ਪੂਰਾ ਨਹੀਂ ਕੀਤਾ।
ਸੰਗਰੂਰ ਵਿੱਚ ਆਂਗਣਵਾੜੀ ਯੂਨੀਅਨ ਸੀਟੂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਧਰਨਾ ਦਿੱਤਾ ਜਾ ਰਿਹਾ ਹੈ। ਪੰਜਾਬ ਭਰ ਤੋਂ ਹਜ਼ਾਰਾਂ ਆਂਗਣਵਾੜੀ ਵਰਕਰਾਂ ਇੱਥੇ ਪਹੁੰਚੀਆਂ ਹਨ। ਉਹ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ 12 ਤੋਂ 3 ਵਜੇ ਤੱਕ ਧਰਨਾ ਦੇ ਰਹੀਆਂ ਹਨ। ਆਂਗਣਵਾੜੀ ਵਰਕਰਾਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਕੀਤੇ ਵਾਅਦਿਆਂ ਵਿੱਚੋਂ ਕੋਈ ਵੀ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਨੂੰ ਕਈ ਮਹੀਨਿਆਂ ਤੋਂ ਤਨਖਾਹ ਨਹੀਂ ਮਿਲੀ। ਉਨ੍ਹਾਂ ਦੀ ਮੰਗ ਹੈ ਕਿ 3 ਤੋਂ 6 ਸਾਲ ਤੱਕ ਦੇ ਬੱਚੇ ਸਾਨੂੰ ਵਾਪਸ ਕੀਤੇ ਜਾਣ।
ਪਹਾੜੀ ਖੇਤਰ ਲਾਹੌਲ ਸਪਿਤੀ ਦੇ ਕੇਲੌਂਗ 'ਚ ਇਕ ਵਾਰ ਫਿਰ ਤੋਂ ਬਰਫਬਾਰੀ ਸ਼ੁਰੂ ਹੋ ਗਈ ਹੈ। ਲੋਸਰ ਵਿੱਚ ਵੀ ਬਰਫ਼ਬਾਰੀ ਕਾਰਨ ਪਹਾੜ ਬਰਫ਼ ਦੀ ਸਫੇਦ ਚਾਦਰ ਹੇਰ ਲੁੱਕ ਗਏ ਹਨ। ਚੰਬਾ, ਮੰਡੀ, ਕਿਨੌਰ, ਕਾਂਗੜਾ, ਸਿਰਮੌਰ ਅਤੇ ਮਨਾਲੀ ਦੀਆਂ ਉੱਚੀਆਂ ਪਹਾੜੀਆਂ 'ਤੇ ਵੀ ਬਰਫ਼ਬਾਰੀ ਹੋ ਰਹੀ ਹੈ। ਰਾਜ ਭਰ ਵਿੱਚ ਆਸਮਾਨ ਵਿੱਚ ਬੱਦਲ ਛਾਏ ਹੋਏ ਹਨ। ਜਿਸ ਕਾਰਨ ਠੰਢ ਵਧ ਗਈ ਹੈ। ਮੌਸਮ ਵਿਭਾਗ ਨੇ ਅੱਜ ਸੂਬੇ ਦੇ ਉੱਚਾਈ ਵਾਲੇ ਇਲਾਕਿਆਂ ਲਈ ਬਰਫਬਾਰੀ ਅਤੇ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਜਿਸ ਦਾ ਅਸਰ ਸੂਬੇ ਭਰ 'ਚ ਦਿਖਾਈ ਦੇਣ ਲੱਗਾ ਹੈ।
ਅਕਤੂਬਰ ਲਈ ਥੋਕ ਮਹਿੰਗਾਈ ਦਰ ਦੇ ਅੰਕੜੇ ਆ ਗਏ ਹਨ ਅਤੇ ਇਹ ਸਤੰਬਰ ਦੇ ਮੁਕਾਬਲੇ ਹੇਠਾਂ ਆਈ ਹੈ। ਅਕਤੂਬਰ 'ਚ ਥੋਕ ਮਹਿੰਗਾਈ ਦਰ ਘੱਟ ਕੇ 8.39 ਫੀਸਦੀ 'ਤੇ ਆ ਗਈ ਹੈ। ਮਹੀਨੇ-ਦਰ-ਮਹੀਨੇ 'ਤੇ ਇਸ 'ਚ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਇਸ ਨਾਲ ਲੋਕਾਂ ਨੂੰ ਲਗਾਤਾਰ ਵਧਦੀ ਮਹਿੰਗਾਈ ਤੋਂ ਰਾਹਤ ਮਿਲੀ ਹੈ। ਸਤੰਬਰ 'ਚ ਥੋਕ ਮਹਿੰਗਾਈ ਦਰ 10.7 ਫੀਸਦੀ ਰਹੀ ਅਤੇ ਪਿਛਲੇ ਮਹੀਨੇ ਭਾਵ ਅਗਸਤ 'ਚ 12.41 ਫੀਸਦੀ ਦੇ ਮੁਕਾਬਲੇ ਇਸ 'ਚ ਗਿਰਾਵਟ ਦਰਜ ਕੀਤੀ ਗਈ। ਸਤੰਬਰ ਵਿੱਚ ਆਏ ਅੰਕੜੇ ਲਗਾਤਾਰ 18ਵੇਂ ਮਹੀਨੇ ਥੋਕ ਮਹਿੰਗਾਈ ਦਰ ਦਸ ਅੰਕਾਂ ਤੋਂ ਵੱਧ ਦਰਸਾ ਰਹੇ ਸਨ।
ਮੁਹਾਲੀ ਨਗਰ ਨਿਗਮ ਨੇ ਅਹਿਮ ਫੈਸਲਾ ਕੀਤਾ ਹੈ। ਇਸ ਤਹਿਤ ਨੇਚਰ ਪਾਰਕ (ਲਈਅਰ ਵੈਲੀ) ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ਉੱਪਰ ਰੱਖਿਆ ਗਿਆ ਹੈ। ਨਗਰ ਨਿਗਮ ਵੱਲੋਂ ਇਹ ਫੈਸਲਾ ਮੁਹਾਲੀ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਦੇ ਆਦੇਸ਼ਾਂ ਮਗਰੋਂ ਲਿਆ ਗਿਆ ਹੈ।
ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਬਿਹਤਰ ਬਣਾਉਣ ਲਈ ਪੁਲਿਸ ਚੌਕਸ ਹੋ ਗਈ ਹੈ। ਪੰਜਾਬ ਸਰਕਾਰ ਨੇ ਪੁਲਿਸ ਅਫਸਰਾਂ ਦੇ ਤਬਾਦਲਿਆਂ ਮਗਰੋਂ ਸਖਤ ਨਿਰਦੇਸ਼ ਦਿੱਤੇ ਹਨ ਕਿ ਅਮਨ ਕਾਨੂੰਨ ਦੀ ਸਥਿਤੀ ਉੱਪਰ ਕੰਟਰੋਲ ਰੱਖਿਆ ਜਾਵੇ। ਇਸੇ ਤਹਿਤ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ ਨੇ ਕਿਰਾਏਦਾਰਾਂ ਤੇ ਮੁਲਾਜ਼ਮਾਂ ਦੀ ਇਤਲਾਹ ਪੁਲਿਸ ਨੂੰ ਦੇਣ ਦੇ ਹੁਕਮ ਜਾਰੀ ਕੀਤੇ ਹਨ।
ਘਰੇਲੂ ਸ਼ੇਅਰ ਬਾਜ਼ਾਰ ਦੀ ਸ਼ੁਰੂਆਤੀ ਸ਼ੁਰੂਆਤ 'ਚ ਸੈਂਸੈਕਸ ਅਤੇ ਨਿਫਟੀ 'ਚ ਵੱਡੀ ਗਿਰਾਵਟ ਦੇਖਣ ਨੂੰ ਮਿਲੀ ਪਰ ਸ਼ੁਰੂਆਤੀ ਬਾਜ਼ਾਰ 'ਚ ਗਿਰਾਵਟ ਸੀਮਤ ਰਹੀ ਅਤੇ ਨਿਫਟੀ ਹਰੇ ਨਿਸ਼ਾਨ 'ਤੇ ਪਰਤ ਆਇਆ। ਹਾਲਾਂਕਿ ਸੈਂਸੈਕਸ ਲਾਲ ਨਿਸ਼ਾਨ 'ਚ ਹੀ ਖੁੱਲ੍ਹਿਆ ਹੈ। ਭਾਰਤੀ ਬਾਜ਼ਾਰ ਨੂੰ ਗਲੋਬਲ ਬਾਜ਼ਾਰਾਂ ਤੋਂ ਕੋਈ ਖਾਸ ਸਮਰਥਨ ਨਹੀਂ ਮਿਲ ਰਿਹਾ ਹੈ।
ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਬਾਦਲ ਨੇ ਇੱਕ ਵਾਰ ਫਿਰ ਭਗਵੰਤ ਮਾਨ ਸਰਕਾਰ ਖਿਲਾਫ ਤਿੱਖਾ ਹਮਲਾ ਬੋਲਿਆ ਹੈ। ਸੁਖਬੀਰ ਬਾਦਲ ਨੇ ਕਿਹਾ ਹੈ ਕਿ ਪੰਜਾਬ ਵਿੱਚ ਇਸ ਵੇਲੇ ਗੈਂਗਸਟਰਾਂ ਦਾ ਰਾਜ ਚੱਲ ਰਿਹਾ ਹੈ ਤੇ ਅਮਨ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਫੇਲ੍ਹ ਸਾਬਤ ਹੋਈ ਹੈ।
ਅੱਧਾ ਨਵੰਬਰ ਬੀਤ ਚੁੱਕਾ ਹੈ ਪਰ ਅਜੇ ਤੱਕ ਸਰਦੀ ਦਾ ਕੋਈ ਖਾਸ ਅਸਰ ਨਜ਼ਰ ਨਹੀਂ ਆ ਰਿਹਾ। ਹਾਲਾਂਕਿ, ਸਵੇਰ ਅਤੇ ਸ਼ਾਮ ਨੂੰ, ਹਲਕੀ ਠੰਢ ਦਾ ਅਹਿਸਾਸ ਹੁੰਦਾ ਹੈ।ਇਸ ਦੇ ਨਾਲ ਹੀ ਰਾਜਧਾਨੀ ਦਿੱਲੀ ਵਿੱਚ ਪ੍ਰਦੂਸ਼ਣ ਕਾਰਨ ਲੋਕਾਂ ਦੀ ਹਾਲਤ ਤਰਸਯੋਗ ਬਣੀ ਹੋਈ ਹੈ।ਅਜਿਹੇ 'ਚ ਭਾਰਤੀ ਮੌਸਮ ਵਿਭਾਗ ਵਲੋਂ ਕਿਹਾ ਗਿਆ ਹੈ ਕਿ ਇਸ ਹਫ਼ਤੇ ਵੀ ਤਾਪਮਾਨ 'ਚ ਕੋਈ ਖਾਸ ਬਦਲਾਅ ਨਹੀਂ ਹੋਵੇਗਾ। ਦੱਖਣੀ ਭਾਰਤ 'ਚ ਪਹਾੜਾਂ 'ਤੇ ਬਰਫਬਾਰੀ ਅਤੇ ਮੀਂਹ ਦਾ ਅਸਰ ਅਗਲੇ ਹਫ਼ਤੇ ਤੋਂ ਭਾਰਤ ਦੇ ਕੁਝ ਸੂਬਿਆਂ 'ਚ ਦੇਖਣ ਨੂੰ ਮਿਲੇਗਾ।
ਪਿਛੋਕੜ
Punjab Breaking News, 14 November 2022 LIVE Updates: ‘ਪੀਆਰਟੀਸੀ, ਪਨਬੱਸ ਤੇ ਪੰਜਾਬ ਰੋਡਵੇਜ਼’ ਦੇ ਕੰਟਰੈਕਟ ਮੁਲਾਜ਼ਮਾਂ ਦੀ ਜਥੇਬੰਦੀ ਵੱਲੋਂ ਮੰਨੀਆਂ ਮੰਗਾਂ ਲਾਗੂ ਨਾ ਕਰਨ ਤੇ ਕੁਝ ਹੋਰ ਮੰਗਾਂ ਦੇ ਹੱਕ ਵਿੱਚ ਦਿੱਤੇ ਗਏ ਹੜਤਾਲ ਸੱਦੇ ਤਹਿਤ ਅੱਜ ਵੀ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਹੇਗਾ। ਇਸ ਦੌਰਾਨ ਮੁਸਾਫਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਬੱਸ ਕਾਮਿਆਂ ਦੇ ਸੰਘਰਸ਼ ਨੂੰ ਦੇਖਦੇ ਹੋਏ ਸਰਕਾਰ ਨੇ ਜਥੇਬੰਦੀ ਦੇ ਆਗੂਆਂ ਨੂੰ ਅੱਜ 14 ਨਵੰਬਰ ਲਈ ਮੀਟੰਗ ਦਾ ਸਮਾਂ ਦਿੱਤਾ ਹੈ ਪਰ ਇਸ ਦੇ ਬਾਵਜੂਦ ਸੱਤ ਹਜ਼ਾਰ ਕਾਮਿਆਂ ਨੇ ਹੜਤਾਲ਼ ’ਤੇ ਡਟੇ ਰਹਿਣ ਦਾ ਫ਼ੈਸਲਾ ਕੀਤਾ ਹੈ। ਹੜਤਾਲੀ ਮੁਲਾਜ਼ਮ ਅੱਜ ਸਰਕਾਰੀ ਬੱਸਾਂ ਦਾ ਚੱਕਾ ਜਾਮ ਰੱਖਣਗੇ। ਜੇ ਮਸਲਾ ਹੱਲ ਨਾ ਹੋਇਆ ਤਾਂ ਫਿਰ ਹੋਏਗਾ ਚੱਕਾ ਜਾਮ
ਤੁਹਾਡੇ ਕੋਲ ਵੀ ਲਾਇਸੰਸੀ ਅਸਲਾ? ਇਨ੍ਹਾਂ ਗੱਲਾਂ ਦਾ ਰੱਖੋ ਖਿਆਲ ਨਹੀਂ ਤਾਂ ਰੱਦ ਹੋ ਜਾਏਗਾ ਲਾਇਸੰਸ
Punjab Gun Culture: ਪੰਜਾਬ ਸਰਕਾਰ ਹਥਿਆਰਾਂ ਦੇ ਪ੍ਰਦਰਸ਼ਨ ਉੱਪਰ ਨਿਕੇਲ ਕੱਸਣ ਜਾ ਰਹੀ ਹੈ। ਭਗਵੰਤ ਮਾਨ ਸਰਕਾਰ ਨੇ ‘ਗੰਨ ਸਭਿਆਚਾਰ’ ਨੂੰ ਠੱਲ੍ਹਣ ਲਈ ਛੇ ਨੁਕਾਤੀ ਏਜੰਡਾ ਐਲਾਨਿਆ ਹੈ। ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ ਪੰਜਾਬ ਵਿੱਚ ਅਗਲੇ ਤਿੰਨ ਮਹੀਨੇ ਲਈ ਨਵਾਂ ਅਸਲਾ ਲਾਇਸੈਂਸ ਜਾਰੀ ਕਰਨ ’ਤੇ ਪਾਬੰਦੀ ਰਹੇਗੀ ਤੇ ਹੁਣ ਤੱਕ ਜਾਰੀ ਅਸਲਾ ਲਾਇਸੈਂਸਾਂ ਦੀ ਇਸ ਅਰਸੇ ਦੌਰਾਨ ਸਮੀਖਿਆ ਕੀਤੀ ਜਾਵੇਗੀ। Punjab Gun Culture: ਤੁਹਾਡੇ ਕੋਲ ਵੀ ਲਾਇਸੰਸੀ ਅਸਲਾ? ਇਨ੍ਹਾਂ ਗੱਲਾਂ ਦਾ ਰੱਖੋ ਖਿਆਲ ਨਹੀਂ ਤਾਂ ਰੱਦ ਹੋ ਜਾਏਗਾ ਲਾਇਸੰਸ
ਡੇਰਾ ਪ੍ਰੇਮੀ ਕਤਲ ਮਾਮਲੇ 'ਚ ਤਿੰਨ ਹੋਰ ਲੋਕ ਨਾਮਜ਼ਦ, ਦਿੱਲੀ ਪੁਲਿਸ ਵੱਲੋਂ ਕੀਤੇ ਗਏ ਸੀ ਗ੍ਰਿਫ਼ਤਾਰ
ਡੇਰਾ ਪ੍ਰੇਮੀ ਪਰਦੀਪ ਕੁਮਾਰ ਦੇ ਕਤਲ ਮਾਮਲੇ 'ਚ ਦਿੱਲੀ ਦੀ ਸਪੈਸ਼ਲ ਸੈੱਲ ਵੱਲੋਂ ਫੜ੍ਹੇ ਗਏ ਤਿੰਨਾਂ ਸ਼ੂਟਰਾਂ ਨੂੰ ਕੋਟਕਪੁਰਾ ਪੁਲਿਸ ਨੇ ਨਾਮਜ਼ਦ ਕੀਤਾ ਹੈ।ਇਸ ਵਿੱਚ ਜਤਿੰਦਰ ਸਿੰਘ ਜੀਤੂ ਸਣੇ ਦੋ ਨਬਾਲਗ ਵੀ ਸ਼ਾਮਲ ਹਨ।ਇਸ ਤੋਂ ਪਹਿਲਾਂ ਕੋਟਕਪੁਰਾ ਪੁਲਿਸ ਵੱਲੋਂ ਫਰੀਦਕੋਟ ਦੇ ਦੋ ਸ਼ੂਟਰ ਭੁਪਿੰਦਰ ਗੋਲਡੀ ਤੇ ਸ਼ੂਟਰ ਮਨਪ੍ਰੀਤ ਉਰਫ ਮਨੀ ਨੂੰ ਵੀ ਇਸ ਮਾਮਲੇ 'ਚ ਨਾਮਜ਼ਦ ਕੀਤਾ ਗਿਆ ਸੀ। ਡੇਰਾ ਪ੍ਰੇਮੀ ਕਤਲ ਮਾਮਲੇ 'ਚ ਤਿੰਨ ਹੋਰ ਲੋਕ ਨਾਮਜ਼ਦ, ਦਿੱਲੀ ਪੁਲਿਸ ਵੱਲੋਂ ਕੀਤੇ ਗਏ ਸੀ ਗ੍ਰਿਫ਼ਤਾਰ
ਅਧਿਆਪਕਾਂ ਦੇ ਮਸਲੇ ਹੱਲ ਕਰੇਗੀ ਪੰਜਾਬ ਸਰਕਾਰ
ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਕਨਵੀਨਰਾਂ ਤੇ ਕੋ-ਕਨਵੀਨਰਾਂ ਦੀ ਅਗਵਾਈ ਹੇਠ ਅਧਿਆਪਕ ਮਸਲਿਆਂ ਬਾਰੇ ਵਫ਼ਦ ਦੀ ਪੈਨਲ ਮੀਟਿੰਗ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਚੰਡੀਗੜ੍ਹ ਸਥਿਤ ਪੰਜਾਬ ਭਵਨ ਵਿੱਚ ਹੋਈ। ਮੀਟਿੰਗ ਵਿੱਚ ਵਫ਼ਦ ਨੇ ਸਿੱਖਿਆ ਵਿਭਾਗ ਵੱਲੋਂ ਲਗਾਤਾਰ ਲਈਆਂ ਜਾ ਰਹੀਆਂ ਪ੍ਰੀਖਿਆਵਾਂ, ਸੈਮੀਨਾਰ, ਬਾਲ ਦਿਵਸ ਮਨਾਉਣ ਲਈ ਮੌਕੇ ’ਤੇ ਪੱਤਰ ਜਾਰੀ ਕਰਨ ਜਿਹੇ ਕਾਰਜਾਂ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ਵਿੱਚ ਵਿਘਨ ਪਾਉਣ ਦਾ ਜ਼ੋਰਦਾਰ ਵਿਰੋਧ ਕੀਤਾ। ਅਧਿਆਪਕਾਂ ਦੇ ਮਸਲੇ ਹੱਲ ਕਰੇਗੀ ਪੰਜਾਬ ਸਰਕਾਰ
ਪੰਜਾਬ ਦੇ ਕੁਝ ਇਲਾਕਿਆਂ 'ਚ ਅੱਜ ਹੋ ਸਕਦੀ ਹਲਕੀ ਬਾਰਸ਼, ਵਧ ਸਕਦੀ ਠੰਢ
Weather Udpate Today: ਅੱਧਾ ਨਵੰਬਰ ਬੀਤ ਚੁੱਕਾ ਹੈ ਪਰ ਅਜੇ ਤੱਕ ਸਰਦੀ ਦਾ ਕੋਈ ਖਾਸ ਅਸਰ ਨਜ਼ਰ ਨਹੀਂ ਆ ਰਿਹਾ। ਹਾਲਾਂਕਿ, ਸਵੇਰ ਅਤੇ ਸ਼ਾਮ ਨੂੰ, ਹਲਕੀ ਠੰਢ ਦਾ ਅਹਿਸਾਸ ਹੁੰਦਾ ਹੈ।ਇਸ ਦੇ ਨਾਲ ਹੀ ਰਾਜਧਾਨੀ ਦਿੱਲੀ ਵਿੱਚ ਪ੍ਰਦੂਸ਼ਣ ਕਾਰਨ ਲੋਕਾਂ ਦੀ ਹਾਲਤ ਤਰਸਯੋਗ ਬਣੀ ਹੋਈ ਹੈ।ਅਜਿਹੇ 'ਚ ਭਾਰਤੀ ਮੌਸਮ ਵਿਭਾਗ ਵਲੋਂ ਕਿਹਾ ਗਿਆ ਹੈ ਕਿ ਇਸ ਹਫ਼ਤੇ ਵੀ ਤਾਪਮਾਨ 'ਚ ਕੋਈ ਖਾਸ ਬਦਲਾਅ ਨਹੀਂ ਹੋਵੇਗਾ। ਦੱਖਣੀ ਭਾਰਤ 'ਚ ਪਹਾੜਾਂ 'ਤੇ ਬਰਫਬਾਰੀ ਅਤੇ ਮੀਂਹ ਦਾ ਅਸਰ ਅਗਲੇ ਹਫ਼ਤੇ ਤੋਂ ਭਾਰਤ ਦੇ ਕੁਝ ਸੂਬਿਆਂ 'ਚ ਦੇਖਣ ਨੂੰ ਮਿਲੇਗਾ। ਪੰਜਾਬ ਦੇ ਕੁਝ ਇਲਾਕਿਆਂ 'ਚ ਅੱਜ ਹੋ ਸਕਦੀ ਹਲਕੀ ਬਾਰਿਸ਼, ਵਧ ਸਕਦੀ ਠੰਢ
- - - - - - - - - Advertisement - - - - - - - - -