Punjab Breaking News LIVE: ਗੈਂਗਸਟਰਾਂ ਦੀ ਸ਼ਾਮਤ, ਦੂਜੇ ਸੂਬਿਆਂ 'ਚੋਂ ਦਬੋਚਣ ਲੱਗੀ ਐਂਟੀ ਗੈਂਗਸਟਰ ਟਾਸਕ ਫੋਰਸ
Punjab Breaking News, 15 April 2022 LIVE Updates: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੈਂਗਸਟਰਾਂ ਦੇ ਖਾਤਮੇ ਲਈ ਬਣਾਈ ਗਈ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਵੱਡੀ ਕਾਰਵਾਈ ਕੀਤੀ ਹੈ।
ਕਾਬੂ ਕੀਤੇ ਗਏ ਇਹ ਦੋਵੇਂ ਜਣੇ ਮੁੱਖ ਮੁਲਜ਼ਮਾਂ ਵਿੱਚ ਹਨ ਉਂਝ ਮੁੱਖ ਮੁਲਜ਼ਮਾਂ ਵਜੋਂ ਹੀ ਅਜੇ ਦੋ ਜਣੇ ਹੋਰ ਪੁਲੀਸ ਦੀ ਗ੍ਰਿਫਤ ਵਿਚੋਂ ਬਾਹਰ ਹਨ, ਜਿਨ੍ਹਾਂ ਵਿੱਚ ਹਰਮਨ ਤੇ ਬੋਨੀ ਵਾਸੀ ਸਾਹਿਬ ਨਗਰ ਥੇੜੀ ਸ਼ਾਮਲ ਹਨ। ਸਮਝਿਆ ਜਾ ਰਿਹਾ ਹੈ ਕਿ ਉਹ ਵੀ ਕਿਸੇ ਦੂਜੇ ਰਾਜ ਵਿੱਚ ਛੁਪੇ ਹੋਏ ਹਨ, ਜਿਸ ਕਾਰਨ ਸੀਆਈਏ ਸਟਾਫ਼ ਪਟਿਆਲਾ ਦੇ ਇੰਚਾਰਜ ਸ਼ਮਿੰਦਰ ਸਿੰਘ ਤੇ ਹੋਰ ਟੀਮਾਂ ਬਾਹਰਲੇ ਰਾਜਾਂ ਵਿੱਚ ਉਨ੍ਹਾਂ ਦੀ ਤਲਾਸ਼ ਵਿੱਚ ਜੁਟੀਆਂ ਹੋਈਆਂ ਹਨ।
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੈਂਗਸਟਰਾਂ ਦੇ ਖਾਤਮੇ ਲਈ ਬਣਾਈ ਗਈ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਵੱਡੀ ਕਾਰਵਾਈ ਕੀਤੀ ਹੈ। ਏਜੀਟੀਐਫ ਨੇ ਪੰਜ-ਛੇ ਅਪਰੈਲ ਦੀ ਰਾਤ ਨੂੰ ਦੌਣ ਕਲਾਂ ਵਾਸੀ ਧਰਮਿੰਦਰ ਸਿੰਘ ਭਿੰਦਾ ਨੂੰ ਕਤਲ ਕਰਕੇ ਫ਼਼ਰਾਰ ਹੋਏ ਨੌਜਵਾਨਾਂ ਵਿੱਚੋਂ ਦੋ ਨੂੰ ਹੋਰ ਕਾਬੂ ਕਰ ਲਿਆ ਗਿਆ ਹੈ। ਏਜੀਟੀਐਫ ਦੇ ਮੁਖੀ ਪ੍ਰਮੋਦ ਬਾਨ (ਏਡੀਜੀਪੀ) ਨੇ ਇਹ ਜਾਣਕਾਰੀ ਅੱਜ ਪਟਿਆਲਾ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੀ।
ਜਦੋਂ ਕੇਂਦਰੀ ਊਰਜਾ ਮੰਤਰੀ ਆਰ ਕੇ ਸਿੰਘ ਨੂੰ ਕੋਲੇ ਦੀ ਕਮੀ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਪੰਜਾਬ ਤੇ ਯੂਪੀ ਵਿੱਚ ਕੋਲੇ ਦੀ ਕੋਈ ਕਮੀ ਨਹੀਂ ਹੈ। ਸਗੋਂ ਆਂਧਰਾ, ਰਾਜਸਥਾਨ, ਤਾਮਿਲਨਾਡੂ ਵਿੱਚ ਕੋਲੇ ਦੀ ਕਮੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸੂਬਿਆਂ ਵਿੱਚ ਕੋਲੇ ਦੀ ਕਮੀ ਦੇ ਵੱਖ-ਵੱਖ ਕਾਰਨ ਹਨ।" ਉਨ੍ਹਾਂ ਦੱਸਿਆ ਕਿ ਤਾਮਿਲਨਾਡੂ ਦਰਾਮਦ ਕੀਤੇ ਕੋਲੇ 'ਤੇ ਨਿਰਭਰ ਹੈ ਪਰ ਪਿਛਲੇ ਕੁਝ ਦਿਨਾਂ ਵਿੱਚ ਦਰਾਮਦ ਕੀਤੇ ਕੋਲੇ ਦੀਆਂ ਕੀਮਤਾਂ ਵਿੱਚ ਬਹੁਤ ਤੇਜ਼ੀ ਨਾਲ ਵਾਧਾ ਹੋਇਆ ਹੈ। ਅਜਿਹੇ 'ਚ ਅਸੀਂ ਤਾਮਿਲਨਾਡੂ ਨੂੰ ਕਿਹਾ ਹੈ ਕਿ ਜੇਕਰ ਤੁਸੀਂ ਆਯਾਤ ਕੀਤੇ ਕੋਲੇ 'ਤੇ ਨਿਰਭਰ ਹੋ ਤਾਂ ਕੋਲੇ ਦੀ ਦਰਾਮਦ ਕਰੋ।"
ਸੀਐਮ ਜੈ ਰਾਮ ਠਾਕੁਰ ਦੇ ਇਸ ਐਲਾਨ ਤੋਂ ਬਾਅਦ ਹਿਮਾਚਲ 'ਚ ਹੋਣ ਵਾਲੀਆਂ ਚੋਣਾਂ 'ਤੇ ਕਾਫੀ ਅਸਰ ਪਵੇਗਾ। 75ਵੇਂ ਹਿਮਾਚਲ ਦਿਵਸ ਦੇ ਰਾਜ ਪੱਧਰੀ ਸਮਾਗਮ ਵਿੱਚ ਇਹ ਐਲਾਨ ਕਰਦਿਆਂ ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਕਿਹਾ ਕਿ ਪਹਿਲਾਂ ਸੂਬੇ ਦੇ ਲੋਕਾਂ ਨੂੰ 60 ਯੂਨਿਟ ਤੱਕ ਬਿਜਲੀ ਮੁਫ਼ਤ ਦਿੱਤੀ ਜਾਂਦੀ ਸੀ ਪਰ ਹੁਣ 125 ਯੂਨਿਟ ਤੱਕ ਬਿਜਲੀ ਮੁਫ਼ਤ ਦਿੱਤੀ ਜਾਵੇਗੀ।
ਹਿਮਾਚਲ 'ਚ ਹੋਣ ਵਾਲੀਆਂ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਜਨਤਾ ਨੂੰ ਲੁਭਾਉਣ ਲਈ ਮੁਫ਼ਤ ਕਾਰਡ ਚਲਾ ਦਿੱਤਾ ਹੈ। ਹਿਮਾਚਲ ਦਿਵਸ 'ਤੇ ਚੰਬਾ 'ਚ ਕਰਵਾਏ ਪ੍ਰੋਗਰਾਮ 'ਚ ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਵੱਡੇ ਐਲਾਨ ਕੀਤੇ ਹਨ। ਹਿਮਾਚਲ ਪ੍ਰਦੇਸ਼ ਦੇ CM ਜੈ ਰਾਮ ਠਾਕੁਰ ਨੇ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੂੰ ਤੋਹਫਾ ਦਿੰਦੇ ਹੋਏ ਸੂਬੇ 'ਚ 125 ਯੂਨਿਟ ਤੱਕ ਮੁਫਤ ਘਰੇਲੂ ਬਿਜਲੀ ਦਿੱਤੀ ਹੈ। ਇਸ ਨਾਲ ਹੀ ਹਿਮਾਚਲ ਦੀਆਂ ਔਰਤਾਂ ਨੂੰ HRTC ਬੱਸਾਂ ਵਿੱਚ ਕਿਰਾਏ ਵਿੱਚ 50 ਫੀਸਦੀ ਛੋਟ ਦੇਣ ਦੀ ਗੱਲ ਕਹੀ ਗਈ ਹੈ। ਇਸ ਨਾਲ ਹੀ ਪੇਂਡੂ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਦੇ ਪਾਣੀ ਦੇ ਬਿੱਲ ਵੀ ਪੂਰੀ ਤਰ੍ਹਾਂ ਮੁਆਫ ਕੀਤੇ ਜਾਣਗੇ।
ਪੰਜਾਬ ਦੇ ਊਰਜਾ ਮੰਤਰੀ ਹਰਭਜਨ ਸਿੰਘ ਨੇ ਬੁੱਧਵਾਰ ਨੂੰ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੁਲਾਕਾਤ ਕੀਤੀ ਅਤੇ ਸੂਬੇ ਵਿੱਚ ਤਾਪ ਬਿਜਲੀ ਘਰ ਚਲਾਉਣ ਲਈ ਵਾਧੂ ਕੋਲੇ ਦੀ ਮੰਗ ਕੀਤੀ। ਦਰਅਸਲ, ਪੰਜਾਬ ਵਿੱਚ ਝੋਨੇ ਦੀ ਬਿਜਾਈ ਦਾ ਸੀਜ਼ਨ ਚੱਲ ਰਿਹਾ ਹੈ, ਇਸ ਲਈ ਬਿਜਲੀ ਦੀ ਬਹੁਤ ਮੰਗ ਜ਼ਿਆਦਾ ਵੱਧ ਗਈ ਹੈ। ਇੰਨਾ ਹੀ ਨਹੀਂ ਉਨ੍ਹਾਂ ਊਰਜਾ ਮੰਤਰੀ ਨਾਲ ਮੁਲਾਕਾਤ ਕਰਕੇ ਵਾਧੂ ਬਿਜਲੀ ਭੇਜਣ ਦੀ ਮੰਗ ਵੀ ਕੀਤੀ। ਇਸ ਦੌਰਾਨ ਉਨ੍ਹਾਂ ਕੋਲਾ ਸੰਕਟ ਅਤੇ ਬਿਜਲੀ ਦੀ ਕਮੀ ਦੇ ਮੁੱਦੇ 'ਤੇ ਵੀ ਗੱਲਬਾਤ ਕੀਤੀ।
ਇਸ ਤੋਂ ਪਹਿਲਾਂ ਮੀਡੀਆ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਦੇਸ਼ ਦੇ ਕਰੀਬ 10 ਸੂਬਿਆਂ 'ਚ ਕੋਲੇ ਦੇ ਸੰਕਟ ਦਾ ਸਾਹਮਣਾ ਕਰ ਰਹੇ ਹਨ। ਰਿਪੋਰਟਾਂ ਵਿੱਚ ਕਿਹਾ ਕਿ ਉੱਤਰ ਪ੍ਰਦੇਸ਼, ਆਂਧਰਾ ਪ੍ਰਦੇਸ਼, ਕਰਨਾਟਕ, ਬਿਹਾਰ, ਮੱਧ ਪ੍ਰਦੇਸ਼, ਝਾਰਖੰਡ, ਪੰਜਾਬ, ਹਰਿਆਣਾ, ਰਾਜਸਥਾਨ ਤੇ ਤੇਲੰਗਾਨਾ ਕੋਲੇ ਦੀ ਕਮੀ ਦਾ ਸਾਹਮਣਾ ਕਰ ਰਹੇ ਹਨ।
ਊਰਜਾ ਮੰਤਰੀ ਨੇ ਅੱਗੇ ਕਿਹਾ, ਦੇਸ਼ ਵਿੱਚ ਕੋਲੇ ਦੀ ਮੰਗ ਬਹੁਤ ਤੇਜ਼ੀ ਨਾਲ ਵਧੀ ਹੈ। ਉਨ੍ਹਾਂ ਕਿਹਾ, ਕੁੱਲ ਮੰਗ ਲਗਪਗ 9% ਵਧੀ ਹੈ। ਇਸ ਵਾਰ ਮੰਗ ਇੰਨੀ ਤੇਜ਼ੀ ਨਾਲ ਵਧੀ ਜਿੰਨੀ ਪਹਿਲਾਂ ਕਦੇ ਨਹੀਂ ਵੱਧੀ। ਦੇਸ਼ ਵਿੱਚ ਕੋਲੇ ਦੇ ਭੰਡਾਰ ਵਿੱਚ ਕਮੀ ਆਈ ਹੈ। ਅੱਜ ਤੋਂ ਦੇਸ਼ ਦਾ ਕੋਲਾ ਭੰਡਾਰ 9 ਦਿਨ ਬਚਿਆ ਹੈ, ਪਹਿਲਾਂ ਇਹ 14-15 ਦਿਨਾਂ ਦਾ ਸੀ। ਇਹ ਸੱਚ ਹੈ ਕਿ ਮੰਗ ਵਧੀ ਹੈ। ਪਰ ਸਪਲਾਈ ਇੰਨੀ ਤੇਜ਼ੀ ਨਾਲ ਨਹੀਂ ਵਧ ਸਕਦੀ।
ਦੇਸ਼ ਦੇ ਕਈ ਸੂਬਿਆਂ ਤੋਂ ਕੋਲੇ ਦੀ ਕਮੀ ਦੀਆਂ ਖਬਰਾਂ ਆ ਰਹੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਯੂਪੀ, ਮਹਾਰਾਸ਼ਟਰ, ਪੰਜਾਬ ਸਮੇਤ 10 ਸੂਬਿਆਂ ਵਿੱਚ ਕੋਲੇ ਦੀ ਕਮੀ ਕਾਰਨ ਆਉਣ ਵਾਲੇ ਸਮੇਂ ਵਿੱਚ ਬਿਜਲੀ ਸੰਕਟ ਪੈਦਾ ਹੋ ਸਕਦਾ ਹੈ। ਹੁਣ ਕੇਂਦਰ ਸਰਕਾਰ ਨੇ ਵੀ ਕੋਲੇ ਦੀ ਕਮੀ ਦੀ ਗੱਲ ਮੰਨ ਲਈ ਹੈ। ਹਾਲਾਂਕਿ ਸਰਕਾਰ ਦਾ ਕਹਿਣਾ ਹੈ ਕਿ ਯੂਪੀ, ਪੰਜਾਬ ਵਿੱਚ ਕੋਲੇ ਦੀ ਕੋਈ ਕਮੀ ਨਹੀਂ ਹੈ ਪਰ ਆਂਧਰਾ, ਰਾਜਸਥਾਨ, ਤਾਮਿਲਨਾਡੂ ਵਰਗੇ ਰਾਜਾਂ ਵਿੱਚ ਕੋਲੇ ਦੀ ਕਮੀ ਜ਼ਰੂਰ ਹੈ।
ਗਰਮੀ ਦੇ ਇਸ ਮੌਸਮ ਵਿੱਚ ਸੂਬੇ ਵਿੱਚ ਬਿਜਲੀ ਦੀ ਮੰਗ 8000 ਮੈਗਾਵਾਟ ਤੱਕ ਪਹੁੰਚ ਗਈ ਹੈ। ਪੀਐਸਪੀਸੀਐਲ ਦੀ ਚਿੰਤਾ ਇਹ ਹੈ ਕਿ ਕਣਕ ਦੀ ਕਟਾਈ ਤੋਂ ਬਾਅਦ ਅਗਲੇ ਮਹੀਨੇ ਝੋਨੇ ਦੀ ਬਿਜਾਈ ਵੀ ਸ਼ੁਰੂ ਹੋਣੀ ਹੈ ਤਾਂ ਬਿਜਲੀ ਦੀ ਮੰਗ ਵਧ ਕੇ 15000 ਮੈਗਾਵਾਟ ਹੋ ਜਾਵੇਗੀ। ਇਸ ਦੌਰਾਨ ਪੰਜਾਬ ਦੇ ਪਾਵਰ ਪਲਾਂਟਾਂ ਨੂੰ ਕੋਲੇ ਦੀ ਲੋੜੀਂਦੀ ਸਪਲਾਈ ਨਹੀਂ ਮਿਲ ਰਹੀ। ਸੂਬੇ ਦੇ ਥਰਮਲ ਪਲਾਂਟਾਂ ਦੇ ਚਾਰ ਯੂਨਿਟ ਬੰਦ ਕਰ ਦਿੱਤੇ ਗਏ ਹਨ। ਇਸ ਕਾਰਨ 1400 ਮੈਗਾਵਾਟ ਬਿਜਲੀ ਦਾ ਘੱਟ ਉਤਪਾਦਨ ਹੋ ਰਿਹਾ ਹੈ।
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਸਪੱਸ਼ਟ ਕੀਤਾ ਹੈ ਕਿ ਗਰਮੀ ਦੇ ਇਸ ਮੌਸਮ 'ਚ ਸੂਬੇ ਕੋਲ ਲੋੜੀਂਦੀ ਸਪਲਾਈ ਨਹੀਂ ਹੈ ਤੇ ਨਾ ਹੀ ਬਿਜਲੀ ਉਤਪਾਦਨ ਲਈ ਤੈਅ ਮਾਤਰਾ 'ਚ ਕੋਲਾ ਉਪਲਬਧ ਹੈ, ਫਿਰ ਵੀ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਸੰਕੇਤ ਦਿੱਤਾ ਕਿ ਉਹ 16 ਅਪ੍ਰੈਲ ਨੂੰ ਮੁਫਤ ਬਿਜਲੀ ਦਾ ਐਲਾਨ ਕਰਨ ਜਾ ਰਹੇ ਹਨ। 'ਆਪ' ਦੇ ਇਸ ਵਾਅਦੇ ਤਹਿਤ ਸੂਬੇ ਦੇ 73.39 ਲੱਖ ਖਪਤਕਾਰਾਂ ਨੂੰ ਮੁਫ਼ਤ ਬਿਜਲੀ ਦਿੱਤੀ ਜਾਣੀ ਹੈ।
'ਆਪ' ਸਰਕਾਰ ਪੰਜਾਬ ਦੇ ਲੋਕਾਂ ਲਈ 300 ਯੂਨਿਟ ਮੁਫਤ ਬਿਜਲੀ ਦੀ ਪਹਿਲੀ ਗਰੰਟੀ ਯਕੀਨੀ ਬਣਾਉਣ ਲਈ ਤਿਆਰ ਹੈ। ਕੱਲ੍ਹ ਨੂੰ ਪੰਜਾਬ ਵਿੱਚ ਆਪ ਸਰਕਾਰ 300 ਯੂਨਿਟ ਮੁਫਤ ਬਿਜਲੀ ਦੇਣ ਦਾ ਐਲਾਨ ਕਰ ਸਕਦੀ ਹੈ। ਦਰਅਸਲ, ਭਲਕੇ ਯਾਨੀ 16 ਅਪ੍ਰੈਲ ਨੂੰ ਭਗਵੰਤ ਮਾਨ ਨੂੰ ਮੁੱਖ ਮੰਤਰੀ ਦੇ ਅਹੁਦੇ 'ਤੇ ਬਣੇ ਹੋਏ ਨੂੰ ਇੱਕ ਮਹੀਨਾ ਹੋ ਜਾਵੇਗਾ। ਇਸ ਮੌਕੇ CM ਭਗਵੰਤ ਮਾਨ ਭਲਕੇ ਪੰਜਾਬ ਦੇ ਲੋਕਾਂ ਲਈ ਵੱਡਾ ਐਲਾਨ ਕਰਨਗੇ। ਖ਼ਦਸ਼ਾ ਹੈ ਕਿ ਕੱਲ੍ਹ ਪੰਜਾਬ ਵਿੱਚ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਐਲਾਨ ਹੋ ਸਕਦਾ ਹੈ।
ਪੰਜਾਬ ਸਿਰ ਇਸ ਸਮੇਂ 3 ਲੱਖ ਕਰੋੜ ਰੁਪਏ ਦਾ ਕਰਜ਼ਾ ਹੈ। ਕਿਸਾਨਾਂ, ਰਾਖਵੇਂ ਵਰਗ ਅਤੇ ਬੀਪੀਐਲ ਪਰਿਵਾਰਾਂ ਲਈ ਪਹਿਲਾਂ ਹੀ 200 ਯੂਨਿਟ ਮੁਫਤ ਬਿਜਲੀ ਲਾਗੂ ਹੋਣ ਕਾਰਨ ਸੂਬਾ ਸਰਕਾਰ ਹਰ ਸਾਲ 10 ਹਜ਼ਾਰ ਕਰੋੜ ਤੋਂ ਵੱਧ ਦੀ ਸਬਸਿਡੀ ਵਿੱਚ ਪਾ ਰਹੀ ਹੈ। ਸਾਲ 2021-22 ਦੌਰਾਨ ਵੀ ਰਾਜ ਦਾ ਕੁੱਲ ਬਿਜਲੀ ਸਬਸਿਡੀ ਦਾ ਬਿੱਲ 10668 ਕਰੋੜ ਰੁਪਏ ਹੈ। ਇਸ ਵਿੱਚ 7180 ਕਰੋੜ ਰੁਪਏ ਕਿਸਾਨਾਂ ਨੂੰ ਦਿੱਤੀ ਗਈ ਬਿਜਲੀ ਅਤੇ 1627 ਕਰੋੜ ਰੁਪਏ ਐਸਸੀ, ਬੀਸੀ ਤੇ ਬੀਪੀਐਲ ਪਰਿਵਾਰਾਂ ਨੂੰ ਦਿੱਤੀ ਗਈ ਬਿਜਲੀ ਦੇ ਬਦਲੇ ਦਿੱਤੇ ਗਏ ਹਨ। ਹਾਲਾਂਕਿ ਸੂਬੇ ਭਰ ਦੇ 73.39 ਲੱਖ ਖਪਤਕਾਰਾਂ ਨੂੰ 300 ਯੂਨਿਟ ਮੁਫਤ ਬਿਜਲੀ ਦੇਣ ਦਾ ਫੈਸਲਾ ਲਾਗੂ ਹੁੰਦੇ ਹੀ ਸਰਕਾਰ 'ਤੇ ਲਗਭਗ 5000 ਕਰੋੜ ਰੁਪਏ ਦਾ ਵਾਧੂ ਬੋਝ ਪਵੇਗਾ, ਜਿਸ ਦੀ ਭਰਪਾਈ ਕਿਸੇ ਵਸੀਲੇ ਜਾਂ ਟੈਕਸ ਹੋਵੇਗੀ, ਅਜੇ ਸਪੱਸ਼ਟ ਨਹੀਂ ਹੈ।
ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ 300 ਯੂਨਿਟ ਮੁਫਤ ਬਿਜਲੀ ਦੇਣ ਜਾ ਰਹੀ ਹੈ। ਇਸ ਦਾ ਐਲਾਨ ਸਰਕਾਰ ਦੇ ਕਾਰਜਕਾਲ ਦਾ ਇੱਕ ਮਹੀਨਾ ਪੂਰਾ ਹੋਣ ਮੌਕੇ 16 ਅਪਰੈਲ ਨੂੰ ਹੋਏਗਾ। ਬੇਸ਼ੱਕ ਸਰਕਾਰ ਆਪਣੇ ਵਾਅਦੇ ਨੂੰ ਜਲਦ ਤੋਂ ਜਲਦ ਲਾਗੂ ਕਰਨ ਲਈ ਯਤਨਸ਼ੀਲ ਹੈ, ਜਦਕਿ ਸੂਬੇ ਦਾ ਬਿਜਲੀ ਵਿਭਾਗ ਇਹ ਕਦਮ ਚੁੱਕਣ ਤੋਂ ਅਸਮਰੱਥ ਨਜ਼ਰ ਆ ਰਿਹਾ ਹੈ।
ਪਿਛੋਕੜ
Punjab Breaking News, 15 April 2022 LIVE Updates: ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ 300 ਯੂਨਿਟ ਮੁਫਤ ਬਿਜਲੀ ਦੇਣ ਜਾ ਰਹੀ ਹੈ। ਇਸ ਦਾ ਐਲਾਨ ਸਰਕਾਰ ਦੇ ਕਾਰਜਕਾਲ ਦਾ ਇੱਕ ਮਹੀਨਾ ਪੂਰਾ ਹੋਣ ਮੌਕੇ 16 ਅਪਰੈਲ ਨੂੰ ਹੋਏਗਾ। ਬੇਸ਼ੱਕ ਸਰਕਾਰ ਆਪਣੇ ਵਾਅਦੇ ਨੂੰ ਜਲਦ ਤੋਂ ਜਲਦ ਲਾਗੂ ਕਰਨ ਲਈ ਯਤਨਸ਼ੀਲ ਹੈ, ਜਦਕਿ ਸੂਬੇ ਦਾ ਬਿਜਲੀ ਵਿਭਾਗ ਇਹ ਕਦਮ ਚੁੱਕਣ ਤੋਂ ਅਸਮਰੱਥ ਨਜ਼ਰ ਆ ਰਿਹਾ ਹੈ।
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਸਪੱਸ਼ਟ ਕੀਤਾ ਹੈ ਕਿ ਗਰਮੀ ਦੇ ਇਸ ਮੌਸਮ 'ਚ ਸੂਬੇ ਕੋਲ ਲੋੜੀਂਦੀ ਸਪਲਾਈ ਨਹੀਂ ਹੈ ਤੇ ਨਾ ਹੀ ਬਿਜਲੀ ਉਤਪਾਦਨ ਲਈ ਤੈਅ ਮਾਤਰਾ 'ਚ ਕੋਲਾ ਉਪਲਬਧ ਹੈ, ਫਿਰ ਵੀ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਸੰਕੇਤ ਦਿੱਤਾ ਕਿ ਉਹ 16 ਅਪ੍ਰੈਲ ਨੂੰ ਮੁਫਤ ਬਿਜਲੀ ਦਾ ਐਲਾਨ ਕਰਨ ਜਾ ਰਹੇ ਹਨ। 'ਆਪ' ਦੇ ਇਸ ਵਾਅਦੇ ਤਹਿਤ ਸੂਬੇ ਦੇ 73.39 ਲੱਖ ਖਪਤਕਾਰਾਂ ਨੂੰ ਮੁਫ਼ਤ ਬਿਜਲੀ ਦਿੱਤੀ ਜਾਣੀ ਹੈ।
ਦਰਅਸਲ, ਗਰਮੀ ਦੇ ਇਸ ਮੌਸਮ ਵਿੱਚ ਸੂਬੇ ਵਿੱਚ ਬਿਜਲੀ ਦੀ ਮੰਗ 8000 ਮੈਗਾਵਾਟ ਤੱਕ ਪਹੁੰਚ ਗਈ ਹੈ। ਪੀਐਸਪੀਸੀਐਲ ਦੀ ਚਿੰਤਾ ਇਹ ਹੈ ਕਿ ਕਣਕ ਦੀ ਕਟਾਈ ਤੋਂ ਬਾਅਦ ਅਗਲੇ ਮਹੀਨੇ ਝੋਨੇ ਦੀ ਬਿਜਾਈ ਵੀ ਸ਼ੁਰੂ ਹੋਣੀ ਹੈ ਤਾਂ ਬਿਜਲੀ ਦੀ ਮੰਗ ਵਧ ਕੇ 15000 ਮੈਗਾਵਾਟ ਹੋ ਜਾਵੇਗੀ। ਇਸ ਦੌਰਾਨ ਪੰਜਾਬ ਦੇ ਪਾਵਰ ਪਲਾਂਟਾਂ ਨੂੰ ਕੋਲੇ ਦੀ ਲੋੜੀਂਦੀ ਸਪਲਾਈ ਨਹੀਂ ਮਿਲ ਰਹੀ। ਸੂਬੇ ਦੇ ਥਰਮਲ ਪਲਾਂਟਾਂ ਦੇ ਚਾਰ ਯੂਨਿਟ ਬੰਦ ਕਰ ਦਿੱਤੇ ਗਏ ਹਨ। ਇਸ ਕਾਰਨ 1400 ਮੈਗਾਵਾਟ ਬਿਜਲੀ ਦਾ ਘੱਟ ਉਤਪਾਦਨ ਹੋ ਰਿਹਾ ਹੈ।
ਜੀਵੀਕੇ ਥਰਮਲ ਪਲਾਂਟ ਦੇ 2 ਯੂਨਿਟ ਬੰਦ ਹਨ, ਜਦੋਂਕਿ ਤਲਵੰਡੀ ਸਾਬੋ ਪਾਵਰ ਲਿਮਟਿਡ ਦਾ ਇੱਕ ਯੂਨਿਟ ਤਕਨੀਕੀ ਖ਼ਰਾਬੀ ਕਾਰਨ ਬੰਦ ਹੈ। ਰੋਪੜ ਥਰਮਲ ਪਲਾਂਟ ਦਾ ਇਕ ਯੂਨਿਟ ਸਾਲਾਨਾ ਰੱਖ-ਰਖਾਅ ਕਾਰਨ ਬੰਦ ਪਿਆ ਹੈ। ਪੀਐਸਪੀਸੀਐਲ ਦੇ ਇੱਕ ਸੀਨੀਅਰ ਅਧਿਕਾਰੀ ਦਾ ਕਹਿਣਾ ਹੈ ਕਿ ਸਰਕਾਰ ਨੂੰ ਆਉਣ ਵਾਲੇ ਮਾਨਸੂਨ ਮਹੀਨਿਆਂ ਵਿੱਚ ਮੁਫ਼ਤ ਬਿਜਲੀ ਦੀ ਸਕੀਮ ਲਾਗੂ ਕਰਨੀ ਚਾਹੀਦੀ ਹੈ ਤਾਂ ਜੋ ਬਿਜਲੀ ਵੀ ਲੋੜੀਂਦੀ ਮਾਤਰਾ ਵਿੱਚ ਉਪਲਬਧ ਹੋ ਸਕੇ।
10668 ਕਰੋੜ ਦੀ ਸਬਸਿਡੀ ਤੇ 5000 ਕਰੋੜ ਦਾ ਵਾਧੂ ਬੋਝ
ਪੰਜਾਬ ਸਿਰ ਇਸ ਸਮੇਂ 3 ਲੱਖ ਕਰੋੜ ਰੁਪਏ ਦਾ ਕਰਜ਼ਾ ਹੈ। ਕਿਸਾਨਾਂ, ਰਾਖਵੇਂ ਵਰਗ ਅਤੇ ਬੀਪੀਐਲ ਪਰਿਵਾਰਾਂ ਲਈ ਪਹਿਲਾਂ ਹੀ 200 ਯੂਨਿਟ ਮੁਫਤ ਬਿਜਲੀ ਲਾਗੂ ਹੋਣ ਕਾਰਨ ਸੂਬਾ ਸਰਕਾਰ ਹਰ ਸਾਲ 10 ਹਜ਼ਾਰ ਕਰੋੜ ਤੋਂ ਵੱਧ ਦੀ ਸਬਸਿਡੀ ਵਿੱਚ ਪਾ ਰਹੀ ਹੈ। ਸਾਲ 2021-22 ਦੌਰਾਨ ਵੀ ਰਾਜ ਦਾ ਕੁੱਲ ਬਿਜਲੀ ਸਬਸਿਡੀ ਦਾ ਬਿੱਲ 10668 ਕਰੋੜ ਰੁਪਏ ਹੈ।
ਇਸ ਵਿੱਚ 7180 ਕਰੋੜ ਰੁਪਏ ਕਿਸਾਨਾਂ ਨੂੰ ਦਿੱਤੀ ਗਈ ਬਿਜਲੀ ਅਤੇ 1627 ਕਰੋੜ ਰੁਪਏ ਐਸਸੀ, ਬੀਸੀ ਤੇ ਬੀਪੀਐਲ ਪਰਿਵਾਰਾਂ ਨੂੰ ਦਿੱਤੀ ਗਈ ਬਿਜਲੀ ਦੇ ਬਦਲੇ ਦਿੱਤੇ ਗਏ ਹਨ। ਹਾਲਾਂਕਿ ਸੂਬੇ ਭਰ ਦੇ 73.39 ਲੱਖ ਖਪਤਕਾਰਾਂ ਨੂੰ 300 ਯੂਨਿਟ ਮੁਫਤ ਬਿਜਲੀ ਦੇਣ ਦਾ ਫੈਸਲਾ ਲਾਗੂ ਹੁੰਦੇ ਹੀ ਸਰਕਾਰ 'ਤੇ ਲਗਭਗ 5000 ਕਰੋੜ ਰੁਪਏ ਦਾ ਵਾਧੂ ਬੋਝ ਪਵੇਗਾ, ਜਿਸ ਦੀ ਭਰਪਾਈ ਕਿਸੇ ਵਸੀਲੇ ਜਾਂ ਟੈਕਸ ਹੋਵੇਗੀ, ਅਜੇ ਸਪੱਸ਼ਟ ਨਹੀਂ ਹੈ।
- - - - - - - - - Advertisement - - - - - - - - -