Punjab Breaking News LIVE: ਪੰਜਾਬ 'ਚ ਐਫਸੀਆਈ ਘੁਟਾਲੇ ਨੇ ਉਡਾਏ ਹੋਸ਼, 18 ਜਨਵਰੀ ਤੱਕ ਧੁੰਦ ਦਾ ਕਹਿਰ, 26 ਜਨਵਰੀ ਤੋਂ ਪਹਿਲਾਂ ਵੱਡੀ ਸਾਜ਼ਿਸ਼ ਦਾ ਖੁਲਾਸਾ, ਪੰਜਾਬ 'ਚ ਸਿਹਤ ਬਜਟ ਵੱਡਾ ਰੱਖਿਆ ਜਾਵੇਗਾ
Punjab Breaking News LIVE 15 January 2023: ਪੰਜਾਬ 'ਚ ਐਫਸੀਆਈ ਘੁਟਾਲੇ ਨੇ ਉਡਾਏ ਹੋਸ਼, 18 ਜਨਵਰੀ ਤੱਕ ਧੁੰਦ ਦਾ ਕਹਿਰ, 26 ਜਨਵਰੀ ਤੋਂ ਪਹਿਲਾਂ ਵੱਡੀ ਸਾਜ਼ਿਸ਼ ਦਾ ਖੁਲਾਸਾ, ਪੰਜਾਬ 'ਚ ਸਿਹਤ ਬਜਟ ਵੱਡਾ ਰੱਖਿਆ ਜਾਵੇਗਾ
LIVE
Background
Punjab Breaking News LIVE 15 January 2023: ਭਾਰਤੀ ਖੁਰਾਕ ਨਿਗਮ (ਐਫਸੀਆਈ) 'ਚ ਘੁਟਾਲਿਆਂ ਦੀ ਚਰਚਾ ਅਕਸਰ ਚੱਲਦੀ ਰਹਿੰਦੀ ਹੈ। ਹੁਣ ਪੰਜਾਬ ਵਿੱਚ ਘੁਟਾਲੇ ਦੀ ਪੋਲ ਖੁੱਲ੍ਹੀ ਹੈ ਜਿਸ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਇਹ ਘਾਟਾਲਾ ਵੇਖਣ ਨੂੰ ਛੋਟਾ ਲੱਗਦਾ ਸੀ ਪਰ ਸਰਕਾਰ ਨੂੰ ਕਰੋੜਾਂ ਦਾ ਰਗੜਾ ਲਾਇਆ ਜਾ ਰਿਹਾ ਸੀ। ਜਾਂਚ ਵਿੱਚ ਸਾਹਮਣੇ ਆ ਰਿਹਾ ਹੈ ਕਿ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਅਨਾਜ ਚੋਰੀ ਕੀਤਾ ਗਿਆ। ਫਿਰ ਇਸ ਵਿੱਚ ਮਿਲਾਵਟ ਕੀਤੀ ਗਈ ਹੈ। ਘਟੀਆ ਗੁਣਵੱਤਾ ਦਾ ਅਨਾਜ ਬੱਚਿਆਂ ਨੂੰ ਮਿਡ-ਡੇਅ ਮੀਲ ਸਕੀਮ ਤਹਿਤ ਸਪਲਾਈ ਕੀਤਾ ਗਿਆ ਤੇ ਚੰਗੀ ਗੁਣਵੱਤਾ ਵਾਲੇ ਕਣਕ ਤੇ ਚੌਲ ਬਾਹਰ ਬਾਜ਼ਾਰ ਵਿੱਚ ਵੇਚੇ ਗਏ ਹਨ। ਪੰਜਾਬ 'ਚ ਐਫਸੀਆਈ ਘੁਟਾਲੇ ਨੇ ਕੀਤਾ ਸਭ ਨੂੰ ਹੈਰਾਨ
ਮੌਸਮ ਵਿਭਾਗ ਦਾ ਤਾਜ਼ਾ ਅਲਰਟ, 18 ਜਨਵਰੀ ਤੱਕ ਪਏਗੀ ਸੰਘਣੀ ਧੁੰਦ
Punjab Weather: ਪੰਜਾਬ ਤੇ ਹਰਿਆਣਾ ਵਿੱਚ ਠੰਢ ਦਾ ਕਹਿਰ ਜਾਰੀ ਹੈ। ਅੱਜ ਫਿਰ ਸਵੇਰ ਤੋਂ ਸੰਘਣੀ ਧੁੰਦ ਪੈ ਰਹੀ ਹੈ, ਜਿਸ ਕਰਕੇ ਆਮ ਜਨ ਜੀਵਨ ਪ੍ਰਭਾਵਿਤ ਹੈ। ਧੁੰਦ ਕਾਰਨ ਲੋਕਾਂ ਨੂੰ ਵਾਹਨ ਚਲਾਉਣ ਵਿੱਚ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਗਿਆਨ ਦਾ ਕਹਿਣਾ ਹੈ ਕਿ ਪੰਜਾਬ ਤੇ ਹਰਿਆਣਾ ਵਿੱਚ 18 ਜਨਵਰੀ ਤੱਕ ਸੰਘਣੀ ਧੁੰਦ ਜਾਰੀ ਰਹੇਗੀ। ਉਧਰ, ਸ਼ਨੀਵਾਰ ਨੂੰ ਬਠਿੰਡਾ ਸਭ ਤੋਂ ਠੰਢਾ ਰਿਹਾ। ਇਸ ਇਲਾਕੇ ਵਿੱਚ ਪਾਰਾ 0.6 ਡਿਗਰੀ ਸੈਲਸੀਅਸ ਤੱਕ ਹੇਠਾਂ ਚਲਾ ਗਿਆ। ਮੌਸਮ ਵਿਭਾਗ ਅਨੁਸਾਰ ਸ਼ਨੀਵਾਰ ਨੂੰ ਪੰਜਾਬ ਵਿੱਚ ਬਠਿੰਡਾ ਸਭ ਤੋਂ ਠੰਢਾ ਸ਼ਹਿਰ ਰਿਹਾ ਹੈ, ਜਿਥੇ ਘੱਟ ਤੋਂ ਘੱਟ ਤਾਪਮਾਨ 0.6 ਡਿਗਰੀ ਸੈਲਸੀਅਸ ਦਰਜ ਕੀਤਾ ਹੈ। ਮੌਸਮ ਵਿਭਾਗ ਦਾ ਤਾਜ਼ਾ ਅਲਰਟ, 18 ਜਨਵਰੀ ਤੱਕ ਪਏਗੀ ਸੰਘਣੀ ਧੁੰਦ
26 ਜਨਵਰੀ ਤੋਂ ਪਹਿਲਾਂ ਦਿੱਲੀ 'ਚ ਵੱਡੀ ਸਾਜ਼ਿਸ਼ ਦਾ ਖੁਲਾਸਾ
Delhi Police: ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ 26 ਜਨਵਰੀ ਤੋਂ ਪਹਿਲਾਂ ਇੱਕ ਵੱਡੀ ਅੱਤਵਾਦੀ ਸਾਜ਼ਿਸ਼ ਦਾ ਖੁਲਾਸਾ ਕੀਤਾ ਹੈ। ਜਹਾਂਗੀਰਪੁਰੀ ਤੋਂ ਗ੍ਰਿਫਤਾਰ ਕੀਤੇ ਗਏ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਦਿੱਲੀ ਪੁਲਸ ਨੇ ਹਰਕਤ ਉਲ ਅੰਸਾਰ ਅਤੇ ਖਾਲਿਸਤਾਨ ਟਾਈਗਰ ਫੋਰਸ ਦੇ ਨਵੇਂ ਗਠਜੋੜ ਦਾ ਖੁਲਾਸਾ ਕੀਤਾ ਹੈ। ਇਹ ਗਠਜੋੜ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਦੀ ਸਰਪ੍ਰਸਤੀ ਹੇਠ ਤਿਆਰ ਕੀਤਾ ਗਿਆ ਹੈ, ਜਿਸ ਦਾ ਉਦੇਸ਼ ਭਾਰਤ ਵਿੱਚ ਦਹਿਸ਼ਤ ਫੈਲਾਉਣਾ ਹੈ। 26 ਜਨਵਰੀ ਤੋਂ ਪਹਿਲਾਂ ਦਿੱਲੀ 'ਚ ਵੱਡੀ ਸਾਜ਼ਿਸ਼ ਦਾ ਖੁਲਾਸਾ
ਬੈਂਗਲੁਰੂ 'ਚ ਪਹਿਲੀ ਵਾਰ ਭਾਰਤੀ ਫੌਜ ਦਾ ਸਥਾਪਨਾ ਦਿਵਸ ਜਾ ਰਿਹੈ ਮਨਾਇਆ
75th Indian Army Day : 75ਵਾਂ ਭਾਰਤੀ ਸੈਨਾ ਦਿਵਸ ਪਹਿਲੀ ਵਾਰ ਰਾਜਧਾਨੀ ਦਿੱਲੀ ਤੋਂ ਬਾਹਰ ਬੈਂਗਲੁਰੂ ਵਿੱਚ ਮਨਾਇਆ ਜਾ ਰਿਹਾ ਹੈ। ਐਤਵਾਰ ਨੂੰ ਬੈਂਗਲੁਰੂ ਦੇ ਮਦਰਾਸ ਇੰਜੀਨੀਅਰਿੰਗ ਗਰੁੱਪ (MEG) ਸੈਂਟਰ 'ਚ ਫੌਜ ਮੁਖੀ ਜਨਰਲ ਮਨੋਜ ਪਾਂਡੇ ਦੀ ਮੌਜੂਦਗੀ 'ਚ ਇਕ ਵਿਸ਼ੇਸ਼ ਪਰੇਡ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਜਨਰਲ ਪਾਂਡੇ ਸੈਨਿਕਾਂ ਨੂੰ ਸੰਬੋਧਨ ਕਰਨਗੇ ਅਤੇ ਬਹਾਦਰ ਸੈਨਿਕਾਂ ਦਾ ਸਨਮਾਨ ਵੀ ਕਰਨਗੇ। ਇਸ ਦੌਰਾਨ ਹਵਾਈ ਸੈਨਾ ਦਾ ਫਲਾਈ ਪਾਸਟ ਵੀ ਕੀਤਾ ਜਾਵੇਗਾ ਅਤੇ ਡਰੋਨ ਆਪਰੇਸ਼ਨ ਪ੍ਰਦਰਸ਼ਿਤ ਕੀਤੇ ਜਾਣਗੇ। ਇਹ ਵਿਸ਼ੇਸ਼ ਪਰੇਡ ਸਵੇਰੇ 9 ਵਜੇ ਸ਼ੁਰੂ ਹੋਵੇਗੀ। ਬੈਂਗਲੁਰੂ 'ਚ ਪਹਿਲੀ ਵਾਰ ਭਾਰਤੀ ਫੌਜ ਦਾ ਸਥਾਪਨਾ ਦਿਵਸ ਜਾ ਰਿਹੈ ਮਨਾਇਆ
ਪੰਜਾਬੀਆਂ ਦੀ ਸਿਹਤ ਦਾ ਖਾਸ ਧਿਆਨ ਰੱਖਣ ਲਈ ਸਿਹਤ ਬਜਟ ਵੱਡਾ ਰੱਖਿਆ ਜਾਵੇਗਾ
CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਹੈ ਕਿ ਪੰਜਾਬੀਆਂ ਦੀ ਸਿਹਤ ਦਾ ਖਾਸ ਧਿਆਨ ਰੱਖਣ ਲਈ ਸਿਹਤ ਬਜਟ ਵੱਡਾ ਰੱਖਿਆ ਜਾਵੇਗਾ। ਉਨ੍ਹਾਂ ਨੇ ਨਾਲ ਹੀ ਕਿਹਾ ਹੈ ਕਿ ਕਮਿਊਨਟੀ ਸੈਂਟਰਾਂ ਨੂੰ ਰੈਫਰਲ ਸੈਂਟਰ ਨਹੀਂ ਬਣਨ ਦੇਵਾਂਗੇ। ਇਨ੍ਹਾਂ ਨੂੰ ਹੀ ਹਰ ਆਧੁਨਿਕ ਉਪਕਰਣ ਮੁਹੱਈਆ ਕਰਵਾਏ ਜਾਣਗੇ। ਪੰਜਾਬੀਆਂ ਦੀ ਸਿਹਤ ਦਾ ਖਾਸ ਧਿਆਨ ਰੱਖਣ ਲਈ ਸਿਹਤ ਬਜਟ ਵੱਡਾ ਰੱਖਿਆ ਜਾਵੇਗਾ
Punjab Weather: ਪੰਜਾਬ 'ਚ ਠੰਡ ਦਾ ਟੁੱਟਿਆ ਰਿਕਾਰਡ , ਫਰੀਦਕੋਟ ਹੋਇਆ ਸ਼ਿਮਲਾ ਤੋਂ ਵੀ ਠੰਡਾ
ਪੰਜਾਬ ਵਿੱਚ ਐਤਵਾਰ ਸਵੇਰੇ ਇਸ ਸੀਜ਼ਨ ਦੀ ਸਭ ਤੋਂ ਵੱਧ ਠੰਢ ਦਰਜ ਕੀਤੀ ਗਈ। ਪੰਜਾਬ ਦੇ ਫਰੀਦਕੋਟ ਵਿੱਚ ਜਿੱਥੇ ਪਾਰਾ ਸਿਫ਼ਰ ਤੋਂ ਹੇਠਾਂ ਚਲਾ ਗਿਆ, ਉੱਥੇ ਹੀ ਪੰਜਾਬ ਦੇ ਅੱਠ ਜ਼ਿਲ੍ਹਿਆਂ ਵਿੱਚ ਘੱਟੋ-ਘੱਟ ਤਾਪਮਾਨ 3 ਡਿਗਰੀ ਜਾਂ ਇਸ ਤੋਂ ਘੱਟ ਦਰਜ ਕੀਤਾ ਗਿਆ। ਜ਼ਿਕਰਯੋਗ ਹੈ ਕਿ ਮੌਸਮ ਵਿਭਾਗ ਨੇ ਪਹਿਲਾਂ ਹੀ ਪੰਜਾਬ 'ਚ ਐਤਵਾਰ ਨੂੰ ਰੈੱਡ ਅਲਰਟ ਜਾਰੀ ਕਰ ਦਿੱਤਾ ਹੈ। ਮੌਸਮ ਵਿਭਾਗ ਵੱਲੋਂ ਐਤਵਾਰ ਸਵੇਰੇ ਜਾਰੀ ਕੀਤੇ ਗਏ ਤਾਪਮਾਨ ਅਨੁਸਾਰ ਪੰਜਾਬ-ਹਰਿਆਣਾ ਵਿੱਚ ਸਭ ਤੋਂ ਘੱਟ ਤਾਪਮਾਨ ਫਰੀਦਕੋਟ ਵਿੱਚ ਦਰਜ ਕੀਤਾ ਗਿਆ ਹੈ। ਜਿੱਥੇ ਤਾਪਮਾਨ -1 ਡਿਗਰੀ ਦਰਜ ਕੀਤਾ ਗਿਆ। ਇੰਨਾ ਹੀ ਨਹੀਂ ਮੋਗਾ ਵਿੱਚ 0.4 ਡਿਗਰੀ, ਬਠਿੰਡਾ ਵਿੱਚ 1 ਡਿਗਰੀ ਅਤੇ ਅੰਮ੍ਰਿਤਸਰ ਵਿੱਚ 1.6 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਅੱਜ ਪੰਜਾਬ ਦੀਆਂ ਜ਼ਿਆਦਾਤਰ ਥਾਵਾਂ 'ਤੇ ਮੁੜ ਧੁੱਪ ਨਿਕਲਣ ਦੇ ਆਸਾਰ ਹਨ।
Bharat Jodo Yatra Update: 131 ਦਿਨਾਂ ਦੇ ਸਫ਼ਰ 'ਚ ਕਾਂਗਰਸੀ ਸੰਸਦ ਮੈਂਬਰ ਤੋਂ ਲੈ ਕੇ ਪੁਲਿਸ ਮੁਲਾਜ਼ਮ ਤੱਕ ਦੀ ਮੌਤ
ਲੋਕਾਂ ਵਿੱਚ ਨਫ਼ਰਤ ਫੈਲਣ ਤੋਂ ਰੋਕਣ ਲਈ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਇਨ੍ਹੀਂ ਦਿਨੀਂ ਭਾਰਤ ਜੋੜੋ ਯਾਤਰਾ 'ਤੇ ਹਨ। ਅੱਜ ਉਨ੍ਹਾਂ ਦੀ ਯਾਤਰਾ ਦਾ 131ਵਾਂ ਦਿਨ ਹੈ। ਹੁਣ ਤੱਕ ਭਾਰਤ ਜੋੜੋ ਯਾਤਰਾ ਵਿੱਚ ਸ਼ਾਮਲ ਪੰਜ ਲੋਕਾਂ ਦੀ ਮੌਤ ਹੋ ਚੁੱਕੀ ਹੈ। ਪੰਜ ਵਿੱਚੋਂ ਚਾਰ ਲੋਕ ਸਿੱਧੇ ਤੌਰ ’ਤੇ ਕਾਂਗਰਸ ਨਾਲ ਜੁੜੇ ਹੋਏ ਹਨ। ਮ੍ਰਿਤਕਾਂ 'ਚੋਂ ਇਕ ਮੱਧ ਪ੍ਰਦੇਸ਼ ਪੁਲਿਸ 'ਚ ਸਬ-ਇੰਸਪੈਕਟਰ ਦੇ ਅਹੁਦੇ 'ਤੇ ਯਾਤਰਾ ਦੌਰਾਨ ਸੁਰੱਖਿਆ ਡਿਊਟੀ 'ਤੇ ਤਾਇਨਾਤ ਸੀ। ਇੱਕ ਦਿਨ ਪਹਿਲਾਂ ਪੰਜਾਬ ਵਿੱਚ ਭਾਰਤ ਜੋੜੋ ਯਾਤਰਾ ਦੌਰਾਨ ਜਲੰਧਰ ਤੋਂ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਮੌਜੂਦ ਸਨ। ਉਹ ਰਾਹੁਲ ਗਾਂਧੀ ਨਾਲ ਪੰਜਾਬ ਦੀ ਯਾਤਰਾ ਕਰ ਰਹੇ ਸਨ ਜਿਸ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ।
Jalandhar News: ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦਾ ਅੰਤਿਮ ਸਸਕਾਰ
ਕਾਂਗਰਸ ਦੇ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦਾ ਅੰਤਿਮ ਸਸਕਾਰ ਪੂਰੇ ਸਰਕਾਰੀ ਸਨਮਾਨ ਨਾਲ ਉਨ੍ਹਾਂ ਦੇ ਜੱਦੀ ਪਿੰਡ ਧਾਲੀਵਾਲ ਵਿਖੇ ਕੀਤਾ ਗਿਆ। ਉਨ੍ਹਾਂ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਪੁੱਤਰ ਵਿਧਾਇਕ ਵਿਕਰਮਜੀਤ ਸਿੰਘ ਨੇ ਦਿਖਾਈ। ਚੌਧਰੀ ਸੰਤੋਖ ਸਿੰਘ ਦਾ ਸ਼ਨਿਚਰਵਾਰ ਨੂੰ ਰਾਹੁਲ ਗਾਂਧੀ ਭਾਰਤ ਜੋੜੋ ਯਾਤਰਾ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਸੀ। ਅੱਜ ਸਸਕਾਰ ਮੌਕੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵੀ ਸ਼ਾਮਲ ਹੋਏ। ਪਿੰਡ ਧਾਲੀਵਾਲ ਕਾਦੀਆਂ ਵਿਚ ਵੱਡੀ ਗਿਣਤੀ ਵਿੱਚ ਹਾਜਰ ਲੋਕਾਂ ਨੇ ਆਪਣੇ ਮਹਿਬੂਬ ਨੇਤਾ ਨੂੰ ਨਮ ਅੱਖਾਂ ਨਾਲ ਵਿਦਾਈ ਦਿੱਤੀ।
Mandi: ਚੰਡੀਗੜ੍ਹ-ਮਨਾਲੀ ਨੈਸ਼ਨਲ ਹਾਈਵੇ 'ਤੇ ਪਹਾੜ ਖਿਸਕਿਆ, ਆਵਾਜਾਈ ਠੱਪ
ਚੰਡੀਗੜ੍ਹ-ਮਨਾਲੀ ਨੈਸ਼ਨਲ ਹਾਈਵੇ 'ਤੇ ਪਹਾੜ ਖਿਸਕ ਗਿਆ ਜਿਸ ਕਰਕੇ ਆਵਾਜਾਈ ਠੱਪ ਹੋ ਗਈ। ਜ਼ਿਲ੍ਹਾ ਮੰਡੀ ਦੇ ਚਾਰ ਮਿੱਲ ਨੇੜੇ ਢਿੱਗਾਂ ਡਿੱਗਣ ਕਾਰਨ ਸੜਕ ਬੰਦ ਹੋਈ ਹੈ। ਇਸ ਦੀ ਲਾਈਵ ਵੀਡੀਓ ਵੀ ਵਾਇਰਲ ਹੋ ਰਹੀ ਹੈ। ਉਂਝ ਖੁਸ਼ਕਿਸਮਤੀ ਨਾਲ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ। ਇਸ ਬਾਰੇ ਜਾਣਕਾਰੀ ਦਿੰਦਿਆਂ ਕੇਐਮਸੀ ਕੰਪਨੀ ਦੇ ਸੇਫਟੀ ਇੰਜਨੀਅਰ ਕਮਲ ਠਾਕੁਰ ਨੇ ਦੱਸਿਆ ਕਿ ਸੜਕ ਨੂੰ ਖੋਲ੍ਹਣ ਦਾ ਕੰਮ ਸ਼ੁਰੂ ਹੋ ਗਿਆ ਹੈ ਤੇ ਦੋਵੇਂ ਪਾਸੇ ਮਸ਼ੀਨਾਂ ਲਾ ਦਿੱਤੀਆਂ ਗਈਆਂ ਹਨ। ਜਲਦੀ ਹੀ ਇਸ ਸੜਕ ਨੂੰ ਵਾਹਨਾਂ ਦੀ ਆਵਾਜਾਈ ਲਈ ਖੋਲ੍ਹ ਦਿੱਤਾ ਜਾਵੇਗਾ।
Sri Muktsar Sahib : ਰਵਾਇਤੀ ਨਗਰ ਕੀਰਤਨ ਉਪਰੰਤ ਮਾਘੀ ਜੋੜ ਮੇਲੇ ਦੀ ਹੋਈ ਸਮਾਪਤੀ
ਚਾਲੀ ਮੁਕਤਿਆਂ ਦੇ ਸ਼ਹੀਦੀ ਜੋੜ ਮੇਲੇ ਉਪਰੰਤ ਉਨ੍ਹਾਂ ਦੀ ਯਾਦ ਨੂੰ ਸਮਰਪਿਤ ਇਤਿਹਾਸਕ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਟੁੱਟੀ ਗੰਢੀ ਦੇ ਦਰਵਾਜਾ ਨੰਬਰ -4 ਮਲੋਟ ਰੋਡ ਸ੍ਰੀ ਮੁਕਤਸਰ ਸਾਹਿਬ ਤੋਂ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਬਲਵਿੰਦਰ ਸਿੰਘ ਵੱਲੋਂ ਅਰਦਾਸ ਕਰਨ ਉਪਰੰਤ ਆਰੰਭ ਹੋਇਆ। ਇਹ ਨਗਰ ਕੀਰਤਨ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ਼ੁਰੂ ਹੋ ਕੇ, ਮਲੋਟ ਰੋਡ, ਰੇਲਵੇ ਰੋਡ ਰਾਹੀ ਹੁੰਦਾ ਹੋਇਆ ਗੁਰਦੁਆਰਾ ਟਿੱਬੀ ਸਾਹਿਬ ਨਤਮਸਤਕ ਹੋ ਕੇ ਗੁਰਦੁਆਰਾ ਦਾਤਣਸਰ ਪਹੁੰਚਿਆ। ਜਿਥੋਂ ਵਾਪਸੀ ਜਲਾਲਾਬਾਦ ਰੋਡ, ਮੌੜ ਰੋਡ ਹੋ ਕੇ ਗੁਦੁਆਰਾ ਟੁੱਟੀ ਗੰਢੀ ਦੇ ਦਰਵਾਜਾ ਨੰਬਰ -7 ਵਿਖੇ ਸਮਾਪਿਤ ਹੋਇਆ।