Punjab Breaking News LIVE: ਪੰਜਾਬ ਸਰਕਾਰ ਦੀ ਕਿਸਾਨਾਂ ਦੇ ਕਰਜ਼ਾ ਮੁਆਫ਼ੀ ਲਈ ਕੇਂਦਰ 'ਤੇ ਟੇਕ, 36 ਹਜ਼ਾਰ ਕੱਚੇ ਕਾਮਿਆਂ ਲਈ ਖੁਸ਼ਖਬਰੀ, 'SYL' ਤੇ 'ਰਿਲੀਜ਼' ਗੀਤ ਬੈਨ ਦੇ ਵਿਰੋਧ 'ਚ ਅਕਾਲੀ ਦਲ ਦਾ ਟਰੈਕਟਰ ਮਾਰਚ
Punjab Breaking News, 15 July 2022 LIVE Updates: ਪੰਜਾਬ ਸਰਕਾਰ ਦੀ ਕਿਸਾਨਾਂ ਦੇ ਕਰਜ਼ਾ ਮੁਆਫ਼ੀ ਲਈ ਕੇਂਦਰ 'ਤੇ ਟੇਕ, 36 ਹਜ਼ਾਰ ਕੱਚੇ ਕਾਮਿਆਂ ਲਈ ਖੁਸ਼ਖਬਰੀ, 'SYL' ਤੇ 'ਰਿਲੀਜ਼' ਬੈਨ ਦੇ ਵਿਰੋਧ 'ਚ ਅਕਾਲੀ ਦਲ ਦਾ ਟਰੈਕਟਰ ਮਾਰਚ
LIVE
Background
Punjab Breaking News, 15 July 2022 LIVE Updates: ਪੰਜਾਬ ਸਰਕਾਰ ਦੀ ਕਿਸਾਨਾਂ ਦੇ ਕਰਜ਼ਾ ਮੁਆਫ਼ੀ ਲਈ ਮੋਦੀ ਸਰਕਾਰ 'ਤੇ ਟੇਕ ਹੈ। ਪੰਜਾਬ ਸਰਕਾਰ ਨੇ ਇਸ ਲਈ ਪੈਕੇਜ ਮੰਗਿਆ ਹੈ। ਪੰਜਾਬ ਦੇ ਖੇਤੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰ ਸਰਕਾਰ ਤੋਂ ਪੰਜਾਬ ਦੇ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਲਈ ਪੈਕੇਜ ਦੀ ਮੰਗ ਕੀਤੀ ਹੈ। ਉਹ ਬੰਗਲੁਰੂ ਵਿੱਚ ਵੀਰਵਾਰ ਤੋਂ ਸ਼ੁਰੂ ਹੋਈ ਸੂਬਾਈ ਖੇਤੀ ਮੰਤਰੀਆਂ ਦੀ ਦੋ ਰੋਜ਼ਾ ਕੌਮੀ ਕਾਨਫ਼ਰੰਸ ਵਿੱਚ ਪਹੁੰਚੇ ਹਨ। ਕਿਸਾਨਾਂ ਦੇ ਕਰਜ਼ਾ ਮੁਆਫ਼ੀ ਲਈ ਮੋਦੀ ਸਰਕਾਰ 'ਤੇ ਟੇਕ, ਕੇਂਦਰੀ ਸਹਿਯੋਗ ਤੋਂ ਬਿਨਾਂ ਪੰਜਾਬ ਦੇ ਸੰਕਟ ਨਾਲ ਨਜਿੱਠਣਾ ਸੌਖਾ ਨਹੀਂ: ਧਾਲੀਵਾਲ
ਪੰਜਾਬ 'ਚ ਪੱਕੇ ਹੋਣਗੇ 36 ਹਜ਼ਾਰ ਕੱਚੇ ਕਾਮੇ: ਸਬ ਕਮੇਟੀ ਨੇ ਸਰਕਾਰੀ ਵਿਭਾਗਾਂ ਤੋਂ ਮੰਗਿਆ ਡਾਟਾ; ਰੈਗੂਲਰ ਕਰਨ ਦੀ ਪ੍ਰਕਿਰਿਆ ਸ਼ੁਰੂ
ਪੰਜਾਬ ਦੇ 36 ਹਜ਼ਾਰ ਕੱਚੇ ਕਾਮਿਆਂ ਲਈ ਖੁਸ਼ਖਬਰੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਉਨ੍ਹਾਂ ਦੀ ਪੁਸ਼ਟੀ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਦੇ ਲਈ ਸਰਕਾਰ ਨੇ ਸਬ-ਕਮੇਟੀ ਬਣਾਈ ਹੈ। ਸਬ-ਕਮੇਟੀ ਨੇ ਸਾਰੇ ਵਿਭਾਗਾਂ ਤੋਂ ਕੱਚੇ ਮੁਲਾਜ਼ਮਾਂ ਬਾਰੇ ਅੰਕੜੇ ਮੰਗੇ ਹਨ। ਇਸ ਦੇ ਨਾਲ ਹੀ ਇਨ੍ਹਾਂ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਨਾਲ ਵੀ ਗੱਲਬਾਤ ਕੀਤੀ ਜਾ ਰਹੀ ਹੈ। ਸਬ-ਕਮੇਟੀ ਦੇ ਚੇਅਰਮੈਨ ਵਿੱਤ ਮੰਤਰੀ ਹਰਪਾਲ ਚੀਮਾ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਬ-ਕਮੇਟੀ ਇਸ ਕੰਮ ਵਿੱਚ ਤੇਜ਼ੀ ਲਿਆ ਰਹੀ ਹੈ। ਪੰਜਾਬ 'ਚ ਪੱਕੇ ਹੋਣਗੇ 36 ਹਜ਼ਾਰ ਕੱਚੇ ਕਾਮੇ: ਸਬ ਕਮੇਟੀ ਨੇ ਸਰਕਾਰੀ ਵਿਭਾਗਾਂ ਤੋਂ ਮੰਗਿਆ ਡਾਟਾ; ਰੈਗੂਲਰ ਕਰਨ ਦੀ ਪ੍ਰਕਿਰਿਆ ਸ਼ੁਰੂ
ਸੀਐਮ ਭਗਵੰਤ ਮਾਨ ਰੋਜ਼ ਪੁੱਠੇ-ਸਿੱਧੇ ਬਿਆਨ ਦੇ ਕੇ ਆਪ-ਮੁਹਾਰੇ ਹੀ ਚੰਡੀਗੜ੍ਹ ’ਤੇ ਆਪਣਾ ਹੱਕ ਛੱਡ ਰਹੇ: ਸਿਮਰਨਜੀਤ ਮਾਨ
ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਤੇ ਲੋਕ ਸਭਾ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਰੋਜ਼ ਪੁੱਠੇ-ਸਿੱਧੇ ਬਿਆਨ ਦੇ ਰਹੇ ਹਨ ਤੇ ਆਪ-ਮੁਹਾਰੇ ਹੀ ਚੰਡੀਗੜ੍ਹ ’ਤੇ ਆਪਣਾ ਹੱਕ ਛੱਡ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਬੁੱਧੀਹੀਣ ਤੇ ਦਿਸ਼ਾਹੀਣ ਹੈ। ਉਨ੍ਹਾਂ ਕਿਹਾ ਕਿ ‘ਆਪ’ ਆਗੂ ਸਿਰਫ਼ ਚੁਟਕਲੇ ਸੁਣਾ ਕੇ ਲੋਕਾਂ ਨੂੰ ਹਸਾ ਸਕਦੇ ਹਨ, ਪਰ ਹਾਲੇ ਇਨ੍ਹਾਂ ਨੂੰ ਰਾਜ ਕਰਨਾ ਨਹੀਂ ਆਇਆ। ਸੀਐਮ ਭਗਵੰਤ ਮਾਨ ਰੋਜ਼ ਪੁੱਠੇ-ਸਿੱਧੇ ਬਿਆਨ ਦੇ ਕੇ ਆਪ-ਮੁਹਾਰੇ ਹੀ ਚੰਡੀਗੜ੍ਹ ’ਤੇ ਆਪਣਾ ਹੱਕ ਛੱਡ ਰਹੇ: ਸਿਮਰਨਜੀਤ ਮਾਨ
ਮੂਸੇਵਾਲਾ ਦਾ SYL ਤੇ ਕੰਵਰ ਗਰੇਵਾਲ ਦੇ ਰਿਲੀਜ਼ ਗੀਤ ਬੈਨ ਦੇ ਵਿਰੋਧ 'ਚ ਅਕਾਲੀ ਦਲ ਅੱਜ ਕੱਢੇਗਾ ਟਰੈਕਟਰ ਮਾਰਚ
ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂ ਅੱਜ ਚੰਡੀਗੜ੍ਹ ਵਿੱਚ ਰਾਜਪਾਲ ਬੀਐਲ ਪੁਰੋਹਿਤ ਨੂੰ ਮਿਲਣਗੇ। ਇਹ ਵਫ਼ਦ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ਹੇਠ ਜਾਵੇਗਾ। ਜਿਸ ਵਿੱਚ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਡਾ: ਦਲਜੀਤ ਚੀਮਾ ਵੀ ਸ਼ਾਮਲ ਹੋਣਗੇ। ਇਸ ਦੇ ਨਾਲ ਹੀ ਅਕਾਲੀ ਦਲ ਸਿੱਧੂ ਮੂਸੇਵਾਲਾ ਦੇ ਗੀਤ ਐਸਵਾਈਐਲ ਅਤੇ ਕੰਵਰ ਗਰੇਵਾਲ ਦੀ ਰਿਲੀਜ਼ 'ਤੇ ਪਾਬੰਦੀ ਦਾ ਵੀ ਵਿਰੋਧ ਕਰ ਰਿਹਾ ਹੈ। ਸੁਖਬੀਰ ਦਾ ਕਹਿਣਾ ਹੈ ਕਿ ਇਹ ਵਿਚਾਰ ਪ੍ਰਗਟਾਉਣ ਦੇ ਜਮਹੂਰੀ ਅਧਿਕਾਰ ਦੀ ਉਲੰਘਣਾ ਹੈ। ਇਸ ਦੇ ਵਿਰੋਧ ਵਿੱਚ ਅੱਜ ਯੂਥ ਅਕਾਲੀ ਦਲ ਪੰਜਾਬ ਭਰ ਵਿੱਚ ਟਰੈਕਟਰ ਮਾਰਚ ਕੱਢੇਗਾ। ਮੂਸੇਵਾਲਾ ਦਾ SYL ਤੇ ਕੰਵਰ ਗਰੇਵਾਲ ਦੇ ਰਿਲੀਜ਼ ਗੀਤ ਬੈਨ ਦੇ ਵਿਰੋਧ 'ਚ ਅਕਾਲੀ ਦਲ ਅੱਜ ਕੱਢੇਗਾ ਟਰੈਕਟਰ ਮਾਰਚ
ਲੁਧਿਆਣਾ 'ਚ ਲੁੱਟ ਦੀ ਯੋਜਨਾ ਬਣਾਉਣ ਵਾਲੇ ਗੈਂਗਸਟਰ ਪੰਕਜ ਰਾਜਪੂਤ ਗੈਂਗ ਦੇ ਤਿੰਨ ਸਾਥੀ ਗ੍ਰਿਫਤਾਰ
ਲੁਧਿਆਣਾ 'ਚ ਲੁੱਟ ਦੀ ਯੋਜਨਾ ਬਣਾਉਣ ਵਾਲੇ ਗੈਂਗਸਟਰ ਪੰਕਜ ਰਾਜਪੂਤ ਦੇ ਤਿੰਨ ਸਾਥੀਆਂ ਨੂੰ ਸੀਆਈਏ ਵਨ ਦੀ ਟੀਮ ਨੇ ਕਾਬੂ ਕਰ ਲਿਆ ਹੈ, ਜਦਕਿ ਗੈਂਗਸਟਰ ਪੰਕਜ ਰਾਜਪੂਤ ਅਤੇ ਉਸ ਦਾ ਸਾਥੀ ਰਮਨ ਰਾਜਪੂਤ ਹਨੇਰੇ ਦਾ ਫਾਇਦਾ ਉਠਾ ਕੇ ਫਰਾਰ ਹੋ ਗਿਆ। ਪੁਲਿਸ ਨੇ ਫੜੇ ਗਏ ਤਿੰਨਾਂ ਮੁਲਜ਼ਮਾਂ ਦੇ ਕਬਜ਼ੇ 'ਚੋਂ ਦੇਸੀ ਪਿਸਤੌਲ, ਚਾਰ ਜਿੰਦਾ ਕਾਰਤੂਸ ਅਤੇ ਤੇਜ਼ਧਾਰ ਹਥਿਆਰ ਬਰਾਮਦ ਕੀਤੇ ਹਨ।
ਸੰਯੁਕਤ ਕਿਸਾਨ ਮੋਰਚੇ ਦੇ ਸਿਧਾਂਤ ਤੋਂ ਭਟਕੀਆਂ ਜਥੇਬੰਦੀਆਂ ਕਿਸਾਨ ਮੋਰਚੇ ਦੇ ਨਾਮ ਨੂੰ ਬਦਨਾਮ ਨਾ ਕਰਨ : ਡੱਲੇਵਾਲ
ਸੰਯੁਕਤ ਕਿਸਾਨ ਮੋਰਚਾ ਪੰਜਾਬ ਵਿਚ ਸ਼ਾਮਲ ਗੈਰ ਰਾਜਨੀਤਕ ਜਥੇਬੰਦੀਆਂ ਦੀ ਇਕ ਵਿਸ਼ੇਸ਼ ਮੀਟਿੰਗ ਗੁਰਦਾਸਪੁਰ ਦੇ ਕਸਬਾ ਧਾਰੀਵਾਲ ਵਿੱਖੇ ਹੋਈ ਹੈ। ਇਸ ਮੀਟਿੰਗ ਵਿਚ ਪੰਜਾਬ ਦੀਆਂ 20 ਜਥੇਬੰਦੀਆਂ ਸ਼ਾਮਲ ਹੋਈਆਂ। ਇਸ ਮੀਟਿੰਗ ਵਿੱਚ ਜਗਜੀਤ ਸਿੰਘ ਡੱਲੇਵਾਲ ਨੇ ਸੰਯੁਕਤ ਕਿਸਾਨ ਮੋਰਚੇ ਦੇ ਸਿਧਾਂਤ ਤੋਂ ਭਟਕੀਆਂ ਹੋਈਆਂ ਜਥੇਬੰਦੀਆਂ ਨੂੰ ਕਿਹਾ ਕਿ ਉਹ ਸੰਯੁਕਤ ਕਿਸਾਨ ਮੋਰਚੇ ਦੇ ਨਾਮ ਨੂੰ ਬਦਨਾਮ ਨਾ ਕਰਨ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਨਿਯਮਾਂ ਅਨੁਸਾਰ ਚੱਲਣ ਤਾਂ ਜੋ ਲੋਕਾਂ ਵਿੱਚ ਜੋ ਭੰਬਲਭੂਸਾ ਪਿਆ ਹੋਇਆ ਹੈ ,ਉਸ ਦੀ ਤਸਵੀਰ ਸਾਫ਼ ਹੋ ਸਕੇ।
ਬਰਨਾਲਾ 'ਚ ਘਰ ਅੰਦਰ ਚੱਲ ਰਿਹਾ ਸੀ ਜਿਸਮਫਰੋਸ਼ੀ ਦਾ ਧੰਦਾ , 5 ਮਹਿਲਾਵਾਂ ਅਤੇ 2 ਵਿਅਕਤੀ ਰੰਗੇ ਹੱਥੀਂ ਕਾਬੂ
ਬਰਨਾਲਾ ਦੀ ਸਿਟੀ 1 ਪੁਲਿਸ ਨੇ ਇੱਕ ਘਰ ਵਿੱਚ ਜਿਸਮਫਰੋਸ਼ੀ ਦਾ ਧੰਦਾ ਕਰ ਰਹੀ ਘਰ ਦੀ ਮਾਲਕਿਨ ਸਮੇਤ 5 ਮਹਿਲਾਵਾਂ ਅਤੇ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਗ੍ਰਿਫਤਾਰ ਕੀਤੇ 8 ਲੋਕਾਂ ਖਿਲਾਫ ਮਾਮਲਾ ਦਰਜ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਹੈ। ਪੁਲਿਸ ਦੀ ਇਸ ਕਾਰਵਾਈ ਨਾਲ ਸ਼ਹਿਰ ਦੀ ਬਾਜਵਾ ਪੱਤੀ ਦੇ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ।
AAP ਮੰਤਰੀ ਮੀਤ ਹੇਅਰ ਨੇ ਸ਼ਹੀਦ ਭਗਤ ਸਿੰਘ ਨੂੰ 'ਅੱਤਵਾਦੀ' ਕਹਿਣ 'ਤੇ ਸਿਮਰਨਜੀਤ ਸਿੰਘ ਮਾਨ ਦੀ ਕੀਤੀ ਨਿੰਦਾ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਿਨਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ‘ਅੱਤਵਾਦੀ’ ਕਹਿਣ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਸਿਮਰਨਜੀਤ ਸਿੰਘ ਮਾਨ ਵੱਲੋਂ ਕੀਤੀ ਗਈ ਟਿੱਪਣੀ ਬਹੁਤ ਨਿੰਦਣਯੋਗ ਹੈ ਅਤੇ ਉਹ ਤੁਰੰਤ ਬਿਨਾ ਸ਼ਰਤ ਮੁਆਫੀ ਮੰਗਣ।
BSP Punjab: ਐਡਵੋਕੇਟ ਜਨਰਲ 'ਤੇ ਹੋਵੇ ਐਸਸੀ ਐਸਟੀ ਐਕਟ ਤਹਿਤ ਪਰਚਾ ਦਰਜ: ਬਸਪਾ ਪੰਜਾਬ
ਬਹੁਜਨ ਸਮਾਜ ਪਾਰਟੀ ਪੰਜਾਬ ਵਲੋਂ ਸਾਰੇ ਪੰਜਾਬ ਦੇ 23 ਜ਼ਿਲ੍ਹਿਆ ਵਿਚ ਡਿਪਟੀ ਕਮਿਸ਼ਨਰਾਂ ਰਾਹੀਂ ਪੰਜਾਬ ਦੇ ਗਵਰਨਰ ਨੂੰ ਰਾਖਵਾਂਕਰਨ ਦੇ ਮੁੱਦੇ 'ਤੇ ਮੈਮੋਰੰਡਮ ਦਿੱਤੇ ਗਏ। ਵੱਖ ਵੱਖ ਜ਼ਿਲ੍ਹਿਆ ਤੋਂ ਆਈਆਂ ਖਬਰਾਂ ਅਨੁਸਾਰ ਬਸਪਾ ਵਰਕਰ ਤੇ ਲੀਡਰਸ਼ਿਪ ਨੇ ਰਾਖਵਾਂਕਰਨ ਦੇ ਮੁੱਦੇ 'ਤੇ ਪੰਜਾਬ ਵਿੱਚ ਉਬਾਲ ਪੈਦਾ ਕਰ ਦਿੱਤਾ ਹੈ। ਜਲੰਧਰ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਬਸਪਾ ਵਰਕਰਾਂ ਦਾ ਵਿਸ਼ਾਲ ਇਕੱਠ ਹੋਇਆ, ਜਿਸਦੀ ਅਗਵਾਈ ਬਸਪਾ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕੀਤੀ। ਬਸਪਾ ਵਰਕਰਾਂ ਨੇ ਆਮ ਆਦਮੀ ਪਾਰਟੀ ਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।