Punjab Breaking News LIVE: ਪੰਜਾਬ ਸਰਕਾਰ ਦੀ ਕਿਸਾਨਾਂ ਦੇ ਕਰਜ਼ਾ ਮੁਆਫ਼ੀ ਲਈ ਕੇਂਦਰ 'ਤੇ ਟੇਕ, 36 ਹਜ਼ਾਰ ਕੱਚੇ ਕਾਮਿਆਂ ਲਈ ਖੁਸ਼ਖਬਰੀ, 'SYL' ਤੇ 'ਰਿਲੀਜ਼' ਗੀਤ ਬੈਨ ਦੇ ਵਿਰੋਧ 'ਚ ਅਕਾਲੀ ਦਲ ਦਾ ਟਰੈਕਟਰ ਮਾਰਚ
Punjab Breaking News, 15 July 2022 LIVE Updates: ਪੰਜਾਬ ਸਰਕਾਰ ਦੀ ਕਿਸਾਨਾਂ ਦੇ ਕਰਜ਼ਾ ਮੁਆਫ਼ੀ ਲਈ ਕੇਂਦਰ 'ਤੇ ਟੇਕ, 36 ਹਜ਼ਾਰ ਕੱਚੇ ਕਾਮਿਆਂ ਲਈ ਖੁਸ਼ਖਬਰੀ, 'SYL' ਤੇ 'ਰਿਲੀਜ਼' ਬੈਨ ਦੇ ਵਿਰੋਧ 'ਚ ਅਕਾਲੀ ਦਲ ਦਾ ਟਰੈਕਟਰ ਮਾਰਚ
ਲੁਧਿਆਣਾ 'ਚ ਲੁੱਟ ਦੀ ਯੋਜਨਾ ਬਣਾਉਣ ਵਾਲੇ ਗੈਂਗਸਟਰ ਪੰਕਜ ਰਾਜਪੂਤ ਦੇ ਤਿੰਨ ਸਾਥੀਆਂ ਨੂੰ ਸੀਆਈਏ ਵਨ ਦੀ ਟੀਮ ਨੇ ਕਾਬੂ ਕਰ ਲਿਆ ਹੈ, ਜਦਕਿ ਗੈਂਗਸਟਰ ਪੰਕਜ ਰਾਜਪੂਤ ਅਤੇ ਉਸ ਦਾ ਸਾਥੀ ਰਮਨ ਰਾਜਪੂਤ ਹਨੇਰੇ ਦਾ ਫਾਇਦਾ ਉਠਾ ਕੇ ਫਰਾਰ ਹੋ ਗਿਆ। ਪੁਲਿਸ ਨੇ ਫੜੇ ਗਏ ਤਿੰਨਾਂ ਮੁਲਜ਼ਮਾਂ ਦੇ ਕਬਜ਼ੇ 'ਚੋਂ ਦੇਸੀ ਪਿਸਤੌਲ, ਚਾਰ ਜਿੰਦਾ ਕਾਰਤੂਸ ਅਤੇ ਤੇਜ਼ਧਾਰ ਹਥਿਆਰ ਬਰਾਮਦ ਕੀਤੇ ਹਨ।
ਸੰਯੁਕਤ ਕਿਸਾਨ ਮੋਰਚਾ ਪੰਜਾਬ ਵਿਚ ਸ਼ਾਮਲ ਗੈਰ ਰਾਜਨੀਤਕ ਜਥੇਬੰਦੀਆਂ ਦੀ ਇਕ ਵਿਸ਼ੇਸ਼ ਮੀਟਿੰਗ ਗੁਰਦਾਸਪੁਰ ਦੇ ਕਸਬਾ ਧਾਰੀਵਾਲ ਵਿੱਖੇ ਹੋਈ ਹੈ। ਇਸ ਮੀਟਿੰਗ ਵਿਚ ਪੰਜਾਬ ਦੀਆਂ 20 ਜਥੇਬੰਦੀਆਂ ਸ਼ਾਮਲ ਹੋਈਆਂ। ਇਸ ਮੀਟਿੰਗ ਵਿੱਚ ਜਗਜੀਤ ਸਿੰਘ ਡੱਲੇਵਾਲ ਨੇ ਸੰਯੁਕਤ ਕਿਸਾਨ ਮੋਰਚੇ ਦੇ ਸਿਧਾਂਤ ਤੋਂ ਭਟਕੀਆਂ ਹੋਈਆਂ ਜਥੇਬੰਦੀਆਂ ਨੂੰ ਕਿਹਾ ਕਿ ਉਹ ਸੰਯੁਕਤ ਕਿਸਾਨ ਮੋਰਚੇ ਦੇ ਨਾਮ ਨੂੰ ਬਦਨਾਮ ਨਾ ਕਰਨ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਨਿਯਮਾਂ ਅਨੁਸਾਰ ਚੱਲਣ ਤਾਂ ਜੋ ਲੋਕਾਂ ਵਿੱਚ ਜੋ ਭੰਬਲਭੂਸਾ ਪਿਆ ਹੋਇਆ ਹੈ ,ਉਸ ਦੀ ਤਸਵੀਰ ਸਾਫ਼ ਹੋ ਸਕੇ।
ਬਰਨਾਲਾ ਦੀ ਸਿਟੀ 1 ਪੁਲਿਸ ਨੇ ਇੱਕ ਘਰ ਵਿੱਚ ਜਿਸਮਫਰੋਸ਼ੀ ਦਾ ਧੰਦਾ ਕਰ ਰਹੀ ਘਰ ਦੀ ਮਾਲਕਿਨ ਸਮੇਤ 5 ਮਹਿਲਾਵਾਂ ਅਤੇ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਗ੍ਰਿਫਤਾਰ ਕੀਤੇ 8 ਲੋਕਾਂ ਖਿਲਾਫ ਮਾਮਲਾ ਦਰਜ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਹੈ। ਪੁਲਿਸ ਦੀ ਇਸ ਕਾਰਵਾਈ ਨਾਲ ਸ਼ਹਿਰ ਦੀ ਬਾਜਵਾ ਪੱਤੀ ਦੇ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ।
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਿਨਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ‘ਅੱਤਵਾਦੀ’ ਕਹਿਣ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਸਿਮਰਨਜੀਤ ਸਿੰਘ ਮਾਨ ਵੱਲੋਂ ਕੀਤੀ ਗਈ ਟਿੱਪਣੀ ਬਹੁਤ ਨਿੰਦਣਯੋਗ ਹੈ ਅਤੇ ਉਹ ਤੁਰੰਤ ਬਿਨਾ ਸ਼ਰਤ ਮੁਆਫੀ ਮੰਗਣ।
ਬਹੁਜਨ ਸਮਾਜ ਪਾਰਟੀ ਪੰਜਾਬ ਵਲੋਂ ਸਾਰੇ ਪੰਜਾਬ ਦੇ 23 ਜ਼ਿਲ੍ਹਿਆ ਵਿਚ ਡਿਪਟੀ ਕਮਿਸ਼ਨਰਾਂ ਰਾਹੀਂ ਪੰਜਾਬ ਦੇ ਗਵਰਨਰ ਨੂੰ ਰਾਖਵਾਂਕਰਨ ਦੇ ਮੁੱਦੇ 'ਤੇ ਮੈਮੋਰੰਡਮ ਦਿੱਤੇ ਗਏ। ਵੱਖ ਵੱਖ ਜ਼ਿਲ੍ਹਿਆ ਤੋਂ ਆਈਆਂ ਖਬਰਾਂ ਅਨੁਸਾਰ ਬਸਪਾ ਵਰਕਰ ਤੇ ਲੀਡਰਸ਼ਿਪ ਨੇ ਰਾਖਵਾਂਕਰਨ ਦੇ ਮੁੱਦੇ 'ਤੇ ਪੰਜਾਬ ਵਿੱਚ ਉਬਾਲ ਪੈਦਾ ਕਰ ਦਿੱਤਾ ਹੈ। ਜਲੰਧਰ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਬਸਪਾ ਵਰਕਰਾਂ ਦਾ ਵਿਸ਼ਾਲ ਇਕੱਠ ਹੋਇਆ, ਜਿਸਦੀ ਅਗਵਾਈ ਬਸਪਾ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕੀਤੀ। ਬਸਪਾ ਵਰਕਰਾਂ ਨੇ ਆਮ ਆਦਮੀ ਪਾਰਟੀ ਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਪੰਜਾਬ ਅੰਦਰ ਖ਼ਾਲਿਸਤਾਨ ਦੇ ਪੋਸਟਰ ਤੇ ਨਾਅਰੇ ਪੁਲਿਸ ਤੇ ਏਜੰਸੀਆਂ ਲਈ ਵੱਡੀ ਚੁਣੌਤੀ ਬਣ ਗਏ ਹਨ। ਪਟਿਆਲਾ ਦੇ ਮਾਲ ਰੋਡ ’ਤੇ ਕਾਲੀ ਮਾਤਾ ਮੰਦਰ ਨੇੜੇ ਬੀਤੀ ਰਾਤ ਕਿਸੇ ਨੇ ਖ਼ਾਲਿਸਤਾਨ ਦੇ ਪੋਸਟਰ ਲਾ ਦਿੱਤੇ। ਪਤਾ ਲੱਗਣ ਮਗਰੋਂ ਪੁਲਿਸ ਨੇ ਇਹ ਪੋਸਟਰ ਹਟਾ ਦਿੱਤੇ ਪਰ ਇਸ ਸਬੰਧੀ ਵਿਦੇਸ਼ ਵਿੱਚ ਬੈਠੇ ਗਰਮ ਖਿਆਲੀ ਆਗੂ ਗੁਰਪਤਵੰਤ ਸਿੰਘ ਪਨੂੰ ਨੇ ਇਸ ਦੀ ਜ਼ਿੰਮੇਵਾਰੀ ਲੈ ਲਈ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ ਦੀ ਜਾਂਚ ਕੇਂਦਰੀ ਜਾਂਚ ਏਜੰਸੀ (ਸੀਬੀਆਈ) ਨੂੰ ਸੌਂਪੀ ਜਾਵੇ। ਉਨ੍ਹਾਂ ਕਿਹਾ ਕਿ ਮੂਸੇਵਾਲਾ ਦੇ ਕਤਲ ਨੂੰ ਕਾਫੀ ਸਮਾਂ ਬੀਤ ਚੁੱਕਾ ਹੈ ਪਰ ਪੰਜਾਬ ਪੁਲਿਸ ਕਾਤਲਾਂ ਨੂੰ ਫੜ ਨਹੀਂ ਸਕੀ। ਸ਼ਾਰਪਸ਼ੂਟਰ ਵੀ ਦਿੱਲੀ ਪੁਲਿਸ ਨੇ ਫੜੇ ਹਨ, ਪੰਜਾਬ ਪੁਲਿਸ ਨੇ ਕੁਝ ਨਹੀਂ ਕੀਤਾ। ਸੁਖਬੀਰ ਬਾਦਲ ਨੇ ਦਾਅਵਾ ਕੀਤਾ ਕਿ ਪੰਜਾਬ ਪੁਲਿਸ ਇਸ ਮਾਮਲੇ ਨੂੰ ਹੱਲ ਨਹੀਂ ਕਰਨਾ ਚਾਹੁੰਦੀ ਕਿਉਂਕਿ ਜਿਨ੍ਹਾਂ ਅਧਿਕਾਰੀਆਂ ਨੇ ਸੁਰੱਖਿਆ ਘਟਾਈ, ਉਹ ਇਸ ਮਾਮਲੇ ਵਿੱਚ ਫਸਣਗੇ। ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੀ ਸੋਸ਼ਲ ਮੀਡੀਆ ਟੀਮ ਸੁਰੱਖਿਆ ਵੇਰਵਿਆਂ ਨੂੰ ਜਨਤਕ ਕਰਨ ਦੇ ਮਾਮਲੇ ਵਿੱਚ ਫਸ ਜਾਵੇਗੀ। ਕਾਤਲਾਂ ਨੇ ਆਪਣੇ ਬੰਦਿਆਂ ਨੂੰ ਸਾਫ਼ ਕਿਹਾ ਸੀ ਕਿ ਅੱਜ ਸੁਰੱਖਿਆ ਹਟਾ ਦਿੱਤੀ ਹੈ, ਕੱਲ੍ਹ ਨੂੰ ਮਾਰ ਦਿਓ। ਸੀਬੀਆਈ ਜਾਂਚ ਨਾਲ ਹੀ ਇਨਸਾਫ਼ ਮਿਲੇਗਾ।
ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸਵੇਰ ਤੋਂ ਹੀ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਨੇ ਅੱਜ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਸੀ। ਫਰੀਦਕੋਟ ਵਿੱਚ ਮੀਂਹ ਕਾਰਨ ਸਕੂਲ ਬੰਦ ਰਹੇ। ਜਦਕਿ ਤਰਨ ਤਾਰਨ 'ਚ ਸਵੇਰੇ 7 ਵਜੇ ਤੋਂ ਸ਼ੁਰੂ ਹੋਈ ਬਾਰਸ਼ ਅਜੇ ਵੀ ਜਾਰੀ ਹੈ। ਮੋਗਾ ਵਿੱਚ ਸਾਰੀ ਰਾਤ ਕਾਲੇ ਬੱਦਲ ਛਾਏ ਰਹਿਣ ਤੋਂ ਬਾਅਦ ਅੱਜ ਸਵੇਰੇ ਕਰੀਬ 6:15 ਵਜੇ ਮੀਂਹ ਪੈਣਾ ਸ਼ੁਰੂ ਹੋ ਗਿਆ। ਭਾਰੀ ਮੀਂਹ ਕਾਰਨ ਖੇਤਾਂ ਵਿੱਚ ਪਾਣੀ ਭਰ ਗਿਆ।
ਦਿੱਲੀ ਤੇ ਫਿਰ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ 'ਚ ਜਿੱਤ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਦੀਆਂ ਨਜ਼ਰਾਂ ਰਾਜਸਥਾਨ 'ਤੇ ਟਿਕੀਆਂ ਹੋਈਆਂ ਹਨ। ਰਾਜਸਥਾਨ 'ਚ 'ਆਪ' ਜ਼ਮੀਨੀ ਪੱਧਰ 'ਤੇ ਕੰਮ ਕਰਕੇ ਪੇਂਡੂ ਵੋਟਰਾਂ 'ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਇਸ ਲਈ ਪੰਜਾਬ ਚੋਣਾਂ ਦੌਰਾਨ ਰਾਜ ਸਭਾ ਮੈਂਬਰ ਤੇ ਪਾਰਟੀ ਦੇ ‘ਚਾਣਕਿਆ’ ਰਹੇ ਸੰਦੀਪ ਪਾਠਕ ਨੂੰ ਲੀਡਰਾਂ ਦੀ ਸਿਖਲਾਈ ਦੀ ਵਿਸ਼ੇਸ਼ ਜ਼ਿੰਮੇਵਾਰੀ ਸੌਂਪੀ ਗਈ ਹੈ।
ਨਸ਼ਾ ਤਸਕਰੀ ਕੇਸ ਵਿੱਚ ਉਲਝੇ ਸੀਨੀਅਰ ਅਕਾਲੀ ਲੀਡਰ ਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਦੀ ਪਟੀਸ਼ਨ ਉੱਪਰ ਨਵੇਂ ਬੈਂਚ 'ਚ ਜਸਟਿਸ ਅਨੂਪ ਚਿਤਕਾਰਾ ਨੇ ਵੀ ਸੁਣਵਾਈ ਤੋਂ ਇਨਕਾਰ ਕਰ ਦਿੱਤਾ ਹੈ। ਬਿਕਰਮ ਮਜੀਠੀਆ ਕਈ ਮਹੀਨਿਆਂ ਤੋਂ ਪਟਿਆਲਾ ਜੇਲ੍ਹ ਵਿੱਚ ਬੰਦ ਹੈ। ਉਸ ਨੂੰ ਸੁਪਰੀਮ ਕੋਰਟ ਤੋਂ ਵੀ ਰਾਹਤ ਨਹੀਂ ਮਿਲੀ।
ਖੁਫੀਆ ਏਜੰਸੀ ਦੀ ਅਗਵਾਈ ਹੇਠ ਇੱਕ ਹੋਰ ਕਾਰਵਾਈ ਵਿੱਚ ਪੰਜਾਬ ਪੁਲਿਸ ਨੇ ਅੱਜ ਨਾਹਵਾ ਸ਼ੇਵਾ ਬੰਦਰਗਾਹ 'ਤੇ ਮਹਾਰਾਸ਼ਟਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ 73 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਸਾਂਝੇ ਅੰਤਰਰਾਜੀ ਅਪਰੇਸ਼ਨਾਂ ਦੌਰਾਨ ਪਿਛਲੇ ਇੱਕ ਹਫ਼ਤੇ ਦੌਰਾਨ ਕੁੱਲ 148 ਕਿਲੋ ਹੈਰੋਇਨ ਬਰਾਮਦ ਕੀਤੀ ਹੈ।
ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਅੱਜ ਚੰਡੀਗੜ੍ਹ 'ਤੇ ਆਪਣੇ ਹੱਕ ਦੇ ਮੁੱਦੇ 'ਤੇ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਮਗਰੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਅਸੀਂ ਚੰਡੀਗੜ੍ਹ ਦਾ ਇੱਕ ਇੰਚ ਵੀ ਕਿਸੇ ਨੂੰ ਨਹੀਂ ਦੇਵਾਂਗੇ, ਚੰਡੀਗੜ੍ਹ ਪੰਜਾਬ ਦਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਸੰਸਦ ਨੇ ਵੀ ਇਸ ਨੂੰ ਸਵੀਕਾਰ ਕੀਤਾ ਹੈ। ਇਸ ਲਈ ਅਕਾਲੀ ਦਲ ਇਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਜਦੋਂ ਤੋਂ 'ਆਪ' ਦੀ ਸਰਕਾਰ ਬਣੀ ਹੈ, ਉਹ ਸਾਰੇ ਮੁੱਦਿਆਂ ਬਾਰੇ ਚੁੱਪ ਹੈ। ਅੱਜ ਤੱਕ ਮੁੱਖ ਮੰਤਰੀ ਭਗਵੰਤ ਮਾਨ ਕੁਝ ਨਹੀਂ ਬੋਲੇ, ਚਾਹੇ ਉਹ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਦਾ ਐਸਵਾਈਐਲ 'ਤੇ ਬਿਆਨ ਹੋਵੇ ਜਾਂ ਫਿਰ BBMAB ਦਾ ਮੁੱਦਾ ਹੋਵੇ। ਸੁਖਬੀਰ ਬਾਦਲ ਨੇ ਕਿਹਾ ਕਿ ਅਸਲ ਮੁੱਖ ਮੰਤਰੀ ਕੇਜਰੀਵਾਲ ਹੈ ਤੇ ਭਗਵੰਤ ਮਾਨ ਅਸਲੀ ਮੁੱਖ ਮੰਤਰੀ ਨਹੀਂ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਹਰਿਆਣਾ ਵਿੱਚ ਚੋਣਾਂ ਲੜਨਾ ਚਾਹੁੰਦੇ ਹਨ। ਇਸੇ ਲਈ ਉਹ ਹਰਿਆਣਾ ਦੇ ਹੱਕ ਵਿੱਚ ਬਿਆਨ ਦੇ ਰਹੇ ਹਨ।
ਪੰਜਾਬ ਦੇ 36 ਹਜ਼ਾਰ ਕੱਚੇ ਕਾਮਿਆਂ ਲਈ ਖੁਸ਼ਖਬਰੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਉਨ੍ਹਾਂ ਦੀ ਪੁਸ਼ਟੀ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਦੇ ਲਈ ਸਰਕਾਰ ਨੇ ਸਬ-ਕਮੇਟੀ ਬਣਾਈ ਹੈ। ਸਬ-ਕਮੇਟੀ ਨੇ ਸਾਰੇ ਵਿਭਾਗਾਂ ਤੋਂ ਕੱਚੇ ਮੁਲਾਜ਼ਮਾਂ ਬਾਰੇ ਅੰਕੜੇ ਮੰਗੇ ਹਨ। ਇਸ ਦੇ ਨਾਲ ਹੀ ਇਨ੍ਹਾਂ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਨਾਲ ਵੀ ਗੱਲਬਾਤ ਕੀਤੀ ਜਾ ਰਹੀ ਹੈ। ਸਬ-ਕਮੇਟੀ ਦੇ ਚੇਅਰਮੈਨ ਵਿੱਤ ਮੰਤਰੀ ਹਰਪਾਲ ਚੀਮਾ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਬ-ਕਮੇਟੀ ਇਸ ਕੰਮ ਵਿੱਚ ਤੇਜ਼ੀ ਲਿਆ ਰਹੀ ਹੈ।
ਪੰਜਾਬ ਸਰਕਾਰ ਦੀ ਕਿਸਾਨਾਂ ਦੇ ਕਰਜ਼ਾ ਮੁਆਫ਼ੀ ਲਈ ਮੋਦੀ ਸਰਕਾਰ 'ਤੇ ਟੇਕ ਹੈ। ਪੰਜਾਬ ਸਰਕਾਰ ਨੇ ਇਸ ਲਈ ਪੈਕੇਜ ਮੰਗਿਆ ਹੈ। ਪੰਜਾਬ ਦੇ ਖੇਤੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰ ਸਰਕਾਰ ਤੋਂ ਪੰਜਾਬ ਦੇ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਲਈ ਪੈਕੇਜ ਦੀ ਮੰਗ ਕੀਤੀ ਹੈ। ਉਹ ਬੰਗਲੁਰੂ ਵਿੱਚ ਵੀਰਵਾਰ ਤੋਂ ਸ਼ੁਰੂ ਹੋਈ ਸੂਬਾਈ ਖੇਤੀ ਮੰਤਰੀਆਂ ਦੀ ਦੋ ਰੋਜ਼ਾ ਕੌਮੀ ਕਾਨਫ਼ਰੰਸ ਵਿੱਚ ਪਹੁੰਚੇ ਹਨ।
ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂ ਅੱਜ ਚੰਡੀਗੜ੍ਹ ਵਿੱਚ ਰਾਜਪਾਲ ਬੀਐਲ ਪੁਰੋਹਿਤ ਨੂੰ ਮਿਲਣਗੇ। ਇਹ ਵਫ਼ਦ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ਹੇਠ ਜਾਵੇਗਾ। ਜਿਸ ਵਿੱਚ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਡਾ: ਦਲਜੀਤ ਚੀਮਾ ਵੀ ਸ਼ਾਮਲ ਹੋਣਗੇ। ਇਸ ਦੇ ਨਾਲ ਹੀ ਅਕਾਲੀ ਦਲ ਸਿੱਧੂ ਮੂਸੇਵਾਲਾ ਦੇ ਗੀਤ ਐਸਵਾਈਐਲ ਅਤੇ ਕੰਵਰ ਗਰੇਵਾਲ ਦੀ ਰਿਲੀਜ਼ 'ਤੇ ਪਾਬੰਦੀ ਦਾ ਵੀ ਵਿਰੋਧ ਕਰ ਰਿਹਾ ਹੈ। ਸੁਖਬੀਰ ਦਾ ਕਹਿਣਾ ਹੈ ਕਿ ਇਹ ਵਿਚਾਰ ਪ੍ਰਗਟਾਉਣ ਦੇ ਜਮਹੂਰੀ ਅਧਿਕਾਰ ਦੀ ਉਲੰਘਣਾ ਹੈ। ਇਸ ਦੇ ਵਿਰੋਧ ਵਿੱਚ ਅੱਜ ਯੂਥ ਅਕਾਲੀ ਦਲ ਪੰਜਾਬ ਭਰ ਵਿੱਚ ਟਰੈਕਟਰ ਮਾਰਚ ਕੱਢੇਗਾ।
ਪਿਛੋਕੜ
Punjab Breaking News, 15 July 2022 LIVE Updates: ਪੰਜਾਬ ਸਰਕਾਰ ਦੀ ਕਿਸਾਨਾਂ ਦੇ ਕਰਜ਼ਾ ਮੁਆਫ਼ੀ ਲਈ ਮੋਦੀ ਸਰਕਾਰ 'ਤੇ ਟੇਕ ਹੈ। ਪੰਜਾਬ ਸਰਕਾਰ ਨੇ ਇਸ ਲਈ ਪੈਕੇਜ ਮੰਗਿਆ ਹੈ। ਪੰਜਾਬ ਦੇ ਖੇਤੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰ ਸਰਕਾਰ ਤੋਂ ਪੰਜਾਬ ਦੇ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਲਈ ਪੈਕੇਜ ਦੀ ਮੰਗ ਕੀਤੀ ਹੈ। ਉਹ ਬੰਗਲੁਰੂ ਵਿੱਚ ਵੀਰਵਾਰ ਤੋਂ ਸ਼ੁਰੂ ਹੋਈ ਸੂਬਾਈ ਖੇਤੀ ਮੰਤਰੀਆਂ ਦੀ ਦੋ ਰੋਜ਼ਾ ਕੌਮੀ ਕਾਨਫ਼ਰੰਸ ਵਿੱਚ ਪਹੁੰਚੇ ਹਨ। ਕਿਸਾਨਾਂ ਦੇ ਕਰਜ਼ਾ ਮੁਆਫ਼ੀ ਲਈ ਮੋਦੀ ਸਰਕਾਰ 'ਤੇ ਟੇਕ, ਕੇਂਦਰੀ ਸਹਿਯੋਗ ਤੋਂ ਬਿਨਾਂ ਪੰਜਾਬ ਦੇ ਸੰਕਟ ਨਾਲ ਨਜਿੱਠਣਾ ਸੌਖਾ ਨਹੀਂ: ਧਾਲੀਵਾਲ
ਪੰਜਾਬ 'ਚ ਪੱਕੇ ਹੋਣਗੇ 36 ਹਜ਼ਾਰ ਕੱਚੇ ਕਾਮੇ: ਸਬ ਕਮੇਟੀ ਨੇ ਸਰਕਾਰੀ ਵਿਭਾਗਾਂ ਤੋਂ ਮੰਗਿਆ ਡਾਟਾ; ਰੈਗੂਲਰ ਕਰਨ ਦੀ ਪ੍ਰਕਿਰਿਆ ਸ਼ੁਰੂ
ਪੰਜਾਬ ਦੇ 36 ਹਜ਼ਾਰ ਕੱਚੇ ਕਾਮਿਆਂ ਲਈ ਖੁਸ਼ਖਬਰੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਉਨ੍ਹਾਂ ਦੀ ਪੁਸ਼ਟੀ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਦੇ ਲਈ ਸਰਕਾਰ ਨੇ ਸਬ-ਕਮੇਟੀ ਬਣਾਈ ਹੈ। ਸਬ-ਕਮੇਟੀ ਨੇ ਸਾਰੇ ਵਿਭਾਗਾਂ ਤੋਂ ਕੱਚੇ ਮੁਲਾਜ਼ਮਾਂ ਬਾਰੇ ਅੰਕੜੇ ਮੰਗੇ ਹਨ। ਇਸ ਦੇ ਨਾਲ ਹੀ ਇਨ੍ਹਾਂ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਨਾਲ ਵੀ ਗੱਲਬਾਤ ਕੀਤੀ ਜਾ ਰਹੀ ਹੈ। ਸਬ-ਕਮੇਟੀ ਦੇ ਚੇਅਰਮੈਨ ਵਿੱਤ ਮੰਤਰੀ ਹਰਪਾਲ ਚੀਮਾ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਬ-ਕਮੇਟੀ ਇਸ ਕੰਮ ਵਿੱਚ ਤੇਜ਼ੀ ਲਿਆ ਰਹੀ ਹੈ। ਪੰਜਾਬ 'ਚ ਪੱਕੇ ਹੋਣਗੇ 36 ਹਜ਼ਾਰ ਕੱਚੇ ਕਾਮੇ: ਸਬ ਕਮੇਟੀ ਨੇ ਸਰਕਾਰੀ ਵਿਭਾਗਾਂ ਤੋਂ ਮੰਗਿਆ ਡਾਟਾ; ਰੈਗੂਲਰ ਕਰਨ ਦੀ ਪ੍ਰਕਿਰਿਆ ਸ਼ੁਰੂ
ਸੀਐਮ ਭਗਵੰਤ ਮਾਨ ਰੋਜ਼ ਪੁੱਠੇ-ਸਿੱਧੇ ਬਿਆਨ ਦੇ ਕੇ ਆਪ-ਮੁਹਾਰੇ ਹੀ ਚੰਡੀਗੜ੍ਹ ’ਤੇ ਆਪਣਾ ਹੱਕ ਛੱਡ ਰਹੇ: ਸਿਮਰਨਜੀਤ ਮਾਨ
ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਤੇ ਲੋਕ ਸਭਾ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਰੋਜ਼ ਪੁੱਠੇ-ਸਿੱਧੇ ਬਿਆਨ ਦੇ ਰਹੇ ਹਨ ਤੇ ਆਪ-ਮੁਹਾਰੇ ਹੀ ਚੰਡੀਗੜ੍ਹ ’ਤੇ ਆਪਣਾ ਹੱਕ ਛੱਡ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਬੁੱਧੀਹੀਣ ਤੇ ਦਿਸ਼ਾਹੀਣ ਹੈ। ਉਨ੍ਹਾਂ ਕਿਹਾ ਕਿ ‘ਆਪ’ ਆਗੂ ਸਿਰਫ਼ ਚੁਟਕਲੇ ਸੁਣਾ ਕੇ ਲੋਕਾਂ ਨੂੰ ਹਸਾ ਸਕਦੇ ਹਨ, ਪਰ ਹਾਲੇ ਇਨ੍ਹਾਂ ਨੂੰ ਰਾਜ ਕਰਨਾ ਨਹੀਂ ਆਇਆ। ਸੀਐਮ ਭਗਵੰਤ ਮਾਨ ਰੋਜ਼ ਪੁੱਠੇ-ਸਿੱਧੇ ਬਿਆਨ ਦੇ ਕੇ ਆਪ-ਮੁਹਾਰੇ ਹੀ ਚੰਡੀਗੜ੍ਹ ’ਤੇ ਆਪਣਾ ਹੱਕ ਛੱਡ ਰਹੇ: ਸਿਮਰਨਜੀਤ ਮਾਨ
ਮੂਸੇਵਾਲਾ ਦਾ SYL ਤੇ ਕੰਵਰ ਗਰੇਵਾਲ ਦੇ ਰਿਲੀਜ਼ ਗੀਤ ਬੈਨ ਦੇ ਵਿਰੋਧ 'ਚ ਅਕਾਲੀ ਦਲ ਅੱਜ ਕੱਢੇਗਾ ਟਰੈਕਟਰ ਮਾਰਚ
ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂ ਅੱਜ ਚੰਡੀਗੜ੍ਹ ਵਿੱਚ ਰਾਜਪਾਲ ਬੀਐਲ ਪੁਰੋਹਿਤ ਨੂੰ ਮਿਲਣਗੇ। ਇਹ ਵਫ਼ਦ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ਹੇਠ ਜਾਵੇਗਾ। ਜਿਸ ਵਿੱਚ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਡਾ: ਦਲਜੀਤ ਚੀਮਾ ਵੀ ਸ਼ਾਮਲ ਹੋਣਗੇ। ਇਸ ਦੇ ਨਾਲ ਹੀ ਅਕਾਲੀ ਦਲ ਸਿੱਧੂ ਮੂਸੇਵਾਲਾ ਦੇ ਗੀਤ ਐਸਵਾਈਐਲ ਅਤੇ ਕੰਵਰ ਗਰੇਵਾਲ ਦੀ ਰਿਲੀਜ਼ 'ਤੇ ਪਾਬੰਦੀ ਦਾ ਵੀ ਵਿਰੋਧ ਕਰ ਰਿਹਾ ਹੈ। ਸੁਖਬੀਰ ਦਾ ਕਹਿਣਾ ਹੈ ਕਿ ਇਹ ਵਿਚਾਰ ਪ੍ਰਗਟਾਉਣ ਦੇ ਜਮਹੂਰੀ ਅਧਿਕਾਰ ਦੀ ਉਲੰਘਣਾ ਹੈ। ਇਸ ਦੇ ਵਿਰੋਧ ਵਿੱਚ ਅੱਜ ਯੂਥ ਅਕਾਲੀ ਦਲ ਪੰਜਾਬ ਭਰ ਵਿੱਚ ਟਰੈਕਟਰ ਮਾਰਚ ਕੱਢੇਗਾ। ਮੂਸੇਵਾਲਾ ਦਾ SYL ਤੇ ਕੰਵਰ ਗਰੇਵਾਲ ਦੇ ਰਿਲੀਜ਼ ਗੀਤ ਬੈਨ ਦੇ ਵਿਰੋਧ 'ਚ ਅਕਾਲੀ ਦਲ ਅੱਜ ਕੱਢੇਗਾ ਟਰੈਕਟਰ ਮਾਰਚ
- - - - - - - - - Advertisement - - - - - - - - -