Punjab Breaking News LIVE: ਜਲੰਧਰ 'ਚ 17 ਮਈ ਨੂੰ ਹੋਏਗੀ ਕੈਬਨਿਟ ਮੀਟਿੰਗ, ਹੇਮਕੁੰਟ ਸਾਹਿਬ ਯਾਤਰਾ ਲਈ ਐਡਵਾਜ਼ਰੀ
Punjab Breaking News LIVE 15 May, 2023: ਜਲੰਧਰ 'ਚ 17 ਮਈ ਨੂੰ ਹੋਏਗੀ ਕੈਬਨਿਟ ਮੀਟਿੰਗ, ਹੇਮਕੁੰਟ ਸਾਹਿਬ ਯਾਤਰਾ ਲਈ ਐਡਵਾਜ਼ਰੀ, ਹਾਰ ਨਾਲ ਧੁਰ ਤੱਕ ਹਿੱਲੀ ਬੀਜੇਪੀ, ਐਕਸ਼ਨ ਮੋਡ 'ਚ ਸ਼੍ਰੋਮਣੀ ਕਮੇਟੀ
LIVE
Background
Punjab News: ਪੰਜਾਬ ਸਰਕਾਰ ਵੱਲੋਂ ਝੋਨੇ ਦੀ ਲੁਆਈ ਲਈ ਪਲੈਨਿੰਗ ਦਾ ਐਲਾਨ
ਪੰਜਾਬ ਸਰਕਾਰ ਨੇ ਝੋਨੇ ਦੀ ਲੁਆਈ ਲਈ ਪਲੈਨਿੰਗ ਐਲਾਨ ਦਿੱਤੀ ਹੈ। ਇਸ ਵਾਰ ਵੀ ਝੋਨੇ ਦੀ ਲੁਆਈ 10 ਜੂਨ ਤੋਂ ਸ਼ੁਰੂ ਹੋਵੇਗੀ। ਉਂਝ ਬਿਜਲੀ ਦੀ ਸਪਲਾਈ ਜਾਂ ਹੋਰ ਕਿਸੇ ਕਿਸਮ ਦੀ ਦਿੱਕਤ ਨਾ ਆਉਣ ਦੇਣ ਲਈ ਸਰਕਾਰ ਨੇ ਸੂਬੇ ਨੂੰ 10 ਹਿੱਸਿਆ ਵਿੱਚ ਵੰਡ ਦਿੱਤਾ ਹੈ ਤਾਂ ਜੋ ਝੋਨੇ ਦੀ ਲੁਆਈ ਲਈ 8 ਘੰਟੇ ਤੇ ਪਨੀਰੀ ਤਿਆਰ ਕਰਨ ਲਈ 4 ਘੰਟੇ ਰੋਜ਼ ਬਿਜਲੀ ਦੀ ਸਪਲਾਈ ਕੀਤੀ ਜਾ ਸਕੇ। ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਾਸੀਆਂ ਦੇ ਨਾਮ ਵੀਡੀਓ ਸੰਦੇਸ਼ ਜਾਰੀ ਕਰਦਿਆਂ ਕੀਤਾ ਹੈ।
Accident in Barnala: ਤਪਾ ਮੰਡੀ ਨੇੜੇ ਦਰਦਨਾਕ ਹਾਦਸਾ, ਪਤੀ, ਪਤਨੀ ਤੇ ਬੱਚੇ ਸਣੇ ਚਾਰ ਲੋਕਾਂ ਦੀ ਮੌਤ
ਬਠਿੰਡਾ-ਚੰਡੀਗੜ੍ਹ ਹਾਈਵੇ 'ਤੇ ਬਰਨਾਲਾ ਦੀ ਤਪਾ ਮੰਡੀ ਨੇੜੇ ਦਰਦਨਾਕ ਹਾਦਸਾ ਵਾਪਰਿਆ ਹੈ। ਇਸ ਸੜਕ ਹਾਦਸੇ 'ਚ ਪਤੀ, ਪਤਨੀ ਤੇ ਬੱਚੇ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਇਹ ਹਾਦਸਾ ਮੋਟਰਸਾਈਕਲ ਤੇ ਕਾਰ ਦੀ ਟੱਕਰ ਕਾਰਨ ਵਾਪਰਿਆ ਹੈ। ਹਾਸਲ ਜਾਣਕਾਰੀ ਮੁਤਾਬਕ ਮੋਟਰਸਾਈਕਲ ਨੂੰ ਪਿੱਛੇ ਤੋਂ ਆ ਰਹੀ ਇੱਕ ਤੇਜ਼ ਰਫਤਾਰ ਬੇਕਾਬੂ ਕਾਰ ਨੇ ਟੱਕਰ ਮਾਰ ਦਿੱਤੀ। ਇਸ ਕਾਰਨ ਦੋ ਮੋਟਰਸਾਈਕਲਾਂ 'ਤੇ ਸਵਾਰ ਚਾਰ ਲੋਕਾਂ ਦੀ ਮੌਤ ਹੋ ਗਈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
Aryan Khan Case: ਡਰੱਗ ਕੇਸ 'ਚ ਫਸੇ ਆਰੀਅਨ ਖਾਨ ਨੂੰ ਛੱਡਣ ਲਈ ਇਸ ਅਫਸਰ ਨੇ ਸ਼ਾਹਰੁਖ ਤੋਂ ਮੰਗੇ ਸੀ 25 ਕਰੋੜ
ਆਰੀਅਨ ਖਾਨ ਕੇਸ ਵਿੱਚ NCB ਦੇ ਸਾਬਕਾ ਅਧਿਕਾਰੀ ਸਮੀਰ ਵਾਨਖੇੜੇ ਮੁਸੀਬਤ ਵਿੱਚ ਘਿਰਦੇ ਨਜ਼ਰ ਆ ਰਹੇ ਹਨ। ਸੀਬੀਆਈ ਨੇ ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਦੇ ਮੁੰਬਈ ਜ਼ੋਨ ਦੇ ਸਾਬਕਾ ਡਾਇਰੈਕਟਰ ਖ਼ਿਲਾਫ਼ ਐਫਆਈਆਰ ਦਰਜ ਕੀਤੀ ਹੈ। ਇਸ 'ਚ ਸਮੀਰ ਵਾਨਖੇੜੇ 'ਤੇ ਅਭਿਨੇਤਾ ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਖਾਨ ਨੂੰ ਫਸਾਉਣ ਦੇ ਬਦਲੇ 25 ਕਰੋੜ ਦੀ ਰਿਸ਼ਵਤ ਮੰਗਣ ਦਾ ਦੋਸ਼ ਹੈ।
Punjab News: ਪੰਜਾਬ 'ਚ ਬਿਜਲੀ ਦਰਾਂ 'ਚ ਵਾਧੇ ਮਗਰੋਂ ਸੀਐਮ ਭਗਵੰਤ ਮਾਨ ਦਾ ਐਲਾਨ
ਪੰਜਾਬ 'ਚ ਬਿਜਲੀ ਦਰਾਂ ਵਿੱਚ ਕੀਤੇ ਵਾਧੇ ਤੋਂ ਬਾਅਦ ਪੰਜਾਬ ਦੇ ਸੀਐਮ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ ਵਾਧੇ ਦਾ ਆਮ ਲੋਕਾਂ ਉਤੇ ਕੋਈ ਬੋਝ ਨਹੀਂ ਪਵੇਗਾ। ਸੀਐਮ ਭਗਵੰਤ ਮਾਨ ਨੇ ਕਿਹਾ ਹੈ ਕਿ ਬਿਜਲੀ ਦੀਆਂ ਦਰਾਂ 'ਚ ਵਾਧੇ ਦਾ ਖ਼ਰਚਾ ਸਰਕਾਰ ਦੇਵੇਗੀ, ਇਸ ਦਾ ਆਮ ਲੋਕਾਂ 'ਤੇ ਕੋਈ ਬੋਝ ਨਹੀਂ ਪਵੇਗਾ…600 ਯੂਨਿਟ ਵਾਲੀ ਯੋਜਨਾ ਦੇ ਇੱਕ ਵੀ ਮੀਟਰ ਤੇ ਅਸਰ ਨਹੀ ਪਵੇਗਾ।
Sangrur News: ਛੱਪੜ ਦੇ ਨਵੀਨੀਕਰਨ ਲਈ 36 ਲੱਖ ਰੁਪਏ ਦੇ ਪ੍ਰੋਜੈਕਟ ਦਾ ਨੀਂਹ ਪੱਥਰ
ਕੈਬਨਿਟ ਮੰਤਰੀ ਤੇ ਹਲਕਾ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਵੱਲੋਂ ਅੱਜ ਪਿੰਡ ਈਲਵਾਲ ਵਿਖੇ ਛੱਪੜ ਦੇ ਨਵੀਨੀਕਰਨ ਲਈ 36 ਲੱਖ ਰੁਪਏ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਣ ਦੇ ਨਾਲ-ਨਾਲ ਪਿੰਡ ਤੂੰਗਾਂ ਵਿਖੇ 45 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋ ਰਹੇ ਨਵੇਂ ਪੰਚਾਇਤ ਘਰ ਤੇ 33 ਲੱਖ ਰੁਪਏ ਦੀ ਲਾਗਤ ਨਾਲ ਛੱਪੜ ਦੇ ਨਵੀਨੀਕਰਨ ਦੀ ਵੀ ਸ਼ੁਰੂਆਤ ਕਰਵਾਈ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
