Punjab Breaking News LIVE: ਜਲੰਧਰ 'ਚ 17 ਮਈ ਨੂੰ ਹੋਏਗੀ ਕੈਬਨਿਟ ਮੀਟਿੰਗ, ਹੇਮਕੁੰਟ ਸਾਹਿਬ ਯਾਤਰਾ ਲਈ ਐਡਵਾਜ਼ਰੀ
Punjab Breaking News LIVE 15 May, 2023: ਜਲੰਧਰ 'ਚ 17 ਮਈ ਨੂੰ ਹੋਏਗੀ ਕੈਬਨਿਟ ਮੀਟਿੰਗ, ਹੇਮਕੁੰਟ ਸਾਹਿਬ ਯਾਤਰਾ ਲਈ ਐਡਵਾਜ਼ਰੀ, ਹਾਰ ਨਾਲ ਧੁਰ ਤੱਕ ਹਿੱਲੀ ਬੀਜੇਪੀ, ਐਕਸ਼ਨ ਮੋਡ 'ਚ ਸ਼੍ਰੋਮਣੀ ਕਮੇਟੀ
ਪੰਜਾਬ ਸਰਕਾਰ ਨੇ ਝੋਨੇ ਦੀ ਲੁਆਈ ਲਈ ਪਲੈਨਿੰਗ ਐਲਾਨ ਦਿੱਤੀ ਹੈ। ਇਸ ਵਾਰ ਵੀ ਝੋਨੇ ਦੀ ਲੁਆਈ 10 ਜੂਨ ਤੋਂ ਸ਼ੁਰੂ ਹੋਵੇਗੀ। ਉਂਝ ਬਿਜਲੀ ਦੀ ਸਪਲਾਈ ਜਾਂ ਹੋਰ ਕਿਸੇ ਕਿਸਮ ਦੀ ਦਿੱਕਤ ਨਾ ਆਉਣ ਦੇਣ ਲਈ ਸਰਕਾਰ ਨੇ ਸੂਬੇ ਨੂੰ 10 ਹਿੱਸਿਆ ਵਿੱਚ ਵੰਡ ਦਿੱਤਾ ਹੈ ਤਾਂ ਜੋ ਝੋਨੇ ਦੀ ਲੁਆਈ ਲਈ 8 ਘੰਟੇ ਤੇ ਪਨੀਰੀ ਤਿਆਰ ਕਰਨ ਲਈ 4 ਘੰਟੇ ਰੋਜ਼ ਬਿਜਲੀ ਦੀ ਸਪਲਾਈ ਕੀਤੀ ਜਾ ਸਕੇ। ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਾਸੀਆਂ ਦੇ ਨਾਮ ਵੀਡੀਓ ਸੰਦੇਸ਼ ਜਾਰੀ ਕਰਦਿਆਂ ਕੀਤਾ ਹੈ।
ਬਠਿੰਡਾ-ਚੰਡੀਗੜ੍ਹ ਹਾਈਵੇ 'ਤੇ ਬਰਨਾਲਾ ਦੀ ਤਪਾ ਮੰਡੀ ਨੇੜੇ ਦਰਦਨਾਕ ਹਾਦਸਾ ਵਾਪਰਿਆ ਹੈ। ਇਸ ਸੜਕ ਹਾਦਸੇ 'ਚ ਪਤੀ, ਪਤਨੀ ਤੇ ਬੱਚੇ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਇਹ ਹਾਦਸਾ ਮੋਟਰਸਾਈਕਲ ਤੇ ਕਾਰ ਦੀ ਟੱਕਰ ਕਾਰਨ ਵਾਪਰਿਆ ਹੈ। ਹਾਸਲ ਜਾਣਕਾਰੀ ਮੁਤਾਬਕ ਮੋਟਰਸਾਈਕਲ ਨੂੰ ਪਿੱਛੇ ਤੋਂ ਆ ਰਹੀ ਇੱਕ ਤੇਜ਼ ਰਫਤਾਰ ਬੇਕਾਬੂ ਕਾਰ ਨੇ ਟੱਕਰ ਮਾਰ ਦਿੱਤੀ। ਇਸ ਕਾਰਨ ਦੋ ਮੋਟਰਸਾਈਕਲਾਂ 'ਤੇ ਸਵਾਰ ਚਾਰ ਲੋਕਾਂ ਦੀ ਮੌਤ ਹੋ ਗਈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਆਰੀਅਨ ਖਾਨ ਕੇਸ ਵਿੱਚ NCB ਦੇ ਸਾਬਕਾ ਅਧਿਕਾਰੀ ਸਮੀਰ ਵਾਨਖੇੜੇ ਮੁਸੀਬਤ ਵਿੱਚ ਘਿਰਦੇ ਨਜ਼ਰ ਆ ਰਹੇ ਹਨ। ਸੀਬੀਆਈ ਨੇ ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਦੇ ਮੁੰਬਈ ਜ਼ੋਨ ਦੇ ਸਾਬਕਾ ਡਾਇਰੈਕਟਰ ਖ਼ਿਲਾਫ਼ ਐਫਆਈਆਰ ਦਰਜ ਕੀਤੀ ਹੈ। ਇਸ 'ਚ ਸਮੀਰ ਵਾਨਖੇੜੇ 'ਤੇ ਅਭਿਨੇਤਾ ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਖਾਨ ਨੂੰ ਫਸਾਉਣ ਦੇ ਬਦਲੇ 25 ਕਰੋੜ ਦੀ ਰਿਸ਼ਵਤ ਮੰਗਣ ਦਾ ਦੋਸ਼ ਹੈ।
ਪੰਜਾਬ 'ਚ ਬਿਜਲੀ ਦਰਾਂ ਵਿੱਚ ਕੀਤੇ ਵਾਧੇ ਤੋਂ ਬਾਅਦ ਪੰਜਾਬ ਦੇ ਸੀਐਮ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ ਵਾਧੇ ਦਾ ਆਮ ਲੋਕਾਂ ਉਤੇ ਕੋਈ ਬੋਝ ਨਹੀਂ ਪਵੇਗਾ। ਸੀਐਮ ਭਗਵੰਤ ਮਾਨ ਨੇ ਕਿਹਾ ਹੈ ਕਿ ਬਿਜਲੀ ਦੀਆਂ ਦਰਾਂ 'ਚ ਵਾਧੇ ਦਾ ਖ਼ਰਚਾ ਸਰਕਾਰ ਦੇਵੇਗੀ, ਇਸ ਦਾ ਆਮ ਲੋਕਾਂ 'ਤੇ ਕੋਈ ਬੋਝ ਨਹੀਂ ਪਵੇਗਾ…600 ਯੂਨਿਟ ਵਾਲੀ ਯੋਜਨਾ ਦੇ ਇੱਕ ਵੀ ਮੀਟਰ ਤੇ ਅਸਰ ਨਹੀ ਪਵੇਗਾ।
ਕੈਬਨਿਟ ਮੰਤਰੀ ਤੇ ਹਲਕਾ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਵੱਲੋਂ ਅੱਜ ਪਿੰਡ ਈਲਵਾਲ ਵਿਖੇ ਛੱਪੜ ਦੇ ਨਵੀਨੀਕਰਨ ਲਈ 36 ਲੱਖ ਰੁਪਏ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਣ ਦੇ ਨਾਲ-ਨਾਲ ਪਿੰਡ ਤੂੰਗਾਂ ਵਿਖੇ 45 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋ ਰਹੇ ਨਵੇਂ ਪੰਚਾਇਤ ਘਰ ਤੇ 33 ਲੱਖ ਰੁਪਏ ਦੀ ਲਾਗਤ ਨਾਲ ਛੱਪੜ ਦੇ ਨਵੀਨੀਕਰਨ ਦੀ ਵੀ ਸ਼ੁਰੂਆਤ ਕਰਵਾਈ।
ਜਲੰਧਰ ਜ਼ਿਮਨੀ ਚੋਣ ਮਗਰੋਂ ਪੰਜਾਬੀਆਂ ਨੂੰ ਬਿਜਲੀ ਦਾ ਝਟਕਾ ਲੱਗਾ ਹੈ। ਪੰਜਾਬ ਵਿੱਚ ਬਿਜਲੀ ਦਰਾਂ ਵਿੱਚ ਵਾਧਾ ਕਰ ਦਿੱਤਾ ਗਿਆ ਹੈ। ਕੱਲ੍ਹ ਤੋਂ ਨਵੀਆਂ ਦਰਾਂ ਲਾਗੂ ਹੋਣਗੀਆਂ। ਹਾਸਲ ਜਾਣਕਾਰੀ ਮੁਤਾਬਕ 56 ਪੈਸੇ ਪ੍ਰਤੀ ਯੂਨਿਟ ਬਿਜਲੀ ਦੇ ਰੇਟ ਵਧਾ ਦਿੱਤੇ ਗਏ ਹਨ।ਉਂਝ ਪੰਜਾਬ ਵਿੱਚ 600 ਯੂਨਿਟ ਤੱਕ ਬਿਜਲੀ ਮੁਫਤ ਹੈ, ਪਰ ਜੇਕਰ ਇਸ ਤੋਂ ਵੱਧ ਬਿਜਲੀ ਯੂਨਿਟਾਂ ਵਰਤੀਆਂ ਜਾਂਦੀਆਂ ਹਨ ਤਾਂ ਵੱਡਾ ਝਟਕਾ ਲੱਗੇਗਾ।
ਸ੍ਰੀ ਦਰਬਾਰ ਸਾਹਿਬ ਸਮੂਹ ਨੇੜੇ ਪਿਛਲੇ ਦਿਨੀਂ ਧਮਾਕਿਆਂ ਦੀਆਂ ਘਟਨਾਵਾਂ ਤੋਂ ਬਾਅਦ ਸ਼੍ਰੋਮਣੀ ਕਮੇਟੀ ਐਕਸ਼ਨ ਮੋਡ ਵਿੱਚ ਆ ਗਈ ਹੈ। ਸ਼੍ਰੋਮਣੀ ਕਮੇਟੀ ਨੇ ਦਰਬਾਰ ਸਾਹਿਬ ਦੇ ਅੰਦਰ ਤੇ ਆਲੇ-ਦੁਆਲੇ ਸੁਰੱਖਿਆ ਪ੍ਰਬੰਧਾਂ ਵਿੱਚ ਵਾਧਾ ਕਰ ਦਿੱਤਾ ਹੈ। ਇਨ੍ਹਾਂ ਘਟਨਾਵਾਂ ਤੋਂ ਬਾਅਦ ਇਹ ਪਹਿਲੀ ਵਾਰ ਹੋਇਆ ਹੈ ਕਿ ਸ਼੍ਰੋਮਣੀ ਕਮੇਟੀ ਨੇ ਦਰਬਾਰ ਸਾਹਿਬ ਦੇ ਸਾਰੇ ਪ੍ਰਵੇਸ਼ ਦੁਆਰਾਂ ’ਤੇ ਮਹਿਲਾ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਦੇ ਲੋਕਾਂ ਖ਼ਾਸ ਕਰਕੇ ਕਿਸਾਨਾਂ ਲਈ ਵੱਡਾ ਐਲਾਨ ਕਰ ਸਕਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਅਸੀਂ ਝੋਨੇ ਦੇ ਸੀਜ਼ਨ ਨਾਲ ਸਬੰਧਤ ਇੱਕ ਵੱਡਾ ਫੈਸਲਾ ਲੈਣ ਜਾ ਰਹੇ ਹਾਂ। ਕਿਹਾ ਜਾ ਰਿਹਾ ਹੈ ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਬਾਸਪਤੀ ਦੀ ਪੂਰੀ ਖ਼ਰੀਦ ਤੇ ਐਮਐਸਪੀ ਦੀ ਗਾਰੰਟੀ ਦੇ ਸਕਦੇ ਹਨ।
ਆਮ ਲੋਕਾਂ ਨੂੰ ਮਹਿੰਗਾਈ ਦੀ ਮਾਰ ਤੋਂ ਰਾਹਤ ਮਿਲਣ ਦੇ ਸੰਕੇਤ ਨਜ਼ਰ ਆਉਣ ਲੱਗੇ ਹਨ। ਪ੍ਰਚੂਨ ਮਹਿੰਗਾਈ ਤੋਂ ਬਾਅਦ ਹੁਣ ਥੋਕ ਮਹਿੰਗਾਈ ਦਰ ਵਿੱਚ ਵੀ ਵੱਡੀ ਗਿਰਾਵਟ ਆਈ ਹੈ। ਅਪ੍ਰੈਲ ਮਹੀਨੇ 'ਚ ਥੋਕ ਮੁੱਲ ਸੂਚਕ ਅੰਕ 'ਤੇ ਆਧਾਰਿਤ ਮਹਿੰਗਾਈ ਦਰ ਜ਼ੀਰੋ 'ਤੇ ਆ ਗਈ ਹੈ। ਇਹ ਪਿਛਲੇ 3 ਸਾਲਾਂ ਵਿੱਚ ਥੋਕ ਮਹਿੰਗਾਈ ਦਾ ਸਭ ਤੋਂ ਹੇਠਲਾ ਪੱਧਰ ਹੈ।
ਸੰਗਰੂਰ ਅਦਾਲਤ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਮਾਣਹਾਨੀ ਦੇ ਇੱਕ ਮਾਮਲੇ ਵਿੱਚ ਸੰਮਨ ਜਾਰੀ ਕੀਤਾ ਹੈ। ਖੜਗੇ ਨੂੰ ਇਹ ਸੰਮਨ ਸੰਗਰੂਰ ਦੇ ਰਹਿਣ ਵਾਲੇ ਅਤੇ ਹਿੰਦੂ ਸੁਰੱਖਿਆ ਪ੍ਰੀਸ਼ਦ ਬਜਰੰਗ ਦਲ ਹਿੰਦ ਦੇ ਸੰਸਥਾਪਕ ਹਿਤੇਸ਼ ਭਾਰਦਵਾਜ ਵੱਲੋਂ ਦਾਇਰ ਪਟੀਸ਼ਨ 'ਤੇ ਜਾਰੀ ਕੀਤੇ ਗਏ ਹਨ।
ਲੁਧਿਆਣਾ ਜ਼ਿਲ੍ਹੇ 'ਚ 12ਵੀਂ ਜਮਾਤ ਦੇ ਵਿਦਿਆਰਥੀ ਦੀ ਫਰਜ਼ੀ ਇੰਸਟਾਗ੍ਰਾਮ ਆਈਡੀ ਬਣ ਕੇ ਗਾਲਾਂ ਤੇ ਫਰਜ਼ੀ ਤਸਵੀਰਾਂ ਅਪਲੋਡ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਇੰਸਟਾਗ੍ਰਾਮ ਆਈਡੀ ਇੱਕ ਔਰਤ ਤੇ ਉਸ ਦੇ ਦੋਸਤ ਨੇ ਬਣਾਈ ਸੀ। ਇਹ ਵੀ ਕਿਹਾ ਜਾ ਰਿਹਾ ਹੈ ਕਿ ਇਹ ਵਿਦਿਆਰਥੀ ਮੁਲਜ਼ਮ ਔਰਤ ਦੀ ਭੈਣ ਕੋਲ ਟਿਊਸ਼ਨ ਪੜ੍ਹਨ ਜਾਂਦਾ ਸੀ। ਉੱਥੇ ਔਰਤ ਉਸ ਨਾਲ ਛੇੜਛਾੜ ਵੀ ਕਰਦੀ ਸੀ। ਇਸ ਕਾਰਨ ਵਿਦਿਆਰਥੀ ਟਿਊਸ਼ਨ ਛੱਡ ਕੇ ਚਲਾ ਗਿਆ ਸੀ।
ਹਰਿਆਣਾ-ਪੰਜਾਬ 'ਚ ਗਰਮੀ ਦਾ ਪ੍ਰਕੋਪ ਵਧਦਾ ਜਾ ਰਿਹਾ ਹੈ। ਜਿੱਥੇ ਹਰਿਆਣਾ ਵਿੱਚ ਪਾਰਾ 45 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ ਹੈ। ਜਦੋਂ ਕਿ ਪੰਜਾਬ ਵਿੱਚ ਪਾਰਾ 44 ਨੂੰ ਪਾਰ ਕਰ ਗਿਆ ਹੈ। ਸ਼ਨੀਵਾਰ ਨੂੰ ਹਰਿਆਣਾ ਦਾ ਮਹਿੰਦਰਗੜ੍ਹ ਜ਼ਿਲ੍ਹਾ ਸੂਬੇ ਦਾ ਸਭ ਤੋਂ ਗਰਮ ਰਿਹਾ। ਇੱਥੇ ਤਾਪਮਾਨ 45.01 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਇਸ ਤਰ੍ਹਾਂ ਫਰੀਦਾਬਾਦ ਦੇ ਬੋਪਾਨੀ ਵਿੱਚ ਤਾਪਮਾਨ 45 ਡਿਗਰੀ ਸੈਲਸੀਅਸ ਰਿਹਾ। ਸ਼ਨੀਵਾਰ ਨੂੰ ਵੀ ਹਰਿਆਣਾ ਦੇ ਕਈ ਜ਼ਿਲਿਆਂ 'ਚ ਧੂੜ ਭਰੀ ਹਨੇਰੀ ਚੱਲੀ। ਮਈ ਦੇ ਦੂਜੇ ਹਫ਼ਤੇ ਤੋਂ ਹੀ ਗਰਮੀ ਨੇ ਆਪਣਾ ਰੁਖ਼ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ।
ਉੱਤਰਾਖੰਡ ਦੇ ਪਹਾੜਾਂ ਵਿੱਚ ਮਈ ਮਹੀਨੇ ਵੀ ਬਰਫਬਾਰੀ ਹੋ ਰਹੀ ਹੈ। ਇਸ ਨਾਲ ਕੇਦਾਰਨਾਥ ਵੀ ਪ੍ਰਭਾਵਿਤ ਹੋ ਰਹੀ ਹੈ। ਇਸ ਦੇ ਨਾਲ ਹੀ ਪੁਲਿਸ ਪ੍ਰਸਾਸ਼ਨ ਨੇ ਸ਼ਰਧਾਲੂਆਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਪੁਲਿਸ ਨੇ ਕਿਹਾ ਹੈ ਕਿ ਮੌਸਮ ਨੂੰ ਧਿਆਨ ਵਿੱਚ ਰੱਖ ਕੇ ਹੀ ਯਾਤਰਾ ਕੀਤੀ ਜਾਏ। ਇਸ ਦੇ ਨਾਲ ਹੀ ਗਰਮ ਕੱਪੜੇ ਵੀ ਨਾਲ ਲਿਆਉਣ ਦੀ ਸਲਾਹ ਦਿੱਤੀ ਗਈ ਹੈ।
ਹਿਮਾਚਲ ਪ੍ਰਦੇਸ਼ ਮਗਰੋਂ ਕਰਨਾਟਕ ਵਿੱਚ ਵੱਡੀ ਹਾਰ ਨੇ ਬੀਜੇਪੀ ਨੂੰ ਹਿਲਾ ਕੇ ਰੱਖ ਦਿੱਤਾ ਹੈ। ਅਗਲੇ ਸਾਲ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਬੀਜੇਪੀ ਲਈ ਇਹ ਵੱਡਾ ਝਟਕਾ ਹੈ। ਅਹਿਮ ਗੱਲ ਹੈ ਕਿ ਬੀਜੇਪੀ ਨੇ ਕਰਨਾਟਕ ਚੋਣਾਂ ਪੀਐਮ ਮੋਦੀ ਤੇ ਹਿੰਦੂਤਵ ਦੇ ਮੁੱਦੇ ਉੱਪਰ ਲੜੀਆਂ ਪਰ ਜਨਤਾ ਨੇ ਬੀਜੇਪੀ ਨੂੰ ਨਾਕਾਰ ਦਿੱਤਾ। ਇਸ ਕਰਕੇ ਬੀਜੇਪੀ ਮੰਥਨ ਵਿੱਚ ਜੁਟ ਗਈ ਹੈ। ਹਾਸਲ ਜਾਣਕਾਰੀ ਮੁਤਾਬਕ ਭਾਰਤੀ ਜਨਤਾ ਪਾਰਟੀ ਹਾਰ ਮਗਰੋਂ ਐਕਸ਼ਨ ਮੋਡ ਵਿੱਚ ਆ ਗਈ ਹੈ। ਬੀਜੇਪੀ ਸਾਰੇ 545 ਲੋਕ ਸਭਾ ਹਲਕਿਆਂ ਤੱਕ ਪਹੁੰਚ ਬਣਾਏਗੀ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਾਰਜਕਾਲ ਹੇਠ ਨੌਂ ਸਾਲਾਂ ਦੀਆਂ ਪ੍ਰਾਪਤੀਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਏਗੀ। ਸਿਖਰਲੇ ਕੇਂਦਰੀ ਮੰਤਰੀਆਂ, ਭਾਜਪਾ ਦੇ ਅਹੁਦੇਦਾਰਾਂ ਤੇ ਸੂਬਿਆਂ ਦੇ ਮੁੱਖ ਮੰਤਰੀਆਂ ਵੱਲੋਂ ਸਾਰੇ ਸੰਸਦੀ ਹਲਕਿਆਂ ਤੱਕ ਪਹੁੰਚ ਕੀਤੀ ਜਾਵੇਗੀ।
ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ 17 ਮਈ ਤੋਂ ਸ਼ੁਰੂ ਹੋ ਰਹੀ ਹੈ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 20 ਮਈ ਨੂੰ ਖੋਲ੍ਹੇ ਜਾਣਗੇ। ਇਸ ਦੇ ਨਾਲ ਹੀ ਯਾਤਰਾ ਲਈ ਆਉਣ ਵਾਲੀ ਸ਼ਰਧਾਲੂਆਂ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਇਸ ਵਿੱਚ ਪ੍ਰਸਾਸ਼ਨ ਵੱਲੋਂ ਬਿਮਾਰ ਵਿਅਕਤੀਆਂ, 60 ਸਾਲ ਤੋਂ ਵਧੇਰੀ ਉਮਰ ਦੇ ਸ਼ਰਧਾਲੂਆਂ ਤੇ ਬੱਚਿਆਂ ਨੂੰ ਫਿਲਹਾਲ ਯਾਤਰਾ ’ਤੇ ਨਾ ਆਉਣ ਦੀ ਸਲਾਹ ਦਿੱਤੀ ਹੈ।
ਪਟਿਆਲਾ ਦੇ ਗੁਰਦੁਆਰਾ ਦੁਖਨਿਵਾਰਨ ਸਾਹਿਬ ਵਿੇ ਮਹਿਲਾ ਦੇ ਕਤਲ ਬਾਰੇ ਪੁਲਿਸ ਨੇ ਵੱਡਾ ਦਾਅਵਾ ਕੀਤਾ ਹੈ। ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਨੇ ਪ੍ਰੈੱਸ ਕਾਨਫਰੰਸ ਵਿੱਚ ਜਾਣਕਾਰੀ ਦਿੱਤੀ ਹੈ ਕਿ ਮ੍ਰਿਤਕ ਔਰਤ ਸ਼ਰਾਬ ਪੀਣ ਦੀ ਆਦੀ ਸੀ। ਇਸ ਬਾਰੇ ਐਸਐਸਪੀ ਨੇ ਮੈਡੀਕਲ ਰਿਕਾਰਡ ਪੇਸ਼ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਹ ਔਰਤ ਜ਼ੀਰਕਪੁਰ ਤੋਂ ਬੱਸ ਵਿੱਚ ਇੱਥੇ ਆਈ ਸੀ। ਔਰਤ ਇੱਥੇ ਇਕੱਲੀ ਆਈ ਸੀ।
ਪਿਛੋਕੜ
Punjab Breaking News LIVE 15 May, 2023: ਪੰਜਾਬ ਮੰਤਰੀ ਮੰਡਲ ਦੀ ਅਗਲੀ ਮੀਟਿੰਗ 17 ਮਈ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਵੇਗੀ। 'ਸਰਕਾਰ ਤੁਹਾਡੇ ਦੁਆਰ' ਤਹਿਤ ਇਹ ਮੀਟਿੰਗ ਜਲੰਧਰ ਦੇ ਸਰਕਟ ਹਾਊਸ ਵਿਖੇ ਹੋਵੇਗੀ। ਇਸ ਵਿੱਚ ਜਲੰਧਰ ਸਮੇਤ ਪੂਰੇ ਪੰਜਾਬ ਦੇ ਵਿਕਾਸ ਕਾਰਜਾਂ ਨੂੰ ਵਿਚਾਰਿਆ ਜਾਵੇਗਾ ਅਤੇ ਪ੍ਰਵਾਨਗੀ ਦਿੱਤੀ ਜਾਵੇਗੀ। ਇਸ ਦੀ ਜਾਣਕਾਰੀ ਸੀਐਮ ਭਗਵੰਤ ਮਾਨ ਨੇ ਟਵੀਟ ਕਰਕੇ ਦਿੱਤੀ ਹੈ। ਜਲੰਧਰ ਜਿੱਤਦੇ ਹੀ ਸ਼ਹਿਰ ਵਿੱਚ ਰੱਖ ਲਈ ਕੈਬਨਿਟ ਮੀਟਿੰਗ
ਹਿਮਾਚਲ ਮਗਰੋਂ ਕਰਨਾਟਕ ਹਾਰਨ ਨਾਲ ਧੁਰ ਤੱਕ ਹਿੱਲੀ ਬੀਜੇਪੀ
Mission 2024: ਹਿਮਾਚਲ ਪ੍ਰਦੇਸ਼ ਮਗਰੋਂ ਕਰਨਾਟਕ ਵਿੱਚ ਵੱਡੀ ਹਾਰ ਨੇ ਬੀਜੇਪੀ ਨੂੰ ਹਿਲਾ ਕੇ ਰੱਖ ਦਿੱਤਾ ਹੈ। ਅਗਲੇ ਸਾਲ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਬੀਜੇਪੀ ਲਈ ਇਹ ਵੱਡਾ ਝਟਕਾ ਹੈ। ਅਹਿਮ ਗੱਲ ਹੈ ਕਿ ਬੀਜੇਪੀ ਨੇ ਕਰਨਾਟਕ ਚੋਣਾਂ ਪੀਐਮ ਮੋਦੀ ਤੇ ਹਿੰਦੂਤਵ ਦੇ ਮੁੱਦੇ ਉੱਪਰ ਲੜੀਆਂ ਪਰ ਜਨਤਾ ਨੇ ਬੀਜੇਪੀ ਨੂੰ ਨਾਕਾਰ ਦਿੱਤਾ। ਇਸ ਕਰਕੇ ਬੀਜੇਪੀ ਮੰਥਨ ਵਿੱਚ ਜੁਟ ਗਈ ਹੈ। ਹਿਮਾਚਲ ਮਗਰੋਂ ਕਰਨਾਟਕ ਹਾਰਨ ਨਾਲ ਧੁਰ ਤੱਕ ਹਿੱਲੀ ਬੀਜੇਪੀ
ਸ੍ਰੀ ਦਰਬਾਰ ਸਾਹਿਬ ਸਮੂਹ ਨੇੜੇ ਧਮਾਕਿਆਂ ਮਗਰੋਂ ਐਕਸ਼ਨ ਮੋਡ 'ਚ ਸ਼੍ਰੋਮਣੀ ਕਮੇਟੀ
Amritsar News: ਸ੍ਰੀ ਦਰਬਾਰ ਸਾਹਿਬ ਸਮੂਹ ਨੇੜੇ ਪਿਛਲੇ ਦਿਨੀਂ ਧਮਾਕਿਆਂ ਦੀਆਂ ਘਟਨਾਵਾਂ ਤੋਂ ਬਾਅਦ ਸ਼੍ਰੋਮਣੀ ਕਮੇਟੀ ਐਕਸ਼ਨ ਮੋਡ ਵਿੱਚ ਆ ਗਈ ਹੈ। ਸ਼੍ਰੋਮਣੀ ਕਮੇਟੀ ਨੇ ਦਰਬਾਰ ਸਾਹਿਬ ਦੇ ਅੰਦਰ ਤੇ ਆਲੇ-ਦੁਆਲੇ ਸੁਰੱਖਿਆ ਪ੍ਰਬੰਧਾਂ ਵਿੱਚ ਵਾਧਾ ਕਰ ਦਿੱਤਾ ਹੈ। ਇਨ੍ਹਾਂ ਘਟਨਾਵਾਂ ਤੋਂ ਬਾਅਦ ਇਹ ਪਹਿਲੀ ਵਾਰ ਹੋਇਆ ਹੈ ਕਿ ਸ਼੍ਰੋਮਣੀ ਕਮੇਟੀ ਨੇ ਦਰਬਾਰ ਸਾਹਿਬ ਦੇ ਸਾਰੇ ਪ੍ਰਵੇਸ਼ ਦੁਆਰਾਂ ’ਤੇ ਮਹਿਲਾ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਹੈ। ਸ੍ਰੀ ਦਰਬਾਰ ਸਾਹਿਬ ਸਮੂਹ ਨੇੜੇ ਧਮਾਕਿਆਂ ਮਗਰੋਂ ਐਕਸ਼ਨ ਮੋਡ 'ਚ ਸ਼੍ਰੋਮਣੀ ਕਮੇਟੀ
ਹੇਮਕੁੰਟ ਸਾਹਿਬ ਯਾਤਰਾ ਲਈ ਐਡਵਾਜ਼ਰੀ ਜਾਰੀ
Hemkund Sahib Yatra 2023: ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ 17 ਮਈ ਤੋਂ ਸ਼ੁਰੂ ਹੋ ਰਹੀ ਹੈ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 20 ਮਈ ਨੂੰ ਖੋਲ੍ਹੇ ਜਾਣਗੇ। ਇਸ ਦੇ ਨਾਲ ਹੀ ਯਾਤਰਾ ਲਈ ਆਉਣ ਵਾਲੀ ਸ਼ਰਧਾਲੂਆਂ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਇਸ ਵਿੱਚ ਪ੍ਰਸਾਸ਼ਨ ਵੱਲੋਂ ਬਿਮਾਰ ਵਿਅਕਤੀਆਂ, 60 ਸਾਲ ਤੋਂ ਵਧੇਰੀ ਉਮਰ ਦੇ ਸ਼ਰਧਾਲੂਆਂ ਤੇ ਬੱਚਿਆਂ ਨੂੰ ਫਿਲਹਾਲ ਯਾਤਰਾ ’ਤੇ ਨਾ ਆਉਣ ਦੀ ਸਲਾਹ ਦਿੱਤੀ ਹੈ। ਹੇਮਕੁੰਟ ਸਾਹਿਬ ਯਾਤਰਾ ਲਈ ਐਡਵਾਜ਼ਰੀ ਜਾਰੀ
- - - - - - - - - Advertisement - - - - - - - - -