Punjab Breaking News LIVE: ਪੰਜਾਬ 'ਚੋਂ ਗੰਨਕਲਚਰ ਤੇ ਗੈਂਗਸਟਰਵਾਦ ਦੇ ਖਾਤਮੇ ਦਾ ਐਲਾਨ, ਚੁਰਾਸੀ ਦੇ ਦੰਗੇ ਸਿੱਖ ਨਸਲਕੁਸ਼ੀ ਕਰਾਰ, ਅੰਮ੍ਰਿਤਸਰ ਤੇ ਚੰਡੀਗੜ੍ਹ ਏਅਰਪੋਰਟ ਤੋਂ ਵਿਦੇਸ਼ੀ ਕਰੰਸੀ ਸਣੇ ਦਬੋਚੇ, ਖਿਡਾਰੀਆਂ ਲਈ ਪੰਜਾਬ ਸਰਕਾਰ ਦਾ ਅਹਿਮ ਫੈਸਲਾ
Punjab Breaking News, 15 November 2022 LIVE Updates: ਪੰਜਾਬ 'ਚੋਂ ਗੰਨਕਲਚਰ ਤੇ ਗੈਂਗਸਟਰਵਾਦ ਦੇ ਖਾਤਮੇ ਦਾ ਐਲਾਨ, ਚੁਰਾਸੀ ਦੇ ਦੰਗੇ ਸਿੱਖ ਨਸਲਕੁਸ਼ੀ ਕਰਾਰ, ਅੰਮ੍ਰਿਤਸਰ ਤੇ ਚੰਡੀਗੜ੍ਹ ਏਅਰਪੋਰਟ ਤੋਂ ਵਿਦੇਸ਼ੀ ਕਰੰਸੀ ਸਣੇ ਦਬੋਚੇ
LIVE
Background
Punjab Breaking News, 15 November 2022 LIVE Updates: ਸੱਤਾਧਾਰੀ ਪਾਰਟੀ ਆਮ ਆਦਮੀ ਪਾਰਟੀ ਨੇ ਦਾਅਵਾ ਕੀਤਾ ਹੈ ਪੰਜਾਬ 'ਚੋਂ ਗੰਨਕਲਚਰ ਤੇ ਗੈਂਗਸਟਰਵਾਦ ਦਾ ਖਾਤਮਾ ਕੀਤਾ ਜਾਏਗਾ। ਪਾਰਟੀ ਨੇ ਕਿਹਾ ਹੈ ਕਿ ਤਿੰਨ ਮਹੀਨਿਆਂ 'ਚ ਪੰਜਾਬ ਭਰ ਦੇ ਅਸਲੇ ਦੇ ਲਾਈਸੈਂਸ ਰੀਵਿਊ ਕਰਵਾਏ ਜਾਣਗੇ। ਪਾਰਟੀ ਦੀ ਬੁਲਾਰੇ ਮਾਲਨਿੰਦਰ ਕੰਮ ਨੇ ਕਿਹਾ ਕਿ ਪੰਜਾਬ 'ਤੇ ਲੱਗੀਆਂ ਤੋਹਮਤਾਂ ਖ਼ਤਮ ਕਰਨ ਦਾ ਸਮਾਂ ਆ ਚੁੱਕਿਆ ਹੈ। ਪੰਜਾਬ ਨੂੰ ਦੁਬਾਰਾ ਅਮਨ ਸ਼ਾਂਤੀ ਪਸੰਦ ਸੂਬਿਆਂ ਦੀ ਕਤਾਰ 'ਚ ਲੈ ਕੇ ਆਵਾਂਗੇ। ਪੰਜਾਬ 'ਚੋਂ ਗੰਨਕਲਚਰ ਤੇ ਗੈਂਗਸਟਰਵਾਦ ਦਾ ਖਾਤਮਾ ਕਰਨ ਦਾ ਐਲਾਨ
ਅਮਰੀਕਾ ਦੇ ਸੂਬੇ ਟੈਕਸਸ ਵੱਲੋਂ ਚੁਰਾਸੀ ਦੇ ਦੰਗੇ ਸਿੱਖ ਨਸਲਕੁਸ਼ੀ ਕਰਾਰ
Sikh Genocide: ਅਮਰੀਕਾ ਦੇ ਹੋਰ ਕਈ ਸੂਬਿਆਂ ਵਾਂਗ ਟੈਕਸਸ ਵਿਧਾਨ ਸਭਾ ਦੇ ਨੁਮਾਇੰਦਿਆਂ ਨੇ ਵੀ ਨਵੰਬਰ 1984 ਵਿੱਚ ਭਾਰਤ ਦੇ ਦਿੱਲੀ ਸਮੇਤ ਵੱਖ ਵੱਖ ਸੂਬਿਆਂ ਵਿੱਚ ਵਾਪਰੇ ਸਿੱਖ ਕਤਲੇਆਮ ਨੂੰ ਸਿੱਖ ਨਸਲਕੁਸ਼ੀ ਵਜੋਂ ਮਾਨਤਾ ਦਿੱਤੀ ਹੈ। ਇਸ ਤੋਂ ਪਹਿਲਾਂ ਅਮਰੀਕਾ ਦੇ ਸੂਬੇ ਨਿਊਜਰਸੀ, ਪੈਨਸਿਲਵੇਨੀਆ, ਕਨੈਕਟੀਕਟ ਵਿੱਚ ’84 ਕਤਲੇਆਮ ਨੂੰ ਸਿੱਖ ਨਸਲਕੁਸ਼ੀ ਵਜੋਂ ਮਾਨਤਾ ਦਿੱਤੀ ਜਾ ਚੁੱਕੀ ਹੈ। ਅਮਰੀਕਾ ਦੇ ਸੂਬੇ ਟੈਕਸਸ ਵੱਲੋਂ ਚੁਰਾਸੀ ਦੇ ਦੰਗੇ ਸਿੱਖ ਨਸਲਕੁਸ਼ੀ ਕਰਾਰ
ਕਰੋੜਾਂ ਦੀ ਵਿਦੇਸ਼ੀ ਕਰੰਸੀ ਲੈ ਵਿਦੇਸ਼ ਉਡਾਰੀ ਮਾਰ ਰਹੇ ਭਾਰਤੀ ਨਾਗਰਿਕ ਅੰਮ੍ਰਿਤਸਰ ਤੇ ਚੰਡੀਗੜ੍ਹ ਏਅਰਪੋਰਟ ਤੋਂ ਦਬੋਚੇ
ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ (ਡੀਆਰਆਈ) ਵਿਭਾਗ ਵੱਲੋਂ ਵਿਦੇਸ਼ ਜਾ ਰਹੇ ਦੋ ਭਾਰਤੀ ਨਾਗਰਿਕਾਂ ਕੋਲੋਂ 1.52 ਕਰੋੜ ਰੁਪਏ ਦੇ ਮੁੱਲ ਦੀ ਵਿਦੇਸ਼ੀ ਕਰੰਸੀ ਬਰਾਮਦ ਕੀਤੀ ਗਈ ਹੈ। ਹਾਸਲ ਜਾਣਕਾਰੀ ਅਨੁਸਾਰ ਡੀਆਰਆਈ ਦੀ ਟੀਮ ਨੇ ਅੰਮ੍ਰਿਤਸਰ ਹਵਾਈ ਅੱਡੇ ’ਤੇ ਭਾਰਤੀ ਨਾਗਰਿਕ ਕੋਲੋਂ 1.08 ਕਰੋੜ ਰੁਪਏ ਦੇ ਮੁੱਲ ਦੀ ਵਿਦੇਸ਼ੀ ਕਰੰਸੀ ਬਰਾਮਦ ਕਰਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਹੈ। ਕਰੋੜਾਂ ਦੀ ਵਿਦੇਸ਼ੀ ਕਰੰਸੀ ਲੈ ਵਿਦੇਸ਼ ਉਡਾਰੀ ਮਾਰ ਰਹੇ ਭਾਰਤੀ ਨਾਗਰਿਕ ਅੰਮ੍ਰਿਤਸਰ ਤੇ ਚੰਡੀਗੜ੍ਹ ਏਅਰਪੋਰਟ ਤੋਂ ਦਬੋਚੇ
ਕੈਨੇਡਾ 'ਚ ਸਥਾਈ ਨਿਵਾਸੀ ਬਣ ਸਕਦੇ ਹਨ ਫੌਜ ਦਾ ਹਿੱਸਾ, ਭਾਰਤੀਆਂ ਨੂੰ ਹੋਵੇਗਾ ਫਾਇਦਾ
ਕੈਨੇਡੀਅਨ ਆਰਮਡ ਫੋਰਸਿਜ਼ (CAF) ਨੇ ਘੋਸ਼ਣਾ ਕੀਤੀ ਹੈ ਕਿ ਸਥਾਈ ਨਿਵਾਸੀਆਂ ਨੂੰ ਹੁਣ ਸੇਵਾਵਾਂ ਵਿੱਚ ਭਰਤੀ ਹੋਣ ਦੀ ਇਜਾਜ਼ਤ ਦਿੱਤੀ ਜਾਵੇਗੀ, ਕਿਉਂਕਿ ਅੱਜਕੱਲ੍ਹ ਫੌਜ ਵਿੱਚ ਸੈਨਿਕਾਂ ਦੀ ਘਾਟ ਹੈ। ਇੱਕ ਮੀਡੀਆ ਰਿਪੋਰਟ ਵਿੱਚ ਦੱਸਿਆ ਗਿਆ ਕਿ ਕੈਨੇਡੀਅਨ ਸਥਾਈ ਨਿਵਾਸੀਆਂ ਵਿੱਚ ਵੱਡੀ ਗਿਣਤੀ ਵਿੱਚ ਭਾਰਤੀ ਸ਼ਾਮਲ ਹਨ ਅਤੇ ਸੀਏਐਫ ਦੇ ਫੈਸਲੇ ਨੇ ਉਨ੍ਹਾਂ ਲਈ ਰੁਜ਼ਗਾਰ ਦੇ ਬੇਅੰਤ ਮੌਕੇ ਪੈਦਾ ਕੀਤੇ ਹਨ। ਕੈਨੇਡਾ 'ਚ ਸਥਾਈ ਨਿਵਾਸੀ ਬਣ ਸਕਦੇ ਹਨ ਫੌਜ ਦਾ ਹਿੱਸਾ, ਭਾਰਤੀਆਂ ਨੂੰ ਹੋਵੇਗਾ ਫਾਇਦਾ
ਖਿਡਾਰੀਆਂ ਲਈ ਪੰਜਾਬ ਸਰਕਾਰ ਦਾ ਅਹਿਮ ਫੈਸਲਾ, ਹੁਣ ਨਹੀਂ ਰਹੇਗਾ ਉਮਰ ਦਾ ਵਿਵਾਦ
ਪੰਜਾਬ ਸਰਕਾਰ ਨੇ ਖਿਡਾਰੀਆਂ ਲਈ ਅਹਿਮ ਫੈਸਲਾ ਕੀਤਾ ਹੈ। ਭਗਵੰਤ ਮਾਨ ਸਰਕਾਰ ਨੇ ਜਨਮ ਸਰਟੀਫਿਕੇਟ ਦੀ ਸ਼ਰਤ ਖਤਮ ਕਰ ਦਿੱਤੀ ਹੈ। ਹੁਣ ਖਿਡਾਰੀ ਦੀ ਉਮਰ ਸਕੂਲ ਦੇ ਰਿਕਾਰਡ ਦੇ ਆਧਾਰ 'ਤੇ ਹੀ ਤੈਅ ਕੀਤੀ ਜਾਵੇਗੀ। ਦੱਸ ਦਈਏ ਕਿ ਖੇਡਾਂ ਦੌਰਾਨ ਉਮਰ ਦੇ ਵਿਵਾਦ ਨੂੰ ਰੋਕਣ ਲਈ ਪੰਜਾਬ ਸਰਕਾਰ ਨੇ ਇਹ ਫੈਸਲਾ ਲਿਆ ਹੈ। ਅਕਸਰ ਵਿਵਾਦ ਖੜ੍ਹਾ ਹੁੰਦਾ ਹੈ ਕਿ ਛੋਟੇ ਬੱਚਿਆਂ ਦੇ ਮੁਕਾਬਲਿਆਂ ਵਿੱਚ ਵੱਡੀ ਉਮਰ ਦੇ ਬੱਚੇ ਖੇਡ ਰਹੇ ਹਨ। ਇਸ ਲਈ ਉਮਰ ਦੇ ਵਿਵਾਦ ਨੂੰ ਖਤਮ ਕਰਨ ਲਈ ਖਿਡਾਰੀ ਦੀ ਉਮਰ ਸਕੂਲ ਦੇ ਰਿਕਾਰਡ ਦੇ ਆਧਾਰ 'ਤੇ ਹੀ ਤੈਅ ਕੀਤੀ ਜਾਵੇਗੀ। ਖਿਡਾਰੀਆਂ ਲਈ ਪੰਜਾਬ ਸਰਕਾਰ ਦਾ ਅਹਿਮ ਫੈਸਲਾ, ਹੁਣ ਨਹੀਂ ਰਹੇਗਾ ਉਮਰ ਦਾ ਵਿਵਾਦ
Sidhu Moose Wala: ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਸਿਹਤ ਮੰਤਰੀ ਨਾਲ ਕੀਤੀ ਮੁਲਾਕਾਤ
ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨੇ ਅੱਜ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਨੇ ਆਪਣੇ ਪਿੰਡ ਮੂਸਾ ਵਿੱਚ ਚੱਲ ਰਹੀ ਡਿਸਪੈਂਸਰੀ ਨੂੰ ਆਧੁਨਿਕ ਟੈਕਨਾਲੋਜੀ ਨਾਲ ਲੈਸ ਕਰਕੇ ਅਪਗਰੇਡ ਕਰਨ ਦੀ ਮੰਗ ਕੀਤੀ ਹੈ। ਸਿਹਤ ਮੰਤਰੀ ਨੇ ਟਵੀਟ ਕਰਦਿਆਂ ਕਿਹਾ ਕਿ ਅੱਜ ਸਾਡੇ ਪੰਜਾਬ ਦੇ ਮਹਰੂਮ ਗਾਇਕ ਸੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਸਰਦਾਰ ਬਲਕੌਰ ਸਿੰਘ ਤੇ ਮਾਤਾ ਜੀ ਮੇਰੀ ਰਿਹਾਇਸ਼ ਵਿਖੇ ਆਏ, ਪਿੰਡ ਮੂਸਾ ਵਿੱਚ ਚੱਲ ਰਹੀ ਡਿਸਪੈਂਸਰੀ ਨੂੰ ਆਧੁਨਿਕ ਟੈਕਨਾਲੋਜੀ ਨਾਲ ਲੈਸ ਕਰਕੇ ਅਪਗਰੇਡ ਕੀਤਾ ਜਾਵੇਗਾ, ਮੇਰੇ ਵੱਲੋਂ ਪਰਿਵਾਰ ਨੂੰ ਸਿਹਤ ਵਿਭਾਗ ਵੱਲੋਂ ਹਰ ਸੰਭਵ ਭਰੋਸਾ ਦਿੱਤਾ ਗਿਆ।
Aamir Khan Taking Break from Films: ‘ਲਾਲ ਸਿੰਘ ਚੱਢਾ’ ਫਲਾਪ ਹੋਣ ਤੋਂ ਬਾਅਦ ਆਮਿਰ ਖਾਨ ਫਿਲਮਾਂ ਤੋਂ ਲੈ ਰਹੇ ਲੰਬਾ ਬਰੇਕ
ਬਾਲੀਵੁੱਡ ਦੇ 'ਮਿਸਟਰ ਪਰਫੈਕਸ਼ਨਿਸਟ' ਵਜੋਂ ਜਾਣੇ ਜਾਂਦੇ ਅਭਿਨੇਤਾ ਆਮਿਰ ਖਾਨ ਨੂੰ ਸੁਪਰਹਿੱਟ ਫਿਲਮਾਂ ਦੇਣ ਲਈ ਜਾਣਿਆ ਜਾਂਦਾ ਹੈ। ਉਨ੍ਹਾਂ ਦੀਆਂ ਫਿਲਮਾਂ ਬਾਕਸ ਆਫਿਸ 'ਤੇ ਕਾਫੀ ਕਮਾਈ ਕਰਦੀਆਂ ਹਨ। ਹਾਲਾਂਕਿ ਉਨ੍ਹਾਂ ਦੀ ਹਾਲ ਹੀ 'ਚ ਰਿਲੀਜ਼ ਹੋਈ ਫਿਲਮ 'ਲਾਲ ਸਿੰਘ ਚੱਢਾ' ਕੁਝ ਖਾਸ ਕਮਾਲ ਨਹੀਂ ਦਿਖਾ ਸਕੀ। ਇਸ ਦੌਰਾਨ ਆਮਿਰ ਖਾਨ ਨੇ ਖੁਲਾਸਾ ਕੀਤਾ ਹੈ ਕਿ ਉਹ ਫਿਲਮਾਂ ਤੋਂ ਲੰਬਾ ਬ੍ਰੇਕ ਲੈ ਰਹੇ ਹਨ।
Raids in Punjab: ਨਫ਼ਰਤੀ ਤੇ ਭੜਕਾਊ ਭਾਸ਼ਣ ਦੇਣ ਵਾਲਿਆਂ ਦੀ ਖੈਰ ਨਹੀਂ, ਪੁਲਿਸ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ: ਡੀਜੀਪੀ ਗੌਰਵ ਯਾਦਵ
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਹੈ ਕਿ ਨਫ਼ਰਤੀ ਤੇ ਭੜਕਾਊ ਭਾਸ਼ਣ ਦੇਣ ਵਾਲਿਆਂ ਖ਼ਿਲਾਫ਼ ਪੁਲਿਸ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਵਲੋਂ ਦਿੱਤੇ ਜਾ ਰਹੇ ਭਾਸ਼ਣਾਂ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਡੀਜੀਪੀ ਨੇ ਕਿਹਾ ਕਿ ਚਾਹੇ ਕੋਈ ਵੀ ਵਿਅਕਤੀ ਹੋਵੇ, ਪੰਜਾਬ ਦੇ ਹਾਲਾਤ ਨੂੰ ਖ਼ਰਾਬ ਨਹੀਂ ਹੋਣ ਦਿੱਤਾ ਜਾਵੇਗਾ।
Sudhir Suri Murder Case: ਸੁਧੀਰ ਸੂਰੀ ਦੇ ਕਤਲ ਕੇਸ 'ਚ ਸੰਦੀਪ ਸੰਨੀ ਦਾ ਦੋ ਦਿਨਾਂ ਹੋਰ ਪੁਲਿਸ ਰਿਮਾਂਡ
ਸ਼ਿਵ ਸੈਨਾ ਲੀਡਰ ਸੁਧੀਰ ਸੂਰੀ ਦੇ ਕਤਲ ਕੇਸ 'ਚ ਸੰਦੀਪ ਸਿੰਘ ਉਰਫ ਸੰਨੀ ਦਾ ਦੋ ਦਿਨਾਂ ਹੋਰ ਪੁਲਿਸ ਰਿਮਾਂਡ ਮਿਲ ਗਿਆ ਹੈ। ਸੰਨੀ ਦਾ ਤੀਜੀ ਵਾਰ ਪੁਲਿਸ ਰਿਮਾਂਡ ਮਿਲਿਆ ਹੈ। ਅੱਜ ਪੁਲਿਸ ਨੇ ਸੰਦੀਪ ਸੰਨੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਹੋਰ ਰਿਮਾਂਡ ਮੰਗਿਆ ਜਿਸ ਨੂੰ ਅਦਾਲਤ ਨੇ ਸਵੀਕਾਰ ਕਰ ਲਿਆ।
Sidhu Moosewala: ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਕੈਬਨਿਟ ਮੰਤਰੀ ਹਰਜੋਤ ਬੈਂਸ ਨਾਲ ਕੀਤੀ ਮੁਲਾਕਾਤ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਚੰਡੀਗੜ੍ਹ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨਾਲ ਪਿੰਡ ਮੂਸੇਵਾਲਾ ਦੇ ਕੁਝ ਨੌਜਵਾਨ ਵੀ ਮੌਜੂਦ ਸਨ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨੇ ਪਿੰਡ ਮੂਸੇਵਾਲਾ ਦੇ ਸਰਕਾਰੀ ਸਕੂਲ ਵਿੱਚ ਸਟਾਫ਼ ਦੀ ਘਾਟ ਬਾਰੇ ਹਰਜੋਤ ਬੈਂਸ ਨਾਲ ਗੱਲਬਾਤ ਕੀਤੀ। ਉਨ੍ਹਾਂ ਪਿੰਡ ਮੂਸੇ ਦੀ ਪੰਚਾਇਤ ਵੱਲੋਂ ਹਰਜੋਤ ਬੈਂਸ ਨੂੰ ਮੰਗ ਪੱਤਰ ਵੀ ਦਿੱਤਾ। ਦੂਜੇ ਪਾਸੇ ਮੂਸੇਵਾਲਾ ਦੇ ਫੈਨ ਨੇ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਮੂਸੇਵਾਲਾ ਦੀ ਯਾਦ ਵਿੱਚ ਗੀਤ ਵੀ ਗਾਇਆ। ਗੀਤ ਸੁਣ ਕੇ ਮੰਤਰੀ ਹਰਜੋਤ ਬੈਂਸ ਭਾਵੁਕ ਹੋ ਗਏ। ਇਸ ਪੱਤਰ ਵਿੱਚ ਉਨ੍ਹਾਂ ਨੂੰ ਸਕੂਲ ਵਿੱਚ ਆ ਰਹੀਆਂ ਮੁਸ਼ਕਲਾਂ ਤੋਂ ਜਾਣੂ ਕਰਵਾਇਆ ਗਿਆ।