Punjab Breaking News LIVE: ਸੀਐਮ ਭਗਵੰਤ ਮਾਨ ਦੀਆਂ ਹਵਾਈ ਗੇੜੀਆਂ 'ਤੇ ਮੁੜ ਘਿਰੀ ਸਰਕਾਰ, ਸਿੱਧੂ ਮੂਸੇਵਾਲਾ ਦੀ ਮੌਤ ਦਾ ਬਦਲਾ ਲੈਣ ਦਾ ਐਲਾਨ, ‘ਅਗਨੀਵੀਰ’ ਭਰਤੀ 'ਤੇ ਭਗਵੰਤ ਮਾਨ ਸਰਕਾਰ ਦਾ ਯੂ-ਟਰਨ, ਪੰਜਾਬ 'ਚ ਚੀਨੀ ਵਾਇਰਸ ਨੇ ਮਚਾਈ ਤਬਾਹੀ
Punjab Breaking News, 15 September 2022 LIVE Updates: ਸੀਐਮ ਭਗਵੰਤ ਮਾਨ ਦੀਆਂ ਹਵਾਈ ਗੇੜੀਆਂ 'ਤੇ ਮੁੜ ਘਿਰੀ ਸਰਕਾਰ, ਸਿੱਧੂ ਮੂਸੇਵਾਲਾ ਦੀ ਮੌਤ ਦਾ ਬਦਲਾ ਲੈਣ ਦਾ ਐਲਾਨ, ‘ਅਗਨੀਵੀਰ’ ਭਰਤੀ 'ਤੇ ਭਗਵੰਤ ਮਾਨ ਸਰਕਾਰ ਦਾ ਯੂ-ਟਰਨ
ਝੋਨੇ ਦੀ ਪਰਾਲੀ ਦੇ ਪ੍ਰਬੰਧਨ ਤੇ ਕਿਸਾਨਾਂ ਨੂੰ ਹਰ ਸੰਭਵ ਮੱਦਦ ਦੇਣ ਲਈ ਨਿਰੰਤਰ ਯਤਨ ਕਰ ਰਹੀ ਪੰਜਾਬ ਸਰਕਾਰ ਦੇ ਯਤਨਾਂ ਨੂੰ ਉਸ ਵੇਲੇ ਵੱਡਾ ਬੂਰ ਮਿਲਿਆ ਜਦੋਂ ਪਰਾਲੀ ਦੇ ਪ੍ਰਬੰਧਨ ਵਿੱਚ ਪੰਜਾਬ ਤੇ ਦਿੱਲੀ ਸਰਕਾਰ ਦੀ ਸਾਂਝੀ ਵੱਡੀ ਪਹਿਲ ਸਦਕਾ ਪੰਜਾਬ ਵਿੱਚ ਪੂਸਾ ਬਾਇਓ ਡੀ ਕੰਪੋਜ਼ਰ ਦਾ 5000 ਏਕੜ ਵਿੱਚ ਪਾਇਲਟ ਪ੍ਰਾਜੈਕਟ ਕਰਨ ਦਾ ਫੈਸਲਾ ਕੀਤਾ ਗਿਆ।
ਏਬੀਪੀ ਸਾਂਝਾ ਦੇ ਪ੍ਰੋਗਰਾਮ 'ਨੂਰ ਪੰਜਾਬ ਦਾ' 'ਚ ਖਰੜ ਤੋਂ ਐੱਮਐੱਲਏ ਅਨਮੋਲ ਗਗਨ ਮਾਨ ਨੇ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਅੱਗੇ ਆਉਣਾ ਚਾਹੀਦਾ ਹੈ। ਪੌਲੀਟਿਕਸ ਇਕ ਸੇਵਾ ਹੈ। ਲੋਕਾਂ ਦੀ ਸੇਵਾ ਕਰਨ ਦਾ ਸਕੂਨ ਮਿਲਦਾ ਹੈ। ਅਨਮੋਲ ਗਗਨ ਕੋਲ ਸੈਰ ਸਪਾਟਾ, ਸੱਭਿਆਚਾਰ ਮਹਿਕਮਾ ਹੈ। ਉਨ੍ਹਾਂ ਕਿਹਾ ਕਿ ਮੈਂ ਗਾਇਕੀ ਦਾ ਵਧੀਆ ਸਫ਼ਰ ਨਿਭਾਇਆ।
'ਏਬੀਪੀ ਸਾਂਝਾ' ਦੇ ਵਿਸ਼ੇਸ਼ ਪ੍ਰੋਗਰਾਮ 'ਨੂਰ ਪੰਜਾਬ ਦਾ' ਵਿੱਚ ਪਹੁੰਚੇ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਕ੍ਰਿਕਟ ਖਿਡਾਰੀ ਅਰਸ਼ਦੀਪ ਸਿੰਘ ਨੂੰ ਟ੍ਰੋਲ ਕਰਨਾ ਮੰਦਭਾਗਾ ਸੀ। ਉਨ੍ਹਾਂ ਕਿਹਾ ਕਿ 'ਖੇਡਾਂ ਵਤਨ ਪੰਜਾਬ ਦੀਆਂ' ਨਾਲ ਜੁੜਣ ਨਾਲ ਨੌਜਵਾਨ ਨਸ਼ਿਆਂ ਤੋਂ ਦੂਰ ਰਹਿਣਗੇ। ਮੀਤ ਹੇਅਰ ਨੇ ਕਿਹਾ ਕਿ ਪੰਜਾਬ ਦੀ ਨੌਜਵਾਨੀ ਮਜ਼ਬੂਰੀ ਵੱਸ ਬਾਹਰ ਨਾ ਜਾਵੇ।
ਅਦਾਕਾਰ ਤੇ ਗਾਇਕ ਦਿਲਜੀਤ ਦੋਸਾਂਝ ਦੀ ਆਗਾਮੀ ਫ਼ਿਲਮ ‘ਜੋਗੀ’ 1984 ਦੇ ਸਿੱਖ ਵਿਰੋਧੀ ਦੰਗਿਆਂ ’ਤੇ ਆਧਾਰਿਤ ਹੈ ਤੇ ਉਨ੍ਹਾਂ ਦਾ ਕਹਿਣਾ ਹੈ ਕਿ ਇਸ ਘਟਨਾ ਨੂੰ ਕਤਲੇਆਮ ਕਿਹਾ ਜਾਣਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ 31 ਅਕਤੂਬਰ, 1984 ਨੂੰ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਉਨ੍ਹਾਂ ਦੇ ਸਿੱਖ ਸੁਰੱਖਿਆ ਮੁਲਾਜ਼ਮਾਂ ਨੇ ਕਤਲ ਕਰ ਦਿੱਤਾ ਸੀ। ਇਸ ਘਟਨਾ ਤੋਂ ਬਾਅਦ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਸੂਬਿਆਂ ’ਚ ਹਿੰਸਾ ਭੜਕ ਉਠੀ ਸੀ। ਪੂਰੇ ਭਾਰਤ ’ਚ ਲਗਭਗ ਤਿੰਨ ਹਜ਼ਾਰ ਤੋਂ ਵੱਧ ਸਿੱਖ ਮਾਰੇ ਗਏ ਸਨ, ਜਿਨ੍ਹਾਂ ’ਚ ਸਭ ਤੋਂ ਜ਼ਿਆਦਾ ਕਤਲ ਦਿੱਲੀ ’ਚ ਹੋਏ ਸਨ।
ਪੰਜਾਬ ਵਿੱਚ ਚੀਨੀ ਵਾਇਰਸ ਨੇ ਕਈ ਥਾਈਂ ਝੋਨੇ ਦੀ ਫਸਲ ਤਬਾਹ ਕਰ ਦਿੱਤੀ ਹੈ। ਕਿਸਾਨਾਂ ਨੇ ਪਹਿਲਾਂ ਮਹਿੰਗੀਆਂ ਦਵਾਈਆਂ ਵਰਤੀਆਂ ਪਰ ਕੋਈ ਰਾਹਤ ਨਾ ਮਿਲਣ ਮਗਰੋਂ ਝੋਨੇ ਦੀ ਫਸਲ ਵਾਹੁਣੀ ਸ਼ੁਰੂ ਕਰ ਦਿੱਤੀ ਹੈ। ਪੰਜਾਬ ਦੋ ਕਈ ਜ਼ਿਲ੍ਹਿਆਂ ਵਿੱਚੋਂ ਖਬਰਾਂ ਆਈਆਂ ਹਨ ਕਿ ਕਿਸਾਨ ਝੋਨੇ ਦੀ ਫਸਲ ਵਾਹੁਣ ਲਈ ਮਜਬੂਰ ਹਨ। ਕਿਸਾਨਾਂ ਦਾ ਇਹ ਵੀ ਇਲਜ਼ਾਮ ਹੈ ਕਿ ਸਰਕਾਰ ਉਨ੍ਹਾਂ ਦੀ ਕੋਈ ਸਾਰ ਨਹੀਂ ਲੈ ਰਹੀ। ਹਾਸਲ ਜਾਣਕਾਰੀ ਮੁਤਾਬਕ ਜ਼ਿਲ੍ਹਾ ਫਤਹਿਗੜ੍ਹ ਦੇ ਪਿੰਡ ਖੇੜੀ ਭਾਈ ਕੀ ਦੇ ਕਿਸਾਨ ਪਵਿੱਤਰ ਸਿੰਘ ਦੀ ਝੋਨੇ ਦੀ ਫ਼ਸਲ ਚੀਨੀ ਬਿਮਾਰੀ ਕਾਰਨ ਨੁਕਸਾਨੀ ਗਈ ਹੈ। ਇਸ ਕਾਰਨ ਕਿਸਾਨ ਵੱਲੋਂ ਆਪਣੀ 10 ਏਕੜ ਝੋਨੇ ਦੀ ਫ਼ਸਲ ਨੂੰ ਵਾਹ ਦਿੱਤਾ ਗਿਆ। ਕਿਸਾਨ ਪਵਿੱਤਰ ਸਿੰਘ ਨੇ ਭਰੇ ਮਨ ਨਾਲ ਦੱਸਿਆ ਕਿ ਉਸ ਨੇ 10 ਏਕੜ ਜ਼ਮੀਨ ਠੇਕੇ ’ਤੇ ਲਈ ਸੀ, ਜਿਸ ਵਿੱਚ ਝੋਨਾ ਤਿਆਰ ਕਰਨ ਲਈ ਉਸ ਦਾ ਪ੍ਰਤੀ ਏਕੜ 20 ਹਜ਼ਾਰ ਰੁਪਏ ਖਰਚਾ ਹੁਣ ਤੱਕ ਆ ਚੁੱਕਾ ਸੀ ਤੇ ਫ਼ਸਲ ਨੂੰ ਬਿਮਾਰੀ ਤੋਂ ਬਚਾਉਣ ਲਈ 2 ਵਾਰ ਸਪਰੇਅ ਵੀ ਕੀਤੀ ਗਈ ਸੀ, ਪਰ ਕੋਈ ਵਧੀਆ ਨਤੀਜਾ ਸਾਹਮਣੇ ਨਹੀਂ ਆਇਆ।
ਅਫ਼ਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਉੱਥੇ ਰਹਿੰਦੇ ਸਿੱਖਾਂ ਨੂੰ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਆਪਣੇ ਦੇਸ਼ ਤੋਂ ਬਾਹਰ ਲਿਜਾਣ ’ਤੇ ਰੋਕ ਲਾ ਦਿੱਤੀ ਹੈ। ਅਫ਼ਗਾਨਿਸਤਾਨ ਵਿੱਚ ਤਾਲਿਬਾਨ ਸਰਕਾਰ ਦੇ ਸਥਾਪਤ ਹੋਣ ਮਗਰੋਂ ਘੱਟ ਗਿਣਤੀ ’ਤੇ ਹੋ ਰਹੇ ਹਮਲਿਆਂ ਕਾਰਨ ਉਥੇ ਵਸਦੇ ਹਿੰਦੂ ਤੇ ਸਿੱਖ ਆਪਣੇ ਦੇਸ਼ ਪਰਤ ਰਹੇ ਹਨ। ਹਾਸਲ ਜਾਣਕਾਰੀ ਮੁਤਾਬਕ ਅਫ਼ਗਾਨਿਸਤਾਨ ਵਿੱਚ ਰਹਿ ਰਹੇ 60 ਸਿੱਖਾਂ ਨੇ ਸ਼ਨਿਚਰਵਾਰ ਨੂੰ ਅਫ਼ਗਾਨਿਸਤਾਨ ਤੋਂ ਦਿੱਲੀ ਆਉਣਾ ਸੀ ਤੇ ਉਨ੍ਹਾਂ ਆਪਣੇ ਨਾਲ ਗੁਰੂ ਗ੍ਰੰਥ ਸਾਹਿਬ ਦੇ ਚਾਰ ਪਾਵਨ ਸਰੂਪ ਵੀ ਲਿਆਉਣੇ ਸਨ, ਪਰ ਅਫ਼ਗਾਨਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਅਧਿਕਾਰੀਆਂ ਵੱਲੋਂ ਇਨ੍ਹਾਂ ਪਾਵਨ ਸਰੂਪਾਂ ਨੂੰ ਆਪਣੇ ਦੇਸ਼ ਤੋਂ ਬਾਹਰ ਲਿਜਾਣ ’ਤੇ ਰੋਕ ਲਾ ਦਿੱਤੀ ਗਈ ਹੈ, ਜਿਸ ਮਗਰੋਂ ਉਹ ਸਿੱਖ ਵੀ ਭਾਰਤ ਨਹੀਂ ਪਰਤ ਸਕੇ ਹਨ।
'ਆਮ ਆਦਮੀ ਪਾਰਟੀ' ਦੀ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਵਾਈ ਗੇੜੀਆਂ 'ਤੇ ਮੁੜ ਘਿਰ ਗਈ ਹੈ। ਕੈਪਟਨ ਤੇ ਬਦਲਾਂ ਦੇ ਹਵਾਈ ਸਫ਼ਰ 'ਤੇ ਸਵਾਲ ਚੁੱਕਣ ਵਾਲੇ ਭਗਵੰਤ ਮਾਨ ਹੁਣ ਖੁਦ ਸਵਾਲਾਂ ਦੇ ਘੇਰੇ 'ਚ ਹਨ। ਇੱਕ RTI 'ਚ ਖੁਲਾਸਾ ਹੋਇਆ ਹੈ ਕਿ ਸੀਐਮ ਮਾਨ ਦੀ ਗੁਜਰਾਤ ਫੇਰੀ ਦੌਰਾਨ ਹਵਾਈ ਗੇੜੀਆਂ 'ਤੇ 44,85,267 ਰੁਪਏ ਖਰਚੇ ਗਏ ਹਨ। ਕਾਂਗਰਸ ਨੇ ਟਵੀਟ ਕਰਕੇ ਇਸ RTI ਦੇ ਜਵਾਬ ਦੀ ਤਸਵੀਰ ਸ਼ੇਅਰ ਕੀਤੀ ਹੈ ਜਿਸ ਦੇ ਨਾਲ ਲਿਖਿਆ ਹੈ, "ਆਰਟੀਆਈ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਸੀਐਮ ਭਗਵੰਤ ਮਾਨ ਨੇ ਗੁਜਰਾਤ ਵਿੱਚ ‘ਆਪ’ ਦੀ ਚੋਣ ਮੁਹਿੰਮ ਲਈ ਹਵਾਈ ਕਿਰਾਇਆ ਅਦਾ ਕਰਨ ਲਈ ਪੰਜਾਬ ਦੇ ਲੋਕਾਂ ਦੇ ਟੈਕਸ ਦੇ ਪੈਸੇ ਵਿੱਚੋਂ 44,85,267/- ਰੁਪਏ ਖਰਚ ਕੀਤੇ।"
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ ਉੱਪਰ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਦੇ ਸਿਆਸੀਕਰਨ ਦਾ ਇਲਜ਼ਾਮ ਲਾਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ‘ਆਪ’ ਸਰਕਾਰ ਪਿਛਲੀ ਕਾਂਗਰਸ ਸਰਕਾਰ ਦੇ ਰਾਹ ’ਤੇ ਚੱਲ ਰਹੀ ਹੈ ਤੇ ਜਾਂਚ ਦਾ ਸਿਆਸੀਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ‘ਆਪ’ ਸਰਕਾਰ ਨੇ ਇਨ੍ਹਾਂ ਮਾਮਲਿਆਂ ਵਿੱਚ ਕੋਈ ਕਾਰਵਾਈ ਨਹੀਂ ਕੀਤੀ ਤੇ ਹੁਣ ਆਪਣੀਆਂ ਅਸਫ਼ਲਤਾਵਾਂ ’ਤੇ ਪਰਦਾ ਪਾਉਣ ਵਾਸਤੇ ਸਿਆਸੀ ਬਦਲਾਖੋਰੀ ’ਤੇ ਉੱਤਰ ਆਈ ਹੈ।
ਪਿਛੋਕੜ
Punjab Breaking News, 15 September 2022 LIVE Updates: 'ਆਮ ਆਦਮੀ ਪਾਰਟੀ' ਦੀ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਵਾਈ ਗੇੜੀਆਂ 'ਤੇ ਮੁੜ ਘਿਰ ਗਈ ਹੈ। ਕੈਪਟਨ ਤੇ ਬਦਲਾਂ ਦੇ ਹਵਾਈ ਸਫ਼ਰ 'ਤੇ ਸਵਾਲ ਚੁੱਕਣ ਵਾਲੇ ਭਗਵੰਤ ਮਾਨ ਹੁਣ ਖੁਦ ਸਵਾਲਾਂ ਦੇ ਘੇਰੇ 'ਚ ਹਨ। ਇੱਕ RTI 'ਚ ਖੁਲਾਸਾ ਹੋਇਆ ਹੈ ਕਿ ਸੀਐਮ ਮਾਨ ਦੀ ਗੁਜਰਾਤ ਫੇਰੀ ਦੌਰਾਨ ਹਵਾਈ ਗੇੜੀਆਂ 'ਤੇ 44,85,267 ਰੁਪਏ ਖਰਚੇ ਗਏ ਹਨ। ਕਾਂਗਰਸ ਨੇ ਟਵੀਟ ਕਰਕੇ ਇਸ RTI ਦੇ ਜਵਾਬ ਦੀ ਤਸਵੀਰ ਸ਼ੇਅਰ ਕੀਤੀ ਹੈ ਜਿਸ ਦੇ ਨਾਲ ਲਿਖਿਆ ਹੈ, "ਆਰਟੀਆਈ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਸੀਐਮ ਭਗਵੰਤ ਮਾਨ ਨੇ ਗੁਜਰਾਤ ਵਿੱਚ ‘ਆਪ’ ਦੀ ਚੋਣ ਮੁਹਿੰਮ ਲਈ ਹਵਾਈ ਕਿਰਾਇਆ ਅਦਾ ਕਰਨ ਲਈ ਪੰਜਾਬ ਦੇ ਲੋਕਾਂ ਦੇ ਟੈਕਸ ਦੇ ਪੈਸੇ ਵਿੱਚੋਂ 44,85,267/- ਰੁਪਏ ਖਰਚ ਕੀਤੇ।" ਗੁਜਰਾਤ 'ਚ 'ਆਪ' ਦੇ ਚੋਣ ਪ੍ਰਚਾਰ ਲਈ ਭਗਵੰਤ ਮਾਨ ਨੇ ਹਵਾਈ ਗੇੜੀਆਂ 'ਤੇ ਖਰਚੇ 44,85,267 ਰੁਪਏ, RTI 'ਚ ਖੁਲਾਸਾ
ਸਿੱਧੂ ਮੂਸੇਵਾਲਾ ਦੀ ਮੌਤ ਦਾ ਲਿਆ ਜਾਵੇਗਾ ਬਦਲਾ, ਬੰਬੀਹਾ ਗੈਂਗ ਦਾ ਐਲਾਨ, ਗੋਲਡੀ ਬਰਾੜ ਨੂੰ ਵੀ ਦਿੱਤੀ ਚੁਣੌਤੀ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ ਵਿੱਚ ਗੈਂਗਵਾਰ ਵਧਣ ਦਾ ਖਦਸ਼ਾ ਹੈ। ਬੇਸ਼ੱਕ ਪੁਲਿਸ ਨੇ ਪੂਰੀ ਸਖਤੀ ਵਰਤੀ ਹੋਈ ਹੈ ਪਰ ਗੈਂਗਸਟਰਾਂ ਦੇ ਹੌਸਲੇ ਪਸਤ ਨਹੀਂ ਹੋ ਰਹੇ। ਉਹ ਬੇਖੌਫ ਹੋ ਕੇ ਸੋਸ਼ਲ ਮੀਡੀਆ ਉੱਪਰ ਇੱਕ-ਦੂਜੇ ਨੂੰ ਵੰਗਾਰ ਰਹੇ ਹਨ। ਬੰਬੀਹਾ ਗੈਂਗ ਨੇ ਲਾਰੈਂਸ ਬਿਸ਼ਨੋਈ ਨੂੰ ਸਿੱਧੂ ਮੂਸੇਵਾਲਾ ਦੀ ਮੌਤ ਦਾ ਬਦਲਾ ਲੈਣ ਦੀ ਧਮਕੀ ਦਿੱਤੀ ਹੈ। ਦੂਜੇ ਪਾਸੇ ਪੁਲਿਸ ਵੀ ਅਲਰਟ ਹੋ ਗਈ ਹੈ। ਪਤਾ ਲੱਗਾ ਹੈ ਕਿ ਮਾਨਸਾ ਪੁਲਿਸ ਸ਼ੋਸਲ ਮੀਡੀਆ ਰਾਹੀਂ ਲਾਰੈਂਸ ਬਿਸ਼ਨੋਈ ਤੇ ਬੰਬੀਹਾ ਗੈਂਗ ਵੱਲੋਂ ਇੱਕ-ਦੂਜੇ ਨੂੰ ਦਿੱਤੀਆਂ ਜਾ ਰਹੀਆਂ ਚੁਣੌਤੀਆਂ ਦੀ ਗੰਭੀਰਤਾ ਨਾਲ ਘੋਖ ਕਰ ਰਹੀ ਹੈ। ਮੂਸੇਵਾਲਾ ਦੇ ਕਤਲ ਮਗਰੋਂ ਹਰ ਦੂਜੇ-ਤੀਜੇ ਦਿਨ ਇਨ੍ਹਾਂ ਧੜਿਆਂ ਵੱਲੋਂ ਇੱਕ-ਦੂਜੇ ਨੂੰ ਨਿੱਤ ਨਵੀਂਆਂ ਚੁਣੌਤੀਆਂ ਦਿੱਤੀਆਂ ਜਾ ਰਹੀਆਂ ਹਨ। ਸਿੱਧੂ ਮੂਸੇਵਾਲਾ ਦੀ ਮੌਤ ਦਾ ਲਿਆ ਜਾਵੇਗਾ ਬਦਲਾ, ਬੰਬੀਹਾ ਗੈਂਗ ਦਾ ਐਲਾਨ, ਗੋਲਡੀ ਬਰਾੜ ਨੂੰ ਵੀ ਦਿੱਤੀ ਚੁਣੌਤੀ
‘ਅਗਨੀਵੀਰ’ ਭਰਤੀ 'ਤੇ ਭਗਵੰਤ ਮਾਨ ਸਰਕਾਰ ਦਾ ਯੂ-ਟਰਨ
‘ਅਗਨੀਵੀਰ’ ਭਰਤੀ 'ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਨੇ ਯੂ-ਟਰਨ ਲੈ ਲਿਆ ਹੈ। ਹਥਿਆਰਬੰਦ ਬਲਾਂ ਵਿੱਚ ਭਰਤੀ ਦੀ ਇਸ ਸਕੀਮ ਦਾ ਆਮ ਆਦਮੀ ਪਾਰਟੀ ਨੇ ਵਿਰੋਧ ਕੀਤਾ ਸੀ। ਇੱਥੋਂ ਤੱਕ ਕਿ ਪੰਜਾਬ ਵਿਧਾਨ ਸਭਾ ਵਿੱਚ ਅਗਨੀਵੀਰ ਸਕੀਮ ਖ਼ਿਲਾਫ਼ ਮਤਾ ਵੀ ਪਾਸ ਕੀਤਾ ਜਾ ਚੁੱਕਾ ਹੈ। ਮੁੱਖ ਮੰਤਰੀ ਭਗਵੰਤ ਮਾਨ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਅਗਨੀਵੀਰ ਸਕੀਮ ਦਾ ਵਿਰੋਧ ਕੀਤਾ ਗਿਆ ਸੀ ਜਦੋਂਕਿ ਭਾਜਪਾ ਵਿਧਾਇਕ ਹਮਾਇਤ ਵਿਚ ਨਿੱਤਰੇ ਸਨ। ‘ਅਗਨੀਵੀਰ’ ਭਰਤੀ 'ਤੇ ਭਗਵੰਤ ਮਾਨ ਸਰਕਾਰ ਦਾ ਯੂ-ਟਰਨ, ਪਹਿਲਾਂ ਵਿਰੋਧ, ਹੁਣ ਵੱਧ ਤੋਂ ਵੱਧ ਉਮੀਦਵਾਰਾਂ ਨੂੰ ਭਰਤੀ ਕਰਾਉਣ ਦਾ ਐਲਾਨ
ਪੰਜਾਬ 'ਚ ਚੀਨੀ ਵਾਇਰਸ ਨੇ ਮਚਾਈ ਤਬਾਹੀ, ਅੱਕ ਕੇ ਕਿਸਾਨ ਝੋਨਾ ਵਾਹੁਣ ਲੱਗੇ
ਪੰਜਾਬ ਵਿੱਚ ਚੀਨੀ ਵਾਇਰਸ ਨੇ ਕਈ ਥਾਈਂ ਝੋਨੇ ਦੀ ਫਸਲ ਤਬਾਹ ਕਰ ਦਿੱਤੀ ਹੈ। ਕਿਸਾਨਾਂ ਨੇ ਪਹਿਲਾਂ ਮਹਿੰਗੀਆਂ ਦਵਾਈਆਂ ਵਰਤੀਆਂ ਪਰ ਕੋਈ ਰਾਹਤ ਨਾ ਮਿਲਣ ਮਗਰੋਂ ਝੋਨੇ ਦੀ ਫਸਲ ਵਾਹੁਣੀ ਸ਼ੁਰੂ ਕਰ ਦਿੱਤੀ ਹੈ। ਪੰਜਾਬ ਦੋ ਕਈ ਜ਼ਿਲ੍ਹਿਆਂ ਵਿੱਚੋਂ ਖਬਰਾਂ ਆਈਆਂ ਹਨ ਕਿ ਕਿਸਾਨ ਝੋਨੇ ਦੀ ਫਸਲ ਵਾਹੁਣ ਲਈ ਮਜਬੂਰ ਹਨ। ਕਿਸਾਨਾਂ ਦਾ ਇਹ ਵੀ ਇਲਜ਼ਾਮ ਹੈ ਕਿ ਸਰਕਾਰ ਉਨ੍ਹਾਂ ਦੀ ਕੋਈ ਸਾਰ ਨਹੀਂ ਲੈ ਰਹੀ। ਪੰਜਾਬ 'ਚ ਚੀਨੀ ਵਾਇਰਸ ਨੇ ਮਚਾਈ ਤਬਾਹੀ, ਅੱਕ ਕੇ ਕਿਸਾਨ ਝੋਨਾ ਵਾਹੁਣ ਲੱਗੇ
ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਦਾ ਸਿਆਸੀਕਰਨ ਕਰ ਰਹੀ ਭਗਵੰਤ ਮਾਨ ਸਰਕਾਰ: ਸੁਖਬੀਰ ਬਾਦਲ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ ਉੱਪਰ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਦੇ ਸਿਆਸੀਕਰਨ ਦਾ ਇਲਜ਼ਾਮ ਲਾਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ‘ਆਪ’ ਸਰਕਾਰ ਪਿਛਲੀ ਕਾਂਗਰਸ ਸਰਕਾਰ ਦੇ ਰਾਹ ’ਤੇ ਚੱਲ ਰਹੀ ਹੈ ਤੇ ਜਾਂਚ ਦਾ ਸਿਆਸੀਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ‘ਆਪ’ ਸਰਕਾਰ ਨੇ ਇਨ੍ਹਾਂ ਮਾਮਲਿਆਂ ਵਿੱਚ ਕੋਈ ਕਾਰਵਾਈ ਨਹੀਂ ਕੀਤੀ ਤੇ ਹੁਣ ਆਪਣੀਆਂ ਅਸਫ਼ਲਤਾਵਾਂ ’ਤੇ ਪਰਦਾ ਪਾਉਣ ਵਾਸਤੇ ਸਿਆਸੀ ਬਦਲਾਖੋਰੀ ’ਤੇ ਉੱਤਰ ਆਈ ਹੈ। ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਦਾ ਸਿਆਸੀਕਰਨ ਕਰ ਰਹੀ ਭਗਵੰਤ ਮਾਨ ਸਰਕਾਰ: ਸੁਖਬੀਰ ਬਾਦਲ
- - - - - - - - - Advertisement - - - - - - - - -