Punjab Breaking News, 16 December 2022 LIVE Updates: ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਕਿਸਾਨਾਂ ਨੇ ਪੰਜਾਬ ਅੰਦਰ 19 ਟੌਲ ਪਲਾਜ਼ੇ ਫਰੀ ਕਰ ਦਿੱਤੇ ਹਨ। ਕਿਸਾਨਾਂ ਦੀ ਇਸ ਕਾਰਵਾਈ ਮਗਰੋਂ ਪੰਜਾਬ ਸਰਕਾਰ ਹਰਕਤ ਵਿੱਚ ਆ ਗਈ ਹੈ। ਸੂਤਰਾਂ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਲੀਡਰਾਂ ਨੂੰ 28 ਦਸੰਬਰ ਲਈ ਮੀਟਿੰਗ ਦਾ ਸੱਦਾ ਦਿੱਤਾ ਗਿਆ ਹੈ। ਦੂਜੇ ਪਾਸੇ ਹਾਲੇ ਤੱਕ ਜਥੇਬੰਦੀ ਵੱਲੋਂ ਇਸ ਸਬੰਧੀ ਕੋਈ ਫ਼ੈਸਲਾ ਨਹੀਂ ਲਿਆ ਗਿਆ। ਉਂਝ ਜਥੇਬੰਦੀ ਦੇ ਲੀਡਰਾਂ ਨੇ ਕਿਹਾ ਕਿ ਮੁੱਖ ਮੰਤਰੀ ਨਾਲ ਮੀਟਿੰਗ ਸਬੰਧੀ ਫ਼ੈਸਲੇ ਬਾਰੇ ਜਥੇਬੰਦੀ ਵੱਲੋਂ ਵਿਚਾਰ ਕੀਤੀ ਜਾਵੇਗੀ। ਪੰਜਾਬ ਅੰਦਰ 19 ਟੌਲ ਪਲਾਜ਼ੇ ਫਰੀ! ਸਰਕਾਰ ਹਰਕਤ 'ਚ ਆਈ


 


ਕੈਪਟਨ ਵੱਲੋਂ ਪੀਐਮ ਮੋਦੀ ਕੋਲ ਫਿਰਕ ਜਾਹਿਰ


Punjab News: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਖਦਸ਼ਾ ਜਤਾਇਆ ਹੈ ਕਿ ਪੰਜਾਬ ਉਸੇ ਰਾਹ ਉੱਤੇ ਤੁਰਦਾ ਜਾਪ ਰਿਹਾ ਜਿਵੇਂ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਸਮੇਂ ਹਾਲਾਤ ਖ਼ਰਾਬ ਹੋਏ ਸਨ। ਉਨ੍ਹਾਂ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸੰਸਦ ਭਵਨ ਵਿੱਚ ਮੁਲਾਕਾਤ ਕੀਤੀ ਤੇ ਪੰਜਾਬ ਵਿੱਚ ਕਥਿਤ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਬਾਰੇ ਉਨ੍ਹਾਂ ਨੂੰ ਜਾਣੂ ਕਰਵਾਇਆ। ਕੈਪਟਨ ਵੱਲੋਂ ਪੀਐਮ ਮੋਦੀ ਕੋਲ ਫਿਰਕ ਜਾਹਿਰ


 


CM ਮਾਨ ਸਰਕਾਰ ਵੱਲੋਂ ਪੰਚਾਇਤਾਂ, ਨਗਰ ਪੰਚਾਇਤਾਂ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਚੁਣੇ ਨੁਮਾਇੰਦਿਆਂ ਨੂੰ ਕੰਮ ਕਰਨ ਤੋਂ ਰੋਕਿਆ ਜਾ ਰਿਹਾ : ਰਾਜਾ ਵੜਿੰਗ 


ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਭਗਵੰਤ ਮਾਨ ਸਰਕਾਰ ਉੱਤੇ ਜੰਮ ਕੇ ਵਰ੍ਹੇ ਹਨ। ਉਨ੍ਹਾਂ ਨੇ ਸਰਕਾਰ ਉੱਪਰ ਗੰਭੀਰ ਇਲਜ਼ਾਮ ਲਾਏ ਹਨ। ਰਾਜਾ ਵੜਿੰਗ ਨੇ ਕਿਹਾ ਹੈ ਕਿ ‘ਆਪ’ ਸਰਕਾਰ ਵੱਲੋਂ ਪੰਚਾਇਤਾਂ, ਨਗਰ ਪੰਚਾਇਤਾਂ ਤੇ ਜ਼ਿਲ੍ਹਾ ਪਰਿਸ਼ਦ ਦੇ ਚੁਣੇ ਹੋਏ ਨੁਮਾਇੰਦਿਆਂ ਦੇ ਕੰਮ ਵਿੱਚ ਅੜਿੱਕੇ ਖੜ੍ਹੇ ਕੀਤੇ ਜਾ ਰਹੇ ਹਨ ਤੇ ਉਨ੍ਹਾਂ ਨੂੰ ਕੰਮ ਕਰਨ ਤੋਂ ਰੋਕਿਆ ਜਾ ਰਿਹਾ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਸੂਬੇ ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਵਿਚ ਬੁਰੀ ਤਰ੍ਹਾਂ ਅਸਫਲ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਲੋਕ ਸੂਬੇ ਵਿੱਚ ਆਮ ਆਦਮੀ ਪਾਰਟੀ ਨੂੰ ਬਦਲਾਅ ਵਾਸਤੇ ਲੈ ਕੇ ਆਏ ਸਨ ਪਰ ਇਹ ਬਦਲਾਅ ਹੁਣ ਲੋਕਾਂ ਦੇ ਗਲ ਪੈਣ ਲੱਗ ਪਿਆ ਹੈ। CM ਮਾਨ ਸਰਕਾਰ ਵੱਲੋਂ ਪੰਚਾਇਤਾਂ, ਨਗਰ ਪੰਚਾਇਤਾਂ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਚੁਣੇ ਨੁਮਾਇੰਦਿਆਂ ਨੂੰ ਕੰਮ ਕਰਨ ਤੋਂ ਰੋਕਿਆ ਜਾ ਰਿਹਾ : ਰਾਜਾ ਵੜਿੰਗ


 


ਪੰਜਾਬ 'ਚ ਸਿੱਖਿਆ ਕ੍ਰਾਂਤੀ ਲਈ ਦਿੱਲੀ ਦੇ ਮੰਤਰੀ ਨੇ ਸੰਭਾਲਿਆ ਮੋਰਚਾ


ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਪੰਜਾਬ ਵਿੱਚ ਵੀ ਸਿੱਖਿਆ ਖੇਤਰ ਵਿੱਚ ਸੁਧਾਰ ਕਰਨ ਲਈ ਮੁਹਿੰਮ ਆਰੰਭ ਦਿੱਤੀ ਹੈ। ਸਿਸੋਦੀਆ ਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਵੀਰਵਾਰ ਨੂੰ ਅੰਮ੍ਰਿਤਸਰ ਦੇ ਸਰਕਾਰੀ ਸਕੂਲਾਂ ਦਾ ਦੌਰਾ ਕੀਤਾ ਗਿਆ। ਉਨ੍ਹਾਂ ਇੱਥੇ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਸਮੇਤ ਅੰਮ੍ਰਿਤਸਰ, ਗੁਰਦਾਸਪੁਰ ਤੇ ਤਰਨ ਤਾਰਨ ਦੇ ਅਧਿਆਪਕਾਂ ਨਾਲ ਮੀਟਿੰਗ ਵੀ ਕੀਤੀ।  ਪੰਜਾਬ 'ਚ ਸਿੱਖਿਆ ਕ੍ਰਾਂਤੀ ਲਈ ਦਿੱਲੀ ਦੇ ਮੰਤਰੀ ਨੇ ਸੰਭਾਲਿਆ ਮੋਰਚਾ


 


ਹੁਣ ਸਰਕਾਰ ਭਰਤੀ 'ਚ ਨਹੀਂ ਹੋਏਗੀ ਕੁਤਾਹੀ! ਭਗਵੰਤ ਮਾਨ ਸਰਕਾਰ ਚੁੱਕਣ ਜਾ ਰਹੀ ਸਖਤ ਕਦਮ


ਨਾਇਬ ਤਹਿਸੀਲਦਾਰਾਂ ਦੀ ਭਰਤੀ ਦੌਰਾਨ ਹੋਏ ਘੁਟਾਲੇ ਮਗਰੋਂ ਭਗਵੰਤ ਮਾਨ ਸਰਕਾਰ ਚੌਕਸ ਹੋ ਗਈ ਹੈ। ਪੰਜਾਬ ਸਰਕਾਰ ਨੇ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਅੱਗੇ ਤੋਂ ਕਿਸੇ ਵੀ ਭਰਤੀ ਵੇਲੇ ਕੋਈ ਕੁਤਾਹੀ ਨਾ ਹੋਵੇ। ਇਸ ਲਈ ਪੂਰੀ ਸਖਤੀ ਵਰਤੀ ਜਾਵੇ। ਸਰਕਾਰ ਦੇ ਆਦੇਸ਼ਾਂ ਮੁਤਾਬਕ ਅਫਸਰਸ਼ਾਹੀ ਵੱਡੇ ਕਦਮ ਚੁੱਕਣ ਜਾ ਰਹੀ ਹੈ। ਇਸ ਤਹਿਤ ਸਰਕਾਰੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਦੌਰਾਨ ਪ੍ਰੀਖਿਆ ਕੇਂਦਰਾਂ ਵਿੱਚ ਜੈਮਰ ਲਾਉਣ ਦਾ ਫ਼ੈਸਲਾ ਲਿਆ ਗਿਆ ਹੈ। ਹੁਣ ਸਰਕਾਰ ਭਰਤੀ 'ਚ ਨਹੀਂ ਹੋਏਗੀ ਕੁਤਾਹੀ! ਭਗਵੰਤ ਮਾਨ ਸਰਕਾਰ ਚੁੱਕਣ ਜਾ ਰਹੀ ਸਖਤ ਕਦਮ