Punjab Breaking News LIVE: ਪੰਜਾਬ ਦੇ 19 ਟੌਲ ਪਲਾਜ਼ੇ ਫਰੀ, ਕੈਪਟਨ ਵੱਲੋਂ ਪੰਜਾਬ ਬਾਰੇ ਪੀਐਮ ਮੋਦੀ ਕੋਲ ਫਿਰਕ ਜਾਹਿਰ, ਪੰਜਾਬ 'ਚ ਸਿੱਖਿਆ ਕ੍ਰਾਂਤੀ ਲਈ ਦਿੱਲੀ ਦੇ ਮੰਤਰੀ ਨੇ ਸੰਭਾਲਿਆ ਮੋਰਚਾ, ਹੁਣ ਸਰਕਾਰ ਭਰਤੀ 'ਚ ਨਹੀਂ ਹੋਏਗੀ ਕੁਤਾਹੀ!

Punjab Breaking News, 16 December 2022 LIVE Updates: ਪੰਜਾਬ ਦੇ 19 ਟੌਲ ਪਲਾਜ਼ੇ ਫਰੀ, ਕੈਪਟਨ ਵੱਲੋਂ ਪੰਜਾਬ ਬਾਰੇ ਪੀਐਮ ਮੋਦੀ ਕੋਲ ਫਿਰਕ ਜਾਹਿਰ, ਪੰਜਾਬ 'ਚ ਸਿੱਖਿਆ ਕ੍ਰਾਂਤੀ ਲਈ ਦਿੱਲੀ ਦੇ ਮੰਤਰੀ ਨੇ ਸੰਭਾਲਿਆ ਮੋਰਚਾ

ABP Sanjha Last Updated: 16 Dec 2022 02:02 PM
ਪਾਕਿਸਤਾਨੀਆਂ ਨੇ ਡਰੋਨ ਨਾਲ ਸੁੱਟੀ ਕਰੋੜਾਂ ਦੀ ਹੈਰੋਇਨ, BSF ਨੇ ਨਸ਼ਾ ਤਸਕਰਾਂ ਦੇ ਮਨਸੂਬਿਆਂ ਨੂੰ ਕੀਤਾ ਨਾਕਾਮ

ਬੀਐਸਐਫ ਨੇ ਅੰਮ੍ਰਿਤਸਰ ਭਾਰਤ-ਪਾਕਿਸਤਾਨ ਸਰਹੱਦ ਤੋਂ ਪਾਕਿਸਤਾਨ ਵੱਲੋਂ ਡ੍ਰੋਨ ਰਾਹੀਂ ਸੁੱਟੀ ਗਈ 4.490 ਕਿਲੋ ਹੈਰੋਇਨ ਬਰਾਮਦ ਕੀਤੀ ਹੈ, ਜਿਸ ਤੋਂ ਬਾਅਦ ਪੂਰੇ ਇਲਾਕੇ ਦੀ ਤਲਾਸ਼ੀ ਲਈ ਜਾ ਰਹੀ ਹੈ।

ਰਾਘਵ ਚੱਢਾ ਨੇ ਸੰਸਦ 'ਚ ਚੁੱਕਿਆ ਬੇਅਦਬੀ ਦਾ ਮੁੱਦਾ, ਕਿਹਾ ਕਾਨੂੰਨ 'ਚ ਹੋਵੇ ਸੋਧ ਤੇ ਦੋਸ਼ੀਆਂ ਨੂੰ ਮਿਲਣ ਸਖ਼ਤ ਸਜ਼ਾਵਾਂ

ਆਈਪੀਸੀ ਦੀ ਧਾਰਾ 295 ਅਤੇ 295ਏ ਵਿੱਚ ਇਸ ਅਪਰਾਧ ਲਈ ਨਿਰਧਾਰਤ ਸਜ਼ਾ ਇੰਨੀ ਘੱਟ ਹੈ ਕਿ ਇਸ ਘਿਨਾਉਣੇ ਅਪਰਾਧ ਨੂੰ ਕਰਨ ਵਾਲਿਆਂ ਦੇ ਹੌਂਸਲੇ ਬਹੁਤ ਉੱਚੇ ਹੋ ਗਏ ਹਨ। ਕਾਨੂੰਨ ਵਿੱਚ ਸੋਧ ਦੀ ਫੌਰੀ ਲੋੜ ਹੈ, ਤਾਂ ਜੋ ਬੇਅਦਬੀ ਕਰਨ ਵਾਲਿਆਂ ਨੂੰ ਉਮਰ ਕੈਦ ਜਾਂ ਇਸ ਤੋਂ ਵੀ ਸਖ਼ਤ ਸਜ਼ਾ ਦਿੱਤੀ ਜਾ ਸਕੇ। ਸੰਸਦ ਮੈਂਬਰ ਨੇ ਕਿਹਾ ਕਿ ਇਸ ਸਦਨ ਨੂੰ ਭਾਰਤੀ ਪੈਨਲ ਕੋਡ 'ਚ ਸੋਧ 'ਤੇ ਵਿਚਾਰ ਕਰਨਾ ਚਾਹੀਦਾ ਹੈ।


Punjab government Decision : ਪੰਜਾਬ ਸਰਕਾਰ ਨੇ ਅਹਿਮ ਅਹੁਦਿਆਂ 'ਤੇ ਭੇਜੇ ਜਾ ਰਹੇ ਅਧਿਕਾਰੀਆਂ ਦੀ ਨਿਗਰਾਨੀ ਲਈ ਕਮੇਟੀ ਬਣਾਉਣ ਦਾ ਕੀਤਾ ਫੈਸਲਾ

ਐੱਸਐੱਸਪੀ ਨੂੰ ਹਟਾਉਣ ਨੂੰ ਲੈ ਕੇ ਮੁੱਖ ਮੰਤਰੀ ਅਤੇ ਰਾਜਪਾਲ ਵਿਚਾਲੇ ਹੋਈ ਤਕਰਾਰ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਅਹਿਮ ਅਹੁਦਿਆਂ 'ਤੇ ਭੇਜੇ ਜਾ ਰਹੇ ਅਧਿਕਾਰੀਆਂ ਦੀ ਨਿਗਰਾਨੀ ਲਈ ਕਮੇਟੀ ਬਣਾਉਣ ਦਾ ਫੈਸਲਾ ਕੀਤਾ ਹੈ। ਭਵਿੱਖ ਵਿੱਚ ਕਿਸੇ ਵਿਵਾਦ ਤੋਂ ਬਚਣ ਲਈ ਕਮੇਟੀ ਹਰ ਮਹੀਨੇ ਸਮੀਖਿਆ ਕਰਕੇ ਮੁੱਖ ਮੰਤਰੀ ਨੂੰ ਰਿਪੋਰਟ ਸੌਂਪੇਗੀ। ਜਾਣਕਾਰੀ ਅਨੁਸਾਰ ਕਮੇਟੀ ਵਿੱਚ ਪੰਜਾਬ ਦੇ ਸੀਨੀਅਰ ਆਈਏਐਸ ਅਤੇ ਆਈਪੀਐਸ ਅਧਿਕਾਰੀ ਸ਼ਾਮਲ ਹੋਣਗੇ। ਕਮੇਟੀ ਯੂਟੀ ਵਿੱਚ ਪੰਜਾਬ ਕੇਡਰ ਵਿੱਚੋਂ ਭਰੀਆਂ ਜਾਣ ਵਾਲੀਆਂ ਸਾਰੀਆਂ ਅਸਾਮੀਆਂ ਦੇ ਵੇਰਵਿਆਂ ਨੂੰ ਅਪਡੇਟ ਕਰਦੀ ਰਹੇਗੀ।

Manish Sisodia: ਪੰਜਾਬ 'ਚ ਸਿੱਖਿਆ ਕ੍ਰਾਂਤੀ ਲਈ ਦਿੱਲੀ ਦੇ ਮੰਤਰੀ ਨੇ ਸੰਭਾਲਿਆ ਮੋਰਚਾ

ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਪੰਜਾਬ ਵਿੱਚ ਵੀ ਸਿੱਖਿਆ ਖੇਤਰ ਵਿੱਚ ਸੁਧਾਰ ਕਰਨ ਲਈ ਮੁਹਿੰਮ ਆਰੰਭ ਦਿੱਤੀ ਹੈ। ਸਿਸੋਦੀਆ ਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਵੀਰਵਾਰ ਨੂੰ ਅੰਮ੍ਰਿਤਸਰ ਦੇ ਸਰਕਾਰੀ ਸਕੂਲਾਂ ਦਾ ਦੌਰਾ ਕੀਤਾ ਗਿਆ। ਉਨ੍ਹਾਂ ਇੱਥੇ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਸਮੇਤ ਅੰਮ੍ਰਿਤਸਰ, ਗੁਰਦਾਸਪੁਰ ਤੇ ਤਰਨ ਤਾਰਨ ਦੇ ਅਧਿਆਪਕਾਂ ਨਾਲ ਮੀਟਿੰਗ ਵੀ ਕੀਤੀ। 

Punjab News: ਕੈਪਟਨ ਵੱਲੋਂ ਪੀਐਮ ਮੋਦੀ ਕੋਲ ਫਿਰਕ ਜਾਹਿਰ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਖਦਸ਼ਾ ਜਤਾਇਆ ਹੈ ਕਿ ਪੰਜਾਬ ਉਸੇ ਰਾਹ ਉੱਤੇ ਤੁਰਦਾ ਜਾਪ ਰਿਹਾ ਜਿਵੇਂ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਸਮੇਂ ਹਾਲਾਤ ਖ਼ਰਾਬ ਹੋਏ ਸਨ। ਉਨ੍ਹਾਂ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸੰਸਦ ਭਵਨ ਵਿੱਚ ਮੁਲਾਕਾਤ ਕੀਤੀ ਤੇ ਪੰਜਾਬ ਵਿੱਚ ਕਥਿਤ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਬਾਰੇ ਉਨ੍ਹਾਂ ਨੂੰ ਜਾਣੂ ਕਰਵਾਇਆ।

Farmers Protest: ਪੰਜਾਬ ਅੰਦਰ 19 ਟੌਲ ਪਲਾਜ਼ੇ ਫਰੀ

 ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਕਿਸਾਨਾਂ ਨੇ ਪੰਜਾਬ ਅੰਦਰ 19 ਟੌਲ ਪਲਾਜ਼ੇ ਫਰੀ ਕਰ ਦਿੱਤੇ ਹਨ। ਕਿਸਾਨਾਂ ਦੀ ਇਸ ਕਾਰਵਾਈ ਮਗਰੋਂ ਪੰਜਾਬ ਸਰਕਾਰ ਹਰਕਤ ਵਿੱਚ ਆ ਗਈ ਹੈ। ਸੂਤਰਾਂ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਲੀਡਰਾਂ ਨੂੰ 28 ਦਸੰਬਰ ਲਈ ਮੀਟਿੰਗ ਦਾ ਸੱਦਾ ਦਿੱਤਾ ਗਿਆ ਹੈ। ਦੂਜੇ ਪਾਸੇ ਹਾਲੇ ਤੱਕ ਜਥੇਬੰਦੀ ਵੱਲੋਂ ਇਸ ਸਬੰਧੀ ਕੋਈ ਫ਼ੈਸਲਾ ਨਹੀਂ ਲਿਆ ਗਿਆ। ਉਂਝ ਜਥੇਬੰਦੀ ਦੇ ਲੀਡਰਾਂ ਨੇ ਕਿਹਾ ਕਿ ਮੁੱਖ ਮੰਤਰੀ ਨਾਲ ਮੀਟਿੰਗ ਸਬੰਧੀ ਫ਼ੈਸਲੇ ਬਾਰੇ ਜਥੇਬੰਦੀ ਵੱਲੋਂ ਵਿਚਾਰ ਕੀਤੀ ਜਾਵੇਗੀ।

Farmers Protest: ਪੰਜਾਬ ਅੰਦਰ 19 ਟੌਲ ਪਲਾਜ਼ੇ ਫਰੀ

 ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਕਿਸਾਨਾਂ ਨੇ ਪੰਜਾਬ ਅੰਦਰ 19 ਟੌਲ ਪਲਾਜ਼ੇ ਫਰੀ ਕਰ ਦਿੱਤੇ ਹਨ। ਕਿਸਾਨਾਂ ਦੀ ਇਸ ਕਾਰਵਾਈ ਮਗਰੋਂ ਪੰਜਾਬ ਸਰਕਾਰ ਹਰਕਤ ਵਿੱਚ ਆ ਗਈ ਹੈ। ਸੂਤਰਾਂ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਲੀਡਰਾਂ ਨੂੰ 28 ਦਸੰਬਰ ਲਈ ਮੀਟਿੰਗ ਦਾ ਸੱਦਾ ਦਿੱਤਾ ਗਿਆ ਹੈ। ਦੂਜੇ ਪਾਸੇ ਹਾਲੇ ਤੱਕ ਜਥੇਬੰਦੀ ਵੱਲੋਂ ਇਸ ਸਬੰਧੀ ਕੋਈ ਫ਼ੈਸਲਾ ਨਹੀਂ ਲਿਆ ਗਿਆ। ਉਂਝ ਜਥੇਬੰਦੀ ਦੇ ਲੀਡਰਾਂ ਨੇ ਕਿਹਾ ਕਿ ਮੁੱਖ ਮੰਤਰੀ ਨਾਲ ਮੀਟਿੰਗ ਸਬੰਧੀ ਫ਼ੈਸਲੇ ਬਾਰੇ ਜਥੇਬੰਦੀ ਵੱਲੋਂ ਵਿਚਾਰ ਕੀਤੀ ਜਾਵੇਗੀ।

ਪਿਛੋਕੜ

Punjab Breaking News, 16 December 2022 LIVE Updates: ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਕਿਸਾਨਾਂ ਨੇ ਪੰਜਾਬ ਅੰਦਰ 19 ਟੌਲ ਪਲਾਜ਼ੇ ਫਰੀ ਕਰ ਦਿੱਤੇ ਹਨ। ਕਿਸਾਨਾਂ ਦੀ ਇਸ ਕਾਰਵਾਈ ਮਗਰੋਂ ਪੰਜਾਬ ਸਰਕਾਰ ਹਰਕਤ ਵਿੱਚ ਆ ਗਈ ਹੈ। ਸੂਤਰਾਂ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਲੀਡਰਾਂ ਨੂੰ 28 ਦਸੰਬਰ ਲਈ ਮੀਟਿੰਗ ਦਾ ਸੱਦਾ ਦਿੱਤਾ ਗਿਆ ਹੈ। ਦੂਜੇ ਪਾਸੇ ਹਾਲੇ ਤੱਕ ਜਥੇਬੰਦੀ ਵੱਲੋਂ ਇਸ ਸਬੰਧੀ ਕੋਈ ਫ਼ੈਸਲਾ ਨਹੀਂ ਲਿਆ ਗਿਆ। ਉਂਝ ਜਥੇਬੰਦੀ ਦੇ ਲੀਡਰਾਂ ਨੇ ਕਿਹਾ ਕਿ ਮੁੱਖ ਮੰਤਰੀ ਨਾਲ ਮੀਟਿੰਗ ਸਬੰਧੀ ਫ਼ੈਸਲੇ ਬਾਰੇ ਜਥੇਬੰਦੀ ਵੱਲੋਂ ਵਿਚਾਰ ਕੀਤੀ ਜਾਵੇਗੀ। ਪੰਜਾਬ ਅੰਦਰ 19 ਟੌਲ ਪਲਾਜ਼ੇ ਫਰੀ! ਸਰਕਾਰ ਹਰਕਤ 'ਚ ਆਈ


 



ਕੈਪਟਨ ਵੱਲੋਂ ਪੀਐਮ ਮੋਦੀ ਕੋਲ ਫਿਰਕ ਜਾਹਿਰ


Punjab News: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਖਦਸ਼ਾ ਜਤਾਇਆ ਹੈ ਕਿ ਪੰਜਾਬ ਉਸੇ ਰਾਹ ਉੱਤੇ ਤੁਰਦਾ ਜਾਪ ਰਿਹਾ ਜਿਵੇਂ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਸਮੇਂ ਹਾਲਾਤ ਖ਼ਰਾਬ ਹੋਏ ਸਨ। ਉਨ੍ਹਾਂ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸੰਸਦ ਭਵਨ ਵਿੱਚ ਮੁਲਾਕਾਤ ਕੀਤੀ ਤੇ ਪੰਜਾਬ ਵਿੱਚ ਕਥਿਤ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਬਾਰੇ ਉਨ੍ਹਾਂ ਨੂੰ ਜਾਣੂ ਕਰਵਾਇਆ। ਕੈਪਟਨ ਵੱਲੋਂ ਪੀਐਮ ਮੋਦੀ ਕੋਲ ਫਿਰਕ ਜਾਹਿਰ


 



CM ਮਾਨ ਸਰਕਾਰ ਵੱਲੋਂ ਪੰਚਾਇਤਾਂ, ਨਗਰ ਪੰਚਾਇਤਾਂ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਚੁਣੇ ਨੁਮਾਇੰਦਿਆਂ ਨੂੰ ਕੰਮ ਕਰਨ ਤੋਂ ਰੋਕਿਆ ਜਾ ਰਿਹਾ : ਰਾਜਾ ਵੜਿੰਗ 


ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਭਗਵੰਤ ਮਾਨ ਸਰਕਾਰ ਉੱਤੇ ਜੰਮ ਕੇ ਵਰ੍ਹੇ ਹਨ। ਉਨ੍ਹਾਂ ਨੇ ਸਰਕਾਰ ਉੱਪਰ ਗੰਭੀਰ ਇਲਜ਼ਾਮ ਲਾਏ ਹਨ। ਰਾਜਾ ਵੜਿੰਗ ਨੇ ਕਿਹਾ ਹੈ ਕਿ ‘ਆਪ’ ਸਰਕਾਰ ਵੱਲੋਂ ਪੰਚਾਇਤਾਂ, ਨਗਰ ਪੰਚਾਇਤਾਂ ਤੇ ਜ਼ਿਲ੍ਹਾ ਪਰਿਸ਼ਦ ਦੇ ਚੁਣੇ ਹੋਏ ਨੁਮਾਇੰਦਿਆਂ ਦੇ ਕੰਮ ਵਿੱਚ ਅੜਿੱਕੇ ਖੜ੍ਹੇ ਕੀਤੇ ਜਾ ਰਹੇ ਹਨ ਤੇ ਉਨ੍ਹਾਂ ਨੂੰ ਕੰਮ ਕਰਨ ਤੋਂ ਰੋਕਿਆ ਜਾ ਰਿਹਾ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਸੂਬੇ ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਵਿਚ ਬੁਰੀ ਤਰ੍ਹਾਂ ਅਸਫਲ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਲੋਕ ਸੂਬੇ ਵਿੱਚ ਆਮ ਆਦਮੀ ਪਾਰਟੀ ਨੂੰ ਬਦਲਾਅ ਵਾਸਤੇ ਲੈ ਕੇ ਆਏ ਸਨ ਪਰ ਇਹ ਬਦਲਾਅ ਹੁਣ ਲੋਕਾਂ ਦੇ ਗਲ ਪੈਣ ਲੱਗ ਪਿਆ ਹੈ। CM ਮਾਨ ਸਰਕਾਰ ਵੱਲੋਂ ਪੰਚਾਇਤਾਂ, ਨਗਰ ਪੰਚਾਇਤਾਂ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਚੁਣੇ ਨੁਮਾਇੰਦਿਆਂ ਨੂੰ ਕੰਮ ਕਰਨ ਤੋਂ ਰੋਕਿਆ ਜਾ ਰਿਹਾ : ਰਾਜਾ ਵੜਿੰਗ


 



ਪੰਜਾਬ 'ਚ ਸਿੱਖਿਆ ਕ੍ਰਾਂਤੀ ਲਈ ਦਿੱਲੀ ਦੇ ਮੰਤਰੀ ਨੇ ਸੰਭਾਲਿਆ ਮੋਰਚਾ


ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਪੰਜਾਬ ਵਿੱਚ ਵੀ ਸਿੱਖਿਆ ਖੇਤਰ ਵਿੱਚ ਸੁਧਾਰ ਕਰਨ ਲਈ ਮੁਹਿੰਮ ਆਰੰਭ ਦਿੱਤੀ ਹੈ। ਸਿਸੋਦੀਆ ਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਵੀਰਵਾਰ ਨੂੰ ਅੰਮ੍ਰਿਤਸਰ ਦੇ ਸਰਕਾਰੀ ਸਕੂਲਾਂ ਦਾ ਦੌਰਾ ਕੀਤਾ ਗਿਆ। ਉਨ੍ਹਾਂ ਇੱਥੇ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਸਮੇਤ ਅੰਮ੍ਰਿਤਸਰ, ਗੁਰਦਾਸਪੁਰ ਤੇ ਤਰਨ ਤਾਰਨ ਦੇ ਅਧਿਆਪਕਾਂ ਨਾਲ ਮੀਟਿੰਗ ਵੀ ਕੀਤੀ।  ਪੰਜਾਬ 'ਚ ਸਿੱਖਿਆ ਕ੍ਰਾਂਤੀ ਲਈ ਦਿੱਲੀ ਦੇ ਮੰਤਰੀ ਨੇ ਸੰਭਾਲਿਆ ਮੋਰਚਾ


 



ਹੁਣ ਸਰਕਾਰ ਭਰਤੀ 'ਚ ਨਹੀਂ ਹੋਏਗੀ ਕੁਤਾਹੀ! ਭਗਵੰਤ ਮਾਨ ਸਰਕਾਰ ਚੁੱਕਣ ਜਾ ਰਹੀ ਸਖਤ ਕਦਮ


ਨਾਇਬ ਤਹਿਸੀਲਦਾਰਾਂ ਦੀ ਭਰਤੀ ਦੌਰਾਨ ਹੋਏ ਘੁਟਾਲੇ ਮਗਰੋਂ ਭਗਵੰਤ ਮਾਨ ਸਰਕਾਰ ਚੌਕਸ ਹੋ ਗਈ ਹੈ। ਪੰਜਾਬ ਸਰਕਾਰ ਨੇ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਅੱਗੇ ਤੋਂ ਕਿਸੇ ਵੀ ਭਰਤੀ ਵੇਲੇ ਕੋਈ ਕੁਤਾਹੀ ਨਾ ਹੋਵੇ। ਇਸ ਲਈ ਪੂਰੀ ਸਖਤੀ ਵਰਤੀ ਜਾਵੇ। ਸਰਕਾਰ ਦੇ ਆਦੇਸ਼ਾਂ ਮੁਤਾਬਕ ਅਫਸਰਸ਼ਾਹੀ ਵੱਡੇ ਕਦਮ ਚੁੱਕਣ ਜਾ ਰਹੀ ਹੈ। ਇਸ ਤਹਿਤ ਸਰਕਾਰੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਦੌਰਾਨ ਪ੍ਰੀਖਿਆ ਕੇਂਦਰਾਂ ਵਿੱਚ ਜੈਮਰ ਲਾਉਣ ਦਾ ਫ਼ੈਸਲਾ ਲਿਆ ਗਿਆ ਹੈ। ਹੁਣ ਸਰਕਾਰ ਭਰਤੀ 'ਚ ਨਹੀਂ ਹੋਏਗੀ ਕੁਤਾਹੀ! ਭਗਵੰਤ ਮਾਨ ਸਰਕਾਰ ਚੁੱਕਣ ਜਾ ਰਹੀ ਸਖਤ ਕਦਮ

- - - - - - - - - Advertisement - - - - - - - - -

TRENDING NOW

© Copyright@2025.ABP Network Private Limited. All rights reserved.