Punjab Breaking News LIVE: 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਫੋਰਟਿਸ 'ਚ ਦਾਖਲ, ਸੀਐਮ ਭਗਵੰਤ ਮਾਨ ਵੰਡ ਰਹੇ ਨੌਕਰੀਆਂ, ਚੰਡੀਗੜ੍ਹ ਦੀ ਹੱਦ 'ਤੇ ਡਟੀਆਂ ਸਿੱਖ ਜਥੇਬੰਦੀਆਂ, ਅਮਿਤ ਸ਼ਾਹ ਦੀ 29 ਜਨਵਰੀ ਨੂੰ ਪਟਿਆਲਾ 'ਚ ਰੈਲੀ

Punjab Breaking News LIVE 16 January 2023: 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਫੋਰਟਿਸ 'ਚ ਦਾਖਲ, ਸੀਐਮ ਭਗਵੰਤ ਮਾਨ ਵੰਡ ਰਹੇ ਨੌਕਰੀਆਂ, ਚੰਡੀਗੜ੍ਹ ਦੀ ਹੱਦ 'ਤੇ ਡਟੀਆਂ ਸਿੱਖ ਜਥੇਬੰਦੀਆਂ

ABP Sanjha Last Updated: 16 Jan 2023 04:23 PM
Carry On Jatta 3 Shooting Wrapped Up: 'ਕੈਰੀ ਆਨ ਜੱਟਾ 3' ਦੀ ਸ਼ੂਟਿੰਗ ਹੋਈ ਪੂਰੀ

ਗਿੱਪੀ ਗਰੇਵਾਲ, ਜਸਵਿੰਦਰ ਭੱਲਾ ਤੇ ਬਿਨੂੰ ਢਿੱਲੋਂ ਦੀ ਤਿਕੜੀ ਹਮੇਸ਼ਾ ਹੀ 'ਕੈਰੀ ਆਨ ਜੱਟਾ' 'ਚ ਧਮਾਲ ਮਚਾਉਂਦੀ ਆਈ ਹੈ। ਤੁਸੀਂ 'ਕੈਰੀ ਆਨ ਜੱਟਾ' ਤੇ ਕੈਰੀ ਆਨ ਜੱਟਾ 2 'ਚ ਇਸ ਤਿਕੜੀ ਦੀ ਕਾਮੇਡੀ ਨੂੰ ਦੇਖਿਆ ਹੈ। ਹੁਣ ਜਲਦ ਹੀ ਇਹ ਤਿਕੜੀ ਮੁੜ ਕੈਰੀ ਆਨ ਜੱਟਾ 3 'ਚ ਇਕੱਠੀ ਨਜ਼ਰ ਆਉਣ ਵਾਲੀ ਹੈ। ਫਿਲਮ ਦੀ ਸ਼ੂਟਿੰਗ ਹੁਣ ਅਧਿਕਾਰਤ ਤੌਰ 'ਤੇ ਪੂਰੀ ਹੋ ਗਈ ਹੈ। 

Ram Rahim Parole : ਰਾਮ ਰਹੀਮ ਨੇ ਪੈਰੋਲ ਦੇ ਲਈ ਫ਼ਿਰ ਲਗਾਈ ਅਰਜ਼ੀ

ਬਲਾਤਕਾਰ ਅਤੇ ਕਤਲ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਇੱਕ ਵਾਰ ਫਿਰ ਜੇਲ੍ਹ ਤੋਂ ਬਾਹਰ ਆ ਸਕਦਾ ਹੈ। ਡੇਰਾਮੁਖੀ ਨੇ ਹਰਿਆਣਾ ਸਰਕਾਰ ਨੂੰ ਪੈਰੋਲ ਲਈ ਅਰਜ਼ੀ ਦਿੱਤੀ ਹੈ। ਫਿਲਹਾਲ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ 'ਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਰਾਮ ਰਹੀਮ ਕੁਝ ਮਹੀਨੇ ਪਹਿਲਾਂ ਹੀ ਪੈਰੋਲ ਪੂਰੀ ਕਰਕੇ ਵਾਪਸ ਜੇਲ੍ਹ ਗਿਆ ਸੀ।

IND vs NZ: ਸ਼੍ਰੀਲੰਕਾ ਨੂੰ ਕਲੀਨ ਸਵੀਪ ਕਰਨ ਤੋਂ ਬਾਅਦ ਟੀਮ ਇੰਡੀਆ ਦਾ ਹੁਣ ਨਿਊਜ਼ੀਲੈਂਡ ਨਾਲ ਹੋਵੇਗਾ ਸਾਹਮਣਾ

ਇਸ ਸਾਲ ਭਾਰਤੀ ਟੀਮ ਨੇ ਸ਼੍ਰੀਲੰਕਾ ਦੇ ਖਿਲਾਫ ਆਪਣੀ ਪਹਿਲੀ ਸੀਰੀਜ਼ ਖੇਡੀ। ਇਸ 'ਚ ਟੀਮ ਨੇ ਸ਼੍ਰੀਲੰਕਾ ਖਿਲਾਫ 3 ਟੀ-20 ਅਤੇ 3 ਵਨਡੇ ਖੇਡੇ। ਭਾਰਤੀ ਟੀਮ ਨੇ ਟੀ-20 ਸੀਰੀਜ਼ 2-0 ਅਤੇ ਵਨਡੇ ਸੀਰੀਜ਼ 3-0 ਨਾਲ ਜਿੱਤ ਕੇ ਸਾਲ ਦੀ ਸ਼ਾਨਦਾਰ ਸ਼ੁਰੂਆਤ ਕੀਤੀ। ਹੁਣ ਟੀਮ 18 ਜਨਵਰੀ, ਬੁੱਧਵਾਰ ਤੋਂ ਨਿਊਜ਼ੀਲੈਂਡ ਦੇ ਸਾਹਮਣੇ ਹੋਵੇਗੀ। ਦੋਵਾਂ ਵਿਚਾਲੇ 3-3 ਵਨਡੇ ਅਤੇ ਟੀ-20 ਮੈਚਾਂ ਦੀ ਸੀਰੀਜ਼ ਖੇਡੀ ਜਾਵੇਗੀ।

Punjab News: ਹਰ ਬੰਦਾ ਆਨਲਾਈਨ ਰੱਖ ਸਕੇਗਾ ਆਪਣੀ ਜ਼ਮੀਨ 'ਤੇ ਨਜ਼ਰ

ਪੰਜਾਬ ਵਿੱਚ ਲੋਕ ਹੁਣ ਆਰਣੀ ਜ਼ਮੀਨ ਉੱਪਰ ਆਨਲਾਈਨ ਨਜ਼ਰ ਰੱਖ ਸਕਣਗੇ। ਵਿਦੇਸ਼ਾਂ ਵਿੱਚ ਬੈਠੇ ਲੋਕ ਵੀ ਆਪਣਾ ਆਨਲਾਈਨ ਰਿਕਾਰਡ ਚੈੱਕ ਕਰ ਸਕਣਗੇ। ਅਹਿਮ ਗੱਲ ਹੈ ਕਿ ਸਰਕਾਰੀ ਦਫਤਰਾਂ ਜਾਂ ਫਿਰ ਪਹੁੰਚ ਵਾਲੇ ਲੋਕਾਂ ਤੱਕ ਹੀ ਸੀਮਤ ਮਾਸਟਰਪਲਾਨ ਨੂੰ ਹੁਣ ਆਮ ਲੋਕ ਵੀ ਚੈੱਕ ਕਰ ਸਕਣਗੇ। ਇਸ ਨਾਲ ਉਹ ਆਪਣੀ ਜ਼ਮੀਨ ਦੀ ਸਥਿਤੀ ਦਾ ਅੰਦਾਜਾ ਲਾ ਸਕਣਗੇ। ਦਰਅਸਲ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਨੇ ਖਸਰਾ ਆਧਾਰਤ ਮਾਸਟਰਪਲਾਨਜ਼ ਨੂੰ ਡਿਜੀਟਾਈਜ਼ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ।

Oxfam Report: ਆਕਸਫੈਮ ਦੀ ਰਿਪੋਰਟ 'ਚ ਵੱਡੇ ਖੁਲਾਸੇ

ਭਾਰਤ ਦੇ 10 ਸਭ ਤੋਂ ਅਮੀਰ ਲੋਕਾਂ 'ਤੇ ਸਿਰਫ ਪੰਜ ਫੀਸਦੀ ਟੈਕਸ ਲਾਉਣ ਨਾਲ ਸਕੂਲ ਛੱਡ ਚੁੱਕੇ ਬੱਚਿਆਂ ਨੂੰ ਵਾਪਸ ਲਿਆਉਣ ਲਈ ਸਾਰਾ ਪੈਸਾ ਮਿਲ ਸਕਦਾ ਹੈ। ਇਹ ਖੁਲਾਸਾ ਆਕਸਫੈਮ ਇੰਟਰਨੈਸ਼ਨਲ ਦੀ ਰਿਪੋਰਟ ਵਿੱਚ ਹੋਇਆ ਹੈ। ਰਿਪੋਰਟ ਮੁਤਾਬਕ ਭਾਰਤ ਵਿੱਚ ਸਭ ਤੋਂ ਅਮੀਰ ਇਕ ਫੀਸਦੀ ਲੋਕਾਂ ਕੋਲ ਹੁਣ ਦੇਸ਼ ਦੀ ਕੁੱਲ ਦੌਲਤ ਦਾ 40 ਫੀਸਦੀ ਤੋਂ ਵੱਧ ਹੈ। ਦੂਜੇ ਪਾਸੇ ਹੇਠਲੇ 50 ਫ਼ੀਸਦੀ ਲੋਕਾਂ ਕੋਲ ਕੁੱਲ ਦੌਲਤ ਦਾ ਸਿਰਫ਼ ਤਿੰਨ ਫ਼ੀਸਦੀ ਹੈ। 

Chandigarh Accident : ਚੰਡੀਗੜ 'ਚ ਇੱਕ ਤੇਜ਼ ਰਫ਼ਤਾਰ ਕਾਰ ਨੇ ਲੜਕੀ ਨੂੰ ਮਾਰੀ ਟੱਕਰ
ਚੰਡੀਗੜ ਦੇ ਵਿੱਚ ਇੱਕ ਲੜਕੀ ਨੂੰ ਤੇਜ਼ ਰਫ਼ਤਾਰ ਕਾਰ ਵੱਲੋਂ ਟੱਕਰ ਮਾਰ ਦਿੱਤੀ ਗਈ ਹੈ। ਇਸ ਘਟਨਾ ਤੋਂ ਬਾਅਦ ਕਾਰ ਚਾਲਕ ਫ਼ਰਾਰ ਹੋ ਗਿਆ ਹੈ। ਲੜਕੀ ਦੇ ਪਰਿਵਾਰ ਦਾ ਰੋ- ਰੋ ਕੇ ਬੁਰਾ ਹਾਲ ਹੈ।  ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਹਾਦਸੇ 'ਚ ਤੁਸੀ ਦੇਖ ਸਕਦੇ ਹੋ ਕਿ ਲੜਕੀ ਜਾਨਵਰਾਂ ਨੂੰ ਖਾਣਾ ਖਿਲਾ ਰਹੀ ਸੀ ਤਾਂ ਅਚਾਨਕ ਇਕ ਤੇਜ਼ ਰਫ਼ਤਾਰ ਕਾਰ ਆਉਂਦੀ ਹੈ ਅਤੇ ਲੜਕੀ ਨੂੰ ਦਰੜ ਕੇ ਚਲੀ ਜਾਂਦੀ ਹੈ। ਪਰਿਵਾਰ ਨੇ ਆਰੋਪੀ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
17 ਸਾਲਾ ਸਿੱਖ ਨੌਜਵਾਨ ਦੀ ਬ੍ਰਿਟਿਸ਼ ਕੋਲੰਬੀਆ ਵਿਖੇ ਸੜਕ ਹਾਦਸੇ 'ਚ ਮੌਤ

ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਵਿਚ ਭਿਆਨਕ ਸੜਕ ਹਾਦਸੇ ਵਿਚ 17 ਸਾਲਾ ਸਿੱਖ ਨੌਜਵਾਨ ਦੀ ਮੌਤ ਹੋ ਗਈ ਹੈ। ਉਸ ਦੀ ਗੱਡੀ ਦਾ ਅਚਾਨਕ ਸੰਤੁਲਨ ਵਿਗੜ ਗਿਆ ਤੇ ਹਾਦਸਾ ਵਾਪਰ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਨੌਜਵਾਨ ਆਪਣੇ ਘਰ ਜਾ ਰਿਹਾ ਸੀ ਅਤੇ ਬ੍ਰਿਟਿਸ਼ ਕੋਲੰਬੀਆ ਦੇ ਲੈਂਗਲੇ ਵਿਚ ਫਰੇਜ਼ਰ ਹਾਈਵੇਅ 'ਤੇ ਇਹ ਹਾਦਸਾ ਵਾਪਰ ਗਿਆ। 7 ਜਨਵਰੀ ਨੂੰ ਹੋਇਆ ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖਚੇ ਉੱਡ ਗਏ। ਨੌਜਵਾਨ ਦੀ ਮਾਂ ਸਰਬਜੀਤ ਨੇ ਦੱਸਿਆ ਕਿ ਹਾਦਸੇ ਤੋਂ ਕੁਝ ਸਮਾਂ ਪਹਿਲਾਂ ਉਸ ਨੇ ਆਪਣੇ ਬੇਟੇ ਨਾਲ ਗੱਲ ਕੀਤੀ ਸੀ।

Bharat Joro Yatra: ਅੱਜ ਉੜਮੁੜ ਟਾਂਡਾ 'ਚ ਰੁਕੇਗੀ ਰਾਹੁਲ ਗਾਂਧੀ ਦੀ 'ਭਾਰਤ ਜੋੜੋ ਯਾਤਰਾ' 

ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਅੱਜ ਪੰਜਾਬ ਦੇ ਆਦਮਪੁਰ ਤੋਂ ਮੁੜ ਸ਼ੁਰੂ ਹੋ ਗਈ ਹੈ। ਸੈਂਕੜੇ ਲੋਕਾਂ ਨੇ ਕੜਾਕੇ ਦੀ ਠੰਢ ਦੇ ਬਾਵਜੂਦ ਰਾਹੁਲ ਗਾਂਧੀ ਨਾਲ ਪੈਦਲ ਯਾਤਰਾ ਕੀਤੀ। ਅੱਜ ਸਵੇਰੇ ਕਾਲਾ ਬੱਕਰਾ ਤੋਂ ਸ਼ੁਰੂ ਹੋਈ ਪੈਦਲ ਯਾਤਰਾ ਵਿੱਚ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਕਈ ਪਾਰਟੀ ਆਗੂ ਗਾਂਧੀ ਨਾਲ ਪੈਦਲ ਜਾਂਦੇ ਨਜ਼ਰ ਆਏ। ਇਹ ਯਾਤਰਾ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਦਾਖ਼ਲ ਹੋਵੇਗੀ ਤੇ ਉੜਮੁੜ ਟਾਂਡਾ ਵਿਖੇ ਰਾਤ ਦਾ ਠਹਿਰਾਅ ਕਰੇਗੀ।

CM Bhagwant Mann: ਪਹਿਲੇ 10 ਮਹੀਨਿਆਂ ਅੰਦਰ ਹੀ 25,886 ਨੌਕਰੀਆਂ ਦਿੱਤੀਆਂ: ਸੀਐਮ ਭਗਵੰਤ ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਸਾਡੀ ਸਰਕਾਰ ਹਰ ਹਫ਼ਤੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੰਦੀ ਰਹਿੰਦੀ ਹੈ। ਉਨ੍ਹਾਂ ਕਿਹਾ ਹੈ ਕਿ ਜੋ ਕੰਮ ਪਿਛਲੀਆਂ ਸਰਕਾਰਾਂ ਨਹੀਂ ਕਰ ਸਕੀਆਂ, ਉਹ ਅਸੀਂ ਕਰ ਵਿਖਾਇਆ ਹੈ। ਉਨ੍ਹਾਂ ਕਿਹਾ ਕਿ ਅਸੀਂ ਆਪਣੇ ਪਹਿਲੇ 10 ਮਹੀਨਿਆਂ ਦੇ ਅੰਦਰ ਹੀ 25,886 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇ ਚੁੱਕੇ ਹਾਂ। 

ਚੰਡੀਗੜ੍ਹ-ਲੁਧਿਆਣਾ ਹਾਈਵੇ 'ਤੇ ਭਿਆਨਕ ਐਕਸੀਡੈਂਟ, ਸ਼ੂਗਰ ਮਿੱਲ ਦੇ ਚੀਫ਼ ਇੰਜੀਨੀਅਰ ਦੀ ਮੌਤ

ਦੇਰ ਸ਼ਾਮ ਲੁਧਿਆਣਾ-ਚੰਡੀਗੜ੍ਹ ਮਾਰਗ ਤੇ ਸਮਰਾਲਾ ਵਿਖੇ ਮਰੀ ਹੋਈ ਅਵਾਰਾ ਗਾਂ ਦੀ ਵਜ੍ਹਾ ਨਾਲ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਸ ਵਿੱਚ ਪਹਿਲਾਂ ਤਾਂ ਇੱਕ ਡਸਟਰ ਕਾਰ ਟਕਰਾਈ ਤੇ ਬਾਅਦ ਵਿੱਚ ਇੱਕ ਹੋਰ ਮੋਹਾਲੀ ਸਾਈਡ ਤੋਂ ਆਉਂਦੀ ਹੋਈ ਕਾਰ ਉਸ ਮਰੀ ਹੋਈ ਗਾਂ ਨਾਲ ਟੱਕਰਾਂ ਗਈ। ਟੱਕਰ ਇੰਨੀ ਭਿਆਨਕ ਸੀ ਕਿ ਕਾਰ ਵਿਚ ਸਵਾਰ ਇੱਕ ਦੀ ਵਿਅਕਤੀ ਦੀ ਹਸਪਤਾਲ ਵਿੱਚ ਮੌਤ ਹੋ ਗਈ। ਉਸ ਦਾ ਨਾਂ ਅਮਿੰਦਰਪਾਲ ਸਿੰਘ ਦੱਸਿਆ ਜਾ ਰਿਹਾ ਹੈ ਜੋ ਬੁੱਢੇਵਾਲ ਸ਼ੂਗਰ ਮਿੱਲ ਵਿੱਚ ਚੀਫ਼ ਇੰਜੀਨੀਅਰ ਸੀ। 

Chandigarh News: ਚੰਡੀਗੜ੍ਹ ਦੀ ਹੱਦ 'ਤੇ ਡਟੀਆਂ ਸਿੱਖ ਜਥੇਬੰਦੀਆਂ ਨੇ ਭਖਾਇਆ ਮੋਰਚਾ

ਬੰਦੀ ਸਿੰਘਾਂ ਦੀ ਰਿਹਾਈ, 328 ਸਰੂਪਾਂ ਦਾ ਮਾਮਲਾ, ਬੇਅਦਬੀ ਦੀਆਂ ਘਟਨਾਵਾਂ ਤੇ ਬਹਿਬਲ ਕਲਾਂ ਗੋਲੀਕਾਂਡ ਸਮੇਤ ਹੋਰ ਧਾਰਮਿਕ ਮੁੱਦਿਆਂ ’ਤੇ ਸਰਕਾਰਾਂ ਦੀ ਅਣਦੇਖੀ ਖ਼ਿਲਾਫ਼ ਸਿੱਖਾਂ ਵਿੱਚ ਰੋਹ ਲਗਾਤਾਰ ਭਖ਼ਦਾ ਜਾ ਰਿਹਾ ਹੈ। ਕੌਮੀ ਇਨਸਾਫ਼ ਮੋਰਚਾ, ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਤੇ ਪੰਥਕ ਕਮੇਟੀ ਸਣੇ ਹੋਰ ਸਿੱਖ ਜਥੇਬੰਦੀਆਂ ਵੱਲੋਂ ਕੜਾਕੇ ਦੀ ਠੰਢ ਵਿੱਚ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ’ਤੇ ਲਗਾਇਆ ਗਿਆ ਲੜੀਵਾਰ ਧਰਨਾ ਜਾਰੀ ਹੈ। ਭਾਈ ਅੰਮ੍ਰਿਤਪਾਲ ਸਿੰਘ ਨੇ ਵੀ ਨੌਜਵਾਨਾਂ ਨੂੰ ਸੋਮਵਾਰ ਨੂੰ ਧਰਨੇ ਵਿੱਚ ਵਧ ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ।

Rahul Gandhi Yatra Punjab : ਜਲੰਧਰ 'ਚ ਪੈਦਲ ਚੱਲ ਰਹੇ ਰਾਹੁਲ ਗਾਂਧੀ; ਸੁਰੱਖਿਆ ਕਾਰਨ ਯਾਤਰਾ ਦਾ ਬਦਲਿਆ ਸਮਾਂ

ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਸ਼ੁਰੂ ਹੋ ਗਈ ਹੈ। ਜਲੰਧਰ ਵਿੱਚ ਕਾਲਾ ਬੱਕਰਾ ਨੇੜੇ ਅਵਤਾਰ ਰੀਜੈਂਸੀ ਤੋਂ ਸੈਰ ਕਰਦੇ ਹੋਏ ਰਾਹੁਲ ਗਾਂਧੀ। ਸੋਮਵਾਰ ਨੂੰ ਇਹ ਯਾਤਰਾ ਦੋ ਪੜਾਵਾਂ 'ਚ ਹੋਵੇਗੀ, ਜਿਸ 'ਚ ਰਾਹੁਲ ਗਾਂਧੀ ਆਪਣੇ ਸਮਰਥਕਾਂ ਦੇ ਨਾਲ ਕਰੀਬ 23 ਕਿਲੋਮੀਟਰ ਪੈਦਲ ਯਾਤਰਾ ਕਰਨਗੇ। ਜਲੰਧਰ ਦੇ ਕਾਲਾ ਬੱਕਰਾ ਤੋਂ ਸ਼ੁਰੂ ਹੋ ਕੇ ਇਹ ਯਾਤਰਾ ਅੱਡਾ ਚੱਕ ਵਿਖੇ ਟੀ-ਬ੍ਰੇਕ ਤੋਂ ਬਾਅਦ ਖਰਲ ਕਲਾਂ ਆਦਮਪੁਰਾ ਵਿਖੇ ਪਹਿਲੇ ਸਟਾਪ 'ਤੇ ਰੁਕੇਗੀ। ਇਹ ਯਾਤਰਾ ਇੱਥੋਂ ਬਾਅਦ ਦੁਪਹਿਰ 3 ਵਜੇ ਸ਼ੁਰੂ ਹੋਵੇਗੀ ਅਤੇ ਢਡਿਆਲਾ ਨੇੜੇ ਟੀ-ਬ੍ਰੇਕ ਲੈ ਕੇ ਟਾਂਡਾ ਚਾਵਲਾ ਸਕਾਈ ਬਾਰ ਟੀ-ਪੁਆਇੰਟ 'ਤੇ ਸਮਾਪਤ ਹੋਵੇਗੀ।

Punjab News:  'ਆਪ' ਸਰਕਾਰ ਦਾ ਦਾਅਵਾ, ਸਿਰਫ 8 ਮਹੀਨਿਆਂ ਦੌਰਾਨ ਹੀ 21,000 ਨੌਕਰੀਆਂ

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਦਾਅਵਾ ਹੈ ਕਿ ਸੂਬੇ ਵਿੱਚ ਸਿਰਫ 8 ਮਹੀਨਿਆਂ ਦੌਰਾਨ ਹੀ 21 ਹਜ਼ਾਰ ਨੌਕਰੀਆਂ ਦਿੱਤੀਆਂ ਹਨ। ਇਸ ਦੇ ਨਾਲ ਹੀ ਇਹ ਸਿਲਸਿਲਾ ਜਾਰੀ ਰਹੇਗਾ। ਮੁੱਖ ਮੰਤਰੀ ਭਗਵੰਤ ਮਾਨ ਅੱਜ ਵੀ ਸਿਹਤ ਵਿਭਾਗ ਨੂੰ ਮਜ਼ਬੂਤ ਕਰਨ ਲਈ ਵੱਖ-ਵੱਖ ਅਸਾਮੀਆਂ 'ਤੇ ਭਰਤੀ ਹੋਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣਗੇ। ਇਹ ਪ੍ਰੋਗਰਾਮ ਅੱਜ ਸਵੇਰੇ 11 ਵਜੇ ਸੈਕਟਰ-35 ਸਥਿਤ ਮਿਉਂਸਪਲ ਭਵਨ ਵਿੱਚ ਕਰਵਾਇਆ ਜਾ ਰਿਹਾ ਹੈ। ਸਾਰੇ ਉਮੀਦਵਾਰ ਇੱਥੇ ਪਹੁੰਚ ਰਹੇ ਹਨ।

Punjab News:  'ਆਪ' ਸਰਕਾਰ ਦਾ ਦਾਅਵਾ, ਸਿਰਫ 8 ਮਹੀਨਿਆਂ ਦੌਰਾਨ ਹੀ 21,000 ਨੌਕਰੀਆਂ

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਦਾਅਵਾ ਹੈ ਕਿ ਸੂਬੇ ਵਿੱਚ ਸਿਰਫ 8 ਮਹੀਨਿਆਂ ਦੌਰਾਨ ਹੀ 21 ਹਜ਼ਾਰ ਨੌਕਰੀਆਂ ਦਿੱਤੀਆਂ ਹਨ। ਇਸ ਦੇ ਨਾਲ ਹੀ ਇਹ ਸਿਲਸਿਲਾ ਜਾਰੀ ਰਹੇਗਾ। ਮੁੱਖ ਮੰਤਰੀ ਭਗਵੰਤ ਮਾਨ ਅੱਜ ਵੀ ਸਿਹਤ ਵਿਭਾਗ ਨੂੰ ਮਜ਼ਬੂਤ ਕਰਨ ਲਈ ਵੱਖ-ਵੱਖ ਅਸਾਮੀਆਂ 'ਤੇ ਭਰਤੀ ਹੋਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣਗੇ। ਇਹ ਪ੍ਰੋਗਰਾਮ ਅੱਜ ਸਵੇਰੇ 11 ਵਜੇ ਸੈਕਟਰ-35 ਸਥਿਤ ਮਿਉਂਸਪਲ ਭਵਨ ਵਿੱਚ ਕਰਵਾਇਆ ਜਾ ਰਿਹਾ ਹੈ। ਸਾਰੇ ਉਮੀਦਵਾਰ ਇੱਥੇ ਪਹੁੰਚ ਰਹੇ ਹਨ।

ਅੰਮ੍ਰਿਤਪਾਲ ਸਿੰਘ ਦੀ ਅਚਾਨਕ ਵਿਗੜੀ ਸਿਹਤ, ਫੋਰਟਿਸ 'ਚ ਦਾਖਲ

'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁੱਖ ਅੰਮ੍ਰਿਤਪਾਲ ਸਿੰਘ ਦੀ ਸਿਹਤ ਅਚਾਨਕ ਵਿਗੜ ਗਈ ਹੈ। ਉਨ੍ਹਾਂ ਨੂੰ ਅੰਮ੍ਰਿਤਸਰ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਹਾਸਲ ਜਾਣਕਾਰੀ ਮੁਤਾਬਕ ਐਤਵਾਰ ਦੇਰ ਰਾਤ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਡਾਕਟਰਾਂ ਮੁਤਾਬਕ ਅੰਮ੍ਰਿਤਪਾਲ ਸਿੰਘ ਨੂੰ ਅੱਖਾਂ ਸਾਹਮਣੇ ਹਨੇਰੇ ਦੀ ਸ਼ਿਕਾਇਤ ਸੀ। ਇਸ ਮਗਰੋਂ ਉਨ੍ਹਾਂ ਨੂੰ ਹਸਪਤਾਲ ਲਿਆਂਦਾ ਗਿਆ। ਹਸਪਤਾਲ ਵਿੱਚ ਮੈਡੀਕਲ ਜਾਂਚ ਜਾਰੀ ਹੈ।

ਪਿਛੋਕੜ

Punjab Breaking News LIVE 16 January 2023: 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁੱਖ ਅੰਮ੍ਰਿਤਪਾਲ ਸਿੰਘ ਦੀ ਸਿਹਤ ਅਚਾਨਕ ਵਿਗੜ ਗਈ ਹੈ। ਉਨ੍ਹਾਂ ਨੂੰ ਅੰਮ੍ਰਿਤਸਰ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਹਾਸਲ ਜਾਣਕਾਰੀ ਮੁਤਾਬਕ ਐਤਵਾਰ ਦੇਰ ਰਾਤ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਡਾਕਟਰਾਂ ਮੁਤਾਬਕ ਅੰਮ੍ਰਿਤਪਾਲ ਸਿੰਘ ਨੂੰ ਅੱਖਾਂ ਸਾਹਮਣੇ ਹਨੇਰੇ ਦੀ ਸ਼ਿਕਾਇਤ ਸੀ। ਇਸ ਮਗਰੋਂ ਉਨ੍ਹਾਂ ਨੂੰ ਹਸਪਤਾਲ ਲਿਆਂਦਾ ਗਿਆ। ਹਸਪਤਾਲ ਵਿੱਚ ਮੈਡੀਕਲ ਜਾਂਚ ਜਾਰੀ ਹੈ। 'ਵਾਰਿਸ ਪੰਜਾਬ ਦੇ' ਮੁੱਖ ਅੰਮ੍ਰਿਤਪਾਲ ਸਿੰਘ ਦੀ ਅਚਾਨਕ ਵਿਗੜੀ ਸਿਹਤ, ਫੋਰਟਿਸ 'ਚ ਦਾਖਲ


 


'ਆਪ' ਸਰਕਾਰ ਦਾ ਦਾਅਵਾ, ਸਿਰਫ 8 ਮਹੀਨਿਆਂ ਦੌਰਾਨ ਹੀ 21,000 ਨੌਕਰੀਆਂ


Punjab News: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਦਾਅਵਾ ਹੈ ਕਿ ਸੂਬੇ ਵਿੱਚ ਸਿਰਫ 8 ਮਹੀਨਿਆਂ ਦੌਰਾਨ ਹੀ 21 ਹਜ਼ਾਰ ਨੌਕਰੀਆਂ ਦਿੱਤੀਆਂ ਹਨ। ਇਸ ਦੇ ਨਾਲ ਹੀ ਇਹ ਸਿਲਸਿਲਾ ਜਾਰੀ ਰਹੇਗਾ। ਮੁੱਖ ਮੰਤਰੀ ਭਗਵੰਤ ਮਾਨ ਅੱਜ ਵੀ ਸਿਹਤ ਵਿਭਾਗ ਨੂੰ ਮਜ਼ਬੂਤ ਕਰਨ ਲਈ ਵੱਖ-ਵੱਖ ਅਸਾਮੀਆਂ 'ਤੇ ਭਰਤੀ ਹੋਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣਗੇ। ਇਹ ਪ੍ਰੋਗਰਾਮ ਅੱਜ ਸਵੇਰੇ 11 ਵਜੇ ਸੈਕਟਰ-35 ਸਥਿਤ ਮਿਉਂਸਪਲ ਭਵਨ ਵਿੱਚ ਕਰਵਾਇਆ ਜਾ ਰਿਹਾ ਹੈ। ਸਾਰੇ ਉਮੀਦਵਾਰ ਇੱਥੇ ਪਹੁੰਚ ਰਹੇ ਹਨ। 'ਆਪ' ਸਰਕਾਰ ਦਾ ਦਾਅਵਾ, ਸਿਰਫ 8 ਮਹੀਨਿਆਂ ਦੌਰਾਨ ਹੀ 21,000 ਨੌਕਰੀਆਂ


 


ਚੰਡੀਗੜ੍ਹ ਦੀ ਹੱਦ 'ਤੇ ਡਟੀਆਂ ਸਿੱਖ ਜਥੇਬੰਦੀਆਂ ਨੇ ਭਖਾਇਆ ਮੋਰਚਾ


Chandigarh News: ਬੰਦੀ ਸਿੰਘਾਂ ਦੀ ਰਿਹਾਈ, 328 ਸਰੂਪਾਂ ਦਾ ਮਾਮਲਾ, ਬੇਅਦਬੀ ਦੀਆਂ ਘਟਨਾਵਾਂ ਤੇ ਬਹਿਬਲ ਕਲਾਂ ਗੋਲੀਕਾਂਡ ਸਮੇਤ ਹੋਰ ਧਾਰਮਿਕ ਮੁੱਦਿਆਂ ’ਤੇ ਸਰਕਾਰਾਂ ਦੀ ਅਣਦੇਖੀ ਖ਼ਿਲਾਫ਼ ਸਿੱਖਾਂ ਵਿੱਚ ਰੋਹ ਲਗਾਤਾਰ ਭਖ਼ਦਾ ਜਾ ਰਿਹਾ ਹੈ। ਕੌਮੀ ਇਨਸਾਫ਼ ਮੋਰਚਾ, ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਤੇ ਪੰਥਕ ਕਮੇਟੀ ਸਣੇ ਹੋਰ ਸਿੱਖ ਜਥੇਬੰਦੀਆਂ ਵੱਲੋਂ ਕੜਾਕੇ ਦੀ ਠੰਢ ਵਿੱਚ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ’ਤੇ ਲਗਾਇਆ ਗਿਆ ਲੜੀਵਾਰ ਧਰਨਾ ਜਾਰੀ ਹੈ। ਭਾਈ ਅੰਮ੍ਰਿਤਪਾਲ ਸਿੰਘ ਨੇ ਵੀ ਨੌਜਵਾਨਾਂ ਨੂੰ ਸੋਮਵਾਰ ਨੂੰ ਧਰਨੇ ਵਿੱਚ ਵਧ ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ। ਚੰਡੀਗੜ੍ਹ ਦੀ ਹੱਦ 'ਤੇ ਡਟੀਆਂ ਸਿੱਖ ਜਥੇਬੰਦੀਆਂ ਨੇ ਭਖਾਇਆ ਮੋਰਚਾ


 


ਅਮਿਤ ਸ਼ਾਹ ਦੀ 29 ਜਨਵਰੀ ਨੂੰ ਪਟਿਆਲਾ 'ਚ ਰੈਲੀ


Amit Shah Minister Of Home Affairs Of India : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬ ਦੀ ਸਿਆਸਤ ਗਰਮਾਉਣਗੇ। ਸ਼ਾਹ 29 ਜਨਵਰੀ ਨੂੰ ਪਟਿਆਲਾ ਵਿੱਚ ਰੈਲੀ ਕਰ ਰਹੇ ਹਨ। ਪਟਿਆਲਾ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਗੜ੍ਹ ਹੈ। ਕੈਪਟਨ ਹਾਲ ਹੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਹਨ। ਵਿਧਾਨ ਸਭਾ ਚੋਣਾਂ 'ਚ ਹਾਰ ਤੋਂ ਬਾਅਦ ਇਹ ਵੀ ਕੈਪਟਨ ਲਈ ਤਾਕਤ ਦਾ ਪ੍ਰਦਰਸ਼ਨ ਹੋਵੇਗਾ। ਅਮਿਤ ਸ਼ਾਹ ਦੀ 29 ਜਨਵਰੀ ਨੂੰ ਪਟਿਆਲਾ 'ਚ ਰੈਲੀ


 


ਚੰਡੀਗੜ੍ਹ-ਲੁਧਿਆਣਾ ਹਾਈਵੇ 'ਤੇ ਭਿਆਨਕ ਐਕਸੀਡੈਂਟ, ਸ਼ੂਗਰ ਮਿੱਲ ਦੇ ਚੀਫ਼ ਇੰਜੀਨੀਅਰ ਦੀ ਮੌਤ


Ludhiana News: ਬੇਸ਼ੱਕ ਬੇਸਹਾਰਾ ਪਸ਼ੂਆਂ ਦੀ ਸਾਂਭ-ਸੰਭਾਲ ਲਈ ਸਰਕਾਰ ਵੱਲੋਂ ਕਾਓ ਸੈਸ ਦੇ ਨਾਂ 'ਤੇ ਕਰੋੜਾਂ ਰੁਪਏ ਇਕੱਠੇ ਕੀਤੇ ਜਾਂਦੇ ਹਨ ਪਰ ਆਲਮ ਇਹ ਹੈ ਕਿ ਆਏ ਦਿਨ ਅਵਾਰਾ ਪਸ਼ੂਆਂ ਦੀ ਵਜ੍ਹਾ ਨਾਲ ਸੜਕ ਹਾਦਸੇ ਵਾਪਰਦੇ ਰਹਿੰਦੇ ਹਨ। ਇਨ੍ਹਾਂ ਹਾਦਸਿਆਂ 'ਚ ਕਈ ਕੀਮਤੀ ਜਾਨਾਂ ਚੁੱਕੀਆਂ ਹਨ। ਇਸੇ ਤਰ੍ਹਾਂ ਦਾ ਮਾਮਲਾ ਸਮਰਾਲਾ ਵਿਖੇ ਸਾਹਮਣੇ ਆਇਆ ਹੈ ਜਿੱਥੇ ਦੇਰ ਸ਼ਾਮ ਲੁਧਿਆਣਾ-ਚੰਡੀਗੜ੍ਹ ਮਾਰਗ ਤੇ ਸਮਰਾਲਾ ਵਿਖੇ ਮਰੀ ਹੋਈ ਅਵਾਰਾ ਗਾਂ ਦੀ ਵਜ੍ਹਾ ਨਾਲ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਸ ਵਿੱਚ ਪਹਿਲਾਂ ਤਾਂ ਇੱਕ ਡਸਟਰ ਕਾਰ ਟਕਰਾਈ ਤੇ ਬਾਅਦ ਵਿੱਚ ਇੱਕ ਹੋਰ ਮੋਹਾਲੀ ਸਾਈਡ ਤੋਂ ਆਉਂਦੀ ਹੋਈ ਕਾਰ ਉਸ ਮਰੀ ਹੋਈ ਗਾਂ ਨਾਲ ਟੱਕਰਾਂ ਗਈ। ਟੱਕਰ ਇੰਨੀ ਭਿਆਨਕ ਸੀ ਕਿ ਕਾਰ ਵਿਚ ਸਵਾਰ ਇੱਕ ਦੀ ਵਿਅਕਤੀ ਦੀ ਹਸਪਤਾਲ ਵਿੱਚ ਮੌਤ ਹੋ ਗਈ। ਉਸ ਦਾ ਨਾਂ ਅਮਿੰਦਰਪਾਲ ਸਿੰਘ ਦੱਸਿਆ ਜਾ ਰਿਹਾ ਹੈ ਜੋ ਬੁੱਢੇਵਾਲ ਸ਼ੂਗਰ ਮਿੱਲ ਵਿੱਚ ਚੀਫ਼ ਇੰਜੀਨੀਅਰ ਸੀ। ਚੰਡੀਗੜ੍ਹ-ਲੁਧਿਆਣਾ ਹਾਈਵੇ 'ਤੇ ਭਿਆਨਕ ਐਕਸੀਡੈਂਟ, ਸ਼ੂਗਰ ਮਿੱਲ ਦੇ ਚੀਫ਼ ਇੰਜੀਨੀਅਰ ਦੀ ਮੌਤ

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.