Punjab Breaking News LIVE: ਪੰਜਾਬ ਪੁਲਿਸ ਦੇ ਕੁਝ ਵੀ ਹੱਥ-ਪੱਲੇ ਨਹੀਂ ਪਾ ਰਿਹਾ ਗੈਂਗਸਟਰ ਲਾਰੈਂਸ ਬਿਸ਼ਨੋਈ, ਪੁੱਛਗਿੱਛ ਜਾਰੀ

Punjab Breaking News, 16 June 2022 LIVE Updates: ਪੰਜਾਬ ਪੁਲਿਸ ਦੇ ਕੁਝ ਵੀ ਹੱਥ-ਪੱਲੇ ਨਹੀਂ ਪਾ ਰਿਹਾ ਗੈਂਗਸਟਰ ਲਾਰੈਂਸ ਬਿਸ਼ਨੋਈ, ਪੁੱਛਗਿੱਛ ਜਾਰੀ...

ਏਬੀਪੀ ਸਾਂਝਾ Last Updated: 16 Jun 2022 11:37 AM
Sidhu Moosewala: ਪੰਜਾਬ ਪੁਲਿਸ ਦੇ ਕੁਝ ਵੀ ਹੱਥ-ਪੱਲੇ ਨਹੀਂ ਪਾ ਰਿਹਾ ਗੈਂਗਸਟਰ ਲਾਰੈਂਸ ਬਿਸ਼ਨੋਈ

ਪੰਜਾਬੀ ਗਾਇਕ ਤੇ ਕਾਂਗਰਸੀ ਆਗੂ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ਵਿੱਚ ਦਿੱਲੀ ਤੋਂ ਪੰਜਾਬ ਲਿਆਂਦੇ ਗਏ ਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਪੰਜਾਬ ਪੁਲਿਸ ਪੁੱਛਗਿੱਛ ਵਿੱਚ ਜੁਟੀ ਹੋਈ ਹੈ। ਵਿਸ਼ੇਸ਼ ਜਾਂਚ ਟੀਮ ਤੋਂ ਇਲਾਵਾ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ), ਕਾਊਂਟਰ ਇੰਟੈਲੀਜੈਂਸ, ਸਟੇਟ ਕ੍ਰਾਈਮ ਸੈੱਲ ਦੇ ਅਧਿਕਾਰੀਆਂ ਵੱਲੋਂ ਲਾਰੈਂਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਖਰੜ ਸਥਿਤ ਸੀਆਈਏ ਦਫ਼ਤਰ ਵਿੱਚ ਕਰੀਬ ਢਾਈ ਘੰਟੇ ਤੱਕ ਚੱਲੀ ਪੁੱਛਗਿੱਛ ਦੌਰਾਨ ਲਾਰੈਂਸ ਨੇ ਪੁਲਿਸ ਅਧਿਕਾਰੀਆਂ ਦੇ ਸਵਾਲਾਂ ਦਾ ਸਿੱਧਾ ਜਵਾਬ ਨਹੀਂ ਦਿੱਤਾ।

ਪਿਛੋਕੜ

Punjab Breaking News, 16 June 2022 LIVE Updates: ਪੰਜਾਬੀ ਗਾਇਕ ਤੇ ਕਾਂਗਰਸੀ ਆਗੂ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ਵਿੱਚ ਦਿੱਲੀ ਤੋਂ ਪੰਜਾਬ ਲਿਆਂਦੇ ਗਏ ਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਪੰਜਾਬ ਪੁਲਿਸ ਪੁੱਛਗਿੱਛ ਵਿੱਚ ਜੁਟੀ ਹੋਈ ਹੈ। ਵਿਸ਼ੇਸ਼ ਜਾਂਚ ਟੀਮ ਤੋਂ ਇਲਾਵਾ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ), ਕਾਊਂਟਰ ਇੰਟੈਲੀਜੈਂਸ, ਸਟੇਟ ਕ੍ਰਾਈਮ ਸੈੱਲ ਦੇ ਅਧਿਕਾਰੀਆਂ ਵੱਲੋਂ ਲਾਰੈਂਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਖਰੜ ਸਥਿਤ ਸੀਆਈਏ ਦਫ਼ਤਰ ਵਿੱਚ ਕਰੀਬ ਢਾਈ ਘੰਟੇ ਤੱਕ ਚੱਲੀ ਪੁੱਛਗਿੱਛ ਦੌਰਾਨ ਲਾਰੈਂਸ ਨੇ ਪੁਲਿਸ ਅਧਿਕਾਰੀਆਂ ਦੇ ਸਵਾਲਾਂ ਦਾ ਸਿੱਧਾ ਜਵਾਬ ਨਹੀਂ ਦਿੱਤਾ। ਪੰਜਾਬ ਪੁਲਿਸ ਦੇ ਕੁਝ ਵੀ ਹੱਥ-ਪੱਲੇ ਨਹੀਂ ਪਾ ਰਿਹਾ ਗੈਂਗਸਟਰ ਲਾਰੈਂਸ ਬਿਸ਼ਨੋਈ, ਕਿਸੇ ਵੀ ਗੱਲ ਦਾ ਨਹੀਂ ਦੇ ਰਿਹਾ ਸਿੱਧਾ ਜਵਾਬ


ਫੌਜ 'ਚ ਭਰਤੀ ਲਈ ਨਵੀਂ Agnipath Scheme ਖਿਲਾਫ਼ ਬਿਹਾਰ ਤੋਂ ਰਾਜਸਥਾਨ ਤੱਕ ਭਾਰੀ ਬਵਾਲ, ਬਕਸਰ ਤੋਂ ਬਾਅਦ ਨਵਾਦਾ-ਜਹਾਨਾਬਾਦ 'ਚ ਅੱਗਜ਼ਨੀ, ਰੋਕੀਆਂ ਟ੍ਰੇਨਾਂ


ਕੇਂਦਰ ਸਰਕਾਰ ਵੱਲੋਂ ਫੌਜ ਵਿੱਚ ਭਰਤੀ ਨੂੰ ਲੈ ਕੇ ‘ਅਗਨੀਪਥ ਸਕੀਮ’ ਦਾ ਐਲਾਨ ਕੀਤਾ ਗਿਆ ਹੈ। ਇਸ ਵਿੱਚ ਨੌਜਵਾਨਾਂ ਨੂੰ ਚਾਰ ਸਾਲ ਤੱਕ ਦੇਸ਼ ਦੀ ਸੇਵਾ ਕਰਨ ਦਾ ਮੌਕਾ ਮਿਲੇਗਾ। ਇਸ ਰਾਹੀਂ ਚੰਗੀ ਤਨਖ਼ਾਹ ਤੇ ਸਹੂਲਤਾਂ ਨਾਲ ਫ਼ੌਜ ਦੇ ਆਧੁਨਿਕੀਕਰਨ ਦਾ ਦਾਅਵਾ ਕੀਤਾ ਗਿਆ ਹੈ ਪਰ ਫੌਜ ਵਿੱਚ ਭਰਤੀ ਦੀ ਇਸ ਯੋਜਨਾ ਦਾ ਬਿਹਾਰ ਤੋਂ ਲੈ ਕੇ ਰਾਜਸਥਾਨ ਤੱਕ ਵਿਰੋਧ ਹੋਇਆ ਹੈ। ਬਿਹਾਰ ਦੇ ਨਵਾਦਾ 'ਚ ਫੌਜ 'ਚ 4 ਸਾਲ ਦੀ ਸੇਵਾ ਦੇ ਨਿਯਮ ਖਿਲਾਫ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਨ ਵਾਲਿਆਂ 'ਚ ਭਾਰੀ ਰੋਸ ਹੈ। ਉਨ੍ਹਾਂ ਵੀਰਵਾਰ ਨੂੰ ਪ੍ਰਜਾਤੰਤਰ ਚੌਕ ਵਿਖੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਫੌਜ 'ਚ ਭਰਤੀ ਲਈ ਨਵੀਂ Agnipath Scheme ਖਿਲਾਫ਼ ਬਿਹਾਰ ਤੋਂ ਰਾਜਸਥਾਨ ਤੱਕ ਭਾਰੀ ਬਵਾਲ, ਬਕਸਰ ਤੋਂ ਬਾਅਦ ਨਵਾਦਾ-ਜਹਾਨਾਬਾਦ 'ਚ ਅੱਗਜ਼ਨੀ, ਰੋਕੀਆਂ ਟ੍ਰੇਨਾਂ


'ਸਿੱਖਾਂ ਦੇ 12 ਵਜੇ' ਵਾਲੇ ਮਜ਼ਾਕ 'ਤੇ ਬੀਜੇਪੀ ਲੀਡਰ ਕਿਰਨ ਬੇਦੀ ਖਿਲਾਫ ਕਾਨੂੰਨੀ ਕਾਰਵਾਈ ਕਰੇਗੀ ਸ਼੍ਰੋਮਣੀ ਕਮੇਟੀ


ਸਾਬਕਾ ਪੁਲਿਸ ਅਧਿਕਾਰੀ ਕਿਰਨ ਬੇਦੀ ਵੱਲੋਂ 'ਸਿੱਖਾਂ ਦੇ 12 ਵਜੇ'  ਵਾਲੀ ਕੀਤੀ ਟਿੱਪਣੀ ’ਤੇ ਸ਼੍ਰੋਮਣੀ ਕਮੇਟੀ ਨੇ ਸਖ਼ਤ ਇਤਰਾਜ਼ ਕੀਤਾ ਹੈ। ਇਸ ਮਾਮਲੇ ਵਿੱਚ ਉਸ ਨੂੰ ਕਾਨੂੰਨੀ ਨੋਟਿਸ ਭੇਜਿਆ ਜਾ ਰਿਹਾ ਹੈ। ਸਾਬਕਾ ਆਈਪੀਐਸ ਅਧਿਕਾਰੀ ਵੱਲੋਂ ਕੀਤੀ ਟਿੱਪਣੀ ’ਤੇ ਇਤਰਾਜ਼ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਕਿਰਨ ਬੇਦੀ ਨੂੰ ਸਿੱਖ ਇਤਿਹਾਸ ਪੜ੍ਹਨਾ ਚਾਹੀਦਾ ਹੈ ਤਾਂ ਜੋ ਉਸ ਨੂੰ ਪਤਾ ਲੱਗੇ ਕਿ ਸਿੱਖਾਂ ਨੇ ਅਬਦਾਲੀ ਦੇ ਰਾਜ ਵਿੱਚ ਔਰਤਾਂ ਨੂੰ ਬਚਾਉਣ ਲਈ ਤੇ ਧਾੜਵੀਆਂ ਨੂੰ ਰੋਕਣ ਲਈ ਕੀ ਕੁਝ ਕੀਤਾ ਸੀ। ਉਨ੍ਹਾਂ ਕਿਹਾ ਕਿ ਜਦੋਂ ਧਾੜਵੀ ਭਾਰਤ ’ਤੇ ਹਮਲਾ ਕਰ ਕੇ ਇੱਥੋਂ ਦਾ ਕੀਮਤੀ ਸਾਮਾਨ ਤੇ ਔਰਤਾਂ ਨੂੰ ਬਾਜ਼ਾਰਾਂ ਵਿੱਚ ਵੇਚਣ ਲਈ ਲੈ ਜਾਂਦੇ ਸਨ ਤਾਂ ਲੋਕਾਂ ਦੀ ਰਖਵਾਲੀ ਲਈ ਸਦਾ ਤੱਤਪਰ ਰਹਿਣ ਵਾਲੇ ਸਿੰਘ ਰਾਤ 12 ਵਜੇ ਧਾੜਵੀਆਂ ’ਤੇ ਹਮਲਾ ਕਰ ਕੇ ਲੁੱਟ ਦਾ ਸਾਮਾਨ ਅਤੇ ਔਰਤਾਂ ਨੂੰ ਛੁਡਵਾ ਕੇ ਉਨ੍ਹਾਂ ਨੂੰ ਸੁਰੱਖਿਅਤ ਘਰਾਂ ਵਿੱਚ ਪਹੁੰਚਾਉਂਦੇ ਸਨ। 'ਸਿੱਖਾਂ ਦੇ 12 ਵਜੇ' ਵਾਲੇ ਮਜ਼ਾਕ 'ਤੇ ਬੀਜੇਪੀ ਲੀਡਰ ਕਿਰਨ ਬੇਦੀ ਖਿਲਾਫ ਕਾਨੂੰਨੀ ਕਾਰਵਾਈ ਕਰੇਗੀ ਸ਼੍ਰੋਮਣੀ ਕਮੇਟੀ


ਕਾਂਗਰਸ ਦੇ 30 ਲੀਡਰ ਵਿਜੀਲੈਂਸ ਦੇ ਨਿਸ਼ਾਨੇ 'ਤੇ! ਕੈਪਟਨ ਰਾਜ ਵੇਲੇ ਹੋਈਆਂ ਬੇਨਿਯਮੀਆਂ ਦੀ ਹੋਰ ਰਹੀ ਪੜਤਾਲ


ਕਾਂਗਰਸ ਦੇ ਸਾਬਕਾ ਮੰਤਰੀਆਂ ਤੇ ਵਿਧਾਇਕਾਂ ਸਣੇ ਕਈ ਲੀਡਰਾਂ ਉੱਪਰ ਵਿਜੀਲੈਂਸ ਦੀ ਕਾਰਵਾਈ ਹੋ ਸਕਦੀ ਹੈ। ਪਿਛਲੀ ਕਾਂਗਰਸ ਸਰਕਾਰ ਵੇਲੇ ਹੋਈਆਂ ਕੁਝ ਬੇਨਿਯਮੀਆਂ ਦੀ ਜਾਂਚ ਵਿੱਚ ਸਾਬਕਾ ਮੰਤਰੀ ਤੇ ਵਿਧਾਇਕ ਘਿਰ ਸਕਦੇ ਹਨ। ਇਸ ਦਾ ਖੁਲਾਸਾ ਖੁਦ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ ਵੇਲੇ ਕੁਝ ਲੀਡਰ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਸਨ। ਹੁਣ ਆਮ ਆਦਮੀ ਪਾਰਟੀ ਸਰਕਾਰ ਨੇ ਉਨ੍ਹਾਂ ਲੀਡਰਾਂ ਦੇ ਪੋਤੜੇ ਫਰੋਲਣੇ ਸ਼ੁਰੂ ਕਰ ਦਿੱਤੇ ਹਨ। ਸੂਤਰਾਂ ਦੀ ਮੰਨੀਏ ਤਾਂ ਤਿੰਨ ਦਰਜਨ ਤੋਂ ਵੱਧ ਕਾਂਗਰਸੀ ਲੀਡਰਾਂ, ਜਿਨ੍ਹਾਂ ਵਿੱਚ ਸਾਬਕਾ ਮੰਤਰੀ, ਸਾਬਕਾ ਤੇ ਮੌਜੂਦਾ ਵਿਧਾਇਕ ਤੇ ਹਲਕਾ ਇੰਚਾਰਜ ਸ਼ਾਮਲ ਹਨ, 'ਤੇ ਵਿਜੀਲੈਂਸ ਕਾਰਵਾਈ ਦੀ ਹੋ ਸਕਦੀ ਹੈ। ਕਾਂਗਰਸ ਦੇ 30 ਲੀਡਰ ਵਿਜੀਲੈਂਸ ਦੇ ਨਿਸ਼ਾਨੇ 'ਤੇ! ਕੈਪਟਨ ਰਾਜ ਵੇਲੇ ਹੋਈਆਂ ਬੇਨਿਯਮੀਆਂ ਦੀ ਹੋਰ ਰਹੀ ਪੜਤਾਲ

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.