Punjab Breaking News LIVE: ਸੀਐਮ ਭਗਵੰਤ ਮਾਨ ਦਾ ਚੰਡੀਗੜ੍ਹ 'ਚ ਜਨਤਾ ਦਰਬਾਰ, ਦਿੱਲੀ 'ਚ ਕੇਜਰੀਵਾਲ ਨੇ ਸੱਦੀ ਵਿਧਾਇਕਾਂ ਦੀ ਮੀਟਿੰਗ, ਪੜ੍ਹੋ ਬ੍ਰੇਕਿੰਗ ਤੇ ਲਾਈਵ ਅਪਡੇਟ
Punjab Breaking News, 16 May 2022 LIVE Updates: ਸੀਐਮ ਭਗਵੰਤ ਮਾਨ ਦਾ ਚੰਡੀਗੜ੍ਹ 'ਚ ਜਨਤਾ ਦਰਬਾਰ, ਦਿੱਲੀ 'ਚ ਕੇਜਰੀਵਾਲ ਨੇ ਸੱਦੀ ਵਿਧਾਇਕਾਂ ਦੀ ਮੀਟਿੰਗ, ਪੜ੍ਹੋ ਬ੍ਰੇਕਿੰਗ ਤੇ ਲਾਈਵ ਅਪਡੇਟ
ਦਿੱਲੀ ਵਿੱਚ ਚੱਲ ਰਹੇ ਬੁਲਡੋਜ਼ਰ ਦੀ ਕਾਰਵਾਈ ਨੂੰ ਲੈ ਕੇ ਅੱਜ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰੈੱਸ ਕਾਨਫਰੰਸ ਕੀਤੀ। ਸੀਐਮ ਨੇ ਕਿਹਾ, ਅਸੀਂ ਬੁਲਡੋਜ਼ਰ ਦੀ ਕਾਰਵਾਈ ਦੇ ਖਿਲਾਫ ਹਾਂ। ਨਾਜਾਇਜ਼ ਤੌਰ 'ਤੇ ਮਕਾਨਾਂ ਨੂੰ ਢਾਹਿਆ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ, 63 ਲੱਖ ਲੋਕਾਂ ਦੇ ਘਰਾਂ 'ਤੇ ਬੁਲਡੋਜ਼ਰ ਚਲਾਇਆ ਜਾਵੇਗਾ ਤੇ ਇਹ ਆਜ਼ਾਦ ਭਾਰਤ ਦੀ ਸਭ ਤੋਂ ਵੱਡੀ ਤਬਾਹੀ ਹੋਵੇਗੀ। ਭਾਜਪਾ 'ਤੇ ਹਮਲਾ ਕਰਦਿਆਂ ਸੀਐਮ ਕੇਜਰੀਵਾਲ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਕਿਹਾ ਸੀ ਕਿ ਕੱਚੀਆਂ ਕਲੋਨੀਆਂ ਦੇ ਲੋਕਾਂ ਨੂੰ ਮਾਲਕੀ ਹੱਕ ਦਿੱਤੇ ਜਾਣਗੇ। ਜਿੱਥੇ ਝੁੱਗੀ ਹੈ, ਉੱਥੇ ਮਕਾਨ ਬਣਾਏ ਜਾਣਗੇ। ਇਸ ਦੇ ਨਾਲ ਹੀ ਚੋਣਾਂ ਤੋਂ ਬਾਅਦ ਇਹ ਸਭ ਤੋੜਨ 'ਤੇ ਆ ਗਏ ਹਨ। ਉਨ੍ਹਾਂ ਕਿਹਾ ਕਿ ਅਸੀਂ ਕਬਜ਼ੇ ਦੇ ਖਿਲਾਫ ਹਾਂ। ਅਸੀਂ ਕਬਜੇ ਨਹੀਂ ਚਾਹੁੰਦੇ ਪਰ 63 ਲੱਖ ਲੋਕਾਂ ਦੇ ਘਰ ਉਜਾੜ ਕੇ ਉਨ੍ਹਾਂ ਦੀ ਜ਼ਿੰਦਗੀ ਬਰਬਾਦ ਕਰਨਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਪੰਜਾਬ ਪੁਲਿਸ ਨੇ ਦਾਅਵਾ ਕੀਤਾ ਹੈ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਖਾਲਿਸਤਾਨੀਆਂ ਤੋਂ ਜਾਨ ਦਾ ਖਤਰਾ ਹੈ। ਪੰਜਾਬ ਪੁਲਿਸ ਨੇ ਇਸ ਆਧਾਰ 'ਤੇ ਦਿੱਲੀ ਪੁਲਿਸ ਨੂੰ ਪੱਤਰ ਲਿਖ ਕੇ CM ਕੇਜਰੀਵਾਲ ਦੀ ਸੁਰੱਖਿਆ ਵਧਾਉਣ ਲਈ ਕਿਹਾ ਹੈ। ਹਾਲਾਂਕਿ, ਦਿੱਲੀ ਪੁਲਿਸ ਨੇ ਇਹ ਕਹਿੰਦੇ ਹੋਏ ਮੰਗ ਨੂੰ ਠੁਕਰਾ ਦਿੱਤਾ ਹੈ ਕਿ ਕੇਜਰੀਵਾਲ ਨੂੰ ਪਹਿਲਾਂ ਹੀ ਉੱਚ ਪੱਧਰੀ Z+ ਸ਼੍ਰੇਣੀ ਦੀ ਸੁਰੱਖਿਆ ਪ੍ਰਦਾਨ ਕੀਤੀ ਜਾ ਚੁੱਕੀ ਹੈ। ਦਿੱਲੀ ਪੁਲਿਸ ਨੇ ਕਿਹਾ ਕਿ ਸਾਨੂੰ ਪੰਜਾਬ ਪੁਲਿਸ ਦਾ ਇੱਕ ਪੱਤਰ ਮਿਲਿਆ ਹੈ ਜਿਸ ਵਿੱਚ ਕੇਂਦਰੀ ਗ੍ਰਹਿ ਮੰਤਰਾਲੇ ਦਾ ਹਵਾਲਾ ਦਿੱਤਾ ਗਿਆ ਹੈ। ਪੱਤਰ ਵਿੱਚ ਖਾਲਿਸਤਾਨੀ ਹਮਲੇ ਦੀ ਧਮਕੀ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਲਈ ਵਾਧੂ ਸੁਰੱਖਿਆ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਦੀ ਸੁਰੱਖਿਆ ਨੂੰ ਲੈ ਕੇ ਦਿੱਲੀ ਪੁਲਿਸ ਵੱਲੋਂ ਗ੍ਰਹਿ ਮੰਤਰਾਲੇ ਨੂੰ ਪਹਿਲਾਂ ਹੀ ਪੂਰੀ ਜਾਣਕਾਰੀ ਦਿੱਤੀ ਜਾ ਚੁੱਕੀ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇਪਾਲ ਪਹੁੰਚ ਚੁੱਕੇ ਹਨ। ਪ੍ਰਧਾਨ ਮੰਤਰੀ ਸੋਮਵਾਰ ਸਵੇਰੇ ਹਵਾਈ ਸੈਨਾ ਦੇ ਹੈਲੀਕਾਪਟਰ ਰਾਹੀਂ ਲੁੰਬੀਨੀ ਪਹੁੰਚੇ। ਲੁੰਬਨੀ ਪਹੁੰਚਣ 'ਤੇ ਨੇਪਾਲ ਦੇ ਪ੍ਰਧਾਨ ਮੰਤਰੀ ਸ਼ੇਰ ਬਹਾਦੁਰ ਦੇਉਬਾ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਦੌਰਾਨ ਪੀਐਮ ਮੋਦੀ ਤੇ ਨੇਪਾਲ ਦੇ ਪ੍ਰਧਾਨ ਮੰਤਰੀ ਸ਼ੇਰ ਬਹਾਦੁਰ ਦੇਉਬਾ ਨੇ ਇਕੱਠੇ ਬੈਠਕ ਕੀਤੀ। ਦੋਵਾਂ ਨੇਤਾਵਾਂ ਵਿਚਕਾਰ ਵਿਕਾਸ, ਪਣ-ਬਿਜਲੀ ਤੇ ਸੰਪਰਕ ਵਰਗੇ ਕਈ ਖੇਤਰਾਂ ਵਿੱਚ ਦੁਵੱਲੇ ਸਹਿਯੋਗ ਨੂੰ ਵਧਾਉਣ ਲਈ ਚਰਚਾ ਹੋਈ।
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚੰਡੀਗੜ੍ਹ ਦੇ ਪੰਜਾਬ ਭਵਨ 'ਚ ਕਰਵਾਏ ਗਏ ਜਨਤਾ ਦਰਬਾਰ 'ਚ ਹਿੱਸਾ ਲੈਣ ਲਈ ਸੋਮਵਾਰ ਨੂੰ ਸੂਬੇ ਭਰ ਤੋਂ ਸੈਂਕੜੇ ਲੋਕ ਆਪਣੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਪਹੁੰਚੇ। ਸਰਕਾਰੀ ਅਧਿਕਾਰੀਆਂ ਨੂੰ ਸ਼ਾਇਦ ਇਹ ਅੰਦਾਜ਼ਾ ਨਹੀਂ ਸੀ ਕਿ ਇੰਨੇ ਲੋਕ ਸ਼ਿਕਾਇਤਾਂ ਲੈ ਕੇ ਆਉਣਗੇ, ਇਸ ਲਈ ਪ੍ਰਬੰਧਾਂ ਘਾਟ ਸਾਫ ਦਿਖਾਈ ਦਿੱਤੀ। ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਭਰ ਦੇ ਲੋਕਾਂ ਨੂੰ ਸੱਦਾ ਦਿੱਤਾ ਸੀ, ਜਿਨ੍ਹਾਂ ਨੇ ਆਪਣੀਆਂ ਸ਼ਿਕਾਇਤਾਂ ਦੇ ਨਿਪਟਾਰਾ ਲਈ ਪਿਛਲੇ ਦੋ ਮਹੀਨਿਆਂ ਤੋਂ ਮੁੱਖ ਮੰਤਰੀ ਦਫ਼ਤਰ ਕੋਲ ਸ਼ਿਕਾਇਤਾਂ ਦਰਜ ਕਰਵਾਈਆਂ ਸਨ। ਮੁੱਖ ਮੰਤਰੀ ਮਾਨ ਵੱਲੋਂ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਬੁਲਾਇਆ ਗਿਆ ਤੇ ਉਨ੍ਹਾਂ ਦੇ ਦਫ਼ਤਰ ਵੱਲੋਂ ਪ੍ਰਾਪਤ ਸ਼ਿਕਾਇਤਾਂ ਦੀ ਸਥਿਤੀ ਬਾਰੇ ਪੁੱਛਗਿੱਛ ਕੀਤੀ ਗਈ। ਇਨ੍ਹਾਂ ਸ਼ਿਕਾਇਤਾਂ ਦੀ ਸਥਿਤੀ ਲਈ ਅਧਿਕਾਰੀਆਂ ਨੂੰ ਜਵਾਬਦੇਹ ਠਹਿਰਾਇਆ ਗਿਆ ਸੀ।
ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ’ਚ ਪਿਛਲੇ ਲੰਮੇ ਅਰਸੇ ਤੋਂ ਨਜ਼ਰਬੰਦ ਸਿੰਘਾਂ ਦੀ ਰਿਹਾਈ ਸਬੰਧੀ ਸਾਂਝੇ ਪੰਥਕ ਯਤਨਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ 9 ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਸ ਕਮੇਟੀ ਵਿੱਚ ਵੱਖ-ਵੱਖ ਪੰਥਕ ਆਗੂ ਮੈਂਬਰ ਲਏ ਗਏ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ’ਤੇ ਲੰਘੀ 11 ਮਈ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਇਤਿਹਾਸਕ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਪੰਥਕ ਇਕੱਠ ਸੱਦਿਆ ਗਿਆ ਸੀ, ਜਿਸ ਦੌਰਾਨ ਸਰਬਸੰਮਤੀ ਨਾਲ ਸਾਂਝੀ ਕਮੇਟੀ ਸਥਾਪਤ ਕਰਨ ਦੇ ਅਧਿਕਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੌਂਪੇ ਗਏ ਸਨ। ਇਸੇ ਤਹਿਤ ਉਨ੍ਹਾਂ ਨੇ ਇਸ ਸਾਂਝੀ ਕਮੇਟੀ ਦਾ ਐਲਾਨ ਕੀਤਾ ਹੈ।
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਐਤਵਾਰ ਨੂੰ ਬਠਿੰਡਾ ਪਹੁੰਚੇ। ਇੱਥੇ ਉਹ 18 ਸਾਲਾ ਅਕਾਸ਼ਦੀਪ ਦੇ ਰਿਸ਼ਤੇਦਾਰਾਂ ਨੂੰ ਮਿਲੇ, ਜਿਸ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਸੀ। ਇੱਥੇ ਸਿੱਧੂ ਨੇ ਕਿਹਾ ਕਿ ਪੰਜਾਬ ਦੀ 10 ਫੀਸਦੀ ਆਬਾਦੀ ਨਸ਼ੇੜੀ ਹੈ। ਜਦੋਂ ਸਰਕਾਰ ਕੋਲ ਸਹੀ ਅੰਕੜੇ ਹੀ ਨਹੀਂ ਹਨ ਤਾਂ ਨਸ਼ਿਆਂ ਤੋਂ ਕਿਵੇਂ ਛੁਟਕਾਰਾ ਮਿਲੇਗਾ। ਸਿੱਧੂ ਨੇ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਹਰ ਜ਼ਿਲ੍ਹੇ ਨੂੰ ਨਸ਼ਾ ਜਾਗਰੂਕਤਾ ਲਈ 50 ਲੱਖ ਰੁਪਏ ਦਿੰਦੀ ਹੈ। ਪੰਜਾਬ 'ਚ ਉਸ 'ਚੋਂ 5 ਲੱਖ ਰੁਪਏ ਵੀ ਖਰਚ ਨਹੀਂ ਕੀਤੇ ਜਾਂਦੇ। ਨਵਜੋਤ ਸਿੱਧੂ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਨੂੰ ਲੈ ਕੇ ਦੋ ਸਰਵੇਖਣ ਹੋਏ ਹਨ। ਇਨ੍ਹਾਂ ਵਿੱਚੋਂ ਇੱਕ ਸਰਵੇਖਣ ICMR ਤੇ ਦੂਜਾ AIMS ਦੁਆਰਾ ਕੀਤਾ ਗਿਆ ਸੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ 0.9% ਆਬਾਦੀ ਨਸ਼ੇੜੀ ਹੈ। ਸਿੱਧੂ ਨੇ ਕਿਹਾ ਕਿ ਸਰਕਾਰੀ ਅੰਕੜੇ ਦੱਸਦੇ ਹਨ ਕਿ 7 ਲੱਖ ਲੋਕ ਉਨ੍ਹਾਂ ਦੇ ਨਸ਼ਾ ਛੁਡਾਊ ਕਲੀਨਿਕਾਂ ਤੋਂ ਦਵਾਈਆਂ ਲੈ ਰਹੇ ਹਨ। ਜੇਕਰ ਅਜਿਹਾ ਹੈ ਤਾਂ 5% ਆਬਾਦੀ ਨਸ਼ੇੜੀ ਬਣ ਗਈ ਹੈ। ਸਰਕਾਰ ਕੋਲ ਕੋਈ ਸਹੀ ਜਾਣਕਾਰੀ ਨਹੀਂ।
ਕਾਂਗਰਸ ਨੂੰ ਅਲਵਿਦਾ ਕਹਿ ਚੁੱਕੇ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਭਾਵੇਂ ਫਰਵਰੀ 'ਚ ਸਰਗਰਮ ਸਿਆਸਤ ਤੋਂ ਸੰਨਿਆਸ ਲੈ ਲਿਆ ਸੀ, ਪਰ ਮੌਜੂਦਾ ਹਾਲਾਤ ਉਨ੍ਹਾਂ ਨੂੰ ਇੱਕ ਵਾਰ ਫਿਰ ਤੋਂ ਪੰਜਾਬ 'ਚ ਸਰਗਰਮ ਸਿਆਸਤ 'ਚ ਆਉਣ ਲਈ ਪ੍ਰੇਰਿਤ ਕਰ ਸਕਦੇ ਹਨ। ਇਹ ਇਸ ਲਈ ਤੈਅ ਹੈ ਕਿ ਕਿਉਂਕਿ ਬੀਜੇਪੀ ਕਿਸੇ ਵੱਡੇ ਲੀਡਰ ਦੀ ਭਾਲ ਵਿੱਚ ਹੈ ਜਿਸ ਦਾ ਪ੍ਰਭਾਵ ਹਿੰਦੂ ਵੋਟਰਾਂ ਦੇ ਨਾਲ-ਨਾਲ ਪੰਜਾਬ ਦੇ ਸਿੱਖ ਤੇ ਕਿਸਾਨ ਵੋਟਰਾਂ ਵਿੱਚ ਵੀ ਹੋਵੇ। ਉਂਝ ਜਾਖੜ ਕੋਲ ਬੀਜੇਪੀ ਤੇ ਆਮ ਆਦਮੀ ਪਾਰਟੀ ਦੋ ਅਹਿਮ ਵਿਕਲਪ ਹਨ।
ਪੰਜ ਰਾਜਾਂ ਵਿੱਚ ਮਿਲੀ ਕਰਾਰੀ ਹਾਰ ਤੋਂ ਬਾਅਦ ਕਾਂਗਰਸ ਪਾਰਟੀ ਨੇ ਰਾਜਸਥਾਨ ਵਿੱਚ ਤਿੰਨ ਰੋਜ਼ਾ ਚਿੰਤਨ ਕੈਂਪ ਲਗਾਇਆ। ਰਾਜਸਥਾਨ ਦੇ ਉਦੈਪੁਰ 'ਚ ਤਿੰਨ ਦਿਨਾਂ ਤੱਕ ਪਾਰਟੀ ਆਗੂਆਂ ਵੱਲੋਂ ਮੰਥਨ ਕੀਤਾ ਗਿਆ ਕਿ ਭਵਿੱਖ 'ਚ ਪਾਰਟੀ ਦੀ ਰਣਨੀਤੀ ਕੀ ਹੋਵੇਗੀ? ਮੰਥਨ ਮਗਰੋਂ ਕਾਂਗਰਸ ਦੇ ਸੀਨੀਅਰ ਆਗੂ ਭੁਪਿੰਦਰ ਸਿੰਘ ਹੁੱਡਾ ਨੇ ਦੱਸਿਆ ਕਿ ਪੰਜਾਬ ਵਿੱਚ ਕਾਂਗਰਸ ਤੋਂ ਕਿੱਥੇ ਚੂਕ ਹੋਈ ਹੈ, ਜਿਸ ਕਾਰਨ ਪਾਰਟੀ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ। 'ਦ ਇੰਡੀਅਨ ਐਕਸਪ੍ਰੈਸ' ਦੀ ਰਿਪੋਰਟ ਮੁਤਾਬਕ ਭੁਪਿੰਦਰ ਹੁੱਡਾ ਨੇ ਕਿਹਾ, “ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਫਲਤਾ ਦਾ ਕਾਰਨ ਸਪੱਸ਼ਟ ਹੈ। ਆਮ ਆਦਮੀ ਪਾਰਟੀ ਇੱਥੇ ਮੁੱਖ ਵਿਰੋਧੀ ਦਲ ਸੀ। ਜੇਕਰ ਕਾਂਗਰਸ ਦੋ ਸਾਲ ਪਹਿਲਾਂ ਕੁਝ ਬਦਲਾਅ ਕਰਦੀ ਤਾਂ ਚੰਗਾ ਹੁੰਦਾ ਪਰ ਇਸ ਨੂੰ ਇੱਕ ਪਾਸੇ ਛੱਡ ਦਿਓ। ਹਰਿਆਣਾ ਵਿੱਚ ਆਮ ਆਦਮੀ ਪਾਰਟੀ ਦੀ ਕੋਈ ਮੌਜੂਦਗੀ ਨਹੀਂ ਹੈ। ਹਰਿਆਣਾ ਵਿੱਚ ਲੋਕ ਸਿਰਫ਼ ਕਾਂਗਰਸ ਨੂੰ ਹੀ ਬਦਲ ਵਜੋਂ ਦੇਖਦੇ ਹਨ।
ਮਾਨ ਸਰਕਾਰ ਬਣਨ ਤੋਂ ਦੋ ਮਹੀਨੇ ਬਾਅਦ ਇਹ ਸੂਬਾ ਪੱਧਰੀ ਲੋਕ ਦਰਬਾਰ ਲਗਾਇਆ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ 16 ਮਾਰਚ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ। ਇਹ ਸਹੁੰ ਚੁੱਕ ਸਮਾਗਮ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿੱਚ ਹੋਇਆ। ਇਹ ਪਹਿਲ ਵਿਸ਼ੇਸ਼ ਤੌਰ 'ਤੇ ਦੋ ਮਹੀਨੇ ਪੂਰੇ ਹੋਣ ਦੇ ਮੌਕੇ 'ਤੇ ਕੀਤੀ ਗਈ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਚੰਡੀਗੜ੍ਹ 'ਚ ਜਨਤਾ ਦਰਬਾਰ ਲਾਉਣਗੇ। ਉਹ ਪੰਜਾਬ ਭਵਨ ਵਿੱਚ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਿੱਧੇ ਤੌਰ ’ਤੇ ਸੁਣਨਗੇ। ਇਸ ਮੌਕੇ ਪੰਜਾਬ ਸਰਕਾਰ ਦੇ ਸਮੂਹ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨੂੰ ਹਾਜ਼ਰ ਹੋਣ ਲਈ ਕਿਹਾ ਗਿਆ ਹੈ। 'ਆਪ' ਸਰਕਾਰ ਇਸ ਜਨਤਾ ਦਰਬਾਰ ਰਾਹੀਂ ਮੌਕੇ 'ਤੇ ਹੀ ਸਮੱਸਿਆਵਾਂ ਨੂੰ ਹੱਲ ਕਰਨ ਦੀ ਕੋਸ਼ਿਸ਼ ਕਰੇਗੀ। ਲੋਕਾਂ ਨਾਲ ਸਿੱਧਾ ਰਾਬਤਾ ਬਣਾਉਣ ਦੇ ਮਕਸਦ ਨਾਲ ਇਹ ਪਹਿਲ ਕੀਤੀ ਜਾ ਰਹੀ ਹੈ।
ਪਿਛੋਕੜ
Punjab Breaking News, 16 May 2022 LIVE Updates: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਚੰਡੀਗੜ੍ਹ 'ਚ ਜਨਤਾ ਦਰਬਾਰ ਲਾਉਣਗੇ। ਉਹ ਪੰਜਾਬ ਭਵਨ ਵਿੱਚ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਿੱਧੇ ਤੌਰ ’ਤੇ ਸੁਣਨਗੇ। ਇਸ ਮੌਕੇ ਪੰਜਾਬ ਸਰਕਾਰ ਦੇ ਸਮੂਹ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨੂੰ ਹਾਜ਼ਰ ਹੋਣ ਲਈ ਕਿਹਾ ਗਿਆ ਹੈ। 'ਆਪ' ਸਰਕਾਰ ਇਸ ਜਨਤਾ ਦਰਬਾਰ ਰਾਹੀਂ ਮੌਕੇ 'ਤੇ ਹੀ ਸਮੱਸਿਆਵਾਂ ਨੂੰ ਹੱਲ ਕਰਨ ਦੀ ਕੋਸ਼ਿਸ਼ ਕਰੇਗੀ। ਲੋਕਾਂ ਨਾਲ ਸਿੱਧਾ ਰਾਬਤਾ ਬਣਾਉਣ ਦੇ ਮਕਸਦ ਨਾਲ ਇਹ ਪਹਿਲ ਕੀਤੀ ਜਾ ਰਹੀ ਹੈ। ਮਾਨ ਸਰਕਾਰ ਬਣਨ ਤੋਂ ਦੋ ਮਹੀਨੇ ਬਾਅਦ ਇਹ ਸੂਬਾ ਪੱਧਰੀ ਲੋਕ ਦਰਬਾਰ ਲਗਾਇਆ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ 16 ਮਾਰਚ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ। ਇਹ ਸਹੁੰ ਚੁੱਕ ਸਮਾਗਮ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿੱਚ ਹੋਇਆ। ਇਹ ਪਹਿਲ ਵਿਸ਼ੇਸ਼ ਤੌਰ 'ਤੇ ਦੋ ਮਹੀਨੇ ਪੂਰੇ ਹੋਣ ਦੇ ਮੌਕੇ 'ਤੇ ਕੀਤੀ ਗਈ ਹੈ। ਮਾਨ ਸਰਕਾਰ ਦੇ ਦੋ ਮਹੀਨੇ ਪੂਰੇ, ਅੱਜ ਚੰਡੀਗੜ੍ਹ 'ਚ 'ਜਨਤਾ ਦਰਬਾਰ', ਸੀਐਮ ਭਗਵੰਤ ਮਾਨ ਮੌਕੇ 'ਤੇ ਹੀ ਕਰਨਗੇ ਸਮੱਸਿਆ ਹੱਲ
ਪੰਜਾਬ 'ਚ ਆਖਰ ਕਾਂਗਰਸ ਤੋਂ ਹੋਈ ਕਿਹੜੀ ਵੱਡੀ ਚੂਕ, ਜੋ AAP ਦੇ ਹੱਥ ਚਲੀ ਗਈ ਸੱਤਾ?
ਪੰਜ ਰਾਜਾਂ ਵਿੱਚ ਮਿਲੀ ਕਰਾਰੀ ਹਾਰ ਤੋਂ ਬਾਅਦ ਕਾਂਗਰਸ ਪਾਰਟੀ ਨੇ ਰਾਜਸਥਾਨ ਵਿੱਚ ਤਿੰਨ ਰੋਜ਼ਾ ਚਿੰਤਨ ਕੈਂਪ ਲਗਾਇਆ। ਰਾਜਸਥਾਨ ਦੇ ਉਦੈਪੁਰ 'ਚ ਤਿੰਨ ਦਿਨਾਂ ਤੱਕ ਪਾਰਟੀ ਆਗੂਆਂ ਵੱਲੋਂ ਮੰਥਨ ਕੀਤਾ ਗਿਆ ਕਿ ਭਵਿੱਖ 'ਚ ਪਾਰਟੀ ਦੀ ਰਣਨੀਤੀ ਕੀ ਹੋਵੇਗੀ? ਮੰਥਨ ਮਗਰੋਂ ਕਾਂਗਰਸ ਦੇ ਸੀਨੀਅਰ ਆਗੂ ਭੁਪਿੰਦਰ ਸਿੰਘ ਹੁੱਡਾ ਨੇ ਦੱਸਿਆ ਕਿ ਪੰਜਾਬ ਵਿੱਚ ਕਾਂਗਰਸ ਤੋਂ ਕਿੱਥੇ ਚੂਕ ਹੋਈ ਹੈ, ਜਿਸ ਕਾਰਨ ਪਾਰਟੀ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ। 'ਦ ਇੰਡੀਅਨ ਐਕਸਪ੍ਰੈਸ' ਦੀ ਰਿਪੋਰਟ ਮੁਤਾਬਕ ਭੁਪਿੰਦਰ ਹੁੱਡਾ ਨੇ ਕਿਹਾ, “ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਫਲਤਾ ਦਾ ਕਾਰਨ ਸਪੱਸ਼ਟ ਹੈ। ਆਮ ਆਦਮੀ ਪਾਰਟੀ ਇੱਥੇ ਮੁੱਖ ਵਿਰੋਧੀ ਦਲ ਸੀ। ਜੇਕਰ ਕਾਂਗਰਸ ਦੋ ਸਾਲ ਪਹਿਲਾਂ ਕੁਝ ਬਦਲਾਅ ਕਰਦੀ ਤਾਂ ਚੰਗਾ ਹੁੰਦਾ ਪਰ ਇਸ ਨੂੰ ਇੱਕ ਪਾਸੇ ਛੱਡ ਦਿਓ। ਹਰਿਆਣਾ ਵਿੱਚ ਆਮ ਆਦਮੀ ਪਾਰਟੀ ਦੀ ਕੋਈ ਮੌਜੂਦਗੀ ਨਹੀਂ ਹੈ। ਹਰਿਆਣਾ ਵਿੱਚ ਲੋਕ ਸਿਰਫ਼ ਕਾਂਗਰਸ ਨੂੰ ਹੀ ਬਦਲ ਵਜੋਂ ਦੇਖਦੇ ਹਨ। ਪੰਜਾਬ 'ਚ ਆਖਰ ਕਾਂਗਰਸ ਤੋਂ ਹੋਈ ਕਿਹੜੀ ਵੱਡੀ ਚੂਕ, ਜੋ AAP ਦੇ ਹੱਥ ਚਲੀ ਗਈ ਸੱਤਾ? ਭੁਪਿੰਦਰ ਸਿੰਘ ਹੁੱਡਾ ਨੇ ਦੱਸਿਆ
ਕੇਂਦਰ ਵੱਲੋਂ ਕਣਕ ਦੀ ਬਰਾਮਦ ’ਤੇ ਰੋਕ ਲਾਉਣ ਮਗਰੋਂ ਪੰਜਾਬ ਸਰਕਾਰ ਦਾ ਅਹਿਮ ਫੈਸਲਾ, ਕਣਕ ਦੇ ਰੇਟ ਘਟਣ ਦੇ ਆਸਰ
ਕੇਂਦਰ ਸਰਕਾਰ ਵੱਲੋਂ ਕਣਕ ਦੀ ਬਰਾਮਦ ’ਤੇ ਰੋਕ ਲਾਏ ਜਾਣ ਮਗਰੋਂ ਪੰਜਾਬ ਸਰਕਾਰ ਨੇ ਅਹਿਮ ਫੈਸਲਾ ਕੀਤਾ ਹੈ। ਹੁਣ ਪੰਜਾਬ ਸਰਕਾਰ ਸੂਬੇ ਦੀਆਂ 232 ਮੰਡੀਆਂ ਵਿੱਚ ਕਣਕ ਦੀ ਖ਼ਰੀਦ 31 ਮਈ ਤੱਕ ਕਰੇਗੀ। ਪੰਜਾਬ ਦੇ ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ 232 ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਕਾਰਜ 31 ਮਈ ਤੱਕ ਜਾਰੀ ਰੱਖਣ ਦੇ ਹੁਕਮ ਦਿੱਤੇ ਹਨ। ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਕਣਕ ਦੀ ਬਰਾਮਦ ’ਤੇ ਰੋਕ ਦੇ ਨਤੀਜੇ ਵਜੋਂ ਘਰੇਲੂ ਮੰਡੀ ਵਿੱਚ ਕਣਕ ਦੀਆਂ ਕੀਮਤਾਂ ਵਿੱਚ ਗਿਰਾਵਟ ਆਉਣ ਦੀ ਸੰਭਾਵਨਾ ਹੈ। ਕੁਝ ਕਿਸਾਨਾਂ, ਜਿਨ੍ਹਾਂ ਬਾਅਦ ਵਿੱਚ ਚੰਗੇ ਭਾਅ ਮਿਲਣ ਦੀ ਉਮੀਦ ਵਿੱਚ ਕਣਕ ਦੀ ਫ਼ਸਲ ਭੰਡਾਰ ਕੀਤੀ ਸੀ, ਨੂੰ ਸ਼ਾਇਦ ਹੁਣ ਮੁੜ ਸੋਚ-ਵਿਚਾਰ ਕੇ ਆਪਣੀ ਫ਼ਸਲ ਵੇਚਣੀ ਪਵੇ।ਕੇਂਦਰ ਵੱਲੋਂ ਕਣਕ ਦੀ ਬਰਾਮਦ ’ਤੇ ਰੋਕ ਲਾਉਣ ਮਗਰੋਂ ਪੰਜਾਬ ਸਰਕਾਰ ਦਾ ਅਹਿਮ ਫੈਸਲਾ, ਕਣਕ ਦੇ ਰੇਟ ਘਟਣ ਦੇ ਆਸਰ
ਪੰਜਾਬ ਦੀ 10% ਆਬਾਦੀ ਨਸ਼ੇੜੀ; ਕੇਂਦਰ ਤੋਂ ਆਏ 50 ਲੱਖ ਯੂਜ਼ ਹੀ ਨਹੀਂ ਹੁੰਦੇ, ਨਵਜੋਤ ਸਿੱਧੂ ਬੋਲੇ, ਆਖਰ ਕਿਵੇਂ ਖਤਮ ਹੋਏਗਾ ਨਸ਼ਾ?
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਐਤਵਾਰ ਨੂੰ ਬਠਿੰਡਾ ਪਹੁੰਚੇ। ਇੱਥੇ ਉਹ 18 ਸਾਲਾ ਅਕਾਸ਼ਦੀਪ ਦੇ ਰਿਸ਼ਤੇਦਾਰਾਂ ਨੂੰ ਮਿਲੇ, ਜਿਸ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਸੀ। ਇੱਥੇ ਸਿੱਧੂ ਨੇ ਕਿਹਾ ਕਿ ਪੰਜਾਬ ਦੀ 10 ਫੀਸਦੀ ਆਬਾਦੀ ਨਸ਼ੇੜੀ ਹੈ। ਜਦੋਂ ਸਰਕਾਰ ਕੋਲ ਸਹੀ ਅੰਕੜੇ ਹੀ ਨਹੀਂ ਹਨ ਤਾਂ ਨਸ਼ਿਆਂ ਤੋਂ ਕਿਵੇਂ ਛੁਟਕਾਰਾ ਮਿਲੇਗਾ। ਸਿੱਧੂ ਨੇ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਹਰ ਜ਼ਿਲ੍ਹੇ ਨੂੰ ਨਸ਼ਾ ਜਾਗਰੂਕਤਾ ਲਈ 50 ਲੱਖ ਰੁਪਏ ਦਿੰਦੀ ਹੈ। ਪੰਜਾਬ 'ਚ ਉਸ 'ਚੋਂ 5 ਲੱਖ ਰੁਪਏ ਵੀ ਖਰਚ ਨਹੀਂ ਕੀਤੇ ਜਾਂਦੇ।ਪੰਜਾਬ ਦੀ 10% ਆਬਾਦੀ ਨਸ਼ੇੜੀ; ਕੇਂਦਰ ਤੋਂ ਆਏ 50 ਲੱਖ ਯੂਜ਼ ਹੀ ਨਹੀਂ ਹੁੰਦੇ, ਨਵਜੋਤ ਸਿੱਧੂ ਬੋਲੇ, ਆਖਰ ਕਿਵੇਂ ਖਤਮ ਹੋਏਗਾ ਨਸ਼ਾ?
- - - - - - - - - Advertisement - - - - - - - - -