Punjab Breaking News LIVE: ਪੰਜਾਬ 'ਚ ਅੱਜ ਤੋਂ ਬਿਜਲੀ ਦੀ ਝਟਕਾ, ਗਰਮੀ ਦਾ ਕਹਿਰ ਵਧਿਆ, ਸ਼ਾਹੀ ਸ਼ਹਿਰ ਨੂੰ ਅੱਜ ਮਿਲੇਗਾ ਤੋਹਫ਼ਾ
Punjab Breaking News LIVE 16 May, 2023: ਪੰਜਾਬ 'ਚ ਅੱਜ ਤੋਂ ਬਿਜਲੀ ਦੀ ਝਟਕਾ, ਗਰਮੀ ਦਾ ਕਹਿਰ ਵਧਿਆ, ਸ਼ਾਹੀ ਸ਼ਹਿਰ ਨੂੰ ਅੱਜ ਮਿਲੇਗਾ ਤੋਹਫ਼ਾ
ਅੰਮ੍ਰਿਤਸਰ 'ਚ ਸੜਕ 'ਤੇ ਪੁਲਿਸ ਮੁਲਾਜ਼ਮ ਤੇ ਇੱਕ ਵਾਹਨ ਚਾਲਕ ਵਿੱਚ ਟਕਰਾਅ ਹੋ ਗਿਆ। ਇਸ ਦੀ ਵੀਡੀਓ ਵਾਇਰਲ ਹੋ ਰਹੀ ਹੈ। ਵੀਡੀਓ ਵਿੱਚ ਦੋਵੇਂ ਜਣੇ ਸੜਕ 'ਤੇ ਉਲਝ ਰਹੇ ਹਨ। ਝਗੜੇ ਦੌਰਾਨ ਜਿੱਥੇ ਪੁਲਿਸ ਮੁਲਾਜ਼ਮ ਦੀ ਵਰਦੀ ਪਾਟ ਗਈ, ਉੱਥੇ ਹੀ ਹੱਥੋਪਾਈ ਦੌਰਾਨ ਵਿਅਕਤੀ ਦੀ ਪੱਗ ਵੀ ਉੱਤਰ ਗਈ। ਘਟਨਾ ਖਾਲਸਾ ਕਾਲਜ ਦੇ ਸਾਹਮਣੇ ਦੀ ਦੱਸੀ ਜਾ ਰਹੀ ਹੈ।
'ਆਪ' ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਦੀ ਪੂਰੇ ਸ਼ਹਿਰ 'ਚ ਚਰਚਾ ਹੋ ਰਹੀ ਹੈ। ਇਹ ਚਰਚਾ ਉਨ੍ਹਾਂ ਵੱਲੋਂ ਇਨਸਾਨੀਅਤ ਭਰਿਆ ਕੰਮ ਕਰਨ ਕਰਕੇ ਹੋ ਰਹੀ ਹੈ। ਦਰਅਸਲ, ਉਹ ਹਾਦਸੇ ਦਾ ਸ਼ਿਕਾਰ ਹੋਈਆਂ ਦੋ ਔਰਤਾਂ ਤੇ ਇੱਕ ਬੱਚੇ ਨੂੰ ਆਪਣੀ ਕਾਰ ਵਿੱਚ ਹਸਪਤਾਲ ਲੈ ਗਏ ਤੇ ਖੁਦ ਕੋਲ ਖੜ੍ਹ ਕੇ ਉਨ੍ਹਾਂ ਦਾ ਇਲਾਜ ਕਰਵਾਇਆ। ਇਸ ਦੌਰਾਨ ਹਾਦਸੇ 'ਚ ਜ਼ਖਮੀ ਹੋਈ ਇੱਕ ਔਰਤ ਨੂੰ ਮੈਡੀਕਲ ਕਾਲਜ ਫਰੀਦਕੋਟ ਰੈਫਰ ਕਰ ਦਿੱਤਾ ਗਿਆ। ਦੂਜੀ ਔਰਤ ਤੇ ਬੱਚਾ ਸਰਕਾਰੀ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ।
ਪੰਜਾਬ ਵਿੱਚ ਇੱਕ ਵਾਰ ਫਿਰ ਪਰਾਲੀ ਸਾੜਨ ਦੇ ਹੈਰਾਨ ਕਰਨ ਵਾਲੇ ਮਾਮਲੇ ਸਾਹਮਣੇ ਆ ਰਹੇ ਹਨ। ਇਕੱਲੇ ਸੋਮਵਾਰ ਨੂੰ ਹੀ 507 ਖੇਤਾਂ ਨੂੰ ਅੱਗ ਲੱਗਣ ਦੀ ਖ਼ਬਰ ਹੈ। ਗੁਰਦਾਸਪੁਰ ਜ਼ਿਲ੍ਹੇ ਵਿੱਚ ਸਭ ਤੋਂ ਵੱਧ 74 ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਜੇਕਰ ਪੂਰੇ ਸੀਜ਼ਨ ਦੀ ਗੱਲ ਕਰੀਏ ਤਾਂ ਪੰਜਾਬ ਵਿੱਚ ਪਰਾਲੀ ਸਾੜਨ ਦੇ 9 ਹਜ਼ਾਰ 247 ਮਾਮਲੇ ਸਾਹਮਣੇ ਆਏ ਹਨ। ਦੂਜੇ ਪਾਸੇ ਅਪ੍ਰੈਲ ਵਿੱਚ ਹੋਈ ਬਰਸਾਤ ਕਾਰਨ ਪੂਰੇ ਮਹੀਨੇ ਵਿੱਚ ਸਿਰਫ਼ 654 ਕੇਸ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਖੇਤੀ ਮਾਹਿਰਾਂ ਦਾ ਕਹਿਣਾ ਹੈ ਕਿ ਝੋਨੇ ਦੀ ਬਿਜਾਈ ਦਾ ਸੀਜ਼ਨ ਘੱਟ ਰਹਿਣ ਕਾਰਨ ਖੇਤਾਂ ਵਿੱਚ ਅੱਗ ਲੱਗਣ ਦੀ ਸੰਭਾਵਨਾ ਵੱਧ ਜਾਂਦੀ ਹੈ।
ਵਿਦੇਸ਼ ਜਾਣ ਨਾਲੋਂ ਚੰਗਾ ਹੈ ਕਿ ਪੰਜਾਬ ਵਿੱਚ ਰਹਿ ਕੇ ਮਿਹਨਤ ਕੀਤੀ ਜਾਏ ਤੇ ਵੱਡੇ ਅਫਸਰ ਬਣਿਆ ਜਾਵੇ। ਇਹ ਸੋਚ ਇਸ ਨੌਜਵਾਨ ਆਈਏਐਸ ਅਫਸਰ ਜਸਪਿੰਦਰ ਸਿੰਘ ਦੀ ਹੈ। ਉਹ ਮਿਹਨਤ ਦੇ ਸਦਕਾ ਅੱਜ ਇਸ ਮੁਕਾਮ 'ਤੇ ਪਹੁੰਚਿਆ ਹੈ। ਆਈਏਐਸ ਅਫਸਰ ਬਣਨ ਤੋਂ ਬਾਅਦ ਹੁਣ ਜਸਪਿੰਦਰ ਆਪਣੇ ਅਧਿਆਪਕਾਂ ਨੂੰ ਮਿਲਣ ਤੇ ਉਨ੍ਹਾਂ ਦਾ ਸ਼ੁਕਰਾਨਾ ਕਰਨ ਲਈ ਪਹੁੰਚਿਆ। ਸ੍ਰੀ ਮੁਕਤਸਰ ਸਾਹਿਬ ਦੀ ਆਕਾਲ ਅਕੈਡਮੀ ਦਾ ਵਿਦਿਆਰਥੀ ਜਸਪਿੰਦਰ ਸਿੰਘ ਅੱਜ ਆਈਏਐਸ ਅਫਸਰ ਬਣ ਕੇ ਇੱਥੇ ਪਹੁੰਚਿਆ। ਜਸਪਿੰਦਰ ਨੇ ਆਪਣੇ ਸਾਥੀਆਂ, ਪਰਿਵਾਰ ਤੇ ਅਧਿਆਪਕਾਂ ਨਾਲ ਕੇਕ ਕੱਟ ਕੇ ਖੁਸ਼ੀ ਮਨਾਈ। ਜਸਰਿੰਦਰ ਸਿੰਘ ਕੱਲ੍ਹ ਸਗਰੂਰ ਵਿਖੇ ਆਪਣੀ ਪਹਿਲੀ ਪੋਸਟ ਜੁਆਇਨ ਕਰੇਗਾ।
ਲੁਧਿਆਣਾ 'ਚ ਮੰਗਲਵਾਰ ਨੂੰ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਗਿੱਲ-1 ਅਤੇ ਗਿੱਲ-2 ਦੇ ਪਟਵਾਰਖਾਨੇ 'ਤੇ ਛਾਪੇਮਾਰੀ ਕੀਤੀ। ਚੈਕਿੰਗ ਦੌਰਾਨ ਉਨ੍ਹਾਂ 1 ਪਟਵਾਰੀ ਗੈਰ ਹਾਜ਼ਰ ਪਾਇਆ। ਜਦੋਂ ਵਿਧਾਇਕ ਸਿੱਧੂ ਨੇ ਪਟਵਾਰੀ ਤੋਂ ਸਮੇਂ ਸਿਰ ਡਿਊਟੀ ’ਤੇ ਨਾ ਪਹੁੰਚਣ ਦਾ ਕਾਰਨ ਪੁੱਛਿਆ ਤਾਂ ਉਸ ਨੇ ਪਹਿਲਾਂ ਦੱਸਿਆ ਕਿ ਉਹ ਵਾਧੂ ਚਾਰਜ ਕਾਰਨ ਕਿਸੇ ਹੋਰ ਥਾਂ ਚਲਾ ਗਿਆ ਹੈ।
ਅਮਰੀਕਾ ਨੇ ਇੱਕ ਵਾਰ ਫਿਰ ਧਾਰਮਿਕ ਹਿੰਸਾ ਨੂੰ ਲੈ ਕੇ ਭਾਰਤ ਨੂੰ ਨਿਸ਼ਾਨਾ ਬਣਾਇਆ ਹੈ। ਅਮਰੀਕੀ ਵਿਦੇਸ਼ ਵਿਭਾਗ ਨੇ ਧਾਰਮਿਕ ਆਜ਼ਾਦੀ 'ਤੇ ਆਪਣੀ ਸਾਲਾਨਾ ਰਿਪੋਰਟ ਜਾਰੀ ਕੀਤੀ ਹੈ। ਸਾਲ 2022 ਲਈ ਜਾਰੀ ਕੀਤੀ ਗਈ ਇਸ ਰਿਪੋਰਟ 'ਚ ਭਾਰਤ 'ਚ ਮੁਸਲਮਾਨਾਂ ਤੇ ਈਸਾਈਆਂ ਸਮੇਤ ਧਾਰਮਿਕ ਘੱਟ ਗਿਣਤੀਆਂ 'ਤੇ ਹੋ ਰਹੇ ਹਮਲਿਆਂ ਉੱਪਰ ਚਿੰਤਾ ਜਾਹਿਰ ਕੀਤੀ ਗਈ ਹੈ।
ਪਟਿਆਲਾ ਦੇ ਦੁੱਖ ਨਿਵਾਰਨ ਸਾਹਿਬ ਗੁਰਦੁਆਰੇ ਵਿਖੇ ਬੇਅਦਬੀ ਮਾਮਲੇ 'ਚ ਗੋਲੀ ਮਾਰ ਕੇ ਕਤਲ ਕੀਤੀ ਗਈ ਔਰਤ ਬਾਰੇ ਇੱਕ ਹੋਰ ਖੁਲਾਸਾ ਹੋਇਆ ਹੈ। ਉਸ ਔਰਤ ਦਾ ਨਾਂ ਕੁਲਵਿੰਦਰ ਕੌਰ ਸੀ ਪਰ ਉਸ ਨੇ ਪਰਵਿੰਦਰ ਕੌਰ ਦੇ ਨਾਂ ’ਤੇ ਅਧਾਰ ਕਾਰਡ ਬਣਵਾਇਆ ਹੋਇਆ ਸੀ। ਉਹ ਜ਼ੀਰਕਪੁਰ ਦੇ ਇੱਕ ਸੈਲੂਨ ਵਿੱਚ ਨੌਕਰੀ ਕਰਦੀ ਸੀ। ਹਾਸਲ ਜਾਣਕਾਰੀ ਮੁਤਾਬਕ ਕੁਲਵਿੰਦਰ ਕੌਰ ਦਾ ਸੋਮਵਾਰ ਦੇਰ ਸ਼ਾਮ ਸਸਕਾਰ ਕਰ ਦਿੱਤਾ ਗਿਆ। ਉਹ ਪਿੰਡ ਅਸਮਾਨਪੁਰ ਦੀ ਰਹਿਣ ਵਾਲੀ ਸੀ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਟਿਆਲਾ ਦੇ ਨਵੇਂ ਬਣੇ ਅਤਿ-ਆਧੁਨਿਕ ਬੱਸ ਸਟੈਂਡ (Patiala New bus stand) ਦਾ ਉਦਘਾਟਨ ਕੀਤਾ ਹੈ। ਨਵਾਂ ਬੱਸ ਸਟੈਂਡ ਪਟਿਆਲਾ -ਰਾਜਪੁਰਾ ਮੇਨ ਰੋਡ 'ਤੇ ਬਣਿਆ ਹੈ, ਜਿਸ ਵਿੱਚ ਸਵਾਰੀਆਂ ਨੂੰ ਅਤਿ-ਆਧੁਨਿਕ ਸਹੂਲਤਾਂ ਦਿੱਤੀਆਂ ਗਈਆਂ ਹਨ। ਇਸ ਬੱਸ ਸਟੈਂਡ ਦੇ ਬਣਨ ਨਾਲ ਸ਼ਹਿਰ ਵਿੱਚ ਟ੍ਰੈਫਿਕ ਦੀ ਸਮੱਸਿਆ ਤੋਂ ਕਾਫੀ ਰਾਹਤ ਮਿਲੇਗੀ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ, ਸਿਹਤ ਮੰਤਰੀ ਡਾ: ਬਲਬੀਰ ਸਿੰਘ ਤੇ ਹੋਰ ਵਿਧਾਇਕ ਤੇ ਆਗੂ ਮੌਜੂਦ ਹਨ।
ਥਾਣਾ ਹੈਬੋਵਾਲ ਪੁਲਿਸ ਵੱਲੋਂ ਸੁਖਪ੍ਰੀਤ ਸਿੰਘ ਉਰਫ਼ ਸੁੱਖਾ ਬਾੜੇਵਾਲੀਆ ਕਤਲ ਕਾਂਡ ਦੇ ਦੋਸ਼ੀਆਂ ਨੂੰ ਕਾਬੂ ਕਰਨ ਦੀਆਂ ਕੋਸ਼ਿਸ਼ਾਂ ਦੌਰਾਨ ਇੱਕ ਭਗੌੜੇ ਮੁਲਜ਼ਮ ਨੇ ਬੀਤੇ ਦਿਨ ਇੱਕ ਵੀਡੀਓ ਜਾਰੀ ਕੀਤੀ ਹੈ ਜਿਸ ਵਿਚ ਨਿਰਪੱਖ ਜਾਂਚ ਦੀ ਮੰਗ ਕੀਤੀ ਗਈ ਹੈ। ਉਸ ਨੇ ਜਾਂਚ ਕਰ ਰਹੇ ਇਕ ਐਸਐਚਓ 'ਤੇ ਨਿੱਜੀ ਰੰਜਿਸ਼ ਕਾਰਨ ਜਾਂਚ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਦੇ ਦੋਸ਼ ਵੀ ਲਾਏ ਹਨ। ਹਾਲਾਂਕਿ ਪੁਲਿਸ ਅਧਿਕਾਰੀ ਨੇ ਇਨ੍ਹਾਂ ਦੋਸ਼ਾਂ ਦਾ ਖੰਡਨ ਕਰਦਿਆਂ ਇਨ੍ਹਾਂ ਨੂੰ ਬੇਬੁਨਿਆਦ ਦੱਸਿਆ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 71 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਦਿੱਤੇ ਹਨ। ਇਹ ਪੱਤਰ ਦੇਸ਼ ਵਿੱਚ 45 ਥਾਵਾਂ ’ਤੇ ਲਗਾਏ ਗਏ ਰੁਜ਼ਗਾਰ ਮੇਲੇ ਤਹਿਤ ਦਿੱਤੇ ਗਏ ਹਨ। ਇਸ ਉੱਤੇ ਪਲਟਵਾਰ ਕਰਦਿਆਂ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਟਵੀਟ ਕੀਤਾ ਹੈ ਕਿ ਮੋਦੀ ਜੀ ਨੇ 9 ,ਸਾਲਾਂ ਵਿੱਚ 18 ਕਰੋੜ ਨੌਜਵਾਨਾਂ ਦੇ ਸੁਪਨੇ ਤੋੜੇ ਹਨ। ਮਲਿਕਾਰਜੁਨ ਖੜਗੇ ਨੇ ਟਵੀਟ ਕਰਦਿਆਂ ਕਿਹਾ, "ਸਾਲਾਨਾ 2 ਕਰੋੜ ਨੌਕਰੀਆਂ ਦੇਣ ਦਾ ਵਾਅਦਾ ਕਰਨ ਵਾਲੇ ਮੋਦੀ ਜੀ ਨੇ, 9 ਸਾਲਾਂ ਵਿੱਚ ਹੁਣ ਤੱਕ 18 ਕਰੋੜ ਨੌਜਵਾਨਾਂ ਦੇ ਸੁਪਨੇ ਚੂਰ-ਚੂਰ ਕਰ ਦਿੱਤੇ ਹਨ। ਸਰਕਾਰੀ ਵਿਭਾਗਾਂ ਵਿੱਚ 30 ਲੱਖ ਅਸਾਮੀਆਂ ਖਾਲੀ ਹਨ, ਪਰ ਅੱਜ ਸਿਰਫ 71,000 ਭਰਤੀ ਪੱਤਰ ਵੰਡਣ ਲਈ ਇੱਕ ਸਮਾਗਮ ਕਰਵਾਇਆ ਗਿਆ! ਨੌਜਵਾਨਾਂ ਨਾਲ ਕੀਤੇ ਧੋਖੇ ਦਾ ਕਾਂਗਰਸ ਪਾਰਟੀ ਦੇਵੇਗੀ ਮੂੰਹਤੋੜ ਜਵਾਬ !"
ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ 7 ਜੂਨ ਤੋਂ ਸਰਹੱਦੀ ਜ਼ਿਲ੍ਹਿਆਂ ਦਾ ਦੋ ਰੋਜ਼ਾ ਦੌਰਾ ਕਰਨਗੇ। ਰਾਜਪਾਲ ਦਾ ਸਰਹੱਦੀ ਜ਼ਿਲ੍ਹਿਆਂ ਦਾ ਇਹ ਚੌਥਾ ਦੌਰਾ ਹੈ। ‘ਆਪ’ ਸਰਕਾਰ ਨਾਲ ਪਿਛਲੇ ਸਮੇਂ ਦੌਰਾਨ ਰਾਜਪਾਲ ਦਾ ਅਲੱਗ-ਅਲੱਗ ਮੁੱਦਿਆਂ ’ਤੇ ਟਕਰਾਅ ਵੀ ਬਣਿਆ ਰਿਹਾ ਹੈ। ਇਨ੍ਹਾਂ ਦੌਰਿਆਂ ਦੌਰਾਨ ਨਸ਼ਿਆਂ ਦੇ ਮੁੱਦੇ ’ਤੇ ਰਾਜਪਾਲ ਨੇ ਸਰਕਾਰ ਨੂੰ ਅਸਿੱਧੇ ਤਰੀਕੇ ਨਾਲ ਨਿਸ਼ਾਨੇ ’ਤੇ ਵੀ ਲਿਆ ਸੀ। ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿਚ ਝੋਨੇ ਦੀ ਲੁਆਈ ਸ਼ੁਰੂ ਹੋਣ ਤੋਂ ਐਨ ਦੋ ਦਿਨ ਪਹਿਲਾਂ ਰਾਜਪਾਲ ਦੌਰਾ ਕਰਨਗੇ।
ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਖੁਸ਼ਖਬਰੀ ਹੈ। ਡੀਐਸਆਰ ਤਕਨੀਕ ਰਾਹੀਂ ਝੋਨਾ ਬੀਜਣ ਲਈ 20 ਮਈ ਤੋਂ ਹੀ ਬਿਜਲੀ ਸਪਲਾਈ ਸ਼ੁਰੂ ਹੋ ਜਾਏਗੀ। ਇਸ ਤੋਂ ਇਲਾਵਾ ਸਰਕਾਰ ਨੇ ਪ੍ਰਤੀ ਏਕੜ 1500 ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਉਂਝ ਸਰਕਾਰ ਨੇ ਝੋਨੇ ਦੀ ਲੁਆਈ 10 ਜੂਨ ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ ਪਰ ਡੀਐਸਆਰ ਤਕਨੀਕ ਰਾਹੀਂ ਝੋਨਾ 20 ਮਈ ਤੋਂ ਹੀ ਲਾਇਆ ਜਾ ਸਕੇਗਾ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪਟਿਆਲਾ ਦੇ ਨਵੇਂ ਬਣੇ ਬੱਸ ਸਟੈਂਡ ਦਾ ਉਦਘਾਟਨ ਕਰਨਗੇ। ਉਹ ਸਵੇਰੇ 11 ਵਜੇ ਬੱਸ ਸਟੈਂਡ ਪਟਿਆਲਾ ਵਾਸੀਆਂ ਨੂੰ ਸਮਰਪਿਤ ਕਰਨਗੇ। ਮਾਨ ਨੇ ਪਿਛਲੇ ਦਿਨੀਂ ਰਜਿੰਦਰਾ ਹਸਪਤਾਲ ਦੇ ਦੌਰੇ ਦੌਰਾਨ ਕਿਹਾ ਸੀ ਕਿ ਹਰ ਤਰ੍ਹਾਂ ਦੀਆਂ ਤਕਨੀਕੀ ਖਾਮੀਆਂ ਨੂੰ ਦੂਰ ਕਰਕੇ ਜਲਦੀ ਹੀ ਬੱਸ ਸਟੈਂਡ ਦਾ ਉਦਘਾਟਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਨਵੇਂ ਬੱਸ ਸਟੈਂਡ ਦੇ ਨਾਲ-ਨਾਲ ਪੁਰਾਣੇ ਬੱਸ ਸਟੈਂਡ ਨੂੰ ਵੀ ਚਾਲੂ ਰੱਖਿਆ ਜਾਵੇਗਾ।
ਪਿਛੋਕੜ
Punjab Breaking News LIVE 16 May, 2023: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ 7 ਜੂਨ ਤੋਂ ਸਰਹੱਦੀ ਜ਼ਿਲ੍ਹਿਆਂ ਦਾ ਦੋ ਰੋਜ਼ਾ ਦੌਰਾ ਕਰਨਗੇ। ਰਾਜਪਾਲ ਦਾ ਸਰਹੱਦੀ ਜ਼ਿਲ੍ਹਿਆਂ ਦਾ ਇਹ ਚੌਥਾ ਦੌਰਾ ਹੈ। ‘ਆਪ’ ਸਰਕਾਰ ਨਾਲ ਪਿਛਲੇ ਸਮੇਂ ਦੌਰਾਨ ਰਾਜਪਾਲ ਦਾ ਅਲੱਗ-ਅਲੱਗ ਮੁੱਦਿਆਂ ’ਤੇ ਟਕਰਾਅ ਵੀ ਬਣਿਆ ਰਿਹਾ ਹੈ। ਇਨ੍ਹਾਂ ਦੌਰਿਆਂ ਦੌਰਾਨ ਨਸ਼ਿਆਂ ਦੇ ਮੁੱਦੇ ’ਤੇ ਰਾਜਪਾਲ ਨੇ ਸਰਕਾਰ ਨੂੰ ਅਸਿੱਧੇ ਤਰੀਕੇ ਨਾਲ ਨਿਸ਼ਾਨੇ ’ਤੇ ਵੀ ਲਿਆ ਸੀ। ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿਚ ਝੋਨੇ ਦੀ ਲੁਆਈ ਸ਼ੁਰੂ ਹੋਣ ਤੋਂ ਐਨ ਦੋ ਦਿਨ ਪਹਿਲਾਂ ਰਾਜਪਾਲ ਦੌਰਾ ਕਰਨਗੇ। ਰਾਜਪਾਲ ਪੁਰੋਹਿਤ ਵੱਲੋਂ ਮੁੜ ਸਰਹੱਦੀ ਜ਼ਿਲ੍ਹਿਆਂ ਦੇ ਦੌਰੇ ਦਾ ਐਲਾਨ
ਪੰਜਾਬ 'ਚ ਅੱਜ ਤੋਂ ਬਿਜਲੀ ਮਹਿੰਗੀ
Electricity rate in Punjab: ਪੰਜਾਬ ਵਿੱਚ ਅੱਜ ਤੋਂ ਬਿਜਲੀ ਦੀਆਂ ਵਧੀਆਂ ਦਰਾਂ ਲਾਗੂ ਹੋ ਗਈਆਂ ਹਨ। ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਨੇ ਸਾਲ 2023-24 ਲਈ ਨਵਾਂ ਟੈਰਿਫ਼ ਲਾਗੂ ਕਰ ਦਿੱਤਾ ਹੈ। ਅੱਜ ਤੋਂ ਬਿਜਲੀ ਬਿੱਲ 8.64 ਫ਼ੀਸਦੀ ਵਧੀਆਂ ਦਰਾਂ ਨਾਲ ਆਇਆ ਕਰੇਗਾ। ਉਂਝ 600 ਯੂਨਿਟਾਂ ਤੋਂ ਘੱਟ ਬਿਜਲੀ ਖਪਤ ਕਰਨ ਵਾਲਿਆਂ ਉੱਪਰ ਇਸ ਦਾ ਕੋਈ ਅਸਰ ਨਹੀਂ ਪਏਗਾ ਕਿਉਂਕਿ ਇਹ ਅਦਾਇਗੀ ਪੰਜਾਬ ਸਰਕਾਰ ਕਰੇਗੀ। ਪੰਜਾਬ 'ਚ ਅੱਜ ਤੋਂ ਬਿਜਲੀ ਮਹਿੰਗੀ
ਡੀਐਸਆਰ ਤਕਨੀਕ ਰਾਹੀਂ ਝੋਨਾ ਬੀਜਣ ਲਈ 20 ਮਈ ਤੋਂ ਹੀ ਮਿਲੇਗੀ ਬਿਜਲੀ
Paddy Season in Punjab: ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਖੁਸ਼ਖਬਰੀ ਹੈ। ਡੀਐਸਆਰ ਤਕਨੀਕ ਰਾਹੀਂ ਝੋਨਾ ਬੀਜਣ ਲਈ 20 ਮਈ ਤੋਂ ਹੀ ਬਿਜਲੀ ਸਪਲਾਈ ਸ਼ੁਰੂ ਹੋ ਜਾਏਗੀ। ਇਸ ਤੋਂ ਇਲਾਵਾ ਸਰਕਾਰ ਨੇ ਪ੍ਰਤੀ ਏਕੜ 1500 ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਉਂਝ ਸਰਕਾਰ ਨੇ ਝੋਨੇ ਦੀ ਲੁਆਈ 10 ਜੂਨ ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ ਪਰ ਡੀਐਸਆਰ ਤਕਨੀਕ ਰਾਹੀਂ ਝੋਨਾ 20 ਮਈ ਤੋਂ ਹੀ ਲਾਇਆ ਜਾ ਸਕੇਗਾ। ਡੀਐਸਆਰ ਤਕਨੀਕ ਰਾਹੀਂ ਝੋਨਾ ਬੀਜਣ ਲਈ 20 ਮਈ ਤੋਂ ਹੀ ਮਿਲੇਗੀ ਬਿਜਲੀ
Punjab News: ਠੇਕਾ ਮੁਲਾਜ਼ਮਾਂ ਨੂੰ ਜਲਦ ਹੀ ਮਿਲੇਗੀ ਖੁਸ਼ਖਬਰੀ
Punjab News: ਸਿਹਤ ਵਿਭਾਗ 'ਚ ਠੇਕਾ ਮੁਲਾਜ਼ਮਾਂ ਨੂੰ ਜਲਦ ਹੀ ਖੁਸ਼ਖਬਰੀ ਮਿਲ ਸਕਦੀ ਹੈ। ਪੰਜਾਬ ਸਰਕਾਰ ਇਨ੍ਹਾਂ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਤਿਆਰੀ ਕਰ ਰਹੀ ਹੈ। ਇਸ ਦੀ ਪੁਸ਼ਟੀ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਪੰਜਾਬ ਸਰਕਾਰ ਸਿਹਤ ਵਿਭਾਗ ਦੇ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਜਲਦੀ ਹੀ ਨੀਤੀ ਲਿਆਵੇਗੀ। Punjab News: ਠੇਕਾ ਮੁਲਾਜ਼ਮਾਂ ਨੂੰ ਜਲਦ ਹੀ ਮਿਲੇਗੀ ਖੁਸ਼ਖਬਰੀ
- - - - - - - - - Advertisement - - - - - - - - -