(Source: ECI/ABP News)
Punjab Breaking News LIVE: ਝੋਨੇ ਦੇ ਸੀਜ਼ਨ ਤੋਂ ਪਹਿਲਾਂ ਸੀਐਮ ਭਗਵੰਤ ਦੀ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ, ਕਿਸਾਨਾਂ ਨੇ ਰੱਖੀਆਂ ਆਪਣੀਆਂ ਮੰਗਾਂ
Punjab Breaking News, 17 April 2022 LIVE Updates: ਪੰਜਾਬ ਵਿੱਚ ਝੋਨੇ ਦੀ ਬਿਜਾਈ ਸਮੇਂ ਬਿਜਲੀ ਤੇ ਪਾਣੀ ਦੀ ਸਮੱਸਿਆਵਾਂ ਦੇ ਨਿਬੇੜੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵਿਚਕਾਰ ਅੱਜ ਮੀਟਿੰਗ ਹੋਈ।
LIVE

Background
Punjab Breaking News, 17 April 2022 LIVE Updates: ਪੰਜਾਬ 'ਚ ਭਗਵੰਤ ਮਾਨ ਦੀ ਅਗਵਾਈ ਹੇਠਲੀ ਆਮ ਆਦਮੀ ਪਾਰਟੀ (AAP) ਦੀ ਸਰਕਾਰ ਵੱਲੋਂ ਸ਼ਨੀਵਾਰ ਨੂੰ ਸਾਰੇ ਵਰਗਾਂ ਨੂੰ 300 ਯੂਨਿਟ ਮੁਫਤ ਬਿਜਲੀ ਦੇਣ ਦਾ ਐਲਾਨ ਕਰ ਦਿੱਤਾ ਗਿਆ ਹੈ। ਆਮ ਆਦਮੀ ਪਾਰਟੀ ਦੀ ਜਨਤਾ ਨਾਲ ਇਹ ਅਹਿਮ ਗਰੰਟੀ ਸੀ। ਇਸ ਦੇ ਨਾਲ ਹੀ ਹੁਣ ਆਮ ਲੋਕਾਂ ਦੀਆਂ ਨਜ਼ਰਾਂ ਦੂਜੀਆਂ ਵੱਡੀਆਂ ਗਾਰੰਟੀਆਂ, 18 ਸਾਲ ਤੋਂ ਵੱਧ ਸਮਾਂ ਦੀਆਂ ਲੜਕੀਆਂ ਤੇ ਔਰਤਾਂ ਨੂੰ 1000 ਪ੍ਰਤੀ ਮਹੀਨਾ ਰਾਸ਼ੀ ਦੇਣ 'ਤੇ ਟਿਕ ਗਈਆਂ ਹਨ।
ਮੰਨਿਆ ਜਾ ਰਿਹਾ ਹੈ ਕਿ ਮਾਨ ਸਰਕਾਰ ਲਈ ਇਸ ਸਾਲ ਇਸ ਗਾਰੰਟੀ ਨੂੰ ਲਾਗੂ ਕਰਨਾ ਜ਼ਰੂਰੀ ਹੈ, ਕਿਉਂਕਿ ਪਾਰਟੀ ਹਿਮਾਚਲ 'ਚ ਨਵੰਬਰ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲੜਨ ਦੀ ਤਿਆਰੀ ਕਰ ਰਹੀ ਹੈ। ਅਜਿਹੇ 'ਚ ਪੰਜਾਬ ਦੀਆਂ ਔਰਤਾਂ ਨੂੰ ਘਰ ਬੈਠਿਆਂ 1000 ਰੁਪਏ ਦੇਣਾ ਲਾਜ਼ਮੀ ਹੈ ਤਾਂ ਕਿ ਪਾਰਟੀ ਹਿਮਾਚਲ ਦੀਆਂ ਮਹਿਲਾ ਵੋਟਰਾਂ ਨੂੰ ਲੁਭਾਉਣ ਲਈ ਮਿਸਾਲ ਪੇਸ਼ ਕਰ ਸਕੇ।
ਜ਼ਿਰਕਯੋਗ ਹੈ ਕਿ ਭਗਵੰਤ ਮਾਨ ਸਰਕਾਰ 2022-23 ਦਾ ਸਾਲਾਨਾ ਬਜਟ ਜੂਨ ਮਹੀਨੇ ਵਿੱਚ ਪੇਸ਼ ਕਰੇਗੀ, ਜਿਸ ਵਿੱਚ 300 ਯੂਨਿਟ ਮੁਫਤ ਬਿਜਲੀ ਲਈ ਪੈਸੇ ਦੇ ਪ੍ਰਬੰਧ ਦਾ ਹਿਸਾਬ-ਕਿਤਾਬ ਵੀ ਦੇਣਾ ਹੋਵੇਗਾ। ਇਸ ਸਮੇਂ ਪੰਜਾਬ ਸਰਕਾਰ ਬਿਜਲੀ ਸਬਸਿਡੀ ਵਜੋਂ ਕਰੀਬ 4000 ਕਰੋੜ ਰੁਪਏ ਖਰਚ ਕਰ ਰਹੀ ਹੈ ਜਿਸ ਵਿੱਚ 300 ਯੂਨਿਟ ਮੁਫਤ ਬਿਜਲੀ ਲਈ ਕਰੀਬ 5000 ਕਰੋੜ ਰੁਪਏ ਜੋੜਨੇ ਪੈਣਗੇ।
ਇਸੇ ਤਰ੍ਹਾਂ ਬਜਟ ਵਿੱਚ ਜੇਕਰ ਸੂਬਾ ਸਰਕਾਰ ਔਰਤਾਂ ਨੂੰ 1000 ਰੁਪਏ ਮਾਸਿਕ ਦੇਣ ਦੀ ਸਕੀਮ ਲਈ ਪੈਸੇ ਦਾ ਪ੍ਰਬੰਧ ਕਰਨਾ ਚਾਹੁੰਦੀ ਹੈ ਤਾਂ ਉਸ ਨੂੰ 18 ਸਾਲ ਤੋਂ ਵੱਧ ਉਮਰ ਦੀਆਂ 1020099 ਔਰਤਾਂ ਨੂੰ ਹਰ ਮਹੀਨੇ ਇੱਕ ਅਰਬ ਦੋ ਕਰੋੜ 99000 ਰੁਪਏ ਦਿੱਤੇ ਜਾਣਗੇ। ਇੱਕ ਸਾਲ ਵਿੱਚ ਲਗਪਗ 1225 ਕਰੋੜ ਰੁਪਏ ਦਾ ਪ੍ਰਬੰਧ ਕਰਨਾ ਹੋਵੇਗਾ।
ਦੂਜੇ ਪਾਸੇ ਕਰੀਬ 3 ਲੱਖ ਕਰੋੜ ਰੁਪਏ ਦੇ ਕਰਜ਼ੇ ਵਿੱਚ ਡੁੱਬੀ ਪੰਜਾਬ ਦੀ ਪਿਛਲੀ ਸਰਕਾਰ ਨੇ ਆਪਣੇ ਪਿਛਲੇ ਸਾਲ 24000 ਕਰੋੜ ਰੁਪਏ ਦੇ ਘਾਟੇ ਵਾਲਾ ਬਜਟ ਪੇਸ਼ ਕੀਤਾ ਸੀ। ਅਜਿਹੀ ਸਥਿਤੀ ਵਿੱਚ ਬਿਜਲੀ ਸਬਸਿਡੀ ਦੇ ਕਰੀਬ 10000 ਕਰੋੜ ਰੁਪਏ ਅਤੇ ਔਰਤਾਂ ਨੂੰ 1000 ਰੁਪਏ ਦੀ ਸਕੀਮ ਦੇ 1225 ਕਰੋੜ ਰੁਪਏ ਰਾਜ ਸਰਕਾਰ 'ਤੇ ਇੱਕ ਨਵਾਂ ਤੇ ਵੱਡਾ ਬੋਝ ਸਾਬਤ ਹੋਣਗੇ।
ਆਮ ਆਦਮੀ ਪਾਰਟੀ ਵੱਲੋਂ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਗਏ ਹੋਰ ਵਾਅਦਿਆਂ ਵਿੱਚ ਕੱਚੇ ਵਰਕਰਾਂ ਨੂੰ ਰੈਗੂਲਰ ਕਰਨਾ, ਆਸ਼ਾ ਤੇ ਆਂਗਣਵਾੜੀ ਵਰਕਰਾਂ ਨੂੰ ਵਿੱਤੀ ਮੁਆਵਜ਼ਾ ਦੇਣਾ ਵੀ ਸ਼ਾਮਲ ਹੈ, ਜਿਸ ਲਈ ਵੱਡੀ ਰਕਮ ਦੀ ਲੋੜ ਪਵੇਗੀ। ਮੌਜੂਦਾ ਸਮੇਂ 'ਚ ਸਰਕਾਰ ਨਾਜਾਇਜ਼ ਮਾਈਨਿੰਗ ਨੂੰ ਰੋਕਣ, ਸ਼ਰਾਬ ਮਾਫੀਆ 'ਤੇ ਸ਼ਿਕੰਜਾ ਕੱਸ ਕੇ ਅਤੇ ਮਾਲੀਆ 'ਚ ਵਾਧਾ ਕਰਕੇ ਉਸ ਦਿਸ਼ਾ 'ਚ ਕੋਈ ਵੱਡਾ ਕਦਮ ਨਹੀਂ ਚੁੱਕ ਸਕੀ।
Farmer protest: ਚੰਡੀਗੜ੍ਹ, ਪੰਜਾਬ, ਹਰਿਆਣਾ ਤੇ ਰਾਜਸਥਾਨ ਤੋਂ ਕਿਸਾਨ ਕਰਨਗੇ ਲਖੀਮਪੁਰ ਖੀਰੀ ਵੱਲ ਕੂਚ
ਲਖੀਮਪੁਰ ਖੀਰੀ ਵਿੱਚ ਕਿਸਾਨਾਂ ਨੂੰ ਗੱਡੀਆਂ ਹੇਠ ਕੁਚਲਣ ਦਾ ਮੁੱਦਾ ਅਜੇ ਠੰਢਾ ਨਹੀਂ ਪਿਆ। ਇੱਕ ਵਾਰ ਕਿਸਾਨ ਜਥੇਬੰਦੀਆਂ ਨੇ ਇਸ ਖਿਲਾਫ ਮੋਰਚਾ ਖੋਲ੍ਹਣ ਦੀ ਤਿਆਰੀ ਕੀਤੀ ਹੈ। ਇਸ ਕੇਸ ਦੇ ਗਵਾਹਾਂ ਨੂੰ ਧਮਕੀਆਂ ਦੇਣ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ ਨੇ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਚੰਡੀਗੜ੍ਹ ਸਮੇਤ ਪੰਜਾਬ, ਹਰਿਆਣਾ, ਰਾਜਸਥਾਨ ਦੇ ਕਿਸਾਨ ਆਗੂ 24 ਅਪ੍ਰੈਲ ਨੂੰ ਲਖੀਮਪੁਰ ਖੀਰੀ ਪਹੁੰਚ ਕੇ ਸ਼ਕਤੀ ਪ੍ਰਦਰਸ਼ਨ ਕਰਨਗੇ। ਇਸ ਲਈ ਕਿਸਾਨ ਆਗੂਆਂ ਵੱਲੋਂ ਸਾਰੀਆਂ ਯੂਨੀਅਨਾਂ ਨੂੰ ਘੱਟੋ-ਘੱਟ ਇੱਕ ਵਾਹਨ ਨਾਲ ਜਾਣ ਲਈ ਕਿਹਾ ਗਿਆ ਹੈ।
Farmers meeting with CM Bhagwant mann: ਮੁੱਖ ਮੰਤਰੀ ਦੀ 23 ਜਥੇਬੰਦੀਆਂ ਦੇ ਆਗੂਆਂ ਨਾਲ ਮੀਟਿੰਗ
ਕਿਸਾਨ ਲੀਡਰ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਕੁਝ ਤਜਵੀਜ਼ਾਂ ਆਈਆਂ ਹਨ ਤੇ ਅਸੀਂ ਫ਼ਸਲੀ ਵਿਭਿੰਨਤਾ ਬਾਰੇ ਵੀ ਕੁਝ ਸੁਝਾਅ ਦਿੱਤੇ ਹਨ ਤਾਂ ਜੋ ਧਰਤੀ ਹੇਠਲੇ ਪਾਣੀ ਦੀ ਬੱਚਤ ਹੋ ਸਕੇ। ਇਨ੍ਹਾਂ ਸੁਝਾਵਾਂ ਨੂੰ ਲਾਗੂ ਕਰਨ ਲਈ ਦੁਬਾਰਾ ਮੀਟਿੰਗ ਕੀਤੀ ਜਾਵੇਗੀ। ਇਸ ਤੋਂ ਬਾਅਦ ਮੁੱਖ ਮੰਤਰੀ ਦੀ 23 ਜਥੇਬੰਦੀਆਂ ਦੇ ਆਗੂਆਂ ਨਾਲ ਮੀਟਿੰਗ ਹੋਵੇਗੀ।
CM Bhagwant Mann meeting with farmer: ਕਿਸਾਨ ਜਥੇਬੰਦੀਆਂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ
ਪੰਜਾਬ ਵਿੱਚ ਝੋਨੇ ਦੀ ਬਿਜਾਈ ਸਮੇਂ ਬਿਜਲੀ ਤੇ ਪਾਣੀ ਦੀ ਸਮੱਸਿਆਵਾਂ ਦੇ ਨਿਬੇੜੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵਿਚਕਾਰ ਅੱਜ ਮੀਟਿੰਗ ਹੋਈ ਹੈ। ਇਹ ਮੀਟਿੰਗ ਚੰਡੀਗੜ੍ਹ ਸਥਿਤ ਪੰਜਾਬ ਭਵਨ ਵਿਖੇ ਹੋਈ। ਇਸ ਬਾਰੇ ਕਿਸਾਨ ਲੀਡਰ ਦਰਸ਼ਨ ਪਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਬਿਜਾਈ ਦੌਰਾਨ ਬਿਜਲੀ ਤੇ ਪਾਣੀ ਦੀ ਸਪਲਾਈ ਸਬੰਧੀ ਗੱਲਬਾਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕਿਸਾਨ ਜਥੇਬੰਦੀਆਂ ਵੱਲੋਂ ਫਸਲਾਂ ਦਾ ਝਾੜ ਘਟਣ ’ਤੇ 500 ਰੁਪਏ ਪ੍ਰਤੀ ਕੁਇੰਟਲ ਬੋਨਸ ਦੀ ਮੰਗ ਕੀਤੀ ਜਾਵੇਗੀ।
GST News: ਪੰਜ ਫੀਸਦੀ ਸਲੈਬ ਨੂੰ ਵਧਾ ਕੇ 7 ਜਾਂ 8 ਜਾਂ 9 ਫੀਸਦੀ ਕਰਨ 'ਤੇ ਚਰਚਾ ਚੱਲ ਰਹੀ
ਸੂਤਰਾਂ ਮੁਤਾਬਕ ਮਾਲੀਆ ਵਧਾਉਣ ਲਈ ਕੌਂਸਲ ਕੁਝ ਗੈਰ-ਭੋਜਨ ਪਦਾਰਥਾਂ ਨੂੰ ਤਿੰਨ ਫੀਸਦੀ ਸਲੈਬ ਵਿੱਚ ਲਿਆ ਕੇ ਛੋਟ ਵਾਲੀਆਂ ਵਸਤਾਂ ਦੀ ਸੂਚੀ ਵਿੱਚ ਕਟੌਤੀ ਕਰਨ ਦਾ ਫੈਸਲਾ ਕਰ ਸਕਦੀ ਹੈ। ਸੂਤਰਾਂ ਨੇ ਦੱਸਿਆ ਕਿ ਪੰਜ ਫੀਸਦੀ ਸਲੈਬ ਨੂੰ ਵਧਾ ਕੇ 7 ਜਾਂ 8 ਜਾਂ 9 ਫੀਸਦੀ ਕਰਨ 'ਤੇ ਚਰਚਾ ਚੱਲ ਰਹੀ ਹੈ। ਇਸ ਬਾਰੇ ਅੰਤਿਮ ਫੈਸਲਾ ਜੀਐਸਟੀ ਕੌਂਸਲ ਵੱਲੋਂ ਲਿਆ ਜਾਵੇਗਾ। ਕੇਂਦਰੀ ਵਿੱਤ ਮੰਤਰੀ ਦੀ ਅਗਵਾਈ ਵਾਲੀ ਜੀਐਸਟੀ ਕੌਂਸਲ ਵਿੱਚ ਸਾਰੇ ਰਾਜਾਂ ਦੇ ਵਿੱਤ ਮੰਤਰੀ ਸ਼ਾਮਲ ਹੁੰਦੇ ਹਨ।
GST tax slabs: ਮੌਜੂਦਾ ਸਮੇਂ ਜੀਐਸਟੀ ਵਿੱਚ 5, 12, 18 ਤੇ 28 ਪ੍ਰਤੀਸ਼ਤ ਦੇ ਚਾਰ ਟੈਕਸ ਸਲੈਬ
ਮੌਜੂਦਾ ਸਮੇਂ ਜੀਐਸਟੀ ਵਿੱਚ 5, 12, 18 ਤੇ 28 ਪ੍ਰਤੀਸ਼ਤ ਦੇ ਚਾਰ ਟੈਕਸ ਸਲੈਬ ਹਨ। ਇਸ ਤੋਂ ਇਲਾਵਾ ਸੋਨੇ ਤੇ ਸੋਨੇ ਦੇ ਗਹਿਣਿਆਂ 'ਤੇ ਤਿੰਨ ਫੀਸਦੀ ਟੈਕਸ ਲੱਗਦਾ ਹੈ। ਕੁਝ ਗੈਰ-ਬ੍ਰਾਂਡਿਡ ਤੇ ਬਗ਼ੈਰ ਪੈਕਿੰਗ ਉਤਪਾਦ ਹਨ, ਜੋ ਜੀਐਸਟੀ ਦੇ ਘੇਰੇ ’ਚ ਨਹੀਂ। ਸੂਤਰਾਂ ਮੁਤਾਬਕ ਮਾਲੀਆ ਵਧਾਉਣ ਲਈ ਕੌਂਸਲ ਕੁਝ ਗੈਰ-ਖਰਾਕੀ ਵਸਤੂਆਂ ਨੂੰ ਤਿੰਨ ਫੀਸਦੀ ਸਲੈਬ ਵਿੱਚ ਲਿਆ ਕੇ ਛੋਟ ਵਾਲੀਆਂ ਵਸਤਾਂ ਦੀ ਸੂਚੀ ਵਿੱਚ ਕਟੌਤੀ ਕਰਨ ਦਾ ਫੈਸਲਾ ਕਰ ਸਕਦੀ ਹੈ। ਸੂਤਰਾਂ ਨੇ ਦੱਸਿਆ ਕਿ ਪੰਜ ਫੀਸਦੀ ਸਲੈਬ ਨੂੰ ਵਧਾ ਕੇ 7 ਜਾਂ 8 ਜਾਂ 9 ਫੀਸਦੀ ਕਰਨ 'ਤੇ ਚਰਚਾ ਚੱਲ ਰਹੀ ਹੈ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
